Connect with us

Mohali

ਮੁਹਾਲੀ ਪੁਲੀਸ ਵਲੋਂ ਪਿੰਡ ਤੋਲੇ ਮਾਜਰਾ ਦੇ ਇੱਕ ਘਰ ਤੇ ਫਾਇਰਿੰਗ ਕਰਨ ਵਾਲੇ 4 ਆਰੋਪੀ ਕਾਬੂ

Published

on

ਇੱਕ ਪਿਸਤੌਲ ਅਤੇ ਕਾਰਤੂਸ ਬਰਾਮਦ

ਐਸ ਏ ਐਸ ਨਗਰ, 12 ਅਗਸਤ (ਸ.ਬ.) ਮੁਹਾਲੀ ਪੁਲੀਸ ਨੇ ਬੀਤੀ 3 ਅਗਸਤ ਨੂੰ ਪਿੰਡ ਤੋਲੇ ਮਾਜਰਾ ਵਿੱਚ ਇੱਕ ਘਰ ਤੇ ਫਾਇਰਿੰਗ ਕਰਨ ਵਾਲੇ 4 ਆਰੋਪੀਆਂ ਨੂੰ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ ਐਸ ਪੀ ਮੁਹਾਲੀ ਸz ਹਰਮਨਦੀਪ ਸਿੰਘ ਹਾਂਸ ਨੇ ਦੱਸਿਆ ਕਿ ਬੀਤੀ 4 ਅਗਸਤ ਨੂੰ ਸੰਦੀਪ ਸਿੰਘ ਸਿੱਧੂ ਵਾਸੀ ਪਿੰਡ ਤੋਲੇ ਮਾਜਰਾ, ਤਹਿਸੀਲ ਖਰੜ, ਜਿਲਾ ਐਸ. ਏ. ਐਸ. ਨਗਰ ਦੇ ਬਿਆਨਾਂ ਦੇ ਅਧਾਰ ਤੇ 2 ਨਾ-ਮਾਲੂਮ ਵਿਅਕਤੀਆਂ ਵਿਰੁੱਧ ਬੀ ਐਨ ਐਸ ਦੀ ਧਾਰਾ 125, 324(4), 3(5), 109, 61(2) ਅਤੇ ਆਰਮਸ ਐਕਟ ਦੀ ਧਾਰਾ 25-54-59 ਅਧੀਨ ਮਾਮਲਾ ਦਰਜ ਕੀਤਾ ਗਿਆ ਸੀੇ। ਸ਼ਿਕਾਇਤਕਰਤਾ ਵਲੋਂ ਦੱਸਿਆ ਗਿਆ ਸੀ ਕਿ ਉਹ 3 ਅਤੇ 4 ਅਗਸਤ ਦਰਮਿਆਨੀ ਰਾਤ ਨੂੰ ਕਰੀਬ ਢਾਈ ਵਜੇ ਉਸਦੇ ਘਰ ਦੇ ਬਾਹਰ ਮੇਨ ਗੇਟ ਵੱਲ ਤੋਂ ਕਾਫੀ ਜੋਰਦਾਰ ਅਵਾਜ ਆਈ। ਉਸ ਵੇਲੇ ਉਹ ਆਪਣੇ ਘਰ ਦੀ ਪਹਿਲੀ ਮੰਜਿਲ ਆਪਣੇ ਬੈਡਰੂਮ ਵਿੱਚ ਸੀ ਅਤੇ ਆਵਾਜ ਸੁਣਕੇ ਉਸਨੇ ਆਪਣੇ ਕਮਰੇ ਦੀ ਖਿੜਕੀ ਵਿੱਚੋਂ ਬਾਹਰ ਨੂੰ ਦੇਖਿਆ ਤਾਂ ਉਸਨੂੰ ਦੋ ਨੌਜਵਾਨ ਵਿਅਕਤੀ ਦਿਖਾਈ ਦਿੱਤੇ, ਜਿਨਾਂ ਨੇ ਆਪਣੇ ਮੂੰਹ ਕੱਪੜਿਆਂ ਨਾਲ ਢੱਕੇ ਹੋਏ ਸਨ ਅਤੇ ਇਹ ਦੋਵੇਂ ਵਿਅਕਤੀ ਪੈਦਲ ਉਸਦੇ ਘਰ ਅੱਗੇ ਆਏ ਅਤੇ ਮਾਰ ਦੇਣ ਦੀ ਨੀਅਤ ਨਾਲ਼ ਉਸਦੇ ਘਰ ਵੱਲ ਨਿਸ਼ਾਨਾ ਲਗਾ ਕੇ ਗੋਲੀਆਂ ਚਲਾ ਦਿੱਤੀਆਂ ਅਤੇ ਗੋਲੀਆਂ ਚਲਾਉਣ ਤੋਂ ਬਾਅਦ ਉੱਥੋਂ ਫਰਾਰ ਹੋ ਗਏ ਸਨ।

ਸ਼ਿਕਾਇਤਕਰਤਾ ਅਨੁਸਾਰ ਗੋਲੀਆਂ ਲੱਗਣ ਨਾਲ ਉਸਦੇ ਘਰ ਦੇ ਮੇਨ ਗੇਟ ਦਾ ਨੁਕਸਾਨ ਹੋਇਆ ਅਤੇ ਗੇਟ ਤੋਂ ਅੰਦਰ ਖੜੀ ਗੱਡੀ ਫਾਰਚੂਨਰ ਵਿੱਚ ਵੀ ਗੋਲੀਆਂ ਲੱਗਣ ਕਾਰਨ ਗੱਡੀ ਦੇ ਸ਼ੀਸ਼ੇ ਟੁੱਟ ਗਏ ਅਤੇ ਹੋਰ ਵੀ ਨੁਕਸਾਨ ਹੋਇਆ ਸੀ।

ਉਹਨਾਂ ਦੱਸਿਆ ਕਿ ਇਸ ਮਾਮਲੇ ਨੂੰ ਹਲ ਕਰਨ ਲਈ ਐਸ ਪੀ ਇਨਵੈਸਟੀਗੇਸ਼ਨ ਸ੍ਰੀ ਸੌਰਵ ਜਿੰਦਲ ਡੀ ਐਸ ਪੀ (ਅਪਰੇਸ਼ਨ) ਸz. ਤਲਵਿੰਦਰ ਸਿੰਘ ਅਤੇ ਡੀ ਐਸ ਪੀ (ਇੰਨਵੈਸਟੀਗੇਸ਼ਨ) ਸ੍ਰੀ ਜਤਿੰਦਰ ਸਿੰਘ ਚੌਹਾਨ ਦੀ ਨਿਗਰਾਨੀ ਹੇਠ ਸੀ. ਆਈ. ਏ. ਸਟਾਫ ਦੇ ਇੰਚਾਰਜ ਇੰਸ: ਹਰਮਿੰਦਰ ਸਿੰਘ ਨੂੰ ਹਦਾਇਤ ਕੀਤੀ ਗਈ ਸੀ ਕਿ ਵਾਰਦਾਤ ਨੂੰ ਹਰ ਸੰਭਵ ਕੋਸ਼ਿਸ਼ ਕਰਕੇ ਟਰੇਸ ਕੀਤਾ ਜਾਵੇ ਅਤੇ ਇੰਸ: ਹਰਮਿੰਦਰ ਸਿੰਘ ਉਹਨਾਂ ਦੀ ਟੀਮ ਵੱਲੋਂ ਟੈਕਨੀਕਲ ਢੰਗ ਅਤੇ ਹਿਊਮਨ ਸੋਰਸਾਂ ਦੀ ਮਦਦ ਨਾਲ਼ ਮੁਕੱਦਮਾ ਨੂੰ ਟਰੇਸ ਕਰਕੇ ਤਿੰਨ ਆਰੋਪੀ ਜੋ ਕਿ ਫਾਇਰਿੰਗ ਕਰਨ ਲਈ ਆਏ ਸਨ ਅਤੇ ਆਰੋਪੀ (ਜਿਸਨੇ ਉਕਤ ਘਰ ਦੀ ਰੈਕੀ ਕਰਵਾਈ ਸੀ) ਕੁੱਲ 4 ਆਰੋਪੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ।

ਆਰੋਪੀਆਂ ਦੀ ਪਛਾਣ ਸੁਖਮਨਦੀਪ ਸਿੰਘ ਉਰਫ ਸੁੱਖ ਵਾਸੀ ਪਿੰਡ ਡੋਗਰ, ਥਾਣਾ ਫਤਿਹਗੜ੍ਹ ਚੂੜੀਆਂ, ਸਰੂਪ ਸਿੰਘ ਉਰਫ ਮੰਨੂ ਵਾਸੀ ਪਿੰਡ ਪੇੜੇਵਾਲ਼ ਥਾਣਾ ਰਾਮਦਾਸ ਜਿਲਾ ਅੰਮ੍ਰਿਤਸਰ ਦਿਹਾਤੀ (ਹਾਲ ਵਾਸੀ ਕਿਰਾਏਦਾਰ ਮੁਹੱਲਾ ਸੁੱਖ ਸਾਗਰ ਕਲੋਨੀ ਫਤਿਹਗੜ੍ਹ ਚੂੜੀਆਂ), ਅਭਿਸ਼ੇਕ ਸਿੰਘ ਉਰਫ ਅੱਬੂ ਵਾਸੀ ਪਿੰਡ ਸਰਫਕੋਟ ਥਾਣਾ ਡੇਰਾ ਬਾਬਾ ਨਾਨਕ ਜਿਲਾ ਗੁਰਦਾਸਪੁਰ (ਹਾਲ ਵਾਸੀ ਨੇੜੇ ਮੀਆਂ ਵਾਲ਼ਾ ਗੁਰਦੁਆਰਾ) ਅਤੇ ਪ੍ਰਭਜੀਤ ਸਿੰਘ ਵਾਸੀ ਪਿੰਡ ਸਮਰਾਏ ਥਾਣਾ ਡੇਰਾ ਬਾਬਾ ਨਾਨਕ, ਜਿਲਾ ਗੁਰਦਾਸਪੁਰ ਵਜੋਂ ਹੋਈ ਹੈ। ਉਹਨਾਂ ਦੱਸਿਆ ਕਿ ਇਹਨਾਂ ਵਿਅਕਤੀਆਂ ਪਾਸੋਂ 1 ਪਿਸਟਲ .30 ਬੋਰ ਸਮੇਤ 4 ਰੌਦ ਜਿੰਦਾ .30 ਬੋਰ ਅਤੇ ਇੱਕ ਗੱਡੀ ਬਰਾਮਦ ਕੀਤੀ ਗਈ ਹੈ।

ਐਸ ਐਸ ਪੀ ਨੇ ਦੱਸਿਆ ਕਿ ਆਰੋਪੀਆਂ ਦੀ ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਕਿ ਉਹਨਾਂ ਦੇ ਵਿਦੇਸ਼ ਵਿੱਚ ਬੈਠੇ ਗੈਂਗਸਟਰ ਏਕਮ ਸੰਧੂ ਨਾਲ਼ ਸਬੰਧ ਹਨ ਅਤੇ ਉਹਨਾਂ ਨੇ ਏਕਮ ਸੰਧੂ ਨਾਮ ਦੇ ਕਹਿਣ ਤੇ ਉਕਤ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਉਕਤ ਵਾਰਦਾਤ ਤੋਂ ਇਲਾਵਾ ਆਰੋਪੀਆਂ ਵੱਲੋਂ ਕੁੱਝ ਦਿਨ ਪਹਿਲਾਂ ਸਰੂਪ ਸਿੰਘ ਉਰਫ ਮੰਨੂ, ਅਭਿਸ਼ੇਕ ਉਰਫ ਅੱਬੂ ਅਤੇ ਪ੍ਰਭਜੀਤ ਸਿੰਘ ਨੇ ਮੋਟਰਸਾਈਕਲ ਤੇ ਸਵਾਰ ਹੋ ਕੇ ਮਨਦੀਪ ਸਿੰਘ ਵਾਸੀ ਪਿੰਡ ਥੋਬਾ ਥਾਣਾ ਰਮਦਾਸ ਜਿਲਾ ਅੰਮ੍ਰਿਤਸਰ ਦਿਹਾਤੀ ਜੋ ਕਿ ਇਸ ਸਮੇਂ ਵਿਦੇਸ਼ ਵਿੱਚ ਰਹਿ ਰਿਹਾ ਹੈ, ਦੇ ਘਰ ਦੇ ਬਾਹਰ ਫਾਇਰਿੰਗ ਕੀਤੀ ਸੀ। ਉਹਨਾਂ ਦੱਸਿਆ ਕਿ ਇਹਨਾਂ ਤਿੰਨਾਂ ਆਰੋਪੀਆਂ ਨੇ ਏਕਮ ਸੰਧੂ ਦੇ ਕਹਿਣ ਤੇ ਡਮਟਾਲ ਰੋਡ ਪਠਾਨਕੋਟ ਵਿੱਚ ਵੀ ਕੁੱਝ ਦਿਨ ਪਹਿਲਾਂ ਇੱਕ ਘਰ ਦੀ ਰੈਕੀ ਕੀਤੀ ਸੀ ਜਿੱਥੇ ਇਹਨਾਂ ਵਲੋਂ ਵੱਲੋਂ ਫਾਇਰਿੰਗ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਜਾਣਾ ਸੀ। ਉਹਨਾਂ ਦੱਸਿਆ ਕਿ ਆਰੋਪੀ 13 ਅਗਸਤ ਤੱਕ ਪੁਲੀਸ ਰਿਮਾਂਡ ਅਧੀਨ ਹਨ, ਜਿਨਾਂ ਪਾਸੋਂ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।

Mohali

ਸੈਕਟਰ 74 ਅਤੇ ਸੈਕਟਰ 91 ਵਿੱਚ ਰੋਜ ਲਗਾਈ ਜਾਂਦੀ ਹੈ ਕੂੜੇ ਨੂੰ ਅੱਗ : ਰਾਮਦੀਪ ਕੌਰ

Published

on

By

ਜਹਿਰੀਲੀ ਹਵਾ ਕਾਰਨ ਲੋਕ ਹੋ ਰਹੇ ਹਨ ਬਿਮਾਰ

ਐਸ ਏ ਐਸ ਨਗਰ, 18 ਅਪ੍ਰੈਲ (ਸ.ਬ.) ਨਗਰ ਨਿਗਮ ਵਲੋਂ ਸ਼ਹਿਰ ਵਿੱਚ ਵੱਖ ਵੱਖ ਥਾਵਾਂ ਤੇ ਲਗਾਏ ਜਾਂਦੇ ਕੂੜੇ ਦੇ ਢੇਰ ਨੂੰ ਅੱਗ ਲਗਾਏ ਜਾਣ ਦੀ ਕਾਰਵਾਈ ਕਾਰਨ ਸ਼ਹਿਰ ਦਾ ਵਾਤਾਵਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਇਸ ਦੌਰਾਨ ਸੈਕਟਰ 74 ਵਿੱਚ ਪੁਰਾਣੇ ਡੰਪਿਗ ਮੈਦਾਨ ਵਾਲੀ ਥਾਂ ਦੇ ਨਾਲ ਅਤੇ ਸੈਕਟਰ 90-91 ਵਿੱਚ ਜਲ ਬੋਰਡ ਦੇ ਨੇੜੇ ਦੀ ਖਾਲੀ ਜਮੀਨ ਤੇ ਕੂੜਾ ਸੁੱਟਣ ਅਤੇ ਫਿਰ ਕੂੜੇ ਨੂੰ ਅੱਗ ਲਗਾਏ ਜਾਣ ਕਾਰਨ ਸਥਾਨਕ ਵਸਨੀਕਾਂ ਨੂੰ ਭਾਰੀ ਪਰੇਸ਼ਾਨੀ ਸਹਿਣੀ ਪੈ ਰਹੀ ਹੈ।

ਇੱਥੇ ਜਿਕਰਯੋਗ ਹੈ ਕਿ ਸੈਕਟਰ 74 ਏ ਦੇ ਨਾਲ ਲੱਗਦੀ ਥਾਂ ਵਿੱਚ ਪਹਿਲਾਂ ਸਾਰੇ ਸ਼ਹਿਰ ਦਾ ਕੂੜਾ ਇਕੱਠਾ ਕਰਨ ਲਈ ਡੰਪਿੰਗ ਯਾਰਡ ਬਣਿਆ ਸੀ ਅਤੇ ਇਸ ਥਾਂ ਤੇ ਲੱਗਦੇ ਗੰਦਗੀ ਦੇ ਢੇਰਾਂ ਤੋਂ ਉਠਦੀ ਬਦਬੂ ਕਾਰਨ ਸਥਾਨਕ ਵਸਨੀਕ ਪਰੇਸ਼ਾਨ ਰਹਿੰਦੇ ਸਨ। ਇਸ ਸੰਬੰਧੀ ਸਥਾਨਕ ਵਸਨੀਕਾਂ ਵਲੋਂ ਮਾਣਯੋਗ ਅਦਾਲਤ ਵਿੱਚ ਮਾਮਲਾ ਦਾਇਰ ਕੀਤਾ ਗਿਆ ਸੀ ਜਿਸਤੇ ਸੁਣਵਾਈ ਦੌਰਾਨ ਮਾਣਯੋਗ ਅਦਾਲਤ ਵਲੋਂ ਇਸ ਥਾਂ ਤੇ ਕੂੜਾ ਸੁੱਟਣ ਤੇ ਰੋਕ ਲਗਾ ਦਿੱਤੀ ਗਈ ਸੀ।

ਸਮਾਜਸੇਵੀ ਆਗੂ ਰਾਮਦੀਪ ਕੌਰ ਨੇ ਕਿਹਾ ਕਿ ਮਾਣਯੋਗ ਅਦਾਲਤ ਵਲੋਂ ਇੱਥੇ ਕੂੜਾ ਸੁੱਟਣ ਤੇ ਰੋਕ ਲਗਾਏ ਜਾਣ ਤੋਂ ਬਾਅਦ ਕੁੱਝ ਸਮਾਂ ਤਾਂ ਠੀਕ ਠਾਕ ਲੰਘਿਆ ਸੀ ਪਰੰਤੂ ਬਾਅਦ ਵਿੱਚ ਨਗਰ ਨਿਗਮ ਵਲੋਂ ਇਸ ਪੁਰਾਣੇ ਡੰਪਿੰਗ ਯਾਰਡ ਦੇ ਨੇੜੇ ਪੈਂਦੀ ਖਾਲੀ ਥਾਂ ਅਤੇ ਸੈਕਟਰ 90-91 ਦੇ ਜਲ ਬੋਰਡ ਦੇ ਨੇੜੇ ਦੀ ਥਾਂ ਤੇ ਕੂੜੇ ਦੇ ਢੇਰ ਲਗਾਉਣੇ ਆਰੰਭ ਕਰ ਦਿੱਤੇ। ਉਹਨਾਂ ਕਿਹਾ ਕਿ ਨਗਰ ਨਿਗਮ ਦੀਆਂ ਟਰਾਲੀਆਂ ਵਿੱਚ ਦਰਖਤਾਂ ਦੀ ਰਹਿੰਦ ਖੁਹੰਦ ਅਤੇ ਹੋਰ ਕੂੜਾ ਲਿਆ ਕੇ ਇੱਥੇ ਢੇਰ ਲਗਾ ਦਿੱਤੇ ਜਾਂਦੇ ਹਨ। ਉਹਨਾਂ ਕਿਹਾ ਕਿ ਕੂੜੇ ਦੇ ਇਹਨਾਂ ਢੇਰਾਂ ਵਿੱਚ ਰਾਤ ਵੇਲੇ ਅੱਗ ਲਗਾ ਦਿੱਤੀ ਜਾਂਦੀ ਹੈ ਜਿਸ ਕਾਰਨ ਇਸ ਖੇਤਰ ਵਿੱਚ ਹਰ ਪਾਸੇ ਜਹਿਰੀਲਾ ਧੂੰਆਂ ਫੈਲ ਜਾਂਦਾ ਹੈ। ਉਹਨਾਂ ਕਿਹਾ ਕਿ ਇਸ ਸੰਬੰਧੀ ਨਗਰ ਨਿਗਮ ਨੂੰ ਕਈ ਵਾਰ ਸ਼ਿਕਾਇਤ ਵੀ ਕੀਤੀ ਗਈ ਹੈ ਪਰੰਤੂ ਕੋਈ ਸੁਣਵਾਈ ਨਹੀਂ ਹੁੰਦੀ ਅਤੇ ਵਸਨੀਕਾਂ ਨੂੰ ਪੱਲਿਉਂ ਟੈਕਰ ਮੰਗਵਾ ਕੇ ਇਹ ਅੱਗ ਬੁਝਾਉਣੀ ਪੈਂਦੀ ਹੈ। ਉਹਨਾਂ ਮੰਗ ਕੀਤੀ ਹੈ ਕਿ ਇਸ ਥਾਂ ਤੇ ਕੂੜੇ ਨੂੰ ਅੱਗ ਲਗਾਉਣ ਦੀ ਇਸ ਕਾਰਵਾਈ ਤੇ ਸਖਤੀ ਨਾਲ ਰੋਕ ਲਗਾਈ ਜਾਵੇ ਅਤੇ ਅੱਗ ਲਗਾਉਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ।

Continue Reading

Mohali

ਗੁ ਸਿੰਘ ਸ਼ਹੀਦਾਂ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ

Published

on

By

ਐਸ ਏ ਐਸ ਨਗਰ, 18 ਅਪ੍ਰੈਲ (ਸ.ਬ.) ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।

ਇਸ ਧਾਰਮਿਕ ਸਮਾਗਮ ਵਿੱਚ ਬੀਬੀ ਹਰਜਿੰਦਰ ਕੌਰ ਬਟਾਲਾ ਵਾਲਿਆਂ ਦੇ ਜੱਥੇ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਜੀਵਨ ਬ੍ਰਿਤਾਂਤ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਭਾਈ ਲਹਿਣਾ ਜੀ ਨੂੰ ਗੁਰਿਆਈ ਦੀ ਦਾਤ ਬਖਸ਼ ਕੇ ਗੁਰੂ ਅੰਗਦ ਦੇਵ ਜੀ ਬਣਾਉਣ ਦਾ ਪ੍ਰਸੰਗ ਬਾਰੇ ਸੰਗਤਾਂ ਨੂੰ ਜਾਣੂੰ ਕਰਵਾਇਆ। ਭਾਈ ਨਰਿੰਦਰ ਸਿੰਘ ਸ੍ਰੀ ਫਤਿਹਗੜ੍ਹ ਸਾਹਿਬ ਵਾਲਿਆਂ ਦੇ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸੰਤ ਬਾਬਾ ਸਵਰਨ ਸਿੰਘ ਮਲਕਪੁਰ ਲੁਧਿਆਣੇ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਸ੍ਰੀ ਗੁਰੂ ਅੰਗਦ ਦੇਵ ਜੀ ਦੁਆਰਾ ਉਚਾਰਨ ਧੁਰ ਕੀ ਬਾਣੀ ਦੇ 62 ਸਲੋਕ ਜੋ ਕਿ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਵਿੱਚ ਸੁਭਾਇਮਾਨ ਹਨ ਉਨਾਂ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਦੱਸਿਆ।

ਇਸ ਤੋਂ ਇਲਾਵਾ ਭਾਈ ਜਸਵਿੰਦਰ ਸਿੰਘ ਲੁਧਿਆਣੇ ਵਾਲੇ, ਅਕਾਲ ਕਵੀਸ਼ਰੀ ਜੱਥਾ, ਭਾਈ ਪਰਵਿੰਦਰ ਸਿੰਘ, ਭਾਈ ਓਂਕਾਰ ਸਿੰਘ, ਭਾਈ ਗੁਰਵਿੰਦਰ ਸਿੰਘ, ਮਾਤਾ ਸੰਦਰ ਕੌਰ ਜੀ ਸਰਬ ਸਾਂਝੀ ਸੋਸਾਇਟੀ, ਭਾਈ ਕੁਲਤਾਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਮਨਦੀਪ ਸਿੰਘ, ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ।

Continue Reading

Mohali

ਖਾਲਸਾ ਕਾਲਜ ਵਿੱਚ ਫੇਅਰਵੈਲ ਪਾਰਟੀ ਰੁਖ਼ਸਤ 2026 ਦਾ ਆਯੋਜਨ

Published

on

By

ਐਸ ਏ ਐਸ ਨਗਰ, 18 ਅਪ੍ਰੈਲ (ਸ.ਬ.) ਫੇਜ਼-3ਏ ਵਿੱਚ ਸਥਿਤ ਖਾਲਸਾ ਕਾਲਜ (ਅੰਮ੍ਰਿਤਸਰ) ਆਫ ਟੈਕਨਾਲੋਜੀ ਐਂਡ ਬਿਜ਼ਨਸ ਸਟਡੀਜ਼ ਵਿੱਚ ਕਾਲਜ ਦੀ ਪ੍ਰਿੰਸੀਪਲ ਡਾ. ਹਰਿਸ਼ ਕੁਮਾਰੀ ਦੀ ਅਗਵਾਈ ਹੇਠ ਫੇਅਰਵੈਲ ਪਾਰਟੀ ‘ਰੁਖ਼ਸਤ 2026’ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਬੀ. ਕਾਮ, ਬੀ. ਕਾਮ ਆਨਰਜ਼, ਬੀ. ਬੀ. ਏ., ਬੀ. ਸੀ. ਏ., ਬੀ. ਏ., ਪੀ. ਜੀ. ਡੀ. ਸੀ. ਏ., ਐਮ. ਐਸ. ਸੀ. ਆਈ ਟੀ, ਐਮ. ਏ. ਸੋਸ਼ਿਓਲੋਜੀ, ਐਮ. ਬੀ. ਏ., ਐਮ. ਕਾਮ ਦੇ ਵਿਦਿਆਰਥੀਆਂ ਨੂੰ ਕਾਲਜ ਦੇ ਜੂਨੀਅਰ ਵਿਦਿਆਰਥੀਆਂ ਵੱਲੋਂ ਫੇਅਰਵੈਲ ਪਾਰਟੀ ਦਿੱਤੀ ਗਈ। ਇਸ ਮੌਕੇ ਵੇਦਿਕ ਜੋਤਿਸ਼ਾਚਾਰਿਆ ਡਾ. ਚਾਰਵੀ ਠਾਕੁਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਸਮਾਗਤ ਦੌਰਾਨ ਮਿਸਟਰ ਅਤੇ ਮਿਸ ਫੇਅਰਵੈਲ, ਮਿਸਟਰ ਹੈਂਡਸਮ ਅਤੇ ਮਿਸ ਚਾਰਮਿੰਗ ਮੁਕਾਬਲੇ ਕਰਵਾਏ ਗਏ ਜਿਸ ਦੌਰਾਨ ਵਿਦਿਆਰਥੀਆਂ ਨੇ ਸੁੰਦਰ ਪਹਿਰਾਵਿਆਂ ਵਿੱਚ ਰੈਂਪ ਤੇ ਮਨਮੋਹਕ ਅੰਦਾਜ਼ ਵਿੱਚ ਵਾਕ ਕੀਤੀ। ਇਸ ਦੌਰਾਨ ਜੂਨੀਅਰ ਵਿਦਿਆਰਥੀਆਂ ਵੱਲੋਂ ਵੱਖ-ਵੱਖ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ, ਜਿਨ੍ਹਾਂ ਵਿੱਚ ਲੋਕ ਗੀਤ, ਵੈਸਟਰਨ ਗਾਣੇ, ਡਾਂਸ ਆਦਿ ਸ਼ਾਮਲ ਸਨ, ਜਿਨ੍ਹਾਂ ਨੇ ਸਭ ਦਾ ਮਨ ਮੋਹ ਲਿਆ।

ਮਿਸਟਰ ਅਤੇ ਮਿਸ ਫੇਅਰਵੈਲ ਮੁਕਾਬਲੇ ਵਿੱਚ ਬੀ. ਬੀ. ਏ. ਛੇਵੇਂ ਸੈਮਿਸਟਰ ਦੀ ਨੇਹਾ ਨੂੰ ਮਿਸ ਫੇਅਰਵੈਲ ਅਤੇ ਬੀ. ਸੀ. ਏ. ਛੇਵੇਂ ਸੈਮਿਸਟਰ ਦੇ ਕੇਤਨ ਨੂੰ ਮਿਸਟਰ ਫੇਅਰਵੈਲ ਦਾ ਖਿਤਾਬ ਮਿਲਿਆ। ਇਸੇ ਤਰ੍ਹਾਂ, ਬੀ. ਸੀ. ਏ. ਛੇਵੇਂ ਸੈਮਿਸਟਰ ਦੇ ਕਰਮਵੀਰ ਨੂੰ ਮਿਸਟਰ ਹੈਂਡਸਮ ਅਤੇ ਬੀ. ਕਾਮ ਛੇਵੇਂ ਸੈਮਿਸਟਰ ਦੀ ਪ੍ਰੀਤੀ ਨੂੰ ਮਿਸ ਚਾਰਮਿੰਗ ਦਾ ਖਿਤਾਬ ਦਿੱਤਾ ਗਿਆ।

ਸਮਾਗਮ ਦੇ ਅੰਤ ਵਿੱਚ ਵੇਦਿਕ ਜੋਤਿਸ਼ਾਚਾਰਿਆ ਡਾ. ਚਾਰਵੀ ਠਾਕੁਰ ਨੇ ਵਿਦਿਆਰਥੀਆਂ ਅਤੇ ਕਾਲਜ ਸਟਾਫ ਮੈਂਬਰਾਂ ਲਈ ਮੁਫ਼ਤ ਐਸਟ੍ਰੋ ਵਰਕਸ਼ਾਪ ਵੀ ਆਯੋਜਿਤ ਕੀਤੀ।

Continue Reading

Latest News

Trending