Connect with us

Mohali

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਸਕੂਲ ਕੌਂਸਲਰਜ਼ ਮੀਟ ਦਾ ਆਯੋਜਨ

Published

on

 

ਐਸ ਏ ਐਸ ਨਗਰ, 11 ਸਤੰਬਰ (ਸ.ਬ.) ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਐਮੀਟੀ ਯੂਨੀਵਰਸਿਟੀ ਪੰਜਾਬ, ਐਸ.ਏ.ਐਸ. ਨਗਰ ਵਿਖੇ ਸਕੂਲ ਕੌਂਸਲਰਜ਼ ਮੀਟ 2025 ਦਾ ਆਯੋਜਨ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਸ਼੍ਰੀਮਤੀ ਸੋਨਮ ਚੌਧਰੀ ਨੇ ਸ਼ਮਾਂ ਰੌਸ਼ਨ ਕਰ ਕੇ ਕੀਤੀ।

ਜ਼ਿਲ੍ਹਾ ਰੋਜ਼ਗਾਰ ਤੇ ਉਦਯੋਗ ਬਿਊਰੋ-ਕਮ-ਮਾਡਲ ਕਰੀਅਰ ਸੈਂਟਰ ਐਸ. ਏ. ਐਸ. ਨਗਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਦਫ਼ਤਰ ਐਸ. ਏ. ਐਸ. ਨਗਰ ਵੱਲੋਂ ਸਾਂਝੇ ਤੌਰ ਤੇ ਕਰਵਾਏ ਗਏ ਇਸ ਪ੍ਰੋਗਰਾਮ ਦਾ ਵਿਸ਼ਾ ਦ ਫਿਊਚਰ ਆਰਕੀਟੈਕਟਸ ਸੀ। ਇਸ ਸਮਾਗਮ ਵਿੱਚ ਵੱਖ ਵੱਖ ਖੇਤਰਾਂ ਨਾਲ ਸਬੰਧਿਤ ਮਾਹਰਾਂ ਨੇ ਸ਼ਮੂਲੀਅਤ ਕੀਤੀ ਅਤੇ ਵਿਦਿਆਰਥੀਆਂ ਦੇ ਭਵਿੱਖ, ਮਨੋਵਿਗਿਆਨਕ ਸਿਹਤ ਅਤੇ ਕਰੀਅਰ ਮੌਕਿਆਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਡਾ. ਗਿਨੀ ਦੁੱਗਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਕੌਂਸਲਰ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਵਿਚਕਾਰ ਪੁਲ ਦਾ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਜੇ ਸਕੂਲ ਪੱਧਰ ਤੇ ਹੀ ਸਹੀ ਰਾਹਨੁਮਾਈ ਮਿਲੇ ਤਾਂ ਵਿਦਿਆਰਥੀ ਸੋਚ-ਸਮਝ ਕੇ ਆਪਣੇ ਕਰੀਅਰ ਅਤੇ ਜੀਵਨ ਸੰਬੰਧੀ ਫ਼ੈਸਲੇ ਕਰ ਸਕਦੇ ਹਨ।

ਪਰਵਿੰਦਰ ਸਿੰਘ, ਸੀ.ਟੀ.ਓ. ਮਾਸਟਰਜ਼ ਇੰਡੀਆ ਨੇ ਟੈਕਨੋਲੋਜੀ ਤੇ ਆਧਾਰਿਤ ਨਵੀਆਂ ਸੰਭਾਵਨਾਵਾਂ ਅਤੇ ਏ ਆਈ ਬਾਰੇ ਜਾਣਕਾਰੀ ਦਿੱਤੀ। ਕਲੀਨਿਕਲ ਸਾਈਕੋਲੋਜਿਸਟ ਜਪਨੀਤ ਬਖ਼ਸ਼ੀ ਨੇ ਵਿਦਿਆਰਥੀਆਂ ਵਿੱਚ ਵੱਧ ਰਹੀਆਂ ਮਨੋਵਿਗਿਆਨਕ ਸਮੱਸਿਆਵਾਂ ਅਤੇ ਸਕੂਲਾਂ ਵਿੱਚ ਪੇਸ਼ੇਵਰ ਮਨੋਵਿਗਿਆਨੀਆਂ ਦੀ ਮਦਦ ਦੀ ਲੋੜ ਬਾਰੇ ਗੱਲ ਕੀਤੀ।

ਐਮੀਟੀ ਲਾਅ ਸਕੂਲ ਦੇ ਡੀਨ ਡਾ. ਜਸਪ੍ਰੀਤ ਕੌਰ ਮਜੀਠੀਆ ਨੇ ਕਾਨੂੰਨੀ ਸਿੱਖਿਆ ਅਤੇ ਪੇਸ਼ਾਵਰ ਮਿਆਰਾਂ ਵਿੱਚ ਆ ਰਹੇ ਬਦਲਾਵਾਂ ਤੇ ਚਰਚਾ ਕੀਤੀ। ਕਰੀਅਰ ਕੌਂਸਲਰ ਅਤੇ ਕਨਸਲਟੈਂਟ ਮਾਨਿਕ ਰਾਜ ਸਿੰਗਲਾ ਨੇ ਕਰੀਅਰ ਦੇ ਬਦਲਦੇ ਰੁਝਾਨਾਂ ਤੇ ਚਰਚਾ ਕੀਤੀ। ਇਸ ਮੌਕੇ ਡਿਪਟੀ ਡਾਇਰੈਕਟਰ, ਰੁਜ਼ਗਾਰ ਉਤਪਤੀ ਅਤੇ ਸਿਖਲਾਈ, ਐਸ ਏ ਐਸ ਨਗਰ ਹਰਪ੍ਰੀਤ ਸਿੰਘ ਮਾਨਸ਼ਾਹੀਆਂ, ਰੁਜ਼ਗਾਰ ਉਤਪਤੀ ਅਤੇ ਸਿਖਲਾਈ ਅਧਿਕਾਰੀ, ਸੁਖਮਨ ਮਾਨ, ਸ਼ਹੀਦ ਮੇਜਰ ਹਰਮਿੰਦਰ ਸਿੰਘ ਸਰਕਾਰੀ ਕਾਲਜ ਮੁਹਾਲੀ ਦੇ ਪ੍ਰਤੀਨਿਧੀ, ਪ੍ਰੋ. ਰਸ਼ਮੀ ਪ੍ਰਭਾਕਰ, ਸਰਕਾਰੀ ਕਾਲਜ ਡੇਰਾਬੱਸੀ ਤੋਂ ਪ੍ਰੋ. ਮੇਘਨਾ, ਨਬੀਹਾ ਖਾਨ, ਕਰੀਅਰ ਕਾਊਂਸਲਰ, ਰੋਜ਼ੀ ਸਿੰਗਲਾ ਯੰਗ ਪ੍ਰੋਫੈਸ਼ਨਲ, ਗੁਰਪ੍ਰੀਤ ਸੋਢੀ ਪੰਜਾਬ ਸਕਿਲ ਡਿਵੈਲਪਮੈਂਟ ਮਿਸ਼ਨ ਵੀ ਮੌਜੂਦ ਸਨ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending