Connect with us

Mohali

ਹੜਾਂ ਦੀ ਤਬਾਹੀ ਝੱਲ ਰਹੇ ਪੰਜਾਬ ਨੂੰ ਸਾਂਭਣ ਲਈ ਸਾਰੇ ਖੇਤਰਾਂ ਤੋਂ ਇਕੱਜੁਟ ਹੋ ਕੇ ਕੰਮ ਕਰ ਰਹੇ ਹਨ ਪੰਜਾਬੀ

Published

on

 

ਕੇਂਦਰ ਅਤੇ ਰਾਜ ਸਰਕਾਰਾਂ ਸਿਰਫ ਫੋਕੀ ਬਿਆਨਬਾਜੀ ਅਤੇ ਦਾਅਵਿਆਂ ਤਕ ਸੀਮਿਤ

ਐਸ ਏ ਐਸ ਨਗਰ, 3 ਸਤੰਬਰ (ਸ.ਬ.) ਪੰਜਾਬ ਵਿੱਚ ਹੜ੍ਹਾਂ ਨਾਲ ਹੋਈ ਭਾਰੀ ਤਬਾਹੀ ਕਾਰਨ ਲਗਭਗ ਅੱਧਾ ਪੰਜਾਬ ਜਿੱਥੇ ਹੜ੍ਹਾਂ ਦੀ ਮਾਰ ਥੱਲੇ ਹੈ ਉਥੇ ਹੀ ਭਾਰੀ ਜਾਨੀ ਤੇ ਮਾਲੀ ਨੁਕਸਾਨ ਵੀ ਹੋ ਰਿਹਾ ਹੈ। ਬਾਰਿਸ਼ ਦਾ ਦੌਰ ਜਾਰੀ ਲਗਾਤਾਰ ਰਹਿਣ ਕਾਰਨ ਅੱਜ ਵੀ ਬਹੁਤੇ ਪਿੰਡਾਂ ਨੂੰ ਪਾਣੀ ਤੋਂ ਰਾਹਤ ਨਹੀਂ ਮਿਲੀ ਹੈ। ਇਸ ਦੌਰਾਨ ਹੜ੍ਹਾਂ ਦੀ ਤਬਾਹੀ ਝੱਲ ਰਹੇ ਪੰਜਾਬ ਨੂੰ ਸਾਂਭਣ ਲਈ ਸਾਰੇ ਪੰਜਾਬੀ ਇਕਜੁਟ ਹੋ ਕੰਮ ਕਰ ਰਹੇ ਹਨ ਜਦੋਂਕਿ ਕੇਂਦਰ ਅਤੇ ਰਾਜ ਸਰਕਾਰਾਂ ਸਿਰਫ ਫੋਕੀ ਬਿਆਨਬਾਜੀ ਅਤੇ ਦਾਅਵਿਆਂ ਤਕ ਸੀਮਿਤ ਹਨ।

ਇਸ ਦੌਰਾਨ ਹੜ੍ਹ ਪੀੜਤ ਲੋਕਾਂ ਦੀ ਮਦਦ ਲਈ ਅੱਗੇ ਆਉਣ ਵਾਲੀਆਂ ਸੰਸਥਾਵਾਂ ਅਤੇ ਲੋਕਾਂ ਦੀ ਵੀ ਕੋਈ ਕਮੀ ਨਹੀਂ ਹੈ ਅਤੇ ਹੜ੍ਹ ਮਾਰੇ ਇਲਾਕਿਆਂ ਵਿੱਚ ਹੋਏ ਨੁਕਸਾਨ ਦੀ ਪੂਰਤੀ ਲਈ ਪੰਜਾਬੀ ਇਕੱਜੁੱਟ ਹੋ ਕੇ ਮਦਦ ਦੇ ਕੰਮ ਵਿੱਚ ਜੁਟ ਗਏ ਹਨ। ਹੜ੍ਹ ਪ੍ਰਭਾਵਿਤ ਖੇਤਰਾਂ ਵਾਸਤੇ ਪੰਜਾਬ ਦੇ ਕੋਨੇ ਕੋਨੇ ਤੋਂ ਰਾਸ਼ਨ ਅਤੇ ਪਸ਼ੂਆਂ ਲਈ ਚਾਰਾ ਪਹੁੰਚ ਰਿਹਾ ਹੈ। ਇਸ ਦੇ ਨਾਲ ਹੀ ਹਰਿਆਣਾ ਅਤੇ ਰਾਜਸਥਾਨ ਤੋਂ ਵੀ ਵੱਡੀ ਗਿਣਤੀ ਵਿੱਚ ਰਸਦ ਪਹੁੰਚ ਰਹੀ ਹੈ।

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਬਾਦਲ, ਖਾਲਸਾ ਏਡ, ਗਲੋਬਲ ਸਿੱਖ, ਅਕਾਲੀ ਦਲ ਵਾਰਿਸ ਪੰਜਾਬ ਦੇ ਸਮੇਤ ਵੱਖ ਵੱਖ ਸਿਆਸੀ ਆਗੂ ਅਤੇ ਵੱਖ ਵੱਖ ਸਮਾਜ ਸੇਵੀ ਜਥੇਬੰਦੀਆਂ ਲਗਾਤਾਰ ਰਾਹਤ ਕਾਰਜਾਂ ਵਿੱਚ ਜੁਟੀਆਂ ਹੋਈਆਂ ਹਨ। ਇਸੇ ਦੌਰਾਨ ਹਿੰਦੀ ਅਤੇ ਪੰਜਾਬੀ ਫਿਲਮ ਇੰਡਸਟਰੀ ਅਤੇ ਪੰਜਾਬ ਦੇ ਗਾਇਕ ਕਿਸੇ ਤੋਂ ਪਿੱਛੇ ਨਹੀਂ ਹਨ। ਰਾਜ ਕੁੰਦਰਾ, ਦਿਲਜੀਤ ਦੁਸਾਂਝ, ਐਮੀ ਵਿਰਕ, ਕਰਨ ਔਜਲਾ, ਮੀਕਾ, ਜਸਪਿੰਦਰ ਨਰੂਲਾ, ਜਸਬੀਰ ਜੱਸੀ, ਸੁਨੰਦਾ ਸ਼ਰਮਾ ਸਮੇਤ ਇੰਡਸਟਰੀ ਦਾ ਕੋਈ ਵੀ ਵਿਅਕਤੀ ਅਜਿਹਾ ਨਹੀਂ ਹੈ ਜਿਹੜਾ ਹੜ੍ਹ ਪੀੜਤ ਦੀ ਮਦਦ ਵਾਸਤੇ ਅਤੇ ਉਹਨਾਂ ਦੇ ਮੁੜ ਵੇਸਬੇ ਵਾਸਤੇ ਕੰਮ ਨਾ ਕਰ ਰਿਹਾ ਹੋਵੇ। ਇਸ ਦੇ ਨਾਲ ਹੀ ਦੋ ਦਰਜਨ ਦੇ ਕਰੀਬ ਅਜਿਹੇ ਕਲਾਕਾਰ ਹਨ ਜਿਹਨਾਂ ਵਲੋਂ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਵਾਸਤੇ ਹਰ ਸੰਭਵ ਮਦਦ ਦੇਣ ਲਈ ਵਚਨਬੱਧਤਾ ਪ੍ਰਗਟਾਈ ਗਈ ਹੈ।

ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਹੜ੍ਹਾਂ ਦੀ ਸ਼ੁਰੂਆਤ ਤੋਂ ਹੀ ਹੜ੍ਹ ਪੀੜਤਾਂ ਦੇ ਨਾਲ ਖੜੇ ਦਿਖ ਰਹੇ ਹਨ ਅਤੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕੰਮ ਕਰਨ ਦੌਰਾਨ ਉਹ ਆਪਣੀ ਟੀਮ ਸਮੇਤ ਹੜ੍ਹ ਪੀੜਤ ਦੀ ਮਦਦ ਕਰਨ ਲਈ ਚਾਰਾ, ਰਾਸ਼ਨ, ਟੈਂਟ, ਘਰੇਲੂ ਵਰਤੋਂ ਦਾ ਸਮਾਨ ਨਾਲ ਲੈ ਕੇ ਚੱਲ ਰਹੇ ਹਨ ਅਤੇ ਜਿੱਥੇ ਕਿਤੇ ਵੀ ਜਿਸ ਸਮਾਨ ਦੀ ਲੋੜ ਹੁੰਦੀ ਹੈ ਉਹ ਉੱਥੇ ਮੁਹਈਆ ਕਰਵਾ ਦਿੱਤਾ ਜਾਂਦਾ ਹੈ।

ਇਸੇ ਤਰ੍ਹਾਂ ਖਾਲਸਾ ਏਡ ਵਲੋਂ ਹੜ੍ਹ ਪੀੜਤ ਇਲਾਕਿਆਂ ਵਿੱਚ ਥਾਂ ਥਾਂ ਤੇ ਕੈਂਪ ਲਗਾ ਕੇ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ ਅਤੇ ਹੜ੍ਹਾਂ ਵਿੱਚ ਫਸੇ ਲੋਕਾਂ ਦੇ ਘਰਾਂ ਤਕ ਜਾ ਕੇ ਜਿੱਥੇ ਉਹਨਾਂ ਨੂੰ ਸੁਰਖਿਅਤ ਥਾਵਾਂ ਤੇ ਲਿਜਾਇਆ ਜਾ ਰਿਹਾ ਹੈ ਉੱਥੇ ਲੋੜੀਂਦੀਆਂ ਜਰੂਰੀ ਵਸਤੂਆਂ ਵੀ ਪਹੁੰਚਾਈਆਂ ਜਾ ਰਹੀਆਂ ਹਨ। ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਗਲੋਬਲ ਸਿੱਖ, ਸਰਬੱਤ ਦਾ ਭਲਾ ਟ੍ਰਸਟ ਵਰਗੀਆਂ ਸੰਸਥਾਵਾਂ ਡੇਰੇ ਜਮਾਈ ਬੈਠੀਆਂ ਹਨ ਅਤੇ ਲੋਕਾਂ ਦੀ ਮਦਦ ਕਰ ਰਹੀਆਂ ਹਨ। ਪੰਜਾਬ ਅਤੇ ਦੇਸ਼ ਵਿਦੇਸ਼ ਵਿੱਚ ਵਸਦੇ ਪੰਜਾਬੀ ਜਿਹੜੇ ਲੋਕਾਂ ਦੀ ਮਦਦ ਕਰਨਾ ਚਾਹੁੰਦੇ ਹਨ ਉਹ ਇਹਨਾਂ ਸੰਸਥਾਵਾਂ ਨੂੰ ਨਕਦ ਰਕਮ ਭੇਜ ਕੇ ਆਪੋ ਆਪਣਾ ਯੋਗਦਾਨ ਪਾ ਰਹੇ ਹਨ।

ਇਸ ਵਿਚਾਲੇ ਕੇਂਦਰ ਅਤੇ ਪੰਜਾਬ ਸਰਕਾਰ ਦੀ ਕਾਰਵਾਈ ਜਿਆਦਾਤਰ ਦਾਅਵਿਆਂ ਤੱਕ ਹੀ ਸੀਮਿਤ ਹੈ। ਪੰਜਾਬ ਸਰਕਾਰ ਵਲੋਂ ਜਿਹੜੀ ਸਹਾਇਤਾ ਦਿੱਤੀ ਜਾ ਰਹੀ ਹੈ ਉਹ ਬਹੁਤ ਨਿਗੂਣੀ ਜਿਹੀ ਹੈ ਅਤੇ ਕੇਂਦਰ ਸਰਕਾਰ ਤਾਂ ਸ਼ਾਇਦ ਹੁਣ ਤਕ ਸੋਚ ਵਿਚਾਰ ਹੀ ਕਰ ਰਹੀ ਹੈ।

ਇਸ ਔਖੇ ਵੇਲੇ ਗੁਆਂਢੀ ਰਾਜਸਥਾਨ ਅਤੇ ਹਰਿਆਣਾ ਵੱਲੋਂ ਵੀ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ ਜਿਹੜੀ ਦਿਲ ਨੂੰ ਸਕੂਨ ਦੇਣ ਵਾਲੀ ਹੈ। ਹੜ੍ਹਾਂ ਨੇ ਬੇਸ਼ੱਕ ਭਾਰੀ ਜਾਨੀ ਤੇ ਮਾਲੀ ਨੁਕਸਾਨ ਕੀਤਾ ਹੈ। ਪਰ ਪੰਜਾਬੀਆਂ ਨੂੰ ਹਰਿਆਣੇ ਅਤੇ ਰਾਜਸਥਾਨ ਦਾ ਸਾਥ ਵੀ ਮਿਲਿਆ ਹੈ ਜਿਸ ਨਾਲ ਲੋਕਾਂ ਦੀ ਆਪਸੀ ਸਾਂਝ ਦਾ ਪਤਾ ਲੱਗਦਾ ਹੈ।

 

ਹੜ੍ਹਾਂ ਦੀ ਤਬਾਹੀ ਦੌਰਾਨ ਨਜਰ ਨਹੀਂ ਆਏ ਆਪ ਦੇ ਵੱਡੇ ਆਗੂ

ਐਸ ਏ ਐਸ ਨਗਰ, 3 ਸਤੰਬਰ (ਸ.ਬ.) ਪੰਜਾਬ ਵਿੱਚ ਆਏ ਹੜ੍ਹਾਂ ਨਾਲ ਪੰਜਾਬ ਦੇ ਵਿੱਚ ਵੱਡੀ ਤਬਾਹੀ ਹੋਈ ਹੈ, ਜਿਹੜੀ ਅਜੇ ਵੀ ਜਾਰੀ ਹੈ ਅਤੇ ਅੱਧਾ ਪੰਜਾਬ ਇਸ ਵੇਲੇ ਭਾਰੀ ਹੜ੍ਹਾਂ ਦੀ ਚਪੇਟ ਵਿੱਚ ਹੈ। ਪਰੰਤੂ ਆਫਤ ਦੀ ਇਸ ਘੜੀ ਦੌਰਾਨ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸ਼ੋਦੀਆ ਕਿਤੇ ਨਜਰ ਨਹੀਂ ਆ ਰਹੇ ਹਨ।

ਦਿੱਲੀ ਵਿੱਚੋਂ ਆਮ ਆਦਮੀ ਪਾਰਟੀ ਦੀ ਸਰਕਾਰ ਜਾਣ ਤੋਂ ਬਾਅਦ ਅਰਵਿੰਦ ਕੇਜਰੀਵਾਲ, ਮਨੀਸ਼ ਸਿਸ਼ੋਦੀਆ ਅਤੇ ਉਹਦੀ ਵੱਡੀ ਟੀਮ ਨੇ ਪੰਜਾਬ ਵਿੱਚ ਡੇਰੇ ਲਾ ਲਏ ਸਨ ਅਤੇ ਚੰਡੀਗੜ੍ਹ ਦੇ ਅੱਧੀ ਦਰਜਨ ਤੋਂ ਵੱਧ ਬੰਗਲੇ ਉਹਨਾਂ ਵਲੋਂ ਸੰਭਾਲੇ ਜਾ ਚੁੱਕੇ ਹਨ। ਇਸ ਦੌਰਾਨ ਵੱਡੀ ਗਿਣਤੀ ਵਿੱਚ ਸਿਕਿਉਰਟੀ ਮੁਲਾਜ਼ਮ ਉਹਨਾਂ ਦੀ ਸੇਵਾ ਵਿੱਚ ਲੱਗੇ ਹੋਏ ਹਨ ਅਤੇ ਦਿੱਲੀ ਦੀ ਟੀਮ ਪੰਜਾਬ ਦੇ ਸਾਰੇ ਮਹਿਕਮਿਆਂ ਦੇ ਉੱਤੇ ਕਬਜ਼ਾ ਕਰਕੇ ਬੈਠੀ ਹੋਈ ਹੈ। ਪੰਜਾਬ ਦਾ ਹਤੈਸ਼ੀ ਹਤੈਸ਼ੀ ਹੋਣ ਦਾ ਦਾਅਵਾ ਕਰਨ ਵਾਲੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੌਦੀਆ ਵਲੋਂ ਸਰਕਾਰ ਦੇ ਕੰਮ ਕਾਜ ਵਿੱਚ ਦਖਲ ਦੇਣ ਦੇ ਨਾਲ ਨਾਲ ਸਰਕਾਰ ਨੂੰ ਆਪਣੀ ਮਰਜ਼ੀ ਨਾਲ ਚਲਾਉਣ ਦੀ ਵੀ ਗੱਲ ਹੁੰਦੀ ਹੈ ਪਰੰਤੂ ਪੰਜਾਬ ਵਾਸਤੇ ਆਈ ਸੰਕਟ ਦੀ ਘੜੀ ਵਿੱਚ ਇਹ ਆਗੂ ਪੰਜਾਬੀਆਂ ਨਾਲ ਖੜੇ ਨਹੀਂ ਦਿਖਦੇ।

ਹਾਲਾਂ ਕਿ ਪੰਜਾਬ ਸਰਕਾਰ ਵਲੋਂ ਅੱਜ ਕਿਹਾ ਗਿਆ ਹੈ ਕਿ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਲੋਂ ਭਲਕੇ ਮੁੱਖ ਮੰਤਰੀ ਮਾਨ ਦੇ ਨਾਲ ਹੜ੍ਹ ਪੀੜਤ ਖੇਤਰਾਂ ਦਾ ਦੌਰਾ ਕੀਤਾ ਜਾਵੇਗਾ ਪਰੰਤੂ ਜਿਸ ਹਿਸਾਬ ਨਾਲ ਸਰਕਾਰ ਦੀ ਸਾਖ ਲਗਾਤਾਰ ਡਿੱਗ ਰਹੀ ਹੈ ਉਸਦਾ ਆਮ ਆਦਮੀ ਪਾਰਟੀ ਨੂੰ ਸਿਆਸੀ ਨੁਕਸਾਨ ਹੋਣਾ ਤੈਅ ਹੈ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending