Mohali
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ ਭਲਕੇ
ਐਸ ਏ ਐਸ ਨਗਰ, 13 ਅਗਸਤ (ਸ.ਬ.) ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 14 ਅਗਸਤ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾਵੇਗਾ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਦੇ ਡਿਪਟੀ ਡਾਇਰੈਕਟਰ, ਹਰਪ੍ਰੀਤ ਸਿੰਘ ਮਾਨਸ਼ਾਹੀਆਂ ਨੇ ਦੱਸਿਆ ਕਿ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਚੱਲਣ ਵਾਲੇ ਕੈਂਪ ਵਿੱਚ ਵੀ-ਫਾਈਵ ਗਲੋਬਲ ਹਾਇਰਿੰਗ ਫਾਰ ਏਅਰਟੈੱਲ, ਵਾਂਡਰ ਸਿਸਟਮਜ਼ ਪ੍ਰਾਈਵੇਟ ਲਿਮਟਿਡ, ਆਈ ਪ੍ਰੋਸੈਸ ਸਰਵਿਸਿਜ਼ ਇੰਡੀਆ ਲਿਮਟਿਡ, ਨਵਦੇਸ਼ ਆਟੋਜ਼ ਅਤੇ ਡੀ-ਮਾਰਟ ਜ਼ੀਰਕਪੁਰ ਬਨੂੜ, ਮੁਹਾਲੀ ਵੱਲੋਂ ਐਸ. ਓ. ਐਚ. ਓ ਸਪੈਸ਼ਲਿਸਟ, ਕਸਟਮਰ ਰਿਲੇਸ਼ਨਸ਼ਿਪ ਅਫਸਰ, ਬਿਜ਼ਨਸ- ਰਿਟੇਲ, ਇਲੈਕਟ੍ਰੀਸ਼ੀਅਨ, ਮੌਰਗੇਜ ਸੇਲਜ਼ ਐਗਜ਼ੀਕਿਊਟਿਵ, ਸੇਲਜ਼ ਹੈਡ-ਚੰਡੀਗੜ੍ਹ, ਕੈਸ਼ੀਅਰ, ਬੀਮਾ ਟੈਲੀਕਾਲਰ, ਬੀਮਾ ਐਗਜ਼ੀਕਿਊਟਿਵ, ਅਕਾਊਂਟ ਮੈਨੇਜਰ-ਬੱਦੀ ਅਤੇ ਪੈਕਰ, ਕੈਸ਼ੀਅਰ, ਸੇਲਜ਼ ਐਸੋਸੀਏਟ, ਗੋਦਾਮ ਸਹਾਇਕ ਦੀਆਂ ਆਸਾਮੀਆਂ ਲਈ ਭਰਤੀ ਕੀਤੀ ਜਾਵੇਗੀ। ਭਰਤੀ ਕੀਤੇ ਗਏ ਪ੍ਰਾਰਥੀਆਂ ਦੀ ਤਨਖਾਹ ਕੰਪਨੀ ਅਨੁਸਾਰ (10000/- ਤੋਂ 23000/-) ਹੋਵੇਗੀ ਅਤੇ ਕੰਮ ਕਰਨ ਦਾ ਸਥਾਨ ਜ਼ਿਲ੍ਹਾ ਐਸ. ਏ. ਐਸ ਨਗਰ ਹੋਵੇਗਾ।
ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ। ਪ੍ਰਾਰਥੀਆਂ ਦੀ ਉਮਰ 18 ਤੋਂ 45 ਸਾਲ ਤੱਕ ਹੋਵੇਗੀ ਅਤੇ ਘੱਟੋ ਘੱਟ ਯੋਗਤਾ 10ਵੀਂ, 12ਵੀਂ ਅਤੇ ਗਰੈਜੂਏਸ਼ਨ ਪਾਸ ਲੋੜੀਂਦੀ ਹੈ।
Mohali
ਗੁਰੂਦੁਆਰਾ ਸਾਹਿਬ ਵਾਸਤੇ ਜਨਰੇਟਰ ਦਾਨ ਕੀਤਾ
ਐਸ ਏ ਐਸ ਨਗਰ, 26 ਅਕਤੂਬਰ (ਸ.ਬ.) ਗੁਰਦੁਆਰਾ ਬਾਬਾ ਪ੍ਰੀਤਮ ਦਾਸ ਜੀ ਸੋਹਾਣਾ ਸੈਕਟਰ 77 ਲਈ ਦਾਨੀ ਪਰਿਵਾਰ ਗਗਨਦੀਪ ਕੌਰ (ਕੋਠੀ ਨੰਬਰ 912 ਸੈਕਟਰ 77) ਵਲੋਂ ਵੱਡਾ ਸਾਈਲੈਂਟ ਜਰਨੇਟਰ ਦਾਨ ਕੀਤਾ।
ਗੁਰੂਦੁਆਰਾ ਸਾਹਹਿਬ ਦੀ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਦਾਨੀ ਪਰਿਵਾਰ ਵਲੋਂ ਗੁਰੂਦੁਆਰਾ ਸਾਹਿਬ ਵਿਖੇ ਜਨਰੇਟਰ ਦਾਨ ਕੀਤਾ ਗਿਆ ਹੈ। ਇਸ ਮੌਕੇ ਕਮੇਟੀ ਵਲੋਂ ਦਾਨੀ ਪਰਿਵਾਰ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ।
Mohali
ਮੇਅਰ ਸਰਬਜੀਤ ਸਿੰਘ ਸਮਾਣਾ ਵੱਲੋਂ ਪਿੰਡ ਕੁਰੜਾ, ਢੇਲਪੁਰ ਅਤੇ ਮੌਜਪੁਰ ਵਿਖੇ ਮੇਰਾ ਘਰ ਮੇਰੇ ਨਾਮ ਮੁਹਿੰਮ ਤਹਿਤ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ
ਐਸ ਏ ਐਸ ਨਗਰ, 26 ਅਕਤੂਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੇਰਾ ਘਰ -ਮੇਰਾ ਨਾਮ ਮੁਹਿੰਮ ਦੇ ਤਹਿਤ ਪਿੰਡ ਕੁਰੜਾ, ਢੇਲਪੁਰ ਅਤੇ ਮੌਜਪੁਰ ਵਿਖੇ ਮੇਰਾ ਘਰ ਮੇਰੇ ਨਾਮ ਮੁਹਿੰਮ ਤਹਿਤ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ। ਇਸ ਮੌਕੇ ਉਹਨਾਂ ਕਿਹਾ ਕਿ ਪਿੰਡਾਂ ਵਿੱਚ ਜਗ੍ਹਾ ਨੂੰ ਲੈ ਕੇ ਕਾਫੀ ਝਗੜੇ ਝਮੇਲੇ ਹੁੰਦੇ ਰਹਿੰਦੇ ਸਨ ਅਤੇ ਪਿਛਲੇ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ ਕਿ ਇਸ ਮਾਮਲੇ ਦਾ ਕੋਈ ਪੱਕਾ ਹੱਲ ਹੋਣਾ ਚਾਹੀਦਾ ਹੈ।
ਉਹਨਾਂ ਕਿਹਾ ਕਿ ਅੱਜ ਇਹਨਾਂ ਪਿੰਡਾਂ ਦੇ 560 ਦੇ ਕਰੀਬ ਪਰਿਵਾਰਾਂ ਨੂੰ ਉਹਨਾਂ ਦੀ ਮਲਕੀਅਤ ਦੇ ਨਾਲ ਸੰਬੰਧਿਤ ਪ੍ਰੋਪਰਟੀ ਕਾਰਡ ਤਕਸੀਮ ਕੀਤੇ ਗਏ ਹਨ ਅਤੇ ਇਸ ਨਾਲ ਹੁਣ ਇਹ ਉਹਨਾਂ ਦੀ ਆਪਣੀ ਮਲਕੀਅਤ ਬਣ ਜਾਵੇਗੀ, ਜਿਸ ਵਿੱਚ ਉਹਨਾਂ ਨੂੰ ਕਿਸੇ ਵੀ ਕੰਮ ਦੇ ਲਈ ਅਤੇ ਨਵਾਂ ਕੰਮ ਸ਼ੁਰੂ ਕਰਨ ਦੇ ਲਈ ਕਰਜ਼ਾ ਲੈਣ ਵਿੱਚ ਸਹੂਲਤ ਹੋਵੇਗੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਵਲੋਂ ਚੋਣਾਂ ਮੌਕੇ ਪੰਜਾਬ ਵਾਸੀਆਂ ਦੇ ਨਾਲ ਕੀਤੇ ਗਏ ਸਾਰੇ ਵਾਇਦੇ ਪੂਰੇ ਕੀਤੇ ਜਾ ਚੁੱਕੇ ਹਨੋ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਦੇ ਲਈ ਲਗਾਤਾਰ ਕੰਮ ਜਾਰੀ ਹੈ। ਉਹਨਾਂ ਕਿਹਾ ਕਿ ਮੁਹਾਲੀ ਤੋਂ ਵਿਧਾਇਕ ਸz. ਕੁਲਵੰਤ ਸਿੰਘ ਵੱਲੋਂ ਹਮੇਸ਼ਾ ਸਾਫ- ਸੁਥਰੀ ਰਾਜਨੀਤੀ ਕੀਤੀ ਗਈ ਹੈ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਾਂ ਰਹਿੰਦਿਆਂ ਹੱਲ ਕਰਨ ਨੂੰ ਪਹਿਲ ਦਿੱਤੀ ਹੈ।
ਇਸ ਮੌਕੇ ਸਰਪੰਚ ਮੁਖਤਿਆਰ ਸਿੰਘ, ਗੁਰਪ੍ਰੀਤ ਸਿੰਘ ਕਰੜਾ, ਨਗਰ ਨਿਗਮ ਦੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਵੀ ਹਾਜ਼ਰ ਸਨ।
Mohali
ਮੁਹਾਲੀ ਵਿੱਚ ਪ੍ਰਵਾਸੀ ਮੰਗਤਿਆਂ ਦਾ ਗਿਰੋਹ ਸਰਗਰਮ
ਛੋਟੇ ਛੋਟੇ ਬੱਚਿਆਂ ਦੀ ਆੜ ਵਿੱਚ ਮੁੱਖ ਸੜਕਾਂ ਦੇ ਕਿਨਾਰੇ ਮੰਗਦੇ ਹਨ ਭੀਖ
ਐਸ ਏ ਐਸ ਨਗਰ, 26 ਅਕਤੂਬਰ (ਸ.ਬ.) ਮੁਹਾਲੀ ਸ਼ਹਿਰ ਵਿੱਚ ਪਿਛਲੇ ਕਾਫੀ ਸਮੇਂ ਤੋਂ ਪ੍ਰਵਾਸੀ ਮੰਗਤਿਆਂ ਦਾ ਗਿਰੋਹ ਸਰਗਰਮ ਹੈ ਜੋ ਛੋਟੇ ਛੋਟੇ ਬੱਚਿਆਂ ਦੀ ਆੜ ਵਿੱਚ ਮੁੱਖ ਸੜਕਾਂ ਦੇ ਨਾਲ ਨਾਲ ਭੀਖ ਮੰਗਦਾ ਹੈ। ਇਹ ਭਿਖਾਰੀ ਸੜਕ ਦੇ ਕਿਨਾਰੇ ਖੜ੍ਹ ਜਾਂਦੇ ਹਨ ਅਤੇ ਜਦੋਂ ਕੋਈ ਵਾਹਨ ਆਉਂਦਾ ਹੈ ਤਾਂ ਅਚਾਨਕ ਅੱਗੇ ਆ ਕੇ ਭੀਖ ਮੰਗਣ ਲੱਗ ਜਾਂਦੇ ਹਨ ਅਤੇ ਇਹਨਾਂ ਕਾਰਨ ਕਦੇ ਵੀ ਕੋਈ ਵੀ ਹਾਦਸਾ ਵਾਪਰ ਸਕਦਾ ਹੈ।
ਇਸ ਸੰਬੰਧੀ ਸਮਾਜਸੇਵੀ ਆਗੂ ਸz. ਜਤਿੰਦਰ ਆਨੰਦ ਕਹਿੰਦੇ ਹਨ ਕਿ ਇਹ ਪ੍ਰਵਾਸੀ ਸੜਕਾਂ ਕਿਨਾਰੇ ਹੀ ਖਾਣਾ ਪੀਣਾ ਤੇ ਰੋਜ਼ਮਰਾ ਦੇ ਕੰਮ ਕਰਦੇ ਹਨ ਪਰ ਪ੍ਰਸ਼ਾਸਨ ਦਾ ਧਿਆਨ ਇਸ ਸਮਸਿਆ ਵੱਲ ਨਹੀਂ ਗਿਆ। ਇਹ ਮੰਗਤੇ ਤੁਰੇ ਜਾਂਦੇ ਆਮ ਲੋਕ, ਪਰਿਵਾਰਾਂ ਦੇ ਪਿੱਛੇ ਆਪਣੇ ਨੰਗ ਧੜੰਗ ਬੱਚਿਆਂ ਨੂੰ ਭੇਜ ਦਿੰਦੇ ਹਨ ਜਿਹੜੇ ਉਹਨਾਂ ਤੋਂ ਭੀਖ ਮੰਗਦੇ ਹਨ ਅਤੇ ਅਕਸਰ ਲੋਕ ਇਹਨਾਂ ਤੇ ਤਰਸ ਖਾ ਕੇ ਇਹਨਾਂ ਨੂੰ ਕੁੱਝ ਨਾ ਕੁੱਝ ਦੇ ਦਿੰਦੇ ਹਨ।
ਵਸਨੀਕਾਂ ਅਨੁਸਾਰ ਇਹ ਪ੍ਰਵਾਸੀ ਸ਼ਾਮ ਵੇਲੇ ਸ਼ਰਾਬ, ਮੀਟ ਤੇ ਹੋਰ ਨਸ਼ਿਆਂ ਵਿੱਚ ਮਸਤ ਰਹਿੰਦੇ ਹਨ ਅਤੇ ਸ਼ਹਿਰ ਦੀਆਂ ਮਾਰਕੀਟਾਂ ਵਿੱਚ ਪਹੁੰਚ ਕੇ ਭੀਖ ਮੰਗਣ ਲੱਗ ਜਾਂਦੇ ਹਨ ਜਿਸ ਕਾਰਨ ਮਾਰਕੀਟਾਂ ਵਿੱਚ ਆਉਂਦੇ ਖਰੀਦਦਾਰਾਂ ਅਤੇ ਦੁਕਾਨਦਾਰ ਨੂੰ ਤੰਗ ਹੋਣਾ ਪੈਂਦਾ ਹੈ। ਵਸਨੀਕਾਂ ਦੀ ਮੰਗ ਹੈ ਕਿ ਪ੍ਰਸ਼ਾਸਨ ਵਲੋਂ ਇਸ ਸਮੱਸਿਆ ਦੇ ਹਲ ਲਈ ਠੋਸ ਕਾਰਵਾਈ ਕੀਤੀ ਜਾਵੇ ਤਾਂ ਜੋ ਤੋਂ ਜਨਤਾ ਨੂੰ ਇਹਨਾਂ ਤੋਂ ਛੁਟਕਾਰਾ ਮਿਲੇ।
-
International2 months ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
Punjab2 months agoਪੰਜਾਬ ਪੁਲੀਸ ਵਲੋਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਵਿਅਕਤੀ ਕਾਬੂ
-
International1 month ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International1 month ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
National1 month agoਤਾਇਕਵਾਂਡੋ ਮੁਕਾਬਲਿਆਂ ਵਿੱਚ ਬੱਚਿਆਂ ਨੇ ਦਿਖਾਏ ਜੌਹਰ
-
Mohali2 months agoਸ਼ਹੀਦ ਜਥੇਦਾਰ ਸ਼ੇਰ ਸਿੰਘ ਡੂਮਛੇੜੀ ਦੇ ਜੀਵਨ ਤੇ ਸੰਘਰਸ਼ ਤੇ ਆਧਾਰਿਤ ਪੁਸਤਕ ਦਾ ਲੋਕ ਅਰਪਣ 12 ਨੂੰ
-
International2 months ago
ਇਰਾਨ ਵੱਲੋਂ ਜਾਰਡਨ ਵਿੱਚ ਅਮਰੀਕੀ ਏਅਰਬੇਸ ਤੇ ਮਿਜ਼ਾਈਲ ਹਮਲਾ, ਕਈ ਲੜਾਕੂ ਜਹਾਜ਼ ਨੁਕਸਾਨੇ
-
National2 months agoਤੇਜ਼ ਰਫ਼ਤਾਰ ਕਾਰ ਡਿਵਾਈਡਰ ਨਾਲ ਟਕਰਾਈ, 3 ਵਿਅਕਤੀਆਂ ਦੀ ਮੌਤ
