Connect with us

Punjab

ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 100 ਪ੍ਰਤੀਸ਼ਤ ਸੜਕੀ ਸੰਪਰਕ ਕਾਇਮ, ਬਿਜਲੀ ਤੇ ਪਾਣੀ ਦੀ ਸਪਲਾਈ ਮੁੜ ਬਹਾਲ : ਹਰਜੋਤ ਸਿੰਘ ਬੈਂਸ

Published

on

ਰੈਵਨਿਊ ਅਧਿਕਾਰੀਆਂ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਖਾਸ ਗਿਰਦਾਵਰੀ ਦਾ ਕੰਮ ਜਾਰੀ

ਨੰਗਲ, 10 ਸਤੰਬਰ (ਸ.ਬ.) ਪੰਜਾਬ ਦੇ ਸਿੱਖਿਆ ਅਤੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਦੱਸਿਆ ਕਿ ਉਨ੍ਹਾਂ ਦੇ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ 100 ਪ੍ਰਤੀਸ਼ਤ ਸੜਕੀ ਸੰਪਰਕ, ਬਿਜਲੀ ਸਪਲਾਈ ਅਤੇ ਪਾਣੀ ਸਪਲਾਈ ਮੁੜ ਬਹਾਲ ਕਰ ਦਿੱਤੀ ਗਈ ਹੈ, ਤਾਂ ਜੋ ਪਿੰਡ ਵਾਸੀਆਂ ਨੂੰ ਰਾਹਤ ਮਿਲ ਸਕੇ। ਉਨ੍ਹਾਂ ਦੱਸਿਆ ਕਿ ਸਿੰਘਪੁਰ-ਪਲਾਸੀ ਦੇ ਵਾਸੀ ਹੁਣ ਹੜ੍ਹ ਦੇ ਪਾਣੀਆਂ ਦੇ ਘਟਣ ਤੋਂ ਬਾਅਦ ਰਾਹਤ ਕੈਂਪਾਂ ਤੋਂ ਆਪਣੇ ਘਰਾਂ ਵਾਪਸ ਜਾਣ ਲੱਗ ਪਏ ਹਨ।

ਸ. ਬੈਂਸ ਨੇ ਕਿਹਾ ਕਿ ਹਰਸਾ ਬੇਲਾ, ਪੱਤੀ ਦੂਲਚੀ ਅਤੇ ਬੇਲਾ ਸ਼ਿਵ ਸਿੰਘ ਵਰਗੇ ਪਿੰਡ, ਜੋ ਹੜ੍ਹ ਦੇ ਪਾਣੀ ਕਾਰਨ ਕੱਟ ਗਏ ਸਨ, ਮੁੜ ਜੋੜੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੱਲ੍ਹ 90 ਪ੍ਰਤੀਸ਼ਤ ਕੰਮ ਮੁਕੰਮਲ ਕਰ ਲਿਆ ਗਿਆ ਸੀ ਪਰ ਕੁਝ ਮਕੈਨਿਕਲ ਰੁਕਾਵਟਾਂ ਕਰਕੇ ਦੇਰ ਹੋ ਗਈ ਪਰ ਇਹ ਕੰਮ ਅੱਜ ਕੁਝ ਘੰਟਿਆਂ ਵਿੱਚ ਪੂਰਾ ਹੋ ਜਾਵੇਗਾ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਿੰਘਪੁਰ-ਪਲਾਸੀ ਦੇ ਘਰਾਂ ਵਿੱਚ ਵਿਆਪਕ ਤੌਰ ਤੇ ਫਾਗਿੰਗ ਤੇ ਦਵਾਈ ਦਾ ਛਿੜਕਾਅ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਸਾਫ ਸੁਥਰਾ ਮਾਹੌਲ ਦੇਣ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ 100 ਪ੍ਰਤੀਸ਼ਤ ਬਿਜਲੀ ਸਪਲਾਈ ਮੁੜ ਚਾਲੂ ਕਰ ਦਿੱਤੀ ਗਈ ਹੈ, ਬਿਜਲੀ ਦੇ ਖੰਭੇ, ਤਾਰਾਂ ਤੇ ਟਰਾਂਸਫਾਰਮਰ ਠੀਕ ਕਰਕੇ ਚਾਲੂ ਕੀਤੇ ਗਏ ਹਨ। ਇਸੇ ਤਰ੍ਹਾਂ, 100 ਪ੍ਰਤੀਸ਼ਤ ਪਾਣੀ ਸਪਲਾਈ ਵੀ ਮੁੜ ਬਹਾਲ ਹੋ ਚੁੱਕੀ ਹੈ, ਜਿਸ ਲਈ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੇ ਐਨ. ਡੀ. ਆਰ.ਐਫ ਦੀਆਂ ਕਿਸ਼ਤੀਆਂ ਦੀ ਸਹਾਇਤਾ ਨਾਲ ਪਾਈਪ ਲਾਈਨਾਂ ਨੂੰ ਮੁੜ ਜੋੜਿਆ।

ਉਹਨਾਂ ਦੱਸਿਆ ਕਿ ਬੇਲਾ ਧਿਆਨੀ ਦਾ ਟੁੱਟਿਆ ਲੱਕੜ ਦਾ ਪੁੱਲ ਹੁਣ ਮਜ਼ਬੂਤ ਮੋਟਰਯੋਗ ਪੁੱਲ ਵਿੱਚ ਤਬਦੀਲ ਕੀਤਾ ਜਾਵੇਗਾ, ਜਿਸ ਨਾਲ ਲੰਬੇ ਸਮੇਂ ਲਈ ਸੁਰੱਖਿਆ ਅਤੇ ਬਿਹਤਰ ਸੰਪਰਕ ਯਕੀਨੀ ਹੋਵੇਗਾ। ਉਨ੍ਹਾਂ ਦੱਸਿਆ ਕਿ ਰੈਵੇਨਿਊ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਤੇਜ਼ੀ ਨਾਲ ਖਾਸ ਗਿਰਦਾਵਰੀ ਦਾ ਕੰਮ ਕੀਤਾ ਜਾ ਰਿਹਾ ਹੈ, ਜੋ ਆਉਂਦੇ ਦਿਨਾਂ ਵਿੱਚ ਮੁਕੰਮਲ ਹੋ ਜਾਵੇਗਾ। ਇਸ ਦੀ ਰਿਪੋਰਟ ਸਰਕਾਰ ਨੂੰ ਭੇਜ ਕੇ ਪ੍ਰਭਾਵਿਤ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ।

ਉਹਨਾਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਡਾਕਟਰੀ ਟੀਮਾਂ ਅਤੇ ਪਸ਼ੂ ਪਾਲਣ ਵਿਭਾਗ ਵੀ ਲਗਾਤਾਰ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮੁਫ਼ਤ ਡਾਕਟਰੀ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਜਦਕਿ ਪਸ਼ੂਆਂ ਲਈ ਖ਼ਾਸ ਟੀਕਾਕਰਨ ਮੁਹਿੰਮ ਵੀ ਚਲਾਈ ਜਾ ਰਹੀ ਹੈ। ਪਸ਼ੂਆਂ ਦੀ ਸੰਭਾਲ ਲਈ 10 ਟਰੱਕ ਚਾਰਾ ਪਹਿਲਾਂ ਹੀ ਵੰਡਿਆ ਜਾ ਚੁੱਕਾ ਹੈ, ਜਦਕਿ ਪ੍ਰਭਾਵਿਤ ਪਰਿਵਾਰਾਂ ਲਈ ਖਾਣ-ਪੀਣ ਸਮੇਤ ਹੋਰ ਜ਼ਰੂਰੀ ਚੀਜ਼ਾਂ ਦੀ ਸਪਲਾਈ ਨਿਯਮਿਤ ਤੌਰ ਤੇ ਕੀਤੀ ਜਾ ਰਹੀ ਹੈ।

Continue Reading

Chandigarh

ਰਾਹੁਲ ਗਾਂਧੀ ਤੋਂ ਬਾਅਦ ਹੁਣ ਪ੍ਰਿਅੰਕਾ ਗਾਂਧੀ ਵਲੋਂ ਕੀਤਾ ਜਾਵੇਗਾ ਪੰਜਾਬ ਦਾ ਦੌਰਾ

Published

on

By

ਦੋਆਬਾ ਖੇਤਰ ਵਿੱਚ ਰੈਲੀ ਨੂੰ ਸੰਬੋਧਨ ਕਰਨਗੇ ਪ੍ਰਿਅੰਕਾ ਗਾਂਧੀ

ਚੰਡੀਗੜ੍ਹ, 7 ਨਵੰਬਰ (ਸ.ਬ.) ਕਾਂਗਰਸ ਪਾਰਟੀ ਨੇ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਸੰਗਰੂਰ ਵਿੱਚ ਰਾਹੁਲ ਗਾਂਧੀ ਦੀ ‘ਇਨਸਾਫ਼ ਰੈਲੀ’ ਤੋਂ ਬਾਅਦ, ਹੁਣ ਪ੍ਰਿਅੰਕਾ ਗਾਂਧੀ ਵੀ ਸੂਬੇ ਦਾ ਦੌਰਾ ਕਰਨ ਆ ਰਹੇ ਹਨ। ਪ੍ਰਿਅੰਕਾ ਗਾਂਧੀ ਦੋਆਬਾ ਖੇਤਰ ਵਿੱਚ ਇੱਕ ਰੈਲੀ ਕਰਨਗੇ। ਇਸ ਸਮਾਗਮ ਦੀ ਮਿਤੀ ਅਤੇ ਸਥਾਨ ਬਾਰੇ ਫ਼ੈਸਲਾ ਅਜੇ ਲਿਆ ਜਾ ਰਿਹਾ ਹੈ। ਪਾਰਟੀ ਸੂਤਰਾਂ ਅਨੁਸਾਰ, ਉਨ੍ਹਾਂ ਦੇ ਪੰਜਾਬ ਦੌਰੇ ਦਾ ਪ੍ਰੋਗਰਾਮ ਨਵੰਬਰ ਦੇ ਤੀਜੇ ਹਫ਼ਤੇ ਤੋਂ ਬਾਅਦ ਕਿਸੇ ਵੀ ਸਮੇਂ ਜਾਰੀ ਕੀਤਾ ਜਾ ਸਕਦਾ ਹੈ।

ਮੰਨਿਆ ਜਾ ਰਿਹਾ ਹੈ ਕਿ ਪ੍ਰਿਅੰਕਾ ਗਾਂਧੀ ਦਾ ਇਹ ਦੌਰਾ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਵੱਲੋਂ ਤਿਆਰ ਕੀਤੀ ਗਈ ਰਣਨੀਤੀ ਵਜੋਂ ਆਯੋਜਿਤ ਕੀਤਾ ਜਾ ਰਿਹਾ ਹੈ। ਉਹ ਚਾਹੁੰਦੇ ਹਨ ਕਿ ਪਾਰਟੀ ਵਰਕਰਾਂ ਦਾ ਉਤਸ਼ਾਹ ਬਣਿਆ ਰਹੇ ਅਤੇ ਸੀਨੀਅਰ ਆਗੂ ਇੱਕੋ ਮੰਚ ਤੇ ਇਕੱਠੇ ਨਜ਼ਰ ਆਉਣ, ਜਿਸ ਲਈ ਉਹ ਚਾਹੁੰਦੇ ਹਨ ਕਿ ਕੇਂਦਰੀ ਆਗੂ ਅਕਸਰ ਪੰਜਾਬ ਦਾ ਦੌਰਾ ਕਰਦੇ ਰਹਿਣ। ਇਸ ਸੰਬੰਧੀ ਜਦੋਂ ਪਾਇਲਟ ਨੇ ਪ੍ਰਿਅੰਕਾ ਗਾਂਧੀ ਨੂੰ ਪੰਜਾਬ ਆਉਣ ਦੀ ਬੇਨਤੀ ਕੀਤੀ, ਤਾਂ ਉਨ੍ਹਾਂ ਨੇ ਇਸ ਲਈ ਸਹਿਮਤੀ ਦੇ ਦਿੱਤੀ। ਹਾਲਾਂਕਿ ਨਵੰਬਰ ਦੇ ਪੂਰੇ ਮਹੀਨੇ ਦੌਰਾਨ ਉੱਤਰ ਪ੍ਰਦੇਸ਼ ਵਿੱਚ ਉਨ੍ਹਾਂ ਦੇ ਪ੍ਰੋਗਰਾਮਾਂ ਦੀ ਰੁਝੇਵੇਂ ਭਰੀ ਸੂਚੀ ਹੈ, ਫਿਰ ਵੀ ਉਹ ਇਸ ਵਿੱਚੋਂ ਸਮਾਂ ਕੱਢ ਕੇ ਪੰਜਾਬ ਦਾ ਦੌਰਾ ਕਰਨਗੇ।

ਇਸਦੇ ਨਾਲ ਹੀ ਇਹ ਵੀ ਖਬਰ ਹੈ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਤੋਂ ਬਾਅਦ, ਕਾਂਗਰਸ ਵਲੋਂ ਵੀ ਆਪਣੇ 50 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਜਾ ਸਕਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਹਾਈਕਮਾਂਡ ਇੱਕ ਅਜਿਹੀ ਰਣਨੀਤੀ ਤੇ ਕੰਮ ਕਰ ਰਹੀ ਹੈ ਜਿਸ ਤਹਿਤ ਉਮੀਦਵਾਰਾਂ ਦਾ ਐਲਾਨ ਕਾਫ਼ੀ ਪਹਿਲਾਂ ਕਰ ਦਿੱਤਾ ਜਾਵੇ, ਤਾਂ ਜੋ ਉਨ੍ਹਾਂ ਕੋਲ ਆਪਣੇ ਸਬੰਧਤ ਹਲਕਿਆਂ ਵਿੱਚ ਚੋਣ ਪ੍ਰਚਾਰ ਕਰਨ ਅਤੇ ਲੋਕਾਂ ਨਾਲ ਜੁੜਨ ਲਈ ਲੋੜੀਂਦਾ ਸਮਾਂ ਹੋਵੇ।

ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸੰਬੰਧੀ 1 ਨਵੰਬਰ ਨੂੰ ਦਿੱਲੀ ਵਿੱਚ ਮਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਦੀ ਮੌਜੂਦਗੀ ਵਿੱਚ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੀ ਇੱਕ ਮੀਟਿੰਗ ਆਯੋਜਿਤ ਕੀਤੀ ਗਈ ਸੀ, ਜਿਸ ਵਿੱਚ ਲਗਭਗ 50 ਸੀਟਾਂ ਲਈ ਸੰਭਾਵੀ ਉਮੀਦਵਾਰਾਂ ਬਾਰੇ ਚਰਚਾ ਕੀਤੀ ਗਈ, ਹਾਲਾਂਕਿ ਕਿਸੇ ਵੀ ਨਾਮ ਨੂੰ ਅੰਤਿਮ ਰੂਪ ਨਹੀਂ ਦਿੱਤਾ ਗਿਆ।

ਕਾਂਗਰਸ ਹਾਈ ਕਮਾਂਡ ਨੇ ਉਮੀਦਵਾਰਾਂ ਦੀ ਜਿੱਤ ਦੀ ਸੰਭਾਵਨਾ ਦਾ ਜਾਇਜ਼ਾ ਲੈਣ ਲਈ ਇੱਕ ਨਵਾਂ ਸਰਵੇਖਣ ਵੀ ਸ਼ੁਰੂ ਕੀਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਪਾਰਟੀ ਕੋਲ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ ਉਮੀਦਵਾਰ ਤਿਆਰ ਹਨ ਅਤੇ ਕਾਂਗਰਸ ਕਿਸੇ ਵੀ ਸਮੇਂ ਇਨ੍ਹਾਂ ਨਾਵਾਂ ਦਾ ਐਲਾਨ ਕਰ ਸਕਦੀ ਹੈ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Latest News

Trending