Mohali
ਟੈਕਸੀ ਡਰਾਈਵਰ ਨੂੰ ਅਗਵਾ ਕਰਕੇ, ਉਸਦਾ ਕਤਲ ਕਰਨ ਦੇ ਮਾਮਲੇ ਵਿੱਚ ਮੁਹਾਲੀ ਪੁਲੀਸ ਵੱਲੋਂ ਜੈਸ਼ ਏ ਮੁਹੰਮਦ ਦਾ ਕਾਰਕੁਨ ਸਾਥੀਆਂ ਸਮੇਤ ਗ੍ਰਿਫ਼ਤਾਰ
ਪੁਲੀਸ ਨੇ ਬਟਾਲਾ ਅਤੇ ਗੁਰਦਾਸਪੁਰ ਖੇਤਰ ਤੋਂ ਕੀਤੇ ਗ੍ਰਿਫਤਾਰ
ਐਸ ਏ ਐਸ ਨਗਰ, 2 ਸਤੰਬਰ (ਸ.ਬ.) ਮੁਹਾਲੀ ਪੁਲੀਸ ਨੇ ਬੀਤੀ 29 ਅਗਸਤ ਨੂੰ ਖਰੜ ਏਰੀਆ ਤੋਂ ਇੱਕ ਕੈਬ ਡ੍ਰਾਈਵਰ ਨੂੰ ਅਗਵਾ ਕਰਕੇ ਉਸਦਾ ਕਤਲ ਕਰਨ ਅਤੇ ਉਸਦੀ ਲਾਸ਼ ਨੂੰ ਥਾਣਾ ਆਈ.ਟੀ. ਸਿਟੀ ਏਰੀਆ ਵਿੱਚ ਸੁੱਟਣ ਉਪਰੰਤ ਉਸਦੀ ਡਿਜਾਇਰ ਕਾਰ ਅਤੇ ਉਸਦਾ ਸਮਾਨ ਲੁੱਟਕੇ ਫਰਾਰ ਹੋਏ, ਜੰਮੂ ਅਤੇ ਕਸ਼ਮੀਰ ਦੇ ਰਹਿਣ ਵਾਲੇ ਤਿੰਨ ਮੁਲਜਮਾਂ (ਜਿਨ੍ਹਾਂ ਵਿੱਚੋਂ ਇੱਕ ਅੱਤਵਾਦੀ ਸੰਗਠਨ ਜੈਸ਼ ਏ ਮੁਹੰਮਦ ਦਾ ਮੈਂਬਰ ਹੈ) ਨੂੰ ਗ੍ਰਿਫਤਾਰ ਕਰਕੇ ਉਹਨਾਂ ਪਾਸੋਂ ਲੁੱਟ ਕੀਤੀ ਕਾਰ ਅਤੇ .32 ਬੋਰ ਦਾ ਇੱਕ ਇੱਕ ਪਿਸਟਲ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ ਆਈ ਜੀ ਸz ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਪੁਲੀਸ ਵਲੋਂ ਕੈਬ ਡ੍ਰਾਈਵਰ ਅਨਿਲ ਕੁਮਾਰ ਦੀ ਪਤਨੀ ਸੁਧਾ ਦੇਵੀ ਵਾਸੀ ਨਯਾ ਗਾਊਂ ਦੀ ਸ਼ਿਕਾਇਤ ਦੇ ਆਧਾਰ ਤੇ ਮਾਮਲਾ ਦਰਜ ਕੀਤਾ ਗਿਆ ਸੀ। ਸੁਧਾ ਦੇਵੀ ਨੇ ਆਪਣੀ ਸ਼ਿਕਾਇਤ ਵਿੱਚ ਕਿਹਾ ਸੀ ਕਿ ਉਸਦਾ ਘਰਵਾਲਾ ਅਨਿਲ ਕੁਮਾਰ ਟੈਕਸੀ ਚਲਾਉਂਦਾ ਹੈ ਅਤੇ 29 ਅਗਸਤ ਨੂੰ ਹਰ ਰੋਜ ਦੀ ਤਰ੍ਹਾਂ ਪਤੀ ਘਰ ਤੋਂ ਇਹ ਕਹਿ ਕੇ ਗੱਡੀ ਲੈ ਕੇ ਗਿਆ ਸੀ ਕਿ ਉਹ ਖਰੜ ਤੋਂ ਰੇਲਵੇ ਸਟੇਸ਼ਨ ਚੰਡੀਗੜ੍ਹ ਦੀ ਸਵਾਰੀ ਲੈ ਕੇ ਜਾ ਰਿਹਾ ਹੈ। ਜਿਸਤੋਂ ਬਾਅਦ ਉਹ ਆਪਣੇ ਪਤੀ ਨਾਲ ਲਗਾਤਾਰ ਸੰਪਰਕ ਕਰਦੀ ਰਹੀ ਪਰ ਉਸਦੇ ਪਤੀ ਦੇ ਦੋਨੋਂ ਮੋਬਾਇਲ ਫੋਨ ਬੰਦ ਆ ਰਹੇ ਸਨ। ਉਸਨੇ ਸ਼ੱਕ ਜਾਹਰ ਕੀਤਾ ਸੀ ਕਿ ਉਸਨੂੰ ਨਾ ਮਾਲੂਮ ਵਿਅਕਤੀਆਂ ਨੇ ਗੱਡੀ ਸਮੇਤ ਕਿਤੇ ਬੰਧਕ ਬਣਾਕੇ ਰੱਖਿਆ ਹੋਇਆ ਹੈ।
ਉਹਨਾਂ ਦੱਸਿਆ ਕਿ ਮੁਕੱਦਮਾ ਦਰਜ ਹੋਣ ਤੋਂ ਬਾਅਦ ਹਾਲਾਤ ਦੀ ਗੰਭੀਰਤਾ ਨੂੰ ਮੁੱਖ ਰੱਖਦਿਆਂ ਐਸ ਐਸ ਪੀ ਸz ਹਰਮਨਦੀਪ ਸਿੰਘ ਹਾਂਸ ਵੱਲੋਂ ਮੁਹਾਲੀ ਪੁਲੀਸ ਦੀਆਂ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਸਨ ਅਤੇ ਸੀ.ਆਈ.ਏ. ਸਟਾਫ ਦੇ ਇੰਚਾਰਜ ਇੰਸ: ਹਰਮਿੰਦਰ ਸਿੰਘ ਅਤੇ ਥਾਣਾ ਨਵਾਂ ਗਰਾਓ ਦੇ ਮੁੱਖ ਅਫਸਰ ਇੰਸ ਸਤਨਾਮ ਸਿੰਘ ਸਾਂਝੇ ਤੌਰ ਤੇ ਕਾਰਵਾਈ ਕਰਦੇ ਹੋਏ, ਟੈਕਨੀਕਲ ਅਤੇ ਹਿਊਮਨ ਸੋਰਸ ਰਾਹੀਂ ਮੁਲਜਮਾਂ ਨੂੰ ਬੱਸ ਸਟੈਂਡ ਬਟਾਲਾ ਅਤੇ ਗੁਰਦਾਸਪੁਰ ਏਰੀਆ ਤੋਂ ਗ੍ਰਿਫਤਾਰ ਕੀਤਾ ਗਿਆ। ਉਹਨਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਵਿਅਕਤੀਆਂ ਦੀ ਪਛਾਣ ਸਾਹਿਲ ਬਾਸ਼ੀਰ ਵਾਸੀ ਜਿਲਾ ਕੁਪਵਾੜਾ, ਜੰਮੂ ਅਤੇ ਕਸ਼ਮੀਰ (19), ਮੁਨੀਸ਼ ਸਿੰਘ ਉਰਫ ਅੰਸ਼ ਵਾਸੀ ਜਿਲਾ ਡੋਡਾ, ਜੰਮੂ ਅਤੇ ਕਸ਼ਮੀਰ (22) ਅਤੇ ਐਜਾਜ ਅਹਿਮਦ ਖਾਨ ਉਰਫ ਵਸੀਮ ਵਾਸੀ ਜਿਲਾ ਕਲਾਮਾਬਾਦ, ਜੰਮੂ ਅਤੇ ਕਸ਼ਮੀਰ (22) ਵਜੋਂ ਹੋਈ ਹੈ।
ਉਹਨਾਂ ਦੱਸਿਆ ਕਿ ਆਰੋਪੀਆਂ ਦੀ ਪੁੱਛਗਿੱਛ ਤੋਂ ਖੁਲਾਸਾ ਹੋਇਆ ਕਿ ਸਾਹਿਲ ਬਾਸ਼ੀਰ (ਜੋ ਜੈਸ਼ ਏ ਮੁਹੰਮਦ ਅੱਤਵਾਦੀ ਸੰਗਠਨ ਦਾ ਮੈਂਬਰ ਹੈ) ਥਾਣਾ ਕਲਾਮਾਬਾਦ, ਜੰਮੂ ਅਤੇ ਕਸ਼ਮੀਰ ਵਿੱਚ ਦਰਜ ਯੂ ਏ ਪੀ ਏ ਦੀ ਧਾਰਾ 13, 18, 23 ਯੂ ਏ ਪੀ ਏ ਅਤੇ ਆਰਮਜ਼ ਐਕਟ ਦੀ ਧਾਰਾ 25(7)-54-59 ਵਿੱਚ ਵੀ ਲੋੜੀਂਦਾ ਹੈ, ਜੋ ਹੁਣ ਤੱਕ ਫਰਾਰ ਚੱਲਿਆ ਆ ਰਿਹਾ ਸੀ। ਉਕਤ ਮਾਮਲੇ ਵਿੱਚ ਸਾਹਿਲ ਬਾਸ਼ੀਰ ਦਾ ਭਰਾ ਸਾਜਦ ਅਹਮਦ ਸ਼ਾਹ ਗ੍ਰਿਫਤਾਰ ਹੋ ਚੁੱਕਾ ਹੈ ਅਤੇ ਉਸ ਕੋਲੋਂ 2 ਪਿਸਟਲ ਅਤੇ ਏ ਕੇ-47 ਦੇ ਕਾਰਤੂਸ ਬ੍ਰਾਮਦ ਹੋਏ ਸਨ।
ਉਹਨਾਂ ਦੱਸਿਆ ਕਿ ਆਰੋਪੀਆਂ ਦੀ ਪੁੱਛਗਿੱਛ ਤੋਂ ਖੁਲਾਸਾ ਹੋਇਆ ਕਿ ਉਹਨਾਂ ਵੱਲੋਂ 29 ਅਗਸਤ ਨੂੰ ਖਰੜ ਤੋਂ ਰੇਲਵੇ ਸਟੇਸ਼ਨ ਚੰਡੀਗੜ ਜਾਣ ਦਾ ਬਹਾਨਾ ਬਣਾਕੇ ਕੈਬ ਬੁੱਕ ਕੀਤੀ ਸੀ। ਉਹਨਾਂ ਨੇ ਟੈਕਸੀ ਡਰਾਈਵਰ ਅਨਿਲ ਕੁਮਾਰ ਨੂੰ ਪਹਿਲਾਂ ਫੇਜ਼ 3ਬੀ2 ਮੁਹਾਲੀ ਤੋਂ ਹੁੰਦੇ ਹੋਏ ਏਅਰਪੋਰਟ ਰੋਡ ਜਾਣ ਨੂੰ ਕਿਹਾ ਸੀ, ਜਦੋਂ ਅਨਿਲ ਕੁਮਾਰ ਦੋਸ਼ੀਆਂ ਨੂੰ ਏਅਰਪੋਰਟ ਰੋਡ ਤੇ ਸਲਿੱਪ ਰੋਡ ਨੇੜੇ ਪਿੰਡ ਕੰਡਾਲਾ ਲੈ ਕੇ ਪੁੱਜਾ ਤਾਂ ਇਹਨਾਂ ਨੇ ਅਨਿਲ ਕੁਮਾਰ ਨੂੰ ਗੱਡੀ ਤੋਂ ਥੱਲੇ ਉੱਤਾਰ ਕੇ ਉਸਨੂੰ ਗੋਲੀਆਂ ਮਾਰਕੇ ਉਸਦਾ ਕਤਲ ਕਰ ਦਿੱਤਾ ਅਤੇ ਕਾਰ ਅਤੇ ਹੋਰ ਸਮਾਨ ਲੈ ਕੇ ਫਰਾਰ ਹੋ ਗਏ ਸਨ।
ਉਹਨਾਂ ਦੱਸਿਆ ਕਿ ਸਾਹਿਲ ਬਾਸ਼ੀਰ ਅਤੇ ਮੁਨੀਸ਼ ਸਿੰਘ ਉਰਫ ਅੰਸ਼ ਨੂੰ ਬੱਸ ਸਟੈਂਡ ਬਟਾਲਾ ਅਤੇ ਐਜਾਜ ਅਹਿਮਦ ਖਾਨ ਉਰਫ ਵਸੀਮ ਨੂੰ ਜਿਲਾ ਗੁਰਦਾਸਪੁਰ ਤੋਂ ਗ੍ਰਿਫਤਾਰ ਕੀਤਾ। ਆਰੋਪੀਆਂ ਦੀ ਨਿਸ਼ਾਨਦੇਹੀ ਤੇ ਲੁੱਟ ਕੀਤੀ ਕਾਰ ਚਮੰਡਾ ਦੇਵੀ ਥਾਣਾ ਕੱਥੂ ਨੰਗਲ ਜਿਲਾ ਅੰਮ੍ਰਿਤਸਰ ਦਿਹਾਤੀ ਦੇ ਬੰਦ ਪਏ ਬੱਸ ਸਟੈਂਡ ਤੋਂ ਬ੍ਰਾਮਦ ਕੀਤੀ ਗਈ ਅਤੇ ਵਾਰਦਾਤ ਵਿੱਚ ਵਰਤਿਆ ਪਿਸਟਲ .32 ਬੋਰ ਅਤੇ ਡੈਡ ਬਾਡੀ ਦੇ ਨੇੜੇ ਤੋਂ 3 ਖੋਲ ਕਾਰਤੂਸ ਵੀ ਬ੍ਰਾਮਦ ਕੀਤੇ ਗਏ।
ਉਹਨਾਂ ਦੱਸਿਆ ਕਿ ਇਸ ਮਾਮਲੇ ਵਿੱਚ ਬੀ ਐਨ ਐਸ ਦੀ ਧਾਰਾ 140 (3), 103 304 ਅਤੇ ਆਰਮਜ਼ ਐਕਟ ਦੀ ਧਾਰਾ 25-54-59 ਐਕਟ ਦਾ ਵਾਧਾ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਆਰੋਪੀਆਂ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਅਤੇ ਉਹਨਾਂ ਤੋਂ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।
Mohali
ਆਮ ਆਦਮੀ ਪਾਰਟੀ ਨੇ ਵਿਨੀਤ ਵਰਮਾ ਨੂੰ ਬਣਾਇਆ ਪੰਜਾਬ ਦਾ ਮੀਤ ਪ੍ਰਧਾਨ
ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਆਮ ਆਦਮੀ ਪਾਰਟੀ ਵਲੋਂ ਪਾਰਟੀ ਦੇ ਸੀਨੀਅਰ ਨੇਤਾ ਅਤੇ ਟ੍ਰੇਡਰਜ਼ ਕਮਿਸ਼ਨ ਦੇ ਸਾਬਕਾ ਮੈਂਬਰ ਸ੍ਰੀ ਵਿਨੀਤ ਵਰਮਾ ਨੂੰ ਆਮ ਆਦਮੀ ਪਾਰਟੀ ਪੰਜਾਬ ਦਾ ਮੀਤ ਪ੍ਰਧਾਨ (ਬੀ ਸੀ ਵਿੰਗ) ਨਿਯੁਕਤ ਕੀਤਾ ਹੈ। ਸ੍ਰੀ ਵਿਨੀਤ ਵਰਮਾ ਇਸਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਬੁਲਾਰੇ, ਵਪਾਰ ਮੰਡਲ ਵਿੰਗ ਦੇ ਸੂਬਾ ਪ੍ਰਧਾਨ ਅਤੇ ਪਾਰਟੀ ਦੇ ਟਰੇਡ ਵਿੰਗ ਦੇ ਸੂਬਾ ਜਨਰਲ ਸਕੱਤਰ ਵੀ ਰਹਿ ਚੁੱਕੇ ਹਨ। ਉਹ ਮੁਹਾਲੀ ਵਪਾਰ ਮੰਡਲ ਦੇ ਵੀ ਪ੍ਰਧਾਨ ਹਨ ਅਤੇ ਮੁਹਾਲੀ ਵਿਧਾਨਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਟਿਕਟ ਦੇ ਦਾਅਵੇਦਾਰ ਹਨ।
ਸ੍ਰੀ ਵਿਨੀਤ ਵਰਮਾ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਵਲੋਂ ਸਮੇਂ ਸਮੇਂ ਤੇ ਉਹਨਾਂ ਨੂੰ ਜਿਹੜੀ ਵੀ ਜਿੰਮੇਵਾਰੀ ਸੌਂਪੀ ਗਈ ਹੈ, ਉਸਨੂੰ ਉਹਨਾਂ ਨੇ ਪੂਰੀ ਜਿੰਮੇਵਾਰੀ ਨਾਲ ਨਿਭਾਇਆ ਹੈ ਅਤੇ ਹੁਣ ਵੀ ਪਾਰਟੀ ਵਲੋਂ ਉਹਨਾਂ ਨੂੰ ਪਾਰਟੀ ਦੀ ਸੂਬਾ ਇਕਾਈ ਦੇ ਮੀਤ ਪ੍ਰਧਾਨ (ਬੀ ਸੀ ਵਿੰਗ) ਦੀ ਜਿਹੜੀ ਜਿੰਮੇਵਾਰੀ ਦਿੱਤੀ ਗਈ ਹੈ ਉਸਨੂੰ ਤਨਦੇਹੀ ਨਾਲ ਨਿਭਾਉਂਦਿਆਂ ਪਾਰਟੀ ਦੀ ਮਜਬੂਤੀ ਲਈ ਕੰਮ ਕਰਨਾ ਜਾਰੀ ਰੱਖਣਗੇ।
Mohali
ਬਿਜਲੀ ਵਿਭਾਗ ਨੇ ਖਪਤਕਾਰ ਨੂੰ ਸਿਫਰ ਰੀਡਿੰਗ ਵਾਲੇ ਮੀਟਰ ਦਾ ਭੇਜਿਆ 5 ਲੱਖ 92 ਹਜਾਰ ਦਾ ਬਿਲ
ਖਪਤਕਾਰ ਵਲੋਂ 9 ਸਾਲਾਂ ਤੋਂ ਕੀਤੀ ਜਾ ਰਹੀ ਹੈ ਬਿਜਲੀ ਦਾ ਮੀਟਰ ਪੁੱਟਣ ਦੀ ਮੰਗ
ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਲੋਂ ਪਿੰਡ ਸੋਹਾਣਾ ਦੇ ਇੱਕ ਖਪਤਕਾਰ ਸੁੰਦਰ ਲਾਲ ਅਗਰਵਾਲ ਨੂੰ 2017 ਵਿੱਚ ਉਸਦੇ ਘਰ ਵਿੱਚ ਲਗਾਏ ਗਏ ਬਿਜਲੀ ਦੇ ਮੀਟਰ ਦੀ ਸਿਫਰ ਰੀਡਿੰਗ ਹੋਣ ਦੇ ਬਾਵਜੂਦ ਉਸਨੂੰ 5 ਲੱਖ 92 ਹਜਾਰ ਰੁਪਏ ਦਾ ਬਿਜਲੀ ਦਾ ਬਿਲ ਭੇਜਿਆ ਗਿਆ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੁੰਦਰ ਲਾਲ ਅਗਰਵਾਲ ਨੇ ਦੱਸਿਆ ਕਿ ਪਿੰਡ ਸੋਹਾਣਾ ਵਿੱਚ ਉਹਨਾਂ ਦੀ ਪੁਰਾਣੀ ਹਵੇਲੀ ਵਿੱਚ ਬਿਜਲੀ ਦਾ ਜੱਦੀ ਕਨੈਕਸ਼ਨ ਨੰਬਰ 30001799204 ਚਲਦਾ ਸੀ। ਉਹਨਾਂ ਦੱਸਿਆ ਕਿ ਬਾਅਦ ਵਿੱਚ ਪਰਿਵਾਰ ਵਲੋਂ ਹਵੇਲੀ ਢਾਅ ਦਿੱਤੀ ਗਈ ਅਤੇ ਬਿਜਲੀ ਬਿਲ ਦਾ ਕੁੱਝ ਬਕਾਇਆ ਰਹਿਣ ਕਾਰਨ ਬਿਜਲੀ ਵਿਭਾਗ ਨਾਲ ਵਿਵਾਦ ਹੋ ਗਿਆ ਸੀ ਜਿਸਤੇ ਉਹਨਾਂ ਨੇ ਉਹ ਕਨੈਕਸ਼ਨ ਕਟਵਾ ਦਿੱਤਾ ਸੀ।
ਉਹਨਾਂ ਦੱਸਿਆ ਕਿ ਸਾਲ 2016 ਵਿੱਚ ਉਹਨਾਂ ਨੇ ਉੱਥੇ ਬਿਜਲੀ ਦੇ ਦੋ ਨਵੇਂ ਕਨੈਕਸ਼ਨ ਲਗਵਾਏ ਸੀ ਜਿਹਨਾਂ ਦੇ ਨੰਬਰ 3004542282 ਅਤੇ 3004740110 ਸਨ। ਉਹਨਾਂ ਦੱਸਿਆ ਕਿ ਇਸ ਦੌਰਾਨ ਬਿਜਲੀ ਵਿਭਾਗ ਨੇ ਜੱਦੀ ਕਨੈਕਸ਼ਨ ਦਾ ਬਕਾਇਆ ਉਹਨਾਂ ਦੇ ਨਵੇਂ ਕਨੈਕਸ਼ਨ (ਖਾਤਾ ਨੰਬਰ 3004542282) ਵਿੱਚ ਪਾ ਦਿੱਤਾ, ਜਿਸਦੇ ਖਿਲਾਫ ਉਹਨਾਂ ਵਲੋਂ ਪਟਿਆਲਾ ਵਿਖੇ ਅਪੀਲ ਦਾਇਰ ਕੀਤੀ ਗਈ ਅਤੇ ਉਸਦਾ ਫੈਸਲਾ ਉਹਨਾਂ ਦੇ ਹੱਕ ਵਿੱਚ ਹੋ ਗਿਆ।
ਉਹਨਾਂ ਕਿਹਾ ਕਿ ਬਾਅਦ ਵਿੱਚ ਵਿਭਾਗ ਵਲੋਂ ਲੋਕਪਾਲ ਵਿੱਚ ਪਾਈ ਅਪੀਲ ਦਾ ਫੈਸਲਾ ਉਹਨਾਂ ਦੇ ਖਿਲਾਫ ਹੋ ਗਿਆ ਅਤੇ ਉਹਨਾਂ ਵਲੋਂ 44 ਹਜਾਰ ਰੁਪਏ ਦੀ ਰਕਮ ਵਿਭਾਗ ਵਿੱਚ ਜਮ੍ਹਾਂ ਕਰਵਾ ਦਿੱਤੀ ਗਈ।
ਉਹਨਾਂ ਕਿਹਾ ਕਿ ਇਸ ਉਪਰੰਤ ਵਿਭਾਗ ਵਲੋਂ ਉਹਨਾਂ ਵੱਲ 36 ਹਾਜਾਰ ਦਾ ਹੋਰ ਬਕਾਇਆ ਕੱਢ ਦਿੱਤਾ ਗਿਆ। ਉਸਤੋਂ ਬਾਅਦ ਉਹਨਾਂ ਵਲੋਂ ਵਿਭਾਗ ਨੂੰ ਅਰਜੀ ਦਿੱਤੀ ਗਈ ਕਿ ਉਹ ਇਹ ਅਦਾਇਗੀ ਕਰਨ ਲਈ ਤਿਆਰ ਹਨ ਇਸ ਬਿਜਲੀ ਦੇ ਮੀਟਰ ਨੂੰ ਲਾਹ ਲਿਆ ਜਾਵੇ ਪਰੰਤੂ ਵਿਭਾਗ ਵਲੇ ਇਸਦੀ ਥਾਂ ਦੂਜਾ ਮੀਟਰ ਲਾਹ ਕੇ ਲੈ ਗਏ। ਦੁਬਾਰਾ ਸ਼ਿਕਾਇਤ ਕਰਨ ਤੇ ਇਸ ਮੀਟਰ ਤੋਂ ਅੱਗੇ ਘਰ ਤਕ ਸਪਲਾਈ ਹੋਣ ਵਾਲੀਆਂ ਤਾਰਾਂ ਕੱਢ ਦਿੱਤੀਆਂ ਗਈਆਂ ਅਤੇ ਇਸ ਮੀਟਰ ਤੋਂ ਸਪਲਾਈ ਵੀ ਬੰਦ ਹੋ ਗਈ।
ਉਹਨਾਂ ਕਿਹਾ ਕਿ ਹੁਣ ਬਿਜਲੀ ਵਿਭਾਗ ਵਲੋਂ ਉਹਨਾਂ ਨੂੰ ਇਸ ਮੀਟਰ ਦਾ 5 ਲੱਖ 92 ਹਜਾਰ ਰੁਪਏ ਦਾ ਬਿਲ ਭੇਜ ਦਿੱਤਾ ਗਿਆ ਹੈ ਜੋ ਸਰਾਸਰ ਗਲਤ ਹੈ।
ਉਹਨਾਂ ਕਿਹਾ ਕਿ ਉਸ ਤੋਂ ਬਾਅਦ ਤੋਂ ਉਹ ਕਈ ਵਾਰ ਵਿਭਾਗ ਵਿੱਚ ਸ਼ਿਕਾਇਤ ਦੇ ਚੁੱਕੇ ਹਨ ਕਿ ਜਦੋਂ ਇਸ ਮੀਟਰ ਵਿੱਚ ਸਪਲਾਈ ਹੀ ਨਹੀਂ ਆਉਣੀ ਤਾਂ ਇਸਨੂੰ ਇੱਥੋਂ ਹਟਾਇਆ ਜਾਵੇ ਪਰੰਤੂ ਬਿਜਲੀ ਵਿਭਾਗ ਇਸ ਮੀਟਰ ਨੂੰ ਪੁੱਟਣ ਤੋਂ ਵੀ ਇਨਕਾਰੀ ਹੈ ਅਤੇ ਹੁਣ ਉਹਨਾਂ ਨੂੰ ਲਗਭਗ 6 ਲੱਖ ਦਾ ਬਿਲ ਭੇਜਿਆ ਗਿਆ ਹੈ।
ਉਹਨਾਂ ਕਿਹਾ ਕਿ ਜਦੋਂ ਪਿਛਲੇ 9 ਸਾਲਾਂ ਤੋਂ ਬਿਜਲੀ ਦੀ ਸਪਲਾਈ ਹੀ ਨਹੀਂ ਮਿਲ ਰਹੀ ਫਿਰ ਬਿਜਲੀ ਵਿਭਾਗ ਉਹਨਾਂ ਤੋਂ ਬਿਜਲੀ ਬਿਲ ਦੀ ਇੰਨੀ ਵੱਡੀ ਰਕਮ ਕਿਵੇਂ ਮੰਗ ਸਕਦਾ ਹੈ। ਉਹਨਾਂ ਕਿਹਾ ਕਿ ਉਹ ਅੱਜ ਵੀ ਆਪਣਾ 36 ਹਜਾਰ ਰੁਪਏ ਦਾ ਬਕਾਇਆ ਜਮਾਂ ਕਰਨ ਲਈ ਤਿਆਰ ਹਨ ਪਰੰਤੂ ਬਿਜਲੀ ਵਿਭਾਗ ਹੈ ਕਿ ਉਹਨਾਂ ਨਾਲ ਜਿਆਦਤੀ ਕਰ ਰਿਹਾ ਹੈ।
ਉਹਨਾਂ ਪੰਜਾਬ ਦੇ ਬਿਜਲੀ ਮੰਤਰੀ ਤੋਂ ਮੰਗ ਕੀਤੀ ਹੈ ਕਿ ਉਹ ਇਸ ਮਾਮਲੇ ਦੀ ਜਾਂਚ ਕਰਵਾਉਣ ਅਤੇ ਇਸ ਮਾਮਲੇ ਦਾ ਹਲ ਕੱਢ ਕੇ ਉਹਨਾਂ ਨੂੰ ਇਨਸਾਫ ਦਿੱਤਾ ਜਾਵੇ।
ਇਸ ਸਬੰਧੀ ਸੰਪਰਕ ਕਰਨ ਤੇ ਐਡੀਸ਼ਨਲ ਐਸ ਈ ਸ੍ਰੀ ਅਮਨਦੀਪ ਸਿੰਘ ਨੇ ਕਿਹਾ ਕਿ ਇਸ ਖਪਤਕਾਰ ਦਾ ਪੁਰਾਣਾ ਬਕਾਇਆ ਰੁਕਿਆ ਹੋਇਆ ਹੈ ਜਿਸ ਸਬੰਧੀ ਖਪਤਕਾਰ ਨੇ ਅਦਾਲਤ ਵਿੱਚ ਕੇਸ ਵੀ ਪਾਇਆ ਸੀ ਅਤੇ ਉਸ ਦੀ ਆੜ ਹੇਠ ਇਸ ਖਪਤਕਾਰ ਵੱਲੋਂ ਬਿਜਲੀ ਦੇ ਅਗਲੇ ਬਿਲ ਵੀ ਜਮ੍ਹਾ ਨਹੀਂ ਕਰਵਾਏ ਗਏ ਜਿਸ ਕਾਰਨ ਉਸ ਦੇ ਪੁਰਾਣੇ ਬਕਾਏ ਅਤੇ ਵਿਆਜ ਦਾ ਬਿਲ ਹੀ ਉਹਨਾਂ ਨੂੰ ਭੇਜਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜੇਕਰ ਖਪਤਕਾਰ ਨੂੰ ਕੋਈ ਸ਼ਿਕਾਇਤ ਹੈ ਤਾਂ ਉਹ ਉਹਨਾਂ ਨੂੰ ਨਿੱਜੀ ਤੌਰ ਤੇ ਮਿਲ ਸਕਦਾ ਹੈ।
Mohali
ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਉਤਸ਼ਾਹ ਪੁਰਵਕ ਮਨਾਇਆ ਗਿਆ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ
ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਿੱਖ ਪੰਥ ਦੀ ਮਹਾਨ ਸਖਸ਼ੀਅਤ ਅਤੇ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਮੁੱਖ ਗ੍ਰੰਥੀ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਪੂਰਵਕ ਮਨਾਇਆ ਗਿਆ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਸਾਰਾ ਦਿਨ ਵਿਸ਼ੇਸ਼ ਗੁਮਰਤਿ ਸਮਾਗਮ ਦਾ ਆਯੋਜਨ ਕੀਤਾ ਗਿਆ।
ਇਸ ਗੁਰਮਤਿ ਸਮਾਗਮ ਵਿੱਚ ਬੀਬੀ ਰਾਜਵੰਤ ਕੌਰ ਸ੍ਰੀ ਫਤਿਹਗੜ੍ਹ ਸਾਹਿਬ ਵਾਲਿਆਂ ਦੇ ਇੰਨਟਰਨੈਸ਼ਨਲ ਢਾਡੀ ਜੱਥੇ ਨੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸੁਣਾਇਆ। ਉਨ੍ਹਾਂ ਦੱਸਿਆ ਕਿ ਬਾਬਾ ਬੁੱਢਾ ਜੀ ਨੂੰ 5 ਗੁਰੂ ਸਾਹਿਬਾਨਾਂ ਨੂੰ ਗੁਰਿਆਈ ਦਾ ਤਿਲਕ ਲਗਾਉਣ ਦਾ ਮਾਣ ਹਾਸਲ ਹੈ। ਭਾਈ ਧਰਮ ਸਿੰਘ ਮਾਹੀ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਗੁਰਪ੍ਰੀਤ ਸਿੰਘ ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਪ੍ਰਵਚਣਾਂ ਰਾਹੀਂ ਦਸਿੱਆ ਕਿ ਬਾਬਾ ਬੂੱਢਾ ਜੀ ਨੇ ਮਾਤਾ ਗੰਗਾ ਜੀ ਨੂੰ ਪ੍ਰਤਾਪੀ ਪੁੱਤਰ ਹੋਣ ਦਾ ਵਰ ਦਿੱਤਾ ਅਤੇ ਲੰਗਰ ਛਕਦਿਆਂ ਹੋਇਆ ਗੰਢਾ ਭੰਨਦੇ ਹੋਏ ਬਚਨ ਕੀਤੇ ਕਿ ਜਿਵੇਂ ਇਹ ਗੰਢਾ ਭੰਨਿਆ ਹੈ, ਉਸੇ ਤਰ੍ਹਾਂ ਆਪ ਜੀ ਦਾ ਪੁੱਤਰ ਦੁਸ਼ਮਣਾਂ ਦੇ ਸਿਰ ਭੰਨੇਗਾ। ਉਹਨਾਂ ਦੇ ਬਚਨਾਂ ਅਨੁਸਾਰ ਮਾਤਾ ਗੰਗਾ ਜੀ ਦੀ ਕੁੱਖੋ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਜਨਮ ਹੋਇਆ।
ਇਸ ਤੋਂ ਇਲਾਵਾ ਭਾਈ ਰਵਿੰਦਰ ਸਿੰਘ, ਸ਼ੇਰ ਏ ਪੰਜਾਬ ਕਵੀਸ਼ਰੀ ਜੱਥਾ, ਭਾਈ ਹਰਮਨਜੀਤ ਸਿੰਘ, ਭਾਈ ਸਰੂਪ ਸਿੰਘ, ਭਾਈ ਮਹਿੰਦਰਪਾਲ ਸਿੰਘ, ਬੀਬੀ ਹਰਜਿੰਦਰ ਕੌਰ ਜੀ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਸੰਦੀਪ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਦਰਬਾਰ ਸਾਹਿਬ ਜੀ ਦੀ ਅੰਦਰੋਂ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਸੀ। ਇਸ ਮੌਕੇ ਤੇ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ।
-
International1 month ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International4 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
International4 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
National1 month agoਤਾਇਕਵਾਂਡੋ ਮੁਕਾਬਲਿਆਂ ਵਿੱਚ ਬੱਚਿਆਂ ਨੇ ਦਿਖਾਏ ਜੌਹਰ
-
Punjab1 month agoਪੰਜਾਬ ਪੁਲੀਸ ਵਲੋਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਵਿਅਕਤੀ ਕਾਬੂ
-
International2 months ago
ਮੇਲਾ ਪੰਜਾਬਣਾਂ ਦਾ 6 ਸਤੰਬਰ ਨੂੰ
-
National1 month agoਤੇਜ਼ ਰਫ਼ਤਾਰ ਕਾਰ ਡਿਵਾਈਡਰ ਨਾਲ ਟਕਰਾਈ, 3 ਵਿਅਕਤੀਆਂ ਦੀ ਮੌਤ
-
Mohali1 month agoਸ਼ਹੀਦ ਜਥੇਦਾਰ ਸ਼ੇਰ ਸਿੰਘ ਡੂਮਛੇੜੀ ਦੇ ਜੀਵਨ ਤੇ ਸੰਘਰਸ਼ ਤੇ ਆਧਾਰਿਤ ਪੁਸਤਕ ਦਾ ਲੋਕ ਅਰਪਣ 12 ਨੂੰ
