Mohali
ਆਪ ਅਤੇ ਭਾਜਪਾ ਦੀਆਂ ਸਿਆਸੀ ਸਿੱਠਣੀਆਂ ਵਿੱਚ ਹੜ੍ਹ ਪੀੜਤਾਂ ਨੂੰ ਦਿੱਤੀ ਜਾਣ ਵਾਲੀ ਮਦਦ ਰੁਲਣ ਦਾ ਖਦਸ਼ਾ : ਕਾਹਲੋਂ
ਐਸ ਏ ਐਸ ਨਗਰ, 12 ਸਤੰਬਰ (ਸ.ਬ.) ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਕੇਂਦਰ ਦੀ ਸੱਤਾ ਸੰਭਾਲ ਰਹੀ ਭਾਰਤੀ ਜਨਤਾ ਪਾਰਟੀ ਦੀਆਂ ਸਿਆਸੀ ਸਿੱਠਣੀਆਂ ਵਿੱਚ ਪੰਜਾਬ ਦੇ ਹੜ੍ਹ ਪੀੜਤ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਮਦਦ ਰੁਲਣ ਦਾ ਖਦਸ਼ਾ ਪੈਦਾ ਹੋ ਗਿਆ ਹੈ।
ਇੱਥੇ ਜਾਰੀ ਬਿਆਨ ਵਿੱਚ ਸ. ਕਾਹਲੋਂ ਨੇ ਕਿਹਾ ਕਿ ਹੜ੍ਹਾਂ ਕਾਰਨ ਜਿੱਥੇ ਕੀਮਤੀ ਜਾਨਾਂ ਚਲੀਆਂ ਗਈਆਂ ਉੱਥੇ ਪੰਜਾਬ ਦੇ ਲੱਖਾਂ ਲੋਕ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਕਿਸਾਨਾਂ ਦੀਆਂ ਫਸਲਾਂ ਬਰਬਾਦ ਹੋ ਗਈਆਂ, ਹਜ਼ਾਰਾਂ ਪਸ਼ੂ ਮਾਰੇ ਗਏ, ਮਕਾਨ ਢਹਿ ਗਏ, ਹਜ਼ਾਰਾਂ ਲੋਕਾਂ ਦਾ ਰੁਜ਼ਗਾਰ ਚਲਿਆ ਗਿਆ। ਪੰਜਾਬ ਸਰਕਾਰ ਦੇ ਅੰਕੜਿਆਂ ਅਨੁਸਾਰ 13 ਹਜਾਰ ਕਰੋੜ ਤੋਂ ਜਿਆਦਾ ਨੁਕਸਾਨ ਹੋਇਆ ਹੈ। ਉਹਨਾਂ ਕਿਹਾ ਕਿ ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਹਸਪਤਾਲ ਦਾਖਲ ਹੋ ਗਏ। ਕੇਂਦਰ ਸਰਕਾਰ ਨੇ ਲਗਭਗ 1 ਮਹੀਨੇ ਲੋਕਾਂ ਦੀ ਸਾਰ ਨਹੀਂ ਲਈ। ਹੁਣ ਪ੍ਰਧਾਨ ਮੰਤਰੀ ਨਿਗੁਣਾ ਜਿਹਾ ਮੁਆਵਜਾ ਐਲਾਨ ਕਰਕੇ ਚਲੇ ਗਏ।
ਉਹਨਾਂ ਕਿਹਾ ਕਿ ਪੰਜਾਬ ਦੇ ਜੁਝਾਰੂ ਲੋਕ ਆਪਣੇ ਬਲਬੂਤੇ ਹੜ੍ਹਾਂ ਦਾ ਮੁਕਾਬਲਾ ਕਰਦੇ ਅਤੇ ਪੀੜਤਾਂ ਨੂੰ ਸਹਾਇਤਾ ਵੰਡਦੇ ਰਹੇ, ਜਿਸ ਨੂੰ ਸਾਰੀ ਦੁਨੀਆ ਨੇ ਦੇਖਿਆ। ਹੁਣ ਹੜ੍ਹ ਪੀੜਤਾਂ ਦੇ ਮੁੜ ਵਸੇਵੇ ਅਤੇ ਨਵ-ਨਿਰਮਾਣ ਦੇ ਕਾਰਜ ਜੰਗੀ ਪੱਧਰ ਤੇ ਸ਼ੁਰੂ ਹੋਣੇ ਹਨ ਤਾਂ ਪੰਜਾਬ ਅਤੇ ਕੇਂਦਰ ਸਰਕਾਰ ਦੇ ਨੁਮਾਇੰਦੇ ਸੋਚੀ ਸਮਝੀ ਸਾਜਿਸ਼ ਤਹਿਤ ਸਿਆਸੀ ਸਿੱਠਣੀਆਂ ਵਿੱਚ ਰੁਝੇ ਹੋਏ ਹਨ ਅਤੇ ਪੰਜਾਬ ਦੇ ਲੋਕਾਂ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰ ਰਹੇ ਹਨ ਜਿਸਦੀ ਜਿੰਨੀ ਵੀ ਨਿਖੇਧੀ ਕੀਤੀ ਜਾਵੇ ਘੱਟ ਹੈ। ਉਹਨਾਂ ਕਿਹਾ ਕਿ ਸਰਕਾਰਾਂ ਨੂੰ ਚਾਹੀਦਾ ਹੈ ਕਿ ਲੋਕਾਂ ਦੇ ਮੁੜ ਵਸੇਬੇ ਤੇ ਕੰਮ ਜੰਗੀ ਪੱਧਰ ਤੇ ਸ਼ੁਰੂ ਕਰਨ ਅਤੇ ਆਪਣੇ ਖਾਤਿਆਂ ਦਾ ਮਿਲਾਨ ਬਾਅਦ ਵਿੱਚ ਕਰਦੇ ਰਹਿਣ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Editorial2 months agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
