Connect with us

Chandigarh

ਧਿਆਨ ਸਿੰਘ ਕਾਹਲੋਂ ਦੇ ਗੀਤ-ਸੰਗ੍ਰਹਿ ‘ਟੁੰਬਵੇਂ ਬੋਲ’ ਦੀ ਘੁੰਡ ਚੁਕਾਈ

Published

on

 

ਚੰਡੀਗੜ੍ਹ, 1 ਅਗਸਤ (ਸ.ਬ.) ਕਵੀ ਮੰਚ (ਰਜਿ:) ਮੁਹਾਲੀ ਵੱਲੋਂ ਸੈਣੀ ਭਵਨ ਸੈਕਟਰ-24 ਚੰਡੀਗੜ੍ਹ ਵਿਖੇ ਪ੍ਰਸਿੱਧ ਗੀਤਕਾਰ ਧਿਆਨ ਸਿੰਘ ਕਾਹਲੋਂ ਦੀ ਦੂਸਰੀ ਮੌਲਿਕ ਗੀਤ ਪੁਸਤਕ ‘ਟੁੰਬਵੇਂ ਬੋਲ’ ਦੀ ਘੁੰਡ ਚੁਕਾਈ, ਵਿਚਾਰ ਚਰਚਾ ਤੇ ਸਾਵਣ ਕਵੀ ਦਰਬਾਰ ਦਾ ਆਯੋਜਨ ਕੀਤਾ ਗਿਆ। ਸਮਾਗਮ ਦੀ ਪ੍ਰਧਾਨਗੀ ਕਵੀ ਮੰਚ ਦੇ ਪ੍ਰਧਾਨ ਭਗਤ ਰਾਮ ਰੰਗਾੜਾ ਵੱਲੋਂ ਕੀਤੀ ਗਈ ਜਦੋਂਕਿ ਉੱਘੇ ਲੇਖਕ ਡਾ. ਲਾਭ ਸਿੰਘ ਖੀਵਾ ਅਤੇ ਸੀਨੀਅਰ ਪੱਤਰਕਾਰ ਤੇ ਲੇਖਕ ਦੀਪਕ ਸ਼ਰਮਾ ਚਨਾਰਥਲ ਕ੍ਰਮਵਾਰ ਮੁੱਖ ਮਹਿਮਾਨ ਤੇ ਵਿਸ਼ੇਸ਼ ਮਹਿਮਾਨ ਵਜੋਂ ਸ਼ਸੋਭਿਤ ਹੋਏ।

ਪੁਸਤਕ ਦਾ ਲੋਕ ਅਰਪਣ ਕਰਨ ਉਪਰੰਤ ਪੁਸਤਕ ਤੇ ਪਰਚਾ ਪੜ੍ਹਦਿਆਂ ਡਾ. ਪੰਨਾ ਲਾਲ ਮੁਸਤਫ਼ਾਬਾਦੀ ਨੇ ਬੜੀ ਬਾਰੀਕ-ਬੀਨੀ ਨਾਲ ਸਾਰੇ ਪੱਖਾਂ ਦੀ ਘੋਖ ਕੀਤੀ। ਪ੍ਰਿੰ. ਬਹਾਦਰ ਸਿੰਘ ਗੋਸਲ ਵੱਲੋਂ ਪੁਸਤਕ ਤੇ ਚਰਚਾ ਕਰਦਿਆਂ ਇਸ ਵਿੱਚ ਸ਼ਾਮਿਲ ਧਾਰਮਿਕ ਗੀਤਾਂ ਦਾ ਇੱਕ ਕਿਤਾਬਚਾ ਤਿਆਰ ਕਰਨ ਦਾ ਸੁਝਾਅ ਵੀ ਦਿੱਤਾ।

ਆਪਣੇ ਕੁੰਜੀਵਤ ਭਾਸ਼ਣ ਵਿੱਚ ਦੀਪਕ ਸ਼ਰਮਾ ਚਨਾਰਥਲ ਤੇ ਡਾ. ਲਾਭ ਸਿੰਘ ਖੀਵਾ ਨੇ ਪੁਸਤਕ ਵਿੱਚ ਮੌਜੂਦ ਸਮੂਹ ਗੀਤਾਂ ਨੂੰ ਸਮਾਜ ਹਿੱਤ ਵਿੱਚ ਦੱਸਦਿਆਂ ਭਵਿੱਖ ਵਿੱਚ ਵੀ ਇਹੋ ਜਿਹੇ ਉਪਰਾਲੇ ਕਰਨ ਦਾ ਸੁਝਾਅ ਦਿੱਤਾ। ਪੁਸਤਕ ਦੇ ਰਚੇਤਾ ਨੇ ਆਪਣੀ ਪੁਸਤਕ ਵਿੱਚੋਂ ਦੋ ਗੀਤ, ‘ਦਾਦੇ-ਪੋਤੇ ਦੀ ਯਾਰੀ’ ਤੇ ‘ਬੰਦੇ ਨੂੰ ਆਪਣੇ ਗੁਨਾਹ ਮਾਰਦੇ’ ਪੇਸ਼ ਕਰਕੇ ਵਾਹ-ਵਾਹ ਖੱਟੀ।

ਇਸ ਮੌਕੇ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਈ ਲੇਖਕ ਦੀ ਨੂੰਹ ਲਖਵਿੰਦਰ ਕੌਰ ਅਤੇ ਪੁੱਤਰ ਸੁਖਵੰਤ ਸਿੰਘ ਨੇ ਲੇਖਕ ਦੇ ਜੀਵਨ ਕਾਲ ਨਾਲ ਜੁੜੇ ਰਹੱਸ ਤੇ ਉਨ੍ਹਾਂ ਤੋਂ ਮਿਲੇ ਪਿਆਰ ਨੂੰ ਬਿਆਨ ਕੀਤਾ। ਪ੍ਰਧਾਨਗੀ ਮੰਡਲ ਵੱਲੋਂ ਪੁਸਤਕ ਦੇ ਲੇਖਕ ਧਿਆਨ ਸਿੰਘ ਕਾਹਲੋਂ ਨੂੰ ਮੋਮੈਂਟੋ, ਲੋਈ ਤੇ ਪੁਸਤਕਾਂ ਦਾ ਸੈਟ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਸਾਵਣ ਕਵੀ ਦਰਬਾਰ ਦਾ ਆਗਾਜ਼ ਕਰਦਿਆਂ ਸ਼ਾਇਰ ਬਾਬੂ ਰਾਮ ਦੀਵਾਨਾ ਨੇ ਆਪਣੀ ਹਾਜ਼ਰੀ ਲੁਆਈ। ਉਪਰੰਤ ਗਾਇਕ ਸਰਬਜੀਤ ਸਿੰਘ ਤੇ ਪਰਮਜੀਤ ਸਿੰਘ ਮਾਨ ਨੇ ਲੋਕ ਅਰਪਣ ਹੋਈ ਪੁਸਤਕ ਵਿੱਚੋਂ ਗੀਤ ਸੁਣਾਏ। ਜਗਤਾਰ ਸਿੰਘ ਜੋਗ, ਬਲਦੇਵ ਸਿੰਘ ਬਿੰਦਰਾ, ਗੁਰਸ਼ਰਨ ਸਿੰਘ ਕਾਕਾ, ਬਲਵਿੰਦਰ ਸਿੰਘ ਢਿੱਲੋਂ ਅਤੇ ਪਾਲ ਅਜਨਬੀ ਨੇ ਵੀ ਰਚਨਾਵਾਂ ਪੇਸ਼ ਕੀਤੀਆਂ।

ਗੀਤਕਾਰ ਰਣਜੋਧ ਸਿੰਘ ਰਾਣਾ ਨੇ ਸ਼ਹੀਦ ਊਧਮ ਸਿੰਘ ਦੀ ਵਾਰ ਕੋਰੜਾ ਛੰਦ ਵਿੱਚ ਪੇਸ਼ ਕੀਤੀ। ਰਾਜਵਿੰਦਰ ਸਿੰਘ ਗੱਡੂ, ਸੁਮਿੱਤਰ ਸਿੰਘ ਦੋਸਤ, ਮੰਦਰ ਸਿੰਘ ਗਿੱਲ ਸਾਹਿਬਚੰਦੀਆ, ਚਰਨਜੀਤ ਕੌਰ, ਬਲਵਿੰਦਰ ਸਿੰਘ ਢਿੱਲੋਂ, ਐਸ. ਕੇ. ਅਰੋੜਾ ਨੇ ਕਾਵਿ ਮਹਿਫ਼ਲ ਨੂੰ ਸਿੱਖਰ ਤੇ ਪਹੁੰਚਾਇਆ। ਮਲਕੀਤ ਸਿੰਘ ਔਜਲਾ ਨੇ ਸਾਵਣ ਮਹੀਨੇ ਤੇ ਬੁਲੰਦ ਆਵਾਜ਼ ਵਿੱਚ ਰਚਨਾ ਪੇਸ਼ ਕੀਤੀ।

ਕਵੀ ਮੰਚ ਦੇ ਪ੍ਰਧਾਨ ਭਗਤ ਰਾਮ ਰੰਗਾੜਾ ਨੇ ਸਮਾਗਮ ਵਿੱਚ ਪਹੁੰਚੇ ਸਾਰੇ ਸਾਹਿਤਕਾਰਾਂ ਦਾ ਧੰਨਵਾਦ ਕੀਤਾ। ਮੰਚ ਸੰਚਾਲਨ ਰਾਜ ਕੁਮਾਰ ਸਾਹੋਵਾਲੀਆ ਵੱਲੋਂ ਕੀਤਾ ਗਿਆ। ਗੁਰਵਿੰਦਰ ਗੁਰੀ, ਸੀਨੀਅਰ ਪੱਤਰਕਾਰ ਅਜਾਇਬ ਸਿੰਘ ਔਜਲਾ, ਦਿਲਪ੍ਰੀਤ ਕਾਹਲੋਂ, ਹਰਨੂਰ ਕਾਹਲੋਂ, ਬਲਵਿੰਦਰ ਸਿੰਘ ਧਾਲੀਵਾਲ, ਅਵਤਾਰ ਸਿੰਘ ਪਤੰਗ, ਭੁਪਿੰਦਰ ਮਲਿਕ, ਸੁਖਵਿੰਦਰ ਸਿੰਘ, ਨਵੀਨ ਕੁਮਾਰ, ਬਲਜੀਤ ਸਿੰਘ ਆਦਿ ਨੇ ਲੰਬਾ ਸਮਾਂ ਹਾਜ਼ਰੀ ਭਰੀ।

Continue Reading

Chandigarh

ਈ ਡੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ

Published

on

By

ਪੰਜ ਕਰੋੜ ਰੁਪਏ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਹੋਈ ਕਾਰਵਾਈ

ਚੰਡੀਗੜ੍ਹ, 17 ਅਕਤੂਬਰ (ਸ.ਬ.) ਪੰਜਾਬ ਵਿੱਚ ਤਬਾਦਲਿਆਂ ਨਾਲ ਸਬੰਧਤ 5 ਕਰੋੜ ਰੁਪਏ ਦੀ ਕਥਿਤ ਰਿਸ਼ਵਤ ਦੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਅਮਰਦੀਪ ਗਰੇਵਾਲ ਨੂੰ ਕੈਨੇਡਾ ਤੋਂ ਭਾਰਤ ਪਰਤਣ ਮਗਰੋਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਰੀਬੀ ਦੱਸਿਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਅਮਰਦੀਪ ਸਿੰਘ ਗਰੇਵਾਲ ਪੰਜਾਬੀ ਫ਼ਿਲਮ ਜਗਤ ਦੀ ਇੱਕ ਜਾਣੀ-ਪਛਾਣੀ ਹਸਤੀ ਹੈ ਅਤੇ ਉਹ ‘ਮੈਸਰਜ਼ ਈਸਟ ਸਨਸ਼ਾਈਨ ਪ੍ਰੋਡਕਸ਼ਨ ਪ੍ਰਾਈਵੇਟ ਲਿਮਟਿਡ’ ਨਾਲ ਜੁੜਿਆ ਹੋਇਆ ਹੈ। ਅਮਰਦੀਪ ਸਿੰਘ ਗਰੇਵਾਲ ਦੇ ਵਿਦੇਸ਼ਾਂ ਵਿੱਚ ਫ਼ਿਲਮ ਨਿਰਮਾਣ ਅਤੇ ਰਿਲੀਜ਼ ਨਾਲ ਸਬੰਧਿਤ ਕਾਰੋਬਾਰੀ ਸੰਪਰਕ ਹਨ ਅਤੇ ਉਹ ਕਈ ਪੰਜਾਬੀ ਫ਼ਿਲਮਾਂ ਨਾਲ ਜੁੜੇ ਰਹੇ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਮਾਮਲੇ ਵਿੱਚ ਗਰੇਵਾਲ ਨੂੰ ਤਲਬ ਕੀਤਾ ਗਿਆ ਹੈ, ਉਸ ਵਿੱਚ ਮੁੱਖ ਮੰਤਰੀ ਦੀ ਪਤਨੀ ਦਾ ਨਾਂ ਵੀ ਸਾਹਮਣੇ ਆਇਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਈ ਡੀ ਨੇ ਗਰੇਵਾਲ ਨੂੰ ਮਾਮਲੇ ਵਿੱਚ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ ਅਤੇ ਉਨ੍ਹਾਂ ਨੂੰ ਜਾਂਚ ਏਜੰਸੀ ਦੇ ਦਫ਼ਤਰ ਲਿਜਾਇਆ ਗਿਆ ਹੈ। ਈ ਡੀ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਅਮਰਦੀਪ ਸਿੰਘ ਗਰੇਵਾਲ ਦੇ ਖਿਲਾਫ ਪਹਿਲਾਂ ਹੀ ਲੁੱਕ-ਆਊਟ ਸਰਕੂਲਰ ਜਾਰੀ ਕੀਤਾ ਹੋਇਆ ਸੀ ਜਿਸ ਕਾਰਨ ਭਾਰਤ ਪਰਤਣ ਸਮੇਂ ਉਨ੍ਹਾਂ ਨੂੰ ਰੋਕਿਆ ਗਿਆ।

ਇਹ ਮਾਮਲਾ ਪੰਜਾਬ ਵਿੱਚ ਤਬਾਦਲਿਆਂ ਨਾਲ ਜੁੜੀ ਕਥਿਤ 5 ਕਰੋੜ ਰੁਪਏ ਦੀ ਰਿਸ਼ਵਤ ਦੇ ਦੋਸ਼ਾਂ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਈਡੀ ਵੱਲੋਂ ਇਸ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਹੈ। ਗਰੇਵਾਲ ਨੂੰ ਪਹਿਲਾਂ ਵੀ ਜਾਂਚ ਵਿੱਚ ਸ਼ਾਮਲ ਹੋਣ ਲਈ ਸੰਮਨ ਭੇਜੇ ਜਾਣ ਦੀ ਗੱਲ ਸਾਹਮਣੇ ਆਈ ਸੀ।

Continue Reading

Chandigarh

ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

Published

on

By

ਚੰਡੀਗੜ੍ਹ, 17 ਅਕਤੂਬਰ (ਸ.ਬ.) ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, 37- ਡੀ, ਚੰਡੀਗੜ੍ਹ ਵਿੱਚ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।

ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਇੰਟਰਨੈਟ ਦੀ ਸੁਰੱਖਿਅਤ ਵਰਤੋਂ, ਆਨਲਾਈਨ ਧੋਖਾਧੜੀ ਤੋਂ ਬਚਾਅ ਅਤੇ ਆਪਣੀ ਨਿੱਜੀ ਜਾਣਕਾਰੀ ਦੀ ਸੁਰੱਖਿਆ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ ਸਾਈਬਰ ਸੁਰੱਖਿਆ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੂੰ ਮਜ਼ਬੂਤ ਪਾਸਵਰਡ ਬਣਾਉਣ, ਓਟੀਪੀ ਕਿਸੇ ਨਾਲ ਸਾਂਝਾ ਨਾ ਕਰਨ, ਸ਼ੱਕੀ ਲਿੰਕਾਂ ਤੇ ਕਲਿੱਕ ਨਾ ਕਰਨ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਸਾਵਧਾਨੀ ਨਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ, ਸਾਈਬਰ ਧੱਕੇਸ਼ਾਹੀ, ਫਰਜ਼ੀ ਖਾਤਿਆਂ ਅਤੇ ਆਨਲਾਈਨ ਠੱਗੀ ਤੋਂ ਬਚਣ ਦੇ ਤਰੀਕਿਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ।

Continue Reading

Chandigarh

ਮੁੱਖ ਮੰਤਰੀ ਦੇ ਓ ਐਸ ਡੀ ਰਾਜਬੀਰ ਘੁੰਮਣ ਸੀ ਬੀ ਆਈ ਅੱਗੇ ਪੇਸ਼

Published

on

By

ਚੰਡੀਗੜ੍ਹ, 16 ਅਕਤੂਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਅੱਜ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਹ ਆਪਣੇ ਵਕੀਲ ਜੀ ਪੀ ਐਸ ਘੁੰਮਣ ਨਾਲ ਸੀ ਬੀ ਆਈ ਦਫ਼ਤਰ ਪਹੁੰਚੇ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਪੁੱਛਗਿੱਛ ਵਿੱਚ ਸ਼ਾਮਲ ਹੋਣ ਲਈ ਕਿਹਾ ਸੀ।

ਸੀ ਬੀ ਆਈ ਵੱਲੋਂ ਬੀਤੇ ਦਿਨ ਰਾਜਬੀਰ ਘੁੰਮਣ ਨੂੰ ਵਟਸਐਪ ਜ਼ਰੀਏ ਨੋਟਿਸ ਭੇੇਜਿਆ ਸੀ, ਜਿਸਦੀ ਪਾਲਣਾ ਕਰਦੇ ਹੋਏ ਉਹ ਆਪਣੇ ਵਕੀਲਾਂ ਸਣੇ ਅੱਜ ਢਾਈ ਵਜੇ ਪੇਸ਼ ਹੋਏ। ਇਸ ਮੌਕੇ ਉਨ੍ਹਾਂ ਦੇ ਵਕੀਲਾਂ ਨੇ ਕਿਹਾ ਕਿ ਮਾਨਯੋਗ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਉਹ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸੀ ਬੀ ਆਈ ਵੱਲੋਂ ਇਸ ਮਾਮਲੇ ਨਾਲ ਸਬੰਧਤ ਜਿਨ੍ਹਾਂ ਹੋਰ ਵਿਅਕਤੀਆਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ, ਉਨ੍ਹਾਂ ਵੱਲੋਂ ਵੀ ਇਸੇ ਤਰ੍ਹਾਂ ਹੁਕਮਾਂ ਦੀ ਪਾਲਣਾ ਕੀਤੀ ਜਾਵੇਗੀ।

ਇਸ ਤੋਂ ਪਹਿਲਾਂ ਸੀ ਬੀ ਆਈ ਵੱਲੋਂ ਉਨ੍ਹਾਂ ਨੂੰ ਦੋ ਵਾਰ ਸੰਮਨ ਭੇਜੇ ਗਏ ਸਨ, ਪਰ ਉਹ ਪੇਸ਼ ਨਹੀਂ ਹੋਏ ਸਨ। ਸੁਪਰੀਮ ਕੋਰਟ ਨੇ ਪਹਿਲਾਂ ਹੀ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਖ਼ਿਲਾਫ਼ ਦਰਜ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੀ ਬੀ ਆਈ ਨੂੰ ਕੋਈ ਵੀ ਸਖ਼ਤ ਕਾਰਵਾਈ ਕਰਨ ਤੋਂ ਰੋਕ ਦਿੱਤਾ ਹੈ। ਅਦਾਲਤ ਨੇ ਮਾਮਲੇ ਦੀ ਜਾਂਚ ਅਤੇ ਦਰਜ ਐਫ ਆਈ ਆਰ ਤੇ ਰੋਕ ਲਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 5 ਅਕਤੂਬਰ ਨੂੰ ਇਸ ਭ੍ਰਿਸ਼ਟਾਚਾਰ ਮਾਮਲੇ ਦੀ ਸੀ ਬੀ ਆਈ ਜਾਂਚ ਦੇ ਹੁਕਮ ਦਿੱਤੇ ਸਨ ਅਤੇ ਦੋ ਮਹੀਨਿਆਂ ਵਿੱਚ ਰਿਪੋਰਟ ਮੰਗੀ ਸੀ। ਇਸ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਨੇ 6 ਅਕਤੂਬਰ ਨੂੰ ਹੀ ਸੁਪਰੀਮ ਕੋਰਟ ਵਿੱਚ ਸਪੈਸ਼ਲ ਲੀਵ ਪਟੀਸ਼ਨ (ਐਸਐਲਪੀ) ਦਾਇਰ ਕਰ ਦਿੱਤੀ ਸੀ।

ਇੱਥੇ ਜਿਕਰਯੋਗ ਹੈ ਕਿ ਹਾਈ ਕੋਰਟ ਦੇ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ 5 ਅਕਤੂਬਰ ਨੂੰ ਜਾਂਚ ਸੀ ਬੀ ਆਈ ਦੇ ਹਵਾਲੇ ਕਰਦਿਆਂ ਪੰਜਾਬ ਪੁਲਿਸ ਨੂੰ ਸੀ ਬੀ ਆਈ ਨਾਲ ਸਹਿਯੋਗ ਕਰਨ ਲਈ ਕਿਹਾ ਸੀ। ਸੀ ਬੀ ਆਈ ਨੇ 5 ਅਕਤੂਬਰ ਦੀ ਰਾਤ ਨੂੰ ਹੀ ਰਾਜਬੀਰ ਘੁੰਮਣ ਸਮੇਤ ਅੱਧੀ ਦਰਜਨ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਸੀ। ਇਸ ਮਾਮਲੇ ਵਿੱਚ ਤਬਾਦਲਿਆਂ, ਤਾਇਨਾਤੀਆਂ ਅਤੇ ਟੈਂਡਰਾਂ ਵਿੱਚ ਗੜਬੜ ਦੇ ਗੰਭੀਰ ਦੋਸ਼ ਲੱਗੇ ਹਨ।

Continue Reading

Latest News

Trending