Connect with us

Mohali

ਲੈਂਡ ਪੂਲਿੰਗ ਪਾਲਿਸੀ ਰੱਦ ਕਰਨ ਤੇ ਯੂਥ ਕਾਂਗਰਸ ਨੇ ਲੱਡੂ ਵੰਡੇ

Published

on

ਖਰੜ, 13 ਅਗਸਤ (ਸ.ਬ.) ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਪਾਲਿਸੀ ਰੱਦ ਕਰਨ ਦੇ ਫੈਸਲੇ ਤੇ ਅੱਜ ਯੂਥ ਕਾਂਗਰਸ ਵੱਲੋਂ ਖੁਸ਼ੀ ਦਾ ਇਜ਼ਹਾਰ ਕਰਦਿਆਂ ਲੱਡੂ ਵੰਡੇ ਗਏ। ਇਸ ਮੌਕੇ ਪੰਜਾਬ ਯੂਥ ਕਾਂਗਰਸ ਦੇ ਸਕੱਤਰ ਜਸਕੀਰਤ ਸਿੰਘ ਰਤੀਆ, ਹਲਕਾ ਖਰੜ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਮਨਜਿੰਦਰ ਸਿੰਘ ਅਤੇ ਹਲਕਾ ਮੁਹਾਲੀ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਸੁਭ ਸੇਖੋਂ ਦੀ ਅਗਵਾਈ ਹੇਠ ਵਰਕਰਾਂ ਨੇ ਲੋਕਾਂ ਵਿੱਚ ਲੱਡੂ ਵੰਡੇ।

ਇਸ ਮੌਕੇ ਜਸਕੀਰਤ ਸਿੰਘ ਰਤੀਆ ਨੇ ਕਿਹਾ ਕਿ ਲੈਂਡ ਪੂਲਿੰਗ ਪਾਲਿਸੀ ਪੰਜਾਬ ਦੇ ਕਿਸਾਨਾਂ ਅਤੇ ਜਿੰਮੀਦਾਰਾਂ ਦੇ ਹਿੱਤਾਂ ਦੇ ਖ਼ਿਲਾਫ਼ ਸੀ। ਇਸ ਪਾਲਿਸੀ ਕਾਰਨ ਹਜ਼ਾਰਾਂ ਕਿਸਾਨਾਂ ਨੂੰ ਆਪਣੀ ਜ਼ਮੀਨ ਤੋਂ ਹੱਥ ਧੋਣੇ ਪੈਣੇ ਸਨ, ਪਰ ਲੋਕਾਂ ਨੇ ਇਕਜੁੱਟ ਹੋ ਕੇ ਇਸਦਾ ਵਿਰੋਧ ਕੀਤਾ ਤੇ ਸਰਕਾਰ ਨੂੰ ਲੋਕਾਂ ਦੀ ਆਵਾਜ਼ ਅੱਗੇ ਝੁਕਣਾ ਪਿਆ ਹੈ।

 

 

 

Continue Reading

Mohali

2 ਕਰੋੜ ਰੁਪਏ ਦੀ ਲਾਗਤ ਨਾਲ ਹੋਵੇਗਾ ਫੇਜ਼ 9 ਤੋਂ 11 ਤੱਕ ਮਾਰਕੀਟਾਂ ਦੀਆਂ ਪਾਰਕਿੰਗਾਂ ਦੀ ਰੀਕਾਰਪੈਟਿੰਗ ਦਾ ਕੰਮ : ਵਿਨੀਤ ਵਰਮਾ

Published

on

By

ਫੇਜ਼ 11 ਦੀ ਮਾਰਕੀਟ ਵਿੱਚ ਦੁਕਾਨਦਾਰਾਂ ਦੀਆਂ ਮੁਸ਼ਕਲਾਂ ਸੁਣੀਆਂ

ਐਸ ਏ ਐਸ ਨਗਰ, 26 ਅਕਤੂਬਰ (ਸ.ਬ.) ਵਪਾਰ ਮੰਡਲ ਮੁਹਾਲੀ ਦੇ ਪ੍ਰਧਾਨ ਅਤੇ ਆਮ ਆਦਮੀ ਪਾਰਟੀ ਦੇ ਬੀ ਸੀ ਸੈਲ ਦੇ ਸੂਬਾ ਮੀਤ ਪ੍ਰਧਾਨ ਸ੍ਰੀ ਵਿਨੀਤ ਵਰਮਾ ਵਲੋਂ ਫੇਜ਼ 11 ਦੀ ਮਾਰਕੀਟ ਦਾ ਦੌਰਾ ਕੀਤਾ ਗਿਆ ਅਤੇ ਮਾਰਕੀਟ ਦੇ ਦੁਕਾਨਦਾਰਾਂ ਨਾਲ ਮੀਟਿੰਗ ਕਰਕੇ ਉਹਨਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ।

ਮੀਟਿੰਗ ਦੌਰਾਨ ਮਾਰਕੀਟ ਦੀ ਪਾਰਕਿਗ ਵਾਲੀ ਥਾਂ ਵਿੱਚ ਗਮਾਡਾ ਵਲੋਂ ਪਾਈ ਗਈ ਪਾਣੀ ਦੀ ਪਾਈਪ ਕਾਰਨ ਖਰਾਬ ਹੋਈ ਪਾਰਕਿੰਗ ਦੀ ਮੁਰੰਮਤ ਦਾ ਮੁੱਦਾ ਉਠਿਆ। ਮਾਰਕੀਟ ਦੇ ਦੁਕਾਨਦਾਰਾਂ ਨੇ ਦੱਸਿਆ ਕਿ ਫੇਜ਼ 9 ਤੋਂ 11 ਤਕ ਪਾਈਪ ਲਾਈਨ ਪਾਉਣ ਲਈ ਤਿੰਨ ਚਾਰ ਮਹੀਨੇ ਪਹਿਲਾਂ ਖੁਦਾਈ ਕਰਕੇ ਪਾਈਪਾਂ ਪਾਈਆਂ ਗਈਆਂ ਸਨ ਪਰੰਤੂ ਇਸ ਥਾਂ ਦੀ ਲੋੜੀਂਦੀ ਮੁਰੰਮਤ ਨਹੀਂ ਕਰਵਾਈ ਗਈ ਜਿਸ ਕਾਰਨ ਮਾਰਕੀਟ ਵਿੱਚ ਆਉਣ ਵਾਲੇ ਲੋਕਾਂ ਅਤੇ ਦੁਕਾਨਦਾਰਾਂ ਨੂੰ ਬੁਰੀ ਤਰ੍ਹਾਂ ਪਰੇਸ਼ਾਨ ਹੋਣਾ ਪੈਂਦਾ ਹੈ।

ਇਸ ਮੌਕੇ ਸ੍ਰੀ ਵਨੀਤ ਵਰਮਾ ਨੇ ਕਿਹਾ ਕਿ ਫੇਜ਼ 9,10 ਅਤੇ 11 ਦੀ ਪਾਰਕਿੰਗ ਦੀ ਮੁਰੰਮਤ ਦਾ ਕੰਮ ਅਗਲੇ ਇੱਕ ਦੋ ਦਿਨ ਵਿੱਚ ਆਰੰਭ ਹੋ ਜਾਵੇਗਾ। ਉਹਨਾਂ ਕਿਹਾ ਕਿ ਇਸ ਕੰਮ ਤੇ ਲਗਭਗ 2 ਕਰੋੜ ਰੁਪਏ ਖਰਚ ਹੋਣਗੇ ਅਤੇ ਇਸਨੂੰ ਛੇਤੀ ਹੀ ਮੁਕੰਮਲ ਕਰਵਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਕੰਮ ਦੇ ਮੁਕੰਮਲ ਹੋਣ ਤੇ ਕਾਰੋਬਾਰੀਆਂ ਦੀ ਪਿਛਲੇ ਲੰਮੇ ਦੀ ਮੰਗ ਪੂਰੀ ਹੋ ਜਾਵੇਗੀ ਅਤੇ ਪਿਛਲੇ ਸਮੇਂ ਤੋਂ ਚਲਦੀ ਆ ਰਹੀ ਪਾਰਕਿੰਗ ਦੀ ਸਮੱਸਿਆ ਵੀ ਹੱਲ ਹੋ ਜਾਵੇਗੀ।

ਸ੍ਰੀ ਵਿਨੀਤ ਵਰਮਾ ਨੇ ਦੱਸਿਆ ਕਿ ਇਸ ਮੌਕੇ ਵਪਾਰੀਆਂ ਦੇ ਹੋਰ ਮਸਲਿਆਂ ਤੇ ਵੀ ਚਰਚਾ ਕੀਤੀ ਗਈ, ਅਤੇ ਉਹਨਾਂ ਨੂੰ ਭਰੋਸਾ ਦਿੱਤਾ ਗਿਆ ਕਿ ਵਪਾਰੀਆਂ ਨੂੰ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮਿਉਂਸਪਲ ਕੌਂਸਲਰ ਅਮਰਜੀਤ ਸਿੰਘ, ਵਾਰਡ ਨੰਬਰ 21 ਤੋਂ ਆਪ ਇੰਚਾਰਜ ਸਵਰਨ ਲਤਾ, ਨਰਿੰਦਰ ਸਿੰਘ, ਗੁਰਬਚਨ ਸਿੰਘ, ਹਰਪ੍ਰੀਤ ਸਿੰਘ, ਜਸਜੀਤ ਸਿੰਘ, ਰਿਸ਼ਵ ਗੋਇਲ, ਸੁਮਿਤ, ਸਤਿਸ਼ ਗਰਗ, ਅਨਿਲ ਕੁਮਾਰ, ਗੁਰਦੀਪ ਸਿੰਘ, ਮੋਹਿਤ, ਦੀਪਕ ਤਲਵਾਰ, ਹਰਜੀਤ ਸਿੰਘ ਜਸ਼ਨ, ਅਜੈਬ ਸਿੰਘ ਅਤੇ ਹੋਰ ਦੁਕਾਨਦਾਰ ਮੌਜੂਦ ਸਨ।

Continue Reading

Mohali

ਮਟੌਰ ਵਿਖੇ ਮੁਫਤ ਮੈਡੀਕਲ ਕੈਂਪ ਦੌਰਾਨ 600 ਮਰੀਜ਼ਾਂ ਦੀ ਜਾਂਚ ਕੀਤੀ

Published

on

By

ਅੱਖਾਂ ਤੇ ਦੰਦਾਂ ਦਾ ਮੁਫ਼ਤ ਚੈਕਅੱਪ ਅਤੇ ਦਵਾਈਆਂ ਵੰਡੀਆਂ

ਐਸ ਏ ਐਸ ਨਗਰ, 26 ਅਕਤੂਬਰ (ਸ.ਬ.) ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਸ੍ਰੀ ਸੱਤਿਆ ਨਾਰਾਇਣ ਮੰਦਿਰ, ਮਟੌਰ ਵਿਖੇ ਮੁਫਤ ਮੈਡੀਕਲ ਕੈਂਪ ਲਗਾਇਆ ਗਿਆ ਜਿਸ ਦੌਰਾਨ ਲਗਭਗ 600 ਮਰੀਜ਼ਾਂ ਨੇ ਆਪਣੀ ਸਿਹਤ ਦੀ ਜਾਂਚ ਕਰਵਾਈ। ਇਸ ਦੌਰਾਨ ਮਾਹਿਰ ਡਾਕਟਰਾਂ ਵਲੋਂ ਮਰੀਜਾਂ ਦੀ ਸਿਹਤ ਜਾਂਚ ਕੀਤੀ ਗਈ ਅਤੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ। ਇਸਦੇ ਨਾਲ ਹੀ ਅੱਖਾਂ ਅਤੇ ਦੰਦਾਂ ਦੀ ਵੀ ਜਾਂਚ ਕੀਤੀ ਗਈ।

ਜਿਕਰਯੋਗ ਹੈ ਕਿ ਇਹ ਕੈਂਪ ਸਾਬਕਾ ਡਿਪਟੀ ਮੇਅਰ ਸz. ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਹਰ ਐਤਵਾਰ ਵੱਖ-ਵੱਖ ਪਿੰਡਾਂ ਵਿੱਚ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਤਹਿਤ ਲਗਾਇਆ ਗਿਆ ਸੀ। ਇਨ੍ਹਾਂ ਕੈਂਪਾਂ ਦੇ ਆਯੋਜਨ ਵਿੱਚ ਮੁਹਾਲੀ ਫਸਟ ਫਾਊਂਡੇਸ਼ਨ, ਹੈਡਨ ਕਲੀਨਿਕਸ ਅਤੇ ਤੇਰਾ ਹੀ ਤੇਰਾ ਸੰਸਥਾ ਵੱਲੋਂ ਸਹਿਯੋਗ ਦਿੱਤਾ ਜਾ ਰਿਹਾ ਹੈ।

ਇਸ ਮੌਕੇ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਲੋਕਾਂ ਦੀ ਸਿਹਤ ਦੀ ਸੰਭਾਲ ਕਰਨਾ ਅਤੇ ਉਨ੍ਹਾਂ ਨੂੰ ਬਿਮਾਰੀਆਂ ਪ੍ਰਤੀ ਜਾਗਰੂਕ ਕਰਨਾ ਇਨ੍ਹਾਂ ਮੈਡੀਕਲ ਕੈਂਪਾਂ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਅਕਸਰ ਲੋਕ ਆਪਣੀ ਰੋਜ਼ਾਨਾ ਦੀ ਜ਼ਿੰਦਗੀ ਵਿੱਚ ਰੁੱਝੇ ਹੋਣ ਕਾਰਨ ਸਿਹਤ ਦੀ ਜਾਂਚ ਨੂੰ ਅਣਗੌਲਿਆ ਕਰ ਦਿੰਦੇ ਹਨ, ਜਦਕਿ ਸਮੇਂ ਸਿਰ ਜਾਂਚ ਕਰਵਾਉਣ ਨਾਲ ਕਈ ਬਿਮਾਰੀਆਂ ਦੀ ਸ਼ੁਰੂਆਤੀ ਪੜਾਅ ਤੇ ਪਛਾਣ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਬਿਮਾਰੀਆਂ ਦੀ ਸਮੇਂ ਸਿਰ ਪਛਾਣ ਹੋ ਜਾਵੇ ਤਾਂ ਉਨ੍ਹਾਂ ਨੂੰ ਗੰਭੀਰ ਰੂਪ ਧਾਰਨ ਕਰਨ ਤੋਂ ਪਹਿਲਾਂ ਹੀ ਕਾਬੂ ਕਰਨ ਵਿੱਚ ਮਦਦ ਮਿਲਦੀ ਹੈ।

Continue Reading

Mohali

ਫੇਜ਼ 5 ਵਿਖੇ ਛੋਟੇ ਬੱਚਿਆਂ ਦੀਆਂ ਖੇਡਾਂ ਕਰਵਾਈਆਂ

Published

on

By

ਐਸ ਏ ਐਸ ਨਗਰ, 26 ਅਕਤੂਬਰ (ਸ.ਬ.) ਸਪੋਰਟਸ ਕਮੇਟੀ ਵੱਲੋਂ ਫੇਜ਼ 5 ਵਿਖੇ 12 ਸਾਲ ਤੱਕ ਦੇ ਬੱਚਿਆਂ ਦੀਆਂ ਖੇਡਾਂ ਕਰਵਾਈਆਂ ਗਈਆਂ। ਇਹਨਾਂ ਖੇਡਾਂ ਵਿੱਚ 3, 3 ਤੋਂ 5 ਸਾਲ, 5 ਤੋਂ 7 ਸਾਲ, 7 ਤੋਂ 9 ਸਾਲ ਅਤੇ 9 ਤੋਂ 12 ਸਾਲ ਤੱਕ ਦੇ ਬੱਚਿਆਂ ਦੀਆਂ ਗਰੁੱਪਾਂ ਵਿੱਚ ਦੌੜਾਂ ਕਰਵਾਈਆਂ ਗਈਆਂ।

ਇਹਨਾਂ ਖੇਡਾਂ ਦੌਰਾਨ ਤਿੰਨ ਸਾਲ ਤੱਕ ਦੇ ਬੱਚਿਆਂ ਵਿੱਚ ਪਰਵਾਨ ਪ੍ਰਤਾਪ ਸਿੰਘ ਨੇ ਪਹਿਲਾ, ਹਾਰਦਿਕ ਖਟਕ ਨੇ ਦੂਜਾ ਅਤੇ ਸ਼ਹਿਨਾਜ਼ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ। ਤਿੰਨ ਤੋਂ ਪੰਜ ਸਾਲ ਲੜਕਿਆਂ ਵਿੱਚ ਤਰਨਦੀਪ ਸਿੰਘ ਨੇ ਪਹਿਲਾ, ਮਨਵੀਰ ਸਿੰਘ ਨੇ ਦੂਜਾ ਅਤੇ ਹਿਤਾਸ਼ ਗਰਗ ਨੇ ਤੀਜਾ ਸਥਾਨ ਹਾਸਿਲ ਕੀਤਾ। ਲੜਕੀਆਂ ਵਿੱਚ ਲਵਨਿਆ ਸੈਣੀ ਨੇ ਪਹਿਲਾ, ਅਹਿਸਾਸ ਕੌਰ ਨੇ ਦੂਜਾ ਅਤੇ ਆਗਿਆ ਅਬੁਥੀ ਅਤੇ ਮਨਸਵੀ ਮੱਕੜ ਨੇ ਤੀਜਾ ਸਥਾਨ ਹਾਸਿਲ ਕੀਤਾ।

5 ਤੋਂ 7 ਸਾਲ ਦੇ ਲੜਕਿਆਂ ਵਿੱਚ ਆਦਵਿਕ ਧੀਮਾਨ ਨੇ ਪਹਿਲਾ, ਮਨਵੀਰ ਸਿੰਘ ਨੇ ਦੂਜਾ ਅਤੇ ਸੰਗਮ ਰਾਵਤ ਨੇ ਤੀਜਾ ਸਥਾਨ ਹਾਸਿਲ ਕੀਤਾ। ਲੜਕੀਆਂ ਵਿੱਚ ਸੁਮਨਦੀਪ ਕੌਰ ਨੇ ਪਹਿਲਾ, ਮਾਨਵਿਕ ਠਾਕੁਰ ਨੇ ਦੂਜਾ ਅਤੇ ਜਪਜੀ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ। 7 ਤੋਂ 9 ਸਾਲ ਤੱਕ ਦੇ ਲੜਕਿਆਂ ਵਿੱਚ ਅਭਿਨਵ ਮਹਾਜਨ ਨੇ ਪਹਿਲਾ, ਸਰਤਾਜ ਸਿੰਘ ਨੇ ਦੂਜਾ ਹਾਸਲ ਕੀਤਾ। 9 ਤੋਂ 12 ਸਾਲ ਤੱਕ ਲੜਕਿਆਂ ਦੇ ਬੱਚਿਆਂ ਵਿੱਚ ਗੁਰਨੂਰ ਸਿੰਘ ਨੇ ਪਹਿਲਾ, ਦਿਸ਼ਾਂਕ ਸੈਣੀ ਨੇ ਦੂਜਾ ਅਤੇ ਚੰਦਨ ਅਤੇ ਤਾਸ਼ਵਿਨ ਮੱਕੜ ਨੇ ਤੀਜਾ ਸਥਾਨ ਹਾਸਲ ਕੀਤਾ। ਲੜਕੀਆਂ ਵਿੱਚ ਵਰਿਧੀ ਡਾਵਰਾ ਨੇ ਪਹਿਲਾ, ਸਾਵੀ ਮਹਾਜਨ ਨੇ ਦੂਜਾ ਅਤੇ ਨੂਰ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ।

ਇਸ ਮੌਕੇ ਨਗਰ ਨਿਗਮ ਦੇ ਕੌਂਸਲਰ ਅਤੇ ਭਾਈ ਘਨਈਆ ਜੀ ਸੇਵਾ ਸੁਸਾਇਟੀ ਦੇ ਪ੍ਰਧਾਨ ਸz. ਨਸੀਬ ਸਿੰਘ ਸੰਧੂ ਵਲੋਂ ਜੇਤੂ ਬੱਚਿਆਂ ਨੂੰ ਇਨਾਮ ਵੰਡੇ ਗਏ। ਉਹਨਾਂ ਕਿਹਾ ਕਿ ਛੋਟੇ ਬੱਚਿਆਂ ਨੂੰ ਮੋਬਾਇਲ ਦੀ ਆਦਤ ਤੋਂ ਦੂਰ ਕਰਨ ਲਈ ਇਸ ਤਰ੍ਹਾਂ ਦੇ ਉਪਰਾਲੇ ਬਹੁਤ ਵਧੀਆ ਹਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮਿਉਂਸਪਲ ਕੌਂਸਲਰ ਕੁਲਦੀਪ ਕੌਰ ਕੰਗ, ਹਰਪ੍ਰੀਤ ਸਿੰਘ ਲਹਿਲ, ਨਰਿੰਦਰ ਪਾਲ, ਸਵਿੰਦਰ ਸਿੰਘ, ਕ੍ਰਿਸ਼ਨ ਸਿੰਘ, ਅਮਰਜੀਤ ਸਿੰਘ, ਉਪਿੰਦਰ ਸਿੰਘ, ਸੁਖਵਿੰਦਰ ਸਿੰਘ, ਮਨਜੀਤ ਸਿੰਘ, ਜਸਵਿੰਦਰ ਸਿੰਘ, ਦਾਰਾ ਸਿੰਘ, ਗੁਰਪ੍ਰੀਤ ਸਿੰਘ, ਰਵਿੰਦਰ ਸਿੰਘ, ਪ੍ਰਭਜੋਤ ਸਿੰਘ, ਮੁਕੰਦ ਸਿੰਘ, ਗੁਰਵੀਰ ਸਿੰਘ, ਤਾਰਾ ਸਿੰਘ ਆਦਿ ਹਾਜ਼ਰ ਸਨ।

Continue Reading

Latest News

Trending