Connect with us

Chandigarh

ਅੰਮ੍ਰਿਤਸਰ ਪੁਲੀਸ ਵਲੋਂ ਨਸ਼ਾ ਤਸਕਰ ਸੋਨੀ ਸਿੰਘ ਸਮੇਤ ਪੰਜ ਵਿਅਕਤੀ ਗ੍ਰਿਫ਼ਤਾਰ, 8.1 ਕਿਲੋ ਹੈਰੋਇਨ ਬਰਾਮਦ

Published

on

 

ਚੰਡੀਗੜ੍ਹ, 8 ਸਤੰਬਰ (ਸ.ਬ.) ਕਮਿਸ਼ਨਰੇਟ ਪੁਲੀਸ ਅੰਮ੍ਰਿਤਸਰ ਨੇ ਸੋਨੀ ਸਿੰਘ ਉਰਫ਼ ਸੋਨੀ ਨਾਮ ਦੇ ਇੱਕ ਨਸ਼ਾ ਤਸਕਰ ਨੂੰ ਉਸਦੇ ਚਾਰ ਸਾਥੀਆਂ ਸਮੇਤ ਗ੍ਰਿਫ਼ਤਾਰ ਕਰਕੇ ਹੈਰੋਇਨ ਤਸਕਰੀ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਹੈ। ਪੁਲੀਸ ਵਲੋਂ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੇ ਕਬਜ਼ੇ ਵਿੱਚੋਂ 8.1 ਕਿਲੋ ਹੈਰੋਇਨ ਬਰਾਮਦ ਕੀਤੀ ਹੈ।

ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲੀਸ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਹੋਰ ਚਾਰ ਨਸ਼ਾ ਤਸਕਰਾਂ ਦੀ ਪਛਾਣ ਗੁਰਸੇਵਕ ਸਿੰਘ, ਵਿਸ਼ਾਲਦੀਪ ਸਿੰਘ ਉਰਫ਼ ਗੋਲਾ, ਗੁਰਪ੍ਰੀਤ ਸਿੰਘ ਅਤੇ ਅਰਸ਼ਦੀਪ ਸਿੰਘ ਵਜੋਂ ਹੋਈ ਹੈ, ਜੋ ਸਾਰੇ ਅੰਮ੍ਰਿਤਸਰ ਦੇ ਅਜਨਾਲਾ ਦੇ ਰਹਿਣ ਵਾਲੇ ਹਨ।

ਡੀ ਜੀ ਪੀ ਨੇ ਦੱਸਿਆ ਕਿ ਇਹ ਸਿੰਡੀਕੇਟ ਪਾਕਿਸਤਾਨ ਨਾਲ ਸਬੰਧਤ ਸੀ ਅਤੇ ਇਸ ਵਲੋਂ ਭਾਰਤੀ ਖੇਤਰ ਵਿੱਚ ਹੈਰੋਇਨ ਦੀਆਂ ਵੱਡੀਆਂ ਖੇਪਾਂ ਪਹੁੰਚਾਉਣ ਲਈ ਡਰੋਨਾਂ ਦੀ ਵਰਤੋਂ ਕੀਤੀ ਜਾਂਦੀ ਸੀ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਸਿੰਡੀਕੇਟ ਵੱਲੋਂ ਨੈਟਵਰਕ ਵਿੱਚ ਖੇਪਾਂ ਨੂੰ ਅੱਗੇ ਪਹੁੰਚਾਉਣ ਲਈ ਹੋਟਲਾਂ ਨੂੰ ਤਸਕਰੀ ਡੰਪ ਵਜੋਂ ਵਰਤਿਆ ਜਾਂਦਾ ਸੀ। ਉਹਨਾਂ ਕਿਹਾ ਕਿ ਹੈਂਡਲਰਾਂ, ਸਪਲਾਈ ਚੇਨਾਂ ਅਤੇ ਵਿੱਤੀ ਨੈਟਵਰਕਾਂ ਦੀ ਪਛਾਣ ਕਰਨ ਅਤੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਅੰਮ੍ਰਿਤਸਰ ਦੇ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਪੁਲੀਸ ਟੀਮਾਂ ਨੇ ਭਰੋਸੇਯੋਗ ਇਤਲਾਹ ਤੇ ਕਾਰਵਾਈ ਕਰਦਿਆਂ ਨਸ਼ਾ ਤਸਕਰ ਸੋਨੀ ਸਿੰਘ ਨੂੰ 150 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਸਮੇਤ ਸ਼ਹਿਰ ਦੇ ਬਾਹਰਵਾਰ ਤੋਂ ਗ੍ਰਿਫ਼ਤਾਰ ਕੀਤਾ ਸੀ । ਉਹਨਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਸੋਨੀ ਨੇ ਲਗਭਗ 30 ਕਿਲੋ ਹੈਰੋਇਨ ਦੀਆਂ ਖੇਪਾਂ ਡਰੋਨ ਰਾਹੀਂ ਹਾਸਲ ਕੀਤੀਆਂ ਸਨ, ਜੋ ਕਿ ਇਸ ਲੜੀ ਵਿੱਚ ਅੱਗੇ ਸਪਲਾਈ ਕੀਤੀਆਂ ਜਾਣੀਆਂ ਸਨ। ਉਹਨਾਂ ਦੱਸਿਆ ਕਿ ਸੋਨੀ ਦੇ ਖਿਲਾਫ਼ ਐਨ ਡੀ ਪੀ ਐਸ ਐਕਟ ਦੇ ਛੇ ਮਾਮਲੇ ਦਰਜ ਹਨ ਅਤੇ ਉਹ ਜੂਨ ਮਹੀਨੇ ਵਿੱਚ ਜੇਲ੍ਹ ਤੋਂ ਬਾਹਰ ਆਇਆ ਸੀ।

ਸz. ਭੁੱਲਰ ਨੇ ਕਿਹਾ ਕਿ ਸੋਨੀ ਦੇ ਖੁਲਾਸੇ ਤੇ ਉਸਦੇ ਸਾਥੀ ਗੁਰਸੇਵਕ ਸਿੰਘ ਨੂੰ ਨਾਮਜ਼ਦ ਕੀਤਾ ਗਿਆ ਅਤੇ ਉਸਨੂੰ 8.037 ਕਿਲੋ ਹੈਰੋਇਨ ਨਾਲ ਗ੍ਰਿਫ਼ਤਾਰ ਕਰ ਲਿਆ ਗਿਆ। ਗੁਰਸੇਵਕ ਵੱਲੋਂ ਖੇਪਾਂ ਸ਼ਹਿਰ ਵਿੱਚ ਅੱਗੇ ਡਿਲੀਵਰ ਕੀਤੀਆਂ ਜਾਂਦੀਆਂ ਸਨ। ਉਨ੍ਹਾਂ ਕਿਹਾ ਕਿ ਸੋਨੀ ਵਲੋਂ ਦਿੱਤੀ ਜਾਣਕਾਰੀ ਦੇ ਆਧਾਰ ਤੇ ਇਸ ਤਸਕਰੀ ਗਿਰੋਹ ਦੇ ਬਾਕੀ ਸਰਗਰਮ ਮੈਂਬਰਾਂ ਨੂੰ ਵੀ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ। ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਉਮੀਦ ਹੈ। ਇਸ ਸਬੰਧੀ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵਿਖੇ ਐਨ ਡੀ ਪੀ ਐਸ ਐਕਟ ਦੀਆਂ ਧਾਰਾਵਾਂ 21-ਬੀ, 27-ਏ, 21-ਸੀ ਅਤੇ 29 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

 

Continue Reading

Chandigarh

ਈ ਡੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ

Published

on

By

ਪੰਜ ਕਰੋੜ ਰੁਪਏ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਹੋਈ ਕਾਰਵਾਈ

ਚੰਡੀਗੜ੍ਹ, 17 ਅਕਤੂਬਰ (ਸ.ਬ.) ਪੰਜਾਬ ਵਿੱਚ ਤਬਾਦਲਿਆਂ ਨਾਲ ਸਬੰਧਤ 5 ਕਰੋੜ ਰੁਪਏ ਦੀ ਕਥਿਤ ਰਿਸ਼ਵਤ ਦੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਅਮਰਦੀਪ ਗਰੇਵਾਲ ਨੂੰ ਕੈਨੇਡਾ ਤੋਂ ਭਾਰਤ ਪਰਤਣ ਮਗਰੋਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਰੀਬੀ ਦੱਸਿਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਅਮਰਦੀਪ ਸਿੰਘ ਗਰੇਵਾਲ ਪੰਜਾਬੀ ਫ਼ਿਲਮ ਜਗਤ ਦੀ ਇੱਕ ਜਾਣੀ-ਪਛਾਣੀ ਹਸਤੀ ਹੈ ਅਤੇ ਉਹ ‘ਮੈਸਰਜ਼ ਈਸਟ ਸਨਸ਼ਾਈਨ ਪ੍ਰੋਡਕਸ਼ਨ ਪ੍ਰਾਈਵੇਟ ਲਿਮਟਿਡ’ ਨਾਲ ਜੁੜਿਆ ਹੋਇਆ ਹੈ। ਅਮਰਦੀਪ ਸਿੰਘ ਗਰੇਵਾਲ ਦੇ ਵਿਦੇਸ਼ਾਂ ਵਿੱਚ ਫ਼ਿਲਮ ਨਿਰਮਾਣ ਅਤੇ ਰਿਲੀਜ਼ ਨਾਲ ਸਬੰਧਿਤ ਕਾਰੋਬਾਰੀ ਸੰਪਰਕ ਹਨ ਅਤੇ ਉਹ ਕਈ ਪੰਜਾਬੀ ਫ਼ਿਲਮਾਂ ਨਾਲ ਜੁੜੇ ਰਹੇ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਮਾਮਲੇ ਵਿੱਚ ਗਰੇਵਾਲ ਨੂੰ ਤਲਬ ਕੀਤਾ ਗਿਆ ਹੈ, ਉਸ ਵਿੱਚ ਮੁੱਖ ਮੰਤਰੀ ਦੀ ਪਤਨੀ ਦਾ ਨਾਂ ਵੀ ਸਾਹਮਣੇ ਆਇਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਈ ਡੀ ਨੇ ਗਰੇਵਾਲ ਨੂੰ ਮਾਮਲੇ ਵਿੱਚ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ ਅਤੇ ਉਨ੍ਹਾਂ ਨੂੰ ਜਾਂਚ ਏਜੰਸੀ ਦੇ ਦਫ਼ਤਰ ਲਿਜਾਇਆ ਗਿਆ ਹੈ। ਈ ਡੀ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਅਮਰਦੀਪ ਸਿੰਘ ਗਰੇਵਾਲ ਦੇ ਖਿਲਾਫ ਪਹਿਲਾਂ ਹੀ ਲੁੱਕ-ਆਊਟ ਸਰਕੂਲਰ ਜਾਰੀ ਕੀਤਾ ਹੋਇਆ ਸੀ ਜਿਸ ਕਾਰਨ ਭਾਰਤ ਪਰਤਣ ਸਮੇਂ ਉਨ੍ਹਾਂ ਨੂੰ ਰੋਕਿਆ ਗਿਆ।

ਇਹ ਮਾਮਲਾ ਪੰਜਾਬ ਵਿੱਚ ਤਬਾਦਲਿਆਂ ਨਾਲ ਜੁੜੀ ਕਥਿਤ 5 ਕਰੋੜ ਰੁਪਏ ਦੀ ਰਿਸ਼ਵਤ ਦੇ ਦੋਸ਼ਾਂ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਈਡੀ ਵੱਲੋਂ ਇਸ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਹੈ। ਗਰੇਵਾਲ ਨੂੰ ਪਹਿਲਾਂ ਵੀ ਜਾਂਚ ਵਿੱਚ ਸ਼ਾਮਲ ਹੋਣ ਲਈ ਸੰਮਨ ਭੇਜੇ ਜਾਣ ਦੀ ਗੱਲ ਸਾਹਮਣੇ ਆਈ ਸੀ।

Continue Reading

Chandigarh

ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

Published

on

By

ਚੰਡੀਗੜ੍ਹ, 17 ਅਕਤੂਬਰ (ਸ.ਬ.) ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, 37- ਡੀ, ਚੰਡੀਗੜ੍ਹ ਵਿੱਚ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।

ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਇੰਟਰਨੈਟ ਦੀ ਸੁਰੱਖਿਅਤ ਵਰਤੋਂ, ਆਨਲਾਈਨ ਧੋਖਾਧੜੀ ਤੋਂ ਬਚਾਅ ਅਤੇ ਆਪਣੀ ਨਿੱਜੀ ਜਾਣਕਾਰੀ ਦੀ ਸੁਰੱਖਿਆ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ ਸਾਈਬਰ ਸੁਰੱਖਿਆ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੂੰ ਮਜ਼ਬੂਤ ਪਾਸਵਰਡ ਬਣਾਉਣ, ਓਟੀਪੀ ਕਿਸੇ ਨਾਲ ਸਾਂਝਾ ਨਾ ਕਰਨ, ਸ਼ੱਕੀ ਲਿੰਕਾਂ ਤੇ ਕਲਿੱਕ ਨਾ ਕਰਨ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਸਾਵਧਾਨੀ ਨਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ, ਸਾਈਬਰ ਧੱਕੇਸ਼ਾਹੀ, ਫਰਜ਼ੀ ਖਾਤਿਆਂ ਅਤੇ ਆਨਲਾਈਨ ਠੱਗੀ ਤੋਂ ਬਚਣ ਦੇ ਤਰੀਕਿਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ।

Continue Reading

Chandigarh

ਮੁੱਖ ਮੰਤਰੀ ਦੇ ਓ ਐਸ ਡੀ ਰਾਜਬੀਰ ਘੁੰਮਣ ਸੀ ਬੀ ਆਈ ਅੱਗੇ ਪੇਸ਼

Published

on

By

ਚੰਡੀਗੜ੍ਹ, 16 ਅਕਤੂਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਅੱਜ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਹ ਆਪਣੇ ਵਕੀਲ ਜੀ ਪੀ ਐਸ ਘੁੰਮਣ ਨਾਲ ਸੀ ਬੀ ਆਈ ਦਫ਼ਤਰ ਪਹੁੰਚੇ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਪੁੱਛਗਿੱਛ ਵਿੱਚ ਸ਼ਾਮਲ ਹੋਣ ਲਈ ਕਿਹਾ ਸੀ।

ਸੀ ਬੀ ਆਈ ਵੱਲੋਂ ਬੀਤੇ ਦਿਨ ਰਾਜਬੀਰ ਘੁੰਮਣ ਨੂੰ ਵਟਸਐਪ ਜ਼ਰੀਏ ਨੋਟਿਸ ਭੇੇਜਿਆ ਸੀ, ਜਿਸਦੀ ਪਾਲਣਾ ਕਰਦੇ ਹੋਏ ਉਹ ਆਪਣੇ ਵਕੀਲਾਂ ਸਣੇ ਅੱਜ ਢਾਈ ਵਜੇ ਪੇਸ਼ ਹੋਏ। ਇਸ ਮੌਕੇ ਉਨ੍ਹਾਂ ਦੇ ਵਕੀਲਾਂ ਨੇ ਕਿਹਾ ਕਿ ਮਾਨਯੋਗ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਉਹ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸੀ ਬੀ ਆਈ ਵੱਲੋਂ ਇਸ ਮਾਮਲੇ ਨਾਲ ਸਬੰਧਤ ਜਿਨ੍ਹਾਂ ਹੋਰ ਵਿਅਕਤੀਆਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ, ਉਨ੍ਹਾਂ ਵੱਲੋਂ ਵੀ ਇਸੇ ਤਰ੍ਹਾਂ ਹੁਕਮਾਂ ਦੀ ਪਾਲਣਾ ਕੀਤੀ ਜਾਵੇਗੀ।

ਇਸ ਤੋਂ ਪਹਿਲਾਂ ਸੀ ਬੀ ਆਈ ਵੱਲੋਂ ਉਨ੍ਹਾਂ ਨੂੰ ਦੋ ਵਾਰ ਸੰਮਨ ਭੇਜੇ ਗਏ ਸਨ, ਪਰ ਉਹ ਪੇਸ਼ ਨਹੀਂ ਹੋਏ ਸਨ। ਸੁਪਰੀਮ ਕੋਰਟ ਨੇ ਪਹਿਲਾਂ ਹੀ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਖ਼ਿਲਾਫ਼ ਦਰਜ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੀ ਬੀ ਆਈ ਨੂੰ ਕੋਈ ਵੀ ਸਖ਼ਤ ਕਾਰਵਾਈ ਕਰਨ ਤੋਂ ਰੋਕ ਦਿੱਤਾ ਹੈ। ਅਦਾਲਤ ਨੇ ਮਾਮਲੇ ਦੀ ਜਾਂਚ ਅਤੇ ਦਰਜ ਐਫ ਆਈ ਆਰ ਤੇ ਰੋਕ ਲਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 5 ਅਕਤੂਬਰ ਨੂੰ ਇਸ ਭ੍ਰਿਸ਼ਟਾਚਾਰ ਮਾਮਲੇ ਦੀ ਸੀ ਬੀ ਆਈ ਜਾਂਚ ਦੇ ਹੁਕਮ ਦਿੱਤੇ ਸਨ ਅਤੇ ਦੋ ਮਹੀਨਿਆਂ ਵਿੱਚ ਰਿਪੋਰਟ ਮੰਗੀ ਸੀ। ਇਸ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਨੇ 6 ਅਕਤੂਬਰ ਨੂੰ ਹੀ ਸੁਪਰੀਮ ਕੋਰਟ ਵਿੱਚ ਸਪੈਸ਼ਲ ਲੀਵ ਪਟੀਸ਼ਨ (ਐਸਐਲਪੀ) ਦਾਇਰ ਕਰ ਦਿੱਤੀ ਸੀ।

ਇੱਥੇ ਜਿਕਰਯੋਗ ਹੈ ਕਿ ਹਾਈ ਕੋਰਟ ਦੇ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ 5 ਅਕਤੂਬਰ ਨੂੰ ਜਾਂਚ ਸੀ ਬੀ ਆਈ ਦੇ ਹਵਾਲੇ ਕਰਦਿਆਂ ਪੰਜਾਬ ਪੁਲਿਸ ਨੂੰ ਸੀ ਬੀ ਆਈ ਨਾਲ ਸਹਿਯੋਗ ਕਰਨ ਲਈ ਕਿਹਾ ਸੀ। ਸੀ ਬੀ ਆਈ ਨੇ 5 ਅਕਤੂਬਰ ਦੀ ਰਾਤ ਨੂੰ ਹੀ ਰਾਜਬੀਰ ਘੁੰਮਣ ਸਮੇਤ ਅੱਧੀ ਦਰਜਨ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਸੀ। ਇਸ ਮਾਮਲੇ ਵਿੱਚ ਤਬਾਦਲਿਆਂ, ਤਾਇਨਾਤੀਆਂ ਅਤੇ ਟੈਂਡਰਾਂ ਵਿੱਚ ਗੜਬੜ ਦੇ ਗੰਭੀਰ ਦੋਸ਼ ਲੱਗੇ ਹਨ।

Continue Reading

Latest News

Trending