Connect with us

Chandigarh

ਪੰਜਾਬ ਸੁਬਾਰਡੀਨੇਟ ਸਰਵਿਸਜ ਫੈਡਰੈਸ਼ਨ ਦੇ ਵਫਦ ਵਲੋਂ ਸਿਹਤ ਵਿਭਾਗ ਦੇ ਡਾਇਰੈਕਟਰ ਨਾਲ ਪੈਨਲ ਮੀਟਿੰਗ, ਕਈ ਮੰਗਾਂ ਦੇ ਨਿਪਟਾਰੇ ਦਾ ਭਰੋਸਾ

Published

on

 

ਚੰਡੀਗੜ੍ਹ, 26ਅਗਸਤ (ਸ.ਬ.) ਸਿਹਤ ਸੇਵਾਵਾਂ ਅਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ ਹਤਿੰਦਰ ਕੌਰ ਵਲੋਂ ਪੰਜਾਬ ਸੁਬਾਰਡੀਨੇਟ ਸਰਵਿਸਜ ਫੈਡਰੇਸ਼ਨ ਪੰਜਾਬ ਦੇ ਇਕ ਵਫਦ ਨਾਲ ਮੰਗਾਂ ਦੇ ਹੱਲ ਲਈ ਪੈਨਲ ਮੀਟਿੰਗ ਕੀਤੀ ਗਈ ਜਿਸ ਦੌਰਾਨ ਕਈ ਮੰਗਾਂ ਦੇ ਨਿਪਟਾਰੇ ਦਾ ਭਰੋਸਾ ਦਿੱਤਾ ਗਿਆ।

ਫੈਡਰੈਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾਂ, ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਮੰਗਵਾਲ, ਸੀਨੀਅਰ ਆਗੂ ਰਣਦੀਪ ਸਿੰਘ ਫਤਿਹਗੜ੍ਹ ਸਾਹਿਬ, ਹਰਵਿੰਦਰ ਸਿੰਘ ਛੀਨਾ, ਕ੍ਰਿਸ਼ਨ ਪ੍ਰਸ਼ਾਦ, ਕੋਰਜੀਤ ਸਿੰਘ, ਰਾਮ ਪ੍ਰਸ਼ਾਦ ਫਿਰੋਜਪੁਰ, ਦਲਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ 11 ਮੈਂਬਰੀ ਵਫਦ ਨਾਲ ਹੋਈ ਮੀਟਿੰਗ ਦੌਰਾਨ ਜਿਹਨਾਂ ਮੁੱਖ ਮੰਗਾਂ ਤੇ ਚਰਚਾ ਕੀਤੀ ਗਈ ਉਹਨਾਂ ਵਿੱਚ ਦਰਜਾ ਚਾਰ ਅਤੇ ਦਰਜਾ ਤਿੰਨ ਮੁਲਾਜਮਾਂ ਦੀਆਂ ਨਾਜਾਇਜ ਬਦਲੀਆਂ ਰੱਦ ਕਰਨਾ, ਕੰਟਰੈਕਟ, ਡੇਲੀਵੇਜ ਇੰਨਸੈਟਿਵ ਮੁਲਾਜਮਾਂ ਨੂੰ ਰੈਗਲੂਰ ਕਰਨ ਸਮੇਂ ਮਾਨਯੋਗ ਹਾਈਕੋਰਟ ਦੇ ਹੁਕਮਾਂ ਮੁਤਾਬਕ ਬਰਾਬਰ ਕੰਮ ਬਰਾਬਰ ਤਨਖਾਹ ਲਾਗੂ ਕਰਨਾ, ਮਲਟੀਪਰਪਜ ਕੇਡਰ ਦੀਆਂ ਪਦਉਨਤੀਆਂ ਸਮਾਂਬੱਧ ਕਰਨ ਅਤੇ ਸੀਨੀਅਰਤ ਸੂਚੀਆਂ ਸੋਧਣ, ਕੇਦਰੀ ਸਕੇਲ ਦੀ ਥਾਂ ਪੰਜਾਬ ਦੇ ਸਕੇਲ ਲਾਗੂ ਕਰਨ ਸਮੇਤ ਆਊਟ ਸੋਰਸ ਮੁਲਾਜਮਾਂ ਨੂੰ ਕਿਰਤ ਵਿਭਾਗ ਦੇ ਫੈਂਸਲੇ ਮੁਤਾਬਕ ਬੈਂਕਾਂ ਰਾਹੀਂ ਪੂਰੀ ਉਜਰਤ, ਈ ਪੀ ਐਫ, ਈ. ਐਸ. ਆਈ.ਸਮੇਤ ਸਾਰੀਆਂ ਸਹੂਲਤਾਂ ਯਕੀਨੀ ਬਣਾਉਣਾ ਸ਼ਾਮਿਲ ਸੀ।

ਮੀਟਿੰਗ ਵਿੱਚ ਵਿਭਾਗ ਵੱਲੋਂ ਦੋ ਡਿਪਟੀ ਡਾਇਰੈਕਟ ਅਤੇ ਸਾਰੀਆਂ ਬਰਾਚਾਂ ਦੇ ਸੁਪਰਡੈਟ ਅਤੇ ਦਫਤਰੀ ਅਮਲਾ ਹਾਜਰ ਸੀ। ਉਹਨਾਂ ਦੱਸਿਆ ਕਿ ਇਸ ਮੌਕੇ ਕੁਝ ਮੰਗਾਂ ਦਾ ਫੌਰੀ ਨਿਪਟਾਰਾ ਕੀਤਾ ਗਿਆ ਅਤੇ ਆਗੂਆਂ ਨੇ ਤਸੱਲੀ ਮੀਟਿੰਗ ਤੇ ਪ੍ਰਰਗਟ ਕੀਤੀ। ਆਗੁਆਂ ਨੇ ਕਿਹਾ ਕਿ ਜੇਕਰ ਦਿੱਤੇ ਭਰੋਸੇ ਮੁਤਾਬਕ ਮੰਗਾਂ ਦਾ ਨਿਬੇੜਾ ਨਾ ਹੋਇਆ ਤਾਂ ਜਥੇਬੰਦਕ ਸੰਘਰਸ਼ ਫਿਰ ਸ਼ੁਰੂ ਕੀਤਾ ਜਾਵੇਗਾ।

Continue Reading

Chandigarh

ਈ ਡੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ

Published

on

By

ਪੰਜ ਕਰੋੜ ਰੁਪਏ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਹੋਈ ਕਾਰਵਾਈ

ਚੰਡੀਗੜ੍ਹ, 17 ਅਕਤੂਬਰ (ਸ.ਬ.) ਪੰਜਾਬ ਵਿੱਚ ਤਬਾਦਲਿਆਂ ਨਾਲ ਸਬੰਧਤ 5 ਕਰੋੜ ਰੁਪਏ ਦੀ ਕਥਿਤ ਰਿਸ਼ਵਤ ਦੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਅਮਰਦੀਪ ਗਰੇਵਾਲ ਨੂੰ ਕੈਨੇਡਾ ਤੋਂ ਭਾਰਤ ਪਰਤਣ ਮਗਰੋਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਰੀਬੀ ਦੱਸਿਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਅਮਰਦੀਪ ਸਿੰਘ ਗਰੇਵਾਲ ਪੰਜਾਬੀ ਫ਼ਿਲਮ ਜਗਤ ਦੀ ਇੱਕ ਜਾਣੀ-ਪਛਾਣੀ ਹਸਤੀ ਹੈ ਅਤੇ ਉਹ ‘ਮੈਸਰਜ਼ ਈਸਟ ਸਨਸ਼ਾਈਨ ਪ੍ਰੋਡਕਸ਼ਨ ਪ੍ਰਾਈਵੇਟ ਲਿਮਟਿਡ’ ਨਾਲ ਜੁੜਿਆ ਹੋਇਆ ਹੈ। ਅਮਰਦੀਪ ਸਿੰਘ ਗਰੇਵਾਲ ਦੇ ਵਿਦੇਸ਼ਾਂ ਵਿੱਚ ਫ਼ਿਲਮ ਨਿਰਮਾਣ ਅਤੇ ਰਿਲੀਜ਼ ਨਾਲ ਸਬੰਧਿਤ ਕਾਰੋਬਾਰੀ ਸੰਪਰਕ ਹਨ ਅਤੇ ਉਹ ਕਈ ਪੰਜਾਬੀ ਫ਼ਿਲਮਾਂ ਨਾਲ ਜੁੜੇ ਰਹੇ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਮਾਮਲੇ ਵਿੱਚ ਗਰੇਵਾਲ ਨੂੰ ਤਲਬ ਕੀਤਾ ਗਿਆ ਹੈ, ਉਸ ਵਿੱਚ ਮੁੱਖ ਮੰਤਰੀ ਦੀ ਪਤਨੀ ਦਾ ਨਾਂ ਵੀ ਸਾਹਮਣੇ ਆਇਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਈ ਡੀ ਨੇ ਗਰੇਵਾਲ ਨੂੰ ਮਾਮਲੇ ਵਿੱਚ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ ਅਤੇ ਉਨ੍ਹਾਂ ਨੂੰ ਜਾਂਚ ਏਜੰਸੀ ਦੇ ਦਫ਼ਤਰ ਲਿਜਾਇਆ ਗਿਆ ਹੈ। ਈ ਡੀ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਅਮਰਦੀਪ ਸਿੰਘ ਗਰੇਵਾਲ ਦੇ ਖਿਲਾਫ ਪਹਿਲਾਂ ਹੀ ਲੁੱਕ-ਆਊਟ ਸਰਕੂਲਰ ਜਾਰੀ ਕੀਤਾ ਹੋਇਆ ਸੀ ਜਿਸ ਕਾਰਨ ਭਾਰਤ ਪਰਤਣ ਸਮੇਂ ਉਨ੍ਹਾਂ ਨੂੰ ਰੋਕਿਆ ਗਿਆ।

ਇਹ ਮਾਮਲਾ ਪੰਜਾਬ ਵਿੱਚ ਤਬਾਦਲਿਆਂ ਨਾਲ ਜੁੜੀ ਕਥਿਤ 5 ਕਰੋੜ ਰੁਪਏ ਦੀ ਰਿਸ਼ਵਤ ਦੇ ਦੋਸ਼ਾਂ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਈਡੀ ਵੱਲੋਂ ਇਸ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਹੈ। ਗਰੇਵਾਲ ਨੂੰ ਪਹਿਲਾਂ ਵੀ ਜਾਂਚ ਵਿੱਚ ਸ਼ਾਮਲ ਹੋਣ ਲਈ ਸੰਮਨ ਭੇਜੇ ਜਾਣ ਦੀ ਗੱਲ ਸਾਹਮਣੇ ਆਈ ਸੀ।

Continue Reading

Chandigarh

ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

Published

on

By

ਚੰਡੀਗੜ੍ਹ, 17 ਅਕਤੂਬਰ (ਸ.ਬ.) ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, 37- ਡੀ, ਚੰਡੀਗੜ੍ਹ ਵਿੱਚ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।

ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਇੰਟਰਨੈਟ ਦੀ ਸੁਰੱਖਿਅਤ ਵਰਤੋਂ, ਆਨਲਾਈਨ ਧੋਖਾਧੜੀ ਤੋਂ ਬਚਾਅ ਅਤੇ ਆਪਣੀ ਨਿੱਜੀ ਜਾਣਕਾਰੀ ਦੀ ਸੁਰੱਖਿਆ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ ਸਾਈਬਰ ਸੁਰੱਖਿਆ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੂੰ ਮਜ਼ਬੂਤ ਪਾਸਵਰਡ ਬਣਾਉਣ, ਓਟੀਪੀ ਕਿਸੇ ਨਾਲ ਸਾਂਝਾ ਨਾ ਕਰਨ, ਸ਼ੱਕੀ ਲਿੰਕਾਂ ਤੇ ਕਲਿੱਕ ਨਾ ਕਰਨ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਸਾਵਧਾਨੀ ਨਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ, ਸਾਈਬਰ ਧੱਕੇਸ਼ਾਹੀ, ਫਰਜ਼ੀ ਖਾਤਿਆਂ ਅਤੇ ਆਨਲਾਈਨ ਠੱਗੀ ਤੋਂ ਬਚਣ ਦੇ ਤਰੀਕਿਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ।

Continue Reading

Chandigarh

ਮੁੱਖ ਮੰਤਰੀ ਦੇ ਓ ਐਸ ਡੀ ਰਾਜਬੀਰ ਘੁੰਮਣ ਸੀ ਬੀ ਆਈ ਅੱਗੇ ਪੇਸ਼

Published

on

By

ਚੰਡੀਗੜ੍ਹ, 16 ਅਕਤੂਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਅੱਜ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਹ ਆਪਣੇ ਵਕੀਲ ਜੀ ਪੀ ਐਸ ਘੁੰਮਣ ਨਾਲ ਸੀ ਬੀ ਆਈ ਦਫ਼ਤਰ ਪਹੁੰਚੇ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਪੁੱਛਗਿੱਛ ਵਿੱਚ ਸ਼ਾਮਲ ਹੋਣ ਲਈ ਕਿਹਾ ਸੀ।

ਸੀ ਬੀ ਆਈ ਵੱਲੋਂ ਬੀਤੇ ਦਿਨ ਰਾਜਬੀਰ ਘੁੰਮਣ ਨੂੰ ਵਟਸਐਪ ਜ਼ਰੀਏ ਨੋਟਿਸ ਭੇੇਜਿਆ ਸੀ, ਜਿਸਦੀ ਪਾਲਣਾ ਕਰਦੇ ਹੋਏ ਉਹ ਆਪਣੇ ਵਕੀਲਾਂ ਸਣੇ ਅੱਜ ਢਾਈ ਵਜੇ ਪੇਸ਼ ਹੋਏ। ਇਸ ਮੌਕੇ ਉਨ੍ਹਾਂ ਦੇ ਵਕੀਲਾਂ ਨੇ ਕਿਹਾ ਕਿ ਮਾਨਯੋਗ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਉਹ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸੀ ਬੀ ਆਈ ਵੱਲੋਂ ਇਸ ਮਾਮਲੇ ਨਾਲ ਸਬੰਧਤ ਜਿਨ੍ਹਾਂ ਹੋਰ ਵਿਅਕਤੀਆਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ, ਉਨ੍ਹਾਂ ਵੱਲੋਂ ਵੀ ਇਸੇ ਤਰ੍ਹਾਂ ਹੁਕਮਾਂ ਦੀ ਪਾਲਣਾ ਕੀਤੀ ਜਾਵੇਗੀ।

ਇਸ ਤੋਂ ਪਹਿਲਾਂ ਸੀ ਬੀ ਆਈ ਵੱਲੋਂ ਉਨ੍ਹਾਂ ਨੂੰ ਦੋ ਵਾਰ ਸੰਮਨ ਭੇਜੇ ਗਏ ਸਨ, ਪਰ ਉਹ ਪੇਸ਼ ਨਹੀਂ ਹੋਏ ਸਨ। ਸੁਪਰੀਮ ਕੋਰਟ ਨੇ ਪਹਿਲਾਂ ਹੀ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਖ਼ਿਲਾਫ਼ ਦਰਜ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੀ ਬੀ ਆਈ ਨੂੰ ਕੋਈ ਵੀ ਸਖ਼ਤ ਕਾਰਵਾਈ ਕਰਨ ਤੋਂ ਰੋਕ ਦਿੱਤਾ ਹੈ। ਅਦਾਲਤ ਨੇ ਮਾਮਲੇ ਦੀ ਜਾਂਚ ਅਤੇ ਦਰਜ ਐਫ ਆਈ ਆਰ ਤੇ ਰੋਕ ਲਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 5 ਅਕਤੂਬਰ ਨੂੰ ਇਸ ਭ੍ਰਿਸ਼ਟਾਚਾਰ ਮਾਮਲੇ ਦੀ ਸੀ ਬੀ ਆਈ ਜਾਂਚ ਦੇ ਹੁਕਮ ਦਿੱਤੇ ਸਨ ਅਤੇ ਦੋ ਮਹੀਨਿਆਂ ਵਿੱਚ ਰਿਪੋਰਟ ਮੰਗੀ ਸੀ। ਇਸ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਨੇ 6 ਅਕਤੂਬਰ ਨੂੰ ਹੀ ਸੁਪਰੀਮ ਕੋਰਟ ਵਿੱਚ ਸਪੈਸ਼ਲ ਲੀਵ ਪਟੀਸ਼ਨ (ਐਸਐਲਪੀ) ਦਾਇਰ ਕਰ ਦਿੱਤੀ ਸੀ।

ਇੱਥੇ ਜਿਕਰਯੋਗ ਹੈ ਕਿ ਹਾਈ ਕੋਰਟ ਦੇ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ 5 ਅਕਤੂਬਰ ਨੂੰ ਜਾਂਚ ਸੀ ਬੀ ਆਈ ਦੇ ਹਵਾਲੇ ਕਰਦਿਆਂ ਪੰਜਾਬ ਪੁਲਿਸ ਨੂੰ ਸੀ ਬੀ ਆਈ ਨਾਲ ਸਹਿਯੋਗ ਕਰਨ ਲਈ ਕਿਹਾ ਸੀ। ਸੀ ਬੀ ਆਈ ਨੇ 5 ਅਕਤੂਬਰ ਦੀ ਰਾਤ ਨੂੰ ਹੀ ਰਾਜਬੀਰ ਘੁੰਮਣ ਸਮੇਤ ਅੱਧੀ ਦਰਜਨ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਸੀ। ਇਸ ਮਾਮਲੇ ਵਿੱਚ ਤਬਾਦਲਿਆਂ, ਤਾਇਨਾਤੀਆਂ ਅਤੇ ਟੈਂਡਰਾਂ ਵਿੱਚ ਗੜਬੜ ਦੇ ਗੰਭੀਰ ਦੋਸ਼ ਲੱਗੇ ਹਨ।

Continue Reading

Latest News

Trending