Chandigarh
ਦੇਸ਼ ਲਈ ਰੋਲ ਮਾਡਲ ਬਣਿਆ ਰਹੇਗਾ ਪੰਜਾਬ : ਭਗਵੰਤ ਸਿੰਘ ਮਾਨ
ਪੰਜਾਬ ਵਿੱਚ ਉਦਯੋਗਿਕ ਕ੍ਰਾਂਤੀ ਲਿਆਉਣ ਲਈ ਸੈਕਟਰ ਅਧਾਰਿਤ 24 ਕਮੇਟੀਆਂ ਦੀ ਸ਼ੁਰੂਆਤ ਕੀਤੀ
ਚੰਡੀਗੜ੍ਹ, 8 ਅਗਸਤ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਸਨਅਤੀ ਵਿਕਾਸ ਲਈ ਵੱਖ-ਵੱਖ ਸੈਕਟਰਾਂ ਤੇ ਅਧਾਰਿਤ 24 ਕਮੇਟੀਆਂ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਇਹ ਕਮੇਟੀਆਂ ਪੰਜਾਬ ਨੂੰ ਉਦਯੋਗ ਤੇ ਵਪਾਰ ਦਾ ਧੁਰਾ ਬਣਾਉਣ ਲਈ ਇਨਕਲਾਬੀ ਕਦਮ ਸਾਬਤ ਹੋਣਗੀਆਂ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਪਹਿਲਾਂ ਹੀ ਕੌਮੀ ਪੱਧਰ ਤੇ ਵੱਖ-ਵੱਖ ਖੇਤਰਾਂ ਵਿੱਚ ਅਗਵਾਈ ਕਰ ਰਿਹਾ ਹੈ ਅਤੇ ਛੇਤੀ ਹੀ ਦੇਸ਼ ਲਈ ਰੋਲ ਮਾਡਲ ਬਣ ਕੇ ਉੱਭਰੇਗਾ। ਉਹਨਾਂ ਕਿਹਾ ਕਿ ਸਤੰਬਰ, 2023 ਵਿੱਚ ਸਰਕਾਰ-ਉਦਯੋਗ ਮਿਲਣੀਆਂ ਦਰਮਿਆਨ ਹੋਏ ਵਿਚਾਰ-ਵਟਾਂਦਰੇ ਤੋਂ ਸੈਕਟਰ ਅਧਾਰਿਤ 24 ਕਮੇਟੀਆਂ ਦੇ ਵਿਚਾਰ ਦਾ ਜਨਮ ਹੋਇਆ ਸੀ। ਉਹਨਾਂ ਕਿਹਾ ਕਿ ਇਹ ਕਮੇਟੀਆਂ ਹਰੇਕ ਉਦਯੋਗਿਕ ਸੈਕਟਰ ਲਈ ਵਿਸਥਾਰਤ ਰਣਨੀਤੀਆਂ ਤਿਆਰ ਕਰਨ ਦੀ ਜ਼ਿੰਮੇਵਾਰੀ ਨਿਭਾਉਣਗੀਆਂ। ਉਹਨਾਂ ਕਿਹਾ ਕਿ ਇਸ ਸਮਾਗਮ ਵਿੱਚ ਮੌਜੂਦ ਜ਼ਿਆਦਾਤਰ ਸਨਅਤਕਾਰ ਇਨ੍ਹਾਂ ਕਮੇਟੀਆਂ ਮੈਂਬਰ ਵੀ ਹਨ। ਉਨ੍ਹਾਂ ਭਰੋਸਾ ਜਾਹਿਰ ਕੀਤਾ ਕਿ ਇਹ ਸਮੂਹ ਪੰਜਾਬ ਦੇ ਉਦਯੋਗਿਕ ਭਵਿੱਖ ਲਈ ਰੂਪ- ਰੇਖਾ ਤਿਆਰ ਕਰਨਗੇ। ਉਨ੍ਹਾਂ ਦੱਸਿਆ ਕਿ ਹਰੇਕ ਕਮੇਟੀ ਵਿੱਚ ਇੱਕ ਚੇਅਰਪਰਸਨ, ਇੱਕ ਮੈਂਬਰ ਸਕੱਤਰ ਅਤੇ ਪੰਜਾਬ ਬਿਊਰੋ ਆਫ਼ ਇੰਡਸਟਰੀਅਲ ਇਨਵੈਸਟਮੈਂਟ ਅਤੇ ਜ਼ਿਲ੍ਹਾ ਉਦਯੋਗ ਕੇਂਦਰਾਂ ਦੇ ਅਧਿਕਾਰੀ ਸ਼ਾਮਲ ਹੋਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਵਿਕਾਸ ਦੀਆਂ ਅਥਾਹ ਸੰਭਾਵਨਾਵਾਂ ਹਨ ਅਤੇ ਅਸੀਂ ਇਕ ਫੈਸਲਾਕੁਨ ਮੋੜ ਤੇ ਖੜ੍ਹੇ ਹਾਂ। ਉਨ੍ਹਾਂ ਕਿਹਾ ਕਿ ਇਨ੍ਹਾਂ ਕਮੇਟੀਆਂ ਦੇ ਸਮਰਥਨ ਨਾਲ ਸੂਬਾ ਦੂਰਅੰਦੇਸ਼ੀ ਅਤੇ ਵਿਸ਼ਵ ਪੱਧਰੀ ਈਕੋ-ਸਿਸਟਮ ਬਣਾ ਸਕਦਾ ਹੈ। ਉਹਨਾਂ ਕਿਹਾ ਕਿ ਪੰਜਾਬ ਪਹਿਲਾਂ ਹੀ ਫੂਡ ਪ੍ਰੋਸੈਸਿੰਗ, ਟੈਕਸਟਾਈਲ, ਆਟੋ ਕੰਪੋਨੈਂਟ, ਹੈਂਡ ਟੂਲ, ਸਾਈਕਲ ਨਿਰਮਾਣ, ਆਈ.ਟੀ. ਅਤੇ ਸੈਰ-ਸਪਾਟਾ ਵਰਗੇ ਪ੍ਰਮੁੱਖ ਖੇਤਰਾਂ ਵਿੱਚ ਮੋਹਰੀ ਹੈ। ਉਹਨਾਂ ਕਿਹਾ ਕਿ ਮਾਰਚ 2022 ਤੋਂ ਪੰਜਾਬ ਨੂੰ 1.14 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ, ਜਿਸ ਨਾਲ ਰੋਜ਼ਗਾਰ ਦੇ 4.5 ਲੱਖ ਤੋਂ ਵੱਧ ਮੌਕੇ ਪੈਦਾ ਹੋਏ ਹਨ।
ਉਹਨਾਂ ਕਿਹਾ ਕਿ ਪੰਜਾਬ ਵਿਸ਼ਵਵਿਆਪੀ ਨਿਵੇਸ਼ਕਾਂ ਲਈ ਪਸੰਦੀਦਾ ਸਥਾਨ ਬਣ ਗਿਆ ਹੈ, ਜਿਸ ਵਿੱਚ ਜਾਪਾਨ, ਅਮਰੀਕਾ, ਜਰਮਨੀ, ਯੂ.ਕੇ., ਦੁਬਈ, ਦੱਖਣੀ ਕੋਰੀਆ, ਸਿੰਗਾਪੁਰ ਅਤੇ ਸਪੇਨ ਵਰਗੇ ਦੇਸ਼ ਸੂਬੇ ਵਿੱਚ ਨਿਵੇਸ਼ ਲਈ ਡੂੰਘੀ ਦਿਲਚਸਪੀ ਦਿਖਾ ਰਹੇ ਹਨ। ਉਹਨਾਂ ਕਿਹਾ ਕਿ ਸਰਕਾਰ ਉਦਯੋਗ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲਣ ਵਿੱਚ ਵਿਸ਼ਵਾਸ ਰੱਖਦੀ ਹੈ ਅਤੇ ਇਸ ਲਈ ਨਿਵੇਸ਼ਕਾਂ ਅਤੇ ਮੁੱਖ ਭਾਈਵਾਲਾਂ ਨੂੰ ਨੀਤੀ ਨਿਰਮਾਣ ਦੇ ਦਾਇਰੇ ਵਿੱਚ ਲਿਆਂਦਾ ਗਿਆ ਹੈ।
ਉਹਨਾਂ ਕਿਹਾ ਕਿ ਭ੍ਰਿਸ਼ਟਾਚਾਰ ਅਤੇ ਨਸ਼ੇ ਪੰਜਾਬ ਦੇ ਅਕਸ ਤੇ ਸਭ ਤੋਂ ਵੱਡੇ ਕਲੰਕ ਹਨ ਅਤੇ ਸੂਬਾ ਸਰਕਾਰ ਇਨ੍ਹਾਂ ਅਲਾਮਤਾਂ ਨੂੰ ਖਤਮ ਕਰਨ ਲਈ ਜ਼ੋਰਦਾਰ ਉਪਰਾਲੇ ਕਰ ਰਹੀ ਹੈ। ਉਹਨਾਂ ਕਿਹਾ ਕਿ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਸਕਾਰਾਤਮਕ ਨਤੀਜੇ ਆ ਰਹੇ ਹਨ ਅਤੇ ਪੰਜਾਬ ਨਸ਼ਾ ਮੁਕਤ ਹੋਣ ਦੇ ਰਾਹ ਤੇ ਹੈ।
ਇਸ ਮੌਕੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ 2022 ਤੋਂ ਪਹਿਲਾਂ ਪੰਜਾਬ ਵਿੱਚ ਜਬਰੀ ਵਸੂਲੀ ਦਾ ਦੌਰ ਸੀ ਜਦੋਂ ਸਿਆਸੀ ਲੀਡਰਾਂ ਵੱਲੋਂ ਕਾਰੋਬਾਰ ਵਿੱਚ ਹਿੱਸਾ ਪਾਉਣ ਲਈ ਉਦਯੋਗਪਤੀਆਂ ਦੀ ਬਾਂਹ ਮਰੋੜੀ ਜਾਂਦੀ ਸੀ। ਇਸ ਧੱਕੇਸ਼ਾਹੀ ਤੋਂ ਅੱਕ ਕੇ ਉਦਯੋਗਪਤੀ ਦੂਜੇ ਸੂਬਿਆਂ ਵੱਲ ਹਿਜਰਤ ਕਰ ਗਏ ਸਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਉਦਯੋਗਿਕ ਸੈਕਟਰ ਨੂੰ ਮੁੜ ਪੈਰਾਂ ਤੇ ਖੜ੍ਹਾ ਕਰਨ ਅਤੇ ਬੁਲੰਦੀਆਂ ਤੇ ਲਿਜਾਣ ਲਈ ਕਈ ਕ੍ਰਾਂਤੀਕਾਰੀ ਕਦਮ ਚੁੱਕੇ ਹਨ।
ਇਸ ਤੋਂ ਪਹਿਲਾਂ ਉਦਯੋਗ ਮੰਤਰੀ ਸੰਜੀਵ ਅਰੋੜਾ ਨੇ ਪਤਵੰਤਿਆਂ ਦਾ ਸਵਾਗਤ ਕੀਤਾ ਅਤੇ ਉਦਯੋਗ ਵਿਭਾਗ ਦੇ ਸਕੱਤਰ ਕੇ.ਕੇ. ਯਾਦਵ ਨੇ ਸਾਰਿਆਂ ਦਾ ਧੰਨਵਾਦ ਕੀਤਾ।
Chandigarh
ਈ ਡੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ
ਪੰਜ ਕਰੋੜ ਰੁਪਏ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਹੋਈ ਕਾਰਵਾਈ
ਚੰਡੀਗੜ੍ਹ, 17 ਅਕਤੂਬਰ (ਸ.ਬ.) ਪੰਜਾਬ ਵਿੱਚ ਤਬਾਦਲਿਆਂ ਨਾਲ ਸਬੰਧਤ 5 ਕਰੋੜ ਰੁਪਏ ਦੀ ਕਥਿਤ ਰਿਸ਼ਵਤ ਦੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਅਮਰਦੀਪ ਗਰੇਵਾਲ ਨੂੰ ਕੈਨੇਡਾ ਤੋਂ ਭਾਰਤ ਪਰਤਣ ਮਗਰੋਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਰੀਬੀ ਦੱਸਿਆ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਅਮਰਦੀਪ ਸਿੰਘ ਗਰੇਵਾਲ ਪੰਜਾਬੀ ਫ਼ਿਲਮ ਜਗਤ ਦੀ ਇੱਕ ਜਾਣੀ-ਪਛਾਣੀ ਹਸਤੀ ਹੈ ਅਤੇ ਉਹ ‘ਮੈਸਰਜ਼ ਈਸਟ ਸਨਸ਼ਾਈਨ ਪ੍ਰੋਡਕਸ਼ਨ ਪ੍ਰਾਈਵੇਟ ਲਿਮਟਿਡ’ ਨਾਲ ਜੁੜਿਆ ਹੋਇਆ ਹੈ। ਅਮਰਦੀਪ ਸਿੰਘ ਗਰੇਵਾਲ ਦੇ ਵਿਦੇਸ਼ਾਂ ਵਿੱਚ ਫ਼ਿਲਮ ਨਿਰਮਾਣ ਅਤੇ ਰਿਲੀਜ਼ ਨਾਲ ਸਬੰਧਿਤ ਕਾਰੋਬਾਰੀ ਸੰਪਰਕ ਹਨ ਅਤੇ ਉਹ ਕਈ ਪੰਜਾਬੀ ਫ਼ਿਲਮਾਂ ਨਾਲ ਜੁੜੇ ਰਹੇ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਮਾਮਲੇ ਵਿੱਚ ਗਰੇਵਾਲ ਨੂੰ ਤਲਬ ਕੀਤਾ ਗਿਆ ਹੈ, ਉਸ ਵਿੱਚ ਮੁੱਖ ਮੰਤਰੀ ਦੀ ਪਤਨੀ ਦਾ ਨਾਂ ਵੀ ਸਾਹਮਣੇ ਆਇਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਈ ਡੀ ਨੇ ਗਰੇਵਾਲ ਨੂੰ ਮਾਮਲੇ ਵਿੱਚ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ ਅਤੇ ਉਨ੍ਹਾਂ ਨੂੰ ਜਾਂਚ ਏਜੰਸੀ ਦੇ ਦਫ਼ਤਰ ਲਿਜਾਇਆ ਗਿਆ ਹੈ। ਈ ਡੀ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਅਮਰਦੀਪ ਸਿੰਘ ਗਰੇਵਾਲ ਦੇ ਖਿਲਾਫ ਪਹਿਲਾਂ ਹੀ ਲੁੱਕ-ਆਊਟ ਸਰਕੂਲਰ ਜਾਰੀ ਕੀਤਾ ਹੋਇਆ ਸੀ ਜਿਸ ਕਾਰਨ ਭਾਰਤ ਪਰਤਣ ਸਮੇਂ ਉਨ੍ਹਾਂ ਨੂੰ ਰੋਕਿਆ ਗਿਆ।
ਇਹ ਮਾਮਲਾ ਪੰਜਾਬ ਵਿੱਚ ਤਬਾਦਲਿਆਂ ਨਾਲ ਜੁੜੀ ਕਥਿਤ 5 ਕਰੋੜ ਰੁਪਏ ਦੀ ਰਿਸ਼ਵਤ ਦੇ ਦੋਸ਼ਾਂ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਈਡੀ ਵੱਲੋਂ ਇਸ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਹੈ। ਗਰੇਵਾਲ ਨੂੰ ਪਹਿਲਾਂ ਵੀ ਜਾਂਚ ਵਿੱਚ ਸ਼ਾਮਲ ਹੋਣ ਲਈ ਸੰਮਨ ਭੇਜੇ ਜਾਣ ਦੀ ਗੱਲ ਸਾਹਮਣੇ ਆਈ ਸੀ।
Chandigarh
ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ
ਚੰਡੀਗੜ੍ਹ, 17 ਅਕਤੂਬਰ (ਸ.ਬ.) ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, 37- ਡੀ, ਚੰਡੀਗੜ੍ਹ ਵਿੱਚ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।
ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਇੰਟਰਨੈਟ ਦੀ ਸੁਰੱਖਿਅਤ ਵਰਤੋਂ, ਆਨਲਾਈਨ ਧੋਖਾਧੜੀ ਤੋਂ ਬਚਾਅ ਅਤੇ ਆਪਣੀ ਨਿੱਜੀ ਜਾਣਕਾਰੀ ਦੀ ਸੁਰੱਖਿਆ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ ਸਾਈਬਰ ਸੁਰੱਖਿਆ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੂੰ ਮਜ਼ਬੂਤ ਪਾਸਵਰਡ ਬਣਾਉਣ, ਓਟੀਪੀ ਕਿਸੇ ਨਾਲ ਸਾਂਝਾ ਨਾ ਕਰਨ, ਸ਼ੱਕੀ ਲਿੰਕਾਂ ਤੇ ਕਲਿੱਕ ਨਾ ਕਰਨ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਸਾਵਧਾਨੀ ਨਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ, ਸਾਈਬਰ ਧੱਕੇਸ਼ਾਹੀ, ਫਰਜ਼ੀ ਖਾਤਿਆਂ ਅਤੇ ਆਨਲਾਈਨ ਠੱਗੀ ਤੋਂ ਬਚਣ ਦੇ ਤਰੀਕਿਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ।
Chandigarh
ਮੁੱਖ ਮੰਤਰੀ ਦੇ ਓ ਐਸ ਡੀ ਰਾਜਬੀਰ ਘੁੰਮਣ ਸੀ ਬੀ ਆਈ ਅੱਗੇ ਪੇਸ਼
ਚੰਡੀਗੜ੍ਹ, 16 ਅਕਤੂਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਅੱਜ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਹ ਆਪਣੇ ਵਕੀਲ ਜੀ ਪੀ ਐਸ ਘੁੰਮਣ ਨਾਲ ਸੀ ਬੀ ਆਈ ਦਫ਼ਤਰ ਪਹੁੰਚੇ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਪੁੱਛਗਿੱਛ ਵਿੱਚ ਸ਼ਾਮਲ ਹੋਣ ਲਈ ਕਿਹਾ ਸੀ।
ਸੀ ਬੀ ਆਈ ਵੱਲੋਂ ਬੀਤੇ ਦਿਨ ਰਾਜਬੀਰ ਘੁੰਮਣ ਨੂੰ ਵਟਸਐਪ ਜ਼ਰੀਏ ਨੋਟਿਸ ਭੇੇਜਿਆ ਸੀ, ਜਿਸਦੀ ਪਾਲਣਾ ਕਰਦੇ ਹੋਏ ਉਹ ਆਪਣੇ ਵਕੀਲਾਂ ਸਣੇ ਅੱਜ ਢਾਈ ਵਜੇ ਪੇਸ਼ ਹੋਏ। ਇਸ ਮੌਕੇ ਉਨ੍ਹਾਂ ਦੇ ਵਕੀਲਾਂ ਨੇ ਕਿਹਾ ਕਿ ਮਾਨਯੋਗ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਉਹ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸੀ ਬੀ ਆਈ ਵੱਲੋਂ ਇਸ ਮਾਮਲੇ ਨਾਲ ਸਬੰਧਤ ਜਿਨ੍ਹਾਂ ਹੋਰ ਵਿਅਕਤੀਆਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ, ਉਨ੍ਹਾਂ ਵੱਲੋਂ ਵੀ ਇਸੇ ਤਰ੍ਹਾਂ ਹੁਕਮਾਂ ਦੀ ਪਾਲਣਾ ਕੀਤੀ ਜਾਵੇਗੀ।
ਇਸ ਤੋਂ ਪਹਿਲਾਂ ਸੀ ਬੀ ਆਈ ਵੱਲੋਂ ਉਨ੍ਹਾਂ ਨੂੰ ਦੋ ਵਾਰ ਸੰਮਨ ਭੇਜੇ ਗਏ ਸਨ, ਪਰ ਉਹ ਪੇਸ਼ ਨਹੀਂ ਹੋਏ ਸਨ। ਸੁਪਰੀਮ ਕੋਰਟ ਨੇ ਪਹਿਲਾਂ ਹੀ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਖ਼ਿਲਾਫ਼ ਦਰਜ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੀ ਬੀ ਆਈ ਨੂੰ ਕੋਈ ਵੀ ਸਖ਼ਤ ਕਾਰਵਾਈ ਕਰਨ ਤੋਂ ਰੋਕ ਦਿੱਤਾ ਹੈ। ਅਦਾਲਤ ਨੇ ਮਾਮਲੇ ਦੀ ਜਾਂਚ ਅਤੇ ਦਰਜ ਐਫ ਆਈ ਆਰ ਤੇ ਰੋਕ ਲਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 5 ਅਕਤੂਬਰ ਨੂੰ ਇਸ ਭ੍ਰਿਸ਼ਟਾਚਾਰ ਮਾਮਲੇ ਦੀ ਸੀ ਬੀ ਆਈ ਜਾਂਚ ਦੇ ਹੁਕਮ ਦਿੱਤੇ ਸਨ ਅਤੇ ਦੋ ਮਹੀਨਿਆਂ ਵਿੱਚ ਰਿਪੋਰਟ ਮੰਗੀ ਸੀ। ਇਸ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਨੇ 6 ਅਕਤੂਬਰ ਨੂੰ ਹੀ ਸੁਪਰੀਮ ਕੋਰਟ ਵਿੱਚ ਸਪੈਸ਼ਲ ਲੀਵ ਪਟੀਸ਼ਨ (ਐਸਐਲਪੀ) ਦਾਇਰ ਕਰ ਦਿੱਤੀ ਸੀ।
ਇੱਥੇ ਜਿਕਰਯੋਗ ਹੈ ਕਿ ਹਾਈ ਕੋਰਟ ਦੇ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ 5 ਅਕਤੂਬਰ ਨੂੰ ਜਾਂਚ ਸੀ ਬੀ ਆਈ ਦੇ ਹਵਾਲੇ ਕਰਦਿਆਂ ਪੰਜਾਬ ਪੁਲਿਸ ਨੂੰ ਸੀ ਬੀ ਆਈ ਨਾਲ ਸਹਿਯੋਗ ਕਰਨ ਲਈ ਕਿਹਾ ਸੀ। ਸੀ ਬੀ ਆਈ ਨੇ 5 ਅਕਤੂਬਰ ਦੀ ਰਾਤ ਨੂੰ ਹੀ ਰਾਜਬੀਰ ਘੁੰਮਣ ਸਮੇਤ ਅੱਧੀ ਦਰਜਨ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਸੀ। ਇਸ ਮਾਮਲੇ ਵਿੱਚ ਤਬਾਦਲਿਆਂ, ਤਾਇਨਾਤੀਆਂ ਅਤੇ ਟੈਂਡਰਾਂ ਵਿੱਚ ਗੜਬੜ ਦੇ ਗੰਭੀਰ ਦੋਸ਼ ਲੱਗੇ ਹਨ।
-
International1 month ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International4 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
International4 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
Punjab1 month agoਪੰਜਾਬ ਪੁਲੀਸ ਵਲੋਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਵਿਅਕਤੀ ਕਾਬੂ
-
National1 month agoਤਾਇਕਵਾਂਡੋ ਮੁਕਾਬਲਿਆਂ ਵਿੱਚ ਬੱਚਿਆਂ ਨੇ ਦਿਖਾਏ ਜੌਹਰ
-
International2 months ago
ਮੇਲਾ ਪੰਜਾਬਣਾਂ ਦਾ 6 ਸਤੰਬਰ ਨੂੰ
-
National1 month agoਤੇਜ਼ ਰਫ਼ਤਾਰ ਕਾਰ ਡਿਵਾਈਡਰ ਨਾਲ ਟਕਰਾਈ, 3 ਵਿਅਕਤੀਆਂ ਦੀ ਮੌਤ
-
Mohali1 month agoਸ਼ਹੀਦ ਜਥੇਦਾਰ ਸ਼ੇਰ ਸਿੰਘ ਡੂਮਛੇੜੀ ਦੇ ਜੀਵਨ ਤੇ ਸੰਘਰਸ਼ ਤੇ ਆਧਾਰਿਤ ਪੁਸਤਕ ਦਾ ਲੋਕ ਅਰਪਣ 12 ਨੂੰ
