Connect with us

Mohali

ਡਿਪਟੀ ਕਮਿਸ਼ਨਰ ਨੇ ਸਰਕਾਰੀ ਕਾਲਜ ਵਿਖੇ ਆਜ਼ਾਦੀ ਦਿਵਸ ਜਸ਼ਨਾਂ ਦੀ ਪਹਿਲੇ ਦਿਨ ਦੀ ਰਿਹਰਸਲ ਦਾ ਲਿਆ ਜਾਇਜ਼ਾ

Published

on

 

ਅਜ਼ਾਦੀ ਦਿਹਾੜੇ ਨੂੰ ਸੁਚਾਰੂ ਢੰਗ ਨਾਲ ਮਨਾਉਣ ਲਈ ਵੱਖ ਵੱਖ ਵਿਭਾਗਾਂ ਨੂੰ ਨਿਰਦੇਸ਼ ਜਾਰੀ ਕੀਤੇ

ਐਸ ਏ ਐਸ ਨਗਰ, 11 ਅਗਸਤ (ਸ.ਬ.) ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਸ਼ਹੀਦ (ਸ਼ੌਰਿਆ ਚੱਕਰ) ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ, ਫੇਜ਼ 6, ਮੁਹਾਲੀ ਵਿਖੇ ਆਜ਼ਾਦੀ ਦਿਵਸ ਜਸ਼ਨਾਂ ਦੀ ਰਿਹਰਸਲ ਦੇ ਪਹਿਲੇ ਦਿਨ ਦਾ ਜਾਇਜ਼ਾ ਲਿਆ। ਇਸ ਮੌਕੇ ਉਹਨਾਂ ਦੱਸਿਆ ਕਿ ਪੰਜਾਬ ਦੇ ਖੇਤੀਬਾੜੀ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ 15 ਅਗਸਤ ਨੂੰ ਮੁੱਖ ਮਹਿਮਾਨ ਹੋਣਗੇ। ਇਸ ਮੌਕੇ ਵਿਦਿਆਰਥੀਆਂ, ਐਨ. ਸੀ. ਸੀ. ਕੈਡਿਟਾਂ ਅਤੇ ਸਕੂਲ ਬੈਂਡ ਟੀਮਾਂ ਦੇ ਪ੍ਰਦਰਸ਼ਨ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਸੱਭਿਆਚਾਰਕ ਪ੍ਰੋਗਰਾਮ ਨੂੰ ਇਸ ਤਰੀਕੇ ਨਾਲ ਪੇਸ਼ ਕਰਨ ਲਈ ਕਿਹਾ ਜੋ ਰਾਸ਼ਟਰੀ ਸਵੈਮਾਣ ਨੂੰ ਦਰਸਾਉਣ ਦੇ ਨਾਲ ਨਾਲ ਸਦਭਾਵਨਾ ਅਤੇ ਸ਼ਾਂਤੀ ਨੂੰ ਉਤਸ਼ਾਹਿਤ ਕਰਦਾ ਹੋਇਆ, ਏਕਤਾ ਅਤੇ ਅਖੰਡਤਾ ਦਾ ਸੰਦੇਸ਼ ਦੇਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਾਰਤ ਦਾ ਅਮੀਰ ਅਤੇ ਵਿਭਿੰਨਤਾਵਾਂ ਭਰਪੂਰ ਸੱਭਿਆਚਾਰ ਹਮੇਸ਼ਾ ਦੇਸ਼ ਦੀ ਆਨ ਅਤੇ ਸ਼ਾਨ ਦੀ ਰਾਖੀ ਲਈ ਦ੍ਰਿੜ ਰਿਹਾ ਹੈ।

ਇਸ ਉਪਰੰਤ ਜਸ਼ਨਾਂ ਵਿੱਚ ਸ਼ਾਮਲ ਵੱਖ-ਵੱਖ ਵਿਭਾਗਾਂ ਨਾਲ ਇੱਕ ਵਿਸਤ੍ਰਿਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਤਿਆਰੀਆਂ ਅਤੇ ਸੌਂਪੀਆਂ ਗਈਆਂ ਡਿਊਟੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਸਮਾਗਮ ਦੇ ਸੁਚਾਰੂ ਆਯੋਜਨ ਨੂੰ ਯਕੀਨੀ ਬਣਾਉਣ ਲਈ ਇੱਕ ਹਾਂ-ਪੱਖੀ ਅਤੇ ਵਚਨਬੱਧ ਪਹੁੰਚ ਦੀ ਜ਼ਰੂਰਤ ਤੇ ਜ਼ੋਰ ਦਿੱਤਾ।

ਉਹਨਾਂ ਦੱਸਿਆ ਕਿ ਜਦੋਂ ਕਿ ਅੰਤਿਮ ਰਿਹਰਸਲ 13 ਅਗਸਤ ਨੂੰ ਸਵੇਰੇ 9:00 ਵਜੇ ਹੋਵੇਗੀ। ਜਸ਼ਨਾਂ ਵਿੱਚ ਮਾਰਚ ਪਾਸਟ ਅਤੇ ਸੱਭਿਆਚਾਰਕ ਗਤੀਵਿਧੀਆਂ ਦੇ ਨਾਲ-ਨਾਲ ਰਾਜ ਦੇ ਪ੍ਰਮੁੱਖ ਲੋਕ ਪੱਖੀ ਪ੍ਰੋਗਰਾਮਾਂ ਅਤੇ ਭਲਾਈ ਸਕੀਮਾਂ ਨੂੰ ਦਰਸਾਉਂਦੀਆਂ ਝਾਕੀਆਂ ਪੇਸ਼ ਕੀਤੀਆਂ ਜਾਣਗੀਆਂ। ਇਸ ਮੌਕੇ ਜੀ. ਡੀ. ਗੋਇਨਕਾ ਪਬਲਿਕ ਸਕੂਲ, ਮੁਹਾਲੀ, ਸਤਲੁਜ ਵਰਲਡ ਪਬਲਿਕ ਸਕੂਲ, ਸੁੰਦਰਾਂ ਸੇਂਟ ਸਟੀਫਨ ਸਕੂਲ, ਤੋਗਾਂ, ਨਿਊ ਚੰਡੀਗੜ੍ਹ, ਪੈਰਾਗਨ ਸਕੂਲ, ਮੁਹਾਲੀ, ਸ਼ਿਵਾਲਿਕ ਪਬਲਿਕ ਸਕੂਲ, ਫੇਜ਼ 6, ਮੁਹਾਲੀ, ਅਤੇ ਦ ਮਿਲੇਨੀਅਮ ਸਕੂਲ, ਮੁਹਾਲੀ ਦੇ ਵਿਦਿਆਰਥੀ ਸੱਭਿਆਚਾਰਕ ਭਾਗ ਵਿੱਚ ਹਿੱਸਾ ਲੈਣਗੇ। ਇਸ ਦੌਰਾਨ ਸਰਕਾਰੀ ਕਾਲਜ, ਫੇਜ਼ 6, ਮੁਹਾਲੀ, ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਕੁਰਾਲੀ; ਲਕਸ਼ਮੀ ਤਾਰਾ ਰਾਠੌਰ ਪਬਲਿਕ ਸਕੂਲ, ਸਿਆਲਬਾ ਮਾਜਰੀ ਦੇ ਐਨ.ਸੀ.ਸੀ. ਕੈਡਿਟ; ਅਤੇ ਮਾਤਾ ਸਾਹਿਬ ਕੌਰ ਪਬਲਿਕ ਸਕੂਲ, ਸਵਾੜਾ, ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਸੋਹਾਣਾ ਅਤੇ ਸਕੂਲ ਆਫ਼ ਐਮੀਨੈਂਸ, ਫੇਜ਼ 3ਬੀ1, ਮੁਹਾਲੀ ਦੇ ਸਕੂਲ ਬੈਂਡ ਦੇ ਨਾਲ ਮਾਰਚ ਪਾਸਟ ਵਿੱਚ ਹਿੱਸਾ ਲੈਣਗੇ।

ਉਹਨਾਂ ਦੱਸਿਆ ਕਿ ਸਕੂਲ ਆਫ਼ ਐਮੀਨੈਂਸ, ਫੇਜ਼ 3ਬੀ1 (ਸਰਕਾਰੀ ਪ੍ਰਾਇਮਰੀ ਸਕੂਲ) ਦੇ ਵਿਸ਼ੇਸ਼ ਬੱਚਿਆਂ ਨੂੰ ਜਸ਼ਨਾਂ ਦੀ ਸਮਾਪਤੀ ਲਈ ਰਾਸ਼ਟਰੀ ਗੀਤ ਗਾਉਣ ਦਾ ਮਾਣ ਪ੍ਰਾਪਤ ਹੋਵੇਗਾ। ਡੀ ਐਸ ਪੀ ਜਤਿੰਦਰ ਸਿੰਘ ਚੌਹਾਨ, ਡੀ ਐਸ ਪੀ ਪੀਬੀਆਈ/ਹੋਮਿਸਾਈਡ, ਮੁਹਾਲੀ ਪਰੇਡ ਦੀ ਅਗਵਾਈ ਕਰਨਗੇ, ਜਿਸ ਵਿੱਚ ਪੰਜਾਬ ਪੁਲੀਸ (ਪੁਰਸ਼ ਅਤੇ ਮਹਿਲਾ ਵਿੰਗ), ਐਨ ਸੀ ਸੀ ਕੈਡੇਟ ਅਤੇ ਸਕੂਲ ਬੈਂਡ ਸ਼ਾਮਲ ਹੋਣਗੇ।

ਮੀਟਿੰਗ ਦੌਰਾਨ ਏ ਡੀ ਸੀ ਗੀਤਿਕਾ ਸਿੰਘ, ਸੋਨਮ ਚੌਧਰੀ ਅਤੇ ਅਨਮੋਲ ਸਿੰਘ ਧਾਲੀਵਾਲ; ਏ ਸੀ ਏ ਗਮਾਡਾ ਅਮਰਿੰਦਰ ਸਿੰਘ ਮੱਲ੍ਹੀ; ਐਸ ਪੀ (ਹੈਡਕੁਆਰਟਰ) ਰਮਨਦੀਪ ਸਿੰਘ; ਐਸ ਡੀ ਐਮ ਦਮਨਦੀਪ ਕੌਰ; ਸਹਾਇਕ ਕਮਿਸ਼ਨਰ (ਜ) ਡਾ. ਅੰਕਿਤਾ ਕਾਂਸਲ ਅਤੇ ਪ੍ਰਿੰਸੀਪਲ ਗੁਰਿੰਦਰਜੀਤ ਕੌਰ ਹਾਜ਼ਰ ਅਧਿਕਾਰੀਆਂ ਵਿੱਚ ਸ਼ਾਮਲ ਸਨ।

Continue Reading

Mohali

ਮੇਅਰ ਸਰਬਜੀਤ ਸਿੰਘ ਸਮਾਣਾ ਵੱਲੋਂ ਪਿੰਡ ਕੁਰੜਾ, ਢੇਲਪੁਰ ਅਤੇ ਮੌਜਪੁਰ ਵਿਖੇ ਮੇਰਾ ਘਰ ਮੇਰੇ ਨਾਮ ਮੁਹਿੰਮ ਤਹਿਤ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ

Published

on

By

ਐਸ ਏ ਐਸ ਨਗਰ, 26 ਅਕਤੂਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੇਰਾ ਘਰ -ਮੇਰਾ ਨਾਮ ਮੁਹਿੰਮ ਦੇ ਤਹਿਤ ਪਿੰਡ ਕੁਰੜਾ, ਢੇਲਪੁਰ ਅਤੇ ਮੌਜਪੁਰ ਵਿਖੇ ਮੇਰਾ ਘਰ ਮੇਰੇ ਨਾਮ ਮੁਹਿੰਮ ਤਹਿਤ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ। ਇਸ ਮੌਕੇ ਉਹਨਾਂ ਕਿਹਾ ਕਿ ਪਿੰਡਾਂ ਵਿੱਚ ਜਗ੍ਹਾ ਨੂੰ ਲੈ ਕੇ ਕਾਫੀ ਝਗੜੇ ਝਮੇਲੇ ਹੁੰਦੇ ਰਹਿੰਦੇ ਸਨ ਅਤੇ ਪਿਛਲੇ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ ਕਿ ਇਸ ਮਾਮਲੇ ਦਾ ਕੋਈ ਪੱਕਾ ਹੱਲ ਹੋਣਾ ਚਾਹੀਦਾ ਹੈ।

ਉਹਨਾਂ ਕਿਹਾ ਕਿ ਅੱਜ ਇਹਨਾਂ ਪਿੰਡਾਂ ਦੇ 560 ਦੇ ਕਰੀਬ ਪਰਿਵਾਰਾਂ ਨੂੰ ਉਹਨਾਂ ਦੀ ਮਲਕੀਅਤ ਦੇ ਨਾਲ ਸੰਬੰਧਿਤ ਪ੍ਰੋਪਰਟੀ ਕਾਰਡ ਤਕਸੀਮ ਕੀਤੇ ਗਏ ਹਨ ਅਤੇ ਇਸ ਨਾਲ ਹੁਣ ਇਹ ਉਹਨਾਂ ਦੀ ਆਪਣੀ ਮਲਕੀਅਤ ਬਣ ਜਾਵੇਗੀ, ਜਿਸ ਵਿੱਚ ਉਹਨਾਂ ਨੂੰ ਕਿਸੇ ਵੀ ਕੰਮ ਦੇ ਲਈ ਅਤੇ ਨਵਾਂ ਕੰਮ ਸ਼ੁਰੂ ਕਰਨ ਦੇ ਲਈ ਕਰਜ਼ਾ ਲੈਣ ਵਿੱਚ ਸਹੂਲਤ ਹੋਵੇਗੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਵਲੋਂ ਚੋਣਾਂ ਮੌਕੇ ਪੰਜਾਬ ਵਾਸੀਆਂ ਦੇ ਨਾਲ ਕੀਤੇ ਗਏ ਸਾਰੇ ਵਾਇਦੇ ਪੂਰੇ ਕੀਤੇ ਜਾ ਚੁੱਕੇ ਹਨੋ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਦੇ ਲਈ ਲਗਾਤਾਰ ਕੰਮ ਜਾਰੀ ਹੈ। ਉਹਨਾਂ ਕਿਹਾ ਕਿ ਮੁਹਾਲੀ ਤੋਂ ਵਿਧਾਇਕ ਸz. ਕੁਲਵੰਤ ਸਿੰਘ ਵੱਲੋਂ ਹਮੇਸ਼ਾ ਸਾਫ- ਸੁਥਰੀ ਰਾਜਨੀਤੀ ਕੀਤੀ ਗਈ ਹੈ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਾਂ ਰਹਿੰਦਿਆਂ ਹੱਲ ਕਰਨ ਨੂੰ ਪਹਿਲ ਦਿੱਤੀ ਹੈ।

ਇਸ ਮੌਕੇ ਸਰਪੰਚ ਮੁਖਤਿਆਰ ਸਿੰਘ, ਗੁਰਪ੍ਰੀਤ ਸਿੰਘ ਕਰੜਾ, ਨਗਰ ਨਿਗਮ ਦੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਵੀ ਹਾਜ਼ਰ ਸਨ।

Continue Reading

Mohali

ਮੁਹਾਲੀ ਵਿੱਚ ਪ੍ਰਵਾਸੀ ਮੰਗਤਿਆਂ ਦਾ ਗਿਰੋਹ ਸਰਗਰਮ

Published

on

By

ਛੋਟੇ ਛੋਟੇ ਬੱਚਿਆਂ ਦੀ ਆੜ ਵਿੱਚ ਮੁੱਖ ਸੜਕਾਂ ਦੇ ਕਿਨਾਰੇ ਮੰਗਦੇ ਹਨ ਭੀਖ

ਐਸ ਏ ਐਸ ਨਗਰ, 26 ਅਕਤੂਬਰ (ਸ.ਬ.) ਮੁਹਾਲੀ ਸ਼ਹਿਰ ਵਿੱਚ ਪਿਛਲੇ ਕਾਫੀ ਸਮੇਂ ਤੋਂ ਪ੍ਰਵਾਸੀ ਮੰਗਤਿਆਂ ਦਾ ਗਿਰੋਹ ਸਰਗਰਮ ਹੈ ਜੋ ਛੋਟੇ ਛੋਟੇ ਬੱਚਿਆਂ ਦੀ ਆੜ ਵਿੱਚ ਮੁੱਖ ਸੜਕਾਂ ਦੇ ਨਾਲ ਨਾਲ ਭੀਖ ਮੰਗਦਾ ਹੈ। ਇਹ ਭਿਖਾਰੀ ਸੜਕ ਦੇ ਕਿਨਾਰੇ ਖੜ੍ਹ ਜਾਂਦੇ ਹਨ ਅਤੇ ਜਦੋਂ ਕੋਈ ਵਾਹਨ ਆਉਂਦਾ ਹੈ ਤਾਂ ਅਚਾਨਕ ਅੱਗੇ ਆ ਕੇ ਭੀਖ ਮੰਗਣ ਲੱਗ ਜਾਂਦੇ ਹਨ ਅਤੇ ਇਹਨਾਂ ਕਾਰਨ ਕਦੇ ਵੀ ਕੋਈ ਵੀ ਹਾਦਸਾ ਵਾਪਰ ਸਕਦਾ ਹੈ।

ਇਸ ਸੰਬੰਧੀ ਸਮਾਜਸੇਵੀ ਆਗੂ ਸz. ਜਤਿੰਦਰ ਆਨੰਦ ਕਹਿੰਦੇ ਹਨ ਕਿ ਇਹ ਪ੍ਰਵਾਸੀ ਸੜਕਾਂ ਕਿਨਾਰੇ ਹੀ ਖਾਣਾ ਪੀਣਾ ਤੇ ਰੋਜ਼ਮਰਾ ਦੇ ਕੰਮ ਕਰਦੇ ਹਨ ਪਰ ਪ੍ਰਸ਼ਾਸਨ ਦਾ ਧਿਆਨ ਇਸ ਸਮਸਿਆ ਵੱਲ ਨਹੀਂ ਗਿਆ। ਇਹ ਮੰਗਤੇ ਤੁਰੇ ਜਾਂਦੇ ਆਮ ਲੋਕ, ਪਰਿਵਾਰਾਂ ਦੇ ਪਿੱਛੇ ਆਪਣੇ ਨੰਗ ਧੜੰਗ ਬੱਚਿਆਂ ਨੂੰ ਭੇਜ ਦਿੰਦੇ ਹਨ ਜਿਹੜੇ ਉਹਨਾਂ ਤੋਂ ਭੀਖ ਮੰਗਦੇ ਹਨ ਅਤੇ ਅਕਸਰ ਲੋਕ ਇਹਨਾਂ ਤੇ ਤਰਸ ਖਾ ਕੇ ਇਹਨਾਂ ਨੂੰ ਕੁੱਝ ਨਾ ਕੁੱਝ ਦੇ ਦਿੰਦੇ ਹਨ।

ਵਸਨੀਕਾਂ ਅਨੁਸਾਰ ਇਹ ਪ੍ਰਵਾਸੀ ਸ਼ਾਮ ਵੇਲੇ ਸ਼ਰਾਬ, ਮੀਟ ਤੇ ਹੋਰ ਨਸ਼ਿਆਂ ਵਿੱਚ ਮਸਤ ਰਹਿੰਦੇ ਹਨ ਅਤੇ ਸ਼ਹਿਰ ਦੀਆਂ ਮਾਰਕੀਟਾਂ ਵਿੱਚ ਪਹੁੰਚ ਕੇ ਭੀਖ ਮੰਗਣ ਲੱਗ ਜਾਂਦੇ ਹਨ ਜਿਸ ਕਾਰਨ ਮਾਰਕੀਟਾਂ ਵਿੱਚ ਆਉਂਦੇ ਖਰੀਦਦਾਰਾਂ ਅਤੇ ਦੁਕਾਨਦਾਰ ਨੂੰ ਤੰਗ ਹੋਣਾ ਪੈਂਦਾ ਹੈ। ਵਸਨੀਕਾਂ ਦੀ ਮੰਗ ਹੈ ਕਿ ਪ੍ਰਸ਼ਾਸਨ ਵਲੋਂ ਇਸ ਸਮੱਸਿਆ ਦੇ ਹਲ ਲਈ ਠੋਸ ਕਾਰਵਾਈ ਕੀਤੀ ਜਾਵੇ ਤਾਂ ਜੋ ਤੋਂ ਜਨਤਾ ਨੂੰ ਇਹਨਾਂ ਤੋਂ ਛੁਟਕਾਰਾ ਮਿਲੇ।

Continue Reading

Mohali

ਕੰਜਿਊਮਰਜ਼ ਪ੍ਰੋਟੈਕਸ਼ਨ ਫੈਡਰੇਸ਼ਨ ਦੀ ਮੀਟਿੰਗ ਵਿੱਚ ਮਸਲੇ ਵਿਚਾਰੇ

Published

on

By

ਐਸ ਏ ਐਸ ਨਗਰ, 26 ਅਕਤੂਬਰ (ਸ.ਬ.) ਕੰਜਿਊਮਰਜ਼ ਪ੍ਰੋਟੈਕਸ਼ਨ ਫੈਡਰੇਸ਼ਨ ਐਸ ਏ ਐਸ ਨਗਰ ਦੀ ਕਾਰਜਕਾਰਣੀ ਦੀ ਮੀਟਿੰਗ ਇੰਜ: ਪੀ ਐਸ ਵਿਰਦੀ ਪ੍ਰੈਜ਼ੀਡੈਂਟ ਦੀ ਪ੍ਰਧਾਨਗੀ ਵਿੱਚ, ਧਰਾਨਾ ਭਵਨ ਫੇਜ਼ 5 ਵਿਖੇ ਹੋਈ, ਜਿਸ ਵਿਚ ਵੱਖ ਵੱਖ ਮੁੱਦਿਆਂ ਤੇ ਵਿਚਾਰ ਕਰਨ ਉਪਰੰਤ ਬਣਦੀ ਕਾਰਵਾਈ ਕਰਨ ਲਈ ਸਰਵਸੰਮਤੀ ਨਾਲ ਫੈਸਲੇ ਲਏ ਗਏ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਜਨਰਲ ਸਕੱਤਰ ਅਸ਼ੋਕ ਪਵਾਰ ਨੇ ਦੱਸਿਆ ਕਿ ਮੀਟਿੰਗ ਵਿੱਚ ਕਿਹਾ ਗਿਆ ਕਿ ਪੰਜਾਬ ਪਾਵਰ ਕਾਰਪੋਰੇਸ਼ਨ ਦੀ ਪਾਲਿਸੀ ਮੁਤਾਬਿਕ ਖਪਤਕਾਰਾਂ ਦੇ ਬਿਜਲੀ ਦੇ ਮੀਟਰ ਘਰਾਂ ਤੋਂ ਬਾਹਰ ਪੋਲਾਂ ਤੇ ਬਕਸਿਆਂ ਵਿੱਚ ਲਗਾਏ ਜਾਂਦੇ ਹਨ ਅਤੇ ਨਿਯਮਾਂ ਮੁਤਾਬਕ ਬਕਸੇ ਸੀਲ ਹੋਣੇ ਚਾਹੀਦੇ ਹਨ ਤਾਂਕਿ ਕੋਈ ਵੀ ਇਸ ਦੀ ਛੇੜਛਾੜ ਨਾ ਕਰ ਸਕੇ ਅਤੇ ਇਸ ਦੇ ਰਖ ਰਖਾਉ ਦੀ ਸਾਰੀ ਜਿੰਮੇਵਾਰੀ ਪਾਵਰ ਕਾਰਪੋਰੇਸ਼ਨ ਦੀ ਬਣਦੀ ਹੈ। ਇਸ ਸੰਬੰਧੀ ਪਾਵਰ ਕਾਰਪੋਰੇਸ਼ਨ ਤੋਂ ਮੰਗ ਕੀਤੀ ਗਈ ਕਿ ਸਪਲਾਈ ਕੋਡ ਰੂਲ ਮੁਤਾਬਿਕ ਹਰ ਖਪਤਕਾਰ ਦੇ ਮੀਟਰ ਬਕਸੇ ਨੂੰ ਪੂਰੀ ਤਰਾਂ ਸੀਲ ਕੀਤਾ ਜਾਵੇ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਨਿਯਮਤ ਉਚਾਈ ਤੇ ਹੀ ਲਗਾਇਆ ਜਾਵੇ।

ਮੀਟਿੰਗ ਦੌਰਾਨ ਮੰਗ ਕੀਤੀ ਗਈ ਕਿ ਸ਼ਹਿਰ ਦੀ ਆਪਣੀ ਲੋਕਲ ਬਸ ਸਰਵਿਸ ਆਰੰਭ ਕੀਤੀ ਜਾਵੇ, ਸ਼ਹਿਰ ਵਿੱਚ ਟ੍ਰੈਫਿਕ ਦੇ ਨਿਯਮਾਂ ਦੀ ਉਲੰਘਣਾ ਕਰਦੇ ਆਟੋ ਚਾਲਕਾਂ ਖਿਲਾਫ ਕਾਰਵਾਈ ਕਰਨ, ਫੇਜ਼ 5 ਦੇ ਨਾਲ ਲਗਦੇ ਉਦਯੋਗਿਕ ਖੇਤਰ ਵਿੱਚ ਟ੍ਰੈਕਟਰ ਫੈਕਟਰੀ ਦੇ ਪਿਛਲੇ ਪਾਸੈ ਕੂੜਾ ਸੁੱਟਣ ਦੀ ਕਾਰਵਾਈ ਤੇ ਤੁਰੰਤ ਰਕ ਲਗਾਉਣ, ਸ਼ਹਿਰ ਦੇ ਰੋਜਾਨਾ ਵਿਗੜ ਰਹੇ ਵਾਤਾਵਰਨ ਨੂੰ ਠੀਕ ਰਖਣ ਲਈ ਪੰਜਾਬ ਪਰਦੂਸ਼ਣ ਕੰਟਰੋਲ ਬੋਰਡ ਫੇਜ਼ 2 ਵਲੋਂ ਆਪਣੀ ਜਿੰਮੇਵਾਰੀ ਨਿਭਾਉਣ, ਸ਼ਹਿਰ ਵਿੱਚ ਰੇਹੜੀ ਫੜੀ ਵਾਲਿਆਂ ਵੱਲੋਂ ਮਾਰਕੀਟਾਂ ਅਤੇ ਪਾਰਕਿੰਗਾਂ ਵਿੱਚ ਨਜਾਇਜ ਕਬਜੇ ਦੂਰ ਕਰਵਾਊਣ, ਤਿਉਹਾਰਾਂ ਦੇ ਚਲਦੇ ਸਹਿਰ ਵਿੱਚ ਮਿਠਾਈਆਂ ਅਤੇ ਹੋਰ ਖਾਣ ਪੀਣ ਦੀਆਂ ਚੀਜਾਂ ਵਿੱਚ ਮਿਲਾਵਟ ਤੇ ਕਾਬੂ ਕਰਨ ਲਈ ਜਾਂਚ ਮੁਹਿੰਮ ਚਲਾਉਣ, ਦਵਾਈਆਂ ਉੱਪਰ ਜਿਆਦਾ ਕੀਮਤ ਲਿਖ ਕੇ ਗਕੀਤੀ ਜਾਂਦੀ ਗ੍ਰਾਂਹਕਾਂ ਦੀ ਲੁੱਟ ਬੰਦ ਕਰਵਾਊਣ ਅਤੇ ਗਮਾਡਾ ਵੱਲੋਂ ਨਵੀਂ ਲਿਆਂਦੀ ਪਾਲਿਸੀ ਮੁਤਾਬਕ ਨਵੇਂ ਸੈਕਟਰਾਂ ਵਿੱਚ ਸੜਕਾਂ ਦੀ ਚੌੜਾਈ ਨੂੰ ਘੱਟ ਕਰਨ ਦੀ ਤਜਵੀਜ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਰਵ ਸ਼੍ਰੀ ਜੈ ਸਿੰਘ ਸ਼ੈਂਹਬੀ, ਕੁਲਵਿੰਦਰ ਸਿੰਘ, ਗੁਰਚਰਨ ਸਿੰਘ ਕਪੂਰ, ਗੁਰਮੀਤ ਸਿੰਘ ਸਿਆਣ, ਪ੍ਰਵੀਨ ਕੁਮਾਰ ਕਪੂਰ, ਰਾਜਬੀਰ ਸਿੰਘ ਵੜੈਚ, ਬਲਵਿੰਦਰ ਸਿੰਘ, ਕੁਲਦੀਪ ਸਿੰਘ ਭਿੰਡਰ ਸ਼ਾਮਲ ਸਨ।

Continue Reading

Latest News

Trending