Mohali
ਜਨਰਲ ਵਰਗ ਦਾ ਕਮਿਸ਼ਨਰ ਨਿਯੁਕਤ ਨਾ ਕਰਨ ਲਈ ਪੰਜਾਬ ਸਰਕਾਰ ਦੀ ਨਿਖੇਧੀ
ਐਸ ਏ ਐਸ ਨਗਰ, 12 ਅਗਸਤ (ਸ.ਬ.) ਜੁਆਇਂਟ ਐਕਸ਼ਨ ਕਮੇਟੀ ਜਨਰਲ ਕੈਟਾਗਰੀਜ਼ ਦੇ ਚੀਫ ਆਰਗੋਨਾਇਜਰ ਸ਼ਿਆਮ ਲਾਲ ਸ਼ਰਮਾ ਨੇ ਜਨਰਲ ਵਰਗ ਦਾ ਕਮਿਸ਼ਨ ਨਿਯੁਕਤ ਨਾ ਕਰਨ ਲਈ ਪੰਜਾਬ ਸਰਕਾਰ ਦੀ ਨਿਖੇਧੀ ਕੀਤੀ ਹੈ। ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਕੈਟਾਗਰੀਆਂ ਦੀ ਭਲਾਈ ਲਈ ਹਾਲ ਫਿਲਹਾਲ ਵਿੱਚ ਬਹੁਤ ਸਾਰੇ ਕਮਿਸ਼ਨ ਅਤੇ ਬੋਰਡਾਂ ਦੇ ਚੈਅਰਮੈਨ ਅਤੇ ਮੈਂਬਰ ਨਿਯੁਕਤ ਕੀਤੇ ਗਏ ਹਨ ਪਰੰਤੂ ਲੰਬੇ ਸਮੇਂ ਤੋਂ ਲਮਕ ਰਹੀ ਜਨਰਲ ਵਰਗ ਦੇ ਕਮਿਸ਼ਨਰ ਦੀ ਨਿਯੁਕਤੀ ਫਿਰ ਰਹਿ ਗਈ ਹੈ।
ਉਹਨਾਂ ਕਿਹਾ ਕਿ ਸਰਕਾਰ ਵੱਲੋਂ ਜਨਰਲ ਵਰਗ ਦੀ ਭਲਾਈ ਲਈ ਇਕ ਕਮਿਸ਼ਨ ਸਥਾਪਿਤ ਕੀਤਾ ਗਿਆ ਸੀ ਜਿਸਦਾ ਨੋਟੀਫਿਕੇਸ਼ਨ 29.12.2021 ਨੂੰ ਜਾਰੀ ਕੀਤਾ ਗਿਆ ਸੀ। ਉਹਨਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਸz. ਚਰਨਜੀਤ ਸਿੰਘ ਚੰਨੀ ਵਲੋਂ ਸਥਾਪਤ ਕੀਤੇ ਗਏ ਇਸ ਕਮਿਸ਼ਨ ਦਾ ਚੇਅਰਮੈਨ ਡਾਕਟਰ ਨਵਜੋਤ ਸਿੰਘ ਦਹੀਆ ਨੂੰ ਲਗਾਇਆ ਗਿਆ ਸੀ ਅਤੇ ਉਹਨਾਂ ਨੇ ਬਤੌਰ ਚੇਅਰਮੈਨ ਚਾਰਜ ਵੀ ਸੰਭਾਲ ਲਿਆ ਸੀ, ਪਰੰਤੂ ਕਮਿਸ਼ਨ ਦਾ ਕੰਮ-ਕਾਜ ਸ਼ੁਰੂ ਨਹੀਂ ਹੋ ਸਕਿਆ ਕਿਉਂਕਿ ਡਾ. ਨਵਜੋਤ ਸਿੰਘ ਦਹੀਆ ਨੇ ਵਿਧਾਨ ਸਭਾ ਦੀ ਚੋਣ ਲੜਨ ਲਈ ਚੇਅਰਮੈਨ ਦਾ ਅਹੁਦਾ ਛੱਡ ਦਿੱਤਾ ਸੀ।
ਉਹਨਾਂ ਕਿਹਾ ਕਿ ਸਰਕਾਰ ਵੱਲੋਂ 3.1.2022 ਨੂੰ ਜਨਰਲ ਵਰਗ ਦੀ ਭਲਾਈ ਲਈ ਸਥਾਪਤ ਕੀਤੇ ਗਏ ਕਮਿਸ਼ਨ ਦਾ ਵਿਸਥਾਰ ਕਰਦਿਆਂ ਸੁਸ਼ੀਲ ਪਰਾਸ਼ਰ ਨੂੰ ਵਾਇਸ ਚੇਅਰਮੈਨ ਅਤੇ ਗੌਰਵ ਸ਼ਰਮਾ (ਅੰਮ੍ਰਿਤਸਰ) ਨੂੰ ਬਤੌਰ ਮੈਂਬਰ ਨਿਯੁਕਤ ਕੀਤਾ ਗਿਆ ਸੀ ਪਰੰਤੂ ਵਿਧਾਨ ਸਭਾ ਚੋਣਾਂ ਕਰਕੇ ਕਮਿਸ਼ਨ ਦਾ ਕੰਮ-ਕਾਜ ਸ਼ੁਰੂ ਨਹੀਂ ਹੋ ਸਕਿਆ। ਇਸਤੋਂ ਬਾਅਦ 3 ਸਾਲ ਤੋਂ ਵੱਧ ਸਮਾਂ ਬੀਤ ਜਾਣ ਤੇ ਵੀ ਇਸ ਕਮਿਸ਼ਨ ਦਾ ਨਾ ਹੀ ਕੋਈ ਦਫ਼ਤਰੀ ਅਮਲਾ ਲਾਇਆ ਗਿਆ ਅਤੇ ਨਾ ਹੀ ਕੋਈ ਚੇਅਰਪਰਸਨ, ਵਾਈਸ ਚੇਅਰਮੈਨ ਅਤੇ ਮੈਂਬਰ ਨਿਯੁਕਤ ਕੀਤੇ ਗਏ ਹਨ।
ਉਹਨਾਂ ਕਿਹਾ ਕਿ ਜਨਰਲ ਵਰਗ ਦੇ ਲੋਕਾਂ ਪ੍ਰਤੀ ਪੰਜਾਬ ਸਰਕਾਰ ਦੇ ਪੱਖਪਾਤ ਵਤੀਰੇ ਨੂੰ ਦੇਖਦੇ ਹੋਏ ਪੰਜਾਬ ਦੇ ਜਨਰਲ ਕੈਟੇਗਰੀ ਦੇ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪੰਜਾਬ ਸਰਕਾਰ ਨੂੰ ਇਹ ਪਤਾ ਹੋਣਾ ਚਾਹੀਦਾ ਹੈ ਕਿ ਅਜੋਕੇ ਸਮੇ ਵਿੱਚ ਜਨਰਲ ਵਰਗ ਦੇ ਲੋਕ ਵੀ ਗਰੀਬੀ ਵਾਲਾ ਜੀਵਨ ਬਸਰ ਕਰ ਰਹੇ ਹਨ ਪਰੰਤੂ ਸਰਕਾਰ ਵਲੋਂ ਜੁਆਇੰਟ ਐਕਸ਼ਨ ਕਮੇਟੀ ਨੂੰ ਮੀਟਿੰਗ ਲਈ ਸਮਾਂ ਵੀ ਨਹੀ ਦਿੱਤਾ ਗਿਆ ਹੈ।
ਉਹਨਾਂ ਕਿਹਾ ਕਿ ਪੰਜਾਬ ਵਿੱਚ ਜਨਰਲ ਵਰਗ ਦੇ ਵਿਅਕਤੀਆਂ ਨਾਲ ਬਹੁਤ ਧੱਕਾ ਕੀਤਾ ਜਾ ਰਿਹਾ ਹੈ। ਇਸ ਦੌਰਾਨ ਜਿੱਥੇ ਬਹੁਤ ਸਾਰੇ ਕੇਸਾਂ ਵਿੱਚ ਐਕਟ ਦੀ ਨਜ਼ਾਇਜ਼ ਵਰਤੋਂ ਕੀਤੀ ਜਾ ਰਹੀ ਹੈ ਉੱਥੇ ਰਾਖਵਾਂਕਰਨ ਨੀਤੀ ਦੀ ਗਲਤ ਵਿਆਖਿਆ ਕਰਦੇ ਹੋਏ ਬਹੁਤ ਸਾਰੇ ਵਿਭਾਗਾਂ ਵਿੱਚ ਕੋਟੇ ਨਾਲੋਂ ਵੱਧ ਪਦ ਉਨੱਤੀਆਂ ਕੀਤੀਆਂ ਜਾ ਰਹੀਆ ਹਨ। ਉਹਨਾਂ ਕਿਹਾ ਕਿ ਬਹੁਤ ਸਾਰੇ ਵਿਭਾਗਾਂ (ਖਾਸ ਕਰਕੇ ਖੇਤੀ-ਬਾੜੀ ਵਿਭਾਗ ਅਤੇ ਭੂਮੀ ਰੱਖਿਆ ਵਿਭਾਗ) ਵਿਚ ਪਿਛਲੇ ਸਮੇਂ ਦੌਰਾਨ ਅਨੂਸੁਚਿਤ ਜਾਤੀ ਵਰਗ ਦਾ ਬੈਕ ਲਾਗ ਨਿਲ ਵਿਖਾਇਆ ਗਿਆ ਸੀ ਜਦੋਂ ਕਿ ਹੁਣ ਰੋਸਟਰ ਰਜਿਸਟਰ ਵਿਚ ਕਟਿੰਗ ਕਰਨ ਉਪਰੰਤ ਬੈਕ ਲਾਗ ਵਿਖਾਇਆ ਜਾ ਰਿਹਾ ਹੈ। ਇਨ੍ਹਾਂ ਵਿਭਾਗਾਂ ਵਿੱਚ ਖੇਤੀ-ਬਾੜੀ ਅਫਸਰਾਂ ਅਤੇ ਉਪ-ਮੰਡਲ ਭੂਮੀ ਰੱਖਿਆ ਅਫਸਰਾਂ ਦੀ ਪਦ-ਉਨੱਤੀ ਵਿਚ ਦੇਰੀ ਹੋ ਰਹੀ ਹੈ। ਉਹਨਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਜਨਰਲ ਕੈਟੇਗਰੀ ਕਮਿਸ਼ਨ ਦੇ ਚੇਅਰਮੈਨ ਦੀ ਨਿਯੁਕਤੀ ਕਰਕੇ ਦਫਤਰੀ ਅਮਲਾ ਤੁਰੰਤ ਲਾਇਆ ਜਾਵੇ।
Mohali
ਮੇਅਰ ਸਰਬਜੀਤ ਸਿੰਘ ਸਮਾਣਾ ਵੱਲੋਂ ਪਿੰਡ ਕੁਰੜਾ, ਢੇਲਪੁਰ ਅਤੇ ਮੌਜਪੁਰ ਵਿਖੇ ਮੇਰਾ ਘਰ ਮੇਰੇ ਨਾਮ ਮੁਹਿੰਮ ਤਹਿਤ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ
ਐਸ ਏ ਐਸ ਨਗਰ, 26 ਅਕਤੂਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੇਰਾ ਘਰ -ਮੇਰਾ ਨਾਮ ਮੁਹਿੰਮ ਦੇ ਤਹਿਤ ਪਿੰਡ ਕੁਰੜਾ, ਢੇਲਪੁਰ ਅਤੇ ਮੌਜਪੁਰ ਵਿਖੇ ਮੇਰਾ ਘਰ ਮੇਰੇ ਨਾਮ ਮੁਹਿੰਮ ਤਹਿਤ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ। ਇਸ ਮੌਕੇ ਉਹਨਾਂ ਕਿਹਾ ਕਿ ਪਿੰਡਾਂ ਵਿੱਚ ਜਗ੍ਹਾ ਨੂੰ ਲੈ ਕੇ ਕਾਫੀ ਝਗੜੇ ਝਮੇਲੇ ਹੁੰਦੇ ਰਹਿੰਦੇ ਸਨ ਅਤੇ ਪਿਛਲੇ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ ਕਿ ਇਸ ਮਾਮਲੇ ਦਾ ਕੋਈ ਪੱਕਾ ਹੱਲ ਹੋਣਾ ਚਾਹੀਦਾ ਹੈ।
ਉਹਨਾਂ ਕਿਹਾ ਕਿ ਅੱਜ ਇਹਨਾਂ ਪਿੰਡਾਂ ਦੇ 560 ਦੇ ਕਰੀਬ ਪਰਿਵਾਰਾਂ ਨੂੰ ਉਹਨਾਂ ਦੀ ਮਲਕੀਅਤ ਦੇ ਨਾਲ ਸੰਬੰਧਿਤ ਪ੍ਰੋਪਰਟੀ ਕਾਰਡ ਤਕਸੀਮ ਕੀਤੇ ਗਏ ਹਨ ਅਤੇ ਇਸ ਨਾਲ ਹੁਣ ਇਹ ਉਹਨਾਂ ਦੀ ਆਪਣੀ ਮਲਕੀਅਤ ਬਣ ਜਾਵੇਗੀ, ਜਿਸ ਵਿੱਚ ਉਹਨਾਂ ਨੂੰ ਕਿਸੇ ਵੀ ਕੰਮ ਦੇ ਲਈ ਅਤੇ ਨਵਾਂ ਕੰਮ ਸ਼ੁਰੂ ਕਰਨ ਦੇ ਲਈ ਕਰਜ਼ਾ ਲੈਣ ਵਿੱਚ ਸਹੂਲਤ ਹੋਵੇਗੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਵਲੋਂ ਚੋਣਾਂ ਮੌਕੇ ਪੰਜਾਬ ਵਾਸੀਆਂ ਦੇ ਨਾਲ ਕੀਤੇ ਗਏ ਸਾਰੇ ਵਾਇਦੇ ਪੂਰੇ ਕੀਤੇ ਜਾ ਚੁੱਕੇ ਹਨੋ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਦੇ ਲਈ ਲਗਾਤਾਰ ਕੰਮ ਜਾਰੀ ਹੈ। ਉਹਨਾਂ ਕਿਹਾ ਕਿ ਮੁਹਾਲੀ ਤੋਂ ਵਿਧਾਇਕ ਸz. ਕੁਲਵੰਤ ਸਿੰਘ ਵੱਲੋਂ ਹਮੇਸ਼ਾ ਸਾਫ- ਸੁਥਰੀ ਰਾਜਨੀਤੀ ਕੀਤੀ ਗਈ ਹੈ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਾਂ ਰਹਿੰਦਿਆਂ ਹੱਲ ਕਰਨ ਨੂੰ ਪਹਿਲ ਦਿੱਤੀ ਹੈ।
ਇਸ ਮੌਕੇ ਸਰਪੰਚ ਮੁਖਤਿਆਰ ਸਿੰਘ, ਗੁਰਪ੍ਰੀਤ ਸਿੰਘ ਕਰੜਾ, ਨਗਰ ਨਿਗਮ ਦੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਵੀ ਹਾਜ਼ਰ ਸਨ।
Mohali
ਮੁਹਾਲੀ ਵਿੱਚ ਪ੍ਰਵਾਸੀ ਮੰਗਤਿਆਂ ਦਾ ਗਿਰੋਹ ਸਰਗਰਮ
ਛੋਟੇ ਛੋਟੇ ਬੱਚਿਆਂ ਦੀ ਆੜ ਵਿੱਚ ਮੁੱਖ ਸੜਕਾਂ ਦੇ ਕਿਨਾਰੇ ਮੰਗਦੇ ਹਨ ਭੀਖ
ਐਸ ਏ ਐਸ ਨਗਰ, 26 ਅਕਤੂਬਰ (ਸ.ਬ.) ਮੁਹਾਲੀ ਸ਼ਹਿਰ ਵਿੱਚ ਪਿਛਲੇ ਕਾਫੀ ਸਮੇਂ ਤੋਂ ਪ੍ਰਵਾਸੀ ਮੰਗਤਿਆਂ ਦਾ ਗਿਰੋਹ ਸਰਗਰਮ ਹੈ ਜੋ ਛੋਟੇ ਛੋਟੇ ਬੱਚਿਆਂ ਦੀ ਆੜ ਵਿੱਚ ਮੁੱਖ ਸੜਕਾਂ ਦੇ ਨਾਲ ਨਾਲ ਭੀਖ ਮੰਗਦਾ ਹੈ। ਇਹ ਭਿਖਾਰੀ ਸੜਕ ਦੇ ਕਿਨਾਰੇ ਖੜ੍ਹ ਜਾਂਦੇ ਹਨ ਅਤੇ ਜਦੋਂ ਕੋਈ ਵਾਹਨ ਆਉਂਦਾ ਹੈ ਤਾਂ ਅਚਾਨਕ ਅੱਗੇ ਆ ਕੇ ਭੀਖ ਮੰਗਣ ਲੱਗ ਜਾਂਦੇ ਹਨ ਅਤੇ ਇਹਨਾਂ ਕਾਰਨ ਕਦੇ ਵੀ ਕੋਈ ਵੀ ਹਾਦਸਾ ਵਾਪਰ ਸਕਦਾ ਹੈ।
ਇਸ ਸੰਬੰਧੀ ਸਮਾਜਸੇਵੀ ਆਗੂ ਸz. ਜਤਿੰਦਰ ਆਨੰਦ ਕਹਿੰਦੇ ਹਨ ਕਿ ਇਹ ਪ੍ਰਵਾਸੀ ਸੜਕਾਂ ਕਿਨਾਰੇ ਹੀ ਖਾਣਾ ਪੀਣਾ ਤੇ ਰੋਜ਼ਮਰਾ ਦੇ ਕੰਮ ਕਰਦੇ ਹਨ ਪਰ ਪ੍ਰਸ਼ਾਸਨ ਦਾ ਧਿਆਨ ਇਸ ਸਮਸਿਆ ਵੱਲ ਨਹੀਂ ਗਿਆ। ਇਹ ਮੰਗਤੇ ਤੁਰੇ ਜਾਂਦੇ ਆਮ ਲੋਕ, ਪਰਿਵਾਰਾਂ ਦੇ ਪਿੱਛੇ ਆਪਣੇ ਨੰਗ ਧੜੰਗ ਬੱਚਿਆਂ ਨੂੰ ਭੇਜ ਦਿੰਦੇ ਹਨ ਜਿਹੜੇ ਉਹਨਾਂ ਤੋਂ ਭੀਖ ਮੰਗਦੇ ਹਨ ਅਤੇ ਅਕਸਰ ਲੋਕ ਇਹਨਾਂ ਤੇ ਤਰਸ ਖਾ ਕੇ ਇਹਨਾਂ ਨੂੰ ਕੁੱਝ ਨਾ ਕੁੱਝ ਦੇ ਦਿੰਦੇ ਹਨ।
ਵਸਨੀਕਾਂ ਅਨੁਸਾਰ ਇਹ ਪ੍ਰਵਾਸੀ ਸ਼ਾਮ ਵੇਲੇ ਸ਼ਰਾਬ, ਮੀਟ ਤੇ ਹੋਰ ਨਸ਼ਿਆਂ ਵਿੱਚ ਮਸਤ ਰਹਿੰਦੇ ਹਨ ਅਤੇ ਸ਼ਹਿਰ ਦੀਆਂ ਮਾਰਕੀਟਾਂ ਵਿੱਚ ਪਹੁੰਚ ਕੇ ਭੀਖ ਮੰਗਣ ਲੱਗ ਜਾਂਦੇ ਹਨ ਜਿਸ ਕਾਰਨ ਮਾਰਕੀਟਾਂ ਵਿੱਚ ਆਉਂਦੇ ਖਰੀਦਦਾਰਾਂ ਅਤੇ ਦੁਕਾਨਦਾਰ ਨੂੰ ਤੰਗ ਹੋਣਾ ਪੈਂਦਾ ਹੈ। ਵਸਨੀਕਾਂ ਦੀ ਮੰਗ ਹੈ ਕਿ ਪ੍ਰਸ਼ਾਸਨ ਵਲੋਂ ਇਸ ਸਮੱਸਿਆ ਦੇ ਹਲ ਲਈ ਠੋਸ ਕਾਰਵਾਈ ਕੀਤੀ ਜਾਵੇ ਤਾਂ ਜੋ ਤੋਂ ਜਨਤਾ ਨੂੰ ਇਹਨਾਂ ਤੋਂ ਛੁਟਕਾਰਾ ਮਿਲੇ।
Mohali
ਕੰਜਿਊਮਰਜ਼ ਪ੍ਰੋਟੈਕਸ਼ਨ ਫੈਡਰੇਸ਼ਨ ਦੀ ਮੀਟਿੰਗ ਵਿੱਚ ਮਸਲੇ ਵਿਚਾਰੇ
ਐਸ ਏ ਐਸ ਨਗਰ, 26 ਅਕਤੂਬਰ (ਸ.ਬ.) ਕੰਜਿਊਮਰਜ਼ ਪ੍ਰੋਟੈਕਸ਼ਨ ਫੈਡਰੇਸ਼ਨ ਐਸ ਏ ਐਸ ਨਗਰ ਦੀ ਕਾਰਜਕਾਰਣੀ ਦੀ ਮੀਟਿੰਗ ਇੰਜ: ਪੀ ਐਸ ਵਿਰਦੀ ਪ੍ਰੈਜ਼ੀਡੈਂਟ ਦੀ ਪ੍ਰਧਾਨਗੀ ਵਿੱਚ, ਧਰਾਨਾ ਭਵਨ ਫੇਜ਼ 5 ਵਿਖੇ ਹੋਈ, ਜਿਸ ਵਿਚ ਵੱਖ ਵੱਖ ਮੁੱਦਿਆਂ ਤੇ ਵਿਚਾਰ ਕਰਨ ਉਪਰੰਤ ਬਣਦੀ ਕਾਰਵਾਈ ਕਰਨ ਲਈ ਸਰਵਸੰਮਤੀ ਨਾਲ ਫੈਸਲੇ ਲਏ ਗਏ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਜਨਰਲ ਸਕੱਤਰ ਅਸ਼ੋਕ ਪਵਾਰ ਨੇ ਦੱਸਿਆ ਕਿ ਮੀਟਿੰਗ ਵਿੱਚ ਕਿਹਾ ਗਿਆ ਕਿ ਪੰਜਾਬ ਪਾਵਰ ਕਾਰਪੋਰੇਸ਼ਨ ਦੀ ਪਾਲਿਸੀ ਮੁਤਾਬਿਕ ਖਪਤਕਾਰਾਂ ਦੇ ਬਿਜਲੀ ਦੇ ਮੀਟਰ ਘਰਾਂ ਤੋਂ ਬਾਹਰ ਪੋਲਾਂ ਤੇ ਬਕਸਿਆਂ ਵਿੱਚ ਲਗਾਏ ਜਾਂਦੇ ਹਨ ਅਤੇ ਨਿਯਮਾਂ ਮੁਤਾਬਕ ਬਕਸੇ ਸੀਲ ਹੋਣੇ ਚਾਹੀਦੇ ਹਨ ਤਾਂਕਿ ਕੋਈ ਵੀ ਇਸ ਦੀ ਛੇੜਛਾੜ ਨਾ ਕਰ ਸਕੇ ਅਤੇ ਇਸ ਦੇ ਰਖ ਰਖਾਉ ਦੀ ਸਾਰੀ ਜਿੰਮੇਵਾਰੀ ਪਾਵਰ ਕਾਰਪੋਰੇਸ਼ਨ ਦੀ ਬਣਦੀ ਹੈ। ਇਸ ਸੰਬੰਧੀ ਪਾਵਰ ਕਾਰਪੋਰੇਸ਼ਨ ਤੋਂ ਮੰਗ ਕੀਤੀ ਗਈ ਕਿ ਸਪਲਾਈ ਕੋਡ ਰੂਲ ਮੁਤਾਬਿਕ ਹਰ ਖਪਤਕਾਰ ਦੇ ਮੀਟਰ ਬਕਸੇ ਨੂੰ ਪੂਰੀ ਤਰਾਂ ਸੀਲ ਕੀਤਾ ਜਾਵੇ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਨਿਯਮਤ ਉਚਾਈ ਤੇ ਹੀ ਲਗਾਇਆ ਜਾਵੇ।
ਮੀਟਿੰਗ ਦੌਰਾਨ ਮੰਗ ਕੀਤੀ ਗਈ ਕਿ ਸ਼ਹਿਰ ਦੀ ਆਪਣੀ ਲੋਕਲ ਬਸ ਸਰਵਿਸ ਆਰੰਭ ਕੀਤੀ ਜਾਵੇ, ਸ਼ਹਿਰ ਵਿੱਚ ਟ੍ਰੈਫਿਕ ਦੇ ਨਿਯਮਾਂ ਦੀ ਉਲੰਘਣਾ ਕਰਦੇ ਆਟੋ ਚਾਲਕਾਂ ਖਿਲਾਫ ਕਾਰਵਾਈ ਕਰਨ, ਫੇਜ਼ 5 ਦੇ ਨਾਲ ਲਗਦੇ ਉਦਯੋਗਿਕ ਖੇਤਰ ਵਿੱਚ ਟ੍ਰੈਕਟਰ ਫੈਕਟਰੀ ਦੇ ਪਿਛਲੇ ਪਾਸੈ ਕੂੜਾ ਸੁੱਟਣ ਦੀ ਕਾਰਵਾਈ ਤੇ ਤੁਰੰਤ ਰਕ ਲਗਾਉਣ, ਸ਼ਹਿਰ ਦੇ ਰੋਜਾਨਾ ਵਿਗੜ ਰਹੇ ਵਾਤਾਵਰਨ ਨੂੰ ਠੀਕ ਰਖਣ ਲਈ ਪੰਜਾਬ ਪਰਦੂਸ਼ਣ ਕੰਟਰੋਲ ਬੋਰਡ ਫੇਜ਼ 2 ਵਲੋਂ ਆਪਣੀ ਜਿੰਮੇਵਾਰੀ ਨਿਭਾਉਣ, ਸ਼ਹਿਰ ਵਿੱਚ ਰੇਹੜੀ ਫੜੀ ਵਾਲਿਆਂ ਵੱਲੋਂ ਮਾਰਕੀਟਾਂ ਅਤੇ ਪਾਰਕਿੰਗਾਂ ਵਿੱਚ ਨਜਾਇਜ ਕਬਜੇ ਦੂਰ ਕਰਵਾਊਣ, ਤਿਉਹਾਰਾਂ ਦੇ ਚਲਦੇ ਸਹਿਰ ਵਿੱਚ ਮਿਠਾਈਆਂ ਅਤੇ ਹੋਰ ਖਾਣ ਪੀਣ ਦੀਆਂ ਚੀਜਾਂ ਵਿੱਚ ਮਿਲਾਵਟ ਤੇ ਕਾਬੂ ਕਰਨ ਲਈ ਜਾਂਚ ਮੁਹਿੰਮ ਚਲਾਉਣ, ਦਵਾਈਆਂ ਉੱਪਰ ਜਿਆਦਾ ਕੀਮਤ ਲਿਖ ਕੇ ਗਕੀਤੀ ਜਾਂਦੀ ਗ੍ਰਾਂਹਕਾਂ ਦੀ ਲੁੱਟ ਬੰਦ ਕਰਵਾਊਣ ਅਤੇ ਗਮਾਡਾ ਵੱਲੋਂ ਨਵੀਂ ਲਿਆਂਦੀ ਪਾਲਿਸੀ ਮੁਤਾਬਕ ਨਵੇਂ ਸੈਕਟਰਾਂ ਵਿੱਚ ਸੜਕਾਂ ਦੀ ਚੌੜਾਈ ਨੂੰ ਘੱਟ ਕਰਨ ਦੀ ਤਜਵੀਜ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਰਵ ਸ਼੍ਰੀ ਜੈ ਸਿੰਘ ਸ਼ੈਂਹਬੀ, ਕੁਲਵਿੰਦਰ ਸਿੰਘ, ਗੁਰਚਰਨ ਸਿੰਘ ਕਪੂਰ, ਗੁਰਮੀਤ ਸਿੰਘ ਸਿਆਣ, ਪ੍ਰਵੀਨ ਕੁਮਾਰ ਕਪੂਰ, ਰਾਜਬੀਰ ਸਿੰਘ ਵੜੈਚ, ਬਲਵਿੰਦਰ ਸਿੰਘ, ਕੁਲਦੀਪ ਸਿੰਘ ਭਿੰਡਰ ਸ਼ਾਮਲ ਸਨ।
-
International2 months ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
Punjab2 months agoਪੰਜਾਬ ਪੁਲੀਸ ਵਲੋਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਵਿਅਕਤੀ ਕਾਬੂ
-
International1 month ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International1 month ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
National1 month agoਤਾਇਕਵਾਂਡੋ ਮੁਕਾਬਲਿਆਂ ਵਿੱਚ ਬੱਚਿਆਂ ਨੇ ਦਿਖਾਏ ਜੌਹਰ
-
Mohali2 months agoਸ਼ਹੀਦ ਜਥੇਦਾਰ ਸ਼ੇਰ ਸਿੰਘ ਡੂਮਛੇੜੀ ਦੇ ਜੀਵਨ ਤੇ ਸੰਘਰਸ਼ ਤੇ ਆਧਾਰਿਤ ਪੁਸਤਕ ਦਾ ਲੋਕ ਅਰਪਣ 12 ਨੂੰ
-
International2 months ago
ਇਰਾਨ ਵੱਲੋਂ ਜਾਰਡਨ ਵਿੱਚ ਅਮਰੀਕੀ ਏਅਰਬੇਸ ਤੇ ਮਿਜ਼ਾਈਲ ਹਮਲਾ, ਕਈ ਲੜਾਕੂ ਜਹਾਜ਼ ਨੁਕਸਾਨੇ
-
National2 months agoਤੇਜ਼ ਰਫ਼ਤਾਰ ਕਾਰ ਡਿਵਾਈਡਰ ਨਾਲ ਟਕਰਾਈ, 3 ਵਿਅਕਤੀਆਂ ਦੀ ਮੌਤ
