Connect with us

Chandigarh

ਅੰਮ੍ਰਿਤਸਰ ਪੁਲੀਸ ਵਲੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ 6 ਵਿਅਕਤੀ ਹਥਿਆਰਾਂ ਅਤੇ 5.75 ਲੱਖ ਰੁਪਏ ਸਮੇਤ ਗ੍ਰਿਫ਼ਤਾਰ

Published

on

 

ਆਪਣੇ ਵਿਦੇਸ਼ ਆਧਾਰਤ ਹੈਂਡਲਰਾਂ ਦੇ ਨਿਰਦੇਸ਼ਾਂ ਤੇ ਸਿੰਡੀਕੇਟ ਚਲਾ ਰਿਹਾ ਸੀ ਮਹਿਕਪ੍ਰੀਤ ਸਿੰਘ : ਡੀ ਜੀ ਪੀ ਗੌਰਵ ਯਾਦਵ

ਚੰਡੀਗੜ੍ਹ, 11 ਸਤੰਬਰ (ਸ.ਬ.) ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਸਰਹੱਦ ਪਾਰੋਂ ਸੰਗਠਿਤ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਛੇ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਛੇ ਆਧੁਨਿਕ ਹਥਿਆਰ ਅਤੇ 5.75 ਲੱਖ ਰੁਪਏ ਦੀ ਹਵਾਲਾ ਰਕਮ ਬਰਾਮਦ ਕੀਤੀ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਪਿੰਡ ਵਾਨ ਤਾਰਾ ਸਿੰਘ ਦੇ ਪ੍ਰਗਟ ਸਿੰਘ, ਅੰਮ੍ਰਿਤਸਰ ਦੇ ਗਲੀ ਪੰਜਾਬ ਸਿੰਘ ਦੇ ਅਜੈਬੀਰ ਸਿੰਘ ਉਰਫ਼ ਅਜੇ, ਅੰਮ੍ਰਿਤਸਰ ਦੇ ਪਾਲ ਐਵੇਨਿਊ ਦੇ ਕਰਨਬੀਰ ਸਿੰਘ ਉਰਫ਼ ਕਰਨ, ਅੰਮ੍ਰਿਤਸਰ ਦੇ ਪਾਲ ਐਵੇਨਿਊ ਦੇ ਸ਼੍ਰੀ ਰਾਮ, ਅੰਮ੍ਰਿਤਸਰ ਦੇ ਅਫਸਰ ਕਲੋਨੀ ਦੇ ਮਹਿਕਪ੍ਰੀਤ ਸਿੰਘ ਉਰਫ ਰੋਹਿਤ ਅਤੇ ਜਲੰਧਰ ਦੇ ਆਦਮਪੁਰ ਦੇ ਦਿਨੇਸ਼ ਕੁਮਾਰ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਇੱਕ 9 ਐਮ ਐਮ ਗਲੌਕ, ਤਿੰਨ .30 ਬੋਰ ਪੀ ਐਕਸ 5 ਪਿਸਤੌਲ, ਇੱਕ .32 ਬੋਰ ਅਤੇ .30 ਬੋਰ ਪਿਸਤੌਲ ਸ਼ਾਮਲ ਹਨ।

ਡੀ ਜੀ ਪੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਮੁਲਜ਼ਮ ਮਹਿਕਪ੍ਰੀਤ ਸਿੰਘ ਉਰਫ਼ ਰੋਹਿਤ ਵੱਲੋਂ ਸੋਸ਼ਲ ਮੀਡੀਆ ਰਾਹੀਂ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ਹੇਠ ਚਲਾਇਆ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਕਾਰਵਾਈ ਦੌਰਾਨ ਜਾਂਚ ਦੇ ਵੱਖ-ਵੱਖ ਪੜਾਵਾਂ ਤੇ ਕਈ ਬਰਾਮਦਗੀਆਂ ਹੋਈਆਂ ਹਨ। ਉਹਨਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਦੀ ਉਮੀਦ ਹੈ।

ਆਪ੍ਰੇਸ਼ਨ ਦੇ ਵੇਰਵਿਆਂ ਦਾ ਖੁਲਾਸਾ ਕਰਦਿਆਂ, ਪੁਲੀਸ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਇਸ ਮਾਮਲੇ ਵਿੱਚ ਪ੍ਰਗਟ ਸਿੰਘ ਨੂੰ ਸ਼ੁਰੂ ਵਿੱਚ ਦੋ ਹਥਿਆਰਾਂ ਨਾਲ ਗ੍ਰਿਫ਼ਤਾਰ ਕੀਤਾ ਗਿਆ ਸੀ, ਜੋ ਕਿ ਸਰਹੱਦ ਪਾਰ ਦੀਆਂ ਖੇਪਾਂ ਦਾ ਹਿੱਸਾ ਸਨ ਅਤੇ ਨੈੱਟਵਰਕ ਰਾਹੀਂ ਅੱਗੇ ਵੰਡੇ ਜਾਣੇ ਸਨ। ਉਹਨਾਂ ਦੱਸਿਆ ਕਿ ਜਾਂਚ ਦੌਰਾਨ ਗਿਰੋਹ ਦੇ ਹੋਰ ਮੈਂਬਰਾਂ ਅਜੈਬੀਰ, ਕਰਨਬੀਰ ਅਤੇ ਸ਼੍ਰੀ ਰਾਮ ਨੂੰ ਇੱਕ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਅਤੇ ਮਹਿਕਪ੍ਰੀਤ ਵਜੋਂ ਪਛਾਣੇ ਗਏ ਗਿਰੋਹ ਦੇ ਮੁੱਖ ਸਰਗਨਾ ਨੂੰ ਗੋਆ ਤੋਂ ਗ੍ਰਿਫ਼ਤਾਰ ਕੀਤਾ ਗਿਆ ਜਿਸਦੇ ਕਬਜ਼ੇ ਵਿੱਚੋਂ ਤਿੰਨ ਹਥਿਆਰ ਬਰਾਮਦ ਕੀਤੇ ਗਏ।

ਸz. ਭੁੱਲਰ ਨੇ ਕਿਹਾ ਕਿ ਜਾਂਚ ਵਿੱਚ ਪਾਇਆ ਗਿਆ ਹੈ ਕਿ ਹਥਿਆਰਾਂ ਦੀ ਤਸਕਰੀ ਦੇ ਵਪਾਰ ਦਾ ਪੈਸਾ ਹਵਾਲਾ ਨੈੱਟਵਰਕ ਰਾਹੀਂ ਭੇਜਿਆ ਗਿਆ ਸੀ ਜਿਸ ਵਿੱਚ ਦਿਨੇਸ਼ ਨੂੰ 5.75 ਲੱਖ ਰੁਪਏ ਹਵਾਲਾ ਰਾਸ਼ੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ।

Chandigarh

ਈ ਡੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ

Published

on

By

ਪੰਜ ਕਰੋੜ ਰੁਪਏ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਹੋਈ ਕਾਰਵਾਈ

ਚੰਡੀਗੜ੍ਹ, 17 ਅਕਤੂਬਰ (ਸ.ਬ.) ਪੰਜਾਬ ਵਿੱਚ ਤਬਾਦਲਿਆਂ ਨਾਲ ਸਬੰਧਤ 5 ਕਰੋੜ ਰੁਪਏ ਦੀ ਕਥਿਤ ਰਿਸ਼ਵਤ ਦੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਅਮਰਦੀਪ ਗਰੇਵਾਲ ਨੂੰ ਕੈਨੇਡਾ ਤੋਂ ਭਾਰਤ ਪਰਤਣ ਮਗਰੋਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਰੀਬੀ ਦੱਸਿਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਅਮਰਦੀਪ ਸਿੰਘ ਗਰੇਵਾਲ ਪੰਜਾਬੀ ਫ਼ਿਲਮ ਜਗਤ ਦੀ ਇੱਕ ਜਾਣੀ-ਪਛਾਣੀ ਹਸਤੀ ਹੈ ਅਤੇ ਉਹ ‘ਮੈਸਰਜ਼ ਈਸਟ ਸਨਸ਼ਾਈਨ ਪ੍ਰੋਡਕਸ਼ਨ ਪ੍ਰਾਈਵੇਟ ਲਿਮਟਿਡ’ ਨਾਲ ਜੁੜਿਆ ਹੋਇਆ ਹੈ। ਅਮਰਦੀਪ ਸਿੰਘ ਗਰੇਵਾਲ ਦੇ ਵਿਦੇਸ਼ਾਂ ਵਿੱਚ ਫ਼ਿਲਮ ਨਿਰਮਾਣ ਅਤੇ ਰਿਲੀਜ਼ ਨਾਲ ਸਬੰਧਿਤ ਕਾਰੋਬਾਰੀ ਸੰਪਰਕ ਹਨ ਅਤੇ ਉਹ ਕਈ ਪੰਜਾਬੀ ਫ਼ਿਲਮਾਂ ਨਾਲ ਜੁੜੇ ਰਹੇ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਮਾਮਲੇ ਵਿੱਚ ਗਰੇਵਾਲ ਨੂੰ ਤਲਬ ਕੀਤਾ ਗਿਆ ਹੈ, ਉਸ ਵਿੱਚ ਮੁੱਖ ਮੰਤਰੀ ਦੀ ਪਤਨੀ ਦਾ ਨਾਂ ਵੀ ਸਾਹਮਣੇ ਆਇਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਈ ਡੀ ਨੇ ਗਰੇਵਾਲ ਨੂੰ ਮਾਮਲੇ ਵਿੱਚ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ ਅਤੇ ਉਨ੍ਹਾਂ ਨੂੰ ਜਾਂਚ ਏਜੰਸੀ ਦੇ ਦਫ਼ਤਰ ਲਿਜਾਇਆ ਗਿਆ ਹੈ। ਈ ਡੀ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਅਮਰਦੀਪ ਸਿੰਘ ਗਰੇਵਾਲ ਦੇ ਖਿਲਾਫ ਪਹਿਲਾਂ ਹੀ ਲੁੱਕ-ਆਊਟ ਸਰਕੂਲਰ ਜਾਰੀ ਕੀਤਾ ਹੋਇਆ ਸੀ ਜਿਸ ਕਾਰਨ ਭਾਰਤ ਪਰਤਣ ਸਮੇਂ ਉਨ੍ਹਾਂ ਨੂੰ ਰੋਕਿਆ ਗਿਆ।

ਇਹ ਮਾਮਲਾ ਪੰਜਾਬ ਵਿੱਚ ਤਬਾਦਲਿਆਂ ਨਾਲ ਜੁੜੀ ਕਥਿਤ 5 ਕਰੋੜ ਰੁਪਏ ਦੀ ਰਿਸ਼ਵਤ ਦੇ ਦੋਸ਼ਾਂ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਈਡੀ ਵੱਲੋਂ ਇਸ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਹੈ। ਗਰੇਵਾਲ ਨੂੰ ਪਹਿਲਾਂ ਵੀ ਜਾਂਚ ਵਿੱਚ ਸ਼ਾਮਲ ਹੋਣ ਲਈ ਸੰਮਨ ਭੇਜੇ ਜਾਣ ਦੀ ਗੱਲ ਸਾਹਮਣੇ ਆਈ ਸੀ।

Continue Reading

Chandigarh

ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

Published

on

By

ਚੰਡੀਗੜ੍ਹ, 17 ਅਕਤੂਬਰ (ਸ.ਬ.) ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, 37- ਡੀ, ਚੰਡੀਗੜ੍ਹ ਵਿੱਚ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।

ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਇੰਟਰਨੈਟ ਦੀ ਸੁਰੱਖਿਅਤ ਵਰਤੋਂ, ਆਨਲਾਈਨ ਧੋਖਾਧੜੀ ਤੋਂ ਬਚਾਅ ਅਤੇ ਆਪਣੀ ਨਿੱਜੀ ਜਾਣਕਾਰੀ ਦੀ ਸੁਰੱਖਿਆ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ ਸਾਈਬਰ ਸੁਰੱਖਿਆ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੂੰ ਮਜ਼ਬੂਤ ਪਾਸਵਰਡ ਬਣਾਉਣ, ਓਟੀਪੀ ਕਿਸੇ ਨਾਲ ਸਾਂਝਾ ਨਾ ਕਰਨ, ਸ਼ੱਕੀ ਲਿੰਕਾਂ ਤੇ ਕਲਿੱਕ ਨਾ ਕਰਨ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਸਾਵਧਾਨੀ ਨਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ, ਸਾਈਬਰ ਧੱਕੇਸ਼ਾਹੀ, ਫਰਜ਼ੀ ਖਾਤਿਆਂ ਅਤੇ ਆਨਲਾਈਨ ਠੱਗੀ ਤੋਂ ਬਚਣ ਦੇ ਤਰੀਕਿਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ।

Continue Reading

Chandigarh

ਮੁੱਖ ਮੰਤਰੀ ਦੇ ਓ ਐਸ ਡੀ ਰਾਜਬੀਰ ਘੁੰਮਣ ਸੀ ਬੀ ਆਈ ਅੱਗੇ ਪੇਸ਼

Published

on

By

ਚੰਡੀਗੜ੍ਹ, 16 ਅਕਤੂਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਅੱਜ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਹ ਆਪਣੇ ਵਕੀਲ ਜੀ ਪੀ ਐਸ ਘੁੰਮਣ ਨਾਲ ਸੀ ਬੀ ਆਈ ਦਫ਼ਤਰ ਪਹੁੰਚੇ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਪੁੱਛਗਿੱਛ ਵਿੱਚ ਸ਼ਾਮਲ ਹੋਣ ਲਈ ਕਿਹਾ ਸੀ।

ਸੀ ਬੀ ਆਈ ਵੱਲੋਂ ਬੀਤੇ ਦਿਨ ਰਾਜਬੀਰ ਘੁੰਮਣ ਨੂੰ ਵਟਸਐਪ ਜ਼ਰੀਏ ਨੋਟਿਸ ਭੇੇਜਿਆ ਸੀ, ਜਿਸਦੀ ਪਾਲਣਾ ਕਰਦੇ ਹੋਏ ਉਹ ਆਪਣੇ ਵਕੀਲਾਂ ਸਣੇ ਅੱਜ ਢਾਈ ਵਜੇ ਪੇਸ਼ ਹੋਏ। ਇਸ ਮੌਕੇ ਉਨ੍ਹਾਂ ਦੇ ਵਕੀਲਾਂ ਨੇ ਕਿਹਾ ਕਿ ਮਾਨਯੋਗ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਉਹ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸੀ ਬੀ ਆਈ ਵੱਲੋਂ ਇਸ ਮਾਮਲੇ ਨਾਲ ਸਬੰਧਤ ਜਿਨ੍ਹਾਂ ਹੋਰ ਵਿਅਕਤੀਆਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ, ਉਨ੍ਹਾਂ ਵੱਲੋਂ ਵੀ ਇਸੇ ਤਰ੍ਹਾਂ ਹੁਕਮਾਂ ਦੀ ਪਾਲਣਾ ਕੀਤੀ ਜਾਵੇਗੀ।

ਇਸ ਤੋਂ ਪਹਿਲਾਂ ਸੀ ਬੀ ਆਈ ਵੱਲੋਂ ਉਨ੍ਹਾਂ ਨੂੰ ਦੋ ਵਾਰ ਸੰਮਨ ਭੇਜੇ ਗਏ ਸਨ, ਪਰ ਉਹ ਪੇਸ਼ ਨਹੀਂ ਹੋਏ ਸਨ। ਸੁਪਰੀਮ ਕੋਰਟ ਨੇ ਪਹਿਲਾਂ ਹੀ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਖ਼ਿਲਾਫ਼ ਦਰਜ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੀ ਬੀ ਆਈ ਨੂੰ ਕੋਈ ਵੀ ਸਖ਼ਤ ਕਾਰਵਾਈ ਕਰਨ ਤੋਂ ਰੋਕ ਦਿੱਤਾ ਹੈ। ਅਦਾਲਤ ਨੇ ਮਾਮਲੇ ਦੀ ਜਾਂਚ ਅਤੇ ਦਰਜ ਐਫ ਆਈ ਆਰ ਤੇ ਰੋਕ ਲਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 5 ਅਕਤੂਬਰ ਨੂੰ ਇਸ ਭ੍ਰਿਸ਼ਟਾਚਾਰ ਮਾਮਲੇ ਦੀ ਸੀ ਬੀ ਆਈ ਜਾਂਚ ਦੇ ਹੁਕਮ ਦਿੱਤੇ ਸਨ ਅਤੇ ਦੋ ਮਹੀਨਿਆਂ ਵਿੱਚ ਰਿਪੋਰਟ ਮੰਗੀ ਸੀ। ਇਸ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਨੇ 6 ਅਕਤੂਬਰ ਨੂੰ ਹੀ ਸੁਪਰੀਮ ਕੋਰਟ ਵਿੱਚ ਸਪੈਸ਼ਲ ਲੀਵ ਪਟੀਸ਼ਨ (ਐਸਐਲਪੀ) ਦਾਇਰ ਕਰ ਦਿੱਤੀ ਸੀ।

ਇੱਥੇ ਜਿਕਰਯੋਗ ਹੈ ਕਿ ਹਾਈ ਕੋਰਟ ਦੇ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ 5 ਅਕਤੂਬਰ ਨੂੰ ਜਾਂਚ ਸੀ ਬੀ ਆਈ ਦੇ ਹਵਾਲੇ ਕਰਦਿਆਂ ਪੰਜਾਬ ਪੁਲਿਸ ਨੂੰ ਸੀ ਬੀ ਆਈ ਨਾਲ ਸਹਿਯੋਗ ਕਰਨ ਲਈ ਕਿਹਾ ਸੀ। ਸੀ ਬੀ ਆਈ ਨੇ 5 ਅਕਤੂਬਰ ਦੀ ਰਾਤ ਨੂੰ ਹੀ ਰਾਜਬੀਰ ਘੁੰਮਣ ਸਮੇਤ ਅੱਧੀ ਦਰਜਨ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਸੀ। ਇਸ ਮਾਮਲੇ ਵਿੱਚ ਤਬਾਦਲਿਆਂ, ਤਾਇਨਾਤੀਆਂ ਅਤੇ ਟੈਂਡਰਾਂ ਵਿੱਚ ਗੜਬੜ ਦੇ ਗੰਭੀਰ ਦੋਸ਼ ਲੱਗੇ ਹਨ।

Continue Reading

Latest News

Trending