International
ਸਿਰੇ ਨਹੀਂ ਚੜ੍ਹੀ ਟਰੰਪ-ਪੂਤਿਨ ਦੀ ਗੱਲਬਾਤ
ਅਮਰੀਕੀ ਅਤੇ ਰੂਸੀ ਰਾਸ਼ਟਰਪਤੀ ਵਿਚਾਲੇ ਅਲਾਸਕਾ ਵਿੱਚ ਤਿੰਨ ਘੰਟੇ ਤੱਕ ਹੋਈ ਗੱਲਬਾਤ
ਅਲਾਸਕਾ,16 ਅਗਸਤ (ਸ.ਬ.) ਯੂਕਰੇਨ ਅਤੇ ਰੂਸ ਵਿਚਾਲੇ ਜਾਰੀ ਯੁੱਧ ਨੂੰ ਸਮਾਪਤ ਕਰਵਾਉਣ ਲਈ ਅਮਰੀਕਾ ਦੇ ਰਾਸ਼ਟਰਪਤੀ ਡੋਨਡਲ ਟਰੰਪ ਅਤੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਦਰਮਿਆਨ ਅਲਾਸਕਾ ਵਿੱਚ ਹੋਈ ਗੱਲਬਾਤ ਸਿਰੇ ਨਹੀਂ ਚੜ੍ਹ ਪਾਈ ਹੈ ਅਤੇ ਦੋਵਾਂ ਨੇਤਾਵਾਂ ਵਿਚਾਲੇ ਕੁੱਝ ਅਹਿਮ ਮੁੱਦਿਆਂ ਤੇ ਸਹਿਮਤੀ ਨਹੀਂ ਬਣੀ ਹੈ। ਹਾਲਾਂਕਿ ਦੋਵਾਂ ਨੇਤਾਵਾਂ ਨੇ ਇਸ ਗੱਲਬਾਤ ਨੂੰ ਸਾਰਥਕ ਦੱਸਿਆ ਹੈ। ਰੂਸ ਅਤੇ ਯੂਕਰੇਨ ਦਰਮਿਅਨ ਯੁੱਧ ਸ਼ੁਰੂ ਹੋਣ ਤੋਂ ਬਾਅਦ ਪੂਤਿਨ ਅਤੇ ਅਮਰੀਕੀ ਰਾਸ਼ਟਰਪਤੀ ਵਿਚਕਾਰ ਇਹ ਪਹਿਲੀ ਮੁਲਾਕਾਤ ਹੈ।
ਦੋਵਾਂ ਨੇਤਾਵਾਂ ਵਿੱਚ ਹੋਈ ਮੀਟਿੰਗ ਉਪਰੰਤ ਪੁੂਤਿਨ ਨੇ ਦਾਅਵਾ ਕੀਤਾ ਕਿ ਯੂਕਰੇਨ ਬਾਰੇ ‘ਸਹਿਮਤੀ’ ਬਣੀ ਹੈ। ਉਨ੍ਹਾਂ ਨਾਲ ਹੀ ਯੂਰਪ ਨੂੰ ਚਿਤਾਵਨੀ ਦਿੱਤੀ ਕਿ ਉਹ ਤਰੱਕੀ ਵਿੱਚ ਕੋਈ ਰੁਕਾਵਟ ਨਾ ਪਾਵੇ। ਪੂਤਿਨ ਦੇ ਦਾਅਵੇ ਤੋਂ ਬਾਅਦ ਟਰੰਪ ਨੇ ਕਿਹਾ, ਜਦੋਂ ਤੱਕ ਕੋਈ ਸਮਝੌਤਾ ਨਹੀਂ ਹੋ ਜਾਂਦਾ, ਉਦੋਂ ਤੱਕ ਕੁੱਝ ਵੀ ਪੱਕੇ ਤੌਰ ਤੇ ਨਹੀਂ ਕਿਹਾ ਜਾ ਸਕਦਾ। ਟਰੰਪ ਨੇ ਕਿਹਾ ਕਿ ਉਹ ਪੂਤਿਨ ਅਤੇ ਉਨ੍ਹਾਂ ਦਰਮਿਆਨ ਹੋਈ ਗੱਲਬਾਤ ਦੀ ਜਾਣਕਾਰੀ ਦੇਣ ਲਈ ਯੂਕਰੇਨ ਦੇ ਰਾਸ਼ਟਰਪਤੀ ਵਾਲੋਦੀਮੀਰ ਜ਼ੈਲੈਂਸਕੀ ਅਤੇ ਯੂਰਪੀਅਨ ਨੇਤਾਵਾਂ ਨੂੰ ਸੱਦਣਗੇ।
ਟਰੰਪ ਵਾਰ-ਵਾਰ ਯੂਕਰੇਨ ਨੂੰ ਅਮਰੀਕਾ ਦੇ ਸਮਰਥਨ ਤੇ ਆਪਣਾ ਇਤਰਾਜ਼ ਜਤਾ ਚੁੱਕੇ ਹਨ ਅਤੇ ਉਹਨਾਂ ਪੂਤਿਨ ਦੀ ਤਾਰੀਫ ਕੀਤੀ ਹੈ। ਮੁੜ ਰਾਸ਼ਟਰਪਤੀ ਬਣਨ ਤੇ ਉਨ੍ਹਾਂ ਵਿਸ਼ਵਾਸ ਨਾਲ ਕਿਹਾ ਸੀ ਕਿ ਉਹ ਦੋਵਾਂ ਦੇਸ਼ਾਂ ਵਿਚਕਾਰ ਜੰਗ ਖਤਮ ਕਰਵਾਉਣਗੇ। ਹਾਲਾਂਕਿ ਆਪਣੇ ਕਾਰਜਕਾਲ ਦੇ ਸੱਤ ਮਹੀਨੇ ਬੀਤ ਜਾਣ ਤੋਂ ਬਾਅਦ ਵੀ ਉਹ ਪੂਤਿਨ ਨੂੰ ਲੜਾਈ ਰੋਕਣ ਲਈ ਰਾਜ਼ੀ ਨਹੀਂ ਕਰ ਸਕੇ ਹਨ।
ਮੀਟਿੰਗ ਮਗਰੋਂ ਟਰੰਪ ਨੇ ਕਿਹਾ, ”ਸਾਡੀ ਮੀਟਿੰਗ ਬੇਹੱਦ ਸਫ਼ਲ ਰਹੀ, ਕਈ ਮੁੱਦਿਆਂ ਤੇ ਸਹਿਮਤੀ ਬਣੀ ਹੈ, ਕੁੱਝ ਬਾਕੀ ਹਨ। ਕੁੱਝ ਉਨ੍ਹੇ ਮਹੱਤਵਪੂਰਨ ਨਹੀਂ ਹਨ। ਇੱਕ ਸਭ ਤੋਂ ਮਹੱਤਵਪੂਰਨ ਹੈ ਅਤੇ ਇਸ ਗੱਲ ਦੀ ਸੰਭਾਵਨਾ ਹੈ ਕਿ ਅਸੀਂ ਉਹਨਾਂ ਨੂੰ ਵੀ ਸੁਲਝਾ ਲਵਾਂਗੇ।
ਦੂਜੇ ਪਾਸੇ ਪੁੂਤਿਨ ਨੇ ਕਿਹਾ ਕਿ ਟਰੰਪ ਇਸ ਗੱਲ ਨੂੰ ਸਮਝਦੇ ਹਨ ਕਿ ਰੂਸ ਦੇ ਆਪਣੇ ਹਿੱਤ ਹਨ। ਉਨ੍ਹਾਂ ਕਿਹਾ ਕਿ ਰੂਸ ਅਤੇ ਅਮਰੀਕਾ ਨੂੰ ‘ਪੁਰਾਣਾ ਅਧਿਆਏ’ ਬੰਦ ਕਰਕੇ ਸਹਿਯੋਗ ਦੇ ਰਾਹ ਤੇ ਅੱਗੇ ਵਧਣਾ ਚਾਹੀਦਾ ਹੈ। ਉਹਨਾਂ ਟਰੰਪ ਦੀ ਤਾਰੀਫ ਕਰਦਿਆਂ ਕਿਹਾ ਕਿ ਉਹ ਇਸ ਬਾਰੇ ਸਪੱਸ਼ਟ ਹਨ ਕਿ ਉਹ ਕੀ ਪ੍ਰਾਪਤ ਕਰਨਾ ਚਾਹੁੰਦੇ ਹਨ ਅਤੇ ਆਪਣੇ ਦੇਸ਼ ਦੀ ਖੁਸ਼ਹਾਲੀ ਦੀ ਪਰਵਾਹ ਕਰਦੇ ਹਨ, ਨਾਲ ਹੀ ਇਹ ਵੀ ਸਮਝਦੇ ਹਨ ਕਿ ਰੂਸ ਦੇ ਆਪਣੇ ਰਾਸ਼ਟਰੀ ਹਿੱਤ ਹਨ।
ਲਗਭਗ ਢਾਈ ਤੋਂ ਤਿੰਨ ਘੰਟੇ ਤੱਕ ਚੱਲੀ ਮੀਟਿੰਗ ਵਿੱਚ ਕੋਈ ਠੋਸ ਫ਼ੈਸਲੇ ਤੱਕ ਨਾ ਪਹੁੰਚਣ ਦੇ ਬਾਵਜੂਦ ਟਰੰਪ ਨੇ ਪੂਤਿਨ ਦਾ ਧੰਨਵਾਦ ਕਰਦਿਆਂ ਕਿਹਾ, ਅਸੀਂ ਤੁਹਾਡੇ ਨਾਲ ਬਹੁਤ ਜਲਦੀ ਗੱਲ ਕਰਾਂਗੇ ਅਤੇ ਸ਼ਾਇਦ ਤੁਹਾਨੂੰ ਬਹੁਤ ਜਲਦੀ ਦੁਬਾਰਾ ਮਿਲਾਂਗੇ।
International
ਇਤਾਲਵੀ ਫੌਜੀ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 4 ਵਿਅਕਤੀਆਂ ਦੀ ਮੌਤ, 12 ਜ਼ਖ਼ਮੀ
ਬੋਸਨੀਆ, 30 ਅਕਤੂਬਰ (ਸ.ਬ.) ਬੋਸਨੀਆ ਅਤੇ ਹਰਜ਼ੇਗੋਵੀਨਾ ਵਿਚ ਯੂਰਪੀ ਸੰਘ ਦੇ ਸ਼ਾਂਤੀ ਮਿਸ਼ਨ ਨਾਲ ਜੁੜਿਆ ਇਕ ਇਤਾਲਵੀ ਫੌਜੀ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਇਸ ਦਰਦਨਾਕ ਹਾਦਸੇ ਵਿਚ 4 ਵਿਅਕਤੀਆਂ ਦੀ ਮੌਤ ਹੋ ਗਈ ਅਤੇ 12 ਹੋਰ ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕੀਤੇ ਗਏ।
ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਉੱਤਰੀ ਬੋਸਨੀਆ ਦੇ ਬ੍ਰਚਕੋ ਜ਼ਿਲ੍ਹੇ ਦੇ ਗੋਰੀਸੇ ਇਲਾਕੇ ਵਿਚ ਵਾਪਰਿਆ। ਹਾਦਸੇ ਤੋਂ ਬਾਅਦ ਐਮਰਜੈਂਸੀ ਟੀਮਾਂ ਮੌਕੇ ਤੇ ਪਹੁੰਚੀਆਂ ਅਤੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ। ਅਧਿਕਾਰੀਆਂ ਵਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਹੈਲੀਕਾਪਟਰ ਕਿਸ ਕਾਰਨ ਹਾਦਸਾਗ੍ਰਸਤ ਹੋਇਆ। ਯੂਰਪੀ ਸੰਘ ਦੇ ਮਿਸ਼ਨ ਵਲੋਂ ਵੀ ਘਟਨਾ ਦੀ ਪੁਸ਼ਟੀ ਕੀਤੀ ਗਈ ਹੈ। ਹਾਦਸੇ ਵਿਚ ਮਾਰੇ ਗਏ ਅਤੇ ਜ਼ਖ਼ਮੀ ਹੋਏ ਲੋਕਾਂ ਦੀ ਪਛਾਣ ਸਬੰਧੀ ਪੂਰੀ ਜਾਣਕਾਰੀ ਸਾਹਮਣੇ ਆਉਣੀ ਬਾਕੀ ਹੈ।
International
ਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
ਪੇਈਚਿੰਗ, 23 ਅਕਤੂਬਰ (ਸ.ਬ.) ਚੀਨ ਦੇ ਤਿੱਬਤ ਖੇਤਰ ਵਿੱਚ ਬੀਤੀ ਸ਼ਾਮ 7 ਦੀ ਸ਼ਿੱਦਤ ਦਾ ਭੂਚਾਲ ਆਇਆ, ਜਿਸ ਨਾਲ 16 ਵਿਅਕਤੀਆਂ ਦੀ ਮੌਤ ਹੋ ਗਈ ਅਤੇ 54 ਜ਼ਖ਼ਮੀ ਹੋ ਗਏ। ਇਸ ਦੌਰਾਨ ਉੱਤਰੀ ਖੇਤਰੀ ਸ਼ਹਿਰ ਨਾਗਚੂ ਵਿੱਚ ਸੈਂਕੜੇ ਮਕਾਨ ਢਹਿ-ਢੇਰੀ ਹੋ ਗਏ।
ਸ਼ਹਿਰ ਦੇ ਸਰਕਾਰੀ ਅਧਿਕਾਰੀਆਂ ਦੇ ਹਵਾਲੇ ਨਾਲ ਨਾਗਚੂ ਮੀਡੀਆ ਦਫ਼ਤਰ ਨੇ ਦੱਸਿਆ ਕਿ 339 ਮਕਾਨਾਂ ਅਤੇ 20 ਪਸ਼ੂਆਂ ਦੇ ਸ਼ੈਡਾਂ ਦੇ ਢਹਿ ਜਾਣ ਤੋਂ ਬਾਅਦ ਖੋਜ ਅਤੇ ਰਾਹਤ ਕਾਰਜ ਜਾਰੀ ਹਨ।
ਸਥਾਨਕ ਕਾਊਂਟੀ ਦੇ 1,600 ਤੋਂ ਵੱਧ ਲੋਕਾਂ ਨੂੰ ਰਾਹਤ ਕਾਰਜਾਂ ਲਈ ਤਾਇਨਾਤ ਕੀਤਾ ਗਿਆ। ਖੇਤਰ ਵਿੱਚ 1,000 ਪ੍ਰੀਫੈਬਰੀਕੇਟਿਡ ਹਾਊਸਿੰਗ ਯੂਨਿਟ (ਬਣੇ-ਬਣਾਏ ਮਕਾਨ), ਲਗਪਗ 3,000 ਤੰਬੂ ਅਤੇ ਫੋਲਡਿੰਗ ਬੈਡਾਂ ਦੇ ਨਾਲ-ਨਾਲ ਫਲੈਸ਼ਲਾਈਟਾਂ ਅਤੇ ਸਰਦੀਆਂ ਦੇ ਕੱਪੜਿਆਂ ਸਮੇਤ ਸਮੱਗਰੀ ਪਹੁੰਚ ਗਈ ਹੈ।
ਯੂ.ਐਸ. ਜੀਓਲੋਜੀਕਲ ਸਰਵੇ ਨੇ ਦੱਸਿਆ ਕਿ ਭੂਚਾਲ ਸਥਾਨਕ ਸਮੇਂ ਅਨੁਸਾਰ ਰਾਤ 10:33 ਵਜੇ ਆਇਆ, ਜਿਸ ਦਾ ਕੇਂਦਰ ਉੱਤਰੀ ਤਿੱਬਤ ਦੇ ਘੱਟ ਆਬਾਦੀ ਵਾਲੇ, ਉੱਚਾਈ ਵਾਲੇ ਖੇਤਰ ਵਿੱਚ ਨਾਗਚੂ ਤੋਂ 191 ਕਿਲੋਮੀਟਰ (119 ਮੀਲ) ਪੂਰਬ-ਉੱਤਰ-ਪੂਰਬ ਵਿੱਚ ਸੀ। ਇਸ ਨੇ ਭੂਚਾਲ ਦੀ ਡੂੰਘਾਈ 18 ਕਿਲੋਮੀਟਰ (11 ਮੀਲ) ਦੱਸੀ ਹੈ।
ਅਮਰੀਕੀ ਏਜੰਸੀ ਦੀ ਵੈਬਸਾਈਟ ਅਨੁਸਾਰ, ਉਸ ਨੇ 4.3 ਅਤੇ 5.2 ਦੇ ਵਿਚਕਾਰ ਤੀਬਰਤਾ ਵਾਲੇ ਸੱਤ ਬਾਅਦ ਦੇ ਝਟਕੇ ਦਰਜ ਕੀਤੇ, ਜੋ ਸਾਰੇ 10 ਕਿਲੋਮੀਟਰ (ਛੇ ਮੀਲ) ਦੀ ਡੂੰਘਾਈ ਤੇ ਸਨ।
ਚੀਨ ਨੇ ਅੱਜ ਦੱਸਿਆ ਕਿ ਖੇਤਰ ਦੇ ਕੁਝ ਹਿੱਸੇ ਵਿੱਚ ਸੰਚਾਰ ਠੱਪ ਹੋ ਗਿਆ ਹੈ। ਸਥਾਨਕ ਰੇਲਵੇ ਅਧਿਕਾਰੀਆਂ ਨੇ ਖੇਤਰ ਵਿੱਚੋਂ ਲੰਘਣ ਵਾਲੀਆਂ ਰੇਲਗੱਡੀਆਂ ਨੂੰ ਰੋਕਣ ਲਈ ਸੰਕਟਕਾਲੀਨ ਕਦਮ ਚੁੱਕੇ ਹਨ।
ਭੂਚਾਲ ਕਾਰਨ ਚੱਟਾਨਾਂ ਵੀ ਖਿਸਕੀਆਂ ਹਨ, ਜਿਸ ਕਾਰਨ ਸਥਾਨਕ ਅਧਿਕਾਰੀਆਂ ਨੂੰ ਕੌਮੀ ਰਾਜਮਾਰਗ 317 ਦਾ ਇੱਕ ਹਿੱਸਾ ਬੰਦ ਕਰਨ ਲਈ ਮਜ਼ਬੂਰ ਹੋਣਾ ਪਿਆ ਹੈ। ਕਰਮਚਾਰੀਆਂ ਵੱਲੋਂ ਮਲਬਾ ਹਟਾਉਣ ਦਾ ਕੰਮ ਕੀਤੇ ਜਾਣ ਦੌਰਾਨ ਕੇਵਲ ਸੰਕਟਕਾਲੀਨ, ਰਾਹਤ ਅਤੇ ਸਰਕਾਰੀ ਸਹਾਇਤਾ ਵਾਲੇ ਵਾਹਨਾਂ ਨੂੰ ਹੀ ਲੰਘਣ ਦੀ ਇਜਾਜ਼ਤ ਦਿੱਤੀ ਗਈ ਹੈ।
ਅਗਲੇ ਤਿੰਨ ਦਿਨਾਂ ਵਿੱਚ ਭੂਚਾਲ ਵਾਲੇ ਖੇਤਰ ਵਿੱਚ ਰੁਕ-ਰੁਕ ਕੇ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ। ਚੀਨ ਦੇ ਰਾਸ਼ਟਰੀ ਪ੍ਰਸਾਰਕ ਸੀ.ਸੀ.ਟੀ.ਵੀ. ਨੇ ਦੱਸਿਆ ਕਿ ਇਹ ਪਿਛਲੇ ਪੰਜ ਸਾਲਾਂ ਵਿੱਚ ਇਸ ਖੇਤਰ ਵਿੱਚ ਆਇਆ ਸਭ ਤੋਂ ਵੱਡਾ ਭੂਚਾਲ ਸੀ।
ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਰਾਹਤ ਕਾਰਜਾਂ ਅਤੇ ਡਾਕਟਰੀ ਸਹਾਇਤਾ ਦੇ ਕੰਮਾਂ ਵਿੱਚ ਪੂਰੇ ਜੋਰ-ਸ਼ੋਰ ਨਾਲ ਜੁਟਣ ਦਾ ਸੱਦਾ ਦਿੱਤਾ ਹੈ। ਨਾਗਚੂ ਤਿੱਬਤ ਦੀ ਰਾਜਧਾਨੀ ਲਹਾਸਾ ਤੋਂ 300 ਕਿਲੋਮੀਟਰ (186 ਮੀਲ) ਤੋਂ ਵੱਧ ਉੱਤਰ ਵਿੱਚ ਹੈ।
International
ਸਾਊਦੀ ਅਰਬ ਵਿੱਚ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਹਮਲਾ, 1 ਵਿਅਕਤੀ ਦੀ ਮੌਤ, 8 ਗੰਭੀਰ ਜ਼ਖਮੀ
ਰਿਆਦ, 22 ਅਕਤੂਬਰ (ਸ.ਬ.) ਸਊਦੀ ਅਰਬ ਦੇ ਦੰਮਾਮ ਸਥਿਤ ਕਿੰਗ ਫਾਹਦ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਬੀਤੀ ਦੇਰ ਸ਼ਾਮ ਇੱਕ ਹਮਲਾ ਹੋਇਆ। ਇਸ ਘਟਨਾ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਅੱਠ ਹੋਰ ਜ਼ਖ਼ਮੀ ਹੋ ਗਏ।
ਜ਼ਖ਼ਮੀਆਂ ਦੀ ਹਾਲਤ ਗੰਭੀਰ ਹੈ; ਸਾਰਿਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸ ਦੌਰਾਨ, ਅਮਰੀਕੀ ਵਿਦੇਸ਼ ਵਿਭਾਗ ਨੇ ਆਪਣੇ ਰਾਜਦੂਤਾਂ ਨੂੰ ਦੇਸ਼ ਛੱਡਣ ਦੇ ਹੁਕਮ ਜਾਰੀ ਕੀਤੇ ਹਨ। ਸਾਊਦੀ ਅਰਬ ਦੀ ਜਨਰਲ ਅਥਾਰਟੀ ਆਫ਼ ਸਿਵਲ ਏਵੀਏਸ਼ਨ ਨੇ ਅੱਜ ਇਹ ਜਾਣਕਾਰੀ ਦਿੱਤੀ। ਅਥਾਰਟੀ ਅਨੁਸਾਰ, ਇਸ ਹਮਲੇ ਕਾਰਨ ਜਾਇਦਾਦ ਦਾ ਵੀ ਨੁਕਸਾਨ ਹੋਇਆ ਹੈ। ਨੁਕਸਾਨ ਦੀ ਹੱਦ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ। ਸੋਸ਼ਲ ਮੀਡੀਆ ਪਲੇਟਫਾਰਮ ਐਕਸ ਤੇ ਜਾਰੀ ਇੱਕ ਬਿਆਨ ਵਿੱਚ, ਜਨਰਲ ਅਥਾਰਟੀ ਆਫ਼ ਸਿਵਲ ਏਵੀਏਸ਼ਨ ਨੇ ਦੱਸਿਆ ਕਿ ਇਹ ਹਮਲਾ ਬੀਤੀ ਸ਼ਾਮ ਹੋਇਆ ਸੀ। ਅਥਾਰਟੀ ਨੇ ਕਿਹਾ ਕਿ ਇਸ ਘਟਨਾ ਬਾਰੇ ਹੋਰ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।
ਅਮਰੀਕੀ ਵਿਦੇਸ਼ ਵਿਭਾਗ ਨੇ ਸਾਊਦੀ ਅਰਬ ਵਿੱਚ ਮੌਜੂਦ ਅਮਰੀਕੀ ਸਰਕਾਰ ਦੇ ਉਨ੍ਹਾਂ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਉੱਥੋਂ ਵਾਪਸ ਆਉਣ ਦਾ ਹੁਕਮ ਦਿੱਤਾ ਹੈ, ਜਿਨ੍ਹਾਂ ਦਾ ਉੱਥੇ ਰਹਿਣਾ ਕਿਸੇ ਐਮਰਜੈਂਸੀ ਕਾਰਨ ਕਰਕੇ ਜ਼ਰੂਰੀ ਨਹੀਂ ਹੈ। ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਟੌਮੀ ਪਿਗੋਟ ਨੇ ਐਕਸ ਤੇ ਲਿਖਿਆ ਹੈ ਕਿ ਇਰਾਨ-ਸਮਰਥਿਤ ਹੂਤੀ ਬਾਗੀ ਸਾਊਦੀ ਅਰਬ ਵਿਰੁੱਧ ਲਗਾਤਾਰ ਵਧੇਰੇ ਦੁਸ਼ਮਣਾਨਾ ਕਾਰਵਾਈਆਂ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਇਸ ਵਿਚ ਇਕ ਨਾਗਰਿਕ ਹਵਾਈ ਅੱਡੇ ਅਤੇ ਹੋਰ ਜ਼ਰੂਰੀ ਬੁਨਿਆਦੀ ਢਾਂਚੇ ਤੇ ਕੀਤੇ ਗਏ ਹਮਲੇ ਸ਼ਾਮਲ ਹਨ, ਜਿਨ੍ਹਾਂ ਦੇ ਨਤੀਜੇ ਵਜੋਂ ਆਮ ਨਾਗਰਿਕਾਂ ਦੀ ਜਾਨ ਗਈ ਹੈ ਅਤੇ ਆਵਾਜਾਈ ਵਿੱਚ ਭਾਰੀ ਵਿਘਨ ਪਿਆ ਹੈ। ਸਾਡੇ ਵਿਭਾਗ ਦੇ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸੁਰੱਖਿਆ ਸਾਡੀ ਸਭ ਤੋਂ ਵੱਡੀ ਤਰਜੀਹ ਹੈ, ਅਤੇ ਅਸੀਂ ਉਨ੍ਹਾਂ ਦੀ ਸੁਰੱਖਿਆ ਅਤੇ ਸਹਾਇਤਾ ਯਕੀਨੀ ਬਣਾਉਣ ਲਈ ਸਾਰੇ ਲੋੜੀਂਦੇ ਕਦਮ ਚੁੱਕਣੇ ਜਾਰੀ ਰੱਖਾਂਗੇ।
-
International2 months ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International1 month ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
National2 months agoਤਾਇਕਵਾਂਡੋ ਮੁਕਾਬਲਿਆਂ ਵਿੱਚ ਬੱਚਿਆਂ ਨੇ ਦਿਖਾਏ ਜੌਹਰ
-
Editorial1 month agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
International2 months ago
ਛੇ ਸਾਲਾਂ ਦੀ ਮੁਅੱਤਲੀ ਤੋਂ ਬਾਅਦ ਗੁਆਂਗਜ਼ੂ-ਦਿੱਲੀ ਉਡਾਣਾਂ ਮੁੜ ਸ਼ੁਰੂ ਹੋਣਗੀਆਂ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
