Connect with us

Mohali

ਬ੍ਰਹਮਾ ਕੁਮਾਰੀ ਸੰਸਥਾ ਵਲੋਂ ਲਗਾਏ ਕੈਂਪ ਦੌਰਾਨ 140 ਵਿਅਕਤੀਆਂ ਨੇ ਖੂਨਦਾਨ ਕੀਤਾ

Published

on

ਐਸ ਏ ਐਸ ਨਗਰ, 23 ਅਗਸਤ (ਸ.ਬ.) ਬ੍ਰਹਮਾਕੁਮਾਰੀ ਸੰਸਥਾ ਵਲੋਂ ਸਥਾਨਕ ਫੇਜ਼ 7 ਵਿੱਚ ਸਥਿਤ ਸੁਖ ਸ਼ਾਂਤੀ ਭਵਨ ਵਿਖੇ ਇੱਕ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਜਿਸ ਵਿੱਚ ਖੂਨਦਾਨੀਆਂ ਤੋਂ 140 ਯੂਨਿਟ ਖੂਨ ਇਕੱਤਰ ਕੀਤਾ ਗਿਆ।

ਕੈਂਪ ਦਾ ਉਦਘਾਟਨ ਪੰਜਾਬ ਦੇ ਸਿਹਤ ਸਕੱਤਰ ਡਾ. ਬਸੰਤ ਗਰਗ ਵਲੋਂ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਮੁਹਾਲੀ-ਰੋਪੜ ਰਾਜਯੋਗ ਕੇਂਦਰਾਂ ਦੀ ਇੰਚਾਰਜ ਬ੍ਰਹਮਾ ਕੁਮਾਰੀ ਪ੍ਰੇਮਲਤਾ ਅਤੇ ਸਹਿ ਇੰਚਾਰਜ ਬ੍ਰਹਮਾ ਕੁਮਾਰੀ ਡਾ. ਰਮਾ, ਪੰਜਾਬ ਦੇ ਵਣਪਾਲ ਸ਼੍ਰੀ ਵਿਸ਼ਾਲ ਚੌਹਾਨ, ਇਨਰਵੀਲ ਕਲੱਬ ਅਤੇ ਲਾਇਨਜ਼ ਕਲੱਬ ਦੇ ਅਹੁਦੇਦਾਰਾਂ, ਸ਼੍ਰੀ ਗੁਰਚਰਨ ਸਿੰਘ ਸਰਾਂ, ਬੀ. ਕੇ. ਨਮਰਤਾ, ਬੀ. ਕੇ. ਅੰਜੂ ਆਦਿ ਵਲੋਂ 25 ਦੀਪਕ ਜਗਾ ਕੇ ਕੈਂਪ ਦੀ ਰਸਮੀ ਆਰੰਭਤਾ ਕੀਤੀ ਗਈ।

ਇਸ ਮੌਕੇ ਸੰਬੋਧਨ ਕਰਦਿਆਂ ਸਿਹਤ ਵਿਭਾਗ ਦੇ ਸਕੱਤਰ ਡਾ. ਬਸੰਤ ਗਰਗ ਨੇ ਕਿਹਾ ਕਿ ਖੂਨਦਾਨ ਕਰਨਾ ਨਾ ਸਿਰਫ ਇੱਕ ਦਾਨ ਹੈ ਬਲਕਿ ਇੱਕ ਸਮਾਜਿਕ ਸੇਵਾ ਵੀ ਹੈ ਜਿਸ ਰਾਹੀਂ ਕਿਸੇ ਜ਼ਖਮੀ ਜਾਂ ਹੋਰ ਲੋੜਵੰਦ ਵਿਅਕਤੀ ਦੀ ਜਾਨ ਬਚਾਈ ਜਾ ਸਕਦੀ ਹੈ।

ਬ੍ਰਹਮਾ ਕੁਮਾਰੀ ਪ੍ਰੇਮਲਤਾ ਨੇ ਇਸ ਮੌੌਕੇ ਕਿਹਾ ਕਿ ਇਹ ਕੈਂਪ ਰਾਜ ਯੋਗਿਨੀ ਦਾਦੀ ਪ੍ਰਕਾਸ਼ਮਨੀ ਦੀ 18ਵੀਂ ਬਰਸੀ ਤੇ ਆਯੋਜਿਤ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਸ ਸਾਲ ਉਨ੍ਹਾਂ ਦੀ ਬਰਸੀ ਮੌਕੇ ਤੇ ਭਾਰਤ ਅਤੇ ਨੇਪਾਲ ਦੇ ਸਾਰੇ ਰਾਜਯੋਗ ਕੇਂਦਰਾਂ ਤੇ ਇੱਕ ਵਿਸ਼ਾਲ ਖੂਨਦਾਨ ਮੁਹਿੰਮ ਦਾ ਆਯੋਜਨ ਕੀਤਾ ਗਿਆ ਹੈ, ਜੋ ਕਿ 22 ਤੋਂ 25 ਅਗਸਤ ਤੱਕ ਚੱਲੇਗੀ। ਉਨ੍ਹਾਂ ਕਿਹਾ ਕਿ ਮੁਹਾਲੀ ਸਰਕਲ ਵਿੱਚ 100 ਯੂਨਿਟ ਖੂਨ ਇਕੱਠਾ ਕਰਨ ਦਾ ਟੀਚਾ ਸੀ, ਪਰ ਬ੍ਰਹਮਾ ਕੁਮਾਰੀ ਭੈਣਾਂ, ਭਰਾਵਾਂ ਅਤੇ ਖੂਨਦਾਨੀਆਂ ਦੇ ਭਾਰੀ ਉਤਸ਼ਾਹ ਕਾਰਨ 140 ਯੂਨਿਟ ਖੂਨਦਾਨ ਕੀਤਾ ਗਿਆ ਹੈ।

 

Continue Reading

Mohali

ਮੁਹਾਲੀ ਵਿੱਚ ਭਖਣ ਲੱਗੀਆਂ ਚੋਣ ਸਰਗਰਮੀਆਂ

Published

on

By

ਚੋਣ ਲੜਣ ਦੇ ਚਾਹਵਾਨ ਆਗੂਆਂ ਵਲੋਂ ਸਰਗਰਮੀਆਂ ਤੇਜ਼

ਭੁਪਿੰਦਰ ਸਿੰਘ

ਐਸ ਏ ਐਸ ਨਗਰ, 26 ਅਕਤੂਬਰ

ਪੰਜਾਬ ਵਿਧਾਨਸਭਾ ਚੋਣਾਂ ਨੂੰ ਭਾਵੇਂ ਕਾਫੀ ਸਮਾਂ ਪਿਆ ਹੈ ਅਤੇ ਇਹਨਾਂ ਬਾਰੇ ਰਸਮੀ ਐਲਾਨ ਵੀ ਹੋਣਾ ਹੈ ਪਰੰਤੂ ਇਸ ਦੌਰਾਨ ਹਲਕੇ ਵਿੱਚ ਚੋਣ ਲੜਣ ਦੇ ਚਾਹਵਾਨ ਆਗੂਆਂ ਵਲੋਂ ਆਪੋ ਆਪਣੀਆਂ ਸਰਗਰਮੀਆਂ ਤੇਜ ਕਰ ਦਿੱਤੀਆਂ ਗਈਆਂ ਹਨ ਅਤੇ ਸਿਆਸੀ ਆਗੂ ਲੋਕਾਂ ਨਾਲ ਸੰਪਰਕ ਕਰਕੇ ਆਪਣੀ ਦਾਅਵੇਦਾਰੀ ਮਜਬੂਤ ਕਰਨ ਵਿੱਚ ਲੱਗ ਗਏ ਹਨ।

ਇਸ ਸੰਬੰਧੀ ਗੱਲ ਕਰੀਏ ਤਾਂ ਪਿਛਲੀ ਵਾਰ ਮੁਹਾਲੀ ਹਲਕੇ ਤੋਂ ਚੋਣ ਜਿੱਤਣ ਵਾਲੇ ਹਲਕਾ ਵਿਧਾਇਕ ਸz. ਕੁਲਵੰਤ ਸਿੰਘ ਵਲੋਂ ਪਿਛਲੇ ਸਮੇਂ ਦੌਰਾਨ ਆਪਣੀਆਂ ਸਰਗਰਮੀਆਂ ਵਧਾ ਦਿੱਤੀਆਂ ਗਈਆਂ ਹਨ। ਕੁੱਝ ਸਮਾਂ ਪਹਿਲਾਂ ਹੋਈਆਂ ਨਗਰ ਨਿਗਮ ਚੋਣਾਂ ਦੌਰਾਨ ਬਹੁਮਤ ਹਾਸਿਲ ਕਰਕੇ ਅਤੇ ਆਪਣੇ ਪੁੱਤਰ ਸਰਬਜੀਤ ਸਿੰਘ ਸਮਾਣਾ ਨੂੰ ਨਗਰ ਨਿਗਮ ਦੇ ਮੇਅਰ ਦੀ ਚੋਣ ਜਿਤਵਾ ਕੇ ਉਹਨਾਂ ਦਾ ਹੌਂਸਲਾ ਪਹਿਲਾਂ ਹੀ ਕਾਫੀ ਵਧਿਆ ਹੋਇਆ ਹੈ ਅਤੇ ਪੰਜਾਬ ਦੀ ਸੱਤਾਧਾਰੀ ਧਿਰ ਨਾਲ ਸੰਬੰਧਿਤ ਹੋਣ ਕਾਰਨ ਉਹਨਾਂ ਕੋਲ ਲੋਕਾਂ ਵਿੱਚ ਜਾਣ ਦੇ ਮੌਕੇ ਵੀ ਜਿਆਦਾ ਹਨ। ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਮੁਹਾਲੀ ਹਲਕੇ ਵਿੱਚ ਕਾਫੀ ਹੁੰਗਾਰਾ ਮਿਲਿਆ ਹੈ ਅਤੇ ਰੋਜਾਨਾ ਹੀ ਦੋ ਤਿੰਨ ਬਸਾਂ ਧਾਰਮਿਕ ਯਾਤਰਾ ਲਈ ਰਵਾਨਾ ਹੋ ਰਹੀਆਂ ਹਨ। ਇਸਦੇ ਨਾਲ ਹੀ ਪਿੰਡਾਂ ਦੇ ਵਸਨੀਕਾਂ ਨੂੰ ਮੇਰਾ ਘਰ ਮੇਰੇ ਨਾਮ ਯੋਜਨਾ ਤਹਿਤ ਪ੍ਰਾਪਰਟੀ ਕਾਰਡ ਵੀ ਵੰਡੇ ਜਾ ਰਹੇ ਹਨ ਅਤੇ ਹਲਕਾ ਵਿਧਾਇਕ ਇਸ ਵੇਲੇ ਪੂਰੀ ਤਰ੍ਹਾਂ ਸਰਗਰਮ ਦਿਖਦੇ ਹਨ।

ਪਿਛਲੀ ਵਾਰ ਹੋਈ ਚੋਣ ਦੌਰਾਨ ਦੂਜੇ ਨੰਬਰ ਤੇ ਰਹੀ ਕਾਂਗਰਸ ਦੇ ਉਮੀਦਵਾਰ ਅਤੇ ਪੰਜਾਬ ਦੇ ਸਾਬਕਾ ਮੰਤਰੀ ਸz. ਬਲਬੀਰ ਸਿੰਘ ਸਿੱਧੂ ਵੀ ਇਸ ਵੇਲੇ ਇਲੈਕਸ਼ਨ ਮੋਡ ਵਿੱਚ ਆ ਚੁੱਕੇ ਹਨ ਅਤੇ ਉਹਨਾਂ ਵਲੋਂ ਆਏ ਦਿਨ ਕੋਈ ਨਾ ਕੋਈ ਪ੍ਰੋਗਰਾਮ ਆਯੋਜਿਤ ਕਰਕੇ ਆਪਣੀਆਂ ਸਿਆਸੀ ਸਰਕਗਰਮੀਆਂ ਚਲਾਈਆਂ ਜਾ ਰਹੀਆਂ ਹਨ। ਇਸ ਦੌਰਾਨ ਪਾਰਟੀ ਵਲੋਂ ਸਰਕਾਰ ਦੇ ਖਿਲਾਫ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨ ਹੋਣ ਜਾਂ ਫਿਰ ਹਲਕੇ ਦੇ ਪੱਧਰ ਤੇ ਕੀਤੇ ਜਾਣ ਵਾਲੇ ਸਿਆਸੀ ਸਮਾਗਮ ਉਹਨਾਂ ਵਲੋਂ ਵੀ ਆਪਣੀਆਂ ਸਰਗਰਮੀਆਂ ਤੇਜ ਕਰ ਦਿੱਤੀਆਂ ਗਈਆਂ ਹਨ।

ਪਿਛਲੀ ਵਾਰ ਚੋਣ ਲੜਣ ਵਾਲੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਦੀ ਗੱਲ ਕਰੀਏ ਤਾਂ ਭਾਜਪਾ ਦੀ ਟਿਕਟ ਤੇ ਚੋਣ ਲੜੇ ਸ੍ਰੀ ਸੰਜੀਵ ਵਸ਼ਿਸ਼ਠ ਵੀ ਪੂਰੀ ਤਰ੍ਹਾਂ ਸਰਗਰਮ ਹਨ ਅਤੇ ਉਹਨਾਂ ਵਲੋਂ ਵੀ ਪਾਰਟੀ ਦੀਆਂ ਸਰਗਰਮੀਆਂ ਨੂੰ ਕਾਫੀ ਤੇਜ ਕੀਤਾ ਜਾ ਚੁੱਕਿਆ ਹੈ। ਸ੍ਰੀ ਵਸ਼ਿਸ਼ਠ ਪਾਰਟੀ ਦੀ ਜਿਲ੍ਹਾ ਇਕਾਈ ਦੇ ਵੀ ਪ੍ਰਧਾਨ ਹਨ ਅਤੇ ਉਹਨਾਂ ਵਲੋਂ ਪਾਰਟੀ ਦੇ ਵੱਖ ਵੱਖ ਪ੍ਰੋਗਰਾਮਾਂ ਦੌਰਾਨ ਵੀ ਪੂਰੀ ਸਰਗਰਮੀ ਵਿਖਾਈ ਜਾ ਰਹੀ ਹੈ। ਇਸਦੇ ਇਲਾਵਾ ਉਹ ਸੋਸ਼ਲ ਮੀਡੀਆ ਤੇ ਵੀ ਪੂਰੇ ਸਰਗਰਮ ਹਨ ਅਤੇ ਮੁਹਾਲੀ ਹਲਕੇ ਨਾਲ ਸੰਬੰਧਿਤ ਵੱਖ ਵੱਖ ਮੁੱਦਿਆਂ ਬਾਰੇ ਆਵਾਜ ਚੁੱਕਦੇ ਰਹਿੰਦੇ ਹਨ।

ਪਿਛਲੀ ਵਾਰ ਹੋਈ ਚੋਣ ਦੌਰਾਨ ਚੌਥੇ ਨੰਬਰ ਤੇ ਰਹੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਸz. ਪਰਵਿੰਦਰ ਸਿੰਘ ਸੋਹਾਣਾ ਵੀ ਪਿਛਲੇ ਕਾਫੀ ਸਮੇਂ ਤੋਂ ਇਲੈਕਸ਼ਨ ਮੋਡ ਵਿੱਚ ਹੀ ਚਲ ਰਹੇ ਹਨ ਅਤੇ ਉਹਨਾਂ ਵਲੋਂ ਵੀ ਆਪਣੀਆਂ ਸਿਆਸੀ ਸਰਗਰਮੀਆਂ ਤੇਜ ਕੀਤੀਆਂ ਜਾ ਚੁੱਕੀਆਂ ਹਨ।

ਹਾਲਾਂਕਿ ਹੁਣੇ ਇਹ ਤੈਅ ਨਹੀਂ ਹੋਇਆ ਹੈ ਕਿ ਇਹਨਾਂ ਪਾਰਟੀਆਂ ਵਲੋਂ ਪਿਛਲੀ ਵਾਰ ਚੋਣ ਲੜਣ ਵਾਲੇ ਇਹਨਾਂ ਉਮੀਦਵਾਰਾਂ ਨੂੰ ਹੀ ਪਾਰਟੀ ਟਿਕਟ ਤੇ ਚੋਣ ਲੜਾਈ ਜਾਵੇਗੀ ਜਾਂ ਫਿਰ ਨਵੇਂ ਚਿਹਰਿਆਂ ਨੂੰ ਮੌਕਾ ਦਿੱਤਾ ਜਾਵੇਗਾ। ਇਸ ਦੌਰਾਨ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਚੋਣ ਸਮਝੌਤਾ ਹੋਣ ਦੀਆਂ ਕਿਆਸ ਅਰਾਈਆਂ ਵੀ ਜਾਰੀ ਹਨ ਅਤੇ ਕਾਂਰਗਸ ਪਾਰਟੀ ਦੇ ਕੁੱਝ ਆਗੂ ਵੀ ਇਸ ਵਾਰ ਚੋਣਾਂ ਦੌਰਾਨ ਆਪਣੀ ਕਿਸਮਤ ਅਜਮਾਉਣ ਲਈ ਆਪਣੀ ਦਾਅਵੇਦਾਰੀ ਪੇਸ਼ ਕਰਦੇ ਦਿਖ ਰਹੇ ਹਨ।

ਨਗਰ ਨਿਗਮ ਦੇ ਡਿਪਟੀ ਮੇਅਰ ਸz. ਕੁਲਜੀਤ ਸਿੰਘ ਬੇਦੀ ਪਿਛਲੇ ਕਾਫੀ ਸਮੇਂ ਤੋਂ ਹਲਕੇ ਵਿੱਚ ਸੰਭਾਵੀ ਉਮੀਦਵਾਰ ਵਜੋਂ ਵਿਚਰ ਰਹੇ ਹਨ ਅਤੇ ਉਹਨਾਂ ਵਲੋਂ ਸਿੱਧੂ ਖੇਮੇ ਨੂੰ ਤਕੜੀ ਟੱਕਰ ਦਿੱਤੀ ਜਾ ਰਹੀ ਹੈ। ਇਸਦੇ ਨਾਲ ਹੀ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੇ ਜਿਲ੍ਹਾ ਪ੍ਰਧਾਨ ਪਹਿਲਵਾਨ ਅਮਰਜੀਤ ਸਿੰਘ ਵੀ ਪਾਰਟੀ ਟਿਕਟ ਲਈ ਦਾਅਵੇਦਾਰੀ ਪੇਸ਼ ਕਰਦੇ ਦਿਖ ਰਹੇ ਹਨ। ਇਸ ਤਰ੍ਹਾਂ ਕਾਂਗਰਸੀ ਆਗੂ ਅਤੇ ਨਗਰ ਨਿਗਮ ਦੇ ਕੌਂਸਲਰ ਨਰਪਿੰਦਰ ਸਿੰਘ ਰੰਗੀ ਵੀ ਪਾਰਟੀ ਟਿਕਟ ਦੀ ਦੌੜ ਵਿੱਚ ਹਨ।

ਪਿਛਲੀ ਵਾਰ ਹੋਈਆਂ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਦੀਆਂ ਦੋ ਸੀਟਾਂ ਜਿੱਤਣ ਵਾਲੀ ਵਾਰਿਸ ਪੰਜਾਬ ਦੇ ਜੱਥੇਬੰਦੀ ਦੀ ਟਿਕਟ ਤੇ ਚੋਣ ਲੜਣ ਦ ਚਾਹਵਾਨ ਕਈ ਆਗੂ ਵੀ ਆਪੋ ਆਪਣੀਆਂ ਸਰਗਰਮੀਆਂ ਚਲਾ ਰਹੇ ਹਨ ਅਤੇ ਇਹਨਾਂ ਵਲੋਂ ਹਲਕੇ ਵਿੱਚ ਪੋਸਟਰ ਆਦਿ ਵੀ ਲੱਗੇ ਦਿਖਦੇ ਹਨ। ਇਸੇ ਤਰ੍ਹਾਂ ਨਗਰ ਨਿਗਮ ਦੇ ਆਜਾਦ ਕੌਂਸਲਰ ਪਰਮਜੀਤ ਸਿੰਘ ਕਾਹਲੋਂ ਵੀ ਇਸ ਵਾਰ ਹਲਕੇ ਤੋਂ ਚੋਣ ਲੜਣ ਲਈ ਸਿਆਸੀ ਸਰਗਰਮੀਆਂ ਚਲਾ ਰਹੇ ਹਨ।

ਪੰਜਾਬ ਵਿਧਾਨਸਭਾ ਦੀਆਂ ਅਗਲੀਆਂ ਚੋਣਾਂ ਵਾਸਤੇ ਆਉਂਦੇ ਦਿਨਾਂ ਵਿੱਚ ਮੁੱਖ ਚੋਣ ਕਮਿਸ਼ਨਰ ਦਾ ਦੌਰਾ ਹੋਣ ਜਾ ਰਿਹਾ ਹੈ ਜਿਸ ਦੌਰਾਨ ਉਹਨਾਂ ਵਲੋਂ ਪੰਜਾਬ ਵਿੱਚ ਵਿਧਾਨਸਭਾ ਚੋਣਾ ਦੀਆਂ ਤਿਆਰੀਆਂ ਦਾ ਜਾਇਜਾ ਲਿਆ ਜਾਣਾ ਹੈ ਅਤੇ ਉਸਤੋਂ ਬਾਅਦ ਚੋਣਾਂ ਦੀਆਂ ਤਿਆਰੀਆਂ ਦੇ ਆਧਾਰ ਤੇ ਚੋਣਾਂ ਸੰਬੰਧੀ ਅਗਲਾ ਫੈਸਲਾ ਹੋਣਾ ਹੈ।

ਆਉਣ ਵਾਲੇ ਦਿਨਾਂ ਦੌਰਾਨ ਚੋਣ ਸਰਗਰਮੀਆਂ ਨੇ ਹੋਰ ਤੇਜੀ ਫੜਣੀ ਹੈ ਉੱਥੇ ਚੋਣ ਲੜਣ ਦੇ ਚਾਹਵਾਨਾਂ ਦੀ ਗਿਦਤੀ ਵੀ ਖੁੱਲ ਕੇ ਸਾਮ੍ਹਣੇ ਆ ਜਾਣੀ ਹੈ।

Continue Reading

Mohali

2 ਕਰੋੜ ਰੁਪਏ ਦੀ ਲਾਗਤ ਨਾਲ ਹੋਵੇਗਾ ਫੇਜ਼ 9 ਤੋਂ 11 ਤੱਕ ਮਾਰਕੀਟਾਂ ਦੀਆਂ ਪਾਰਕਿੰਗਾਂ ਦੀ ਰੀਕਾਰਪੈਟਿੰਗ ਦਾ ਕੰਮ : ਵਿਨੀਤ ਵਰਮਾ

Published

on

By

ਫੇਜ਼ 11 ਦੀ ਮਾਰਕੀਟ ਵਿੱਚ ਦੁਕਾਨਦਾਰਾਂ ਦੀਆਂ ਮੁਸ਼ਕਲਾਂ ਸੁਣੀਆਂ

ਐਸ ਏ ਐਸ ਨਗਰ, 26 ਅਕਤੂਬਰ (ਸ.ਬ.) ਵਪਾਰ ਮੰਡਲ ਮੁਹਾਲੀ ਦੇ ਪ੍ਰਧਾਨ ਅਤੇ ਆਮ ਆਦਮੀ ਪਾਰਟੀ ਦੇ ਬੀ ਸੀ ਸੈਲ ਦੇ ਸੂਬਾ ਮੀਤ ਪ੍ਰਧਾਨ ਸ੍ਰੀ ਵਿਨੀਤ ਵਰਮਾ ਵਲੋਂ ਫੇਜ਼ 11 ਦੀ ਮਾਰਕੀਟ ਦਾ ਦੌਰਾ ਕੀਤਾ ਗਿਆ ਅਤੇ ਮਾਰਕੀਟ ਦੇ ਦੁਕਾਨਦਾਰਾਂ ਨਾਲ ਮੀਟਿੰਗ ਕਰਕੇ ਉਹਨਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ।

ਮੀਟਿੰਗ ਦੌਰਾਨ ਮਾਰਕੀਟ ਦੀ ਪਾਰਕਿਗ ਵਾਲੀ ਥਾਂ ਵਿੱਚ ਗਮਾਡਾ ਵਲੋਂ ਪਾਈ ਗਈ ਪਾਣੀ ਦੀ ਪਾਈਪ ਕਾਰਨ ਖਰਾਬ ਹੋਈ ਪਾਰਕਿੰਗ ਦੀ ਮੁਰੰਮਤ ਦਾ ਮੁੱਦਾ ਉਠਿਆ। ਮਾਰਕੀਟ ਦੇ ਦੁਕਾਨਦਾਰਾਂ ਨੇ ਦੱਸਿਆ ਕਿ ਫੇਜ਼ 9 ਤੋਂ 11 ਤਕ ਪਾਈਪ ਲਾਈਨ ਪਾਉਣ ਲਈ ਤਿੰਨ ਚਾਰ ਮਹੀਨੇ ਪਹਿਲਾਂ ਖੁਦਾਈ ਕਰਕੇ ਪਾਈਪਾਂ ਪਾਈਆਂ ਗਈਆਂ ਸਨ ਪਰੰਤੂ ਇਸ ਥਾਂ ਦੀ ਲੋੜੀਂਦੀ ਮੁਰੰਮਤ ਨਹੀਂ ਕਰਵਾਈ ਗਈ ਜਿਸ ਕਾਰਨ ਮਾਰਕੀਟ ਵਿੱਚ ਆਉਣ ਵਾਲੇ ਲੋਕਾਂ ਅਤੇ ਦੁਕਾਨਦਾਰਾਂ ਨੂੰ ਬੁਰੀ ਤਰ੍ਹਾਂ ਪਰੇਸ਼ਾਨ ਹੋਣਾ ਪੈਂਦਾ ਹੈ।

ਇਸ ਮੌਕੇ ਸ੍ਰੀ ਵਨੀਤ ਵਰਮਾ ਨੇ ਕਿਹਾ ਕਿ ਫੇਜ਼ 9,10 ਅਤੇ 11 ਦੀ ਪਾਰਕਿੰਗ ਦੀ ਮੁਰੰਮਤ ਦਾ ਕੰਮ ਅਗਲੇ ਇੱਕ ਦੋ ਦਿਨ ਵਿੱਚ ਆਰੰਭ ਹੋ ਜਾਵੇਗਾ। ਉਹਨਾਂ ਕਿਹਾ ਕਿ ਇਸ ਕੰਮ ਤੇ ਲਗਭਗ 2 ਕਰੋੜ ਰੁਪਏ ਖਰਚ ਹੋਣਗੇ ਅਤੇ ਇਸਨੂੰ ਛੇਤੀ ਹੀ ਮੁਕੰਮਲ ਕਰਵਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਕੰਮ ਦੇ ਮੁਕੰਮਲ ਹੋਣ ਤੇ ਕਾਰੋਬਾਰੀਆਂ ਦੀ ਪਿਛਲੇ ਲੰਮੇ ਦੀ ਮੰਗ ਪੂਰੀ ਹੋ ਜਾਵੇਗੀ ਅਤੇ ਪਿਛਲੇ ਸਮੇਂ ਤੋਂ ਚਲਦੀ ਆ ਰਹੀ ਪਾਰਕਿੰਗ ਦੀ ਸਮੱਸਿਆ ਵੀ ਹੱਲ ਹੋ ਜਾਵੇਗੀ।

ਸ੍ਰੀ ਵਿਨੀਤ ਵਰਮਾ ਨੇ ਦੱਸਿਆ ਕਿ ਇਸ ਮੌਕੇ ਵਪਾਰੀਆਂ ਦੇ ਹੋਰ ਮਸਲਿਆਂ ਤੇ ਵੀ ਚਰਚਾ ਕੀਤੀ ਗਈ, ਅਤੇ ਉਹਨਾਂ ਨੂੰ ਭਰੋਸਾ ਦਿੱਤਾ ਗਿਆ ਕਿ ਵਪਾਰੀਆਂ ਨੂੰ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮਿਉਂਸਪਲ ਕੌਂਸਲਰ ਅਮਰਜੀਤ ਸਿੰਘ, ਵਾਰਡ ਨੰਬਰ 21 ਤੋਂ ਆਪ ਇੰਚਾਰਜ ਸਵਰਨ ਲਤਾ, ਨਰਿੰਦਰ ਸਿੰਘ, ਗੁਰਬਚਨ ਸਿੰਘ, ਹਰਪ੍ਰੀਤ ਸਿੰਘ, ਜਸਜੀਤ ਸਿੰਘ, ਰਿਸ਼ਵ ਗੋਇਲ, ਸੁਮਿਤ, ਸਤਿਸ਼ ਗਰਗ, ਅਨਿਲ ਕੁਮਾਰ, ਗੁਰਦੀਪ ਸਿੰਘ, ਮੋਹਿਤ, ਦੀਪਕ ਤਲਵਾਰ, ਹਰਜੀਤ ਸਿੰਘ ਜਸ਼ਨ, ਅਜੈਬ ਸਿੰਘ ਅਤੇ ਹੋਰ ਦੁਕਾਨਦਾਰ ਮੌਜੂਦ ਸਨ।

Continue Reading

Mohali

ਮਟੌਰ ਵਿਖੇ ਮੁਫਤ ਮੈਡੀਕਲ ਕੈਂਪ ਦੌਰਾਨ 600 ਮਰੀਜ਼ਾਂ ਦੀ ਜਾਂਚ ਕੀਤੀ

Published

on

By

ਅੱਖਾਂ ਤੇ ਦੰਦਾਂ ਦਾ ਮੁਫ਼ਤ ਚੈਕਅੱਪ ਅਤੇ ਦਵਾਈਆਂ ਵੰਡੀਆਂ

ਐਸ ਏ ਐਸ ਨਗਰ, 26 ਅਕਤੂਬਰ (ਸ.ਬ.) ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਸ੍ਰੀ ਸੱਤਿਆ ਨਾਰਾਇਣ ਮੰਦਿਰ, ਮਟੌਰ ਵਿਖੇ ਮੁਫਤ ਮੈਡੀਕਲ ਕੈਂਪ ਲਗਾਇਆ ਗਿਆ ਜਿਸ ਦੌਰਾਨ ਲਗਭਗ 600 ਮਰੀਜ਼ਾਂ ਨੇ ਆਪਣੀ ਸਿਹਤ ਦੀ ਜਾਂਚ ਕਰਵਾਈ। ਇਸ ਦੌਰਾਨ ਮਾਹਿਰ ਡਾਕਟਰਾਂ ਵਲੋਂ ਮਰੀਜਾਂ ਦੀ ਸਿਹਤ ਜਾਂਚ ਕੀਤੀ ਗਈ ਅਤੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ। ਇਸਦੇ ਨਾਲ ਹੀ ਅੱਖਾਂ ਅਤੇ ਦੰਦਾਂ ਦੀ ਵੀ ਜਾਂਚ ਕੀਤੀ ਗਈ।

ਜਿਕਰਯੋਗ ਹੈ ਕਿ ਇਹ ਕੈਂਪ ਸਾਬਕਾ ਡਿਪਟੀ ਮੇਅਰ ਸz. ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਹਰ ਐਤਵਾਰ ਵੱਖ-ਵੱਖ ਪਿੰਡਾਂ ਵਿੱਚ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਤਹਿਤ ਲਗਾਇਆ ਗਿਆ ਸੀ। ਇਨ੍ਹਾਂ ਕੈਂਪਾਂ ਦੇ ਆਯੋਜਨ ਵਿੱਚ ਮੁਹਾਲੀ ਫਸਟ ਫਾਊਂਡੇਸ਼ਨ, ਹੈਡਨ ਕਲੀਨਿਕਸ ਅਤੇ ਤੇਰਾ ਹੀ ਤੇਰਾ ਸੰਸਥਾ ਵੱਲੋਂ ਸਹਿਯੋਗ ਦਿੱਤਾ ਜਾ ਰਿਹਾ ਹੈ।

ਇਸ ਮੌਕੇ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਲੋਕਾਂ ਦੀ ਸਿਹਤ ਦੀ ਸੰਭਾਲ ਕਰਨਾ ਅਤੇ ਉਨ੍ਹਾਂ ਨੂੰ ਬਿਮਾਰੀਆਂ ਪ੍ਰਤੀ ਜਾਗਰੂਕ ਕਰਨਾ ਇਨ੍ਹਾਂ ਮੈਡੀਕਲ ਕੈਂਪਾਂ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਅਕਸਰ ਲੋਕ ਆਪਣੀ ਰੋਜ਼ਾਨਾ ਦੀ ਜ਼ਿੰਦਗੀ ਵਿੱਚ ਰੁੱਝੇ ਹੋਣ ਕਾਰਨ ਸਿਹਤ ਦੀ ਜਾਂਚ ਨੂੰ ਅਣਗੌਲਿਆ ਕਰ ਦਿੰਦੇ ਹਨ, ਜਦਕਿ ਸਮੇਂ ਸਿਰ ਜਾਂਚ ਕਰਵਾਉਣ ਨਾਲ ਕਈ ਬਿਮਾਰੀਆਂ ਦੀ ਸ਼ੁਰੂਆਤੀ ਪੜਾਅ ਤੇ ਪਛਾਣ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਬਿਮਾਰੀਆਂ ਦੀ ਸਮੇਂ ਸਿਰ ਪਛਾਣ ਹੋ ਜਾਵੇ ਤਾਂ ਉਨ੍ਹਾਂ ਨੂੰ ਗੰਭੀਰ ਰੂਪ ਧਾਰਨ ਕਰਨ ਤੋਂ ਪਹਿਲਾਂ ਹੀ ਕਾਬੂ ਕਰਨ ਵਿੱਚ ਮਦਦ ਮਿਲਦੀ ਹੈ।

Continue Reading

Latest News

Trending