Connect with us

Mohali

ਸੋਹਾਣਾ ਵਿੱਚ ਹੋਏ ਕਤਲ ਦੇ ਮਾਮਲੇ ਵਿੱਚ ਪੁਲੀਸ ਵਲੋਂ 2 ਵਿਅਕਤੀ ਗ੍ਰਿਫਤਾਰ

Published

on

4 ਸਤੰਬਰ ਦੀ ਰਾਤ ਨੂੰ ਘਰ ਪਰਤ ਰਹੇ ਵਿਅਕਤੀਆਂ ਤੇ ਤੇਜਧਾਰ ਹਥਿਆਰਾਂ ਨਾਲ ਕੀਤਾ ਸੀ ਹਮਲਾ

ਐਸ ਏ ਐਸ ਨਗਰ, 6 ਸਤੰਬਰ (ਸ.ਬ.) ਮੁਹਾਲੀ ਪੁਲੀਸ ਵਲੋਂ ਬੀਤੇ ਦਿਨ ਸੋਹਾਣਾ ਵਿੱਚ ਹੋਏ ਕਤਲ ਦੇ ਮਾਮਲੇ ਵਿੱਚ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਥਾਣਾ ਸੋਹਾਣਾ ਦੇ ਮੁੱਖ ਅਫਸਰ ਇੰਸਪੈਕਟਰ ਅਮਨਦੀਪ ਸਿੰਘ ਦੀ ਅਗਵਾਈ ਹੇਠ ਪੁਲੀਸ ਵਲੋਂ ਇਸ ਮਾਮਲੇ ਵਿੱਚ ਹਰਨੂਰ ਸਿੰਘ ਉਰਫ ਨੂਰ ਅਤੇ ਧਰਮਪ੍ਰੀਤ ਸਿੰਘ ਉਰਫ ਪ੍ਰੀਤ (ਵਾਸੀ ਸੈਕਟਰ 70) ਨੂੰ ਗ੍ਰਿਫਤਾਰ ਕੀਤਾ ਹੈ।

ਉਹਨਾਂ ਦੱਸਿਆ ਕਿ ਹਮਲਾਵਰਾਂ ਨੇ 4 ਸਤੰਬਰ ਦੀ ਰਾਤ ਨੂੰ ਤਰਨਦੀਪ ਸਿੰਘ ਨੇੜੇ ਡੇਰਾ ਸਾਹਿਬ ਗੁਰਦੁਆਰਾ, ਫਰਾਟੋ ਟਾਵਰ ਪਿੰਡ ਸੋਹਾਣਾ, ਉਸਦੇ ਭਰਾ ਅਤੇ ਪਿਤਾ ਤੇ ਹਮਲਾ ਕਰ ਦਿੱਤਾ ਸੀ ਅਤੇ ਇਸ ਦੌਰਾਨ ਹਮਲਾਵਰਾਂ ਨੂੰ ਬਚਾਉਣ ਆਏ ਤਰਨਦੀਪ ਦੇ ਚਾਚੇ ਕਮਲਜੀਤ ਸਿੰਘ ਨੂੰ ਵੀ ਜਖਮੀ ਕਰ ਦਿੱਤਾ ਸੀ ਅਤੇ ਫਰਾਰ ਹੋ ਗਏ ਸਨ। ਇਸ ਹਮਲੇ ਵਿੱਚ ਤਰਨਦੀਪ ਦੇ ਪਿਤਾ ਪਰਮਜੀਤ ਸਿੰਘ ਦੀ ਮੌਤ ਹੋ ਗਈ ਸੀ। ਇਸ ਸੰਬੰਧੀ ਪੁਲੀਸ ਵਲੋਂ ਬੀਤੇ ਦਿਨ ਤਰਨਦੀਪ ਸਿੰਘ ਦੇ ਬਿਆਨਾਂ ਦੇ ਆਧਾਰ ਤੇ ਬੀ ਐਨ ਐਸ ਦੀ ਧਾਰਾ 103,351(2), 3 (5), 324 (4) ਤਹਿਤ ਥਾਣਾ ਸੋਹਾਣਾ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ।

ਉਹਨਾਂ ਦੱਸਿਆ ਕਿ ਪੁਲੀਸ ਵਲੋਂ ਇਸ ਮਾਮਲੇ ਦੀ ਸੂਚਨਾ ਮਿਲਣ ਤੇ ਹਮਲਾਵਾਰ ਨੂੰ ਟਰੇਸ ਕਰਨ ਲਈ ਪੂਰੇ ਜਿਲ੍ਹੇ ਨੂੰ ਅਲਰਟ ਕਰ ਦਿੱਤਾ ਗਿਆ ਸੀ ਅਤੇ ਅਤੇ ਵੱਖ ਵੱਖ ਟੀਮਾਂ ਬਣਾ ਕੇ ਸੀ. ਸੀ. ਟੀ.ਵੀ ਫੂਟੇਜ ਚੈਕ ਕਰਵਾਈਆਂ ਗਈਆਂ ਸਨ ਜਿਹਨਾ ਦੇ ਅਧਾਰ 2 ਆਰੋਪੀਆਂ ਵਿੱਚ ਹਰਨੂਰ ਸਿੰਘ ਉਰਫ ਨੂਰ, ਧਰਮਪ੍ਰੀਤ ਸਿੰਘ ਉਰਫ ਪ੍ਰੀਤ ਵਾਸੀ ਸੈਕਟਰ 70 ਨੂੰ ਗ੍ਰਿਫਤਾਰ ਕੀਤਾ ਹੈ। ਮੁਕਦਮੇ ਦੇ ਤਫਤੀਸ਼ ਜਾਰੀ ਹੈ।

ਜਿਕਰਯੋਗ ਹੈ ਕਿ ਤਰਨਦੀਪ ਸਿੰਘ ਵਲੋਂ ਥਾਣਾ ਸੋਹਾਣਾ ਵਲੋਂ ਰਿਪੋਰਟ ਲਿਖਾਈ ਗਈ ਸੀ ਕਿ ਬੀਤੀ 4 ਸਤੰਬਰ ਨੂੰ ਉਹ ਆਪਣੇ ਛੋਟੇ ਭਰਾ ਪਰਵਿੰਦਰ ਸਿੰਘ ਅਤੇ ਪਿਤਾ ਪਰਮਜੀਤ ਸਿੰਘ ਦੇ ਨਾਲ ਧਨਾਸ ਤੋਂ ਸੈਕਂਡ ਹੈਂਡ ਸਕਾਰਪਿਉ ਗੱਡੀ ਲੈ ਕੇ ਵਾਪਸ ਆਪਣੇ ਘਰ ਜਾ ਰਹੇ ਸੀ ਅਤੇ ਰਸਤੇ ਵਿੱਚ ਉਹਨਾਂ ਨੇ ਪ੍ਰਸ਼ਾਦ ਵਾਸਤੇ ਮਿਠਾਈ ਲਈ ਸੀ। ਜਦੋਂ ਉਹ ਆਪਣੇ ਘਰ ਨੇੜੇ ਪਹੁੰਚੇ ਤਾਂ ਪਿੱਛੇ ਆ ਰਹੀ ਇੱਕ ਚਿੱਟੇ ਰੰਗ ਦੀ ਫਾਰਚੂਨਰ ਗੱਡੀ ਤੇ ਸਵਾਰ ਵਿਅਕਤੀਆਂ (ਜਿਹੜੇ ਜੈਕਾਰੇ ਮਾਰ ਰਹੇ ਸਨ) ਵਲੋਂ ਉਹਨਾਂ ਉੱਪਰ ਕਿਰਪਾਨਾਂ ਨਾਲ ਹਮਲਾ ਕਰ ਦਿਤਾ ਗਿਆ। ਸ਼ਿਕਾਇਤ ਕਰਤਾ ਅਨੁਸਾਰ ਉਹਨਾਂ ਤੇ ਹਮਲਾ ਕਰਨ ਵਾਲੇ ਵਿਅਕਤੀ ਕਪੜਿਆਂ ਦੀ ਦੁਕਾਨ ਵਿਨਟੇਜ ਲੁਕ ਵਾਲੇ ਸਨ ਜਿਹਨਾਂ ਵਲੋਂ ਉਸਦੇ ਪਿਤਾ ਤੇ ਕਿਰਪਾਲਾਂ ਨਾਲ ਸੱਟਾ ਮਾਰੀਆਂ। ਇਸ ਦੌਰਾਨ ਉਸਦੇ ਚਾਚਾ ਕਮਲਪ੍ਰੀਤ ਸਿੰਘ, ਚਾਚੇ ਦੇ ਲੜਕੇ ਸਤਵਿੰਦਰ ਸਿੰਘ, ਉਂਕਾਰ ਸਿੰਘ ਅਤੇ ਪਰਿਵਾਰ ਦੇ ਹੋਰ ਮੈਂਬਰ ਉੱਥੇ ਆ ਗਏ ਅਤੇ ਉਹਨਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰੰਤੂ ਹਮਲਾਵਰ ਉਹਨਾਂ ਤੇ ਕਿਰਪਾਨਾਂ ਅਤੇ ਕਿਰਚਾਂ ਨਾਲ ਵਾਰ ਕਰਦੇ ਰਹੇ ਅਤੇ ਉਹਨਾਂ ਦੀ ਕੁੱਟਮਾਰ ਕਰਨ ਅਤੇ ਗੱਡੀ ਦੀ ਭੰਨਤੋੜ ਕਰਨ ਉਪਰੰਤ ਧਮਕੀਆਂ ਦਿੰਦੇ ਹੋਏ ਫਰਾਰ ਹੋ ਗਏ। ਜਖਮੀਆਂ ਨੂੰ ਉਹਨਾਂ ਦੇ ਪਰਿਵਾਰਕ ਮੈਂਬਰਾਂ ਵਲੋਂ ਫੇਜ਼ 6 ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ ਸੀ ਜਿੱਥੇ ਡਾਕਟਰਾਂ ਨੇ ਉਸਦੇ ਪਿਤਾ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਸੀ।

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending