Connect with us

Mohali

ਮੁਹਾਲੀ ਪੁਲੀਸ ਵਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 3 ਆਰੋਪੀ ਗ੍ਰਿਫਤਾਰ

Published

on

 

 

ਐਸ ਏ ਐਸ ਨਗਰ, 15 ਸਤੰਬਰ (ਸ.ਬ.) ਸੀ. ਆਈ. ਏ. ਸਟਾਫ ਦੀ ਟੀਮ ਵੱਲੋਂ ਬੀਤੀ 6-7 ਸਤੰਬਰ ਦੀ ਦਰਮਿਆਨੀ ਰਾਤ ਨੂੰ ਪਿੰਡ ਸੇਖਣ ਮਾਜਰਾ ਵਿਖੇ 4 ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਘਰ ਅੰਦਰ ਵੜ ਕੇ ਤੇਜਧਾਰ ਹਥਿਆਰਾਂ ਨਾਲ਼ ਪਰਿਵਾਰਿਕ ਮੈਂਬਰਾਂ ਨੂੰ ਜਖਮੀ ਕਰਕੇ, ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲ਼ੇ 4 ਵਿੱਚੋਂ 3 ਆਰੋਪੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ ਪੀ (ਜਾਂਚ) ਸ਼੍ਰੀ ਸੌਰਵ ਜਿੰਦਲ ਨੇ ਦੱਸਿਆ ਕਿ ਇਸ ਸੰਬੰਧੀ 7 ਸਤੰਬਰ ਨੂੰ ਪਿੰਡ ਸੇਖਣ ਮਾਜਰਾ ਦੇ ਵਸਨੀਕ ਕੁਲਵੰਤ ਸਿੰਘ ਦੇ ਬਿਆਨਾਂ ਦੇ ਆਧਾਰ ਤੇ ਅਣਪਛਾਤੇ ਵਿਕਤੀਆਂ ਦੇ ਖਿਲਾਫ ਬੀ.ਐਨ.ਐਸ. ਦੀ ਧਾਰਾ115 (2), 305, 307, 331 (4), 351 (2), 3 (5) ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਸ਼ਿਕਾਇਤ ਕਰਤਾ ਅਨੁਸਾਰ 6-7 ਸਤੰਬਰ ਦੀ ਦਰਮਿਆਨੀ ਰਾਤ ਨੂੰ ਉਹ ਆਪਣੇ ਪਰਿਵਾਰ ਸਮੇਤ ਘਰ ਵਿੱਚ ਸੁੱਤਾ ਪਿਆ ਸੀ ਤਾਂ ਰਾਤ 1:15 ਵਜੇ ਉਸਨੂੰ ਉਸਦੇ ਲੜਕੇ ਲਖਵਿੰਦਰ ਸਿੰਘ ਅਤੇ ਉਸਦੀ ਪਤਨੀ ਦੇ ਚੀਕ-ਚਿਲਾਉਣ ਦੀ ਅਵਾਜ ਆਈ। ਉਸਦੇ ਸ਼ੈਡ ਦਾ ਬੱਲਬ ਬੰਦ ਸੀ, ਜਦੋਂ ਉਹ ਆਪਣੇ ਲੜਕੇ ਦੇ ਕਮਰੇ ਵੱਲ ਜਾਣ ਲੱਗਾ ਤਾਂ ਉਸਨੂੰ ਇੱਕ ਵਿਅਕਤੀ ਨੇ ਫੜ ਲਿਆ, ਜਿਸ ਕੋਲ ਪਿਸਟਲ ਅਤੇ ਤੇਜ਼ਧਾਰ ਹਥਿਆਰ ਸਨ।

ਉਸਨੂੰ ਇੱਕ ਵਿਅਕਤੀ ਨੇ ਕਿਹਾ ਕਿ ਜੇਕਰ ਤੂੰ ਰੌਲ਼ਾ ਪਾਇਆ ਤਾਂ ਤੁਹਾਡੇ ਗੋਲ਼ੀ ਮਾਰ ਦੇਵਾਂਗਾ ਤਾਂ ਉਸਦੇ ਲੜਕੇ ਨੇ ਉਹਨਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਉਹਨਾਂ ਵਿਅਕਤੀਆਂ ਨੇ ਉਸਦੇ ਲੜਕੇ ਲਖਵਿੰਦਰ ਸਿੰਘ ਦੇ ਸਿਰ ਅਤੇ ਬਾਹਾਂ ਤੇ ਦਾਤਰ ਨਾਲ਼ ਵਾਰ ਕੀਤੇ, ਜਿਸ ਨਾਲ਼ ਉਸਦੇ ਸਿਰ ਵਿੱਚ ਗੰਭੀਰ ਸੱਟਾਂ ਵੱਜੀਆਂ ਅਤੇ ਉਸਦੀਆਂ ਬਾਹਾਂ ਦੀ ਨਾੜਾ ਵੱਢੀਆਂ ਗਈਆਂ। ਇਹ ਵਿਅਕਤੀ ਉਸਦੇ ਪਰਿਵਾਰ ਨੂੰ ਜਖਮੀ ਕਰਕੇ ਘਰ ਵਿੱਚ ਪਏ ਸੋਨੇ ਦੇ ਗਹਿਣੇ, ਕੈਸ਼ ਆਦਿ ਲੁੱਟ ਕਰਕੇ ਲੈ ਗਏ ਸਨ। ਸੱਟਾਂ ਲੱਗਣ ਕਾਰਨ ਉਸਦਾ ਲੜਕਾ 7 ਦਿਨ ਚੀਮਾ ਹਸਪਤਾਲ ਫੇਜ਼-4 ਵਿੱਚ ਦਾਖਲ ਰਿਹਾ ਹੈ।

ਉਹਨਾਂ ਦੱਸਿਆ ਕਿ ਮਾਮਲੇ ਦੀ ਤਫਤੀਸ਼ ਸੀ.ਆਈ.ਏ. ਸਟਾਫ ਨੂੰ ਸੌਂਪੀ ਗਈ ਸੀ ਅਤੇ ਹਦਾਇਤ ਕੀਤੀ ਗਈ ਸੀ ਕਿ ਦੋਸ਼ੀਆਂ ਦਾ ਸੁਰਾਗ ਲਗਾ ਕੇ ਤੁਰੰਤ ਦੋਸ਼ੀਆਂ ਨੂੰ ਗ੍ਰਿਫਤਾਰ ਕਰੇ। ਉਹਨਾਂ ਦੱਸਿਆ ਕਿ ਸੀ.ਆਈ.ਏ.ਦੇ ਇੰਚਾਰਜ ਜਿਸ ਤੇ ਇੰਸ. ਹਰਮਿੰਦਰ ਸਿੰਘ ਅਤੇ ਉਹਨਾਂ ਦੀ ਟੀਮ ਵੱਲੋਂ ਕਾਰਵਾਈ ਕਰਦੇ ਹੋਏ, ਟੈਕਨੀਕਲ ਅਤੇ ਹਿਊਮਨ ਸੋਰਸਾਂ ਦੀ ਮਦਦ ਨਾਲ਼ 4 ਵਿਅਕਤੀਆਂ ਨੂੰ ਮਾਮਲੇ ਵਿੱਚ ਨਾਮਜਦ ਕਰਕੇ 3 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਉਹਨਾਂ ਪਾਸੋਂ ਲੁੱਟ ਕੀਤਾ ਸਮਾਨ ਵੀ ਬਰਾਮਦ ਕਰ ਲਿਆ ਹੈ।

ਉਹਨਾਂ ਦੱਸਿਆ ਕਿ ਆਰੋਪੀਆਂ ਦੀ ਪਛਾਣ ਗੁਰਿੰਦਰ ਸਿੰਘ ਉਰਫ ਬੋਪਾਰਾਏ (41), ਤੇਜਿੰਦਰ ਸਿੰਘ ਉਰਫ ਪ੍ਰਿੰਸ (39) ਅਤੇ ਨਿਤੇਸ਼ ਕੁਮਾਰ (43), ਤਿੰਨੇ ਵਾਸੀ ਦੁੱਗਰੀ, ਥਾਣਾ ਦੁੱਗਰੀ, ਜਿਲਾ ਲੁਧਿਆਣਾ ਵਜੋਂ ਹੋਈ ਹੈ। ਇਹਨਾਂ ਵਿਅਕਤੀਆਂ ਨੂੰ ਸੀ.ਆਰ.ਪੀ.ਐਫ. ਕਲੋਨੀ ਦੁੱਗਰੀ, ਲੁਧਿਆਣਾ ਤੋਂ ਗ੍ਰਿਫਤਾਰ ਕੀਤਾ ਗਿਆ ਹੈਜਦੋਂਕਿ) ਮਨਵਿੰਦਰ ਸਿੰਘ ਉਰਫ ਬੱਬੂ ਵਾਸੀ ਨਿਰਮਲ ਨਗਰ, ਲੁਧਿਆਣਾ ਦੀ ਗ੍ਰਿਫਤਾਰੀ ਹੋਣੀ ਬਾਕੀ ਹੈ। ਉਹਨਾਂ ਦੱਸਿਆ ਕਿ ਵਾਰਦਾਤ ਵਿੱਚ ਵਰਤੇ ਗਏ 2 ਮੋਟਰਸਾਈਕਲ ਦਾਤਰ ਲੋਹਾ, ਡੰਮੀ ਪਿਸਟਲ, ਸੋਨੇ ਦੀ ਅੰਗੂਠੀ ਅਤੇ ਆਰਟੀਫੀਸ਼ੀਅਲ ਸੋਨੇ ਦੇ ਗਹਿਣੇ ਬਰਾਮਦ ਹੋਏ ਹਨ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending