Connect with us

Mohali

ਸz ਅਮਰੀਕ ਸਿੰਘ ਤਹਿਸੀਲਦਾਰ ਫਾਊਂਡੇਸ਼ਨ ਨੇ ਵਣ ਮਹਾਂਉਤਸਵ ਮਨਾਇਆ

Published

on

ਐਸ ਏ ਐਸ ਨਗਰ, 13 ਅਗਸਤ (ਸ.ਬ.) ਸz ਅਮਰੀਕ ਸਿੰਘ ਤਹਿਸੀਲਦਾਰ ਫਾਊਂਡੇਸ਼ਨ ਤੇ ਸੈਰੇਬਰਲ ਪਾਲਿਸੀ ਸਪੋਰਟਸ ਸੋਸਾਇਟੀ ਪੰਜਾਬ ਵੱਲੋਂ ਪਿੰਡ ਨਡਿਆਲੀ ਵਿਖੇ ਵਣ ਮਹਾਂਉਤਸਵ ਮਨਾਇਆ ਗਿਆ। ਇਸ ਮੌਕੇ ਜੀ ਓ ਸਟਾਰ ਤੇ ਜੀਵਾਸਾ ਗਰੁੱਪ ਆਫ ਹਸਪਤਾਲ ਸੰਸਥਾਪਕ ਤੇ ਸੀ. ਈ. ਓ. ਸੀ ਦੇਵੇਨ ਪਟੇਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।

ਸਮਾਗਮ ਦੀ ਸ਼ੁਰੂਆਤ ਵਿੱਚ ਫਾਊਂਡੇਸ਼ਨ ਦੇ ਪ੍ਰਧਾਨ ਸz ਅਮਰਜੀਤ ਸਿੰਘ ਵੱਲੋਂ ਮੁੱਖ ਮਹਿਮਾਨ ਅਤੇ ਹੋਰਨਾਂ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਸੈਰੇਬਰਲ ਪਾਲਿਸੀ ਦੇ ਜਨਰਲ ਸਕੱਤਰ ਸ਼੍ਰੀ ਅਜੀਤ ਸਿੰਘ ਨੇ ਫਾਊਂਡੇਸ਼ਨ ਵਲੋਂ ਰੁੱਖ ਲਗਾ ਕੇ ਵਣ ਮਹਾਂਉਤਸਵ ਦੀ ਆਰੰਭਤਾ ਕੀਤੀ।

ਫਾਊਂਡੇਸ਼ਨ ਦੇ ਮੀਤ ਪ੍ਰਧਾਨ ਸਰਦਾਰ ਭਗਵੰਤ ਸਿੰਘ ਬੇਦੀ ਨੇ ਸਰਦਾਰ ਅਮਰੀਕ ਸਿੰਘ ਤਹਿਸੀਲਦਾਰ ਬਾਰੇ ਯਾਦਾਂ ਸਾਂਝੀਆਂ ਕਰਦਿਆਂ ਕਿਹਾ ਕਿ ਉਹਨਾਂ ਨੇ ਸਮਾਜਿਕ ਕੰਮਾਂ ਲਈ ਨਿਸ਼ਕਾਮ ਸੇਵਾ ਕੀਤੀ ਅਤੇ ਹਰ ਇੱਕ ਉਹਨਾਂ ਦੀ ਸਖਸ਼ੀਅਤ ਤੋਂ ਪ੍ਰਭਾਵਿਤ ਸੀ। ਫਾਊਂਡੇਸ਼ਨ ਦੇ ਜਨਰਲ ਸਕੱਤਰ ਡਾਕਟਰ ਕੁਲਵਿੰਦਰ ਸਿੰਘ ਨੇ ਫਾਊਂਡੇਸ਼ਨ ਦੀਆਂ ਗਤੀਵਿਧੀਆਂ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ। ਉਹਨਾਂ ਨੇ ਦੱਸਿਆ ਕਿ ਫਾਊਂਡੇਸ਼ਨ ਵਲੋਂ ਹਰੇਕ ਸਾਲ 3 ਨਵੰਬਰ ਨੂੰ ਵਧੀਆਂ ਕਾਰਗੁਜਾਰੀ ਵਾਲੇ ਅਧਿਆਪਕ ਤੇ ਬੱਚਿਆਂ ਨੂੰ ਸਨਮਾਨਿਤ ਕੀਤਾ ਜਾਂਦਾ ਹੈ।

ਮੁੱਖ ਮਹਿਮਾਨ ਸੀ ਦੇਵਨ ਪਟੇਲ ਨੇ ਇਸ ਮੌਕੇ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਵੱਧ ਤੋਂ ਵੱਧ ਰੁੱਖ ਲਗਾਏ ਜਾਣ ਅਤੇ ਸਾਨੂੰ ਸਾਰਿਆਂ ਨੂੰ ਇਸ ਮੁਹਿੰਮ ਦਾ ਹਿੱਸਾ ਬਣਨਾ ਚਾਹੀਦਾ ਹੈ। ਉਹਨਾਂ ਨੇ ਫਾਊਂਡੇਸ਼ਨ ਨੂੰ ਇੱਕ ਲੱਖ ਰੁਪਏ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਲੋਕਾਂ ਨੂੰ ਇਸ ਫਾਊਂਡੇਸ਼ਨ ਦਾ ਹਿੱਸਾ ਬਣਨਾ ਚਾਹੀਦਾ ਹੈ ਤਾਂ ਕਿ ਲੋੜਵੰਦ ਵਿਦਿਆਰਥੀਆਂ, ਬੱਚਿਆਂ ਦੀ ਪੜ੍ਹਾਈ ਲਈ ਨਿਰੰਤਰ ਯਤਨ ਜਾਰੀ ਰਹਿਣ।

ਸਮਾਗਮ ਵਿੱਚ ਅਕਵਿੰਦਰ ਕੌਰ ਸਰਪੰਚ ਦੇ ਪਤੀ ਦਵਿੰਦਰ ਸਿੰਘ ਤੇ ਪੰਚਾਇਤ ਮੈਂਬਰ ਸ਼ਾਮਲ ਹੋਏ ਅਤੇ ਬੂਟੇ ਪਾਲਣ ਲਈ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਵਾਅਦਾ ਕੀਤਾ। ਅੰਤ ਵਿੱਚ ਫਾਊਂਡੇਸ਼ਨ ਦੇ ਸਲਾਹਕਾਰ ਸਰਦਾਰ ਜਗਦੀਸ਼ ਸਿੰਘ ਸਰਾਉ ਵਲੋਂ ਸਾਰਿਆਂ ਦਾ ਧੰਨਵਾਦ ਕੀਤਾ ਗਿਆ।

ਸਮਾਗਮ ਵਿੱਚ ਹੋਰਨਾਂ ਤੋਂ ਇਲਾਵਾ ਸ਼੍ਰੀ ਲਲਿਤ ਕਿਸ਼ੋਰ ਘਈ, ਸ਼੍ਰੀ ਵੀ ਕੇ ਮਹਾਜਨ, ਇੰਜੀ. ਐਸ ਕੇ ਸ਼ਰਮਾ, ਰਣਜੀਤ ਸਿੰਘ ਢਿਲੋਂ, ਬਲਵਿੰਦਰ ਸਿੰਘ ਉੱਤਮ, ਬਲਵਿੰਦਰਪਾਲ ਸਿੰਘ, ਕੋਚ ਬਬੀਤਾ ਵਸ਼ਿਸ਼ਟ ਅਤੇ ਫਰੈਂਡਜ਼ ਸਪੋਰਟਸ ਅਤੇ ਸ਼ੋਸ਼ਲ ਵੈਲਫੇਅਰ ਸੋਸਾਇਟੀ ਵਲੋਂ ਤੇਜਿੰਦਰ ਸਿੰਘ ਬਾਠ, ਅਰਵਿੰਦਰ ਪਾਲ ਸਿੰਘ, ਇੰਜੀ. ਸਤਿੰਦਰਪਾਲ ਸਿੰਘ, ਜਸਜੀਤ ਸਿੰਘ, ਜਸਪ੍ਰੀਤ ਸਿੰਘ, ਸਤਿਕਾਰਜੀਤ ਸਿੰਘ ਸ਼ਾਮਲ ਹੋਏ। ਸਟੇਜ ਸਕੱਤਰ ਦੀ ਜਿੰਮੇਵਾਰੀ ਬਲਿੰਦਰ ਸਿੰਘ ਵਲੋਂ ਬਾਖੂਬੀ ਨਿਭਾਈ ਗਈ।

Continue Reading

Mohali

ਮੇਅਰ ਸਰਬਜੀਤ ਸਿੰਘ ਸਮਾਣਾ ਵੱਲੋਂ ਪਿੰਡ ਕੁਰੜਾ, ਢੇਲਪੁਰ ਅਤੇ ਮੌਜਪੁਰ ਵਿਖੇ ਮੇਰਾ ਘਰ ਮੇਰੇ ਨਾਮ ਮੁਹਿੰਮ ਤਹਿਤ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ

Published

on

By

ਐਸ ਏ ਐਸ ਨਗਰ, 26 ਅਕਤੂਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੇਰਾ ਘਰ -ਮੇਰਾ ਨਾਮ ਮੁਹਿੰਮ ਦੇ ਤਹਿਤ ਪਿੰਡ ਕੁਰੜਾ, ਢੇਲਪੁਰ ਅਤੇ ਮੌਜਪੁਰ ਵਿਖੇ ਮੇਰਾ ਘਰ ਮੇਰੇ ਨਾਮ ਮੁਹਿੰਮ ਤਹਿਤ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ। ਇਸ ਮੌਕੇ ਉਹਨਾਂ ਕਿਹਾ ਕਿ ਪਿੰਡਾਂ ਵਿੱਚ ਜਗ੍ਹਾ ਨੂੰ ਲੈ ਕੇ ਕਾਫੀ ਝਗੜੇ ਝਮੇਲੇ ਹੁੰਦੇ ਰਹਿੰਦੇ ਸਨ ਅਤੇ ਪਿਛਲੇ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ ਕਿ ਇਸ ਮਾਮਲੇ ਦਾ ਕੋਈ ਪੱਕਾ ਹੱਲ ਹੋਣਾ ਚਾਹੀਦਾ ਹੈ।

ਉਹਨਾਂ ਕਿਹਾ ਕਿ ਅੱਜ ਇਹਨਾਂ ਪਿੰਡਾਂ ਦੇ 560 ਦੇ ਕਰੀਬ ਪਰਿਵਾਰਾਂ ਨੂੰ ਉਹਨਾਂ ਦੀ ਮਲਕੀਅਤ ਦੇ ਨਾਲ ਸੰਬੰਧਿਤ ਪ੍ਰੋਪਰਟੀ ਕਾਰਡ ਤਕਸੀਮ ਕੀਤੇ ਗਏ ਹਨ ਅਤੇ ਇਸ ਨਾਲ ਹੁਣ ਇਹ ਉਹਨਾਂ ਦੀ ਆਪਣੀ ਮਲਕੀਅਤ ਬਣ ਜਾਵੇਗੀ, ਜਿਸ ਵਿੱਚ ਉਹਨਾਂ ਨੂੰ ਕਿਸੇ ਵੀ ਕੰਮ ਦੇ ਲਈ ਅਤੇ ਨਵਾਂ ਕੰਮ ਸ਼ੁਰੂ ਕਰਨ ਦੇ ਲਈ ਕਰਜ਼ਾ ਲੈਣ ਵਿੱਚ ਸਹੂਲਤ ਹੋਵੇਗੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਵਲੋਂ ਚੋਣਾਂ ਮੌਕੇ ਪੰਜਾਬ ਵਾਸੀਆਂ ਦੇ ਨਾਲ ਕੀਤੇ ਗਏ ਸਾਰੇ ਵਾਇਦੇ ਪੂਰੇ ਕੀਤੇ ਜਾ ਚੁੱਕੇ ਹਨੋ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਦੇ ਲਈ ਲਗਾਤਾਰ ਕੰਮ ਜਾਰੀ ਹੈ। ਉਹਨਾਂ ਕਿਹਾ ਕਿ ਮੁਹਾਲੀ ਤੋਂ ਵਿਧਾਇਕ ਸz. ਕੁਲਵੰਤ ਸਿੰਘ ਵੱਲੋਂ ਹਮੇਸ਼ਾ ਸਾਫ- ਸੁਥਰੀ ਰਾਜਨੀਤੀ ਕੀਤੀ ਗਈ ਹੈ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਾਂ ਰਹਿੰਦਿਆਂ ਹੱਲ ਕਰਨ ਨੂੰ ਪਹਿਲ ਦਿੱਤੀ ਹੈ।

ਇਸ ਮੌਕੇ ਸਰਪੰਚ ਮੁਖਤਿਆਰ ਸਿੰਘ, ਗੁਰਪ੍ਰੀਤ ਸਿੰਘ ਕਰੜਾ, ਨਗਰ ਨਿਗਮ ਦੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਵੀ ਹਾਜ਼ਰ ਸਨ।

Continue Reading

Mohali

ਮੁਹਾਲੀ ਵਿੱਚ ਪ੍ਰਵਾਸੀ ਮੰਗਤਿਆਂ ਦਾ ਗਿਰੋਹ ਸਰਗਰਮ

Published

on

By

ਛੋਟੇ ਛੋਟੇ ਬੱਚਿਆਂ ਦੀ ਆੜ ਵਿੱਚ ਮੁੱਖ ਸੜਕਾਂ ਦੇ ਕਿਨਾਰੇ ਮੰਗਦੇ ਹਨ ਭੀਖ

ਐਸ ਏ ਐਸ ਨਗਰ, 26 ਅਕਤੂਬਰ (ਸ.ਬ.) ਮੁਹਾਲੀ ਸ਼ਹਿਰ ਵਿੱਚ ਪਿਛਲੇ ਕਾਫੀ ਸਮੇਂ ਤੋਂ ਪ੍ਰਵਾਸੀ ਮੰਗਤਿਆਂ ਦਾ ਗਿਰੋਹ ਸਰਗਰਮ ਹੈ ਜੋ ਛੋਟੇ ਛੋਟੇ ਬੱਚਿਆਂ ਦੀ ਆੜ ਵਿੱਚ ਮੁੱਖ ਸੜਕਾਂ ਦੇ ਨਾਲ ਨਾਲ ਭੀਖ ਮੰਗਦਾ ਹੈ। ਇਹ ਭਿਖਾਰੀ ਸੜਕ ਦੇ ਕਿਨਾਰੇ ਖੜ੍ਹ ਜਾਂਦੇ ਹਨ ਅਤੇ ਜਦੋਂ ਕੋਈ ਵਾਹਨ ਆਉਂਦਾ ਹੈ ਤਾਂ ਅਚਾਨਕ ਅੱਗੇ ਆ ਕੇ ਭੀਖ ਮੰਗਣ ਲੱਗ ਜਾਂਦੇ ਹਨ ਅਤੇ ਇਹਨਾਂ ਕਾਰਨ ਕਦੇ ਵੀ ਕੋਈ ਵੀ ਹਾਦਸਾ ਵਾਪਰ ਸਕਦਾ ਹੈ।

ਇਸ ਸੰਬੰਧੀ ਸਮਾਜਸੇਵੀ ਆਗੂ ਸz. ਜਤਿੰਦਰ ਆਨੰਦ ਕਹਿੰਦੇ ਹਨ ਕਿ ਇਹ ਪ੍ਰਵਾਸੀ ਸੜਕਾਂ ਕਿਨਾਰੇ ਹੀ ਖਾਣਾ ਪੀਣਾ ਤੇ ਰੋਜ਼ਮਰਾ ਦੇ ਕੰਮ ਕਰਦੇ ਹਨ ਪਰ ਪ੍ਰਸ਼ਾਸਨ ਦਾ ਧਿਆਨ ਇਸ ਸਮਸਿਆ ਵੱਲ ਨਹੀਂ ਗਿਆ। ਇਹ ਮੰਗਤੇ ਤੁਰੇ ਜਾਂਦੇ ਆਮ ਲੋਕ, ਪਰਿਵਾਰਾਂ ਦੇ ਪਿੱਛੇ ਆਪਣੇ ਨੰਗ ਧੜੰਗ ਬੱਚਿਆਂ ਨੂੰ ਭੇਜ ਦਿੰਦੇ ਹਨ ਜਿਹੜੇ ਉਹਨਾਂ ਤੋਂ ਭੀਖ ਮੰਗਦੇ ਹਨ ਅਤੇ ਅਕਸਰ ਲੋਕ ਇਹਨਾਂ ਤੇ ਤਰਸ ਖਾ ਕੇ ਇਹਨਾਂ ਨੂੰ ਕੁੱਝ ਨਾ ਕੁੱਝ ਦੇ ਦਿੰਦੇ ਹਨ।

ਵਸਨੀਕਾਂ ਅਨੁਸਾਰ ਇਹ ਪ੍ਰਵਾਸੀ ਸ਼ਾਮ ਵੇਲੇ ਸ਼ਰਾਬ, ਮੀਟ ਤੇ ਹੋਰ ਨਸ਼ਿਆਂ ਵਿੱਚ ਮਸਤ ਰਹਿੰਦੇ ਹਨ ਅਤੇ ਸ਼ਹਿਰ ਦੀਆਂ ਮਾਰਕੀਟਾਂ ਵਿੱਚ ਪਹੁੰਚ ਕੇ ਭੀਖ ਮੰਗਣ ਲੱਗ ਜਾਂਦੇ ਹਨ ਜਿਸ ਕਾਰਨ ਮਾਰਕੀਟਾਂ ਵਿੱਚ ਆਉਂਦੇ ਖਰੀਦਦਾਰਾਂ ਅਤੇ ਦੁਕਾਨਦਾਰ ਨੂੰ ਤੰਗ ਹੋਣਾ ਪੈਂਦਾ ਹੈ। ਵਸਨੀਕਾਂ ਦੀ ਮੰਗ ਹੈ ਕਿ ਪ੍ਰਸ਼ਾਸਨ ਵਲੋਂ ਇਸ ਸਮੱਸਿਆ ਦੇ ਹਲ ਲਈ ਠੋਸ ਕਾਰਵਾਈ ਕੀਤੀ ਜਾਵੇ ਤਾਂ ਜੋ ਤੋਂ ਜਨਤਾ ਨੂੰ ਇਹਨਾਂ ਤੋਂ ਛੁਟਕਾਰਾ ਮਿਲੇ।

Continue Reading

Mohali

ਕੰਜਿਊਮਰਜ਼ ਪ੍ਰੋਟੈਕਸ਼ਨ ਫੈਡਰੇਸ਼ਨ ਦੀ ਮੀਟਿੰਗ ਵਿੱਚ ਮਸਲੇ ਵਿਚਾਰੇ

Published

on

By

ਐਸ ਏ ਐਸ ਨਗਰ, 26 ਅਕਤੂਬਰ (ਸ.ਬ.) ਕੰਜਿਊਮਰਜ਼ ਪ੍ਰੋਟੈਕਸ਼ਨ ਫੈਡਰੇਸ਼ਨ ਐਸ ਏ ਐਸ ਨਗਰ ਦੀ ਕਾਰਜਕਾਰਣੀ ਦੀ ਮੀਟਿੰਗ ਇੰਜ: ਪੀ ਐਸ ਵਿਰਦੀ ਪ੍ਰੈਜ਼ੀਡੈਂਟ ਦੀ ਪ੍ਰਧਾਨਗੀ ਵਿੱਚ, ਧਰਾਨਾ ਭਵਨ ਫੇਜ਼ 5 ਵਿਖੇ ਹੋਈ, ਜਿਸ ਵਿਚ ਵੱਖ ਵੱਖ ਮੁੱਦਿਆਂ ਤੇ ਵਿਚਾਰ ਕਰਨ ਉਪਰੰਤ ਬਣਦੀ ਕਾਰਵਾਈ ਕਰਨ ਲਈ ਸਰਵਸੰਮਤੀ ਨਾਲ ਫੈਸਲੇ ਲਏ ਗਏ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਜਨਰਲ ਸਕੱਤਰ ਅਸ਼ੋਕ ਪਵਾਰ ਨੇ ਦੱਸਿਆ ਕਿ ਮੀਟਿੰਗ ਵਿੱਚ ਕਿਹਾ ਗਿਆ ਕਿ ਪੰਜਾਬ ਪਾਵਰ ਕਾਰਪੋਰੇਸ਼ਨ ਦੀ ਪਾਲਿਸੀ ਮੁਤਾਬਿਕ ਖਪਤਕਾਰਾਂ ਦੇ ਬਿਜਲੀ ਦੇ ਮੀਟਰ ਘਰਾਂ ਤੋਂ ਬਾਹਰ ਪੋਲਾਂ ਤੇ ਬਕਸਿਆਂ ਵਿੱਚ ਲਗਾਏ ਜਾਂਦੇ ਹਨ ਅਤੇ ਨਿਯਮਾਂ ਮੁਤਾਬਕ ਬਕਸੇ ਸੀਲ ਹੋਣੇ ਚਾਹੀਦੇ ਹਨ ਤਾਂਕਿ ਕੋਈ ਵੀ ਇਸ ਦੀ ਛੇੜਛਾੜ ਨਾ ਕਰ ਸਕੇ ਅਤੇ ਇਸ ਦੇ ਰਖ ਰਖਾਉ ਦੀ ਸਾਰੀ ਜਿੰਮੇਵਾਰੀ ਪਾਵਰ ਕਾਰਪੋਰੇਸ਼ਨ ਦੀ ਬਣਦੀ ਹੈ। ਇਸ ਸੰਬੰਧੀ ਪਾਵਰ ਕਾਰਪੋਰੇਸ਼ਨ ਤੋਂ ਮੰਗ ਕੀਤੀ ਗਈ ਕਿ ਸਪਲਾਈ ਕੋਡ ਰੂਲ ਮੁਤਾਬਿਕ ਹਰ ਖਪਤਕਾਰ ਦੇ ਮੀਟਰ ਬਕਸੇ ਨੂੰ ਪੂਰੀ ਤਰਾਂ ਸੀਲ ਕੀਤਾ ਜਾਵੇ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਨਿਯਮਤ ਉਚਾਈ ਤੇ ਹੀ ਲਗਾਇਆ ਜਾਵੇ।

ਮੀਟਿੰਗ ਦੌਰਾਨ ਮੰਗ ਕੀਤੀ ਗਈ ਕਿ ਸ਼ਹਿਰ ਦੀ ਆਪਣੀ ਲੋਕਲ ਬਸ ਸਰਵਿਸ ਆਰੰਭ ਕੀਤੀ ਜਾਵੇ, ਸ਼ਹਿਰ ਵਿੱਚ ਟ੍ਰੈਫਿਕ ਦੇ ਨਿਯਮਾਂ ਦੀ ਉਲੰਘਣਾ ਕਰਦੇ ਆਟੋ ਚਾਲਕਾਂ ਖਿਲਾਫ ਕਾਰਵਾਈ ਕਰਨ, ਫੇਜ਼ 5 ਦੇ ਨਾਲ ਲਗਦੇ ਉਦਯੋਗਿਕ ਖੇਤਰ ਵਿੱਚ ਟ੍ਰੈਕਟਰ ਫੈਕਟਰੀ ਦੇ ਪਿਛਲੇ ਪਾਸੈ ਕੂੜਾ ਸੁੱਟਣ ਦੀ ਕਾਰਵਾਈ ਤੇ ਤੁਰੰਤ ਰਕ ਲਗਾਉਣ, ਸ਼ਹਿਰ ਦੇ ਰੋਜਾਨਾ ਵਿਗੜ ਰਹੇ ਵਾਤਾਵਰਨ ਨੂੰ ਠੀਕ ਰਖਣ ਲਈ ਪੰਜਾਬ ਪਰਦੂਸ਼ਣ ਕੰਟਰੋਲ ਬੋਰਡ ਫੇਜ਼ 2 ਵਲੋਂ ਆਪਣੀ ਜਿੰਮੇਵਾਰੀ ਨਿਭਾਉਣ, ਸ਼ਹਿਰ ਵਿੱਚ ਰੇਹੜੀ ਫੜੀ ਵਾਲਿਆਂ ਵੱਲੋਂ ਮਾਰਕੀਟਾਂ ਅਤੇ ਪਾਰਕਿੰਗਾਂ ਵਿੱਚ ਨਜਾਇਜ ਕਬਜੇ ਦੂਰ ਕਰਵਾਊਣ, ਤਿਉਹਾਰਾਂ ਦੇ ਚਲਦੇ ਸਹਿਰ ਵਿੱਚ ਮਿਠਾਈਆਂ ਅਤੇ ਹੋਰ ਖਾਣ ਪੀਣ ਦੀਆਂ ਚੀਜਾਂ ਵਿੱਚ ਮਿਲਾਵਟ ਤੇ ਕਾਬੂ ਕਰਨ ਲਈ ਜਾਂਚ ਮੁਹਿੰਮ ਚਲਾਉਣ, ਦਵਾਈਆਂ ਉੱਪਰ ਜਿਆਦਾ ਕੀਮਤ ਲਿਖ ਕੇ ਗਕੀਤੀ ਜਾਂਦੀ ਗ੍ਰਾਂਹਕਾਂ ਦੀ ਲੁੱਟ ਬੰਦ ਕਰਵਾਊਣ ਅਤੇ ਗਮਾਡਾ ਵੱਲੋਂ ਨਵੀਂ ਲਿਆਂਦੀ ਪਾਲਿਸੀ ਮੁਤਾਬਕ ਨਵੇਂ ਸੈਕਟਰਾਂ ਵਿੱਚ ਸੜਕਾਂ ਦੀ ਚੌੜਾਈ ਨੂੰ ਘੱਟ ਕਰਨ ਦੀ ਤਜਵੀਜ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਰਵ ਸ਼੍ਰੀ ਜੈ ਸਿੰਘ ਸ਼ੈਂਹਬੀ, ਕੁਲਵਿੰਦਰ ਸਿੰਘ, ਗੁਰਚਰਨ ਸਿੰਘ ਕਪੂਰ, ਗੁਰਮੀਤ ਸਿੰਘ ਸਿਆਣ, ਪ੍ਰਵੀਨ ਕੁਮਾਰ ਕਪੂਰ, ਰਾਜਬੀਰ ਸਿੰਘ ਵੜੈਚ, ਬਲਵਿੰਦਰ ਸਿੰਘ, ਕੁਲਦੀਪ ਸਿੰਘ ਭਿੰਡਰ ਸ਼ਾਮਲ ਸਨ।

Continue Reading

Latest News

Trending