Connect with us

Mohali

ਟੈਕਨੀਕਲ ਸਰਵਿਸ ਯੂਨੀਅਨ ਵਲੋਂ ਗੇਟ ਰੈਲੀ

Published

on

 

ਐਸ ਏ ਐਸ ਨਗਰ, 13 ਸਤੰਬਰ (ਸ.ਬ.) ਟੈਕਨੀਕਲ ਸਰਵਿਸ ਯੂਨੀਅਨ, ਪੰਜਾਬ ਰਾਜ ਬਿਜਲੀ ਬੋਰਡ ਸੂਬਾ ਕਮੇਟੀ ਦੇ ਸੱਦੇ ਤੇ ਮੁਹਾਲੀ ਡਵੀਜ਼ਨ ਵਿਖੇ ਗੇਟ ਰੈਲੀ ਕਰਕੇ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਭੇਜਦਿਆਂ ਮੰਗ ਕੀਤੀ ਗਈ ਕਿ ਹੜ੍ਹਾਂ ਨਾਲ ਵੱਡੇ ਪੱਧਰ ਤੇ ਹੋਏ ਨੁਕਸਾਨ ਦੀ 100 ਫੀਸਦੀ ਭਰਪਾਈ ਕੀਤੀ ਜਾਵੇ।

ਰੈਲੀ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਦੱਸਿਆ ਕਿ ਪੰਜਾਬ ਵਿੱਚ ਆਏ ਹੜਾਂ ਨਾਲ ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਹੜ੍ਹਾਂ ਦੀ ਰੋਕਥਾਮ ਲਈ ਕੋਈ ਅਗਾਊ ਪ੍ਰਬੰਧ ਨਾ ਹੋਣ ਕਰਕੇ ਲੋਕਾਂ ਦਾ ਭਾਰੀ ਜਾਨੀ ਤੇ ਮਾਲੀ ਨੁਕਸਾਨ ਹੋਇਆ ਹੈ, ਜਿਸ ਲਈ ਸਰਕਾਰ ਅਤੇ ਸਰਕਾਰ ਦੇ ਪ੍ਰਬੰਧ ਜਿੰਮੇਵਾਰ ਹਨ। ਆਗੂਆਂ ਨੇ ਕਿਹਾ ਕਿ ਜੇਕਰ ਬਰਸਾਤ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਡੈਮਾਂ ਦੇ ਪਾਣੀ ਦਾ ਲੈਵਲ ਪਹਿਲਾਂ ਹੀ ਹੌਲੀ ਹੌਲੀ ਘਟਾਇਆ ਹੁੰਦਾ ਤਾਂ ਹੜ੍ਹਾਂ ਤੋਂ ਪੰਜਾਬ ਨੂੰ ਬਚਾਇਆ ਜਾ ਸਕਦਾ ਸੀ। ਬੁਲਾਰਿਆਂ ਨੇ ਕਿਹਾ ਕਿ ਸਰਕਾਰ ਵੱਲੋਂ ਕਈ ਦਹਾਕਿਆਂ ਤੋਂ ਬੰਨ੍ਹਾਂ ਦੀ ਮਜਬੂਤੀ ਵਾਸਤੇ ਕੋਈ ਠੋਸ ਉਪਰਾਲਾ ਨਹੀਂ ਕੀਤਾ ਗਿਆ, ਜਿਸ ਲਈ ਹੁਣ ਆਏ ਹੜ੍ਹਾਂ ਨਾਲ ਲੋਕਾਂ ਦੇ ਹੋਏ ਵੱਡੇ ਪੱਧਰ ਤੇ ਜਾਨੀ ਤੇ ਮਾਲੀ ਨੁਕਸਾਨ ਲਈ ਸਰਕਾਰ ਜਿੰਮੇਵਾਰ ਹੈ।

ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਲੋਕਾਂ ਦੇ ਹੋਏ ਘਰਾਂ, ਫਰਨੀਚਰ ਅਤੇ ਹੋਰ ਕੀਮਤੀ ਘਰੇਲੂ ਵਸਤਾਂ ਸਮੇਤ ਪਸ਼ੂਆਂ ਦੇ ਨੁਕਸਾਨ ਦੀ 100 ਫੀਸਦੀ ਭਰਪਾਈ ਕੀਤੀ ਜਾਵੇ, ਫਸਲਾਂ ਦੇ ਹੋਏ ਨੁਕਸਾਨ ਦਾ 70000 ਰੁਪਏ ਪ੍ਰਤੀ ਏਕੜ ਮੁਆਵਜਾ ਜਾਰੀ ਕੀਤਾ ਜਾਵੇ, ਵਿਦਿਅਕ ਅਦਾਰਿਆਂ ਦੀ ਤੁਰੰਤ ਮੁਰੰਮਤ ਕਰਕੇ ਬੱਚਿਆਂ ਨੂੰ ਕਿਤਾਬਾਂ, ਸਟੇਸ਼ਨਰੀ ਜਾਰੀ ਕੀਤੀ ਜਾਵੇ।

ਉਹਨਾਂ ਕਿਹਾ ਕਿ ਹੜਾਂ ਤੋਂ ਸਬਕ ਲੈਂਦਿਆਂ ਦਰਿਆਈ ਬੰਨਾਂ ਤੇ ਡਰੇਨਾਂ ਨਾਲਿਆਂ ਦੇ ਕੰਢਿਆਂ ਨੂੰ ਹੁਣ ਤੋਂ ਹੀ ਮਜਬੂਤ ਕੀਤਾ ਜਾਵੇ ਤਾਂ ਕਿ ਭਵਿੱਖ ਵਿੱਚ ਅਜਿਹਾ ਨੁਕਸਾਨ ਨਾ ਹੋ ਸਕੇ। ਬੁਲਾਰਿਆਂ ਨੈ ਦੱਸਿਆ ਕਿ ਟੈਕਨੀਕਲ ਸਰਵਿਸਜ ਯੂਨੀਅਨ ਸੂਬਾ ਕਮੇਟੀ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚ ਤਨਖਾਹ ਕਟੌਤੀ ਦੀ ਬਜਾਏ ਆਪਣੀ ਮੈਂਬਰਸ਼ਿਪ ਤੋਂ ਆਪਣੇ ਪੱਧਰ ਤੇ ਫੰਡ ਇਕੱਤਰ ਕਰਕੇ ਪੀੜਿਤ ਪਰਿਵਾਰਾਂ ਵਿੱਚ ਵੰਡਣ ਦਾ ਫੈਸਲਾ ਕੀਤਾ ਗਿਆ ਹੈ, ਜਿਸ ਨੂੰ ਬਿਜਲੀ ਕਾਮਿਆਂ ਵੱਲੋਂ ਭਰਪੂਰ ਹੁੰਗਾਰਾ ਮਿਲ ਰਿਹਾ ਹੈ।

ਆਗੂਆਂ ਨੇ ਦੱਸਿਆ ਕਿ ਹੜ੍ਹ ਪੀੜਿਤਾਂ ਦੀ ਮਦਦ ਸੰਬੰਧੀ ਪੰਜਾਬ ਦੇ ਮੁੱਖ ਮੰਤਰੀ ਦੇ ਨਾਮ ਤੇ ਸੀਨੀਅਰ ਕਾਰਜਕਾਰੀ ਇੰਜੀਨੀਅਰ, ਵੰਡ ਮੰਡਲ ਮੁਹਾਲੀ ਤੇ ਵਧੀਕ ਨਿਗਰਾਨ ਇੰਜੀਨੀਅਰ ਓ ਐਂਡ ਐਮ ਮੰਡਲ ਮੁਹਾਲੀ, ਵਧੀਕ ਨਿਗਰਾਨ ਇੰਜੀਨੀਅਰ ਪੀ ਐਂਡ ਐਮ 220 ਕੇ ਵੀ ਮੰਡਲ ਮੁਹਾਲੀ, ਵਧੀਕ ਨਿਗਰਾਨ ਇੰਜੀਨੀਅਰ ਸੈਂਟਰਲ ਸਟੋਰ ਮੁਹਾਲੀ, ਵਧੀਕ ਨਿਗਰਾਨ ਇੰਜੀਨੀਅਰ ਇਨਫੋਰਸਮੈਂਟ ਮੁਹਾਲੀ ਅਤੇ ਵਧੀਕ ਨਿਗਰਾਨ ਇੰਜੀਨੀਅਰ ਕੰਪਿਊਟਰ ਸੈਲ ਮੁਹਾਲੀ ਨੂੰ ਮੰਗ ਪੱਤਰ ਦਿੱਤੇ ਗਏ।

ਰੈਲੀ ਨੂੰ ਹੋਰਨਾ ਤੋਂ ਇਲਾਵਾ ਸਰਕਲ ਪ੍ਰਧਾਨ ਗੁਰਬਖਸ਼ ਸਿੰਘ, ਮੁੱਖ ਸਲਾਹਕਾਰ ਲੱਖਾ ਸਿੰਘ, ਕਾਨੂੰਨੀ ਸਲਾਹਕਾਰ ਜਤਿੰਦਰ ਸਿੰਘ, ਗੁਰਮੀਤ ਸਿੰਘ, ਬਿਕਰਮ ਸਿੰਘ, ਅਜੀਤ ਸਿੰਘ, ਜਗਜੀਤ ਸਿੰਘ, ਹਰਜੀਤ ਸਿੰਘ, ਸੌਦਾਗਰ ਸਿੰਘ, ਰਾਧੇ ਸ਼ਿਆਮ, ਪਰਮਜੀਤ ਸਿੰਘ, ਦਿਲਬਰ ਸਿੰਘ ਆਦਿ ਨੇ ਸੰਬੋਧਨ ਕੀਤਾ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending