Mohali
ਹਲਕਾ ਵਿਧਾਇਕ ਅਤੇ ਮੇਅਰ ਵਿਚਾਲੇ ਭਖੀ ਸਿਆਸਤ
ਸ਼ਹਿਰ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਰਕਾਰ ਤੋਂ 600 ਕਰੋੜ ਰੁਪਏ ਦਿਵਾਉਣ ਵਿਧਾਇਕ ਕੁਲਵੰਤ ਸਿੰਘ : ਅਮਰਜੀਤ ਸਿੰਘ ਜੀਤੀ ਸਿੱਧੂ
24 ਘੰਟਿਆਂ ਵਿੱਚ ਮਿਲਣ ਦਾ ਸਮਾਂ ਨਾ ਦਿੱਤਾ ਤਾਂ ਕੌਂਸਲਰਾਂ ਸਮੇਤ ਵਿਧਾਇਕ ਦੇ ਦਫਤਰ ਜਾਣ ਦੀ ਚੇਤਾਵਨੀ
ਐਸ ਏ ਐਸ ਨਗਰ, 5 ਅਗਸਤ (ਸ.ਬ.) ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੂੰ ਕਿਹਾ ਹੈ ਕਿ ਮੁਹਾਲੀ ਸ਼ਹਿਰ ਦੀਆਂ ਵੱਖ-ਵੱਖ ਅਹਿਮ ਸਮੱਸਿਆਵਾਂ ਦੇ ਹੱਲ ਲਈ 600 ਕਰੋੜ ਰੁਪਏ ਦੀ ਲੋੜ ਹੈ ਅਤੇ ਵਿਧਾਇਕ ਇਹ ਰਕਮ ਸਰਕਾਰ ਰਾਹੀਂ ਉਪਲਬਧ ਕਰਵਾਉਣ। ਉਹਨਾਂ ਕਿਹਾ ਕਿ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਅਤੇ ਵਿਧਾਇਕ ਕੁਲਵੰਤ ਸਿੰਘ ਰਾਜਨੀਤੀ ਤੇ ਉਤਾਰੂ ਹੈ ਅਤੇ ਸ਼ਹਿਰ ਦੇ ਭਵਿੱਖ ਨੂੰ ਦਾਅ ਤੇ ਲਗਾਇਆ ਜਾ ਰਿਹਾ ਹੈ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਹਨਾਂ ਕਿਹਾ ਕਿ ਵਿਧਾਇਕ ਉਹਨਾਂ ਨੂੰ ਮੁਲਾਕਾਤ ਦਾ ਸਮਾਂ ਦੇਣ। ਭਾਵੇਂ ਉਹਨਾਂ ਨੂੰ ਆਪਣੇ ਦਫਤਰ ਬੁਲਾਉਣ, ਭਾਵੇਂ ਆਪਣੇ ਘਰ ਬੁਲਾਉਣ, ਭਾਵੇਂ ਖੁਦ ਕਾਰਪੋਰੇਸ਼ਨ ਦੇ ਦਫਤਰ ਆ ਜਾਣ। ਉਹਨਾਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਵਿਧਾਇਕ ਨੇ ਉਹਨਾਂ ਨੂੰ 24 ਘੰਟਿਆਂ ਵਿੱਚ ਮੁਲਾਕਾਤ ਦਾ ਸਮਾਂ ਨਾ ਦਿੱਤਾ ਤਾਂ ਉਹ ਖੁਦ ਆਪਣੇ ਸਾਥੀ ਕੌਂਸਲਰਾਂ ਨੂੰ ਨਾਲ ਲੈ ਕੇ ਦੇ ਮੇਅਰ ਦੇ ਦਫਤਰ ਵਿੱਚ ਮੁਲਾਕਾਤ ਲਈ ਪਹੁੰਚਣਗੇ।
ਮੇਅਰ ਨੇ ਕਿਹਾ ਕਿ 600 ਕਰੋੜ ਦੀ ਰਕਮ ਦੇ ਨਾਲ ਮੁਹਾਲੀ ਦੀ ਕੂੜੇ ਅਤੇ ਬਰਸਾਤੀ ਪਾਣੀ ਦੀ ਮਾਰ ਦੀ ਸਮੱਸਿਆਹਲ ਹੋਵੇਗੀ ਅਤੇ ਮੁਹਾਲੀ ਵਿੱਚ ਹੋਰ ਵਿਕਾਸ ਕਾਰਜ ਵੀ ਸਮੇਂ ਤੇ ਹੋਣਗੇ। ਇਸ ਮੌਕੇ ਮੇਅਰ ਨੇ ਵੱਖ-ਵੱਖ ਵਿਭਾਗਾਂ ਵੱਲੋਂ ਮੁਹਾਲੀ ਨਗਰ ਨਿਗਮ ਦੇ ਬਕਾਇਆ ਪੈਸੇ ਸਬੰਧੀ ਵੀ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਪੈਸੇ ਵੀ ਨਗਰ ਨਿਗਮ ਨੂੰ ਦਿਵਾਏ ਜਾਣ।
ਉਹਨਾਂ ਨਾਲ ਹੀ ਕਿਹਾ ਕਿ ਮੁਹਾਲੀ ਦੇ ਵਿਕਾਸ ਵਾਸਤੇ ਘੱਟੋ ਘੱਟ 600 ਕਰੋੜ ਰੁਪਏ ਦੀ ਲੋੜ ਹੈ ਜਿਸ ਨਾਲ ਸੜਕਾਂ ਵੀ ਬਨਣਗੀਆਂ, ਡੰਪਿੰਗ ਗਰਾਉਂਡ ਦਾ ਵੀ ਬੰਦੋਬਸਤ ਹੋਵੇਗਾ, ਸਿਟੀ ਬੱਸ ਸਰਵਿਸ ਵੀ ਚਾਲੂ ਹੋਵੇਗੀ ਅਤੇ ਮੁਹਾਲੀ ਦੀ ਮੁੱਖ ਸਮੱਸਿਆ ਬਰਸਾਤੀ ਪਾਣੀ ਦੀ ਨਿਕਾਸੀ ਦੇ ਮਾਮਲੇ ਵਿੱਚ ਵੀ ਲੋਕਾਂ ਨੂੰ ਰਾਹਤ ਮਿਲੇਗੀ। ਇਸ ਨਾਲ ਮੁਹਾਲੀ ਵਿੱਚ ਗਰੀਨਰੀ ਵੀ ਵਧੇਗੀ ਅਤੇ ਸਾਈਕਲ ਟਰੈਕ ਵੀ ਬਣ ਜਾਣਗੇ।
ਉਹਨਾਂ ਕਿਹਾ ਕਿ ਮੁਹਾਲੀ ਦੇ ਲੋਕਾਂ ਨੇ ਉਹਨਾਂ ਨੂੰ ਮੇਅਰ ਬਣਾਇਆ ਹੈ ਅਤੇ ਉਹ ਮੁਹਾਲੀ ਦੇ ਲੋਕਾਂ ਦੀਆਂ ਸਮੱਸਿਆਵਾਂ ਵਾਸਤੇ ਕਿਤੇ ਵੀ ਜਾਣ ਨੂੰ ਤਿਆਰ ਹਨ।
ਲੋਕਾਂ ਵਲੋਂ ਨਕਾਰੇ ਜਾਣ ਕਾਰਨ ਹੁਣ ਧਮਕੀਆਂ ਤੇ ਉਤਰ ਆਏ ਹਨ ਸਿੱਧੂ ਭਰਾ : ਕੁਲਵੰਤ ਸਿੰਘ
ਰਾਜਨੀਤੀ ਚਮਕਾਉਣ ਲਈ ਫਿਜੂਲ ਬਿਆਨਬਾਜੀ ਤੋਂ ਉੱਪਰ ਉਠ ਕੇ ਸ਼ਹਿਰ ਦੇ ਵਿਕਾਸ ਲਈ ਕੰਮ ਕਰਨ ਦੀ ਲੋੜ
ਐਸ ਏ ਐਸ ਨਗਰ, 5 ਅਗਸਤ (ਸ.ਬ.) ਹਲਕਾ ਵਿਧਾਇਕ ਸz. ਕੁਲਵੰਤ ਸਿੰਘ ਨੇ ਕਿਹਾ ਹੈ ਕਿ ਲੋਕਾਂ ਵਲੋਂ ਨਕਾਰੇ ਜਾਣ ਕਾਰਨ ਹੁਣ ਸਿੱਧੂ ਭਰਾ ਧਮਕੀਆਂ ਤੇ ਉਤਰ ਆਏ ਹਨ ਜਿਸਦੇ ਤਹਿਤ ਮੇਅਰ ਜੀਤੀ ਸਿੱਧੂ ਵਲੋਂ ਫਿਜੂਲ ਬਿਆਨਬਾਜੀ ਕੀਤੀ ਜਾ ਰਹੀ ਹੈ। ਨਗਰ ਨਿਗਮ ਦੇ ਮੇਅਰ ਵਲੋਂ ਉਹਨਾਂ ਨੂੰ 24 ਘੰਟੇ ਦਾ ਅਲਟੀਮੇਟਮ ਦਿੱਤੇ ਜਾਣ ਸੰਬੰਧੀ ਜਾਰੀ ਕੀਤੇ ਬਿਆਨ ਬਾਰੇ ਟਿੱਪਣੀ ਕਰਦਿਆਂ ਉਹਨਾਂ ਕਿਹਾ ਕਿ ਮੇਅਰ ਇਹ ਦੱਸਣ ਕਿ ਜਿਹੜੇ 600 ਕਰੋੜ ਰੁਪਏ ਦੀ ਉਹ ਗੱਲ ਕਰ ਰਹੇ ਹਨ ਕੀ ਉਸ ਵਾਸਤੇ ਉਹਨਾਂ ਵਲੋਂ ਸਰਕਾਰ ਨੂੰ ਕੋਈ ਐਸਟੀਮੇਟ ਭੇਜਿਆ ਗਿਆ ਹੈ ਜਾਂ ਸਿਰਫ ਹਵਾਈ ਬਿਆਨਬਾਜੀ ਹੀ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਮੇਅਰ ਨੂੰ ਇਹ ਵੀ ਦੱਸਣਾ ਚਾਹੀਦਾ ਹੈ ਕਿ ਜਦੋਂ ਉਸਦੇ ਵੱਡੇ ਭਰਾ ਬਲਬੀਰ ਸਿੰਘ ਸਿੱਧੂ ਪੰਜਾਬ ਦੇ ਕੈਬਿਨਟ ਮੰਤਰੀ ਸਨ ਤਾਂ ਉਹ ਮੁਹਾਲੀ ਵਾਸਤੇ ਸਰਕਾਰ ਤੋਂ ਕਿੰਨੀ ਰਕਮ ਲੈ ਕੇ ਆਏ ਸੀ ਅਤੇ ਸ਼ਹਿਰ ਦੇ ਵਿਕਾਸ ਵਿੱਚ ਉਹਨਾਂ ਦਾ ਕੀ ਯੋਗਦਾਨ ਰਿਹਾ ਹੈ।
ਉਹਨਾਂ ਕਿਹਾ ਕਿ ਅਸਲ ਗੱਲ ਇਹ ਹੈ ਕਿ ਲੋਕਾਂ ਵਲੋਂ ਨਕਾਰੇ ਜਾਣ ਤੋਂ ਬਾਅਦ ਇਹ ਦੋਵੇਂ ਬੁਖਲਾ ਗਏ ਹਨ ਅਤੇ ਹੁਣ ਧਮਕੀਆਂ ਦੇਣ ਲੱਗ ਗਏ ਹਨ ਅਤੇ ਰਾਜਨੀਤੀ ਚਮਕਾਉਣ ਲਈ ਫਿਜੂਲ ਬਿਆਨਬਾਜੀ ਤੇ ਉਤਰ ਆਏ ਹਨ ਜਦੋਂਕਿ ਉਹਨਾਂ ਨੂੰ ਸ਼ਹਿਰ ਦੇ ਵਿਕਾਸ ਲਈ ਕੰਮ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਜਿੱਥੋਂ ਤਕ ਮੇਅਰ ਵਲੋਂ ਉਹਨਾਂ ਨਾਲ ਮੁਲਾਕਾਤ ਕਰਨ ਲਈ ਸਮਾਂ ਮੰਗਣ ਦੀ ਗੱਲ ਹੈ ਤਾਂ ਉਹਨਾਂ ਦਾ ਦਫਤਰ ਸਾਰਿਆਂ ਲਈ ਖੁੱਲਾ ਹੈ ਅਤੇ ਮੇਅਰ ਜਦੋਂ ਚਾਹੁਣ ਉਹਨਾਂ ਨੂੰ ਮਿਲਣ ਲਈ ਆ ਸਕਦੇ ਹਨ ਬਸ਼ਰਤੇ ਉਹ ਸ਼ਹਿਰ ਦੇ ਵਿਕਾਸ ਲਈ ਕੋਈ ਠੋਸ ਗੱਲ ਕਰਨ ਦੇ ਚਾਹਵਾਨ ਹੋਣ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Chandigarh2 months ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International2 weeks agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
