Connect with us

Mohali

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਤਿੰਨ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾਈ

Published

on

 

ਐਸ ਏ ਐਸ ਨਗਰ, 19 ਸਤੰਬਰ (ਸ.ਬ.) ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਹੜ੍ਹ ਪ੍ਰਭਾਵਿਤ ਸਰਹੱਦੀ ਜ਼ਿਲ੍ਹਿਆਂ ਦੇ ਵਸਨੀਕਾਂ ਨੂੰ ਮੈਡੀਕਲ ਸੇਵਾਵਾਂ ਪ੍ਰਦਾਨ ਕਰਨ ਲਈ ਮੁਹਾਲੀ ਤੋਂ ਤਿੰਨ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਉਪਰਾਲੇ ਲਈ ਹਲਕਾ ਵਿਧਾਇਕ ਕੁਲਵੰਤ ਸਿੰਘ ਦੀ ਸ਼ਲਾਘਾ ਕਰਦਿਆਂ ਉਹਨਾਂ ਕਿਹਾ ਕਿ ਡਾਕਟਰਾਂ, ਨਰਸਾਂ ਅਤੇ ਫਾਰਮਾਸਿਸਟਾਂ ਨਾਲ ਲੈਸ ਐਂਬੂਲੈਂਸਾਂ ਹੜ੍ਹ ਤੋਂ ਬਾਅਦ ਦੀਆਂ ਸਿਹਤ ਚੁਣੌਤੀਆਂ ਦਾ ਹੱਲ ਕਰਨਗੀਆਂ ਅਤੇ ਲੋਕਾਂ ਨੂੰ ਪਾਣੀ ਤੋਂ ਪੈਦਾ ਹੋਣ ਵਾਲੀਆਂ ਅਤੇ ਹੋਰ ਬਿਮਾਰੀਆਂ ਤੋਂ ਬਚਾਉਣਗੀਆਂ।

ਉਨ੍ਹਾਂ ਕਿਹਾ ਕਿ ਇਨ੍ਹਾਂ ਐਂਬੂਲੈਂਸਾਂ ਰਾਹੀਂ ਅਗਲੇ 45 ਦਿਨਾਂ ਲਈ ਮੁਫ਼ਤ ਡਾਕਟਰੀ ਜਾਂਚ ਅਤੇ ਦਵਾਈਆਂ ਪ੍ਰਦਾਨ ਕੀਤੀਆਂ ਜਾਣਗੀਆਂ ਅਤੇ ਗੰਭੀਰ ਮਾਮਲਿਆਂ ਵਿੱਚ, ਮਰੀਜ਼ਾਂ ਨੂੰ ਅਗਲੇ ਇਲਾਜ ਲਈ ਨੇੜਲੇ ਸਿਹਤ ਕੇਂਦਰਾਂ ਵਿੱਚ ਭੇਜਿਆ ਜਾਵੇਗਾ। ਉਹਨਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਆਮ ਸਥਿਤੀ ਬਹਾਲ ਕਰਨ ਲਈ ਪੰਜਾਬ ਸਰਕਾਰ ਦਾ ਸਹਿਯੋਗ ਕਰਨ ਲਈ ਪਰਨੋਡ ਰਿਕਾਰਡ ਇੰਡੀਆ ਫਾਊਂਡੇਸ਼ਨ ਦੀ ਵੀ ਸ਼ਲਾਘਾ ਕੀਤੀ।

ਮੀਡੀਆ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਆਗਾਮੀ ਵਿਧਾਨ ਸਭਾ ਸੈਸ਼ਨ ਦੌਰਾਨ ਸੂਬਾਈ ਕੈਬਨਿਟ ਦੀ ਪ੍ਰਵਾਨਗੀ ਤੋਂ ਬਾਅਦ ਆਫ਼ਤ ਪ੍ਰਬੰਧਨ ਐਕਟ, ਮਾਈਨਿੰਗ ਐਕਟ ਅਤੇ ਹੋਰ ਸਬੰਧਤ ਕਾਨੂੰਨਾਂ ਵਿੱਚ ਜ਼ਰੂਰੀ ਸੋਧਾਂ ਸੈਸ਼ਨ ਵਿੱਚ ਰੱਖੀਆਂ ਜਾਣਗੀਆਂ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਹੜ੍ਹ ਪੀੜਤਾਂ ਨੂੰ ਬਿਹਤਰ ਮੁਆਵਜ਼ਾ ਦੇਣ ਲਈ ਵਚਨਬੱਧ ਹੈ, ਅਤੇ ਇਹ ਸੈਸ਼ਨ ਉਸ ਵਚਨਬੱਧਤਾ ਨੂੰ ਦਰਸਾਏਗਾ।

ਰੰਗਲਾ ਪੰਜਾਬ ਚੜ੍ਹਦੀ ਕਲਾ ਫੰਡ ਇਕੱਤਰ ਕਰਨ ਦੀ ਮੁਹਿੰਮ ਨੂੰ ਸਫ਼ਲ ਕਰਾਰ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਦੁਨੀਆ ਭਰ ਦੇ ਪੰਜਾਬੀਆਂ ਵੱਲੋਂ ਦਿੱਤੇ ਜਾ ਰਹੇ ਭਾਰੀ ਯੋਗਦਾਨ ਨੇ ਆਮ ਸਥਿਤੀ ਬਹਾਲ ਕਰਨ ਦੇ ਯਤਨਾਂ ਨੂੰ ਮਜ਼ਬੂਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਫੰਡ ਉਨ੍ਹਾਂ ਪਰਿਵਾਰਾਂ ਦੀ ਹਿੰਮਤ ਵਧਾਏਗਾ ਜਿਨ੍ਹਾਂ ਨੂੰ ਕੁਦਰਤ ਦੇ ਕਹਿਰ ਕਾਰਨ ਭਾਰੀ ਨੁਕਸਾਨ ਹੋਇਆ ਹੈ।

ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕਰਦਿਆਂ ਕਿਹਾ ਕਿ ‘ਆਪ’ ਦੀ ਮੁਹਾਲੀ ਇਕਾਈ ਹਰ ਸੰਭਵ ਤਰੀਕੇ ਨਾਲ ਪ੍ਰਭਾਵਿਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ। ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਅਤੇ ‘ਆਪ’ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਕੌਰ, ਮਾਰਕੀਟ ਕਮੇਟੀ ਮੁਹਾਲੀ ਦੇ ਚੇਅਰਮੈਨ ਗੋਵਿੰਦਰ ਮਿੱਤਲ ਅਤੇ ਹੋਰ ਪਤਵੰਤੇ ਮੌਜੂਦ ਸਨ।

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending