Mohali
ਝੋਨੇ ਦੀ ਵਿਆਪਕ ਤਬਾਹੀ ਦੀ ਤੁਰੰਤ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਮੁਆਵਜਾ ਦੇਣ ਦੀ ਮੰਗ
ਭਾਰਤੀ ਕਿਸਾਨ ਯੂਨੀਅਨ ਏਕਤਾ, (ਸਿੱਧੂਪੁਰ) ਦੇ ਆਗੂਆਂ ਨੇ ਡਾਇਰੈਕਟਰ ਖੇਤੀਬਾੜੀ ਪੰਜਾਬ ਨੂੰ ਮੰਗ ਪੱਤਰ ਦਿੱਤਾ
ਐਸ ਏ ਐਸ ਨਗਰ, 17 ਸਤੰਬਰ (ਸ.ਬ.) ਭਾਰਤੀ ਕਿਸਾਨ ਯੂਨੀਅਨ ਏਕਤਾ, (ਸਿੱਧੂਪੁਰ) ਨੇ ਪੰਜਾਬ ਵਿੱਚ ਹੋਈ ਭਾਰੀ ਬਰਸਾਤ ਅਤੇ ਮਨੁੱਖੀ ਅਣਗਹਿਲੀ ਕਾਰਨ ਆਏ ਹੜ੍ਹਾਂ ਨਾਲ ਝੋਨੇ ਦੀ ਹੋਈ ਵਿਆਪਕ ਤਬਾਹੀ ਦੀ ਤੁਰੰਤ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਮੁਆਵਜਾ ਦੇਣ ਦੀ ਮੰਗ ਕੀਤੀ ਹੈ। ਇਸ ਸੰਬੰਧੀ ਯੂਨੀਅਨ ਆਗੂਆਂ ਵਲੋਂ ਡਾਇਰੈਕਟਰ ਖੇਤੀਬਾੜੀ ਪੰਜਾਬ ਨੂੰ ਮਿਲ ਕੇ ਮੰਗ ਪੱਤਰ ਦਿੱਤਾ ਗਿਆ ਹੈ।
ਪੱਤਰ ਵਿੱਚ ਕਿਹਾ ਗਿਆ ਹੈ ਕਿ ਭਾਰੀ ਬਾਰਸ਼ ਅਤੇ ਪੰਜਾਬ ਦੇ ਡੈਮਾਂ ਵਿੱਚੋਂ ਮਨੁੱਖੀ ਅਣਗਹਿਲੀ ਨਾਲ ਵੱਡੀ ਮਾਤਰਾ ਵਿੱਚ ਪਾਣੀ ਛੱਡਣ ਕਾਰਨ ਪੰਜਾਬ ਦੇ ਲੱਗਭਗ 5,00,000 ਏਕੜ ਵਿੱਚ ਝੋਨੇ ਦੀ ਫਸਲ ਪੂਰਨ ਤੌਰ ਤੇ ਤਬਾਹ ਹੋ ਗਈ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਜਿਹਨਾਂ ਖੇਤਰਾਂ ਵਿੱਚ ਝੋਨਾ ਹੜ੍ਹਾਂ ਤੋਂ ਬਚ ਗਿਆ, ਉੱਥੇ ਝੋਨੇ ਦੀ ਫਸਲ ਮਧਰੇ ਪਣ (ਬੰਨਾ ਵਾਇਰਸ) ਦੀ ਬਿਮਾਰੀ ਨਾਲ ਪੂਰੀ ਤਰ੍ਹਾਂ ਨੁਕਸਾਨੀ ਗਈ ਹੈ।
ਪੱਤਰ ਵਿੱਚ ਕਿਹਾ ਗਿਆ ਹੈ ਕਿ ਕਿਸਾਨ ਆਗੂ ਕਈ ਵਾਰ ਖੇਤੀਬਾੜੀ ਦਫਤਰਾਂ ਅਤੇ ਖੇਤੀ ਵਿਗਿਆਨੀਆਂ ਨੂੰ ਮਿਲ ਕੇ ਬੇਨਤੀ ਕਰਦੇ ਰਹੇ ਹਨ ਕਿ ਇਸ ਨਾ ਮੁਰਾਦ ਬਿਮਾਰੀ ਦਾ ਕਾਰਗਰ ਹੱਲ ਕੱਢਿਆ ਜਾਵੇ। ਕੋਈ ਦਵਾਈ ਤਿਆਰ ਕੀਤੀ ਜਾਵੇ ਪ੍ਰੰਤੂ ਇਸ ਬਿਮਾਰੀ ਨੂੰ ਰੋਕਣ ਵਿੱਚ ਸਰਕਾਰੀ ਤੰਤਰ ਪੂਰੀ ਤਰ੍ਹਾਂ ਫੇਲ ਰਿਹਾ ਜਿਸਦਾ ਨਤੀਜਾ ਇਹ ਹੋਇਆ ਕਿ ਇਸ ਬਿਮਾਰੀ ਨਾਲ ਬਹੁਤ ਵੱਡਾ ਇਲਾਕਾ ਤਬਾਹ ਹੋ ਗਿਆ ਜਿਸ ਨਾਲ ਕਿਸਾਨਾਂ ਦਾ ਵੱਡੇ ਪੱਧਰ ਤੇ ਨੁਕਸਾਨ ਹੋਇਆ ਹੈ।
ਯੂਨੀਅਨ ਆਗੂਆਂ ਨੇ ਕਿਹਾ ਕਿ ਜਿਹੜਾ ਝੋਨਾ ਇਨ੍ਹਾਂ ਆਫਤਾਂ ਤੋਂ ਬਚਿਆ ਅਤੇ ਕਿਸਾਨਾਂ ਨੇ ਯੂਨੀਵਰਸਿਟੀਆਂ ਤੋਂ ਪਰਮਾਣਿਤ ਬੀਜ ਖੇਤੀ ਮਾਹਰਾਂ ਦੀਆਂ ਸਿਫਾਰਸ਼ਾਂ ਨਾਲ ਬੀਜ ਬੀਜੇ ਹਨ, ਉਨ੍ਹਾਂ ਨੂੰ ਹਲਦੀ ਰੋਗ (ਪੀਲਾ ਡੰਡੀ ਰੋਗ) ਇੰਨੀ ਬੁਰੀ ਤਰ੍ਹਾਂ ਫੈਲ ਗਿਆ ਹੈ ਕਿ ਫਸਲ ਲਗਭਗ ਤਬਾਹ ਹੋ ਗਈ ਹੈ। ਇਸ ਬਿਮਾਰੀ ਉੱਤੇ ਕੋਈ ਵੀ ਦਵਾਈ ਅਸਰ ਨਹੀਂ ਕਰ ਰਹੀ ਅਤੇ ਖੇਤੀ ਵਿਗਿਆਨੀ ਇਸ ਬਿਮਾਰੀ ਦਾ ਵੀ ਕੋਲ ਕੋਈ ਹੱਲ ਨਹੀਂ ਕੱਢ ਪਾਏ ਹਨ।
ਆਗੂਆਂ ਨੇ ਕਿਹਾ ਕਿ ਇੰਨੀਆਂ ਮਾਰਾਂ ਝੱਲ ਕੇ ਵੀ ਜਿਹੜਾ ਝੋਨਾ ਬਚ ਗਿਆ ਉਹ ਵੀ ਮੌਸਮ ਬਹੁਤ ਜਿਆਦਾ ਸਿੱਲਾ ਹੋਣ ਕਾਰਨ ਝੋਨਾ ਵੱਡਣ ਸਮੇਂ ਜਿਹੜਾ ਮੌਸਚਰ 17 ਡਿਗਰੀ ਨਹੀਂ ਆ ਸਕਦਾ ਅਤੇ ਕਿਸਾਨ ਕਿੰਨਾ ਵੀ ਸੁਕਾ ਕੇ ਵੱਢ ਲਵੇ ਧਰਤੀ ਦੀ ਜਿਆਦਾ ਸਿੱਲ ਕਾਰਨ 20 ਡਿਗਰੀ ਮੌਸਚਰ ਤੋਂ ਨਹੀਂ ਘੱਟ ਸਕਦਾ।
ਪੱਤਰ ਵਿੱਚ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਮੌਸਚਰ 20 ਡਿਗਰੀ ਨਿਰਧਾਰਤ ਕੀਤਾ ਜਾਵੇ। ਪੱਤਰ ਵਿੱਚ ਕਿਹਾ ਗਿਆ ਹੈ ਕਿ ਇੰਨੇ ਜਿਆਦਾ ਖਰਾਬ ਮੌਸਮ ਕਾਰਨ ਮੁੰਜਰ (ਛਿੱਟੇ) ਵਿੱਚ ਕੁਝ ਦਾਣੇ ਕਾਲੇ ਦੇਖਣ ਨੂੰ ਮਿਲਦੇ ਹਨ ਅਤੇ ਸਰਕਾਰ ਨੂੰ ਕਾਲੇ ਦਾਣੇ ਦੀ ਛੋਟ ਦੇਣੀ ਚਾਹੀਦੀ ਹੈ ਤਾਂ ਕਿ ਕਿਸਾਨਾਂ ਦਾ ਕੁਝ ਭਲਾ ਹੋ ਸਕੇ ਨਹੀਂ ਤਾਂ ਜਿਹੜਾ ਇਲਾਕਾ ਹੜ੍ਹਾਂ ਤੋਂ ਬਚਿਆ ਉਹ ਬਿਮਾਰੀ ਨਾਲ ਮਰ ਜਾਵੇਗਾ ਅਤੇ ਕਿਸਾਨਾਂ ਦਾ ਵੱਡੇ ਪੱਧਰ ਤੇ ਨੁਕਸਾਨ ਹੋਵੇਗਾ।
ਪੱਤਰ ਵਿੱਚ ਮੰਗ ਕੀਤੀ ਗਈ ਹੀੈ ਕਿ ਮੁਹਾਲੀ ਜਿਲ੍ਹੇ ਵਿੱਚ ਜਿਹੜੇ ਕਿਸਾਨਾਂ ਦਾ ਝੋਨਾ ਬੇਨੇ ਵਾਇਰਸ ਕਰਕੇ ਖਰਾਬ ਹੋ ਗਿਆ ਹੈ ਉਸ ਦੀ ਤੁਰੰਤ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਮੁਆਵਜਾ ਦਿੱਤਾ ਜਾਵੇ।
ਵਫਦ ਵਿੱਚ ਹੋਰਨਾਂ ਤੋਂ ਇਲਾਵਾ ਮੇਹਰ ਸਿੰਘ ਥੇੜੀ ਪ੍ਰੈਸ ਸਕੱਤਰ, ਮਾਨ ਸਿੰਘ ਰਾਜਪੁਰਾ ਵਿੱਤ ਸਕੱਤਰ, ਰਵਿੰਦਰ ਸਿੰਘ ਦੇਹ ਕਲਾਂ ਜਿਲ੍ਹਾ ਪ੍ਰਧਾਨ ਮੁਹਾਲੀ, ਬਹਾਦਰ ਸਿੰਘ ਨਿਆਮੀਆਂ ਜਨਰਲ ਸਕੱਤਰ, ਹਕੀਕਤ ਸਿੰਘ ਘੜੂਆਂ, ਤਰਲੋਚਨ ਸਿੰਘ ਨੰਡਿਆਲੀ ਬਲਾਕ ਪ੍ਰਧਾਨ ਮੁਹਾਲੀ, ਜਸਵਿੰਦਰ ਸਿੰਘ ਟਿਵਾਣਾ, ਗੁਰਦੇਵ ਸਿੰਘ ਜੰਡੋਲੀ, ਰਣਜੀਤ ਸਿੰਘ ਬਲਾਕ ਪ੍ਰਧਾਨ ਖਰੜ, ਬਲਜੀਤ ਸਿੰਘ ਚਡਿਆਲਾ, ਜਾਗਰ ਸਿੰਘ ਧੜਾਕ, ਗੁਰਮੀਤ ਸਿੰਘ ਸਿਆਊ, ਗੁਰਪ੍ਰੀਤ ਸਿੰਘ ਕਡਿਆਲੀ, ਬਲਦੇਵ ਸਿੰਘ ਕੰਡਿਆਲੀ, ਉਜਾਗਰ ਸਿੰਘ ਧਮੋਲੀ, ਜਸਮੇਰ ਸਿੰਘ ਕਬੂਲਪੁਰ, ਹਨੀ ਰਾਜਪੁਰਾ, ਕੁਲਵਿੰਦਰ ਸਿੰਘ ਸਿਆਊ ਹਾਜਰ ਸਨ।
Mohali
ਮੁਹਾਲੀ ਦੇ ਜੁਡੀਸ਼ਿਅਲ ਕੋਰਟ ਸਮੇਤ ਅੱਧਾ ਦਰਜਨ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਪੁਲੀਸ ਪ੍ਰਸ਼ਾਸ਼ਨ ਹਾਈ ਅਲਰਟ ਤੇ, ਪੁਲੀਸ ਦੀ ਜਾਂਚ ਦੌਰਾਨ ਕੋਈ ਇਤਰਾਜਯੋਗ ਵਸਤੂ ਨਹੀਂ ਮਿਲੀ
ਐਸ ਏ ਐਸ ਨਗਰ, 21 ਸਤੰਬਰ (ਸ.ਬ.) ਮੁਹਾਲੀ ਦੇ ਜੁਡੀਸ਼ੀਅਲ ਕੋਰਟ ਕਾਂਪਲੈਕਸ ਸਮੇਤ ਸ਼ਹਿਰ ਦੇ ਲਗਭਗ ਅੱਧ ਦਰਜਨ ਪ੍ਰਾਈਵੇਟ ਸਕੂਲਾਂ ਨੂੰ ਬੰਬ ਨਾਲ ਉਡਾਉਣ ਸੰਬੰਧੀ ਈ ਮੇਲ ਪ੍ਰਾਪਤ ਹੋਈ ਹੈ। ਧਮਕੀ ਦੀ ਸੂਚਨਾ ਮਿਲਦਿਆਂ ਹੀ ਸੁਰੱਖਿਆ ਏਜੰਸੀਆਂ, ਐਸਏਐਸ ਨਗਰ (ਮੁਹਾਲੀ) ਪੁਲੀਸ ਅਤੇ ਪ੍ਰਸ਼ਾਸਨ ਤੁਰੰਤ ਹਰਕਤ ਵਿੱਚ ਆ ਗਏ।
ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਫੇਜ਼ 6 ਵਿੱਚ ਸਥਿਤ ਸ਼ਿਵਾਲਿਕ ਪਬਲਿਕ ਸਕੂਲ, ਸੈਕਟਰ 69 ਵਿੱਚ ਸਥਿਤ ਪੈਰਾਗਾਨ ਸੀਨੀਅਰ ਸਕੈਂਡਰੀ ਸਕੂਲ ਤੋਂ ਇਲਾਵਾ ਰੇਆਨ ਸਕੂਲ, ਗੁਰੂਕੁਲ ਸਕੂਲ, ਆਰਕਿਜ ਇੰਟਨੈਸ਼ਨਲ ਸਕੂਲ ਸਮੇਤ ਕੁੱਝ ਹੋਰ ਸਕੂਲਾਂ ਨੂੰ ਧਮਕੀ ਵਾਲੀ ਈ ਮੇਲ ਮਿਲਣ ਤੋਂ ਬਾਅਦ ਇਹਨਾਂ ਸਕੂਲਾਂ ਦੇ ਪ੍ਰਬੰਧਕਾਂ ਵਲੋਂ ਪੁਲੀਸ ਨੂੰ ਜਾਣਕਾਰੀ ਦਿੱਤੀ ਗਈ। ਜਿਸਤੋਂ ਬਾਅਦ ਪੁਲੀਸ ਵਲੋਂ ਇਹਨਾਂ ਸਕੂਲਾਂ ਅਤੇ ਕੋਰਟ ਕਾਂਪਲੈਕਸ ਦੀ ਤਲਾਸ਼ੀ ਅਭਿਆਨ ਚਲਾਇਆ ਗਿਆ। ਇਸ ਦੌਰਾਨ ਐਂਟੀ ਸਾਬੋਤਾਜ ਟੀਮਾਂ ਅਤੇ ਬੰਬ ਸਕੂਐਡ ਵਲੋਂ ਇਹਨਾਂ ਥਾਵਾਂ ਦੀ ਤਲਾਸ਼ੀ ਲਈ ਗਈ ਪਰੰਤੂ ਕੁੱਝ ਵੀ ਇਤਰਾਜ ਯੋਗ ਨਹੀਂ ਮਿਲਿਆ।
ਇਸ ਦੌਰਾਨ ਸਕੂਲਾਂ ਦੇ ਪ੍ਰਬੰਧਕਾਂ ਵਲੋਂ ਮਾਪਿਆਂ ਨੂੰ ਸੂਚਨਾ ਦੇ ਕੇ ਵਿਦਿਆਰਥੀਆਂ ਨੂੰ ਸਕੂਲ ਵਿੱਚੋਂ ਸੁਰਖਿਤ ਬਾਹਰ ਕੱਢ ਕੇ ਘਰ ਭੇਜ ਦਿੱਤਾ ਗਿਆ। ਇਸ ਦੌਰਾਨ ਛੋਟੇ ਬੱਚਿਆਂ ਅਤੇ ਦੂਰ-ਦੁਰਾਡੇ ਤੋਂ ਆਉਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਬੱਸਾਂ ਦੇ ਮਾਧਿਅਮ ਰਾਹੀਂ ਸੁਰੱਖਿਅਤ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਇਆ ਗਿਆ। ਇਹਨਾਂ ਸਕੂਲਾਂ ਨੂੰ ਮਿਲੀ ਧਮਕੀ ਦੀ ਜਾਣਕਾਰੀ ਮਿਲਣ ਤੋਂ ਬਾਅਦ ਸਕੂਲਾਂ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਸਖ਼ਤ ਕੀਤਾ ਗਿਆ ਹੈ ਅਤੇ ਪੁਲੀਸ ਵਲੋਂ ਅੱਗੇ ਦੀ ਕਾਰਵਾਈ ਜਾਰੀ ਹੈ।
ਇਸ ਦੌਰਾਨ ਅਦਾਲਤੀ ਕਾਂਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਜਿਲ੍ਹਾ ਅਤੇ ਸੈਸ਼ਨ ਜੱਜ ਵਲੋਂ ਇਸ ਸੰਬੰਧੀ ਅਧਿਕਾਰਤ ਹੁਕਮ ਜਾਰੀ ਕਰਕੇ ਸਾਰੇ ਜੁਡੀਸ਼ੀਅਲ ਅਧਿਕਾਰੀਆਂ, ਡਿਪਟੀ ਕਮਿਸ਼ਨਰ ਮੁਹਾਲੀ, ਐਸ ਐਸ ਪੀ ਮੁਹਾਲੀ, ਜਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਜਿਲ੍ਹਾ ਅਟਾਰਨੀ ਨੂੰ ਇਸ ਸੰਬੰਧੀ ਜਾਣਕਾਰੀ ਦਿੱਤੀ ਗਈ ਕਿ ਜਿਲ੍ਹਾ ਅਦਾਲਤ ਦੀ ਆਫੀਸ਼ੀਅਲ ਈ ਮੇਲ ਤੇ ਅਦਾਲਤੀ ਕਾਂਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੀ ਮੇਲ ਆਈ ਹੈ ਜਿਸਤੋਂ ਬਾਅਦ ਅਦਾਲਤਾਂ ਨੂੰ ਖਾਲੀ ਕਰਵਾ ਕੇ ਸੁਰਖਿਆ ਜਾਂਚ ਕੀਤੀ ਜਾ ਰਹੀ ਹੈ।
ਇਸ ਦੌਰਾਨ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਅਦਾਲਤ ਕੰਪਲੈਕਸ ਨੂੰ ਤੁਰੰਤ ਖਾਲੀ ਕਰਵਾ ਲਿਆ ਗਿਆ। ਉੱਥੇ ਮੌਜੂਦ ਵਕੀਲਾਂ, ਅਦਾਲਤੀ ਮੁਲਾਜ਼ਮਾਂ ਅਤੇ ਆਮ ਲੋਕਾਂ ਨੂੰ ਸੁਰੱਖਿਅਤ ਢੰਗ ਨਾਲ ਬਾਹਰ ਕੱਢਿਆ ਗਿਆ। ਘਟਨਾ ਵਾਲੀ ਥਾਂ ਤੇ ਬੰਬ ਨਿਰੋਧਕ ਦਸਤਾ ਅਤੇ ਡੌਗ ਸਕੁਐਡ ਦੀਆਂ ਟੀਮਾਂ ਪਹੁੰਚੀਆਂ, ਜਿਨ੍ਹਾਂ ਵੱਲੋਂ ਕੋਰਟ ਕੰਪਲੈਕਸ ਦੇ ਚੱਪੇ-ਚੱਪੇ, ਦਫ਼ਤਰਾਂ ਅਤੇ ਖੁੱਲ੍ਹੇ ਹਿੱਸਿਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਦੌਰਾਨ ਪੁਲੀਸ ਵੱਲੋਂ ਪੂਰੇ ਅਦਾਲਤ ਪਰਿਸਰ ਨੂੰ ਸੁਰੱਖਿਆ ਘੇਰੇ ਵਿੱਚ ਲੈ ਲਿਆ ਗਿਆ ਅਤੇ ਜਾਂਚ ਮੁਕੰਮਲ ਹੋਣ ਤੱਕ ਕਿਸੇ ਵੀ ਆਮ ਵਿਅਕਤੀ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ।
ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਪੁਲੀਸ ਵੱਲੋਂ ਧਮਕੀ ਦੇ ਸਰੋਤ ਅਤੇ ਇਸ ਦੀ ਸੱਚਾਈ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਉਹਨਾਂ ਲੋਕਾਂ ਨੂੰ ਅਫ਼ਵਾਹਾਂ ਤੋਂ ਬਚਣ ਅਤੇ ਡਰਨ ਦੀ ਬਜਾਏ ਸੁਰੱਖਿਆ ਪ੍ਰਬੰਧਾਂ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ।
Mohali
ਸਰਕਾਰੀ ਕਾਲਜ ਦੇ ਵਿਦਿਆਰਥੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਮਾਰੀਆਂ ਮੱਲਾਂ
ਐਸ ਏ ਐਸ ਨਗਰ, 21 ਸਤੰਬਰ (ਸ.ਬ.) ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ (ਸ਼ੌਰਿਆ ਚੱਕਰ) ਸਰਕਾਰੀ ਕਾਲਜ, ਐਸ.ਏ.ਐਸ. ਨਗਰ (ਮੁਹਾਲੀ) ਦੇ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4, 2026 ਦੇ ਬਲਾਕ ਪੱਧਰੀ ਮੁਕਾਬਲਿਆਂ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਐਥਲੈਟਿਕਸ ਦੇ ਵੱਖ-ਵੱਖ ਮੁਕਾਬਲਿਆਂ ਵਿੱਚ ਕਈ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ।
ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਜਸਪ੍ਰੀਤ ਕੌਰ ਬੈਂਸ ਨੈ ਦੱਸਿਆ ਕਿ ਕਾਲਜ ਦੇ ਬੀ. ਏ. ਸਮੈਸਟਰ-5 ਦੇ ਵਿਦਿਆਰਥੀ ਸੰਜੀਵ ਗਿਰ ਨੇ ਸ਼ਾਟ ਪੁੱਟ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸੇ ਤਰ੍ਹਾਂ ਬੀ.ਏ. ਦੂਜੇ ਸਾਲ ਦੀ ਵਿਦਿਆਰਥਣ ਸਪਨਾ ਨੇ 1500 ਮੀਟਰ ਅਤੇ 5000 ਮੀਟਰ ਵਿੱਚ ਪਹਿਲਾ ਅਤੇ 800 ਮੀਟਰ ਵਿੱਚ ਦੂਜਾ ਸਥਾਨ, ਭੰਨਾ ਨੇ 800 ਮੀਟਰ ਅਤੇ 5000 ਮੀਟਰ ਵਿੱਚ ਦੂਜਾ ਸਥਾਨ ਹਾਸਲ ਕੀਤਾ, ਦਿੱਵਿਆ ਨੇ 1500 ਮੀਟਰ ਵਿੱਚ ਦੂਜਾ ਅਤੇ 800 ਮੀਟਰ ਵਿੱਚ ਤੀਜਾ ਸਥਾਨ ਅਤੇ ਕਾਜਲ ਨੇ 400 ਮੀਟਰ ਅਤੇ 5000 ਮੀਟਰ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਇਸ ਮੌਕੇ ਪ੍ਰਿੰਸੀਪਲ ਜਸਪ੍ਰੀਤ ਕੌਰ ਬੈਂਸ, ਸ਼ਰੀਰਕ ਸਿੱਖਿਆ ਵਿਭਾਗ ਦੀ ਮੁਖੀ ਪ੍ਰੋ. ਸਿਮਰਪ੍ਰੀਤ ਕੌਰ, ਪ੍ਰੋ. ਜਗਤਾਰ ਸਿੰਘ ਵਲੋਂ ਨੇ ਸਾਰੇ ਜੇਤੂ ਵਿਦਿਆਰਥੀਆਂ ਨੂੰ ਆਉਣ ਵਾਲੀਆਂ ਜ਼ਿਲ੍ਹਾ ਅਤੇ ਰਾਜ ਪੱਧਰੀ ਖੇਡਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।
Mohali
ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਅਧਾਰ ਤੇ ਨਿਪਟਾਰਾ ਕਰਨਾ ਪ੍ਰਸ਼ਾਸਨ ਦੀ ਪਹਿਲੀ ਜਿੰਮੇਵਾਰੀ : ਡਾ. ਅੰਕਿਤਾ ਕਾਂਸਲ
ਐਸ ਏ ਐਸ ਨਗਰ, 21 ਸਤੰਬਰ (ਸ.ਬ.) ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੈਅਰਮੈਨ ਰਣਜੀਤ ਪਾਲ ਸਿੰਘ ਵੱਲੋਂ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਚਲ ਰਹੀਆਂ ਮੰਗਾਂ ਅਤੇ ਸਮੱਸਿਆਵਾਂ ਦੇ ਪ੍ਰਭਾਵਸ਼ਾਲੀ ਹੱਲ ਅਤੇ ਕਾਰੋਬਾਰ ਲਈ ਅਨੁਕੂਲ ਮਾਹੌਲ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਦੀ ਮੌਜੂਦਗੀ ਵਿੱਚ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਵਪਾਰੀ ਨੁਮਾਇੰਦਿਆਂ ਨੇ ਭਾਗ ਲਿਆ।
ਇਸ ਮੌਕੇ ਚੇਅਰਮੈਨ ਰਣਜੀਤ ਪਾਲ ਸਿੰਘ ਨੇ ਕਿਹਾ ਕਿ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਬਹੁਤ ਸਾਰੀਆਂ ਮੁਸ਼ਕਲਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਵਪਾਰੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਰਹਿੰਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ।
ਮੀਟਿੰਗ ਦੌਰਾਨ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਕੋਲ ਪ੍ਰਾਪਤ ਵੱਖ-ਵੱਖ ਸ਼ਿਕਾਇਤਾਂ ਅਤੇ ਲੰਬਿਤ ਮਾਮਲਿਆਂ ਦੀ ਵਿਭਾਗ ਵਾਰ ਸਮੀਖਿਆ ਕੀਤੀ ਗਈ। ਸਹਾਇਕ ਕਮਿਸ਼ਨਰ (ਜਨਰਲ) ਨੇ ਗਮਾਡਾ, ਪਾਵਰਕਾਮ, ਸਿਹਤ ਵਿਭਾਗ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਤੋਂ ਲੰਬਿਤ ਮਾਮਲਿਆਂ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਲੋੜ ਅਨੁਸਾਰ ਮਾਮਲਿਆਂ ਦੇ ਤੁਰੰਤ ਨਿਪਟਾਰੇ ਲਈ ਨਿਰਦੇਸ਼ ਜਾਰੀ ਕੀਤੇ।
ਇਸ ਮੌਕੇ ਡਾ. ਅੰਕਿਤਾ ਕਾਂਸਲ ਨੇ ਕਿਹਾ ਕਿ ਵਪਾਰੀ ਵਰਗ ਜ਼ਿਲ੍ਹੇ ਦੀ ਆਰਥਿਕ ਤਰੱਕੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ, ਇਸ ਲਈ ਉਨ੍ਹਾਂ ਦੀਆਂ ਜਾਇਜ਼ ਸਮੱਸਿਆਵਾਂ ਦਾ ਨਿਪਟਾਰਾ ਸਮੇਂ ਸਿਰ ਕਰਨਾ ਜ਼ਿਲ੍ਹਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਿਕਾਇਤ ਨੂੰ ਬੇਲੋੜੀ ਦੇਰੀ ਕਾਰਨ ਲੰਬਿਤ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਹਰ ਵਿਭਾਗ ਆਪਣੇ ਨਾਲ ਸਬੰਧਤ ਮਾਮਲਿਆਂ ਨੂੰ ਪਹਿਲ ਦੇ ਆਧਾਰ ਤੇ ਨਿਪਟਾਏ।
ਮੀਟਿੰਗ ਵਿੱਚ ਜਿਲ੍ਹਾ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਤਰਲੋਚਨ ਸਿੰਘ ਬੈਦਵਾਨ, ਖਰੜ ਦੇ ਹਲਕਾ ਚੇਅਰਮੈਨ ਯਸ਼ਪਾਲ ਬਾਂਸਲ ਤੋ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਹੋਰ ਵਪਾਰੀ ਨੁਮਾਇੰਦੇ ਹਾਜ਼ਰ ਸਨ।
-
International2 months agoਸ਼੍ਰੀਲੰਕਾ ਵਿੱਚ ਭਾਰੀ ਮੀਂਹ ਅਤੇ ਹੜ੍ਹ ਕਾਰਨ ਜ਼ਮੀਨ ਖਿਸਕੀ, 7 ਵਿਅਕਤੀਆਂ ਦੀ ਮੌਤ
-
International2 months agoਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਸ਼ਾਕਿਬ ਅਲ ਹਸਨ ਦੇ ਘਰ ਤੇ ਪੈਟਰੋਲ ਬੰਬ ਨਾਲ ਹਮਲਾ
-
International1 month agoਸਾਊਦੀ ਅਰਬ ਵਿੱਚ ਸੋਫਾ ਫੈਕਟਰੀ ਨੂੰ ਅੱਗ ਲੱਗਣ ਕਾਰਨ 16 ਬੰਗਲਾਦੇਸ਼ੀ ਮਜ਼ਦੂਰਾਂ ਦੀ ਮੌਤ
-
National1 month agoਬੱਸ ਬੇਕਾਬੂ ਹੋ ਕੇ ਸੜਕ ਤੋਂ 100 ਫੁੱਟ ਹੇਠਾਂ ਡਿੱਗੀ, 7 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International2 months agoਇਥੋਪੀਆ ਵਿੱਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕੀ, 14 ਵਿਅਕਤੀਆਂ ਦੀ ਮੌਤ
-
Chandigarh1 month agoਸੁਖਬੀਰ ਸਿੰਘ ਬਾਦਲ ਵਲੋਂ ਚੰਡੀਗੜ੍ਹ ਵਿੱਚ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਮੁਲਾਕਾਤ
-
National1 month ago
ਖਰਾਬ ਮੌਸਮ ਅਤੇ ਸ਼ਰਧਾਲੂਆਂ ਦੀ ਘੱਟ ਰਹੀ ਗਿਣਤੀ ਦੇ ਮੱਦੇਨਜ਼ਰ ਅਮਰਨਾਥ ਯਾਤਰਾ ਮੁਲਤਵੀ
-
National1 month agoਆਸਾਮ ਵਿੱਚ ਹੜ੍ਹ ਕਾਰਨ ਮ੍ਰਿਤਕਾਂ ਦੀ ਗਿਣਤੀ 100 ਤੇ ਪਹੁੰਚੀ, 1.4 ਲੱਖ ਲੋਕ ਪ੍ਰਭਾਵਿਤ
