Connect with us

Chandigarh

ਪੰਜਾਬ ਵਿੱਚ ਰਾਹਤ ਕਾਰਜ ਜ਼ੋਰਾਂ ਤੇ, ਐਨ ਡੀ ਆਰ ਐਫ, ਐਸ ਡੀ ਆਰ ਐਫ, ਪੰਜਾਬ ਪੁਲੀਸ ਅਤੇ ਫੌਜ ਦੀ ਸਰਗਰਮ ਭੂਮਿਕਾ

Published

on

ਪਿਛਲੇ 24 ਘੰਟੇ ਵਿੱਚ 4711 ਹੜ੍ਹ ਪੀੜਤ ਸੁਰੱਖਿਅਤ ਥਾਵਾਂ ਤੇ ਪਹੁੰਚਾਏ, ਵੱਧ ਪ੍ਰਭਾਵਿਤ 7 ਜ਼ਿਲ੍ਹਿਆਂ ਵਿੱਚ ਰਾਹਤ ਸਮੱਗਰੀ ਦੀ ਵੰਡ ਤੇਜ

ਚੰਡੀਗੜ੍ਹ, 30 ਅਗਸਤ (ਸ.ਬ.) ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜ ਤੇਜ ਕਰ ਦਿੱਤੇ ਗਏ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ ਕੁੱਲ 4711 ਲੋਕਾਂ ਨੂੰ ਬਾਹਰ ਕੱਢ ਕੇ ਸੁਰੱਖਿਅਤ ਥਾਵਾਂ ਉੱਤੇ ਪਹੁੰਚਾਇਆ ਗਿਆ ਹੈ। ਇਸ ਵਿੱਚ ਫਿਰੋਜ਼ਪੁਰ ਦੇ 812, ਗੁਰਦਾਸਪੁਰ ਦੇ 2571, ਮੋਗਾ ਦੇ 4, ਤਰਨ ਤਾਰਨ ਦੇ 60, ਬਰਨਾਲਾ ਦੇ 25 ਅਤੇ ਫਾਜ਼ਿਲਕਾ ਦੇ 1239 ਵਾਸੀ ਸ਼ਾਮਿਲ ਹਨ।

ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵੱਖ ਵੱਖ ਜ਼ਿਲ੍ਹਿਆਂ ਤੋਂ ਮਿਲੀਆਂ ਰਿਪੋਰਟਾਂ ਅਨੁਸਾਰ 9 ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ ਹੁਣ ਤੱਕ 11330 ਲੋਕਾਂ ਨੂੰ ਹੜ੍ਹ ਦੇ ਪਾਣੀ ਤੋਂ ਬਚਾਇਆ ਗਿਆ ਹੈ। ਇਨ੍ਹਾਂ ਵਿੱਚ ਫਿਰੋਜ਼ਪੁਰ ਦੇ 2819, ਹੁਸ਼ਿਆਰਪੁਰ ਦੇ 1052, ਕਪੂਰਥਲਾ ਦੇ 240, ਗੁਰਦਾਸਪੁਰ ਦੇ 4771, ਮੋਗਾ ਦੇ 24, ਪਠਾਨਕੋਟ ਦੇ 1100, ਤਰਨ ਤਾਰਨ ਦੇ 60, ਬਰਨਾਲਾ ਦੇ 25 ਅਤੇ ਫਾਜ਼ਿਲਕਾ ਦੇ 1239 ਵਸਨੀਕ ਸ਼ਾਮਿਲ ਹਨ।

ਬੁਲਾਰੇ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਬਣਾਏ ਕੁੱਲ 87 ਰਾਹਤ ਕੈਂਪਾਂ ਵਿੱਚੋਂ ਇਸ ਵੇਲੇ 77 ਪੂਰੀ ਤਰ੍ਹਾਂ ਚੱਲ ਰਹੇ ਹਨ। ਇਨ੍ਹਾਂ ਕੈਂਪਾਂ ਵਿੱਚ ਕੁੱਲ 4729 ਲੋਕਾਂ ਨੇ ਬਸੇਰਾ ਕੀਤਾ ਹੋਇਆ ਹੈ। ਪ੍ਰਸ਼ਾਸ਼ਨ ਇਨ੍ਹਾਂ ਸਾਰੇ ਲੋਕਾਂ ਦਾ ਹਰ ਤਰ੍ਹਾਂ ਦਾ ਖਿਆਲ ਰੱਖ ਰਿਹਾ ਹੈ। ਕਪੂਰਥਲਾ ਵਿੱਚ ਬਣਾਏ 4 ਰਾਹਤ ਕੈਂਪਾਂ ਵਿੱਚ 110 ਲੋਕ ਰਹਿ ਰਹੇ ਹਨ। ਇਸੇ ਤਰ੍ਹਾਂ ਫਿਰੋਜ਼ਪੁਰ ਦੇ 8 ਰਾਹਤ ਕੈਂਪਾਂ ਵਿੱਚ 3450 ਲੋਕ ਅਤੇ ਹੁਸ਼ਿਆਰਪੁਰ ਦੇ 20 ਰਾਹਤ ਕੈਂਪਾਂ ਵਿੱਚ 478 ਲੋਕ ਰਹਿ ਰਹੇ ਹਨ। ਗੁਰਦਾਸਪੁਰ ਦੇ 22 ਰਾਹਤ ਕੈਂਪਾਂ ਵਿੱਚੋਂ 12 ਚੱਲ ਰਹੇ ਹਨ ਜਿੱਥੇ 255 ਲੋਕ ਰਹਿ ਰਹੇ ਹਨ। ਪਠਾਨਕੋਟ ਦੇ 14 ਰਾਹਤ ਕੈਂਪਾਂ ਵਿੱਚ 411 ਲੋਕ ਅਤੇ ਬਰਨਾਲਾ ਦੇ 1 ਰਾਹਤ ਕੈਂਪ ਵਿੱਚ 25 ਹੜ੍ਹ ਪ੍ਰਭਾਵਿਤ ਲੋਕ ਰਹਿ ਰਹੇ ਹਨ। ਫਾਜ਼ਿਲਕਾ ਵਿੱਚ ਵੀ 11, ਮੋਗਾ ਵਿੱਚ 5 ਅਤੇ ਅੰਮ੍ਰਿਤਸਰ ਵਿੱਚ 2 ਰਾਹਤ ਕੈਂਪ ਸਥਾਪਿਤ ਕੀਤੇ ਗਏ ਹਨ।

ਬੁਲਾਰੇ ਨੇ ਦੱਸਿਆ ਕਿ ਕਪੂਰਥਲਾ ਵਿੱਚ ਪ੍ਰਸ਼ਾਸ਼ਨ ਵੱਲੋਂ 15, 27, 28 ਅਤੇ 29 ਅਗਸਤ ਨੂੰ ਰਾਹਤ ਸਮੱਗਰੀ ਦੀ ਵੰਡ ਕੀਤੀ ਗਈ ਹੈ ਜਿਹੜੀ ਲੋੜ ਮੁਤਾਬਿਕ ਜਾਰੀ ਰਹੇਗੀ। ਇਸੇ ਤਰ੍ਹਾਂ ਫਿਰੋਜ਼ਪੁਰ, ਗੁਰਦਾਸਪੁਰ, ਮੋਗਾ, ਪਠਾਨਕੋਟ, ਫਾਜ਼ਿਲਕਾ ਅਤੇ ਬਰਨਾਲਾ ਵਿੱਚ ਵੀ ਹੜ੍ਹ ਪੀੜਤਾਂ ਨੂੰ ਲਗਾਤਾਰ ਰਾਹਤ ਸਮੱਗਰੀ ਦੀ ਵੰਡ ਕੀਤੀ ਜਾ ਰਹੀ ਹੈ। ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਥਾਨਕ ਲੋਕਾਂ ਦੇ ਸਹਿਯੋਗ ਨਾਲ ਐਨ ਡੀ ਆਰ ਐਫ, ਐਸ ਡੀ ਆਰ ਐਫ, ਪੰਜਾਬ ਪੁਲੀਸ ਅਤੇ ਫੌਜ ਵੱਲੋਂ ਸਰਗਰਮ ਭੂਮਿਕਾ ਨਿਭਾਈ ਜਾ ਰਹੀ ਹੈ। ਗੁਰਦਾਸਪੁਰ ਵਿੱਚ ਐਨ ਡੀ ਆਰ ਐਫ ਦੀਆਂ 7 ਟੀਮਾਂ, ਫਾਜ਼ਿਲਕਾ ਤੇ ਫਿਰੋਜ਼ਪੁਰ ਵਿੱਚ 1-1 ਟੀਮ ਅਤੇ ਪਠਾਨਕੋਟ ਵਿੱਚ 2 ਟੀਮਾਂ ਸਰਗਰਮ ਹਨ। ਇਸੇ ਤਰ੍ਹਾਂ ਕਪੂਰਥਲਾ ਵਿੱਚ ਐਸ ਡੀ ਆਰ ਐਫ ਦੀਆਂ 2 ਟੀਮਾਂ ਸਰਗਰਮ ਹਨ। ਕਪੂਰਥਲਾ, ਗੁਰਦਾਸਪੁਰ, ਫਿਰੋਜ਼ਪੁਰ ਅਤੇ ਪਠਾਨਕੋਟ ਵਿੱਚ ਆਰਮੀ, ਬੀਐਸਐਫ ਅਤੇ ਏਅਰਫੋਰਸ ਨੇ ਵੀ ਮੋਰਚਾ ਸਾਂਭਿਆ ਹੋਇਆ ਹੈ।

ਹੜ੍ਹਾਂ ਕਾਰਨ ਪੰਜਾਬ ਵਿੱਚ ਹੁਣ ਤੱਕ ਕੁੱਲ 1018 ਪਿੰਡ ਪ੍ਰਭਾਵਿਤ ਹੋਏ ਹਨ। ਇਨ੍ਹਾਂ ਵਿੱਚ ਪਠਾਨਕੋਟ ਦੇ 81, ਫਾਜ਼ਿਲਕਾ ਦੇ 52, ਤਰਨ ਤਾਰਨ ਦੇ 45, ਸ੍ਰੀ ਮੁਕਤਸਰ ਸਾਹਿਬ ਦੇ 64, ਸੰਗਰੂਰ ਦੇ 22, ਫਿਰੋਜ਼ਪੁਰ ਦੇ 101, ਕਪੂਰਥਲਾ ਦੇ 107, ਗੁਰਦਾਸਪੁਰ ਦੇ 323, ਹੁਸ਼ਿਆਰਪੁਰ ਦੇ 85 ਅਤੇ ਮੋਗਾ ਦੇ 35 ਪਿੰਡ ਸ਼ਾਮਿਲ ਹਨ।

ਜਿਕਰਯੋਗ ਹੈ ਕਿ ਹੜ੍ਹਾਂ ਕਾਰਨ ਪੰਜਾਬ ਨੂੰ ਭਾਰੀ ਮਾਲੀ ਨੁਕਸਾਨ ਝੱਲਣਾ ਪਿਆ ਹੈ। ਫਸਲਾਂ ਨੂੰ ਮਾਰ ਪਈ ਹੈ ਅਤੇ ਪਸ਼ੂ ਧਨ ਦਾ ਵੀ ਨੁਕਸਾਨ ਹੋਇਆ ਹੈ। ਜ਼ਿਲ੍ਹਾ ਹੈਡਕੁਆਟਰਾਂ ਤੋਂ ਪ੍ਰਾਪਤ ਹੋਈਆਂ ਰਿਪੋਰਟਾਂ ਮੁਤਾਬਿਕ ਫਾਜ਼ਿਲਕਾ ਜ਼ਿਲ੍ਹੇ ਵਿੱਚ 16632 ਹੈਕਟੇਅਰ (41099 ਏਕੜ) ਭੂਮੀ ਹੜ੍ਹਾਂ ਦੀ ਮਾਰ ਹੇਠ ਆਈ ਹੈ। ਇਸ ਤੋਂ ਇਲਾਵਾ ਫਿਰੋਜ਼ਪੁਰ ਵਿੱਚ 10806 ਹੈਕਟੇਅਰ ਵਿੱਚ ਫਸਲ ਨੂੰ ਨੁਕਸਾਨ ਪੁੱਜਾ ਹੈ। ਕਪੂਰਥਲਾ ਵਿੱਚ 11620, ਪਠਾਨਕੋਟ ਵਿੱਚ 7000, ਤਰਨ ਤਾਰਨ ਵਿੱਚ 9928 ਅਤੇ ਹੁਸ਼ਿਆਰਪੁਰ ਵਿੱਚ 5287 ਹੈਕਟੇਅਰ ਵਿੱਚ ਫਸਲ ਨੂੰ ਨੁਕਸਾਨ ਹੋਇਆ ਹੈ।

Continue Reading

Chandigarh

ਮੁਲਾਜ਼ਮਾਂ ਨੇ ਠੁਕਰਾਇਆ ਮੁੱਖ ਮੰਤਰੀ ਮਾਨ ਦਾ 3 ਫੀਸਦੀ ਡੀਏ ਦਾ ਦੀਵਾਲੀ ਤੋਹਫਾ, ਮਹੀਨਾ ਭਰ ਚੱਲੇਗਾ ਵਿਰੋਧ ਪ੍ਰਦਰਸ਼ਨ

Published

on

By

ਚੰਡੀਗੜ੍ਹ, 5 ਨਵੰਬਰ (ਸ.ਬ.) ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੀਵਾਲੀ ਦੇ ਤੋਹਫ਼ੇ ਵਜੋਂ ਐਲਾਨੇ ਤਿੰਨ ਫੀਸਦੀ ਡੀਏ ਵਾਧੇ ਨੂੰ ਰੱਦ ਕਰਦਿਆਂ, ਪੰਜਾਬ ਸਰਕਾਰ ਦੇ ਲਗਪਗ 4 ਲੱਖ ਮੁਲਾਜ਼ਮਾਂ ਅਤੇ 3.50 ਲੱਖ ਪੈਨਸ਼ਨਰਾਂ ਨੇ 13 ਨਵੰਬਰ ਤੋਂ ਮਹੀਨਾ ਭਰ ਚੱਲਣ ਵਾਲੇ ਅੰਦੋਲਨ ਦਾ ਐਲਾਨ ਕੀਤਾ ਹੈ। ਇਹ ਸੰਘਰਸ਼ 13 ਦਸੰਬਰ ਨੂੰ ਸ਼ੰਭੂ ਤੋਂ ਅੰਮ੍ਰਿਤਸਰ ਤੱਕ ਮਨੁੱਖੀ ਲੜੀ ਬਣਾ ਕੇ ਸਮਾਪਤ ਹੋਵੇਗਾ।

ਸਾਂਝੀ ਕੋਆਰਡੀਨੇਸ਼ਨ ਕਮੇਟੀ ਦੇ ਆਗੂ ਸੁਖਚੈਨ ਖਹਿਰਾ ਅਤੇ ਗੁਰਨਾਮ ਸਿੰਘ ਵਿਰਕ ਨੇ ਦੱਸਿਆ ਕਿ ਅੰਦੋਲਨ ਦੀ ਸ਼ੁਰੂਆਤ 13 ਤੋਂ 19 ਨਵੰਬਰ ਤੱਕ ਸੰਗਰੂਰ ਵਿਖੇ ਪੱਕੇ ਧਰਨੇ ਨਾਲ ਹੋਵੇਗੀ। 1 ਤੋਂ 5 ਦਸੰਬਰ ਤੱਕ ਮੁਲਾਜ਼ਮ ‘ਆਪ’ ਦੇ ਸਾਰੇ 91 ਵਿਧਾਇਕਾਂ ਦੇ ਘਰਾਂ ਅੱਗੇ ਪ੍ਰਦਰਸ਼ਨ ਕਰਕੇ ਪੁਤਲੇ ਫੂਕਣਗੇ ਅਤੇ 6 ਦਸੰਬਰ ਨੂੰ ਇਨ੍ਹਾਂ ਦੀ ਸੁਆਹ ਬੁੱਢੇ ਨਾਲੇ ਵਿੱਚ ਜਲ-ਪ੍ਰਵਾਹ ਕੀਤੀ ਜਾਵੇਗੀ।

ਮੁਲਾਜਮਾਂ ਦਾ ਇਹ ਐਲਾਨ ਸੀ ਐਮ ਮਾਨ ਵੱਲੋਂ 3 ਫੀਸਦੀ ਡੀਏ ਵਾਧੇ (ਕੁੱਲ 53 ਫੀਸਦੀ) ਦੇ ਐਲਾਨ ਤੋਂ ਇੱਕ ਦਿਨ ਬਾਅਦ ਆਇਆ ਹੈ। ਯੂਨੀਅਨਾਂ ਦਾ ਕਹਿਣਾ ਹੈ ਕਿ ਇਸ ਨਾਲ ਉਨ੍ਹਾਂ ਦੀਆਂ ਮੁੱਖ ਮੰਗਾਂ ਹੱਲ ਨਹੀਂ ਹੋਈਆਂ। ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨਾ, ਬਕਾਇਆ 10 ਫੀਸਦੀ ਡੀਏ ਜਾਰੀ ਕਰਨਾ, ਪੈਂਡਿੰਗ ਡੀਏ ਅਰੰਭਕ ਭੁਗਤਾਨ, ਛੇਵਾਂ ਤਨਖਾਹ ਕਮਿਸ਼ਨ, ਪੁਰਾਣੇ ਤਨਖਾਹ ਸਕੇਲ ਬਹਾਲ ਕਰਨਾ ਅਤੇ ਮਾਰੂ ਨੀਤੀਆਂ ਵਾਪਸ ਲੈਣਾ ਸ਼ਾਮਲ ਹੈ।

ਮੁਲਾਜਮ ਆਗੂਆਂ ਨੇ ਪੁਰਾਣੀਆਂ ਵੀਡੀਓ ਕਲਿੱਪਾਂ ਦਿਖਾ ਕੇ ਸਰਕਾਰ ਦੇ ਦਾਅਵਿਆਂ ਦਾ ਖੰਡਨ ਕੀਤਾ। ਸੁਖਚੈਨ ਖਹਿਰਾ ਨੇ ਸਪੱਸ਼ਟ ਕੀਤਾ ਕਿ ਕਾਂਗਰਸ ਸਰਕਾਰ ਵੇਲੇ ਸਿਰਫ਼ 7 ਫੀਸਦੀ ਡੀ ਏ ਬਕਾਇਆ ਸੀ ਅਤੇ ਅਕਾਲੀ-ਭਾਜਪਾ ਸਰਕਾਰ ਨੇ ਕੋਈ ਬਕਾਇਆ ਨਹੀਂ ਛੱਡਿਆ ਸੀ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਤਨਖਾਹ ਕਮਿਸ਼ਨ ਦੇ ਬਕਾਏ ਨੂੰ ਡੀਏ ਨਿਪਟਾਰੇ ਵਜੋਂ ਪੇਸ਼ ਕਰ ਰਹੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰਹੇਗਾ।

Continue Reading

Chandigarh

ਪੰਜਾਬ ਪੁਲੀਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਚੰਡੀਗੜ੍ਹ ਦੀ ਮੀਟਿੰਗ ਆਯੋਜਿਤ

Published

on

By

ਚੰਡੀਗੜ੍ਹ, 5 ਨਵੰਬਰ (ਸ.ਬ.) ਪੰਜਾਬ ਪੁਲੀਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ, ਚੰਡੀਗੜ੍ਹ ਯੂਨਿਟ ਦੀ ਜਨਰਲ ਬਾਡੀ ਮੀਟਿੰਗੀ ਪ੍ਰਧਾਨ ਸ੍ਰੀ ਦੀਪਕ ਰਿਖੀ ਦੀ ਪ੍ਰਧਾਨਗੀ ਹੇਠ ਕਮਿਊਨਿਟੀ ਸੈਂਟਰ, ਸੈਕਟਰ 33-ਬੀ, ਚੰਡੀਗੜ੍ਹ ਵਿਖੇ ਹੋਈ। ਇਸ ਮੌਕੇ ਫੂਡ ਕਮਿਸ਼ਨ, ਪੰਜਾਬ ਦੇ ਸਾਬਕਾ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।

ਮੀਟਿੰਗ ਦੌਰਾਨ ਉਹਨਾਂ ਪੰਜਾਬੀ ਫ਼ਿਲਮ ਇੰਡਸਟਰੀ ਦੇ ਪ੍ਰਸਿੱਧ ਕਾਮੇਡੀ ਕਲਾਕਾਰ ਸ੍ਰੀ ਜਸਵਿੰਦਰ ਭੱਲਾ ਨਾਲ ਬਿਤਾਏ ਆਪਣੇ ਕੁਝ ਯਾਦਗਾਰ ਅਤੇ ਦਿਲਚਸਪ ਪਲ ਮੈਂਬਰਾਂ ਨਾਲ ਸਾਂਝੇ ਕੀਤੇ। ਮੀਟਿੰਗ ਦੌਰਾਨ ਸ੍ਰੀਮਤੀ ਅੰਜੂ ਕਟਿਆਲ, ਐਮ.ਸੀ. ਸੈਕਟਰ 33, ਨੇ ਸ਼ਮੂਲੀਅਤ ਕੀਤੀ।

ਇਸ ਮੌਕੇ ਫੋਰਟਿਸ ਹਸਪਤਾਲ ਤੋਂ ਪਹੁੰਚੇ ਡਾ. ਸੁਧਾਂਸ਼ੂ ਬੁਡਾਕ ਓਟੀ ਵੱਲੋਂ ਦਿਲ ਦੀਆਂ ਬਿਮਾਰੀਆਂ, ਉਨ੍ਹਾਂ ਦੇ ਕਾਰਨਾਂ, ਬਚਾਅ ਅਤੇ ਇਲਾਜ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਐਸੋਸੀਏਸ਼ਨ ਦੇ ਕੰਮਕਾਜ ਅਤੇ ਗਤੀਵਿਧੀਆਂ ਵਿੱਚ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਸ੍ਰੀ ਦਰਸ਼ਨ ਕੁਮਾਰ ਬੱਗਾ (ਸਾਬਕਾ ਪ੍ਰਧਾਨ), ਸ੍ਰੀ ਰਘਬੀਰ ਸਿੰਘ (ਕੈਸ਼ੀਅਰ) ਅਤੇ ਸ੍ਰੀ ਤਰਸੇਮ ਬੰਗਾ (ਆਫਿਸ ਇੰਚਾਰਜ), ਸੇਵਾਮੁਕਤ ਇੰਸਪੈਕਟਰ ਨੂੰ ਅਚੀਵਮੈਂਟ ਐਵਾਰਡ ਅਤੇ ਯਾਦਗਾਰੀ ਤੋਹਫ਼ਾ ਦੇ ਕੇ ਸਨਮਾਨਿਤ ਕੀਤਾ ਗਿਆ।

ਸਟੇਜ ਸਕੱਤਰ ਦੀ ਜਿੰਮੇਵਾਰੀ ਸ੍ਰੀ ਰਮੇਸ਼ ਕੁਮਾਰ ਸ਼ਰਮਾ ਨੇ ਨਿਭਾਈ। ਅਖੀਰ ਵਿੱਚ ਪ੍ਰਧਾਨ ਸ੍ਰੀ ਦੀਪਕ ਰਿਖੀ ਨੇ ਸਮੂਹ ਮਹਿਮਾਨਾਂ, ਮੈਂਬਰਾਂ ਅਤੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ।

Continue Reading

Chandigarh

8 ਲੱਖ ਮੁਲਾਜ਼ਮਾਂ ਲਈ ਜਾਰੀ ਹੋਵੇਗੀ 3 ਫੀਸਦੀ ਡੀਏ ਦੀ ਕਿਸ਼ਤ : ਮੁੱਖ ਮੰਤਰੀ

Published

on

By

ਚੰਡੀਗੜ੍ਹ, 4 ਨਵੰਬਰ (ਸ.ਬ.) ਪੰਜਾਬ ਸਰਕਾਰ ਨੇ ਸੂਬੇ ਦੇ 8 ਲੱਖ ਕਰਮਚਾਰੀਆਂ ਨੂੰ ਮਹਿੰਗਾਈ ਭੱਤੇ (ਡੀਏ) ਦੀ 3 ਫੀਸਦੀ ਕਿਸ਼ਤ ਜਾਰੀ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਦੀਵਾਲੀ ਗਿਫਟ ਦਿੱਤਾ ਜਾ ਰਿਹਾ ਹੈ। ਸੂਬੇ ਦੇ ਸਾਰੇ ਮੁਲਾਜ਼ਮਾਂ ਲਈ ਡੀ ਏ ਦੀ 3 ਫੀਸਦੀ ਕਿਸ਼ਤ ਜਾਰੀ ਕਰਨ ਦਾ ਐਲਾਨ ਕਰਦਿਆਂ ਉਹਨਾਂ ਕਿਹਾ ਕਿ ਡੀ ਏ ਵਿੱਚ ਇਸ ਵਾਧੇ ਨਾਲ 8 ਲੱਖ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਲਾਭ ਮਿਲੇਗਾ। ਇਹ ਵਾਧਾ ਨਵੰਬਰ ਦੀ ਤਨਖਾਹ ਵਿੱਚ ਜੁੜੇਗਾ, ਜਦੋਂ ਕਿ ਦਸੰਬਰ ਵਿੱਚ ਮਿਲਣ ਵਾਲੀ ਪੈਨਸ਼ਨ ਵਿੱਚ ਵੀ ਵਧਿਆ ਹੋਇਆ ਡੀ ਏ ਸ਼ਾਮਲ ਹੋਵੇਗਾ।

ਉਨ੍ਹਾਂ ਕਿਹਾ ਕਿ ਬੀਤੇ 2 ਮਹੀਨਿਆਂ ਦੌਰਾਨ ਮੁਲਾਜ਼ਮਾਂ ਨੂੰ ਕੁੱਲ੍ਹ 11 ਫੀਸਦੀ ਦਾ ਡੀ ਏ ਜਾਰੀ ਕੀਤਾ ਜਾ ਚੁੱਕਾ ਹੈ ਅਤੇ ਨਾਲ ਹੀ ਹੁਣ ਤੱਕ 71,777 ਨਵੀਆਂ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਦੀ ਸਰਕਾਰ ਨੇ 2022 ਵਿੱਚ ਸੱਤਾ ਸੰਭਾਲੀ ਸੀ, ਉਦੋਂ ਮੁਲਾਜ਼ਮਾਂ ਨੂੰ 28 ਫੀਸਦੀ ਡੀ ਏ ਮਿਲ ਰਿਹਾ ਸੀ, ਜਦੋਂਕਿ ਹੁਣ 53 ਫੀਸਦੀ ਡੀ ਏ ਮਿਲ ਰਿਹਾ ਹੈ। ਉਹਨਾਂ ਕਿਹਾ ਕਿ ਇੱਕ ਸਾਲ ਵਿੱਚ 1088 ਕਰੋੜ ਰੁਪਏ ਮੁਲਾਜ਼ਮਾਂ ਦੇ ਖਾਤਿਆਂ ਵਿੱਚ ਜਾਵੇਗਾ। ਇਸ ਵਾਧੇ ਨਾਲ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ 363 ਕਰੋੜ ਰੁਪਏ ਦਾ ਫਾਇਦਾ ਹੋਵੇਗਾ।

ਮੋਗਾ ਦੀ ਵਿਧਾਇਕ ਡਾ. ਅਮਨਦੀਪ ਅਰੋੜਾ ਦੇ ਘਰ ਈ ਡੀ ਦੀ ਛਾਪੇਮਾਰੀ ਬਾਰੇ ਸਵਾਲ ਤੇ ਮੁੱਖ ਮੰਤਰੀ ਨੇ ਕਿਹਾ ਕਿ ਉਹ ਆਉਂਦੀ ਰਹਿੰਦੀ ਹੈ। ਉਨ੍ਹਾਂ ਨੂੰ ਕੁਝ ਨਹੀਂ ਮਿਲੇਗਾ। ਉਨ੍ਹਾਂ ਦੇ ਆਉਣ ਦਾ ਮਤਲਬ ਇਹ ਹੈ ਕਿ ਚੋਣਾਂ ਆ ਗਈਆਂ ਹਨ। ਉਹ ਵੋਟਾਂ ਵੇਲ੍ਹੇ ਹੀ ਇਹ ਹਥਿਆਰ ਵਰਤਦੇ ਹਨ। ਉਹ ਜਿੰਨਾਂ ਮਰਜੀ ਕਰ ਲੈਣ, ਉਨ੍ਹਾਂ ਨੂੰ ਇੱਥੋਂ ਕੁਝ ਨਹੀਂ ਮਿਲਣ ਵਾਲਾ।

ਪਰਾਲੀ ਪ੍ਰਦੂਸ਼ਣ ਦੇ ਮੁੱਦੇ ਤੇ ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਦੇ ਇਲਜਾਮਾਂ ਤੇ ਉਹਨਾਂ ਕਿਹਾ ਕਿ ਹਾਲੇ ਤਾਂ ਜਿਆਦਾਤਰ ਝੋਨਾ ਵੱਢਿਆ ਹੀ ਨਹੀਂ ਗਿਆ ਹੈ, ਫਿਰ ਵੀ ਦਿੱਲੀ ਵਿੱਚ ਪ੍ਰਦੂਸ਼ਣ ਦਾ ਪੱਧਰ ਕਾਫੀ ਵਧਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸਿਰਸਾ ਸਾਹਿਬ ਨੂੰ ਤਾਂ ਸਭ ਕੁਝ ਪਤਾ ਹੈ। ਦਿੱਲੀ ਦੇ ਪ੍ਰਦੂਸ਼ਣ ਵਿੱਚ ਪੰਜਾਬ ਦਾ ਕੋਈ ਹੱਥ ਨਹੀਂ ਹੈ। ਬੱਸ ਪੰਜਾਬ ਨੂੰ ਬਦਨਾਮ ਕਰਨ ਦੀ ਸਾਜਿਸ਼ ਹੈ।

ਆਮ ਆਦਮੀ ਪਾਰਟੀ ਦੇ ਤਿੰਨ ਵਿਧਾਇਕਾਂ ਵਲੋਂ ਚੋਣਾਂ ਤੋਂ ਐਨ ਪਹਿਲਾਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇ ਕੇ ਭਾਜਪਾ ਦਾ ਪੱਲਾ ਫੜਣ ਬਾਰੇ ਸਵਾਲ ਦੇ ਜਵਾਬ ਵਿੰਚ ਉਹਨਾਂ ਕਿਹਾ ਕਿ ਉਨ੍ਹਾਂ ਦੇ ਜਾਣ ਨਾਲ ਸਾਨੂੰ ਕੋਈ ਫਰਕ ਨਹੀਂ ਪੈਂਦਾ। ਪਰ ਉੱਧਰ ਜਾਣ ਤੋਂ ਪਹਿਲਾਂ ਉਹ ਕੈਪਟਨ ਅਮਰਿੰਦਰ ਸਿੰਘ ਕੋਲੋਂ ਤਾਂ ਪੁੱਛ ਲੈਂਦੇ। ਬੀਜੇਪੀ ਉਨ੍ਹਾਂ ਨੂੰ ਪੁੱਛਦੀ ਤੱਕ ਨਹੀਂ ਹੈ। ਉਨ੍ਹਾਂ ਨੂੰ ਬੰਨ੍ਹੇ ਲਾ ਦਿੱਤਾ ਗਿਆ ਹੈ।

Continue Reading

Latest News

Trending