Mohali
ਸਾਬਕਾ ਸੈਨਿਕਾਂ ਵੱਲੋਂ ਪੰਜਾਬ ਸਰਕਾਰ ਦੇ ਆਜਾਦੀ ਦਿਵਸ ਸਮਾਗਮਾਂ ਦੇ ਬਾਈਕਾਟ ਦਾ ਫੈਸਲਾ
ਐਸ ਏ ਐਸ ਨਗਰ, 13 ਅਗਸਤ (ਸ.ਬ.) ਸਾਬਕਾ ਸੈਨਿਕਾਂ ਵੱਲੋਂ ਪੰਜਾਬ ਸਰਕਾਰ ਦੇ ਆਜਾਦੀ ਦਿਵਸ ਸਮਾਗਮਾਂ ਦੇ ਬਾਈਕਾਟ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਪੱਤਰਕਾਰ ਸੰਮੇਲਨ ਵਿੱਚ ਗੱਲਬਾਤ ਕਰਦਿਆਂ ਐਕਸ ਸਰਵਿਸ ਸੈਲ ਦੇ ਪ੍ਰਧਾਨ ਲੈਫਟੀਨੈਂਟ ਕਰਨਲ ਐਸ ਐਸ ਸੋਹੀ (ਸੇਵਾ ਮੁਕਤ) ਨੇ ਕਿਹਾ ਕਿ ਸਮੇਂ ਦੇ ਨਾਲ, ਪੰਜਾਬ ਪੁਲੀਸ ਵੱਲੋਂ ਸੇਵਾ ਨਿਭਾ ਰਹੇ ਕਰਮਚਾਰੀਆਂ ਵੱਲੋਂ ਮੌਜੂਦਾ ਅਤੇ ਸਾਬਕਾ ਫੌਜੀਆਂ ਨਾਲ ਦੁਰਵਿਵਹਾਰ ਦੇ ਕਈ ਮਾਮਲੇ ਸਾਹਮਣੇ ਆਏ ਹਨ ਜਿਸ ਕਾਰਨ ਸਾਬਕਾ ਫੌਜੀਆਂ ਵਲੋਂ ਇਹ ਫੈਸਲਾ ਕੀਤਾ ਗਿਆ ਹੇ।
ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਮਲੇਰਕੋਟਲਾ ਦੇ ਫੌਜੀ ਜਵਾਨ ਅਬਦੁਲ ਸਤਾਰ ਨੂੰ ਉੱਥੋਂ ਦੇ ਕੁਝ ਅਸਰ ਰਸੂਖ ਵਾਲੇ ਲੋਕਾਂ ਵਲੋਂ ਬੁਰੀ ਤਰ੍ਹਾਂ ਕੁੱਟਮਾਰ ਕਰਕੇ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ ਗਿਆ। ਜਦੋਂ ਉਹ ਪੁਲੀਸ ਸਟੇਸ਼ਨ ਗਿਆ, ਤਾਂ ਉੱਥੇ ਦੀ ਮਹਿਲਾ ਐਸ. ਐੱਚ. ਓ. ਨੇ ਬੇਹੱਦ ਬੇਰੁਖ਼ੀ ਦਿਖਾਈ ਅਤੇ ਉਸਨੂੰ ਡਾਕਟਰੀ ਸਹਾਇਤਾ ਦੇਣ ਜਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਕੋਈ ਸਹਾਇਤਾ ਨਾ ਕੀਤੀ। ਉਹਨਾਂ ਕਿਹਾ ਕਿ ਪ੍ਰਮੁੱਖ ਸਾਬਕਾ ਸੈਨਿਕਾਂ ਤੋਂ ਜ਼ਬਰਦਸਤੀ ਵਸੂਲੀ ਅਤੇ ਇਸ ਸਬੰਧ ਵਿੱਚ ਪੁਲੀਸ ਵੱਲੋਂ ਦੋਸ਼ੀਆਂ ਵਿਰੁੱਧ ਕਾਰਵਾਈ ਨਾ ਕਰਨ ਦੇ ਮਾਮਲੇ ਵੀ ਸਾਹਮਣੇ ਆਏ ਹਨ।
ਉਹਨਾਂ ਕਿਹਾ ਕਿ ਇਸੇ ਤਰ੍ਹਾਂ 13-14 ਮਾਰਚ 2025 ਦੀ ਰਾਤ ਪਟਿਆਲਾ ਵਿੱਚ ਕਰਨਲ ਬਾਠ ਅਤੇ ਉਨ੍ਹਾਂ ਦੇ ਪੁੱਤਰ ਨਾਲ ਪੁਲੀਸ ਵੱਲੋਂ ਕੀਤੀ ਗਈ ਬੇਰਹਿਮੀ ਦੇ ਮਾਮਲੇ ਵਿੱਚ, ਪਟਿਆਲਾ ਪੁਲੀਸ ਅਤੇ ਪੰਜਾਬ ਪੁਲੀਸ ਦੇ ਪੂਰੇ ਤੰਤਰ ਵੱਲੋਂ ਦੋਸ਼ੀਆਂ ਵਿਰੁੱਧ ਕੇਸ ਨੂੰ ਦਬਾਉਣ ਜਾਂ ਘੱਟੋ-ਘੱਟ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ। ਪੀੜਤ ਪਰਿਵਾਰ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਨਿਰਪੱਖ ਜਾਂਚ ਲਈ ਸੀ ਬੀ ਆਈ ਕੋਲ ਜਾਣ ਵਾਸਤੇ ਇੱਕ ਥਾਂ ਤੋਂ ਦੂਜੇ ਥਾਂ ਭਟਕਣਾ ਪਿਆ, ਜਿਸ ਕਾਰਨ ਉਨ੍ਹਾਂ ਨੂੰ ਮਾਨਯੋਗ ਹਾਈ ਕੋਰਟ ਜਾਣਾ ਪਿਆ। ਹਾਈ ਕੋਰਟ ਨੇ ਕੇਸ ਸੀ ਬੀ ਆਈ ਨੂੰ ਤਬਦੀਲ ਕੀਤਾ, ਜਿਸ ਵਿਰੁੱਧ ਕਥਿਤ ਦੋਸ਼ੀਆਂ ਨੇ ਮਾਨਯੋਗ ਸੁਪਰੀਮ ਕੋਰਟ ਰੁਖ਼ ਕੀਤਾ, ਪਰ ਸੁਪਰੀਮ ਕੋਰਟ ਨੇ ਕੇਸ ਨੂੰ ਬਹੁਤ ਸਖ਼ਤ ਟਿੱਪਣੀਆਂ ਨਾਲ ਰੱਦ ਕਰ ਦਿੱਤਾ।
ਉਹਨਾਂ ਕਿਹਾ ਕਿ ਉਪਰੋਕਤ ਮਾਮਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਪੰਜਾਬ ਦਾ ਵਿਵਹਾਰ ਬਿਲਕੁਲ ਨਿੰਦਣਯੋਗ ਸੀ। ਪਹਿਲਾਂ ਉਨ੍ਹਾਂ ਨੇ ਸ਼੍ਰੀਮਤੀ ਬਾਠ ਨੂੰ ਬਹੁਤ ਲੰਬੇ ਸਮੇਂ ਤੱਕ ਮਿਲਣ ਲਈ ਸਮਾਂ ਨਹੀਂ ਦਿੱਤਾ ਅਤੇ ਅੰਤ ਵਿੱਚ 31 ਮਾਰਚ ਨੂੰ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ। ਫਿਰ ਪਰਿਵਾਰ ਦੀਆਂ ਸਾਰੀਆਂ ਬੇਨਤੀਆਂ ਮੰਨਣ ਅਤੇ ਇਹ ਭਰੋਸਾ ਦੇਣ ਤੋਂ ਬਾਅਦ (ਕਿ ਜ਼ਰੂਰੀ ਕਾਰਵਾਈ ਕੀਤੀ ਜਾਵੇਗੀ ਅਤੇ ਉਸੇ ਦਿਨ ਸ਼ਾਮ 5 ਵਜੇ ਤੱਕ ਇਸ ਦੀ ਪੁਸ਼ਟੀ ਕੀਤੀ ਜਾਵੇਗੀ), ਉਹ ਆਪਣੇ ਵਚਨ ਤੋਂ ਮੁੱਕਰ ਗਏ। ਕਰਨਲ ਬਾਠ ਦੇ ਮਾਮਲੇ ਬਾਰੇ ਪੂਰੀ ਜਾਣਕਾਰੀ ਹੋਣ ਦੇ ਬਾਵਜੂਦ, ਉਨ੍ਹਾਂ ਨੇ ਦੋਸ਼ੀਆਂ ਨੂੰ ਜਵਾਬਦੇਹ ਠਹਿਰਾਉਣ ਲਈ ਕੋਈ ਕਦਮ ਨਹੀਂ ਚੁੱਕਿਆ।
ਉਹਨਾਂ ਕਿਹਾ ਕਿ ਉਪਰੋਕਤ ਹਾਲਾਤਾਂ ਦੀ ਰੋਸ਼ਨੀ ਵਿੱਚ, ਆਪਣੀ ਨਾਰਾਜ਼ਗੀ ਦਰਸਾਉਣ ਲਈ, ਸਾਬਕਾ ਸੈਨਿਕਾਂ ਨੇ 15 ਅਗਸਤ ਨੂੰ ਪੰਜਾਬ ਸਰਕਾਰ ਦੇ ਆਜ਼ਾਦੀ ਦਿਵਸ ਸਮਾਗਮ ਵਿੱਚ ਹਿੱਸਾ ਨਾ ਲੈਣ ਦਾ ਫੈਸਲਾ ਕੀਤਾ ਹੈ। ਉਹਨਾਂ ਕਿਹਾ ਕਿ ਹਾਲਾਂਕਿ ਸਾਬਕਾ ਸੈਨਿਕ ਆਪਣੇ ਤਰੀਕੇ ਨਾਲ ਆਜ਼ਾਦੀ ਦਿਵਸ ਮਨਾਉਣਗੇ ਅਤੇ ਉਸ ਦਿਨ ਪੰਜਾਬ ਦੇ ਮਾਨਯੋਗ ਰਾਜਪਾਲ ਵੱਲੋਂ ਆਯੋਜਿਤ ‘ਐਟ ਹੋਮ’ ਸਮਾਰੋਹ ਵਿੱਚ ਵੀ ਸ਼ਾਮਲ ਹੋਣਗੇ ਕਿਉਂਕਿ ਉਹ ਇੱਕ ਨਿਰਪੱਖ ਸੰਵਿਧਾਨਕ ਅਥਾਰਟੀ ਹਨ।
ਉਹਨਾਂ ਕਿਹਾ ਕਿ ਪੰਜਾਬ ਇੱਕ ਬਾਰਡਰ ਸਟੇਟ ਹੈ ਅਤੇ ਇੱਥੇ ਸੈਨਿਕਾਂ ਦਾ ਮਨੋਬਲ ਉੱਚਾ ਰੱਖਣ ਦੀ ਲੈੜ ਹੈ ਜਿਸ ਵਿੱਚ ਪੰਜਾਬ ਸਰਕਾਰ ਫੇਲ ਸਾਬਿਤ ਹੋ ਰਹੀ ਹੈ। ਉਨ੍ਹਾਂ ਇਸ ਮੌਕੇ ਐਸ ਐਸ ਪੀ ਮਲੇਰ ਕੋਟਲਾ ਗਗਨ ਅਜੀਤ ਸਿੰਘ ਦਾ ਵੀ ਧੰਨਵਾਦ ਕੀਤਾ ਜਿਨਾਂ ਨੇ ਮਲੇਰ ਕੋਟਲਾ ਵਿਖੇ ਸੈਨਿਕ ਅਬਦੁਲ ਸਤਾਰ ਦੀ ਬੇਦਰਦੀ ਨਾਲ ਮਾਰਕਟਾਈ ਕਰਨ ਵਾਲੇ ਗੁੰਡਾ ਅਨਸਰਾਂ ਦੇ ਖਿਲਾਫ ਤੁਰੰਤ ਕਾਰਵਾਈ ਕਰਦੇ ਹੋਏ ਮਾਮਲਾ ਦਰਜ ਕਰ ਲਿਆ ਹੈ।
Mohali
ਮੁਹਾਲੀ ਵਿੱਚ ਥਾਂ ਥਾਂ ਤੇ ਲੱਗੇ ਕੂੜੇ ਦੇ ਢੇਰ, ਪ੍ਰਸ਼ਾਸਨ ਕੁੰਭਕਰਣੀ ਨੀਂਦ ਸੁੱਤਾ : ਰਮਨ ਕੁਮਾਰ ਸੈਲੀ
ਐਸ ਏ ਐਸ ਨਗਰ, 26 ਅਕਤੂਬਰ (ਸ.ਬ.) ਭਾਜਪਾ ਦੇ ਬਾਬਾ ਫਤੇਹ ਸਿੰਘ ਮੰਡਲ ਦੇ ਮੰਡਲ ਪ੍ਰਧਾਨ ਰਮਨ ਕੁਮਾਰ ਸੈਲੀ ਨੇ ਕਿਹਾ ਹੈ ਕਿ ਮੁਹਾਲੀ ਸ਼ਹਿਰ ਵਿੱਚ ਜਗ੍ਹਾ- ਜਗ੍ਹਾ ਲੱਗੇ ਕੂੜੇ ਦੇ ਢੇਰ ਲੱਗੇ ਹੋਏ ਹਨ ਪਰੰਤੂ ਪ੍ਰਸ਼ਾਸ਼ਨ ਇਸ ਸੰਬੰਧੀ ਬਣਦੀ ਕਾਰਵਾਈ ਕਰਨ ਥਾਂ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ। ਉਹਨਾਂ ਕਿਹਾ ਕਿ ਫੇਜ਼ 3ਬੀ1 ਸਥਿਤ ਸ਼੍ਰੀ ਵੈਸ਼ਣੋ ਮਾਤਾ ਮੰਦਿਰ ਅਤੇ ਗਵਰਨਮੇਂਟ ਹਾਈ ਸਕੂਲ ਦੇ ਕੋਲ ਕੂੜੇ ਦੇ ਵੱਡੇ ਢੇਰ ਲੱਗੇ ਹੋਏ ਹਨ, ਜਿਸਦੇ ਨਾਲ ਆਸਪਾਸ ਦੇ ਖੇਤਰ ਵਿੱਚ ਗੰਦਗੀ ਫੈਲ ਰਹੀ ਹੈ ਅਤੇ ਲੋਕਾਂ ਨੂੰ ਪਰੇਸ਼ਾਨੀ ਦਾ ਸਾਮਣਾ ਕਰਣਾ ਪੈ ਰਿਹਾ ਹੈ।
ਉਹਨਾਂ ਕਿਹਾ ਕਿ ਇੱਕ ਪਾਸੇ ਮੁਹਾਲੀ ਨੂੰ ਆਧੁਨਿਕ ਅਤੇ ਸਾਫ਼ – ਸੁਥਰਾ ਸ਼ਹਿਰ ਬਣਾਉਣ ਦੇ ਦਾਅਵੇ ਕੀਤੇ ਜਾਂਦੇ ਹਨ, ਉਥੇ ਦੂਜੇ ਪਾਸੇ ਸ਼ਹਿਰ ਵਿੱਚ ਜਗ੍ਹਾ-ਜਗ੍ਹਾ ਕੂੜੇ ਦੇ ਢੇਰ ਵਿਖਾਈ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਮੰਦਿਰ ਅਤੇ ਸਕੂਲ ਵਰਗੇ ਮਹੱਤਵਪੂਰਣ ਸਥਾਨਾਂ ਦੇ ਆਸਪਾਸ ਇਸ ਤਰ੍ਹਾਂ ਗੰਦਗੀ ਦਾ ਜਮਾਂ ਹੋਣਾ ਬੇਹੱਦ ਬਦਕਿਸਮਤੀ ਭਰਿਆ ਹੈ। ਇਸ ਨਾਲ ਨਾ ਸਿਰਫ ਸ਼ਹਿਰ ਦੀ ਸੁੰਦਰਤਾ ਪ੍ਰਭਾਵਿਤ ਹੁੰਦੀ ਹੈ, ਸਗੋਂ ਆਸਪਾਸ ਦੇ ਲੋਕਾਂ ਦੀ ਸਿਹਤ ਅਤੇ ਸਵੱਛ ਮਾਹੌਲ ਤੇ ਵੀ ਬੁਰਾ ਅਸਰ ਪੈ ਸਕਦਾ ਹੈ।
ਉਹਨਾਂ ਪ੍ਰਸ਼ਾਸਨ ਅਤੇ ਨਗਰ ਨਿਗਮ ਤੋਂ ਮੰਗ ਕੀਤੀ ਕਿ ਫੇਜ਼ 3ਬੀ1 ਸਮੇਤ ਮੁਹਾਲੀ ਦੇ ਸਾਰੇ ਪ੍ਰਭਾਵਿਤ ਖੇਤਰਾਂ ਵਿੱਚ ਜਮਾਂ ਹੋਏ ਕੂੜੇ ਨੂੰ ਤੁਰੰਤ ਚੁੱਕਿਆ ਜਾਵੇ, ਨਿਯਮਿਤ ਸਫਾਈ ਯਕੀਨੀ ਕੀਤੀ ਜਾਵੇ ਅਤੇ ਭਵਿੱਖ ਵਿੱਚ ਅਜਿਹੀ ਹਾਲਤ ਦੁਬਾਰਾ ਨਾ ਬਣੇ, ਇਸਦੇ ਲਈ ਠੋਸ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਸਵੱਛ ਮੁਹਾਲੀ ਸਿਰਫ ਨਾਹਰਿਆਂ ਨਾਲ ਨਹੀਂ, ਸਗੋਂ ਧਰਾਤਲ ਉੱਤੇ ਕੰਮ ਕਰਨ ਨਾਲ ਬਣੇਗਾ। ਪ੍ਰਸ਼ਾਸਨ ਨੂੰ ਜਨਤਾ ਦੀਆਂ ਸਮਸਿਆਵਾਂ ਦੇ ਪ੍ਰਤੀ ਆਪਣੀ ਜ਼ਿੰਮੇਦਾਰੀ ਨਿਭਾਉਂਦੇ ਹੋਏ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ।
Mohali
ਗੁਰੂਦੁਆਰਾ ਸਾਹਿਬ ਵਾਸਤੇ ਜਨਰੇਟਰ ਦਾਨ ਕੀਤਾ
ਐਸ ਏ ਐਸ ਨਗਰ, 26 ਅਕਤੂਬਰ (ਸ.ਬ.) ਗੁਰਦੁਆਰਾ ਬਾਬਾ ਪ੍ਰੀਤਮ ਦਾਸ ਜੀ ਸੋਹਾਣਾ ਸੈਕਟਰ 77 ਲਈ ਦਾਨੀ ਪਰਿਵਾਰ ਗਗਨਦੀਪ ਕੌਰ (ਕੋਠੀ ਨੰਬਰ 912 ਸੈਕਟਰ 77) ਵਲੋਂ ਵੱਡਾ ਸਾਈਲੈਂਟ ਜਰਨੇਟਰ ਦਾਨ ਕੀਤਾ।
ਗੁਰੂਦੁਆਰਾ ਸਾਹਹਿਬ ਦੀ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਦਾਨੀ ਪਰਿਵਾਰ ਵਲੋਂ ਗੁਰੂਦੁਆਰਾ ਸਾਹਿਬ ਵਿਖੇ ਜਨਰੇਟਰ ਦਾਨ ਕੀਤਾ ਗਿਆ ਹੈ। ਇਸ ਮੌਕੇ ਕਮੇਟੀ ਵਲੋਂ ਦਾਨੀ ਪਰਿਵਾਰ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ।
Mohali
ਮੇਅਰ ਸਰਬਜੀਤ ਸਿੰਘ ਸਮਾਣਾ ਵੱਲੋਂ ਪਿੰਡ ਕੁਰੜਾ, ਢੇਲਪੁਰ ਅਤੇ ਮੌਜਪੁਰ ਵਿਖੇ ਮੇਰਾ ਘਰ ਮੇਰੇ ਨਾਮ ਮੁਹਿੰਮ ਤਹਿਤ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ
ਐਸ ਏ ਐਸ ਨਗਰ, 26 ਅਕਤੂਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੇਰਾ ਘਰ -ਮੇਰਾ ਨਾਮ ਮੁਹਿੰਮ ਦੇ ਤਹਿਤ ਪਿੰਡ ਕੁਰੜਾ, ਢੇਲਪੁਰ ਅਤੇ ਮੌਜਪੁਰ ਵਿਖੇ ਮੇਰਾ ਘਰ ਮੇਰੇ ਨਾਮ ਮੁਹਿੰਮ ਤਹਿਤ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ। ਇਸ ਮੌਕੇ ਉਹਨਾਂ ਕਿਹਾ ਕਿ ਪਿੰਡਾਂ ਵਿੱਚ ਜਗ੍ਹਾ ਨੂੰ ਲੈ ਕੇ ਕਾਫੀ ਝਗੜੇ ਝਮੇਲੇ ਹੁੰਦੇ ਰਹਿੰਦੇ ਸਨ ਅਤੇ ਪਿਛਲੇ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ ਕਿ ਇਸ ਮਾਮਲੇ ਦਾ ਕੋਈ ਪੱਕਾ ਹੱਲ ਹੋਣਾ ਚਾਹੀਦਾ ਹੈ।
ਉਹਨਾਂ ਕਿਹਾ ਕਿ ਅੱਜ ਇਹਨਾਂ ਪਿੰਡਾਂ ਦੇ 560 ਦੇ ਕਰੀਬ ਪਰਿਵਾਰਾਂ ਨੂੰ ਉਹਨਾਂ ਦੀ ਮਲਕੀਅਤ ਦੇ ਨਾਲ ਸੰਬੰਧਿਤ ਪ੍ਰੋਪਰਟੀ ਕਾਰਡ ਤਕਸੀਮ ਕੀਤੇ ਗਏ ਹਨ ਅਤੇ ਇਸ ਨਾਲ ਹੁਣ ਇਹ ਉਹਨਾਂ ਦੀ ਆਪਣੀ ਮਲਕੀਅਤ ਬਣ ਜਾਵੇਗੀ, ਜਿਸ ਵਿੱਚ ਉਹਨਾਂ ਨੂੰ ਕਿਸੇ ਵੀ ਕੰਮ ਦੇ ਲਈ ਅਤੇ ਨਵਾਂ ਕੰਮ ਸ਼ੁਰੂ ਕਰਨ ਦੇ ਲਈ ਕਰਜ਼ਾ ਲੈਣ ਵਿੱਚ ਸਹੂਲਤ ਹੋਵੇਗੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਵਲੋਂ ਚੋਣਾਂ ਮੌਕੇ ਪੰਜਾਬ ਵਾਸੀਆਂ ਦੇ ਨਾਲ ਕੀਤੇ ਗਏ ਸਾਰੇ ਵਾਇਦੇ ਪੂਰੇ ਕੀਤੇ ਜਾ ਚੁੱਕੇ ਹਨੋ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਦੇ ਲਈ ਲਗਾਤਾਰ ਕੰਮ ਜਾਰੀ ਹੈ। ਉਹਨਾਂ ਕਿਹਾ ਕਿ ਮੁਹਾਲੀ ਤੋਂ ਵਿਧਾਇਕ ਸz. ਕੁਲਵੰਤ ਸਿੰਘ ਵੱਲੋਂ ਹਮੇਸ਼ਾ ਸਾਫ- ਸੁਥਰੀ ਰਾਜਨੀਤੀ ਕੀਤੀ ਗਈ ਹੈ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਾਂ ਰਹਿੰਦਿਆਂ ਹੱਲ ਕਰਨ ਨੂੰ ਪਹਿਲ ਦਿੱਤੀ ਹੈ।
ਇਸ ਮੌਕੇ ਸਰਪੰਚ ਮੁਖਤਿਆਰ ਸਿੰਘ, ਗੁਰਪ੍ਰੀਤ ਸਿੰਘ ਕਰੜਾ, ਨਗਰ ਨਿਗਮ ਦੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਵੀ ਹਾਜ਼ਰ ਸਨ।
-
International2 months ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
Punjab2 months agoਪੰਜਾਬ ਪੁਲੀਸ ਵਲੋਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਵਿਅਕਤੀ ਕਾਬੂ
-
International1 month ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International1 month ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
National1 month agoਤਾਇਕਵਾਂਡੋ ਮੁਕਾਬਲਿਆਂ ਵਿੱਚ ਬੱਚਿਆਂ ਨੇ ਦਿਖਾਏ ਜੌਹਰ
-
Mohali2 months agoਸ਼ਹੀਦ ਜਥੇਦਾਰ ਸ਼ੇਰ ਸਿੰਘ ਡੂਮਛੇੜੀ ਦੇ ਜੀਵਨ ਤੇ ਸੰਘਰਸ਼ ਤੇ ਆਧਾਰਿਤ ਪੁਸਤਕ ਦਾ ਲੋਕ ਅਰਪਣ 12 ਨੂੰ
-
International2 months ago
ਇਰਾਨ ਵੱਲੋਂ ਜਾਰਡਨ ਵਿੱਚ ਅਮਰੀਕੀ ਏਅਰਬੇਸ ਤੇ ਮਿਜ਼ਾਈਲ ਹਮਲਾ, ਕਈ ਲੜਾਕੂ ਜਹਾਜ਼ ਨੁਕਸਾਨੇ
-
National2 months agoਤੇਜ਼ ਰਫ਼ਤਾਰ ਕਾਰ ਡਿਵਾਈਡਰ ਨਾਲ ਟਕਰਾਈ, 3 ਵਿਅਕਤੀਆਂ ਦੀ ਮੌਤ
