Connect with us

Mohali

ਲੈਂਡ ਪੂਲਿੰਗ ਪਾਲਸੀ ਨੂੰ ਤੁਰੰਤ ਰੱਦ ਕਰੇ ਸਰਕਾਰ : ਪ੍ਰੋਗਰੈਸਿਵ ਫਰੰਟ ਪੰਜਾਬ

Published

on

 

ਹਾਈਕੋਰਟ ਵਲੋਂ ਸਰਕਾਰ ਦੀ ਲੈਂਡ ਪੂਲਿੰਗ ਪਾਲਸੀ ਤੇ ਸਟੇਅ ਲਗਾਉਣ ਦਾ ਸੁਆਗਤ ਕੀਤਾ

ਐਸ ਏ ਐਸ ਨਗਰ, 8 ਅਗਸਤ (ਸ.ਬ.) ਪ੍ਰੋਗਰੈਸਿਵ ਫਰੰਟ ਪੰਜਾਬ ਦੀ ਇੱਕ ਮੀਟਿੰਗ ਫਰੰਟ ਦੇ ਚੇਅਰਮੈਨ ਐਡਵੋਕੇਟ ਦਰਸ਼ਨ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਪੰਜਾਬ ਦੀ ਸ਼੍ਰੀ ਭਗਵੰਤ ਮਾਨ ਸਰਕਾਰ ਵੱਲੋਂ ਜਾਰੀ ਲੈਂਡ ਪੁਲਿੰਗ ਸਕੀਮ ਉੱਤੇ ਸਟੇਅ ਲਗਾਉਣ ਦੇ ਫੈਸਲੇ ਦਾ ਸੁਆਗਤ ਕਰਦਿਆਂ ਸੂਬਾ ਸਰਕਾਰ ਨੂੰ ਇਸ ਯੋਜਨਾ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਗਈ।

ਇਸ ਸਬੰਧੀ ਜਾਰੀ ਬਿਆਨ ਵਿੱਚ ਐਡਵੋਕੇਟ ਦਰਸ਼ਨ ਸਿੰਘ ਧਾਲੀਵਾਲ ਨੇ ਕਿਹਾ ਕਿ ਹਾਈਕੋਰਟ ਦਾ ਇਹ ਹੁਕਮ ਸਿੱਧ ਕਰਦਾ ਹੈ ਕਿ ਸਰਕਾਰ ਦੀ ਇਹ ਸਕੀਮ ਪੂਰਨ ਤੌਰ ਤੇ ਗੈਰ ਕਾਨੂੰਨੀ ਹੈ ਅਤੇ ਸਰਕਾਰ ਦਾ ਇਰਾਦਾ ਸਿਰਫ ਕਿਸਾਨਾਂ ਦੀਆਂ ਜਮੀਨਾਂ ਖੋਹ ਕੇ ਕਾਰਪੋਰੇਟ ਘਰਾਣਿਆਂ ਅਤੇ ਧਨਾਡਾਂ, ਨੂੰ ਦੇਣ ਦਾ ਸੀ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਇਹ ਸਰਕਾਰ ਲੋਕਤੰਤਰ ਵਿੱਚ ਵਿਸ਼ਵਾਸ ਨਹੀਂ ਰੱਖਦੀ ਕਿਉਂਕਿ ਸਰਕਾਰ ਦੀ ਇਹ ਸਕੀਮ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ, ਛੋਟੇ ਦੁਕਾਨਦਾਰਾਂ ਅਤੇ ਪਿੰਡਾਂ ਵਿੱਚ ਰਹਿ ਰਹੇ ਲੱਖਾਂ ਲੋਕਾਂ ਦੀ ਸਹਿਮਤੀ ਤੋਂ ਬਿਨ੍ਹਾਂ ਲਾਗੂ ਕਰਨ ਦੀ ਕੋਸ਼ਿਸ਼ ਹੈ, ਜਿਸ ਨੂੰ ਪੰਜਾਬੀ ਲੋਕ ਕਦੇ ਬਰਦਾਸ਼ਤ ਨਹੀਂ ਕਰ ਸਕਦੇ।

ਉਹਨਾਂ ਕਿਹਾ ਕਿ ਸਰਕਾਰ ਵੱਲੋਂ ਮਾਨਯੋਗ ਹਾਈਕੋਰਟ ਵਿੱਚ ਪੇਸ਼ ਵਕੀਲਾਂ ਦੀਆਂ ਦਲੀਲਾਂ ਵੀ ਇਹੀ ਸਾਬਤ ਕਰਦੀਆਂ ਹਨ ਕਿ ਸਰਕਾਰ ਲੋਕਾਂ ਦੀ ਸਮੱਸਿਆਵਾਂ ਅਤੇ ਉਹਨਾਂ ਦੀਆਂ ਜਮੀਨਾਂ ਅਤੇ ਆਪਣੇ ਪਿੰਡਾਂ ਨਾਲ ਜੁੜੀਆਂ ਭਾਵਨਾਵਾਂ ਦੀ ਕੋਈ ਕਦਰ ਨਹੀਂ ਕਰਦੀ, ਜਿਸ ਦਾ ਖਮਿਆਜਾ ਇਸ ਪਾਰਟੀ ਨੂੰ ਵਿਧਾਨ ਸਭਾ ਦੀਆਂ 2027 ਦੀਆਂ ਚੋਣਾਂ ਵਿੱਚ ਭੁਗਤਣਾ ਪੈ ਸਕਦਾ ਹੈ। ਉਹਨਾਂ ਦੋਸ਼ ਲਗਾਇਆ ਕਿ ਸੂਬਾ ਸਰਕਾਰ ਪੰਜਾਬ ਦੇ ਲੋਕਾਂ ਨਾਲ ਦੁਸ਼ਮਣਾਂ ਵਰਗਾ ਵਿਵਹਾਰ ਕਰ ਰਹੀ ਹੈ ਅਤੇ ਹੁਣ ਇਹ ਨਹੀਂ ਲੱਗ ਰਿਹਾ ਕਿ ਇਹ ਸਰਕਾਰ ਪੰਜਾਬੀਆਂ ਨੇ ਚੁਣੀ ਸੀ।

ਫਰੰਟ ਦੇ ਪ੍ਰਧਾਨ ਹਰਮਿੰਦਰ ਸਿੰਘ ਮਾਵੀ ਅਤੇ ਜਰਨਲ ਸਕੱਤਰ ਮਹਿੰਦਰ ਸਿੰਘ ਮਨੌਲੀ ਸੂਰਤ ਨੇ ਕਿਹਾ ਕਿ ਬੀਤੇ ਦਿਨੀਂ ਆਮ ਆਦਮੀ ਪਾਰਟੀ ਦੇ ਦਿੱਲੀ ਤੋਂ ਇੱਕ ਆਗੂ ਨੇ ਪੰਜਾਬ ਅਤੇ ਮੁਹਾਲੀ ਜਿਲ੍ਹੇ ਦੇ ਅਧਿਕਾਰੀਆਂ ਨਾਲ ਇੱਕ ਮੀਟਿੰਗ ਕਰਕੇ ਮੁਹਾਲੀ ਦੇ ਕਰੀਬ 28-29 ਪਿੰਡਾਂ ਦੀ ਜਮੀਨ (ਜਿਸ ਨੂੰ ਲੈਣ ਦੇ ਨੋਟਿਸ ਜਾਰੀ ਕੀਤੇ ਗਏ ਸਨ) ਦੇ ਮਾਲਕਾਂ ਨਾਲ ਜਮੀਨ ਨੂੰ ਆਪਣੇ ਕਬਜ਼ੇ ਵਿੱਚ ਲੈਣ ਲਈ ਸੰਪਰਕ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ। ਉਹਨਾਂ ਕਿਹਾ ਕਿ ਜ਼ਿਲ੍ਹੇ ਦੇ ਮਾਲ ਅਤੇ ਪੰਚਾਇਤ ਮਹਿਕਮੇ ਤੋਂ ਇਲਾਵਾ ਹੋਰ ਅਧਿਕਾਰੀਆਂ ਵੱਲੋਂ ਕਿਸਾਨਾਂ ਅਤੇ ਜਮੀਨਾਂ ਦੇ ਮਾਲਕਾਂ ਨੂੰ ਸਿੱਧੇ-ਅਸਿੱਧੇ ਤੌਰ ਤੇ ਡਰਾਇਆ ਜਾ ਰਿਹਾ ਹੈ ਕਿ ਜੇਕਰ ਉਹਨਾਂ ਨੇ ਸਰਕਾਰ ਨੂੰ ਜਮੀਨਾਂ ਨਾ ਦਿੱਤੀਆਂ ਤਾਂ ਇਹ ਬੇਕਾਰ ਹੋ ਜਾਣਗੀਆਂ ਕਿਉਂਕਿ ਸਰਕਾਰ ਇਹਨਾਂ ਦੀਆਂ ਜਮੀਨਾਂ ਨਾ ਹੀ ਕਦੇ ਅਕਵਾਇਰ ਕਰੇਗੀ ਅਤੇ ਨਾ ਹੀ ਇਸ ਉੱਤੇ ਮਾਲਕਾਂ ਨੂੰ ਖੇਤੀ ਤੋਂ ਬਿਨ੍ਹਾਂ ਹੋਰ ਕੰਮ ਕਰਨ ਦੀ ਇਜਾਜ਼ਤ ਦੇਵੇਗੀ। ਉਹਨਾਂ ਕਿਹਾ ਕਿ ਮੌਜੂਦਾ ਸਰਕਾਰ ਅਤੇ ਆਮ ਆਦਮੀ ਪਾਰਟੀ ਦੇ ਲੀਡਰ ਲੋਕਾਂ ਦੀਆਂ ਜਮੀਨਾਂ ਖੋਹਣ ਤੋਂ ਬਿਨ੍ਹਾਂ ਸੂਬੇ ਦੇ ਵਿਕਾਸ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਵੱਲ ਕੋਈ ਧਿਆਨ ਨਹੀਂ ਦੇ ਰਹੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਫਰੰਟ ਦੇ ਅਹੁਦੇਦਾਰ ਐਡਵੋਕੇਟ ਅਮਰਜੀਤ ਸਿੰਘ ਲੌਂਗੀਆ, ਨਰਿੰਦਰ ਸਿੰਘ ਜੌਲੀ, ਰਾਣਾ ਸੋਹਣ ਸਿੰਘ ਮੱਛਲੀ ਕਲਾਂ, ਪਰਮਜੀਤ ਸਿੰਘ ਸਵਾੜਾ, ਸੋਨੂ ਆਜ਼ਾਦ ਨਡਿਆਲੀ, ਰਜਨੀਸ਼ ਖੰਨਾ, ਡਾਕਟਰ ਕਰਨੈਲ ਸਿੰਘ ਮਾਵੀ, ਐਡਵੋਕੇਟ ਰੋਹਿਤ ਕੁਮਾਰ, ਪਰਮਜੀਤ ਸਿੰਘ ਮਲਕਪੁਰ, ਸਿਕੰਦਰ ਸਿੰਘ ਬਨੂੜ ਅਤੇ ਕਮਲ ਹੁਸੈਨ ਅੱਲਾ ਪੁਰ ਵੀ ਹਾਜ਼ਰ ਸਨ।

Continue Reading

Mohali

ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਕਾਂਗਰਸ ਦੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ ਕੇਂਦਰ ਦੀ ਭਾਜਪਾ ਸਰਕਾਰ : ਪਰਮਜੀਤ ਸਿੰਘ ਕਾਹਲੋਂ

Published

on

By

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਵਾਰਡ ਨੰਬਰ 10 ਤੋਂ ਆਜ਼ਾਦ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਕੇਂਦਰ ਦੀ ਸੱਤਾ ਤੇ ਕਾਬਜ ਭਾਜਪਾ ਦੀ ਸਰਕਾਰ ਵੀ ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਪਿਛਲੇ ਸਮੇਂ ਦੀ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਾਲੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਪਹਿਲਾਂ ਦੀ ਕਾਂਗਰਸ ਸਰਕਾਰ ਨੇ ਪੰਜਾਬ ਦਾ ਪਾਣੀ ਧੱਕੇ ਨਾਲ ਰਾਜਸਥਾਨ ਨੂੰ ਦੇ ਦਿੱਤਾ। ਫਿਰ 1966 ਤੋਂ ਬਾਅਦ ਗੈਰ ਰਾਈਪੇਰੀਅਨ ਹਰਿਆਣਾ ਰਾਜ ਨੂੰ 1966 ਤੋਂ ਪਹਿਲਾਂ ਰਾਈਪੇਰੀਅਨ ਸੂਬੇ ਦਾ ਹਿੱਸਾ ਮੰਨਦਿਆ ਸਤਲੁਜ ਅਤੇ ਬਿਆਸ ਦੇ ਪਾਣੀਆਂ ਵਿੱਚੋਂ ਹਿੱਸਾ ਦੇ ਦਿੱਤਾ ਗਿਆ।

ਉਹਨਾਂ ਕਿਹਾ ਕਿ ਕੇਂਦਰ ਦੀ ਸੱਤਾ ਤੇ ਕਾਬਜ ਸਰਕਾਰ ਵਲੋਂ ਪਹਿਲਾਂ ਭਾਖੜਾ ਬਿਆਸ ਮੈਨੇਜਮੈਟ ਬੋਰਡ ਦਾ ਅਧਿਕਾਰ ਪੰਜਾਬ ਤੋਂ ਲੈ ਲਿਆ ਗਿਆ ਅਤੇ ਹੁਣ ਯਮੁਨਾ ਦੇ ਪਾਣੀ ਦੀ ਵੰਡ ਲਈ ਕਿਸ਼ਾਉ ਬਹੁਮੰਤਵੀ ਪ੍ਰੋਜੈਕਟ (ਜਿਸ ਵਿੱਚ 90 ਫੀਸਦੀ ਪੈਸਾ ਕੇਂਦਰ ਸਰਕਾਰ ਨੇ ਲਗਾਉਣਾ ਹੈ) ਵਿੱਚੋਂ ਪੰਜਾਬ ਨੂੰ ਦਰਕਿਨਾਰ ਕਰ ਦਿੱਤਾ ਗਿਆ ਹੈ ਜੋ ਪੰਜਾਬ ਨਾਲ ਬੇਇਨਸਾਫੀ ਹੈ। ਉਹਨਾਂ ਕਿਹਾ ਕਿ 1966 ਵੇਲੇ ਯਮੁਨਾ ਨਾਲ ਪੰਜਾਬ ਰਾਈਪੇਰੀਅਨ ਸੂਬੇ ਵਿੱਚੋਂ ਸ਼ਾਮਿਲ ਸੀ ਪਰੰਤੂ ਪੰਜਾਬ ਨੂੰ ਬਾਹਰ ਕਰਕੇ ਉੱਤਰਾਖੰਡ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਰਾਜਸਥਾਨ, ਹਰਿਆਣਾ ਅਤੇ ਦਿੱਲੀ ਨੂੰ ਸਮਝੌਤੇ ਵਿੱਚ ਸ਼ਾਮਿਲ ਕੀਤਾ ਗਿਆ ਹੈ।

ਉਹਨਾਂ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਚੁੱਪੀ ਦੀ ਨਿਖੇਧੀ ਕਰਦਿਆਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵਲੋਂ ਪੰਜਾਬ ਦੇ ਪਾਣੀਆਂ ਨੂੰ ਚੁਪ ਚੁਪੀਤੇ ਲੁਟਾਇਆ ਜਾ ਰਿਹਾ ਹੈ। ਉਹਨਾਂ ਕੇਂਦਰ ਸਰਕਾਰ ਨੂੰ ਇਹ ਸਮਝੌਤੇ ਤੇ ਮੁੜ ਵਿਚਾਰ ਕਰਨ ਅਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਇਸ ਸਮਝੌਤੇ ਖਿਲਾਫ ਲੜਨ ਦੀ ਅਪੀਲ ਕੀਤੀ।

Continue Reading

Mohali

ਪੰਜਾਬ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਸਰਕਾਰ : ਸਰਬਜੀਤ ਸਿੰਘ ਸਮਾਣਾ

Published

on

By

ਵਾਲੀਬਾਲ ਅਤੇ ਬੈਡਮਿੰਟਨ ਕੋਰਟ ਦਾ ਉਦਘਾਟਨ ਕੀਤਾ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਸਰਕਾਰੀ ਹਾਈ ਸਕੂਲ ਮਟੌਰ ਦੇ ਨੇੜੇ ਸੈਕਟਰ 70 ਵਾਲੇ ਪਾਰਕ ਵਿੱਚ ਵਾਲੀਬਾਲ ਕੋਰਟ ਅਤੇ ਕਾਰਗਿਲ ਪਾਰਕ ਸੈਕਟਰ -71 ਵਿਖੇ ਬੈਡਮਿੰਟਨ ਕੋਰਟ ਅਤੇ ਫੁਆਰੇ ਦਾ ਉਦਘਾਟਨ ਕਰਨ ਮੌਕੇ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਵਿੱਚ ਖਿਡਾਰੀਆਂ ਨੂੰ ਲੋੜੀਂਦੇ ਸਮਾਨ ਦੀ ਉਪਲਬਧਤਾ ਕਰਵਾਈ ਜਾ ਰਹੀ ਹੈ, ਤਾਂ ਕਿ ਕੋਈ ਵੀ ਖਿਡਾਰੀ ਆਪਣੀ ਖੇਡ ਕਲਾ ਦਾ ਪ੍ਰਗਟਾਵਾ ਕਰਨ ਤੋਂ ਵਾਂਝਾ ਨਾ ਰਹਿ ਸਕੇ ਅਤੇ ਨੌਜਵਾਨ ਵਰਗ ਨੂੰ ਤੰਦਰੁਸਤੀ ਦੇ ਰਾਹ ਤੋਂ ਤੋਰਿਆ ਜਾ ਸਕੇ। ਇਸ ਮੌਕੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

ਮੇਅਰ ਸਰਬਜੀਤ ਸਿੰਘ ਸਮਾਣਾ ਨੇ ਉਹਨਾਂ ਕਿਹਾ ਕਿ ਬੈਡਮਿੰਟਨ ਅਤੇ ਵਾਲੀਬਾਲ ਕੋਰਟ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸਮਰਪਿਤ ਕਰ ਦਿੱਤੇ ਗਏ ਹਨ, ਹੁਣ ਖਿਡਾਰੀ ਵਰਗ ਆਪਣੇ ਨੇੜੇ ਦੇ ਖੇਡ ਮੈਦਾਨ ਦੇ ਵਿੱਚ ਜਾ ਕੇ ਆਪਣੀ ਖੇਡ ਕਲਾ ਦੇ ਵਿੱਚ ਵਧੇਰੇ ਨਿਖਾਰ ਲਿਆ ਸਕਣਗੇ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਵੀ ਜਿਸ ਵੀ ਖਿਡਾਰੀ ਨੂੰ ਕਿਸੇ ਵੀ ਸਮਾਨ ਜਾਂ ਸਹੂਲੀਅਤ ਦੀ ਲੋੜ ਹੋਵੇਗੀ ਉਸਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਦੇ ਕੌਂਸਲਰ ਬੱਚਨ ਸਿੰਘ ਬੋਪਾਰਾਏ, ਗੁਰਪ੍ਰੀਤ ਕੌਰ , ਕੁਲਵਿੰਦਰ ਕੌਰ ਅਤੇ ਗੁਰਜੀਤ ਸਿੰਘ, ਤਰਲੋਚਨ ਸਿੰਘ, ਮਨਦੀਪ ਮਟੌਰ, ਸੁਰਿੰਦਰ ਛਿੰਦਾ, ਮਨਜੀਤ ਖ਼ਾਨ, ਕਮਲਪ੍ਰੀਤ ਸਿੰਘ, ਸੁਦਾਗਰ ਖਾਨ, ਨਵਜੋਤ ਸਿੰਘ, ਸੋਨੂ ਮਟੋਰ, ਖ਼ਸ਼ ਮਨਿਹਾਸ, ਮਨਜੋਤ ਸਿੰਘ, ਸਤਾਰ ਖਾਨ, ਕਰਨਲ ਢਿਲੋਂ, ਵਿਸ਼ਵਪ੍ਰੀਤ ਸਿੰਘ, ਐਕਸੀਅਨ ਰਜਿੰਦਰ ਕੁਮਾਰ ਅਤੇ ਨਿਗਮ ਦੇ ਅਧਿਕਾਰੀ ਹਾਜ਼ਰ ਸਨ।

Continue Reading

Mohali

ਖਰੜ ਪੁਲੀਸ ਵਲੋਂ ਟਰੈਕਟਰ ਚੋਰ ਗਿਰੋਹ ਦੇ ਤਿੰਨ ਮੈਂਬਰ ਕਾਬੂ

Published

on

By

4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਖਰੜ ਪੁਲੀਸ ਵੱਲੋਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਐਸ ਐਸ ਪੀ ਸ੍ਰੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਥਾਣਾ ਸਦਰ ਖਰੜ ਦੇ ਖੇਤਰ ਵਿੱਚ ਏਰੀਆ ਵਿੱਚ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿਮ ਤੇ ਦੌਰਾਨ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਬੀਤੀ 29 ਜੂਨ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ. ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੌਰਾਨ 7 ਸਤਬੰਰ ਦੀ ਰਾਤ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ .ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਵੱਖਰਾ ਮਾਮਲਾ ਦਰਜ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਸ਼ੇਰਾ ਵਾਸੀ ਪਿੰਡ ਸਹਿਬਾਜਪੁਰ ਰੋਡ (ਨੇੜੇ ਹਨੁਮਾਨ ਮੰਦਿਰ) ਰਾਏਕੋਟ ਲੁਧਿਆਣਾ ਨੂੰ ਕਾਬੂ ਕੀਤਾ ਗਿਆ ਜਿਸ ਦੀ ਪੁਛਗਿਛ ਤੇ ਹਿਮਾਂਸ਼ੂ ਕੁਮਾਰ ਵਾਸੀ ਪਿੰਡ ਰਾਮ ਸ਼ੇਰਗੜ੍ਹ ਥਾਣਾ ਹਸਨਪੁਰ, ਜਿਲ੍ਹਾ ਅਮਰੋਹਾ, ਯੂ.ਪੀ ਨੂੰ ਮੇਰਠ (ਯੂ.ਪੀ) ਤੋਂ ਕਾਬੂ ਕੀਤਾ ਗਿਆ। ਪੁਛਗਿਛ ਦੌਰਾਨ ਹਿਮਾਂਸ਼ੂ ਨੇ ਦਸਿਆ ਕਿ ਉਸ ਵਲੋਂ ਟਰੈਕਟਰਾਂ ਦੀ ਚੋਰੀ ਕੀਤੀ ਗਈ ਹੈ ਅਤੇ ਜਿਸ ਤੇ ਥਾਣਾ ਸਦਰ ਖਰੜ ਦੀ ਟੀਮ ਵਲੋਂ 4 ਟਰੈਕਟਰ, 3 ਟਰਾਲੀਆਂ ਰਿਕਵਰ ਕੀਤੇ ਗਏ।

ਹਿਮਾਂਸ਼ੂ ਦੀ ਪੁੱਛਗਿਛ ਤੇ ਸਮੀਰ ਅੰਸਾਰੀ ਵਾਸੀ ਨਿਉ ਸਲੇਮਪੁਰ ਕੇ ਬਲਾਕ ਬੈਂਡ ਬਾਜੇ ਵਾਲੀ ਗਲੀ ਪੂਰਵੀ ਦਿੱਲੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਚੋਰੀ ਕੀਤੀ ਹੋਈ 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Continue Reading

Latest News

Trending