Connect with us

Mohali

ਮੁਹਾਲੀ ਪੁਲੀਸ ਵੱਲੋਂ ਅੰਤਰਰਾਜੀ ਵਾਹਨ ਚੋਰ ਗਿਰੋਹ ਦੇ 5 ਮੈਂਬਰ ਕਾਬੂ

Published

on

 

ਚੋਰੀ ਦੀਆਂ 18 ਗੱਡੀਆਂ ਬਰਾਮਦ

ਐਸ ਏ ਐਸ ਨਗਰ, 3 ਸਤੰਬਰ (ਸ.ਬ.) ਮੁਹਾਲੀ ਪੁਲੀਸ ਨੇ ਅੰਤਰਰਾਜੀ ਵਾਹਨ ਚੋਰ ਗਿਰੋਹ ਦੇ 5 ਮੈਂਬਰਾਂ ਨੂੰ ਕਾਬੂ ਕੀਤਾ ਹੈ। ਪੁਲੀਸ ਨੇ ਕਾਬੂ ਕੀਤੇ ਗਏ ਵਿਅਕਤੀਆਂ ਤੋਂ ਅਲੱਗ-ਅਲੱਗ ਕਿਸਮ ਦੀਆਂ 18 ਗੱਡੀਆਂ ਵੀ ਬਰਾਮਦ ਕੀਤੀਆਂ ਗਈਆਂ ਹਨ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ ਪੀ (ਜਾਂਚ) ਸ੍ਰੀ ਸੌਰਵ ਜਿੰਦਲ ਨੇ ਅੱਜ ਇੱਕ ਪੱਤਰਕਾਰ ਸੰਮੇਲਨ ਦੌਰਾਨ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਪੁਲੀਸ ਵਲੋਂ ਐਸ ਐਸ ਪੀ ਸz. ਹਰਮਨਦੀਪ ਸਿੰਘ ਹਾਂਸ ਦੀਆਂ ਹਿਦਾਇਤਾਂ ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੌਰਾਨ ਸੀ.ਆਈ.ਏ. ਸਟਾਫ ਦੀ ਟੀਮ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਬੀਤੀ 18 ਅਗਸਤ ਨੂੰ ਸੀ. ਆਈ. ਏ. ਸਟਾਫ ਦੀ ਟੀਮ ਨੂੰ ਸੂਚਨਾ ਮਿਲੀ ਕਿ ਨਿਤਿਸ਼ ਸ਼ਰਮਾ ਉਰਫ ਨਿਸ਼ੂ, ਰਣਵੀਰ ਸਿੰਘ ਉਰਫ ਜੱਸੂ, ਰਮਨਜੋਤ ਸਿੰਘ ਉਰਫ ਜੋਤ ਜੋ ਕਿ ਆਪਣੇ ਹੋਰ ਸਾਥੀ ਸਰਾਜ ਅਨਵਰ ਸੰਧੂ ਉਰਫ ਰਾਜੂ ਅਤੇ ਸ਼ਿਵ ਚਰਨ ਦਾਸ ਉਰਫ ਸ਼ਿਵ ਧਾਲੀਵਾਲ ਨਾਲ਼ ਮਿਲ਼ਕੇ ਪੰਜਾਬ ਅਤੇ ਬਾਹਰਲੀਆਂ ਸਟੇਟਾਂ ਵਿੱਚ ਵਾਹਨ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ ਅਤੇ ਚੋਰੀ ਕੀਤੇ ਵਾਹਨਾਂ ਦੇ ਇੰਜਣ ਨੰਬਰ ਅਤੇ ਚਾਸੀ ਨੰਬਰ ਨੂੰ ਟੈਂਪਰ ਕਰਕੇ ਫਰਜੀ ਦਸਤਾਵੇਜਾਂ ਦੇ ਅਧਾਰ ਤੇ ਭੋਲ਼ੇ ਭਾਲ਼ੇ ਲੋਕਾਂ ਨੂੰ ਠੱਗੀ ਦਾ ਸ਼ਿਕਾਰ ਬਣਾਕੇ, ਅੱਗੇ ਵੇਚਦੇ ਹਨ।

ਉਹਨਾਂ ਦੱਸਿਆ ਕਿ ਪੁਲੀਸ ਵਲੋਂ ਮੁੱਖਬਰੀ ਦੇ ਆਧਾਰ ਤੇ ਉਸੇ ਦਿਨ ਉਕਤ ਵਿਅਕਤੀਆਂ ਦੇ ਖਿਲਾਫ ਬੀ ਐਨ ਐਸ ਦੀ ਧਾਰਾ 303(2), 317(2), 319(2), 318(4), 338, 336, 340(2), 61(2) ਤਹਿਤ ਥਾਣਾ ਸਿਟੀ ਖਰੜ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਇਸਤੋਂ ਬਾਅਦ ਪੁਲੀਸ ਵਲੋਂ ਕਾਰਵਾਈ ਕਰਦਿਆਂ ਨਿਤੇਸ਼ ਸ਼ਰਮਾ ਉਰਫ ਨਿਸ਼ੂ ਵਾਸੀ ਗਲ਼ੀ ਨੰ: 16 ਅਜੀਤ ਰੋਡ ਬਠਿੰਡਾ, ਰਣਵੀਰ ਸਿੰਘ ਉਰਫ ਜੋਜੀ ਵਾਸੀ ਗਲ਼ੀ ਨੰ: 6 ਦਸਮੇਸ਼ ਨਗਰ ਰਾਮਪੁਰਾ ਫੂਲ, ਜਿਲਾ ਬਠਿੰਡਾ, ਰਮਨਜੋਤ ਸਿੰਘ ਉਰਫ ਜੋਤ ਵਾਸੀ ਪਿੰਡ ਮਹਿਰਾਜ, ਜਿਲ੍ਹਾ ਬਠਿੰਡਾ ਨੂੰ ਉਸੇ ਦਿਨ ੲਅਰ ਪੋਰਟ ਰੋਡ ਮੁਹਾਲੀ ਤੋਂ ਕਾਬੂ ਕੀਤਾ ਗਿਆ ਸੀ ਅਤੇ ਸਰਾਜ ਅਨਵਰ ਸੰਧੂ ਉਰਫ ਰਾਜੂ ਵਾਸੀ ਪਿੰਡ ਬਿਜੋਕੀ ਖੁਰਦ, ਜਿਲਾ ਮਲੇਰਕੋਟਲਾ ਨੂੰ 21 ਅਗਸਤ ਨੂੰ ਜੀਰਕਪੁਰ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਪੁਲੀਸ ਵਲੋਂ ਪੰਜਵੇ ਵਿਅਕਤੀ ਸ਼ਿਵ ਚਰਨ ਦਾਸ ਉਰਫ ਸ਼ਿਵ ਧਾਲੀਵਾਲ ਵਾਸੀ ਵਾਰਡ ਨੰ: 6 ਬੈਕਸਾਈਡ ਬਸਤੀ ਪੈਟਰੌਲ ਪੰਪ ਧਰਮਕੋਟ, ਥਾਣਾ ਧਰਮਕੋਟ, ਜਿਲਾ ਮੋਗਾ ਨੂੰ 25 ਅਗਸਤ ਨੂੰ ਉਸਦੇ ਘਰ ਧਰਮਕੋਟ ਤੋਂ ਗ੍ਰਿਫਤਾਰ ਕੀਤਾ ਗਿਆ।

ਉਹਨਾਂ ਦੱਸਿਆ ਕਿ ਉਪਰੋਕਤ ਵਿਅਕਤੀਆਂ ਦੀ ਪੁੱਛਗਿੱਛ ਤੋਂ ਖੁਲਾਸਾ ਹੋਇਆ ਕਿ ਉਹ ਆਪਣੇ ਹੋਰ ਕਈ ਸਾਥੀਆਂ ਨਾਲ਼ ਮਿਲ਼ਕੇ ਪੰਜਾਬ ਅਤੇ ਅੱਡ-ਅੱਡ ਰਾਜਾਂ ਤੋਂ ਵਹੀਕਲ ਚੋਰੀ ਕਰਦੇ ਹਨ ਅਤੇ ਚੋਰੀ ਦੇ ਵਹੀਕਲ ਖਰੀਦ ਕੇ ਉਹਨਾਂ ਪਰ ਐਕਸੀਡੈਂਟਲ ਗੱਡੀਆਂ ਦੇ ਚਾਸੀ ਨੰਬਰ ਦੇ ਪੀਸ ਕੱਟਕੇ ਚੋਰੀ ਦੀਆਂ ਗੱਡੀਆਂ ਤੇ ਟੈਂਪਰਿੰਗ ਕਰ ਦਿੰਦੇ ਹਨ ਅਤੇ ਐਕਸੀਡੈਂਟਲ ਗੱਡੀਆਂ ਨੂੰ ਅੱਗੇ ਕਬਾੜ ਵਿੱਚ ਵੇਚਕੇ ਉਹਨਾਂ ਗੱਡੀਆਂ ਦੇ ਮਾਲਕਾਂ ਤੋਂ ਲਏ ਗਏ ਪੇਪਰਾਂ ਦੇ ਅਧਾਰ ਤੇ ਦੁਬਾਰਾ ਚੋਰੀ ਕੀਤੀਆਂ ਗੱਡੀਆਂ ਤੇ ਨੰਬਰ ਦੀ ਰਜਿਸਟ੍ਰੇਸ਼ਨ ਕਰਵਾਕੇ ਭੋਲ਼ੇ-ਭਾਲ਼ੇ ਲੋਕਾਂ ਨੂੰ ਵੇਚ ਦਿੰਦੇ ਸਨ।

ਉਹਨਾਂ ਦੱਸਿਆ ਕਿ ਰਣਵੀਰ ਸਿੰਘ (ਜੋ ਗੱਡੀਆਂ ਨੂੰ ਟੈਂਪਰਿੰਗ ਕਰਨ ਦਾ ਮਾਹਰ ਹੈ) ਤੋਂ ਗੱਡੀਆਂ ਦੇ ਇੰਜਣ ਨੰਬਰ ਅਤੇ ਚਾਸੀ ਨੰਬਰ ਨੂੰ ਟੈਂਪਰਿੰਗ ਕਰਨ ਵਾਲ਼ੀ ਡੌਟ ਮਸ਼ੀਨ ਵੀ ਬ੍ਰਾਮਦ ਕੀਤੀ ਗਈ ਹੈ। ਇਹਨਾਂ ਵਿਅਕਤੀਆਂ ਦੇ ਨਾਲ਼ ਇਸ ਗਿਰੋਹ ਵਿੱਚ ਕਈ ਚੋਰ ਅਤੇ ਜਾਅਲੀ ਦਸਤਾਵੇਜ, ਨੰਬਰ ਪਲੇਟਾਂ ਤਿਆਰ ਕਰਨ ਵਾਲ਼ੇ ਆਰੋਪੀ ਵੀ ਸ਼ਾਮਲ ਹਨ, ਜਿਨਾਂ ਨੂੰ ਮਾਮਲੇ ਵਿੱਚ ਨਾਮਜਦ ਕਰਕੇ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਕਾਬੂ ਕੀਤੇ ਗਏ ਵਿਅਕਤੀਆਂ ਤੋਂ 1 ਫਾਰਚੂਨਰ ਕਾਰ, 1 ਸਕਾਰਪੀਓ, 2 ਮਹਿੰਦਰਾ ਥਾਰ, 1 ਮਹਿੰਦਰਾ ਐਸ ਯੂ ਵੀ500, 4 ਕਰੇਟਾ, 1 ਬੋਲੈਰੋ, 2 ਸਵਿਫਟ, 3 ਗਲਾਂਜਾ, 1 ਵਰਨਾ, 1 ਆਰਟਿਗਾ ਅਤੇ 1 ਹੌਂਡਾ ਸਿਟੀ ਕਾਰ ਬਰਾਮਦ ਹੋਈ ਹੈ। ਉਹਨਾਂ ਦੱਸਿਆ ਕਿ ਆਰੋਪੀਆਂ ਦਾ ਪੁਲੀਸ ਰਿਮਾਂਡ ਖਤਮ ਹੋਣ ਤੇ ਜੁਡੀਸ਼ੀਅਲ ਰਿਮਾਂਡ ਵਿੱਚ ਭੇਜਿਆ ਜਾ ਰਿਹਾ ਹੈਅਤੇ ਉਹਨਾਂ ਤੋਂ ਬਰਾਮਦ ਕੀਤੀਆਂ ਚੋਰੀ ਦੀਆਂ ਗੱਡੀਆਂ ਦੇ ਅਸਲ ਨੰਬਰ ਅਤੇ ਮਾਲਕਾਂ ਨੂੰ ਲੱਭਣ ਲਈ ਸਬੰਧਤ ਏਜੰਸੀਆਂ ਵਿੱਚ ਭੇਜਿਆ ਜਾ ਰਿਹਾ ਹੈ ਤਾਂ ਜੋ ਬਰਾਮਦ ਹੋਈਆਂ ਕਾਰਾਂ ਅਸਲ ਮਾਲਕਾਂ/ਇੰਸ਼ੋਰੈਂਸ ਕੰਪਨੀਆਂ ਨੂੰ ਦਿੱਤੀਆਂ ਜਾ ਸਕਣ।

Continue Reading

Mohali

ਮੁਹਾਲੀ ਦੇ ਜੁਡੀਸ਼ਿਅਲ ਕੋਰਟ ਸਮੇਤ ਅੱਧਾ ਦਰਜਨ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Published

on

By

ਪੁਲੀਸ ਪ੍ਰਸ਼ਾਸ਼ਨ ਹਾਈ ਅਲਰਟ ਤੇ, ਪੁਲੀਸ ਦੀ ਜਾਂਚ ਦੌਰਾਨ ਕੋਈ ਇਤਰਾਜਯੋਗ ਵਸਤੂ ਨਹੀਂ ਮਿਲੀ

ਐਸ ਏ ਐਸ ਨਗਰ, 21 ਸਤੰਬਰ (ਸ.ਬ.) ਮੁਹਾਲੀ ਦੇ ਜੁਡੀਸ਼ੀਅਲ ਕੋਰਟ ਕਾਂਪਲੈਕਸ ਸਮੇਤ ਸ਼ਹਿਰ ਦੇ ਲਗਭਗ ਅੱਧ ਦਰਜਨ ਪ੍ਰਾਈਵੇਟ ਸਕੂਲਾਂ ਨੂੰ ਬੰਬ ਨਾਲ ਉਡਾਉਣ ਸੰਬੰਧੀ ਈ ਮੇਲ ਪ੍ਰਾਪਤ ਹੋਈ ਹੈ। ਧਮਕੀ ਦੀ ਸੂਚਨਾ ਮਿਲਦਿਆਂ ਹੀ ਸੁਰੱਖਿਆ ਏਜੰਸੀਆਂ, ਐਸਏਐਸ ਨਗਰ (ਮੁਹਾਲੀ) ਪੁਲੀਸ ਅਤੇ ਪ੍ਰਸ਼ਾਸਨ ਤੁਰੰਤ ਹਰਕਤ ਵਿੱਚ ਆ ਗਏ।

ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਫੇਜ਼ 6 ਵਿੱਚ ਸਥਿਤ ਸ਼ਿਵਾਲਿਕ ਪਬਲਿਕ ਸਕੂਲ, ਸੈਕਟਰ 69 ਵਿੱਚ ਸਥਿਤ ਪੈਰਾਗਾਨ ਸੀਨੀਅਰ ਸਕੈਂਡਰੀ ਸਕੂਲ ਤੋਂ ਇਲਾਵਾ ਰੇਆਨ ਸਕੂਲ, ਗੁਰੂਕੁਲ ਸਕੂਲ, ਆਰਕਿਜ ਇੰਟਨੈਸ਼ਨਲ ਸਕੂਲ ਸਮੇਤ ਕੁੱਝ ਹੋਰ ਸਕੂਲਾਂ ਨੂੰ ਧਮਕੀ ਵਾਲੀ ਈ ਮੇਲ ਮਿਲਣ ਤੋਂ ਬਾਅਦ ਇਹਨਾਂ ਸਕੂਲਾਂ ਦੇ ਪ੍ਰਬੰਧਕਾਂ ਵਲੋਂ ਪੁਲੀਸ ਨੂੰ ਜਾਣਕਾਰੀ ਦਿੱਤੀ ਗਈ। ਜਿਸਤੋਂ ਬਾਅਦ ਪੁਲੀਸ ਵਲੋਂ ਇਹਨਾਂ ਸਕੂਲਾਂ ਅਤੇ ਕੋਰਟ ਕਾਂਪਲੈਕਸ ਦੀ ਤਲਾਸ਼ੀ ਅਭਿਆਨ ਚਲਾਇਆ ਗਿਆ। ਇਸ ਦੌਰਾਨ ਐਂਟੀ ਸਾਬੋਤਾਜ ਟੀਮਾਂ ਅਤੇ ਬੰਬ ਸਕੂਐਡ ਵਲੋਂ ਇਹਨਾਂ ਥਾਵਾਂ ਦੀ ਤਲਾਸ਼ੀ ਲਈ ਗਈ ਪਰੰਤੂ ਕੁੱਝ ਵੀ ਇਤਰਾਜ ਯੋਗ ਨਹੀਂ ਮਿਲਿਆ।

ਇਸ ਦੌਰਾਨ ਸਕੂਲਾਂ ਦੇ ਪ੍ਰਬੰਧਕਾਂ ਵਲੋਂ ਮਾਪਿਆਂ ਨੂੰ ਸੂਚਨਾ ਦੇ ਕੇ ਵਿਦਿਆਰਥੀਆਂ ਨੂੰ ਸਕੂਲ ਵਿੱਚੋਂ ਸੁਰਖਿਤ ਬਾਹਰ ਕੱਢ ਕੇ ਘਰ ਭੇਜ ਦਿੱਤਾ ਗਿਆ। ਇਸ ਦੌਰਾਨ ਛੋਟੇ ਬੱਚਿਆਂ ਅਤੇ ਦੂਰ-ਦੁਰਾਡੇ ਤੋਂ ਆਉਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਬੱਸਾਂ ਦੇ ਮਾਧਿਅਮ ਰਾਹੀਂ ਸੁਰੱਖਿਅਤ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਇਆ ਗਿਆ। ਇਹਨਾਂ ਸਕੂਲਾਂ ਨੂੰ ਮਿਲੀ ਧਮਕੀ ਦੀ ਜਾਣਕਾਰੀ ਮਿਲਣ ਤੋਂ ਬਾਅਦ ਸਕੂਲਾਂ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਸਖ਼ਤ ਕੀਤਾ ਗਿਆ ਹੈ ਅਤੇ ਪੁਲੀਸ ਵਲੋਂ ਅੱਗੇ ਦੀ ਕਾਰਵਾਈ ਜਾਰੀ ਹੈ।

ਇਸ ਦੌਰਾਨ ਅਦਾਲਤੀ ਕਾਂਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਜਿਲ੍ਹਾ ਅਤੇ ਸੈਸ਼ਨ ਜੱਜ ਵਲੋਂ ਇਸ ਸੰਬੰਧੀ ਅਧਿਕਾਰਤ ਹੁਕਮ ਜਾਰੀ ਕਰਕੇ ਸਾਰੇ ਜੁਡੀਸ਼ੀਅਲ ਅਧਿਕਾਰੀਆਂ, ਡਿਪਟੀ ਕਮਿਸ਼ਨਰ ਮੁਹਾਲੀ, ਐਸ ਐਸ ਪੀ ਮੁਹਾਲੀ, ਜਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਜਿਲ੍ਹਾ ਅਟਾਰਨੀ ਨੂੰ ਇਸ ਸੰਬੰਧੀ ਜਾਣਕਾਰੀ ਦਿੱਤੀ ਗਈ ਕਿ ਜਿਲ੍ਹਾ ਅਦਾਲਤ ਦੀ ਆਫੀਸ਼ੀਅਲ ਈ ਮੇਲ ਤੇ ਅਦਾਲਤੀ ਕਾਂਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੀ ਮੇਲ ਆਈ ਹੈ ਜਿਸਤੋਂ ਬਾਅਦ ਅਦਾਲਤਾਂ ਨੂੰ ਖਾਲੀ ਕਰਵਾ ਕੇ ਸੁਰਖਿਆ ਜਾਂਚ ਕੀਤੀ ਜਾ ਰਹੀ ਹੈ।

ਇਸ ਦੌਰਾਨ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਅਦਾਲਤ ਕੰਪਲੈਕਸ ਨੂੰ ਤੁਰੰਤ ਖਾਲੀ ਕਰਵਾ ਲਿਆ ਗਿਆ। ਉੱਥੇ ਮੌਜੂਦ ਵਕੀਲਾਂ, ਅਦਾਲਤੀ ਮੁਲਾਜ਼ਮਾਂ ਅਤੇ ਆਮ ਲੋਕਾਂ ਨੂੰ ਸੁਰੱਖਿਅਤ ਢੰਗ ਨਾਲ ਬਾਹਰ ਕੱਢਿਆ ਗਿਆ। ਘਟਨਾ ਵਾਲੀ ਥਾਂ ਤੇ ਬੰਬ ਨਿਰੋਧਕ ਦਸਤਾ ਅਤੇ ਡੌਗ ਸਕੁਐਡ ਦੀਆਂ ਟੀਮਾਂ ਪਹੁੰਚੀਆਂ, ਜਿਨ੍ਹਾਂ ਵੱਲੋਂ ਕੋਰਟ ਕੰਪਲੈਕਸ ਦੇ ਚੱਪੇ-ਚੱਪੇ, ਦਫ਼ਤਰਾਂ ਅਤੇ ਖੁੱਲ੍ਹੇ ਹਿੱਸਿਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਦੌਰਾਨ ਪੁਲੀਸ ਵੱਲੋਂ ਪੂਰੇ ਅਦਾਲਤ ਪਰਿਸਰ ਨੂੰ ਸੁਰੱਖਿਆ ਘੇਰੇ ਵਿੱਚ ਲੈ ਲਿਆ ਗਿਆ ਅਤੇ ਜਾਂਚ ਮੁਕੰਮਲ ਹੋਣ ਤੱਕ ਕਿਸੇ ਵੀ ਆਮ ਵਿਅਕਤੀ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ।

ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਪੁਲੀਸ ਵੱਲੋਂ ਧਮਕੀ ਦੇ ਸਰੋਤ ਅਤੇ ਇਸ ਦੀ ਸੱਚਾਈ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਉਹਨਾਂ ਲੋਕਾਂ ਨੂੰ ਅਫ਼ਵਾਹਾਂ ਤੋਂ ਬਚਣ ਅਤੇ ਡਰਨ ਦੀ ਬਜਾਏ ਸੁਰੱਖਿਆ ਪ੍ਰਬੰਧਾਂ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ।

Continue Reading

Mohali

ਸਰਕਾਰੀ ਕਾਲਜ ਦੇ ਵਿਦਿਆਰਥੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਮਾਰੀਆਂ ਮੱਲਾਂ

Published

on

By

ਐਸ ਏ ਐਸ ਨਗਰ, 21 ਸਤੰਬਰ (ਸ.ਬ.) ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ (ਸ਼ੌਰਿਆ ਚੱਕਰ) ਸਰਕਾਰੀ ਕਾਲਜ, ਐਸ.ਏ.ਐਸ. ਨਗਰ (ਮੁਹਾਲੀ) ਦੇ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4, 2026 ਦੇ ਬਲਾਕ ਪੱਧਰੀ ਮੁਕਾਬਲਿਆਂ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਐਥਲੈਟਿਕਸ ਦੇ ਵੱਖ-ਵੱਖ ਮੁਕਾਬਲਿਆਂ ਵਿੱਚ ਕਈ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ।

ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਜਸਪ੍ਰੀਤ ਕੌਰ ਬੈਂਸ ਨੈ ਦੱਸਿਆ ਕਿ ਕਾਲਜ ਦੇ ਬੀ. ਏ. ਸਮੈਸਟਰ-5 ਦੇ ਵਿਦਿਆਰਥੀ ਸੰਜੀਵ ਗਿਰ ਨੇ ਸ਼ਾਟ ਪੁੱਟ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸੇ ਤਰ੍ਹਾਂ ਬੀ.ਏ. ਦੂਜੇ ਸਾਲ ਦੀ ਵਿਦਿਆਰਥਣ ਸਪਨਾ ਨੇ 1500 ਮੀਟਰ ਅਤੇ 5000 ਮੀਟਰ ਵਿੱਚ ਪਹਿਲਾ ਅਤੇ 800 ਮੀਟਰ ਵਿੱਚ ਦੂਜਾ ਸਥਾਨ, ਭੰਨਾ ਨੇ 800 ਮੀਟਰ ਅਤੇ 5000 ਮੀਟਰ ਵਿੱਚ ਦੂਜਾ ਸਥਾਨ ਹਾਸਲ ਕੀਤਾ, ਦਿੱਵਿਆ ਨੇ 1500 ਮੀਟਰ ਵਿੱਚ ਦੂਜਾ ਅਤੇ 800 ਮੀਟਰ ਵਿੱਚ ਤੀਜਾ ਸਥਾਨ ਅਤੇ ਕਾਜਲ ਨੇ 400 ਮੀਟਰ ਅਤੇ 5000 ਮੀਟਰ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਇਸ ਮੌਕੇ ਪ੍ਰਿੰਸੀਪਲ ਜਸਪ੍ਰੀਤ ਕੌਰ ਬੈਂਸ, ਸ਼ਰੀਰਕ ਸਿੱਖਿਆ ਵਿਭਾਗ ਦੀ ਮੁਖੀ ਪ੍ਰੋ. ਸਿਮਰਪ੍ਰੀਤ ਕੌਰ, ਪ੍ਰੋ. ਜਗਤਾਰ ਸਿੰਘ ਵਲੋਂ ਨੇ ਸਾਰੇ ਜੇਤੂ ਵਿਦਿਆਰਥੀਆਂ ਨੂੰ ਆਉਣ ਵਾਲੀਆਂ ਜ਼ਿਲ੍ਹਾ ਅਤੇ ਰਾਜ ਪੱਧਰੀ ਖੇਡਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

Continue Reading

Mohali

ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਅਧਾਰ ਤੇ ਨਿਪਟਾਰਾ ਕਰਨਾ ਪ੍ਰਸ਼ਾਸਨ ਦੀ ਪਹਿਲੀ ਜਿੰਮੇਵਾਰੀ : ਡਾ. ਅੰਕਿਤਾ ਕਾਂਸਲ

Published

on

By

ਐਸ ਏ ਐਸ ਨਗਰ, 21 ਸਤੰਬਰ (ਸ.ਬ.) ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੈਅਰਮੈਨ ਰਣਜੀਤ ਪਾਲ ਸਿੰਘ ਵੱਲੋਂ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਚਲ ਰਹੀਆਂ ਮੰਗਾਂ ਅਤੇ ਸਮੱਸਿਆਵਾਂ ਦੇ ਪ੍ਰਭਾਵਸ਼ਾਲੀ ਹੱਲ ਅਤੇ ਕਾਰੋਬਾਰ ਲਈ ਅਨੁਕੂਲ ਮਾਹੌਲ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਦੀ ਮੌਜੂਦਗੀ ਵਿੱਚ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਵਪਾਰੀ ਨੁਮਾਇੰਦਿਆਂ ਨੇ ਭਾਗ ਲਿਆ।

ਇਸ ਮੌਕੇ ਚੇਅਰਮੈਨ ਰਣਜੀਤ ਪਾਲ ਸਿੰਘ ਨੇ ਕਿਹਾ ਕਿ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਬਹੁਤ ਸਾਰੀਆਂ ਮੁਸ਼ਕਲਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਵਪਾਰੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਰਹਿੰਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ।

ਮੀਟਿੰਗ ਦੌਰਾਨ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਕੋਲ ਪ੍ਰਾਪਤ ਵੱਖ-ਵੱਖ ਸ਼ਿਕਾਇਤਾਂ ਅਤੇ ਲੰਬਿਤ ਮਾਮਲਿਆਂ ਦੀ ਵਿਭਾਗ ਵਾਰ ਸਮੀਖਿਆ ਕੀਤੀ ਗਈ। ਸਹਾਇਕ ਕਮਿਸ਼ਨਰ (ਜਨਰਲ) ਨੇ ਗਮਾਡਾ, ਪਾਵਰਕਾਮ, ਸਿਹਤ ਵਿਭਾਗ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਤੋਂ ਲੰਬਿਤ ਮਾਮਲਿਆਂ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਲੋੜ ਅਨੁਸਾਰ ਮਾਮਲਿਆਂ ਦੇ ਤੁਰੰਤ ਨਿਪਟਾਰੇ ਲਈ ਨਿਰਦੇਸ਼ ਜਾਰੀ ਕੀਤੇ।

ਇਸ ਮੌਕੇ ਡਾ. ਅੰਕਿਤਾ ਕਾਂਸਲ ਨੇ ਕਿਹਾ ਕਿ ਵਪਾਰੀ ਵਰਗ ਜ਼ਿਲ੍ਹੇ ਦੀ ਆਰਥਿਕ ਤਰੱਕੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ, ਇਸ ਲਈ ਉਨ੍ਹਾਂ ਦੀਆਂ ਜਾਇਜ਼ ਸਮੱਸਿਆਵਾਂ ਦਾ ਨਿਪਟਾਰਾ ਸਮੇਂ ਸਿਰ ਕਰਨਾ ਜ਼ਿਲ੍ਹਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਿਕਾਇਤ ਨੂੰ ਬੇਲੋੜੀ ਦੇਰੀ ਕਾਰਨ ਲੰਬਿਤ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਹਰ ਵਿਭਾਗ ਆਪਣੇ ਨਾਲ ਸਬੰਧਤ ਮਾਮਲਿਆਂ ਨੂੰ ਪਹਿਲ ਦੇ ਆਧਾਰ ਤੇ ਨਿਪਟਾਏ।

ਮੀਟਿੰਗ ਵਿੱਚ ਜਿਲ੍ਹਾ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਤਰਲੋਚਨ ਸਿੰਘ ਬੈਦਵਾਨ, ਖਰੜ ਦੇ ਹਲਕਾ ਚੇਅਰਮੈਨ ਯਸ਼ਪਾਲ ਬਾਂਸਲ ਤੋ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਹੋਰ ਵਪਾਰੀ ਨੁਮਾਇੰਦੇ ਹਾਜ਼ਰ ਸਨ।

Continue Reading

Latest News

Trending