Connect with us

Mohali

ਡੀ. ਏ ਅਤੇ ਪੇ-ਕਮਿਸ਼ਨ ਦਾ ਬਕਾਇਆ ਇਕਮੁਸ਼ਤ ਦਿੱਤਾ ਜਾਵੇ: ਸ਼ਰਮਾ

Published

on

ਐਸ ਏ ਐਸ ਨਗਰ, 13 ਅਗਸਤ (ਸ.ਬ.) ਪੰਜਾਬ ਸਿਵਲ ਸਕੱਤਰੇਤ ਰਿਟਾਇਰਡ ਅਫਸਰਾਂ ਦੀ ਐਸੋਸੀਏਸ਼ਨ ਦੇ ਪ੍ਰਧਾਨ ਸ਼ਿਆਮ ਲਾਲ ਸ਼ਰਮਾ ਨੇ ਮੰਗ ਕੀਤੀ ਹੈ ਕਿ ਡੀ. ਏ ਅਤੇ ਪੇ-ਕਮਿਸ਼ਨ ਦਾ ਬਕਾਇਆ ਇਕਮੁਸ਼ਤ ਦਿੱਤਾ ਜਾਵੇ।

ਉਹਨਾਂ ਦੱਸਿਆ ਕਿ ਇਸ ਸੰਬੰਧੀ ਐਸੋਸੀਏਸ਼ਨ ਦੀ ਕਾਰਜਕਾਰਨੀ ਦੀ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਪੰਜਾਬ ਵਿੱਚ ਪੈਨਸ਼ਨਰਾਂ ਵੱਲੋਂ ਆਪਣੀਆਂ ਮੰਗਾਂ ਲਈ ਕੀਤੇ ਜਾ ਰਹੇ ਸੰਘਰਸ਼ ਵਿਚ ਵੱਧ ਚੜ੍ਹ ਕੇ ਹਿੱਸਾ ਲਿਆ ਜਾਵੇ । ਮੀਟਿੰਗ ਵਿੱਚ ਪੰਜਾਬ ਸਰਕਾਰ ਦੀ ਨਿਖੇਧੀ ਕੀਤੀ ਗਈ ਕਿ ਸਰਕਾਰ ਦਾ ਆਪਣੇ ਪੈਨਸ਼ਨਰਜ਼ / ਕਰਮਚਾਰੀਆ ਸਬੰਧੀ ਵਤੀਰਾ ਬਹੁਤ ਭੈੜਾ ਹੈ।

ਸ੍ਰੀ ਸ਼ਰਮਾ ਨੇ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਜੇ ਤੱਕ ਆਪਣੇ ਪੈਨਸ਼ਨਰਾਂ ਨੂੰ ਡੀ.ਏ. ਦੀਆਂ ਕਿਸ਼ਤਾਂ ਵੀ ਰਿਲੀਜ਼ ਨਹੀਂ ਕੀਤੀਆਂ ਗਈਆਂ ਹਨ। ਪੰਜਾਬ ਸਰਕਾਰ ਦੇ ਪੈਨਸ਼ਨਰਜ਼, ਕੇਂਦਰ ਸਰਕਾਰ ਅਤੇ ਆਪਣੇ ਗੁਆਂਢੀ ਰਾਜ ਹਰਿਆਣਾ ਦੇ ਪੈਨਸ਼ਨਰਾਂ ਤੋਂ 13 ਫੀਸਦੀ ਡੀ. ਏ. ਘੱਟ ਪ੍ਰਾਪਤ ਕਰ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਪੈਨਸ਼ਨਰਾਂ ਨੂੰ 1.7.2023 ਤੋਂ 4 ਫੀਸਦੀ, 1.1.2024 ਤੋਂ 4 ਫੀਸਦੀ, 1.7.2024 ਤੋਂ 3 ਫੀਸਦੀ ਅਤੇ1.1.25 ਤੋਂ 2 ਫੀਸਦੀ ਡੀ. ਏ ਰਿਲੀਜ਼ ਨਹੀਂ ਕੀਤਾ ਗਿਆ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਪੈਨਸ਼ਨਰਾਂ ਨੂੰ ਜਨਵਰੀ 2016 ਤੋਂ ਜੂਨ 2021 ਤੱਕ ਦਾ ਪੇਅ ਕਮਿਸ਼ਨ ਦਾ ਬਕਾਇਆ ਦੇਣ ਸਬੰਧੀ 18.2.25 ਨੂੰ ਜੋ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਉਸ ਵਿੱਚ ਸਰਕਾਰ ਵੱਲੋਂ ਅਜੇ ਤੱਕ ਕੋਈ ਸੋਧ ਨਹੀਂ ਕੀਤੀ ਗਈ ਹੈ ਅਤੇ 75 ਸਾਲਾਂ ਤੋਂ ਘੱਟ ਉਮਰ ਵਾਲੇ ਪੈਨਸ਼ਨਰਜ਼ ਨੂੰ 42 ਕਿਸ਼ਤਾਂ ਵਿੱਚ ਅਦਾਇਗੀ ਦੇਣ ਦਾ ਫੈਸਲਾ ਕੀਤਾ ਹੈ ਜੋ ਨਿੰਦਨ ਯੋਗ ਹੈ। ਉਹਨਾਂ ਮੰਗ ਕੀਤੀ ਕਿ ਨੋਟੀਫਿਕੇਸ਼ਨ ਵਿੱਚ ਸੋਧ ਕਰਕੇ ਬਕਾਏ ਦੀ ਅਦਾਇਗੀ ਇਕ ਮੁਸ਼ਤ ਕੀਤੀ ਜਾਵੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮਨੋਹਰ ਸਿੰਘ ਮੱਕੜ, ਉਮਾਕਾਂਤ ਤਿਵਾੜੀ, ਕਰਨੈਲ ਸਿੰਘ ਸੈਣੀ, ਧਨਾ ਸਿੰਘ, ਬੀ ਐਸ ਸੋਢੀ, ਸੁਖਦੇਵ ਸਿੰਘ, ਸੁਰਜੀਤ ਸਿੰਘ ਸ਼ੀਤਲ, ਚੰਦਰ ਸੁਰੇਖਾ ਅਤੇ ਆਸ਼ਾ ਸ਼ੂਦ ਹਾਜਿਰ ਸਨ।

Continue Reading

Mohali

ਗੁਰੂਦੁਆਰਾ ਸਾਹਿਬ ਵਾਸਤੇ ਜਨਰੇਟਰ ਦਾਨ ਕੀਤਾ

Published

on

By

ਐਸ ਏ ਐਸ ਨਗਰ, 26 ਅਕਤੂਬਰ (ਸ.ਬ.) ਗੁਰਦੁਆਰਾ ਬਾਬਾ ਪ੍ਰੀਤਮ ਦਾਸ ਜੀ ਸੋਹਾਣਾ ਸੈਕਟਰ 77 ਲਈ ਦਾਨੀ ਪਰਿਵਾਰ ਗਗਨਦੀਪ ਕੌਰ (ਕੋਠੀ ਨੰਬਰ 912 ਸੈਕਟਰ 77) ਵਲੋਂ ਵੱਡਾ ਸਾਈਲੈਂਟ ਜਰਨੇਟਰ ਦਾਨ ਕੀਤਾ।

ਗੁਰੂਦੁਆਰਾ ਸਾਹਹਿਬ ਦੀ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਦਾਨੀ ਪਰਿਵਾਰ ਵਲੋਂ ਗੁਰੂਦੁਆਰਾ ਸਾਹਿਬ ਵਿਖੇ ਜਨਰੇਟਰ ਦਾਨ ਕੀਤਾ ਗਿਆ ਹੈ। ਇਸ ਮੌਕੇ ਕਮੇਟੀ ਵਲੋਂ ਦਾਨੀ ਪਰਿਵਾਰ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ।

Continue Reading

Mohali

ਮੇਅਰ ਸਰਬਜੀਤ ਸਿੰਘ ਸਮਾਣਾ ਵੱਲੋਂ ਪਿੰਡ ਕੁਰੜਾ, ਢੇਲਪੁਰ ਅਤੇ ਮੌਜਪੁਰ ਵਿਖੇ ਮੇਰਾ ਘਰ ਮੇਰੇ ਨਾਮ ਮੁਹਿੰਮ ਤਹਿਤ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ

Published

on

By

ਐਸ ਏ ਐਸ ਨਗਰ, 26 ਅਕਤੂਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੇਰਾ ਘਰ -ਮੇਰਾ ਨਾਮ ਮੁਹਿੰਮ ਦੇ ਤਹਿਤ ਪਿੰਡ ਕੁਰੜਾ, ਢੇਲਪੁਰ ਅਤੇ ਮੌਜਪੁਰ ਵਿਖੇ ਮੇਰਾ ਘਰ ਮੇਰੇ ਨਾਮ ਮੁਹਿੰਮ ਤਹਿਤ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ। ਇਸ ਮੌਕੇ ਉਹਨਾਂ ਕਿਹਾ ਕਿ ਪਿੰਡਾਂ ਵਿੱਚ ਜਗ੍ਹਾ ਨੂੰ ਲੈ ਕੇ ਕਾਫੀ ਝਗੜੇ ਝਮੇਲੇ ਹੁੰਦੇ ਰਹਿੰਦੇ ਸਨ ਅਤੇ ਪਿਛਲੇ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ ਕਿ ਇਸ ਮਾਮਲੇ ਦਾ ਕੋਈ ਪੱਕਾ ਹੱਲ ਹੋਣਾ ਚਾਹੀਦਾ ਹੈ।

ਉਹਨਾਂ ਕਿਹਾ ਕਿ ਅੱਜ ਇਹਨਾਂ ਪਿੰਡਾਂ ਦੇ 560 ਦੇ ਕਰੀਬ ਪਰਿਵਾਰਾਂ ਨੂੰ ਉਹਨਾਂ ਦੀ ਮਲਕੀਅਤ ਦੇ ਨਾਲ ਸੰਬੰਧਿਤ ਪ੍ਰੋਪਰਟੀ ਕਾਰਡ ਤਕਸੀਮ ਕੀਤੇ ਗਏ ਹਨ ਅਤੇ ਇਸ ਨਾਲ ਹੁਣ ਇਹ ਉਹਨਾਂ ਦੀ ਆਪਣੀ ਮਲਕੀਅਤ ਬਣ ਜਾਵੇਗੀ, ਜਿਸ ਵਿੱਚ ਉਹਨਾਂ ਨੂੰ ਕਿਸੇ ਵੀ ਕੰਮ ਦੇ ਲਈ ਅਤੇ ਨਵਾਂ ਕੰਮ ਸ਼ੁਰੂ ਕਰਨ ਦੇ ਲਈ ਕਰਜ਼ਾ ਲੈਣ ਵਿੱਚ ਸਹੂਲਤ ਹੋਵੇਗੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਵਲੋਂ ਚੋਣਾਂ ਮੌਕੇ ਪੰਜਾਬ ਵਾਸੀਆਂ ਦੇ ਨਾਲ ਕੀਤੇ ਗਏ ਸਾਰੇ ਵਾਇਦੇ ਪੂਰੇ ਕੀਤੇ ਜਾ ਚੁੱਕੇ ਹਨੋ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਦੇ ਲਈ ਲਗਾਤਾਰ ਕੰਮ ਜਾਰੀ ਹੈ। ਉਹਨਾਂ ਕਿਹਾ ਕਿ ਮੁਹਾਲੀ ਤੋਂ ਵਿਧਾਇਕ ਸz. ਕੁਲਵੰਤ ਸਿੰਘ ਵੱਲੋਂ ਹਮੇਸ਼ਾ ਸਾਫ- ਸੁਥਰੀ ਰਾਜਨੀਤੀ ਕੀਤੀ ਗਈ ਹੈ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਾਂ ਰਹਿੰਦਿਆਂ ਹੱਲ ਕਰਨ ਨੂੰ ਪਹਿਲ ਦਿੱਤੀ ਹੈ।

ਇਸ ਮੌਕੇ ਸਰਪੰਚ ਮੁਖਤਿਆਰ ਸਿੰਘ, ਗੁਰਪ੍ਰੀਤ ਸਿੰਘ ਕਰੜਾ, ਨਗਰ ਨਿਗਮ ਦੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਵੀ ਹਾਜ਼ਰ ਸਨ।

Continue Reading

Mohali

ਮੁਹਾਲੀ ਵਿੱਚ ਪ੍ਰਵਾਸੀ ਮੰਗਤਿਆਂ ਦਾ ਗਿਰੋਹ ਸਰਗਰਮ

Published

on

By

ਛੋਟੇ ਛੋਟੇ ਬੱਚਿਆਂ ਦੀ ਆੜ ਵਿੱਚ ਮੁੱਖ ਸੜਕਾਂ ਦੇ ਕਿਨਾਰੇ ਮੰਗਦੇ ਹਨ ਭੀਖ

ਐਸ ਏ ਐਸ ਨਗਰ, 26 ਅਕਤੂਬਰ (ਸ.ਬ.) ਮੁਹਾਲੀ ਸ਼ਹਿਰ ਵਿੱਚ ਪਿਛਲੇ ਕਾਫੀ ਸਮੇਂ ਤੋਂ ਪ੍ਰਵਾਸੀ ਮੰਗਤਿਆਂ ਦਾ ਗਿਰੋਹ ਸਰਗਰਮ ਹੈ ਜੋ ਛੋਟੇ ਛੋਟੇ ਬੱਚਿਆਂ ਦੀ ਆੜ ਵਿੱਚ ਮੁੱਖ ਸੜਕਾਂ ਦੇ ਨਾਲ ਨਾਲ ਭੀਖ ਮੰਗਦਾ ਹੈ। ਇਹ ਭਿਖਾਰੀ ਸੜਕ ਦੇ ਕਿਨਾਰੇ ਖੜ੍ਹ ਜਾਂਦੇ ਹਨ ਅਤੇ ਜਦੋਂ ਕੋਈ ਵਾਹਨ ਆਉਂਦਾ ਹੈ ਤਾਂ ਅਚਾਨਕ ਅੱਗੇ ਆ ਕੇ ਭੀਖ ਮੰਗਣ ਲੱਗ ਜਾਂਦੇ ਹਨ ਅਤੇ ਇਹਨਾਂ ਕਾਰਨ ਕਦੇ ਵੀ ਕੋਈ ਵੀ ਹਾਦਸਾ ਵਾਪਰ ਸਕਦਾ ਹੈ।

ਇਸ ਸੰਬੰਧੀ ਸਮਾਜਸੇਵੀ ਆਗੂ ਸz. ਜਤਿੰਦਰ ਆਨੰਦ ਕਹਿੰਦੇ ਹਨ ਕਿ ਇਹ ਪ੍ਰਵਾਸੀ ਸੜਕਾਂ ਕਿਨਾਰੇ ਹੀ ਖਾਣਾ ਪੀਣਾ ਤੇ ਰੋਜ਼ਮਰਾ ਦੇ ਕੰਮ ਕਰਦੇ ਹਨ ਪਰ ਪ੍ਰਸ਼ਾਸਨ ਦਾ ਧਿਆਨ ਇਸ ਸਮਸਿਆ ਵੱਲ ਨਹੀਂ ਗਿਆ। ਇਹ ਮੰਗਤੇ ਤੁਰੇ ਜਾਂਦੇ ਆਮ ਲੋਕ, ਪਰਿਵਾਰਾਂ ਦੇ ਪਿੱਛੇ ਆਪਣੇ ਨੰਗ ਧੜੰਗ ਬੱਚਿਆਂ ਨੂੰ ਭੇਜ ਦਿੰਦੇ ਹਨ ਜਿਹੜੇ ਉਹਨਾਂ ਤੋਂ ਭੀਖ ਮੰਗਦੇ ਹਨ ਅਤੇ ਅਕਸਰ ਲੋਕ ਇਹਨਾਂ ਤੇ ਤਰਸ ਖਾ ਕੇ ਇਹਨਾਂ ਨੂੰ ਕੁੱਝ ਨਾ ਕੁੱਝ ਦੇ ਦਿੰਦੇ ਹਨ।

ਵਸਨੀਕਾਂ ਅਨੁਸਾਰ ਇਹ ਪ੍ਰਵਾਸੀ ਸ਼ਾਮ ਵੇਲੇ ਸ਼ਰਾਬ, ਮੀਟ ਤੇ ਹੋਰ ਨਸ਼ਿਆਂ ਵਿੱਚ ਮਸਤ ਰਹਿੰਦੇ ਹਨ ਅਤੇ ਸ਼ਹਿਰ ਦੀਆਂ ਮਾਰਕੀਟਾਂ ਵਿੱਚ ਪਹੁੰਚ ਕੇ ਭੀਖ ਮੰਗਣ ਲੱਗ ਜਾਂਦੇ ਹਨ ਜਿਸ ਕਾਰਨ ਮਾਰਕੀਟਾਂ ਵਿੱਚ ਆਉਂਦੇ ਖਰੀਦਦਾਰਾਂ ਅਤੇ ਦੁਕਾਨਦਾਰ ਨੂੰ ਤੰਗ ਹੋਣਾ ਪੈਂਦਾ ਹੈ। ਵਸਨੀਕਾਂ ਦੀ ਮੰਗ ਹੈ ਕਿ ਪ੍ਰਸ਼ਾਸਨ ਵਲੋਂ ਇਸ ਸਮੱਸਿਆ ਦੇ ਹਲ ਲਈ ਠੋਸ ਕਾਰਵਾਈ ਕੀਤੀ ਜਾਵੇ ਤਾਂ ਜੋ ਤੋਂ ਜਨਤਾ ਨੂੰ ਇਹਨਾਂ ਤੋਂ ਛੁਟਕਾਰਾ ਮਿਲੇ।

Continue Reading

Latest News

Trending