Connect with us

Mohali

ਵਾਤਾਵਰਨ ਸਬੰਧੀ ਪ੍ਰਵਾਨਗੀ ਲਈ ਜਨਤਕ ਸੁਣਵਾਈ ਦਾ ਆਯੋਜਨ ਕੀਤਾ

Published

on

 

ਰਾਜਪੁਰਾ, 2 ਸਤੰਬਰ (ਜਤਿੰਦਰ ਲੱਕੀ) ਰਾਜਪੁਰਾ ਦੇ ਨਾਲ ਲੱਗਦੇ ਪਿੰਡ ਸਦਰੌਰ ਦੀ ਅਲਟਰਾ ਟੈਕ ਸੀਮੈਂਟ ਫੈਕਟਰੀ ਵੱਲੋਂ ਪ੍ਰਦੂਸ਼ਨ ਕੰਟਰੋਲ ਬੋਰਡ ਪਟਿਆਲਾ ਨਾਲ ਮਿਲ ਕੇ ਵਾਤਾਵਰਨ ਸਬੰਧੀ ਪ੍ਰਵਾਨਗੀ ਲਈ ਜਨਤਕ ਸੁਣਵਾਈ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਏ ਡੀ ਸੀ ਪਟਿਆਲਾ ਸਿਮਰਪ੍ਰੀਤ ਕੌਰ, ਪ੍ਰਦੂਸ਼ਨ ਕੰਟਰੋਲ ਬੋਰਡ ਪਟਿਆਲਾ ਤੋ ਈ ਈ ਕਮਲਦੀਪ ਕੌਰ, ਐਸ ਡੀ ਓ ਪ੍ਰਿਤਪਾਲ ਕੌਰ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਪਿੰਡ ਵਾਸੀਆਂ ਵਲੋਂ ਆਪਣੀਆਂ ਸਮੱਸਿਆਵਾਂ ਦੱਸੀਆਂ ਗਈਆਂ।

ਪਿੰਡ ਦੇ ਸਰਪੰਚ ਚਰਨਜੀਤ ਸਿੰਘ ਅਤੇ ਹੋਰਨਾਂ ਨੇ ਦੱਸਿਆ ਕਿ ਪਿੰਡ ਵਾਲਿਆਂ ਦੀ ਬਹੁਤ ਸਾਰੀਆਂ ਮੰਗਾਂ ਹਨ ਜਿਹਨਾਂ ਬਾਰੇ ਕੰਪਨੀ ਵੱਲੋਂ ਪਹਿਲਾਂ ਵੀ ਮਨਜ਼ੂਰੀ ਦੇ ਦਿੱਤੀ ਗਈ ਪਰ ਉਸ ਦੇ ਬਾਵਜੂਦ ਇਸ ਨੂੰ ਪੂਰਾ ਨਹੀਂ ਕੀਤਾ ਗਿਆ। ਉਹਨਾਂ ਦੱਸਿਆ ਕਿ ਇਸ ਸੰਬੰਧ ਵਿੱਚ ਅੱਜ ਪਿੰਡ ਵਾਸੀਆਂ ਵਲੋਂ ਆਪਣੀਆਂ ਮੰਗਾਂ ਏਡੀਸੀ ਮੈਡਮ ਨੂੰ ਦੱਸੀਆਂ ਗਈਆਂ ਤਾਂ ਜੋ ਕੰਪਨੀ ਵਲੋਂ ਜੋ ਵਾਅਦੇ ਕੀਤੇ ਗਏ ਸੀ ਉਹਨਾਂ ਨੂੰ ਪੂਰਾ ਕੀਤਾ ਜਾਵੇ।

ਇਹਨਾਂ ਮੁੱਖ ਮੰਗਾਂ ਵਿੱਚ ਜਿਆਦਾ ਤੋਂ ਜਿਆਦਾ ਪਿੰਡ ਵਾਸੀਆਂ ਨੂੰ ਨੌਕਰੀ ਦੇਣਾ ਅਤੇ ਦੂਜਾ ਯੂਨਿਟ ਨਹੀਂ ਲੱਗਣ ਦੇਣਾ ਮੁੱਖ ਹਨ। ਇਸਦੇ ਨਾਲ ਹੀ ਪਿੰਡ ਵਾਸੀਆਂ ਵਲੋਂ ਹੋਰ ਜਨਤਕ ਸਮੱਸਿਆਵਾਂ ਸਾਂਝੀ ਕੀਤੀਆਂ।

ਉਹਨਾਂ ਦੱਸਿਆ ਕਿ ਏ ਡੀ ਸੀ ਮੈਡਮ ਨੇ ਮੌਕੇ ਤੇ ਕੰਪਨੀ ਦੇ ਪ੍ਰਤੀਨਿਧੀ ਕੇ ਵੀ ਰੈਡੀ ਨੂੰ ਸਰਕਾਰ ਦੇ ਨਿਯਮਾਂ ਦੇ ਅਧੀਨ ਆਉਂਦੀਆਂ ਸਾਰੀਆਂ ਜਾਇਜ ਮੰਗਾਂ ਨੂੰ ਜਲਦ ਤੋਂ ਜਲਦ ਪੂਰਾ ਕਰਨ ਦੇ ਆਦੇਸ਼ ਦਿੱਤੇ ਤੇ ਕੰਪਨੀ ਦੇ ਕਾਰਪੋਰੇਟ ਹੈਡ ਕੇਵੀ ਰੈਡੀ ਨੇ ਵੀ ਉਹਨਾਂ ਦੇ ਆਦੇਸ਼ਾਂ ਨੂੰ ਪੂਰਾ ਕਰਨ ਲਈ ਆਪਣੀ ਵਚਨਬੱਧਤਾ ਜਤਾਈ। ਇਸ ਮੌਕੇ ਪਿੰਡ ਦੇ ਲੰਬੜਦਾਰ ਅਤੇ ਹੋਰ ਪਿੰਡ ਵਾਸੀ ਹਾਜਰ ਸਨ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending