Connect with us

Chandigarh

ਲੈਕਚਰਾਰਾਂ ਵਲੋਂ 3 ਸਤੰਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਸਾਹਮਣੇ ਦਿੱਤੇ ਜਾ ਰਹੇ ਧਰਨੇ ਦਾ ਸਮਰਥਨ

Published

on

 

ਚੰਡੀਗੜ੍ਹ, 25 ਅਗਸਤ (ਸ.ਬ.) ਜੁਆਂਇੰਟ ਐਕਸ਼ਨ ਕਮੇਟੀ ਜਨਰਲ ਕੈਟਾਗਰੀਜ ਪੰਜਾਬ ਨੇ ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵਿੱਚ ਪਿਛਲੇ ਤਿੰਨ ਦਹਾਕਿਆਂ ਤੋਂ ਕੰਮ ਕਰ ਰਹੇ ਲੈਕਚਰਾਰਾਂ ਵੱਲੋਂ ਅਧਿਆਪਕ ਦਿਵਸ ਤੋਂ ਪਹਿਲਾਂ ਤਿੰਨ ਸਤੰਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਮੁਹਰੇ ਦਿੱਤੇ ਜਾ ਰਹੇ ਰੋਸ ਧਰਨੇ ਦਾ ਸਮਰਥਨ ਕੀਤਾ ਹੈ। ਸੰਸਥਾ ਦੇ ਚੀਫ ਆਰਗੇਨਾਈਜਰ ਸਿਆਮ ਲਾਲ ਸ਼ਰਮਾ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਦੇ ਦਾਅਵੇ ਕਰਨ ਵਾਲੀ ਪੰਜਾਬ ਸਰਕਾਰ ਦੇ ਸੀਨੀਆਰ ਸਕੈਂਡਰੀ ਸਕੂਲਾਂ ਵਿੱਚ ਪ੍ਰਿੰਸੀਪਲਾਂ ਦੀਆਂ ਸੈਂਕੜੇ ਅਸਾਮੀਆਂ ਖਾਲੀ ਪਈਆਂ ਹਨ ਅਤੇ ਦੂਸਰੇ ਪਾਸੇ ਅਨੇਕਾਂ ਲੈਕਚਰਾਰ ਯੋਗਤਾ ਪੂਰੀ ਹੋਣ ਦੇ ਬਾਵਜੂਦ ਵੀ ਆਪਣੀ ਪਹਿਲੀ ਤਰੱਕੀ ਨੂੰ ਉਡੀਕਦੇ ਹੋਏ ਰਿਟਾਇਰ ਹੋ ਰਹੇ ਹਨ।

ਉਹਨਾਂ ਕਿਹਾ ਕਿ ਸਾਲ 2018 ਵਿੱਚ ਤਰੱਕੀ ਕੋਟਾ 75 ਪ੍ਰਤੀਸ਼ਤ ਤੋਂ ਘਟਾ ਕੇ 50 ਪ੍ਰਤੀਸ਼ਤ ਕਰ ਦਿੱਤਾ ਗਿਆ ਸੀ। ਇਸ ਸੰਬੰਧੀ ਸਿੱਖਿਆ ਮੰਤਰੀ ਨੇ ਕਿਹਾ ਸੀ ਕਿ ਉਹ ਪਿਛਲੀ ਸਰਕਾਰ ਦੀ ਗਲਤੀ ਸੁਧਾਰ ਕੇ ਸਿੱਖਿਆ ਸੇਵਾ ਨਿਯਮ 2018 ਨੂੰ ਸੋਧ ਕੇ ਤਰੱਕੀ ਕੋਟਾ 50 ਫੀਸਦੀ ਤੋਂ ਵਧਾ ਕੇ 75 ਫੀਸਦੀ ਕੀਤਾ ਜਾਵੇਗਾ ਪਰੰਤੂ ਇਹ ਕੰਮ ਵਿਚਾਲੇ ਹੀ ਲਮਕ ਰਿਹਾ ਹੈ।

ਉਹਨਾਂ ਮੰਗ ਕੀਤੀ ਕਿ ਇਸ ਸਿੱਖਿਆ ਸਰਵਿਸ ਰੂਲ 2018 ਨੂੰ ਸੋਧ ਕੇ ਆਉਣ ਵਾਲੀ ਕੈਬਨਿਟ ਮੀਟਿੰਗ ਵਿੱਚੋਂ ਪਾਸ ਕਰਾ ਕੇ ਅਧਿਆਪਕ ਦਿਵਸ (5 ਸਤੰਬਰ) ਤੇ ਸਰਕਾਰ ਲੈਕਚਰਾਰਾਂ ਨੂੰ ਪ੍ਰਿੰਸੀਪਲਾਂ ਵਜੋਂ ਪਦਉਨੱਤ ਕਰਕੇ ਉਹਨਾਂ ਨੂੰ ਇਨਸਾਫ ਦੇਵੇ। ਉਹਨਾਂ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਢੁਕਵੀਂ ਕਾਰਵਾਈ ਨਾ ਕੀਤੀ ਤਾਂ ਉਹਨਾਂ ਵੱਲੋਂ ਲੈਕਚਰਾਰਾਂ ਵੱਲੋਂ ਐਲਾਨ ਕੀਤੇ ਗਏ ਕਿਸੇ ਵੀ ਪ੍ਰੋਗਰਾਮ ਦਾ ਪੁਰਜੋਰ ਸਮਰਥਨ ਕੀਤਾ ਜਾਵੇਗਾ।

Continue Reading

Chandigarh

ਈ ਡੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ

Published

on

By

ਪੰਜ ਕਰੋੜ ਰੁਪਏ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਹੋਈ ਕਾਰਵਾਈ

ਚੰਡੀਗੜ੍ਹ, 17 ਅਕਤੂਬਰ (ਸ.ਬ.) ਪੰਜਾਬ ਵਿੱਚ ਤਬਾਦਲਿਆਂ ਨਾਲ ਸਬੰਧਤ 5 ਕਰੋੜ ਰੁਪਏ ਦੀ ਕਥਿਤ ਰਿਸ਼ਵਤ ਦੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਅਮਰਦੀਪ ਗਰੇਵਾਲ ਨੂੰ ਕੈਨੇਡਾ ਤੋਂ ਭਾਰਤ ਪਰਤਣ ਮਗਰੋਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਰੀਬੀ ਦੱਸਿਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਅਮਰਦੀਪ ਸਿੰਘ ਗਰੇਵਾਲ ਪੰਜਾਬੀ ਫ਼ਿਲਮ ਜਗਤ ਦੀ ਇੱਕ ਜਾਣੀ-ਪਛਾਣੀ ਹਸਤੀ ਹੈ ਅਤੇ ਉਹ ‘ਮੈਸਰਜ਼ ਈਸਟ ਸਨਸ਼ਾਈਨ ਪ੍ਰੋਡਕਸ਼ਨ ਪ੍ਰਾਈਵੇਟ ਲਿਮਟਿਡ’ ਨਾਲ ਜੁੜਿਆ ਹੋਇਆ ਹੈ। ਅਮਰਦੀਪ ਸਿੰਘ ਗਰੇਵਾਲ ਦੇ ਵਿਦੇਸ਼ਾਂ ਵਿੱਚ ਫ਼ਿਲਮ ਨਿਰਮਾਣ ਅਤੇ ਰਿਲੀਜ਼ ਨਾਲ ਸਬੰਧਿਤ ਕਾਰੋਬਾਰੀ ਸੰਪਰਕ ਹਨ ਅਤੇ ਉਹ ਕਈ ਪੰਜਾਬੀ ਫ਼ਿਲਮਾਂ ਨਾਲ ਜੁੜੇ ਰਹੇ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਮਾਮਲੇ ਵਿੱਚ ਗਰੇਵਾਲ ਨੂੰ ਤਲਬ ਕੀਤਾ ਗਿਆ ਹੈ, ਉਸ ਵਿੱਚ ਮੁੱਖ ਮੰਤਰੀ ਦੀ ਪਤਨੀ ਦਾ ਨਾਂ ਵੀ ਸਾਹਮਣੇ ਆਇਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਈ ਡੀ ਨੇ ਗਰੇਵਾਲ ਨੂੰ ਮਾਮਲੇ ਵਿੱਚ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ ਅਤੇ ਉਨ੍ਹਾਂ ਨੂੰ ਜਾਂਚ ਏਜੰਸੀ ਦੇ ਦਫ਼ਤਰ ਲਿਜਾਇਆ ਗਿਆ ਹੈ। ਈ ਡੀ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਅਮਰਦੀਪ ਸਿੰਘ ਗਰੇਵਾਲ ਦੇ ਖਿਲਾਫ ਪਹਿਲਾਂ ਹੀ ਲੁੱਕ-ਆਊਟ ਸਰਕੂਲਰ ਜਾਰੀ ਕੀਤਾ ਹੋਇਆ ਸੀ ਜਿਸ ਕਾਰਨ ਭਾਰਤ ਪਰਤਣ ਸਮੇਂ ਉਨ੍ਹਾਂ ਨੂੰ ਰੋਕਿਆ ਗਿਆ।

ਇਹ ਮਾਮਲਾ ਪੰਜਾਬ ਵਿੱਚ ਤਬਾਦਲਿਆਂ ਨਾਲ ਜੁੜੀ ਕਥਿਤ 5 ਕਰੋੜ ਰੁਪਏ ਦੀ ਰਿਸ਼ਵਤ ਦੇ ਦੋਸ਼ਾਂ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਈਡੀ ਵੱਲੋਂ ਇਸ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਹੈ। ਗਰੇਵਾਲ ਨੂੰ ਪਹਿਲਾਂ ਵੀ ਜਾਂਚ ਵਿੱਚ ਸ਼ਾਮਲ ਹੋਣ ਲਈ ਸੰਮਨ ਭੇਜੇ ਜਾਣ ਦੀ ਗੱਲ ਸਾਹਮਣੇ ਆਈ ਸੀ।

Continue Reading

Chandigarh

ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

Published

on

By

ਚੰਡੀਗੜ੍ਹ, 17 ਅਕਤੂਬਰ (ਸ.ਬ.) ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, 37- ਡੀ, ਚੰਡੀਗੜ੍ਹ ਵਿੱਚ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।

ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਇੰਟਰਨੈਟ ਦੀ ਸੁਰੱਖਿਅਤ ਵਰਤੋਂ, ਆਨਲਾਈਨ ਧੋਖਾਧੜੀ ਤੋਂ ਬਚਾਅ ਅਤੇ ਆਪਣੀ ਨਿੱਜੀ ਜਾਣਕਾਰੀ ਦੀ ਸੁਰੱਖਿਆ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ ਸਾਈਬਰ ਸੁਰੱਖਿਆ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੂੰ ਮਜ਼ਬੂਤ ਪਾਸਵਰਡ ਬਣਾਉਣ, ਓਟੀਪੀ ਕਿਸੇ ਨਾਲ ਸਾਂਝਾ ਨਾ ਕਰਨ, ਸ਼ੱਕੀ ਲਿੰਕਾਂ ਤੇ ਕਲਿੱਕ ਨਾ ਕਰਨ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਸਾਵਧਾਨੀ ਨਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ, ਸਾਈਬਰ ਧੱਕੇਸ਼ਾਹੀ, ਫਰਜ਼ੀ ਖਾਤਿਆਂ ਅਤੇ ਆਨਲਾਈਨ ਠੱਗੀ ਤੋਂ ਬਚਣ ਦੇ ਤਰੀਕਿਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ।

Continue Reading

Chandigarh

ਮੁੱਖ ਮੰਤਰੀ ਦੇ ਓ ਐਸ ਡੀ ਰਾਜਬੀਰ ਘੁੰਮਣ ਸੀ ਬੀ ਆਈ ਅੱਗੇ ਪੇਸ਼

Published

on

By

ਚੰਡੀਗੜ੍ਹ, 16 ਅਕਤੂਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਅੱਜ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਹ ਆਪਣੇ ਵਕੀਲ ਜੀ ਪੀ ਐਸ ਘੁੰਮਣ ਨਾਲ ਸੀ ਬੀ ਆਈ ਦਫ਼ਤਰ ਪਹੁੰਚੇ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਪੁੱਛਗਿੱਛ ਵਿੱਚ ਸ਼ਾਮਲ ਹੋਣ ਲਈ ਕਿਹਾ ਸੀ।

ਸੀ ਬੀ ਆਈ ਵੱਲੋਂ ਬੀਤੇ ਦਿਨ ਰਾਜਬੀਰ ਘੁੰਮਣ ਨੂੰ ਵਟਸਐਪ ਜ਼ਰੀਏ ਨੋਟਿਸ ਭੇੇਜਿਆ ਸੀ, ਜਿਸਦੀ ਪਾਲਣਾ ਕਰਦੇ ਹੋਏ ਉਹ ਆਪਣੇ ਵਕੀਲਾਂ ਸਣੇ ਅੱਜ ਢਾਈ ਵਜੇ ਪੇਸ਼ ਹੋਏ। ਇਸ ਮੌਕੇ ਉਨ੍ਹਾਂ ਦੇ ਵਕੀਲਾਂ ਨੇ ਕਿਹਾ ਕਿ ਮਾਨਯੋਗ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਉਹ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸੀ ਬੀ ਆਈ ਵੱਲੋਂ ਇਸ ਮਾਮਲੇ ਨਾਲ ਸਬੰਧਤ ਜਿਨ੍ਹਾਂ ਹੋਰ ਵਿਅਕਤੀਆਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ, ਉਨ੍ਹਾਂ ਵੱਲੋਂ ਵੀ ਇਸੇ ਤਰ੍ਹਾਂ ਹੁਕਮਾਂ ਦੀ ਪਾਲਣਾ ਕੀਤੀ ਜਾਵੇਗੀ।

ਇਸ ਤੋਂ ਪਹਿਲਾਂ ਸੀ ਬੀ ਆਈ ਵੱਲੋਂ ਉਨ੍ਹਾਂ ਨੂੰ ਦੋ ਵਾਰ ਸੰਮਨ ਭੇਜੇ ਗਏ ਸਨ, ਪਰ ਉਹ ਪੇਸ਼ ਨਹੀਂ ਹੋਏ ਸਨ। ਸੁਪਰੀਮ ਕੋਰਟ ਨੇ ਪਹਿਲਾਂ ਹੀ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਖ਼ਿਲਾਫ਼ ਦਰਜ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੀ ਬੀ ਆਈ ਨੂੰ ਕੋਈ ਵੀ ਸਖ਼ਤ ਕਾਰਵਾਈ ਕਰਨ ਤੋਂ ਰੋਕ ਦਿੱਤਾ ਹੈ। ਅਦਾਲਤ ਨੇ ਮਾਮਲੇ ਦੀ ਜਾਂਚ ਅਤੇ ਦਰਜ ਐਫ ਆਈ ਆਰ ਤੇ ਰੋਕ ਲਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 5 ਅਕਤੂਬਰ ਨੂੰ ਇਸ ਭ੍ਰਿਸ਼ਟਾਚਾਰ ਮਾਮਲੇ ਦੀ ਸੀ ਬੀ ਆਈ ਜਾਂਚ ਦੇ ਹੁਕਮ ਦਿੱਤੇ ਸਨ ਅਤੇ ਦੋ ਮਹੀਨਿਆਂ ਵਿੱਚ ਰਿਪੋਰਟ ਮੰਗੀ ਸੀ। ਇਸ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਨੇ 6 ਅਕਤੂਬਰ ਨੂੰ ਹੀ ਸੁਪਰੀਮ ਕੋਰਟ ਵਿੱਚ ਸਪੈਸ਼ਲ ਲੀਵ ਪਟੀਸ਼ਨ (ਐਸਐਲਪੀ) ਦਾਇਰ ਕਰ ਦਿੱਤੀ ਸੀ।

ਇੱਥੇ ਜਿਕਰਯੋਗ ਹੈ ਕਿ ਹਾਈ ਕੋਰਟ ਦੇ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ 5 ਅਕਤੂਬਰ ਨੂੰ ਜਾਂਚ ਸੀ ਬੀ ਆਈ ਦੇ ਹਵਾਲੇ ਕਰਦਿਆਂ ਪੰਜਾਬ ਪੁਲਿਸ ਨੂੰ ਸੀ ਬੀ ਆਈ ਨਾਲ ਸਹਿਯੋਗ ਕਰਨ ਲਈ ਕਿਹਾ ਸੀ। ਸੀ ਬੀ ਆਈ ਨੇ 5 ਅਕਤੂਬਰ ਦੀ ਰਾਤ ਨੂੰ ਹੀ ਰਾਜਬੀਰ ਘੁੰਮਣ ਸਮੇਤ ਅੱਧੀ ਦਰਜਨ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਸੀ। ਇਸ ਮਾਮਲੇ ਵਿੱਚ ਤਬਾਦਲਿਆਂ, ਤਾਇਨਾਤੀਆਂ ਅਤੇ ਟੈਂਡਰਾਂ ਵਿੱਚ ਗੜਬੜ ਦੇ ਗੰਭੀਰ ਦੋਸ਼ ਲੱਗੇ ਹਨ।

Continue Reading

Latest News

Trending