Connect with us

Mohali

ਸਿੱਖ ਕਤਲੇਆਮ ਪੀੜਿਤਾਂ ਨੂੰ ਨਿਆਂ ਅਤੇ ਰਾਹਤ ਦੇਣ ਲਈ ਲਗਾਤਾਰ ਕੰਮ ਕਰ ਰਹੀ ਹੈ ਭਾਜਪਾ : ਸੰਜੀਵ ਵਸ਼ਿਸ਼ਠ

Published

on

 

ਐਸ ਏ ਐਸ ਨਗਰ, 26 ਅਗਸਤ (ਸ.ਬ.) ਭਾਜਪਾ ਜਿਲ੍ਹਾ ਮੁਹਾਲੀ ਦੇ ਪ੍ਰਧਾਨ ਸ੍ਰੀ ਸੰਜੀਵ ਵਸ਼ਿਸ਼ਠ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਭਾਜਪਾ ਸਰਕਾਰ ਵਲੋਂ ਸਿੱਖ ਕਤਲੇਆਮ ਪੀੜਤਾਂ ਦੀ ਭਲਾਈ, ਉਹਨਾਂ ਨੂੰ ਨਿਆਂ ਦਿਵਾਉਣ ਅਤੇ ਰਾਹਤ ਦੇਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।

ਉਹਨਾਂ ਕਿਹਾ ਕਿ ਇਸ ਗੱਲ ਤੋਂ ਸਾਰੇ ਹੀ ਜਾਣੂ ਹਨ ਕਿ ਕਾਂਗਰਸ ਰਾਜ ਦੌਰਾਨ ਹੋਏ ਸਿੱਖਾਂ ਦੇ ਕਤਲੇਆਮ ਦੇ ਦੋਸ਼ੀਆਂ ਨੂੰ ਸਜਾਵਾਂ ਦੇਣੀਆਂ ਤਾਂ ਦੂਰ ਕਾਂਗਰਸ ਵਲੋਂ ਉਹਨਾਂ ਨੂੰ ਬਰੀ ਕਰਵਾ ਦਿੱਤਾ ਗਿਆ ਸੀ ਅਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵਲੋਂ ਦੇਸ਼ ਦੀ ਕਮਾਨ ਸੰਭਲਣ ਤੋਂ ਬਾਅਦ ਇਨ੍ਹਾਂ ਕੇਸਾਂ ਦੀ ਨਵੇਂ ਸਿਰੇ ਤੋਂ ਜਾਂਚ ਕਰਵਾ ਕੇ ਕਤਲੇਆਮ ਦੇ ਦੋਸ਼ੀ ਕਾਂਗਰਸ ਆਗੂਆਂ ਨੂੰ ਸਜਾਵਾਂ ਦਿਵਾਈਆਂ ਗਈਆਂ ਹਨ। ਉਹਨਾਂ ਕਿਹਾ ਕਿ ਇਤਿਹਾਸ ਵਿੱਚ ਅਜਿਹਾ ਪਹਿਲੀ ਵਾਰ ਹੋਇਆ ਕਿ ਕਿਸੇ ਵਿਅਕਤੀ ਨੂੰ ਬਰੀ ਹੋਣ ਤੋਂ ਬਾਅਦ ਨਵੇਂ ਸਿਰੇ ਤੋਂ ਜਾਂਚ ਕਰਵਾ ਕੇ ਸਜਾ ਕਰਵਾਈ ਗਈ ਹੋਵੇ।

ਉਹਨਾਂ ਕਿਹਾ ਕਿ ਹੁਣ ਦਿੱਲੀ ਵਿੱਚ ਭਾਜਪਾ ਦੀ ਸਰਕਾਰ ਬਣਨ ਤੇ ਮੁੱਖ ਮੰਤਰੀ ਰੇਖਾ ਗੁਪਤਾ ਵਲੋਂ ਸਭਤੋਂ ਪਹਿਲਾਂ ਸਿਖ ਕਤਲੇਆਮ ਪੀੜਿਤਾਂ ਨੂੰ ਰਾਹਤ ਦਿੰਦਿਆਂ ਉਹਨਾਂ ਦੇ ਪਰਿਵਾਰਾਂ ਦੇ ਮੈਂਬਰਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।

ਉਹਨਾਂ ਕਿਹਾ ਕਿ ਇਸੇ ਤਰ੍ਹਾਂ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਵਲੋਂ ਵੀ ਐਲਾਨ ਕੀਤਾ ਗਿਆ ਹੈ ਕਿ ਹਰਿਆਣਾ ਸਰਕਾਰ ਵਲੋਂ ਹਰਿਆਣਾ ਵਿੱਚ ਰਹਿੰਦੇ ਸਿੱਖ ਕਤਲੇਆਮ ਪੀੜਿਤਾਂ ਦੇ 121 ਪਰਿਵਾਰਾਂ ਦੇ ਇੱਕ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ ਅਤੇ ਕਿਸ ਮੈਂਬਰ ਨੂੰ ਨੌਕਰੀ ਮਿਲੇਗੀ ਇਸਦਾ ਫੈਸਲਾ ਵੀ ਪਰਿਵਾਰ ਵਲੋਂ ਹੀ ਕੀਤਾ ਜਾਵੇਗਾ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending