Mohali
ਐਸ ਏ ਐਸ ਨਗਰ ਨੂੰ ਸਫਾਈ ਪੱਖੋ ਬਣਾਇਆ ਜਾ ਸਕਦਾ ਹੈ ਨੰਬਰ ਇੱਕ ਸ਼ਹਿਰ : ਧਨੋਆ
ਨਿਉਜੀਲੈਡ ਦੇ ਦੌਰੇ ਦੌਰਾਨ ਆਕਲੈਂਡ ਦੇ ਮੇਅਰ ਅਤੇ ਮੈਬਰ ਪਾਰਲੀਮੈਟ ਨਾਲ ਮੀਟਿੰਗ ਕਰਕੇ ਸ਼ਹਿਰ ਦੀ ਸਫਾਈ ਸਬੰਧੀ ਜਾਣਕਾਰੀ ਹਾਸਿਲ ਕੀਤੀ
ਐਸ ਏ ਐਸ ਨਗਰ, 13 ਅਗਸਤ (ਸ.ਬ.) ਪੰਜਾਬੀ ਵਿਰਸਾ ਸਭਿਆਚਾਰਕ, ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਅਤੇ ਮੁਹਾਲੀ ਦੇ ਸਾਬਕਾ ਕੌਸਲਰ ਸz. ਸਤਵੀਰ ਸਿੰਘ ਧਨੋਆ ਨੇ ਕਿਹਾ ਹੈ ਕਿ ਸਫਾਈ ਇਕੱਲੀ ਸਰਕਾਰ ਦੀ ਹੀ ਨਹੀ ਲੋਕਾਂ ਦੀ ਵੀ ਜਿੰਮੇਵਾਰੀ ਹੈ। ਉਹਨਾਂ ਕਿਹਾ ਕਿ ਸਫਾਈ ਸ਼ਹਿਰੀਆਂ ਨੂੰ ਅਪਣਾਉ-ਡਾਕਟਰੀ ਬਿੱਲ ਘਟਾਉ ਦੇ ਬੈਨਰ ਹੇਠ ਮੁਹਿੰਮ ਚਲਾਉਣ ਦੀ ਲੋੜ ਹੈ ਅਤੇ ਮੁਹਾਲੀ ਸ਼ਹਿਰ ਨੂੰ ਇੰਦੌਰ ਸ਼ਹਿਰ ਦੀ ਜਗ੍ਹਾ ਦੇਸ਼ ਵਿੱਚ ਨੰਬਰ ਇੱਕ ਦੀ ਪੁਜੀਸ਼ਨ ਤੇ ਪਹੁੰਚਾਇਆ ਜਾ ਸਕਦਾ ਹੈ, ਬਸ਼ਰਤੇ ਪ੍ਰਸ਼ਾਸ਼ਨ ਅਤੇ ਲੋਕ ਰਲ ਕੇ ਇਸ ਵਾਸਤੇ ਕੰਮ ਕਰਨ।
ਨਿਉਜੀਲੈਡ ਦੇ ਦੌਰੇ ਤੇ ਆਏ ਸz. ਧਨੋਆ ਨੇ ਇਸ ਮਕਸਦ ਲਈ ਜਾਣਕਾਰੀ ਲੈਣ ਵਾਸਤੇ ਔਕਲੈਡ ਦੇ ਮੇਅਰ ਅਤੇ ਮੈਂਬਰ ਪਾਰਲੀਮੈਂਟ ਨਾਲ ਮੀਟਿੰਗ ਕਰਕੇ ਸ਼ਹਿਰ ਦੀ ਉੱਤਮ ਸਫਾਈ ਸਬੰਧੀ ਜਾਣਕਾਰੀ ਹਾਸਿਲ ਕੀਤੀ। ਉਹਨਾਂ ਕਿਹਾ ਕਿ ਮੁਹਾਲੀ ਵਾਪਸੀ ਕਰਨ ਤੇ ਉਹ ਇਸ ਕੰਮ ਨੂੰ ਸਿਰੇ ਚੜਾਉਣ ਲਈ ਆਪਣੇ ਸਾਥੀਆਂ ਨਾਲ ਮਿਲਕੇ ਪ੍ਰਸ਼ਾਸਨ ਨਾਲ ਤਾਲਮੇਲ ਕਰਨਗੇ ਅਤੇ ਇਸ ਦੇ ਨਾਲ- ਨਾਲ ਲੋਕਾਂ ਨੂੰ ਵੀ ਘਰ ਘਰ ਜਾਕੇ ਆਪਣੇ ਆਲੇ ਦੁਆਲੇ ਦੀ ਵੀ ਸਫਾਈ ਰੱਖਣ ਵਾਸਤੇ ਪ੍ਰੇਰਿਤ ਕਰਨਗੇ।
ਉਹਨਾਂ ਕਿਹਾ ਕਿ ਮੁਹਾਲੀ ਯੋਜਨਾਬੱਧ ਤਰੀਕੇ ਨਾਲ ਵਸਿਆ ਹੋਇਆ ਆਧੁਨਿਕ ਸ਼ਹਿਰ ਹੈ। ਇਸ ਦੇ ਬਾਵਜੂਦ ਇਹ ਸਫਾਈ ਪੱਖੋ ਬਹੁਤ ਪਿੱਛੇ ਹੈ ਅਤੇ ਨਿੱਤ ਦਿਨ ਹੋਰ ਨਿਘਾਰ ਵੱਲ ਜਾ ਰਿਹਾ ਹੈ। ਅਜਿਹਾ ਕੋਈ ਏਰੀਆ ਨਹੀਂ ਬਚਿਆ ਜਿੱਥੇ ਸਥਾਈ ਤੌਰ ਤੇ ਗੰਦਗੀ ਦੇ ਢੇਰ ਨਾ ਹੋਣ। ਉਹਨਾਂ ਕਿਹਾ ਕਿ ਸਾਡੀ ਸਾਰਿਆਂ ਦੀ ਜਿੰਮੇਵਾਰੀ ਹੋਣੀ ਚਾਹੀਦੀ ਹੈ ਕਿ ਘਰਾਂ ਤੋਂ ਹੀ ਗਿੱਲਾ ਕੂੜਾ, ਸੁੱਕਾ ਕੂੜਾ ਅਤੇ ਹੋਰ ਵੇਸਟੇਜ ਅਲੱਗ ਅਲੱਗ ਡਸਟਬਿਨ ਵਿੱਚ ਪਾਕੇ ਕੂੜਾ ਇਕੱਠਾ ਕਰਨ ਵਾਲਿਆਂ ਨੂੰ ਦਿੱਤਾ ਜਾਵੇ। ਇਸਦੇ ਨਾਲ ਹੀ ਕਾਰਪੋਰੇਸ਼ਨ ਦੀ ਕੂੜਾ ਇਕੱਠਾ ਕਰਨ ਵਾਲੇ ਸਿਸਟਮ ਤੇ ਹਰ ਵੇਲੇ ਤਿੱਖੀ ਨਜਰ ਹੋਣੀ ਚਾਹੀਦੀ ਹੈ ਅਤੇ ਜਰਾ ਜਿੰਨੀ ਵੀ ਕੋਤਾਹੀ ਦਾ ਨੋਟਿਸ ਲੈਣਾ ਚਾਹੀਦਾ ਹੈ।
ਉਹਨਾਂ ਕਿਹਾ ਕਿ ਕਾਰਪੋਰੇਸ਼ਨ ਇਹ ਯਕੀਨੀ ਬਣਾਵੇ ਕਿ ਵੱਖ ਕੀਤਾ ਹੋਇਆ ਗਾਰਬੇਜ ਸਹੀ ਤਰੀਕੇ ਨਾਲ ਤਹਿ ਕੀਤੇ ਪੁਆਇੰਟ ਤੇ ਪਹੁੰਚ ਰਿਹਾ ਹੈ ਅਤੇ ਗਲਤ ਢੰਗ ਨਾਲ ਕੂੜਾ ਸੁੱਟਣ ਵਾਲਿਆਂ ਨੂੰ ਜੁਰਮਾਨੇ ਹੋਣੇ ਚਾਹੀਦੇ ਹਨ। ਕੰਪੋਸਟਿੰਗ ਅਤੇ ਰੀਸਾਇਕਲ ਦੇ ਸਿਸਟਮ ਆਧੁਨਿਕ ਹੋਣੇ ਚਾਹੀਦੇ ਹਨ ਜਿੱਥੇ ਵੱਧ ਤੋਂ ਵੱਧ ਹਫਤੇ ਦੇ ਸਮੇਂ ਵਿੱਚ ਗਾਰਬੇਜ ਤੋਂ ਊਰਜਾ, ਖਾਦ, ਗੱਤੇ ਆਦਿ ਦੀ ਸਹੀ ਪਰੋਸੈਸਿੰਗ ਹੋਵੇ। ਉਪਰੰਤ ਤਿਆਰ ਖਾਦ ਆਦਿ ਖਪਤਕਾਰ ਨੂੰ ਨਿਰਧਾਰਤ ਕੀਮਤ ਤੇ ਉਪਲੱਬਧ ਕਰਵਾ ਦਿੱਤੀ ਜਾਵੇ। ਅਜਿਹਾ ਕਰਨ ਤੇ ਸ਼ਹਿਰ ਵਿੱਚ ਲੱਗੇ ਕੂੜੇ ਦੇ ਢੇਰ ਪੂਰਨ ਰੂਪ ਵਿੱਚ ਖਤਮ ਹੋਣਗੇ। ਕੂੜੇ ਤੋਂ ਤਿਆਰ ਕੀਤੀ ਖਾਦ ਦੀ ਵਰਤੋਂ ਨਾਲ ਕਿਸਾਨਾਂ ਦੀ ਰਸਾਇਣਕ ਖਾਦਾਂ ਤੇ ਨਿਰਭਰਤਾ ਵੀ ਘੱਟ ਜਾਵੇਗੀ।
Mohali
ਮੁਹਾਲੀ ਵਿੱਚ ਥਾਂ ਥਾਂ ਤੇ ਲੱਗੇ ਕੂੜੇ ਦੇ ਢੇਰ, ਪ੍ਰਸ਼ਾਸਨ ਕੁੰਭਕਰਣੀ ਨੀਂਦ ਸੁੱਤਾ : ਰਮਨ ਕੁਮਾਰ ਸੈਲੀ
ਐਸ ਏ ਐਸ ਨਗਰ, 26 ਅਕਤੂਬਰ (ਸ.ਬ.) ਭਾਜਪਾ ਦੇ ਬਾਬਾ ਫਤੇਹ ਸਿੰਘ ਮੰਡਲ ਦੇ ਮੰਡਲ ਪ੍ਰਧਾਨ ਰਮਨ ਕੁਮਾਰ ਸੈਲੀ ਨੇ ਕਿਹਾ ਹੈ ਕਿ ਮੁਹਾਲੀ ਸ਼ਹਿਰ ਵਿੱਚ ਜਗ੍ਹਾ- ਜਗ੍ਹਾ ਲੱਗੇ ਕੂੜੇ ਦੇ ਢੇਰ ਲੱਗੇ ਹੋਏ ਹਨ ਪਰੰਤੂ ਪ੍ਰਸ਼ਾਸ਼ਨ ਇਸ ਸੰਬੰਧੀ ਬਣਦੀ ਕਾਰਵਾਈ ਕਰਨ ਥਾਂ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ। ਉਹਨਾਂ ਕਿਹਾ ਕਿ ਫੇਜ਼ 3ਬੀ1 ਸਥਿਤ ਸ਼੍ਰੀ ਵੈਸ਼ਣੋ ਮਾਤਾ ਮੰਦਿਰ ਅਤੇ ਗਵਰਨਮੇਂਟ ਹਾਈ ਸਕੂਲ ਦੇ ਕੋਲ ਕੂੜੇ ਦੇ ਵੱਡੇ ਢੇਰ ਲੱਗੇ ਹੋਏ ਹਨ, ਜਿਸਦੇ ਨਾਲ ਆਸਪਾਸ ਦੇ ਖੇਤਰ ਵਿੱਚ ਗੰਦਗੀ ਫੈਲ ਰਹੀ ਹੈ ਅਤੇ ਲੋਕਾਂ ਨੂੰ ਪਰੇਸ਼ਾਨੀ ਦਾ ਸਾਮਣਾ ਕਰਣਾ ਪੈ ਰਿਹਾ ਹੈ।
ਉਹਨਾਂ ਕਿਹਾ ਕਿ ਇੱਕ ਪਾਸੇ ਮੁਹਾਲੀ ਨੂੰ ਆਧੁਨਿਕ ਅਤੇ ਸਾਫ਼ – ਸੁਥਰਾ ਸ਼ਹਿਰ ਬਣਾਉਣ ਦੇ ਦਾਅਵੇ ਕੀਤੇ ਜਾਂਦੇ ਹਨ, ਉਥੇ ਦੂਜੇ ਪਾਸੇ ਸ਼ਹਿਰ ਵਿੱਚ ਜਗ੍ਹਾ-ਜਗ੍ਹਾ ਕੂੜੇ ਦੇ ਢੇਰ ਵਿਖਾਈ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਮੰਦਿਰ ਅਤੇ ਸਕੂਲ ਵਰਗੇ ਮਹੱਤਵਪੂਰਣ ਸਥਾਨਾਂ ਦੇ ਆਸਪਾਸ ਇਸ ਤਰ੍ਹਾਂ ਗੰਦਗੀ ਦਾ ਜਮਾਂ ਹੋਣਾ ਬੇਹੱਦ ਬਦਕਿਸਮਤੀ ਭਰਿਆ ਹੈ। ਇਸ ਨਾਲ ਨਾ ਸਿਰਫ ਸ਼ਹਿਰ ਦੀ ਸੁੰਦਰਤਾ ਪ੍ਰਭਾਵਿਤ ਹੁੰਦੀ ਹੈ, ਸਗੋਂ ਆਸਪਾਸ ਦੇ ਲੋਕਾਂ ਦੀ ਸਿਹਤ ਅਤੇ ਸਵੱਛ ਮਾਹੌਲ ਤੇ ਵੀ ਬੁਰਾ ਅਸਰ ਪੈ ਸਕਦਾ ਹੈ।
ਉਹਨਾਂ ਪ੍ਰਸ਼ਾਸਨ ਅਤੇ ਨਗਰ ਨਿਗਮ ਤੋਂ ਮੰਗ ਕੀਤੀ ਕਿ ਫੇਜ਼ 3ਬੀ1 ਸਮੇਤ ਮੁਹਾਲੀ ਦੇ ਸਾਰੇ ਪ੍ਰਭਾਵਿਤ ਖੇਤਰਾਂ ਵਿੱਚ ਜਮਾਂ ਹੋਏ ਕੂੜੇ ਨੂੰ ਤੁਰੰਤ ਚੁੱਕਿਆ ਜਾਵੇ, ਨਿਯਮਿਤ ਸਫਾਈ ਯਕੀਨੀ ਕੀਤੀ ਜਾਵੇ ਅਤੇ ਭਵਿੱਖ ਵਿੱਚ ਅਜਿਹੀ ਹਾਲਤ ਦੁਬਾਰਾ ਨਾ ਬਣੇ, ਇਸਦੇ ਲਈ ਠੋਸ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਸਵੱਛ ਮੁਹਾਲੀ ਸਿਰਫ ਨਾਹਰਿਆਂ ਨਾਲ ਨਹੀਂ, ਸਗੋਂ ਧਰਾਤਲ ਉੱਤੇ ਕੰਮ ਕਰਨ ਨਾਲ ਬਣੇਗਾ। ਪ੍ਰਸ਼ਾਸਨ ਨੂੰ ਜਨਤਾ ਦੀਆਂ ਸਮਸਿਆਵਾਂ ਦੇ ਪ੍ਰਤੀ ਆਪਣੀ ਜ਼ਿੰਮੇਦਾਰੀ ਨਿਭਾਉਂਦੇ ਹੋਏ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ।
Mohali
ਗੁਰੂਦੁਆਰਾ ਸਾਹਿਬ ਵਾਸਤੇ ਜਨਰੇਟਰ ਦਾਨ ਕੀਤਾ
ਐਸ ਏ ਐਸ ਨਗਰ, 26 ਅਕਤੂਬਰ (ਸ.ਬ.) ਗੁਰਦੁਆਰਾ ਬਾਬਾ ਪ੍ਰੀਤਮ ਦਾਸ ਜੀ ਸੋਹਾਣਾ ਸੈਕਟਰ 77 ਲਈ ਦਾਨੀ ਪਰਿਵਾਰ ਗਗਨਦੀਪ ਕੌਰ (ਕੋਠੀ ਨੰਬਰ 912 ਸੈਕਟਰ 77) ਵਲੋਂ ਵੱਡਾ ਸਾਈਲੈਂਟ ਜਰਨੇਟਰ ਦਾਨ ਕੀਤਾ।
ਗੁਰੂਦੁਆਰਾ ਸਾਹਹਿਬ ਦੀ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਦਾਨੀ ਪਰਿਵਾਰ ਵਲੋਂ ਗੁਰੂਦੁਆਰਾ ਸਾਹਿਬ ਵਿਖੇ ਜਨਰੇਟਰ ਦਾਨ ਕੀਤਾ ਗਿਆ ਹੈ। ਇਸ ਮੌਕੇ ਕਮੇਟੀ ਵਲੋਂ ਦਾਨੀ ਪਰਿਵਾਰ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ।
Mohali
ਮੇਅਰ ਸਰਬਜੀਤ ਸਿੰਘ ਸਮਾਣਾ ਵੱਲੋਂ ਪਿੰਡ ਕੁਰੜਾ, ਢੇਲਪੁਰ ਅਤੇ ਮੌਜਪੁਰ ਵਿਖੇ ਮੇਰਾ ਘਰ ਮੇਰੇ ਨਾਮ ਮੁਹਿੰਮ ਤਹਿਤ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ
ਐਸ ਏ ਐਸ ਨਗਰ, 26 ਅਕਤੂਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੇਰਾ ਘਰ -ਮੇਰਾ ਨਾਮ ਮੁਹਿੰਮ ਦੇ ਤਹਿਤ ਪਿੰਡ ਕੁਰੜਾ, ਢੇਲਪੁਰ ਅਤੇ ਮੌਜਪੁਰ ਵਿਖੇ ਮੇਰਾ ਘਰ ਮੇਰੇ ਨਾਮ ਮੁਹਿੰਮ ਤਹਿਤ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ। ਇਸ ਮੌਕੇ ਉਹਨਾਂ ਕਿਹਾ ਕਿ ਪਿੰਡਾਂ ਵਿੱਚ ਜਗ੍ਹਾ ਨੂੰ ਲੈ ਕੇ ਕਾਫੀ ਝਗੜੇ ਝਮੇਲੇ ਹੁੰਦੇ ਰਹਿੰਦੇ ਸਨ ਅਤੇ ਪਿਛਲੇ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ ਕਿ ਇਸ ਮਾਮਲੇ ਦਾ ਕੋਈ ਪੱਕਾ ਹੱਲ ਹੋਣਾ ਚਾਹੀਦਾ ਹੈ।
ਉਹਨਾਂ ਕਿਹਾ ਕਿ ਅੱਜ ਇਹਨਾਂ ਪਿੰਡਾਂ ਦੇ 560 ਦੇ ਕਰੀਬ ਪਰਿਵਾਰਾਂ ਨੂੰ ਉਹਨਾਂ ਦੀ ਮਲਕੀਅਤ ਦੇ ਨਾਲ ਸੰਬੰਧਿਤ ਪ੍ਰੋਪਰਟੀ ਕਾਰਡ ਤਕਸੀਮ ਕੀਤੇ ਗਏ ਹਨ ਅਤੇ ਇਸ ਨਾਲ ਹੁਣ ਇਹ ਉਹਨਾਂ ਦੀ ਆਪਣੀ ਮਲਕੀਅਤ ਬਣ ਜਾਵੇਗੀ, ਜਿਸ ਵਿੱਚ ਉਹਨਾਂ ਨੂੰ ਕਿਸੇ ਵੀ ਕੰਮ ਦੇ ਲਈ ਅਤੇ ਨਵਾਂ ਕੰਮ ਸ਼ੁਰੂ ਕਰਨ ਦੇ ਲਈ ਕਰਜ਼ਾ ਲੈਣ ਵਿੱਚ ਸਹੂਲਤ ਹੋਵੇਗੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਵਲੋਂ ਚੋਣਾਂ ਮੌਕੇ ਪੰਜਾਬ ਵਾਸੀਆਂ ਦੇ ਨਾਲ ਕੀਤੇ ਗਏ ਸਾਰੇ ਵਾਇਦੇ ਪੂਰੇ ਕੀਤੇ ਜਾ ਚੁੱਕੇ ਹਨੋ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਦੇ ਲਈ ਲਗਾਤਾਰ ਕੰਮ ਜਾਰੀ ਹੈ। ਉਹਨਾਂ ਕਿਹਾ ਕਿ ਮੁਹਾਲੀ ਤੋਂ ਵਿਧਾਇਕ ਸz. ਕੁਲਵੰਤ ਸਿੰਘ ਵੱਲੋਂ ਹਮੇਸ਼ਾ ਸਾਫ- ਸੁਥਰੀ ਰਾਜਨੀਤੀ ਕੀਤੀ ਗਈ ਹੈ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਾਂ ਰਹਿੰਦਿਆਂ ਹੱਲ ਕਰਨ ਨੂੰ ਪਹਿਲ ਦਿੱਤੀ ਹੈ।
ਇਸ ਮੌਕੇ ਸਰਪੰਚ ਮੁਖਤਿਆਰ ਸਿੰਘ, ਗੁਰਪ੍ਰੀਤ ਸਿੰਘ ਕਰੜਾ, ਨਗਰ ਨਿਗਮ ਦੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਵੀ ਹਾਜ਼ਰ ਸਨ।
-
International2 months ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
Punjab2 months agoਪੰਜਾਬ ਪੁਲੀਸ ਵਲੋਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਵਿਅਕਤੀ ਕਾਬੂ
-
International1 month ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International1 month ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
National1 month agoਤਾਇਕਵਾਂਡੋ ਮੁਕਾਬਲਿਆਂ ਵਿੱਚ ਬੱਚਿਆਂ ਨੇ ਦਿਖਾਏ ਜੌਹਰ
-
Mohali2 months agoਸ਼ਹੀਦ ਜਥੇਦਾਰ ਸ਼ੇਰ ਸਿੰਘ ਡੂਮਛੇੜੀ ਦੇ ਜੀਵਨ ਤੇ ਸੰਘਰਸ਼ ਤੇ ਆਧਾਰਿਤ ਪੁਸਤਕ ਦਾ ਲੋਕ ਅਰਪਣ 12 ਨੂੰ
-
International2 months ago
ਇਰਾਨ ਵੱਲੋਂ ਜਾਰਡਨ ਵਿੱਚ ਅਮਰੀਕੀ ਏਅਰਬੇਸ ਤੇ ਮਿਜ਼ਾਈਲ ਹਮਲਾ, ਕਈ ਲੜਾਕੂ ਜਹਾਜ਼ ਨੁਕਸਾਨੇ
-
National2 months agoਤੇਜ਼ ਰਫ਼ਤਾਰ ਕਾਰ ਡਿਵਾਈਡਰ ਨਾਲ ਟਕਰਾਈ, 3 ਵਿਅਕਤੀਆਂ ਦੀ ਮੌਤ
