Connect with us

Chandigarh

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਇਨ ਫਰੇਮਜ਼ ਫੋਟੋ ਪ੍ਰਦਰਸ਼ਨੀ ਦਾ ਉਦਘਾਟਨ

Published

on

ਚੰਡੀਗੜ੍ਹ, 20 ਅਗਸਤ (ਸ.ਬ.) ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਇੱਥੇ ਸੈਕਟਰ-16, ਸਥਿਤ ਪੰਜਾਬ ਕਲਾ ਪ੍ਰੀਸ਼ਦ ਦੇ ਕਲਾ ਸੰਗਮ ਵਿਖੇ ਫੋਟੋ ਪ੍ਰਦਰਸ਼ਨੀ ਪੰਜਾਬ ਇਨ ਫਰੇਮਜ਼ ਦਾ ਉਦਘਾਟਨ ਕੀਤਾ। ਇਹ ਕਲਾਤਮਕ ਪ੍ਰਦਰਸ਼ਨੀ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰ ਸ੍ਰੀ ਹਰਪ੍ਰੀਤ ਸੰਧੂ ਵੱਲੋਂ ਕੈਮਰੇ ਵਿੱਚ ਕੈਦ ਕੀਤੇ ਮਨਮੋਹਕ ਦ੍ਰਿਸ਼ਾਂ ਨੂੰ ਪੇਸ਼ ਕਰਦੀ ਹੈ ਅਤੇ ਉਨ੍ਹਾਂ ਨੇ ਇਹ ਪ੍ਰਦਰਸ਼ਨੀ ਵਿਸ਼ਵ ਫੋਟੋਗ੍ਰਾਫੀ ਦਿਵਸ-2025 ਨੂੰ ਸਮਰਪਿਤ ਕੀਤੀ ਹੈ।

ਇਸ ਪ੍ਰਦਰਸ਼ਨੀ ਦੌਰਾਨ ਦੁਰਲੱਭ ਦ੍ਰਿਸ਼ਾਂ ਨੂੰ ਨਿਹਾਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ‘ਪੰਜਾਬ ਇਨ ਫਰੇਮਜ਼’ ਪ੍ਰਦਰਸ਼ਨੀ ਸ੍ਰੀ ਸੰਧੂ ਦੀ ਇੱਕ ਵਿਲੱਖਣ ਕੋਸ਼ਿਸ਼ ਹੈ ਜੋ ਦ੍ਰਿਸ਼ਟੀਗਤ ਤੌਰ ਤੇ ਦਿਲਚਸਪ ਕਹਾਣੀ ਰਾਹੀਂ ਸੂਬੇ ਦੀ ਜੀਵੰਤ ਕੁਦਰਤੀ ਸੁੰਦਰਤਾ, ਅਮੀਰ ਸੱਭਿਆਚਾਰ ਅਤੇ ਵਿਰਾਸਤ ਨੂੰ ਪ੍ਰਦਰਸ਼ਿਤ ਕਰਦੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਸੰਧੂ ਦੀਆਂ ਤਸਵੀਰਾਂ ਸੂਬੇ ਦੇ ਹਰੇ ਭਰੇ ਖੇਤਾਂ ਤੋਂ ਲੈ ਕੇ ਪ੍ਰਾਚੀਨ ਸਮਾਰਕਾਂ, ਪਵਿੱਤਰ ਧਾਰਮਿਕ ਅਸਥਾਨਾਂ ਅਤੇ ਪੇਂਡੂ ਪਰੰਪਰਾਵਾਂ ਤੱਕ ਪੰਜਾਬ ਨੂੰ ਖੂਬਸੂਰਤ ਢੰਗ ਨਾਲ ਉਲੀਕਦੀਆਂ ਹਨ। ਉਨ੍ਹਾਂ ਕਿਹਾ ਕਿ ਸੂਝ ਨਾਲ ਤਿਆਰ ਕੀਤੀ ਗਈ ਇਹ ਪ੍ਰਦਰਸ਼ਨੀ ਇੱਕ ਡੂੰਘਾ ਅਨੁਭਵ ਪ੍ਰਦਾਨ ਕਰਦੀ ਹੈ ਅਤੇ ਸ੍ਰੀ ਸੰਧੂ ਦੇ ਦ੍ਰਿਸ਼ਟੀਕੋਣ ਰਾਹੀਂ ਸੈਲਾਨੀਆਂ ਨੂੰ ਪੰਜਾਬ ਦੀ ਵਿਲੱਖਣ ਸੁੰਦਰਤਾ ਦੀ ਝਲਕ ਪ੍ਰਦਾਨ ਕਰਦੀ ਹੈ।

ਇਸ ਦੌਰਾਨ ਮੁੱਖ ਸੂਚਨਾ ਕਮਿਸ਼ਨਰ, ਪੰਜਾਬ ਸ. ਇੰਦਰਪਾਲ ਸਿੰਘ ਧੰਨਾ ਨੇ ਸ੍ਰੀ ਹਰਪ੍ਰੀਤ ਸੰਧੂ ਦੇ ਸ਼ਾਨਦਾਰ ਉਪਰਾਲੇ ਅਤੇ ਫੋਟੋਗ੍ਰਾਫੀ ਦੇ ਸ਼ਕਤੀਸ਼ਾਲੀ ਮਾਧਿਅਮ ਰਾਹੀਂ ਪੰਜਾਬ ਦੀ ਸੱਭਿਆਚਾਰਕ, ਕੁਦਰਤੀ ਅਤੇ ਅਧਿਆਤਮਿਕ ਪਛਾਣ ਨੂੰ ਉਤਸ਼ਾਹਿਤ ਕਰਨ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਦੀ ਸ਼ਲਾਘਾ ਕੀਤੀ।

ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਸ੍ਰੀ ਸਵਰਨਜੀਤ ਸਵੀ ਨੇ ਕਿਹਾ ਕਿ ਸ੍ਰੀ ਸੰਧੂ ਦੀ ਕਲਾਤਮਕ ਪਕੜ ਅਤੇ ਪੰਜਾਬ ਇਨ ਫਰੇਮਜ਼ ਦਾ ਸਾਰ ਸੂਬੇ ਦੀ ਵਿਰਾਸਤ, ਵਾਤਾਵਰਣ ਅਤੇ ਸੱਭਿਆਚਾਰ ਨੂੰ ਸੰਭਾਲਣ ਪ੍ਰਤੀ ਉਨ੍ਹਾਂ ਦੀ ਜ਼ਿੰਮੇਵਾਰੀ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਦਰਸ਼ਨੀ ਨੌਜਵਾਨਾਂ ਨੂੰ ਆਪਣੀਆਂ ਜੜ੍ਹਾਂ ਨਾਲ ਦੁਬਾਰਾ ਜੁੜਨ ਦਾ ਮੌਕਾ ਪ੍ਰਦਾਨ ਕਰੇਗੀ। ਇਸ ਫੋਟੋ ਪ੍ਰਦਰਸ਼ਨੀ ਦੌਰਾਨ ਪ੍ਰਮੁੱਖ ਸਿੱਖਿਆ ਸ਼ਾਸਤਰੀ, ਕਲਾ ਪ੍ਰੇਮੀ ਅਤੇ ਪ੍ਰਸਿੱਧ ਸ਼ਖਸੀਅਤਾਂ ਨੇ ਸ਼ਿਰਕਤ ਕੀਤੀ।

Continue Reading

Chandigarh

ਪੰਜਾਬ ਵਿਜੀਲੈਂਸ ਵੱਲੋਂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ 40,000 ਪੰਨਿਆਂ ਦੀ ਚਾਰਜਸ਼ੀਟ ਦਾਖ਼ਲ

Published

on

By

ਚੰਡੀਗੜ੍ਹ, 28 ਅਕਤੂਬਰ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਡਰੱਗ-ਮਨੀ ਮਾਮਲੇ ਵਿੱਚ ਲਗਪਗ 40,000 ਪੰਨਿਆਂ ਦੀ ਪੂਰਕ ਚਾਰਜਸ਼ੀਟ (ਸਪਲੀਮੈਂਟਰੀ ਦੋਸ਼ ਪੱਤਰ) ਦਾਖ਼ਲ ਕੀਤੀ ਗਈ ਹੈ।

ਸਰਕਾਰੀ ਬੁਲਾਰੇ ਅਨੁਸਾਰ ਜਾਂਚ ਦੌਰਾਨ ਇਸ ਮਾਮਲੇ ਨਾਲ ਜੁੜੇ ਲਗਪਗ 736.96 ਕਰੋੜ ਰੁਪਏ ਦੀ ਡਰੱਗ-ਮਨੀ (ਨਸ਼ੇ ਦੀ ਕਮਾਈ) ਦੇ ਲੈਣ-ਦੇਣ ਦਾ ਪਤਾ ਲਗਾਇਆ ਗਿਆ ਹੈ। ਇਸ ਵਿੱਚ 161 ਕਰੋੜ ਰੁਪਏ ਦੇ ਗ਼ੈਰ-ਹਿਸਾਬੀ ਨਕਦ ਜਮ੍ਹਾਂ, 141 ਕਰੋੜ ਰੁਪਏ ਸ਼ੱਕੀ ਵਿਦੇਸ਼ੀ ਇਕਾਈਆਂ ਰਾਹੀਂ ਭੇਜੇ ਗਏ ਅਤੇ 236 ਕਰੋੜ ਰੁਪਏ ਕੰਪਨੀਆਂ ਦੇ ਖਾਤਿਆਂ ਵਿੱਚ ਅਣ ਐਲਾਨੀ ਰਕਮ ਵਜੋਂ ਸ਼ਾਮਲ ਹਨ। ਬੁਲਾਰੇ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਦਾਖ਼ਲ ਕੀਤੀ ਗਈ ਪਹਿਲੀ ਚਾਰਜਸ਼ੀਟ ਵਿੱਚ 540 ਕਰੋੜ ਰੁਪਏ ਦੀਆਂ ਸੰਪਤੀਆਂ ਦਾ ਜ਼ਿਕਰ ਕੀਤਾ ਗਿਆ ਸੀ।

ਬੁਲਾਰੇ ਨੇ ਦੱਸਿਆ ਕਿ ਜਾਂਚ ਵਿੱਚ ਮਜੀਠੀਆ ਦੇ ਵਿੱਤੀ ਨੈਟਵਰਕ, ਸ਼ਰਾਬ ਕੰਪਨੀਆਂ ਦੇ ਤਬਾਦਲਿਆਂ (ਟ੍ਰਾਂਸਫਰਾਂ) ਅਤੇ ਅੰਤਰਰਾਸ਼ਟਰੀ ਤਸਕਰਾਂ ਨਾਲ ਕਥਿਤ ਸਬੰਧਾਂ ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ। ਕੇਸ ਦੇ ਪੁਰਾਣੇ ਰਿਕਾਰਡਾਂ ਵਿੱਚ ਸਤਪ੍ਰੀਤ ਸਿੰਘ ਉਰਫ਼ ‘ਸੱਤਾ’ ਅਤੇ ਪਰਮਿੰਦਰ ਸਿੰਘ ਉਰਫ਼ ‘ਪਿੰਡੀ’ ਨਾਲ ਉਨ੍ਹਾਂ ਦੇ ਸਬੰਧਾਂ ਤੇ ਵੀ ਸਵਾਲ ਖੜ੍ਹੇ ਕੀਤੇ ਗਏ ਸਨ, ਜਿਸ ਵਿੱਚ ਮੰਤਰੀ ਵਜੋਂ ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਨੂੰ ਆਪਣੀ ਗੱਡੀ ਵਿੱਚ ਲੈ ਕੇ ਜਾਣ ਦੇ ਦਾਅਵੇ ਵੀ ਸ਼ਾਮਲ ਹਨ।

ਸਰਕਾਰੀ ਬੁਲਾਰੇ ਨੇ ਕਿਹਾ ਕਿ ਜਾਂਚ ਵਿੱਚ ਮਜੀਠੀਆ ਨਾਲ ਜੁੜੀਆਂ ਕੰਪਨੀਆਂ ਦੇ ਵਿੱਤੀ ਲੈਣ-ਦੇਣ ਦੀ ਵੀ ਜਾਂਚ ਕੀਤੀ ਗਈ ਹੈ, ਜਿਸ ਵਿੱਚ ‘ਸਰਾਇਆ ਇੰਡਸਟਰੀਜ਼’ ਪ੍ਰਮੁੱਖ ਤੌਰ ਤੇ ਸਾਹਮਣੇ ਆਈ ਹੈ। ਜਾਂਚ ਦੌਰਾਨ ਸ਼ਰਾਬ ਕੰਪਨੀਆਂ, ਸ਼ੱਕੀ ਵਿਦੇਸ਼ੀ ਇਕਾਈਆਂ ਅਤੇ ਅਕਾਲੀ ਆਗੂ ਨਾਲ ਜੁੜੇ ਵਪਾਰਕ ਸਹਿਯੋਗੀਆਂ ਦੇ ਲੈਣ-ਦੇਣ ਨੂੰ ਵੀ ਸ਼ਾਮਲ ਕੀਤਾ ਗਿਆ ਹੈ।

Continue Reading

Chandigarh

31 ਅਕਤੂਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

Published

on

By

ਚੰਡੀਗੜ੍ਹ, 28 ਅਕਤੂਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ 31 ਅਕਤੂਬਰ ਦਿਨ ਸ਼ਨੀਵਾਰ ਨੂੰ ਮੰਤਰੀ ਮੰਡਲ ਦੀ ਇੱਕ ਅਹਿਮ ਮੀਟਿੰਗ ਬੁਲਾਈ ਗਈ ਹੈ।

ਇਹ ਮੀਟਿੰਗ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਤੇ ਹੋਵੇਗੀ, ਜਿਸ ਸੰਬੰਧੀ ਇਕ ਪੱਤਰ ਜਾਰੀ ਕੀਤਾ ਗਿਆ ਹੈ। ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ।

ਹਾਲਾਂਕਿ ਮੀਟਿੰਗ ਦਾ ਏਜੰਡਾ ਕੀ ਹੈ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ, ਜੋ ਕਿ ਮੌਕੇ ਤੇ ਹੀ ਤੈਅ ਕੀਤਾ ਜਾਵੇਗਾ। ਉਮੀਦ ਕੀਤੀ ਜਾ ਰਹੀ ਹੈ ਕਿ ਪੰਜਾਬ ਸਰਕਾਰ ਦੀਵਾਲੀ ਤੋਂ ਪਹਿਲਾਂ ਕੋਈ ਵੱਡਾ ਤੋਹਫ਼ਾ ਦੇ ਸਕਦੀ ਹੈ।

Continue Reading

Chandigarh

ਵਿਜੀਲੈਂਸ ਵੱਲੋਂ ਲੁਧਿਆਣਾ ਨਗਰ ਨਿਗਮ ਦਾ ਇੰਸਪੈਕਟਰ 25,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

Published

on

By

ਚੰਡੀਗੜ੍ਹ, 28 ਅਕਤੂਬਰ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਜ਼ੋਨ-ਬੀ ਲੁਧਿਆਣਾ ਵਿਖੇ ਤਾਇਨਾਤ ਇੰਸਪੈਕਟਰ ਸ਼ੁਭਮ ਨੂੰ 25,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਲੁਧਿਆਣਾ ਦੇ ਅਜੀਤ ਨਗਰ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਸ ਦੇ ਪਿਤਾ ਦੀ ਮੌਤ ਤੋਂ ਬਾਅਦ ਜੱਦੀ ਜਾਇਦਾਦ ਨੂੰ ਉਸ ਦੇ ਅਤੇ ਉਸ ਦੇ ਭਰਾਵਾਂ ਦੇ ਨਾਮ ਤਬਦੀਲ ਕਰਵਾਉਣ ਲਈ ਉਨ੍ਹਾਂ ਵੱਲੋਂ ਲੋੜੀਂਦੇ ਦਸਤਾਵੇਜ਼ ਨਗਰ ਨਿਗਮ ਜ਼ੋਨ-ਬੀ, ਲੁਧਿਆਣਾ ਵਿਖੇ ਜਮ੍ਹਾਂ ਕਰਵਾਏ ਗਏ ਸਨ, ਜੋ ਸਬੰਧਤ ਇੰਸਪੈਕਟਰ ਸ਼ੁਭਮ, ਨਗਰ ਨਿਗਮ ਜ਼ੋਨ-ਬੀ, ਲੁਧਿਆਣਾ ਨੂੰ ਮਾਰਕ ਕੀਤੇ ਗਏ ਸਨ। ਸ਼ਿਕਾਇਤਕਰਤਾ ਅਤੇ ਉਸ ਦੇ ਭਰਾਵਾਂ ਦੇ ਨਾਮ ਜੱਦੀ ਜਾਇਦਾਦ ਤਬਦੀਲ ਕਰਨ ਬਦਲੇ ਉਕਤ ਇੰਸਪੈਕਟਰ ਸ਼ੁਭਮ ਉਨ੍ਹਾਂ ਤੋਂ 25,000 ਰੁਪਏ ਰਿਸ਼ਵਤ ਮੰਗ ਰਿਹਾ ਸੀ।

ਰਿਸ਼ਵਤ ਦੇਣ ਲਈ ਰਾਜ਼ੀ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਇਸ ਸਬੰਧੀ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨਾਲ ਸੰਪਰਕ ਕੀਤਾ। ਉਸ ਦੀ ਸ਼ਿਕਾਇਤ ਤੇ ਕਾਰਵਾਈ ਕਰਦਿਆਂ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਮੁਲਜ਼ਮ ਇੰਸਪੈਕਟਰ ਸ਼ੁਭਮ ਨੂੰ ਸ਼ਿਕਾਇਤਕਰਤਾ ਤੋਂ 25,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।

ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Continue Reading

Latest News

Trending