Connect with us

Mohali

ਮੁਹਾਲੀ ਪੁਲੀਸ ਵੱਲੋਂ ਫਾਇਰਿੰਗ ਕਰਕੇ ਫਿਰੌਤੀਆਂ ਵਸੂਲਣ ਵਾਲੇ ਗਿਰੋਹ ਦਾ ਪਰਦਾਫਾਸ਼

Published

on

ਫਾਇਰਿੰਗ ਕਰਨ ਵਾਲੇ 2 ਵਿਅਕਤੀ ਗ੍ਰਿਫ਼ਤਾਰ, 2 ਹਥਿਆਰ ਅਤੇ 1 ਵਾਹਨ ਬ੍ਰਾਮਦ

ਐਸ ਏ ਐਸ ਨਗਰ, 9 ਸਤੰਬਰ (ਸ.ਬ.) ਮੁਹਾਲੀ ਪੁਲੀਸ ਵੱਲੋਂ ਫਾਇਰਿੰਗ ਕਰਕੇ ਫਿਰੌਤੀਆਂ ਵਸੂਲਣ ਵਾਲੇ ਗਿਰੋਹ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕਰਦਿਆਂ ਫਾਇਰਿੰਗ ਕਰਨ ਵਾਲੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਕਾਬੂ ਕੀਤੇ ਗਏ ਵਿਅਕਤੀਆਂ ਤੋਂ 2 ਹਥਿਆਰ ਅਤੇ 1 ਵਾਹਨ ਵੀ ਬਰਾਮਦ ਕੀਤੇ ਗਏ ਹਨ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ ਐਸ ਪੀ ਹਰਮਨਦੀਪ ਸਿੰਘ ਹਾਂਸ ਨੇ ਅੱਜ ਇੱਕ ਪੱਤਰਕਾਰ ਸੰਮੇਲਨ ਦੌਰਾਨ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਡੀ.ਆਈ.ਜੀ ਰੂਪਨਗਰ ਰੇਂਜ, ਸ. ਹਰਚਰਨ ਸਿੰਘ ਭੁੱਲਰ, ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਜ਼ਿਲ੍ਹਾ ਪੁਲੀਸ ਵੱਲੋਂ, ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਦੌਰਾਨ ਕਾਬੂ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਡੀ ਐਸ ਪੀ, ਡੇਰਾਬੱਸੀ ਬਿਕਰਮਜੀਤ ਸਿੰਘ ਬਰਾੜ ਦੀਆਂ ਟੀਮਾਂ ਵੱਲੋਂ ਫਿਰੌਤੀ ਮੰਗਣ ਦੀ ਨੀਅਤ ਨਾਲ ਅਮਨ ਹੋਟਲ ਗੁਲਾਬਗੜ੍ਹ ਰੋਡ ਡੇਰਾਬੱਸੀ ਤੇ ਬੀਤੀ 1 ਸਤੰਬਰ ਨੂੰ ਰਾਤ ਸਮੇਂ ਫਾਇਰਿੰਗ ਕਰਨ ਵਾਲੇ 2 ਵਿਅਕਤੀਆ ਨੂੰ ਗ੍ਰਿਫ਼ਤਾਰ ਕਰਕੇ, ਉਨ੍ਹਾਂ ਤੋਂ ਵਾਰਦਾਤ ਵਿੱਚ ਵਰਤੇ 2 ਪਿਸਤੌਲ ਸਮੇਤ 4 ਮੈਗਜੀਨ ਅਤੇ ਵਾਰਦਾਤ ਵਿੱਚ ਵਰਤੀ ਹਾਂਡਾ ਐਕਟੀਵਾ ਬ੍ਰਾਮਦ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ।

ਜ਼ਿਲ੍ਹਾ ਪੁਲੀਸ ਮੁਖੀ ਹਰਮਨਦੀਪ ਹਾਂਸ ਨੇ ਦੱਸਿਆ ਕਿ ਬੀਤੀ 1 ਸਤੰਬਰ ਨੂੰ ਗੁਲਾਬਗੜ੍ਹ ਰੋਡ, ਡੇਰਾਬੱਸੀ ਵਿਖੇ ਅਮਨ ਹੋਟਲ ਉਤੇ ਰਾਤ ਕਰੀਬ 2 ਵਜੇ ਤੜਕਸਾਰ ਫਾਇਰਿੰਗ ਦੀ ਘਟਨਾ ਵਾਪਰੀ ਸੀ, ਜਿਸ ਤੇ ਥਾਣਾ ਡੇਰਾਬੱਸੀ ਦੀ ਪੁਲੀਸ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਅਮਨ ਹੋਟਲ ਦੇ ਮਾਲਕ ਕਰਨ ਕੁਮਾਰ ਵਾਸੀ ਰੋਜ਼ਵੁੱਡ ਅਸਟੇਟ ਜੀ.ਬੀ.ਪੀ, ਰੋਡ ਗੁਲਾਬਗੜ੍ਹ ਦੇ ਬਿਆਨ ਤੇ ਬੀ.ਐਨ.ਐਸ ਦੀ ਘਾਰਾ 308(4) ਅਤੇ ਅਸਲਾ ਐਕਟ ਦੀ ਘਾਰਾ 25 ਤਹਿਤ ਮਾਮਲਾ ਦਰਜ ਕੀਤਾ ਸੀ।

ਉਹਨਾਂ ਕਿਹਾ ਕਿ ਫਾਇਰਿੰਗ ਦੀ ਇਸ ਘਟਨਾ ਦੀ ਗੰਭੀਰਤਾ ਦੇ ਮੱਦੇਨਜ਼ਰ ਉਨ੍ਹਾਂ ਵੱਲੋਂ ਸਥਾਨਕ ਪੁਲੀਸ ਤੋਂ ਇਲਾਵਾ ਇੰਚਾਰਜ ਐਂਟੀ ਨਾਰਕੋਟਿਕਸ ਸੈਲ, ਐਸ.ਏ.ਐਸ ਨਗਰ ਮੁਬਾਰਿਕਪੁਰ ਅਤੇ ਇੰਚਾਰਜ ਸਪੈਸ਼ਲ ਸੈਲ, ਮੁਹਾਲੀ ਦੀਆਂ ਅੱਡ-ਅੱਡ ਟੀਮਾਂ ਬਣਾ ਕੇ ਇਨ੍ਹਾਂ ਟੀਮਾਂ ਨੂੰ ਐਸ ਪੀ ਜਾਂਚ, ਐਸ ਪੀ ਆਪਰੇਸ਼ਨਜ ਅਤੇ ਡੀ ਐਸ ਪੀ ਡੇਰਾਬੱਸੀ ਦੀ ਅਗਵਾਈ ਵਿੱਚ ਅੱਡ-ਅੱਡ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਸਨ। ਇਨ੍ਹਾਂ ਟੀਮਾਂ ਵੱਲੋਂ ਤੁਰੰਤ ਮੌਕੇ ਦਾ ਅਧਿਐਨ ਕਰਕੇ, ਮੌਕੇ ਤੇ ਮੌਜੂਦ ਸਬੂਤਾਂ ਦਾ ਨਿਰੀਖਣ ਕੀਤਾ ਗਿਆ ਅਤੇ ਵਿਗਿਆਨਿਕ ਢੰਗ ਨਾਲ ਤਫਤੀਸ਼ ਨੂੰ ਅੱਗੇ ਵਧਾਇਆ ਗਿਆ। ਇਸ ਦੌਰਾਨ ਟੈਕਨੀਕਲ ਅਤੇ ਇਲੈਕਟਰੋਨਿਕ ਸਾਧਨਾਂ ਦੀ ਵਰਤੋਂ ਕਰਕੇ ਹੋਰ ਸਬੂਤ ਇਕੱਤਰ ਕੀਤੇ ਗਏ ਅਤੇ ਫਿਰ ਸਬੂਤ ਦਾ ਸਥਾਨਕ ਖੁਫੀਆ ਤੰਤਰ ਤੋਂ ਮਿਲੀਆਂ ਇਤਲਾਹਾਂ ਨਾਲ ਮਿਲਾਨ ਕੀਤਾ ਗਿਆ। ਉਹਨਾਂ ਕਿਹਾ ਕਿ ਦੋਹਾਂ ਤਰ੍ਹਾਂ ਦੇ ਸਬੂਤਾਂ ਤੇ ਸੂਚਨਾਵਾਂ ਨੂੰ ਮਿਲਾ ਕੇ ਇਸ ਵਾਰਦਾਤ ਦਾ ਸੁਰਾਗ ਲਗਾਇਆ ਗਿਆ ਅਤੇ ਵਾਰਦਾਤ ਵਿੱਚ ਸ਼ਾਮਲ ਦੋਹਾਂ ਆਰੋਪੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਐਸ.ਐਸ.ਪੀ ਨੇ ਦੱਸਿਆ ਕਿ ਐਂਟੀ ਨਾਰਕੋਟਿਸ ਸੈਲ ਤੇ ਸਪੈਸ਼ਲ ਸੈਲ, ਮੁਹਾਲੀ ਦੀਆਂ ਟੀਮਾਂ ਨੇ ਵਿਗਿਆਨਕ ਤਰੀਕਿਆ ਨਾਲ ਤਫਤੀਸ਼ ਅਤੇ ਖ਼ੁਫ਼ੀਆ ਅਪਰੇਸ਼ਨ ਕਰਕੇ ਇਸ ਗਿਰੋਹ ਦਾ ਸੁਰਾਗ ਲਗਾਇਆ ਜੋ ਪਿੰਡ ਬਾਕਰਪੁਰ ਅਤੇ ਪਿੰਡ ਮਟਰਾਂ (ਥਾਣਾ ਐਰੋਸਿਟੀ) ਤੋਂ ਸੰਚਾਲਨ ਕਰ ਰਿਹਾ ਸੀ। ਜਿਉਂ ਹੀ ਪੁਲੀਸ ਨੇ ਇਨ੍ਹਾਂ ਇਲਾਕਿਆਂ ਵਿੱਚ ਛਾਪੇਮਾਰੀ ਸ਼ੁਰੂ ਕੀਤੀ ਤਾਂ ਮੁਲਜਮ ਆਪਣੇ ਟਿਕਾਣਿਆਂ ਤੋਂ ਫਰਾਰ ਹੋ ਗਏ। ਜਿਨ੍ਹਾਂ ਦਾ ਪਿੱਛਾ ਕਰਕੇ ਵਾਰਦਾਤ ਸਮੇਂ ਹਾਂਡਾ ਐਕਟਿਵਾ ਸਕੂਟੀ ਚਲਾ ਰਹੇ ਨਵਜੋਤ ਸਿੰਘ ਉਰਫ ਸੈਂਟੀ ਵਾਸੀ ਪਿੰਡ ਮਟਰਾਂ ਥਾਣਾ ਐਰੋਸਿਟੀ ਨੂੰ ਪਿੰਡ ਮੌਲੀ ਸੈਕਟਰ 80, ਮੁਹਾਲੀ ਤੋਂ ਅਤੇ ਫਾਇਰਿੰਗ ਕਰਨ ਵਾਲੇ ਦੋਸ਼ੀ ਅਮਨਦੀਪ ਸਿੰਘ ਉਰਫ ਅਮਨਾ ਵਾਸੀ ਪਿੰਡ ਪੱਤੋਂ ਥਾਣਾ ਸੋਹਾਣਾ ਨੂੰ ਪਿੰਡ ਸੁਲਤਾਨਪੁਰ ਨੇੜੇ ਬਰਵਾਲਾ ਤੋਂ ਗ੍ਰਿਫਤਾਰ ਕੀਤਾ। ਉਹਨਾਂ ਦੱਸਿਆ ਕਿ ਦੋਹਾਂ ਆਰੋਪੀਆਂ ਦੀ ਨਿਸ਼ਾਨਦੇਹੀ ਤੇ ਵਾਰਦਾਤ ਵਿੱਚ ਵਰਤੇ ਦੋ ਪਿਸਟਲ 7.65 ਐਮ.ਐਮ ਸਮੇਤ 4 ਮੈਗਜੀਨ ਅਤੇ ਹਾਂਡਾ ਐਕਟਿਵਾ ਬ੍ਰਾਮਦ ਕਰ ਲਏ ਹਨ। ਮੁਲਜਮਾਂ ਦਾ ਇਕ ਸਾਥੀ ਅਨੀਕੇਤ ਸਿੰਘ ਵਾਸੀ ਪਿੰਡ ਬਾਕਰਪੁਰ ਫਰਾਰ ਹੈ, ਜਿਸ ਦੀ ਤਲਾਸ਼ ਜਾਰੀ ਹੈ।

ਉਹਨਾਂ ਦੱਸਿਆ ਕਿ ਨਵਜੋਤ ਸਿੰਘ ਉਰਫ ਸੈਂਟੀ ਨਸ਼ੇ ਕਰਨ ਦਾ ਆਦੀ ਹੈ। ਦੋਵੇ ਮੁਲਜਮਾਂ ਖਿਲਾਫ ਮੁਕੱਦਮੇ ਦਰਜ ਹਨਅਤੇ ਇਹ ਦੋਵੇ ਜਮਾਨਤ ਤੇ ਹਨ। ਅਮਨਦੀਪ ਸਿੰਘ ਉਰਫ ਅਮਨਾ ਨੇ ਵਾਰਦਾਤ ਕਰਨ ਤੋਂ ਪਹਿਲਾਂ ਆਪਣੀ ਦਾਹੜੀ ਕੇਸ ਕਟਵਾ ਲਏ ਸਨ ਤਾਂ ਕਿ ਇਸਦੀ ਸ਼ਨਾਖਤ ਨਾ ਹੋ ਸਕੇ।

ਉਹਨਾਂ ਦੱਸਿਆ ਕਿ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਅਮਨ ਹੋਟਲ ਵਾਲਿਆ ਨੂੰ ਕਾਫੀ ਸਮਾਂ ਪਹਿਲਾਂ ਕਿਸੇ ਨਾਮਲੂਮ ਸਖ਼ਸ਼ ਨੇ ਵਿਦੇਸ਼ੀ ਫੋਨ ਤੋਂ ਧਮਕੀ ਭਰੀ ਕਾਲ ਕਰਕੇ ਫਿਰੌਤੀ ਦੀ ਮੰਗ ਕੀਤੀ ਸੀ ਜਿਸ ਨੂੰ ਇਨ੍ਹਾਂ ਵੱਲੋਂ ਅਣਗੌਲਿਆਂ ਕਰ ਦਿੱਤਾ ਗਿਆ ਸੀ ਅਤੇ ਇਹ ਕਾਰੋਬਾਰੀ ਨਿਸ਼ਚਿੰਤ ਹੋ ਕੇ ਆਪਣਾ ਕਾਰੋਬਾਰ ਕਰ ਰਹੇ ਸਨ, ਪਰ ਫਾਇਰਿੰਗ ਦੀ ਘਟਨਾ ਨੇ ਉਹਨਾਂ ਅੰਦਰ ਸਹਿਮ ਪੈਦਾ ਕਰ ਦਿੱਤਾ ਸੀ ਅਤੇ ਮੁਹਾਲੀ ਪੁਲੀਸ ਵੱਲੋ 8 ਦਿਨਾਂ ਦੇ ਅੰਦਰ ਅੰਦਰ ਮਾਮਲੇ ਨੂੰ ਸੁਲਝਾ ਕੇ ਭਰੋਸਾ ਪੈਦਾ ਕੀਤਾ ਗਿਆ ਹੈ।

 

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending