Connect with us

Mohali

ਤੜਕਸਾਰ ਪਈ ਭਾਰੀ ਬਰਸਾਤ ਤੋਂ ਬਾਅਦ ਫੇਜ਼ 11 ਵਿੱਚ ਲੋਕਾਂ ਦੇ ਘਰਾਂ ਵਿੱਚ ਵੜਿਆ ਪਾਣੀ

Published

on

 

 

ਲੋਕਾਂ ਦਾ ਘਰੇਲੂ ਸਾਮਾਨ ਪਾਣੀ ਵਿੱਚ ਡੁੱਬਿਆ

ਐਸ ਏ ਐਸ ਨਗਰ, 29 ਅਗਸਤ (ਭਗਵੰਤ ਸਿੰਘ ਬੇਦੀ) ਅੱਜ ਸਵੇਰੇ ਹੋਈ ਭਾਰੀ ਬਰਸਾਤ ਤੋਂ ਬਾਅਦ ਪਾਣੀ ਦੀ ਨਿਕਾਸੀ ਦੇ ਪੂਰੇ ਪ੍ਰਬੰਧ ਨਾ ਹੋਣ ਕਾਰਨ ਬਰਸਾਤ ਦਾ ਪਾਣੀ ਫੇਜ਼ 11 ਦੇ ਐਲ ਆਈ ਜੀ ਅਤੇ ਐਮ ਆਈ ਜੀ ਮਕਾਨਾਂ ਵਿੱਚ ਦਾਖਿਲ ਹੋ ਜਾਣ ਕਾਰਨ ਵਸਨੀਕਾਂ ਦਾ ਭਾਰੀ ਨੁਕਸਾਨ ਹੋਇਆ ਹੈ।

ਇਨ੍ਹਾਂ ਕੁਆਰਟਰਾਂ ਵਿੱਚ ਘਰਾਂ ਅੰਦਰ ਵੀ ਇੱਕ ਤੋਂ ਦੋ ਫੁੱਟ ਤੱਕ ਪਾਣੀ ਭਰ ਗਿਆ ਅਤੇ ਬਾਹਰਲੀਆਂ ਸੜਕਾਂ ਤੇ ਤਿੰਨ ਤਿੰਨ ਫੁੱਟ ਪਾਣੀ ਜਮ੍ਹਾਂ ਹੋ ਗਿਆ। ਘਰਾਂ ਵਿੱਚ ਪਾਣੀ ਵੜਨ ਨਾਲ ਜਿੱਥੇ ਲੋਕਾਂ ਦਾ ਕਾਫੀ ਨੁਕਸਾਨ ਹੋਇਆ ਉੱਥੇ ਸੜਕਾਂ ਉੱਤੇ ਖੜ੍ਹੀਆਂ ਗੱਡੀਆਂ ਵਿੱਚ ਪਾਣੀ ਭਰਨ ਨਾਲ ਵਾਹਨ ਵੀ ਨੁਕਸਾਨੇ ਗਏ। ਭਾਰੀ ਬਾਰਿਸ਼ ਤੋਂ ਬਾਅਦ ਮਕਾਨਾਂ ਦੀ ਹੇਠਲੀ ਮੰਜ਼ਿਲ ਦੇ ਅੰਦਰ ਬਰਸਾਤ ਦਾ ਪਾਣੀ ਵੜ ਗਿਆ, ਜਿਸ ਨਾਲ ਹੇਠਲੀ ਮੰਜਿਲ ਤੇ ਰਹਿੰਦੇ ਲੋਕਾਂ ਦਾ ਘਰੇਲੂ ਸਾਮਾਨ (ਫਰਿੱਜ, ਮੰਜੇ, ਸਟੈਪਲਾਈਜਰ ਅਤੇ ਹੋਰ ਨੀਵੇਂ ਪਏ ਸਮਾਨ) ਬਰਬਾਦ ਹੋ ਗਏ। ਭਾਰੀ ਮੀਹ ਕਾਰਨ ਤੇਜ ਬਹਾਅ ਦੇ ਨਾਲ ਲੋਕਾਂ ਦੇ ਘਰਾਂ ਵਿੱਚ ਦਾਖਿਲ ਹੋਏ ਪਾਣੀ ਨੇ ਬਹੁਤੇ ਲੋਕਾਂ ਨੂੰ ਆਪਣਾ ਸਮਾਨ ਸਾਂਭਣ ਦਾ ਮੌਕਾ ਤਕ ਨਹੀਂ ਦਿੱਤਾ।

ਪੰਜਾਬ ਦੇ ਸਾਬਕਾ ਸਿਹਤ ਮੰਤਰੀ ਸ੍ਰੀ ਬਲਬੀਰ ਸਿੰਘ ਸਿੱਧੂ ਅਤੇ ਨਗਰ ਨਿਗਮ ਦੇ ਮੌਜੂਦਾ ਕੌਂਸਲਰ ਰਿਸ਼ਵ ਜੈਨ ਅਤੇ ਰਾਜ ਰਾਣੀ ਜੈਨ ਦੇ ਇਸ ਖੇਤਰ ਵਿੱਚ ਬਣੇ ਦਫਤਰ ਵੀ ਪਾਣੀ ਦੀ ਮਾਰ ਤੋਂ ਨਹੀਂ ਬਚ ਪਾਏ ਅਤੇ ਉੱਥੇ ਪਿਆ ਸਮਾਨ ਵੀ ਨੁਕਸਾਨਿਆ ਗਿਆ। ਇਸ ਦੌਰਾਨ ਵਸਨੀਕਾਂ ਵਲੋਂ ਇੱਕ ਦੂਸਰੇ ਦਾ ਸਮਾਨ ਬਚਾਉਣ ਅਤੇ ਆਪੋ ਆਪਣਾ ਸਮਾਨ ਬਚਾਉਣ ਲਈ ਕੋਸ਼ਿਸ਼ਾਂ ਕੀਤੀਆਂ ਗਈਆਂ ਪਰੰਤੂ ਪਰ ਬਹੁਤਾ ਸਮਾਨ ਉਹ ਬਚਾ ਨਹੀਂ ਸਕੇ।

ਸਾਬਕਾ ਕੌਂਸਲਰ ਸz. ਸੁਖਮਿੰਦਰ ਸਿੰਘ ਬਰਨਾਲਾ ਨੇ ਦੱਸਿਆ ਕਿ ਬਰਸਾਤ ਤੜਕੇ ਢਾਈ ਵਜੇ ਦੇ ਕਾਰੀਬ ਆਰੰਭ ਹੋਈ ਸੀ ਅਤੇ ਇਸ ਦੌਰਾਨ ਜਿੱਥੇ ਮੀਂਹ ਕਾਫੀ ਤੇਜ ਸੀ ਉੱਥੇ ਵਾਰ ਵਾਰ ਬੱਦਲ ਗਰਜ ਰਹੇ ਸਨ। ਉਹਨਾਂ ਕਿਹਾ ਕਿ ਇਸ ਦੌਰਾਨ ਜਿਹਨਾਂ ਲੋਕਾਂ ਦੀ ਨੀਂਦ ਖੁੱਲ ਗਈ ਉਹਨਾਂ ਵਲੋਂ ਤਾਂ ਉਸੇ ਵੇਲੇ ਉਠ ਕੇ ਪਾਣੀ ਦੇ ਬਚਾਓ ਦੇ ਪ੍ਰਬੰਧ ਕਰਨੇ ਸ਼ੁਰੂ ਕਰ ਦਿੱਤੇ ਗਏ ਸਨ ਅਤੇ ਜਰੂਰੀ ਸਾਮਾਨ ਨੂੰ ਉੱਚੀ ਥਾਂ ਤੇ ਰੱਖਿਆ ਗਿਆ ਸੀ ਪਰੰਤੂ ਜਿਆਦਾਤਰ ਲੋਕਾਂ ਨੂੰ ਸਵੇਰੇ ਨੀਂਦ ਖੁੱਲਣ ਤੇ ਹੀ ਪਤਾ ਲੱਗਿਆ ਕਿ ਪਾਣੀ ਉਹਨਾਂ ਦੇ ਘਰਾਂ ਵਿੱਚ ਵੜ ਚੁੱਕਿਆ ਹੈ।

ਉਹਨਾਂ ਦੱਸਿਆ ਕਿ ਐਲ ਆਈ ਜੀ 1301 ਤੋਂ 1324, ਐਮ ਆਈ ਜੀ 1325 ਤੋਂ 1409 ਅਤੇ ਐਲ ਆਈ ਜੀ 1410 ਤੋਂ ਲੈ ਕੇ ਅਖੀਰ ਤਕ ਫੇਜ਼ 11 ਦੇ ਮਾਕਨਾਂ ਦਾ ਪੂਰਾ ਖੇਤਰ ਪਾਣੀ ਦੀ ਮਾਰ ਹੇਠ ਆਇਆ ਅਤੇ ਗਲੀਆਂ ਵਿੱਚ ਤਿੰਨ ਫੁੱਟ ਤਕ ਪਾਣੀ ਭਰ ਗਿਆ। ਉਹਨਾਂ ਕਿਹਾ ਕਿ ਇੱਕ ਤਾਂ ਪਾਣੀ ਦੀ ਮਾਤਰਾ ਬਹੁਤ ਜਿਆਦਾ ਸੀ ਅਤੇ ਉੱਪਰੋੋਂ ਪਾਣੀ ਦੀ ਨਿਕਾਸੀ ਲਈ ਅਗਾਉਂ ਪ੍ਰਬੰਧ ਨਾ ਕੀਤੇ ਜਾਣ ਕਾਰਨ ਨੁਕਸਾਨ ਬਹੁਤ ਜਿਆਦਾ ਹੋਇਆ ਹੈ। ਉਹਨਾਂ ਮੰਗ ਕੀਤੀ ਕਿ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਵਸਨੀਕਾਂ ਦੇ ਹੋਏ ਨੁਕਸਾਨ ਦਾ ਜਾਇਜਾ ਲੈਣ ਉਪਰੰਤ ਉਹਨਾਂ ਨੂੰ ਬਣਦਾ ਮੁਆਵਜਾ ਦਿੱਤਾ ਜਾਵੇ।

ਇਸ ਦੌਰਾਨ ਬਰਸਾਤਾਂ ਵਿੱਚ 11 ਫੇਜ਼ ਦੇ ਕੁਆਰਟਰਾਂ ਵਿੱਚ ਪਾਣੀ ਭਰਨ ਤੋਂ ਰੋਹ ਵਿੱਚ ਆਏ ਵਸਨੀਕਾਂ ਨੇ ਇਸ ਫੇਜ਼ ਤੋਂ ਏਅਰਪੋਰਟ ਰੋਡ ਵੱਲ ਨੂੰ ਜਾਂਦੀ ਸੜਕ ਦੇ ਇੱਕ ਪਾਸੇ ਉੱਤੇ ਆਵਾਜਾਈ ਰੋਕ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ, ਨਗਰ ਨਿਗਮ ਅਤੇ ਗਮਾਡਾ ਖਿਲਾਫ਼ ਨਾਅਰੇਬਾਜ਼ੀ ਕੀਤੀ। ਮੌਕੇ ਤੇ ਪਹੁੰਚੇ ਅਫ਼ਸਰਾਂ ਵੱਲੋਂ ਧਰਨਾਕਾਰੀਆਂ ਨਾਲ ਗੱਲਬਾਤ ਕੀਤੀ ਗਈ। ਨਗਰ ਨਿਗਮ ਮੁਹਾਲੀ ਦੇ ਕਮਿਸ਼ਨਰ ਵੱਲੋਂ ਦਿੱਤੇ ਭਰੋਸੇ ਮਗਰੋਂ ਲੋਕਾਂ ਨੇ ਜਾਮ ਖੋਲ੍ਹ ਦਿੱਤਾ।

ਇਸ ਦੌਰਾਨ ਸਮਾਜ ਸੇਵੀ ਆਗੂ ਕੈਪਟਨ ਕਰਨੈਲ ਸਿੰਘ, ਇੰਸਪੈਕਟਰ ਰਘਬੀਰ ਸਿੰਘ ਸਿੱਧੂ, ਸਟੇਟ ਅਵਾਰਡੀ ਰਮਨੀਕ ਸਿੰਘ, ਬਲਜਿੰਦਰ ਸਿੰਘ ਅਤੇ ਗਰਾਉਂਡ ਫਲੋਰ ਦੇ ਮਕਾਨਾਂ ਦੇ ਵਸਨੀਕ ਆਪਸੀ ਤੌਰ ਦੇ ਉੱਤੇ ਪਾਣੀ ਨਾਲ ਜੂਝਣ ਦਾ ਯਤਨ ਕਰਦੇ ਰਹੇ। ਸਵੇਰੇ ਪਾਣੀ ਘਟਣ ਤੇ ਉਥੇ ਲੱਗੇ ਟਰੈਕਟਰਾਂ ਵੱਲੋਂ ਪਾਣੀ ਦੀ ਨਿਕਾਸੀ ਕਰਕੇ ਬੇਸ਼ਕ ਪਾਣੀ ਤਾਂ ਕੱਢ ਦਿੱਤਾ ਗਿਆ ਸੀ, ਪਰੰਤੂ ਐਲ ਆਈ ਜੀ ਅਤੇ ਐਮ ਆਈ ਜੀ ਮਕਾਨਾਂ ਦੇ ਵਿੱਚ ਜਿਹੜਾ ਚਿੱਕੜ ਦਾਖਿਲ ਹੋਇਆ ਸੀ ਉਹ ਅਜੇ ਵੀ ਖੜਾ ਹੈ ਅਤੇ ਲੋਕ ਆਪੋ ਆਪਣੇ ਘਰਾਂ ਦੇ ਸਾਹਮਣੇ ਆਪਣੀ ਪੱਧਰ ਤੇ ਉਹ ਚਿੱਕੜ ਨੂੰ ਸਾਫ ਕਰਨ ਦਾ ਯਤਨ ਕਰ ਰਹੇ ਹਨ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending