Connect with us

Mohali

ਸ਼ਹਿਰ ਦੇ ਬੁਨਿਆਦੀ ਢਾਂਚੇ ਦੀ ਬੇਹਾਲ ਹਾਲਤ ਵਿੱਚ ਸੁਧਾਰ ਲਈ ਤੁਰੰਤ 10 ਕਰੋੜ ਰੁਪਏ ਜਾਰੀ ਕਰੇ ਗਮਾਡਾ : ਕੁਲਜੀਤ ਸਿੰਘ ਬੇਦੀ

Published

on

 

ਏਅਰਪੋਰਟ ਰੋਡ ਤੇ ਫਲਾਈਓਵਰ ਬਣਾਉਣ ਦੀ ਮੰਗ ਕੀਤੀ

ਐਸ ਏ ਐਸ ਨਗਰ, 8 ਸਤੰਬਰ (ਸ.ਬ.) ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਹੈ ਕਿ ਸ਼ਹਿਰ ਦੇ ਬੁਨਿਆਦੀ ਢਾਂਚੇ ਦੀ ਬੇਹਾਲ ਹਾਲਤ ਨੂੰ ਸੁਧਾਰਨ ਲਈ ਜੇਕਰ ਤੁਰੰਤ ਵੱਡੇ ਪੱਧਰ ਤੇ ਕਦਮ ਨਾ ਚੁੱਕੇ ਗਏ ਤਾਂ ਮੁਹਾਲੀ ਦਾ ਇੰਫਰਾਸਟ੍ਰਕਚਰ ਪੂਰੀ ਤਰ੍ਹਾਂ ਢਹਿ ਜਾਵੇਗਾ ਅਤੇ ਸ਼ਹਿਰ ਦੇ ਵਾਸੀਆਂ ਨੂੰ ਬੇਹੱਦ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ। ਉਹਨਾਂ ਇਸ ਸੰਬੰਧੀ ਗ੍ਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਦੇ ਮੁਖ ਪ੍ਰਸ਼ਾਸਕ ਨੂੰ ਪੱਤਰ ਲਿਖ ਮੰਗ ਕੀਤੀ ਹੈ ਕਿ ਗਮਾਡਾ ਵਲੋਂ ਨਗਰ ਨਿਗਮ ਨੂੰ ਤੁਰੰਤ 10 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਜਾਵੇ। ਉਹਨਾਂ ਲਿਖਿਆ ਹੈ ਕਿ ਇਹ ਫੰਡ ਜੰਗੀ ਪੱਧਰ ਤੇ ਸੜਕਾਂ ਦੀ ਮੁਰੰਮਤ, ਸੀਵਰੇਜ ਲਾਈਨਾਂ ਦੀ ਬਦਲੀ ਅਤੇ ਪਾਣੀ ਦੀ ਨਿਕਾਸੀ ਲਈ ਖਰਚ ਕੀਤੇ ਜਾਣੇ ਜਰੂਰੀ ਹਨ। ਉਹਨਾਂ ਲਿਖਿਆ ਹੈ ਕਿ ਜੇਕਰ ਫੌਰੀ ਵਿੱਤੀ ਸਹਾਇਤਾ ਨਾ ਮਿਲੀ ਤਾਂ ਹਾਲਾਤ ਹੋਰ ਬੇਕਾਬੂ ਹੋ ਜਾਣਗੇ।

ਸ੍ਰੀ ਬੇਦੀ ਨੇ ਲਿਖਿਆ ਹੈ ਕਿ ਬੀਤੇ ਦਿਨਾਂ ਦੌਰਾਨ ਹੋਈ ਭਾਰੀ ਬਾਰਿਸ਼ ਨੇ ਮੁਹਾਲੀ ਦੀਆਂ ਮੁੱਖ ਸੜਕਾਂ ਨੂੰ ਵੱਡੇ ਖੱਡਿਆਂ ਵਿੱਚ ਬਦਲ ਦਿੱਤਾ ਹੈ। ਲਗਭਗ ਹਰ ਸੜਕ ਤੇ ਖਤਰਨਾਕ ਖੱਡੇ ਬਣ ਗਏ ਹਨ। ਇਸ ਨਾਲ ਨਾ ਸਿਰਫ਼ ਟ੍ਰੈਫਿਕ ਪ੍ਰਭਾਵਿਤ ਹੋਇਆ ਹੈ, ਬਲਕਿ ਲੋਕਾਂ ਦੀ ਜਾਨ-ਮਾਲ ਨੂੰ ਵੀ ਖਤਰਾ ਪੈਦਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਸੜਕਾਂ ਹੀ ਨਹੀਂ, ਬਲਕਿ ਸੀਵਰੇਜ ਅਤੇ ਡ੍ਰੇਨਜ਼ ਸਿਸਟਮ ਵੀ ਕਈ ਥਾਵਾਂ ਤੇ ਪੂਰੀ ਤਰ੍ਹਾਂ ਢਹਿ ਗਏ ਹਨ। ਪਾਣੀ ਦੀ ਨਿਕਾਸੀ ਰੁਕ ਜਾਣ ਕਾਰਨ ਵੱਡੇ ਪੱਧਰ ਤੇ ਪਾਣੀ ਖੜਾ ਹੋ ਰਿਹਾ ਹੈ, ਜਿਸ ਨਾਲ ਬਿਮਾਰੀਆਂ ਦਾ ਖਤਰਾ ਵੱਧ ਗਿਆ ਹੈ ਅਤੇ ਲੋਕਾਂ ਦੀ ਰੋਜ਼ਮਰਾ ਜ਼ਿੰਦਗੀ ਬਹੁਤ ਪ੍ਰਭਾਵਿਤ ਹੋ ਰਹੀ ਹੈ।

ਸz. ਬੇਦੀ ਨੇ ਆਪਣੀ ਚਿੱਠੀ ਵਿੱਚ ਏਅਰਪੋਰਟ ਰੋਡ ਉੱਤੇ ਲੱਗਦੇ ਟਰੈਫਿਕ ਜਾਮ ਦੀ ਸਮੱਸਿਆ ਦਾ ਜਿਕਰ ਕਰਦਿਆਂ ਲਿਖਿਆ ਹੈ ਕਿ ਇਸ ਸਮੇਂ ਪੰਜਾਬ ਪਾਸੇ ਤੋਂ ਏਅਰਪੋਰਟ ਤੱਕ ਪਹੁੰਚਣ ਲਈ ਲੋਕਾਂ ਨੂੰ ਇੱਕ ਘੰਟੇ ਤੋਂ ਵੱਧ ਸਮਾਂ ਲੱਗਦਾ ਹੈ ਜਿਸਦਾ ਕਾਰਨ ਬੇਹਿਸਾਬ ਟ੍ਰੈਫਿਕ ਲਾਈਟਾਂ ਅਤੇ ਬੇਹਿਸਾਬ ਟਰੈਫਿਕ ਹੈ। ਉਨ੍ਹਾਂ ਸੁਝਾਅ ਦਿੱਤਾ ਕਿ ਜੇਕਰ ਮਹੱਤਵਪੂਰਨ ਕਟਾਂ ਤੇ ਫਲਾਈਓਵਰ ਜਾਂ ਅੰਡਰਪਾਸ ਬਣਾਏ ਜਾਣ ਤਾਂ ਜਾਮ ਦੀ ਸਮੱਸਿਆ ਵੱਡੇ ਪੱਧਰ ਤੇ ਹੱਲ ਹੋ ਸਕਦੀ ਹੈ। ਇਸ ਨਾਲ ਨਾ ਸਿਰਫ਼ ਲੋਕਾਂ ਦਾ ਸਮਾਂ ਅਤੇ ਪੈਸਾ ਬਚੇਗਾ, ਬਲਕਿ ਮੁਹਾਲੀ ਦੀ ਛਵੀ ਵੀ ਇੱਕ ਆਧੁਨਿਕ ਤੇ ਯੋਜਨਾਬੱਧ ਸ਼ਹਿਰ ਵਜੋਂ ਉਭਰੇਗੀ।

ਉਨ੍ਹਾਂ ਗਮਾਡਾ ਮੁਖੀ ਤੋਂ ਮੰਗ ਕੀਤੀ ਹੈ ਕਿ ਇਹਨਾਂ ਮੁੱਦਿਆਂ ਨੂੰ ਤਰਜੀਹੀ ਅਧਾਰ ਤੇ ਹੱਲ ਕੀਤਾ ਜਾਵੇ ਅਤੇ ਲੋਕਾਂ ਨੂੰ ਤੁਰੰਤ ਰਾਹਤ ਪ੍ਰਦਾਨ ਕੀਤੀ ਜਾਵੇ।

 

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending