Connect with us

Chandigarh

ਸਵੈਰਾਜ ਦੀ ਜੜ੍ਹ ਹੈ ਗ੍ਰਾਮ ਸਭਾ : ਲੋਕ ਰਾਜ ਪੰਜਾਬ

Published

on

ਗ੍ਰਾਮ-ਸਭਾਵਾ ਦੇ ਮਤਿਆਂ ਕਰਕੇ ਜ਼ਬਰੀ ਜ਼ਮੀਨ ਕਾਨੂੰਨ ਵਾਪਸ ਹੋਇਆ

ਚੰਡੀਗੜ੍ਹ, 16 ਅਗਸਤ (ਸ.ਬ.) ‘ਲੋਕ-ਰਾਜ’ ਪੰਜਾਬ ਨੇ ਕਿਹਾ ਹੈ ਕਿ ਦੇਸ਼ ਦੀ ਅਜ਼ਾਦੀ ਦੇ 78 ਸਾਲ ਮਗਰੋਂ ਵੀ ਪੇਂਡੂ ਲੋਕਾਂ, ਕਮਜ਼ੋਰ ਵਰਗਾਂ ਅਤੇ ਧਾਰਮਿਕ ਘੱਟ ਗਿਣਤੀਆ ਨੂੰ ਆਰਥਿਕ ਸਮਾਜਿਕ ਅਤੇ ਧਾਰਮਿਕ ਗੁਲਾਮੀ ਦੇ ਜੀਵਨ ਦਾ ਮੂਲ ਕਾਰਨ ਗ੍ਰਾਮ ਸਭਾਵਾਂ ਨੂੰ ਸੰਵਿਧਾਨ ਵੱਲੋਂ ਦਿਤੀ ਗਈ ਖ਼ੁਦਮੁਖ਼ਤਾਰੀ ਸਵੈਰਾਜ ਦਾ ਲਾਗੂ ਨਾ ਹੋਣਾ ਹੈ।

ਲੋਕ ਰਾਜ ਪੰਜਾਬ ਦੇ ਪ੍ਰਧਾਨ ਅਤੇ ਗੁਰੂ-ਅਦਬ ਮੋਰਚਾ ਸਰਹਿੰਦ ਦੇ ਕਨਵੀਨਰ ਡਾ. ਮਨਜੀਤ ਸਿੰਘ ਰੰਧਾਵਾ ਸਮੇਤ ਹੋਰਨਾਂ ਆਗੂਆਂ ਨੇ ਇੱਥੇ ਜਾਰੀ ਕੀਤੇ ਇੱਕ ਬਿਆਨ ਵਿੱਚ ਕਿਹਾ ਕਿ ਭਾਰਤ ਇੱਕ ਖੇਤੀ ਪ੍ਰਧਾਨ ਦੇਸ਼ ਹੈ ਜਿਸਦੀ ਦੋ ਤਿਹਾਈ ਤੋਂ ਵੱਧ ਅਬਾਦੀ ਪਿੰਡਾਂ ਵਿੱਚ ਵਸਦੀ ਹੈ। ਪਰ ਆਜ਼ਾਦੀ ਦੇ 78 ਸਾਲ ਬਾਅਦ ਵੀ ਪਿੰਡਾਂ ਦੇ ਵਸਨੀਕ ਜੀਵਨ ਦੀਆਂ ਮੁਢਲੀਆਂ ਸਹੂਲਤਾਂ ਤੋਂ ਵੀ ਵਾਂਝੇ ਹਨ।

ਉਹਨਾਂ ਕਿਹਾ ਕਿ ਪਿੰਡਾਂ ਵਿੱਚ ਵਸਦੇ ਭਾਰਤ ਨੂੰ ਕੱਚੇ ਮਾਲ ਦੀ ਮੰਡੀ ਰੱਖ ਕੇ ਸਰਮਾਏਦਾਰਾਂ ਨੂੰ ਦੋਵੇਂ ਹੱਥੀਂ ਲੁਟਾਇਆ ਜਾ ਰਿਹਾ ਹੈ। ਖੇਤੀ ਦੇ ਕਿੱਤੇ ਨੂੰ ਘਾਟੇਵੰਦ ਰੱਖ ਕੇ ਕਿਰਸਾਨੀ ਨੂੰ ਖ਼ੁਦਕਸ਼ੀਆਂ ਤੱਕ ਲਈ ਮਜ਼ਬੂਰ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਪੂੰਜੀਪਤੀਆਂ ਦੀਆਂ ਰਖੈਲ ਸਰਕਾਰਾਂ ਨੇ ਸਾਰੇ ਦੇਸ਼ ਵਿੱਚ ਕਾਲੇ ਕਾਨੂੰਨ ਬਣਾ ਕੇ, ਕਿਸਾਨਾਂ ਤੋਂ ਉਹਨਾਂ ਦੀਆਂ ਪਿਤਾ ਪੁਰਖੀ ਜ਼ਮੀਨਾਂ ਤੱਕ ਵੀ ਆਰਥਿਕ ਮਜਬੂਰੀ ਵੱਸ ਜਾਂ ਧੱਕੇ ਨਾਲ ਖੋਹ ਕੇ ਵੱਡੇ ਪੂੰਜੀਪਤੀਆਂ ਨੂੰ ਦੇਣ ਦੀ ਪ੍ਰਕਿਰਿਆ ਆਰੰਭੀ ਹੋਈ ਹੈ।

ਉਹਨਾਂ ਕਿਹਾ ਕਿ ਪੰਜਾਬ ਵਿੱਚ ਡੈਮਾਂ ਦਾ ਪਾਣੀ ਛੱਡਣ ਕਰਕੇ ਆਏ ਮੌਜੂਦਾ ਮਾਰੂ ਹੜ੍ਹਾਂ ਬਾਰੇ ਦੋ ਸਾਲ ਪਹਿਲਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਦਿਤੇ ਯਾਦ ਪੱਤਰ ਵਿੱਚ ਮੰਗ ਕੀਤੀ ਗਈ ਸੀ ਕਿ ਉਹ ਭਾਖੜਾ ਤੇ ਪੋੌਂਗ ਡੈਮਾਂ ਦਾ ਪਾਣੀ ਬਾਰ ਬਾਰ ਛੱਡਣ ਕਰਕੇ ਪੰਜਾਬ ਦੇ ਨਿੱਤ ਦੇ ਉਜਾੜੇ ਦੀ ਅਦਾਲਤੀ ਜਾਂਚ ਕਰਵਾਉਣ ਅਤੇ ਨਿਤ ਦੇ ਮਾਰੂ ਹੜ੍ਹਾਂ ਦੇ ਪ੍ਰਕੋਪ ਨੂੰ ਰੋਕਣ ਵਾਸਤੇ ਡੈਮਾਂ ਦਾ ਕੰਟਰੋਲ ਲੈਣ ਲਈ ਠੋਸ ਕਦਮ ਚੁੱਕਣ, ਪਰੰਤੂ ਅਫ਼ਸੋਸ ਹੈ ਕਿ ਇੱਕ ਵੀ ਸਾਰਥਕ ਕਦਮ ਨਹੀਂ ਚੁੱਕਿਆ ਗਿਆ। ਜਿਸ ਕਰਕੇ ਅੱਧਾ ਪੰਜਾਬ ਫ਼ੇਰ ਡੈਮਾਂ ਤੋਂ ਪਾਣੀ ਛੱਡ ਕੇ ਰੋੜ੍ਹ ਦਿੱਤਾ ਗਿਆ ਹੈ।

ਵਿਦਿਆਰਥੀ ਆਗੂ ਯਾਦਵਿੰਦਰ ਸਿੰਘ ਯਾਦੂ ਨੇ ਕਿਹਾ ਕਿ, ਪੰਜਾਬ ਦੇ ਅਣਖੀ ਲੋਕਾਂ ਨੇ ਜਾਨ-ਹੀਲਵੀਂ ਲੜਾਈ ਲੜ ਕੇ, ਗ੍ਰਾਮ ਸਭਾਵਾਂ ਦੇ ਮਤਿਆਂ ਦੀ ਅਚੂਕ ਮੁਹਿੰਮ ਨਾਲ ਇੱਕ ਵਾਰ ਤਾਂ ਇਸ ਕਿਸਾਨ ਅਤੇ ਲੋਕ-ਮਾਰੂ ਜ਼ਬਰ ਨੂੰ ਠੱਲ੍ਹ ਪਾ ਲਈ ਹੈ। ਪਰ ਗ੍ਰਾਮ-ਸਭਾਵਾਂ ਦੇ ਮਤਿਆ ਦੀ ਮੁਹਿੰਮ ਅੱਧ ਵਿੱਚਕਾਰ ਹਰਗਿਜ਼ ਵੀ ਨਹੀਂ ਰੁਕਣੀ ਚਾਹੀਦੀ, ਜੋ ਇਸ ਮਾਰੂ ਵਾਰ ਨੂੰ ਮੁੜ ਨਾ ਹੋਣ ਤੋਂ ਪੱਕੇ ਤੌਰ ਤੇ ਰੋਕਣ ਲਈ ਲਾਜ਼ਮੀ ਹੈ।

ਪੰਜਾਬ ਰਾਜ ਬਿਜਲੀ ਬੋਰਡ ਦੇ ਸਾਬਕਾ ਚੇਅਰਮੈਨ ਇੰਜ ਹਰਿੰਦਰ ਸਿੰਘ ਬਰਾੜ ਨੇ ਕਿਹਾ ਕਿ ਡੈਮਾਂ ਦਾ ਪਾਣੀ ਛੱਡਣ ਕਰਕੇ ਨਿੱਤ ਦੇ ਮਾਰੂ ਹੜਾਂ ਦੇ ਮਾਰੂ ਪ੍ਰਕੋਪ ਅਤੇ ਉਜਾੜੇ ਤੋਂ ਪੱਕੇ ਤੌਰ ਤੇ ਬਚਾਉਣ ਲਈ, ਭਾਖ਼ੜਾ ਅਤੇ ਪੌਂਗ ਡੈਮਾਂ ਦਾ ਕੰਟਰੋਲ ਪੰਜਾਬ ਨੂੰ ਦੇਣ ਦੇ ਮਤੇ ਪਾਏ ਜਾਣੇ ਵੀ ਲਾਜ਼ਮੀ ਹਨ।

ਗੁਰੂ ਅਦਬ ਮੋਰਚਾ ਸਰਹਿੰਦ ਅਤੇ ਸਭਿਆਚਾਰ ਤੇ ਵਿਰਸਾ ਸੰਭਾਲ ਮੰਚ ਨੇ, ਗਰੂ-ਅਦਬ ਰੱਖਣ ਲਈ ਵੀ ਗ੍ਰਾਮ ਸਭਾਵਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਤਾਬਦੀ ਗੁਰਪੁਰਬ ਸਮਾਗਮਾਂ ਦੌਰਾਨ, ਗੁਰਮਤੇ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਰੇ ਦੀ ਗੁਰਮਰਿਆਦਾ ਸੁਰਜੀਤ ਕਰਨ ਵਿੱਚ ਆਪਣਾ ਇਖ਼ਲਾਕੀ ਫਰਜ਼ ਨਿਭਾਉਣ ਵਿੱਚ ਪਹਿਲ ਕਰਨ ਦੀ ਅਪੀਲ ਕੀਤੀ ਹੈ।

Continue Reading

Chandigarh

ਪੰਜਾਬ ਵਿਜੀਲੈਂਸ ਵੱਲੋਂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ 40,000 ਪੰਨਿਆਂ ਦੀ ਚਾਰਜਸ਼ੀਟ ਦਾਖ਼ਲ

Published

on

By

ਚੰਡੀਗੜ੍ਹ, 28 ਅਕਤੂਬਰ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਡਰੱਗ-ਮਨੀ ਮਾਮਲੇ ਵਿੱਚ ਲਗਪਗ 40,000 ਪੰਨਿਆਂ ਦੀ ਪੂਰਕ ਚਾਰਜਸ਼ੀਟ (ਸਪਲੀਮੈਂਟਰੀ ਦੋਸ਼ ਪੱਤਰ) ਦਾਖ਼ਲ ਕੀਤੀ ਗਈ ਹੈ।

ਸਰਕਾਰੀ ਬੁਲਾਰੇ ਅਨੁਸਾਰ ਜਾਂਚ ਦੌਰਾਨ ਇਸ ਮਾਮਲੇ ਨਾਲ ਜੁੜੇ ਲਗਪਗ 736.96 ਕਰੋੜ ਰੁਪਏ ਦੀ ਡਰੱਗ-ਮਨੀ (ਨਸ਼ੇ ਦੀ ਕਮਾਈ) ਦੇ ਲੈਣ-ਦੇਣ ਦਾ ਪਤਾ ਲਗਾਇਆ ਗਿਆ ਹੈ। ਇਸ ਵਿੱਚ 161 ਕਰੋੜ ਰੁਪਏ ਦੇ ਗ਼ੈਰ-ਹਿਸਾਬੀ ਨਕਦ ਜਮ੍ਹਾਂ, 141 ਕਰੋੜ ਰੁਪਏ ਸ਼ੱਕੀ ਵਿਦੇਸ਼ੀ ਇਕਾਈਆਂ ਰਾਹੀਂ ਭੇਜੇ ਗਏ ਅਤੇ 236 ਕਰੋੜ ਰੁਪਏ ਕੰਪਨੀਆਂ ਦੇ ਖਾਤਿਆਂ ਵਿੱਚ ਅਣ ਐਲਾਨੀ ਰਕਮ ਵਜੋਂ ਸ਼ਾਮਲ ਹਨ। ਬੁਲਾਰੇ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਦਾਖ਼ਲ ਕੀਤੀ ਗਈ ਪਹਿਲੀ ਚਾਰਜਸ਼ੀਟ ਵਿੱਚ 540 ਕਰੋੜ ਰੁਪਏ ਦੀਆਂ ਸੰਪਤੀਆਂ ਦਾ ਜ਼ਿਕਰ ਕੀਤਾ ਗਿਆ ਸੀ।

ਬੁਲਾਰੇ ਨੇ ਦੱਸਿਆ ਕਿ ਜਾਂਚ ਵਿੱਚ ਮਜੀਠੀਆ ਦੇ ਵਿੱਤੀ ਨੈਟਵਰਕ, ਸ਼ਰਾਬ ਕੰਪਨੀਆਂ ਦੇ ਤਬਾਦਲਿਆਂ (ਟ੍ਰਾਂਸਫਰਾਂ) ਅਤੇ ਅੰਤਰਰਾਸ਼ਟਰੀ ਤਸਕਰਾਂ ਨਾਲ ਕਥਿਤ ਸਬੰਧਾਂ ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ। ਕੇਸ ਦੇ ਪੁਰਾਣੇ ਰਿਕਾਰਡਾਂ ਵਿੱਚ ਸਤਪ੍ਰੀਤ ਸਿੰਘ ਉਰਫ਼ ‘ਸੱਤਾ’ ਅਤੇ ਪਰਮਿੰਦਰ ਸਿੰਘ ਉਰਫ਼ ‘ਪਿੰਡੀ’ ਨਾਲ ਉਨ੍ਹਾਂ ਦੇ ਸਬੰਧਾਂ ਤੇ ਵੀ ਸਵਾਲ ਖੜ੍ਹੇ ਕੀਤੇ ਗਏ ਸਨ, ਜਿਸ ਵਿੱਚ ਮੰਤਰੀ ਵਜੋਂ ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਨੂੰ ਆਪਣੀ ਗੱਡੀ ਵਿੱਚ ਲੈ ਕੇ ਜਾਣ ਦੇ ਦਾਅਵੇ ਵੀ ਸ਼ਾਮਲ ਹਨ।

ਸਰਕਾਰੀ ਬੁਲਾਰੇ ਨੇ ਕਿਹਾ ਕਿ ਜਾਂਚ ਵਿੱਚ ਮਜੀਠੀਆ ਨਾਲ ਜੁੜੀਆਂ ਕੰਪਨੀਆਂ ਦੇ ਵਿੱਤੀ ਲੈਣ-ਦੇਣ ਦੀ ਵੀ ਜਾਂਚ ਕੀਤੀ ਗਈ ਹੈ, ਜਿਸ ਵਿੱਚ ‘ਸਰਾਇਆ ਇੰਡਸਟਰੀਜ਼’ ਪ੍ਰਮੁੱਖ ਤੌਰ ਤੇ ਸਾਹਮਣੇ ਆਈ ਹੈ। ਜਾਂਚ ਦੌਰਾਨ ਸ਼ਰਾਬ ਕੰਪਨੀਆਂ, ਸ਼ੱਕੀ ਵਿਦੇਸ਼ੀ ਇਕਾਈਆਂ ਅਤੇ ਅਕਾਲੀ ਆਗੂ ਨਾਲ ਜੁੜੇ ਵਪਾਰਕ ਸਹਿਯੋਗੀਆਂ ਦੇ ਲੈਣ-ਦੇਣ ਨੂੰ ਵੀ ਸ਼ਾਮਲ ਕੀਤਾ ਗਿਆ ਹੈ।

Continue Reading

Chandigarh

31 ਅਕਤੂਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

Published

on

By

ਚੰਡੀਗੜ੍ਹ, 28 ਅਕਤੂਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ 31 ਅਕਤੂਬਰ ਦਿਨ ਸ਼ਨੀਵਾਰ ਨੂੰ ਮੰਤਰੀ ਮੰਡਲ ਦੀ ਇੱਕ ਅਹਿਮ ਮੀਟਿੰਗ ਬੁਲਾਈ ਗਈ ਹੈ।

ਇਹ ਮੀਟਿੰਗ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਤੇ ਹੋਵੇਗੀ, ਜਿਸ ਸੰਬੰਧੀ ਇਕ ਪੱਤਰ ਜਾਰੀ ਕੀਤਾ ਗਿਆ ਹੈ। ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ।

ਹਾਲਾਂਕਿ ਮੀਟਿੰਗ ਦਾ ਏਜੰਡਾ ਕੀ ਹੈ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ, ਜੋ ਕਿ ਮੌਕੇ ਤੇ ਹੀ ਤੈਅ ਕੀਤਾ ਜਾਵੇਗਾ। ਉਮੀਦ ਕੀਤੀ ਜਾ ਰਹੀ ਹੈ ਕਿ ਪੰਜਾਬ ਸਰਕਾਰ ਦੀਵਾਲੀ ਤੋਂ ਪਹਿਲਾਂ ਕੋਈ ਵੱਡਾ ਤੋਹਫ਼ਾ ਦੇ ਸਕਦੀ ਹੈ।

Continue Reading

Chandigarh

ਵਿਜੀਲੈਂਸ ਵੱਲੋਂ ਲੁਧਿਆਣਾ ਨਗਰ ਨਿਗਮ ਦਾ ਇੰਸਪੈਕਟਰ 25,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

Published

on

By

ਚੰਡੀਗੜ੍ਹ, 28 ਅਕਤੂਬਰ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਜ਼ੋਨ-ਬੀ ਲੁਧਿਆਣਾ ਵਿਖੇ ਤਾਇਨਾਤ ਇੰਸਪੈਕਟਰ ਸ਼ੁਭਮ ਨੂੰ 25,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਲੁਧਿਆਣਾ ਦੇ ਅਜੀਤ ਨਗਰ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਸ ਦੇ ਪਿਤਾ ਦੀ ਮੌਤ ਤੋਂ ਬਾਅਦ ਜੱਦੀ ਜਾਇਦਾਦ ਨੂੰ ਉਸ ਦੇ ਅਤੇ ਉਸ ਦੇ ਭਰਾਵਾਂ ਦੇ ਨਾਮ ਤਬਦੀਲ ਕਰਵਾਉਣ ਲਈ ਉਨ੍ਹਾਂ ਵੱਲੋਂ ਲੋੜੀਂਦੇ ਦਸਤਾਵੇਜ਼ ਨਗਰ ਨਿਗਮ ਜ਼ੋਨ-ਬੀ, ਲੁਧਿਆਣਾ ਵਿਖੇ ਜਮ੍ਹਾਂ ਕਰਵਾਏ ਗਏ ਸਨ, ਜੋ ਸਬੰਧਤ ਇੰਸਪੈਕਟਰ ਸ਼ੁਭਮ, ਨਗਰ ਨਿਗਮ ਜ਼ੋਨ-ਬੀ, ਲੁਧਿਆਣਾ ਨੂੰ ਮਾਰਕ ਕੀਤੇ ਗਏ ਸਨ। ਸ਼ਿਕਾਇਤਕਰਤਾ ਅਤੇ ਉਸ ਦੇ ਭਰਾਵਾਂ ਦੇ ਨਾਮ ਜੱਦੀ ਜਾਇਦਾਦ ਤਬਦੀਲ ਕਰਨ ਬਦਲੇ ਉਕਤ ਇੰਸਪੈਕਟਰ ਸ਼ੁਭਮ ਉਨ੍ਹਾਂ ਤੋਂ 25,000 ਰੁਪਏ ਰਿਸ਼ਵਤ ਮੰਗ ਰਿਹਾ ਸੀ।

ਰਿਸ਼ਵਤ ਦੇਣ ਲਈ ਰਾਜ਼ੀ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਇਸ ਸਬੰਧੀ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨਾਲ ਸੰਪਰਕ ਕੀਤਾ। ਉਸ ਦੀ ਸ਼ਿਕਾਇਤ ਤੇ ਕਾਰਵਾਈ ਕਰਦਿਆਂ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਮੁਲਜ਼ਮ ਇੰਸਪੈਕਟਰ ਸ਼ੁਭਮ ਨੂੰ ਸ਼ਿਕਾਇਤਕਰਤਾ ਤੋਂ 25,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।

ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Continue Reading

Latest News

Trending