Mohali
ਕਾਂਗਰਸ ਦੀ ਜਿਲ੍ਹਾ ਪ੍ਰਧਾਨਗੀ ਦੀ ਕੁਰਸੀ ਲਈ ਦੋ ਦਰਜਨ ਦੇ ਕਰੀਬ ਉਮੀਦਵਾਰ ਮੈਦਾਨ ਵਿੱਚ
ਸਿੱਧੂ ਭਰਾਵਾਂ ਨੇ ਹਰਕੇਸ਼ ਚੰਦ ਸ਼ਰਮਾ ਨੂੰ ਬਣਾਇਆ ਉਮੀਦਵਾਰ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੀ ਮੈਦਾਨ ਵਿੱਚ
ਭੁਪਿੰਦਰ ਸਿੰਘ
ਐਸ ਏ ਐਸ ਨਗਰ, 23 ਸਤੰਬਰ
ਕਾਂਗਰਸ ਪਾਰਟੀ ਵਲੋਂ ਚਲਾਏ ਜਾ ਰਹੇ ਸੰਗਠਨ ਸਿਰਜਨ ਅਭਿਆਨ ਦੇ ਤਹਿਤ ਪੰਜਾਬ ਦੇ 29 ਜਿਲ੍ਹਿਆਂ ਦੇ ਪ੍ਰਧਾਨਾਂ ਦੀ ਚੋਣ ਲਈ ਪਾਰਟੀ ਹਾਈਕਮਾਨ ਵਲੋਂ ਭੇਜੇ ਗਏ ਕੇਂਦਰੀ ਆਬਜਰਵਰਾਂ (ਜਿਹਨਾਂ ਵਿੱਚ ਰਾਹੁਲ ਗਾਂਧੀ ਦੇ ਕਰੀਬੀ ਸਮਝੇ ਜਾਂਦੇ ਸੀਨੀਅਰ ਆਗੂਆਂ ਨੂੰ ਜਿੰਮੇਵਾਰੀ ਸੌਂਪੀ ਗਈ ਹੈ) ਵਲੋਂ ਆਪੋ ਆਪਣੇ ਜਿਲ੍ਹਿਆਂ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਪਾਰਟੀ ਦੇ ਜਿਲ੍ਹਾ ਪ੍ਰਧਾਨ ਦੀ ਕੁਰਸੀ ਦੇ ਦਾਅਵੇਦਾਰਾਂ ਨਾਲ ਨਿੱਜੀ ਤੌਰ ਤੇ ਗੱਲ ਵੀ ਕੀਤੀ ਜਾ ਰਹੀ ਹੈ।
ਇਸ ਦੌਰਾਨ ਮੁਹਾਲੀ ਜਿਲ੍ਹੇ ਲਈ ਨਿਯੁਕਤ ਕੀਤੇ ਗਏ ਪਾਰਟੀ ਦੇ ਕੇਂਦਰੀ ਆਬਜਰਵਰ ਸ੍ਰੀ ਮਨੋਜ ਯਾਦਵ ਵਲੋਂ ਜਿਲ੍ਹਾ ਮੁਹਾਲੀ ਦੇ ਤਿੰਨ ਵਿਧਾਨਸਭਾ ਹਲਕਿਆਂ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗਾਂ ਕਰਕੇ ਉਹਨਾਂ ਦੇ ਵਿਚਾਰ ਸੁਣੇ ਗਏ ਹਨ ਅਤੇ ਪਾਰਟੀ ਦੇ ਜਿਲ੍ਹਾ ਪ੍ਰਧਾਨ ਦੀ ਕੁਰਸੀ ਦੇ ਦਾਅਵੇਦਾਰਾਂ ਦੀ ਇੰਟਰਵਿਊ ਵੀ ਕੀਤੀ ਗਈ ਹੈ।
ਇਸ ਦੌਰਾਨ ਮੁਹਾਲੀ ਵਿੱਚ ਹੋਈ ਮੀਟਿੰਗ (ਜਿਸ ਵਿੱਚ ਸ੍ਰੀ ਮਨੋਜ ਯਾਦਵ ਦੇ ਨਾਲ ਸੰਸਦ ਮੈਂਬਰ ਡਾ. ਅਮਰ ਸਿੰਘ ਅਤੇ ਚੰਡੀਗੜ੍ਹ ਦੇ ਸਾਬਕਾ ਮੇਅਰ ਸz. ਰਵਿੰਦਰ ਪਾਲ ਸਿੰਘ ਪਾਲੀ ਵਲੋਂ ਸਹਿ ਆਬਜਰਵਰ ਦੇ ਤੌਰ ਤੇ ਸ਼ਮੂਲੀਅਤ ਕੀਤੀ ਗਈ ਸੀ) ਦੌਰਾਨ ਸਾਬਕਾ ਮੰਤਰੀ ਸz. ਬਲਬੀਰ ਸਿੰਘ ਸਿੱਧੂ ਅਤੇ ਨਗਰ ਨਿਗਮ ਦੇ ਡਿਪਟੀ ਮੇਅਰ ਸz. ਅਮਰਜੀਤ ਸਿੰਘ ਜੀਤੀ ਸਿੱਧੂ ਵਲੋਂ ਮਾਰਕੀਟ ਕਮੇਟੀ ਖਰੜ ਦੇ ਸਾਬਕਾ ਚੇਅਰਮੈਨ ਸ੍ਰੀ ਹਰਕੇਸ਼ ਚੰਦ ਮਛਲੀ ਕਲਾਂ ਦਾ ਨਾਮ ਅੱਗੇ ਲਿਆਂਦਾ ਗਿਆ ਹੈ। ਸਿੱਧੂ ਭਰਾਵਾਂ ਵਲੋਂ ਹਰਕੇਸ਼ ਚੰਦ ਸ਼ਰਮਾ ਨੂੰ ਇੱਕ ਮਜਬੂਤ ਉਮੀਦਵਾਰ ਦੇ ਤੌਰ ਤੇ ਪੇਸ਼ ਕੀਤਾ ਗਿਆ ਹੈ ਅਤੇ ਮੁਹਾਲੀ ਨਗਰ ਨਿਗਮ ਦੇ ਚੁਣੇ ਹੋਏ ਕੌਂਸਲਰਾਂ ਅਤੇ ਹੋਰਨਾਂ ਨੇਤਾਵਾਂ ਤੋਂ ਵੀ ਸ੍ਰੀ ਸ਼ਰਮਾ ਦੇ ਸਮਰਥਨ ਵਿੱਚ ਲਾਬਿੰਗ ਕਰਵਾਈ ਗਈ ਹੈ।
ਜੇਕਰ ਮੁਹਾਲੀ ਵਿਧਾਨਸਭਾ ਹਲਕੇ ਦੀ ਗੱਲ ਕਰੀਏ ਤਾਂ ਪ੍ਰਧਾਨਗੀ ਦੀ ਦੌੜ ਵਿੱਚ ਮੁਹਾਲੀ ਦੇ ਡਿਪਟੀ ਮੇਅਰ ਸz. ਕੁਲਜੀਤ ਸਿੰਘ ਬੇਦੀ ਦਾ ਨਾਮ ਵੀ ਸ਼ਾਮਿਲ ਹੈ ਜਿਹਨਾਂ ਵਲੋਂ ਆਪਣੀ ਉਮੀਦਵਾਰੀ ਪੇਸ਼ ਕੀਤੀ ਗਈ ਹੈ। ਕਿਸੇ ਵੇਲੇ ਸz. ਸਿੱਧੂ ਦੀ ਸੱਜੀ ਬਾਂਹ ਮੰਨੇ ਜਾਂਦੇ ਸz. ਬੇਦੀ ਇਸ ਵੇਲੇ ਨਾ ਸਿਰਫ ਸz. ਸਿੱਧੂ ਤੋਂ ਦੂਰੀ ਬਣਾ ਕੇ ਚਲ ਰਹੇ ਹਨ ਬਲਕਿ ਉਹ ਮੁਹਾਲੀ ਵਿਧਾਨਸਭਾ ਹਲਕੇ ਵਿੱਚ ਵੱਖਰੇ ਤੌਰ ਤੇ ਵਿਚਰਦਿਆਂ ਵਿਧਾਨਸਭਾ ਉਮੀਦਵਾਰ ਵਜੋਂ ਪਾਰਟੀ ਟਿਕਟ ਦੀ ਦਾਅਵੇਦਾਰੀ ਵੀ ਪੇਸ਼ ਕਰ ਰਹੇ ਹਨ। ਸz. ਬੇਦੀ ਇਸ ਵੇਲੇ ਪਟਿਆਲਾ ਜਿਲ੍ਹੇ ਦੇ ਸਹਿ ਆਬਜਰਵਰ ਦੀ ਜਿੰਮੇਵਾਰੀ ਵੀ ਨਿਭਾਅ ਰਹੇ ਹਨ ਅਤੇ ਉਹਨਾਂ ਵਲੋਂ ਇਸ ਅਹੁਦੇ ਲਈ ਆਪਣਾ ਦਾਅਵਾ ਪੇਸ਼ ਕੀਤੇ ਜਾਣ ਨਾਲ ਸਥਿਤੀ ਦਿਲਚਸਪ ਬਣਦੀ ਦਿਖ ਰਹੀ ਹੈ।
ਇਸਤੋਂ ਇਲਾਵਾ ਮੁਹਾਲੀ ਹਲਕੇ ਤੋਂ ਮਿਉਂਸਪਲ ਕੌਂਸਲ ਨਰਪਿੰਦਰ ਸਿੰਘ ਰੰਗੀ ਅਤੇ ਪਾਰਟੀ ਦੇ ਸਾਬਕਾ ਜਿਲ੍ਹਾ ਪ੍ਰਧਾਨ ਸ੍ਰੀ ਰਿਸ਼ਵ ਜੈਨ ਦੇ ਪੁੱਤਰ ਗੌਰਵ ਜੈਨ ਵਲੋਂ ਵੀ ਆਪਣੀ ਉਮੀਦਵਾਰੀ ਪੇਸ਼ ਕੀਤੀ ਜਾ ਚੁੱਕੀ ਹੈ।
ਇਸਤੋਂ ਇਲਾਵਾ ਪਾਰਟੀ ਦੇ ਮੌਜੂਦਾ ਜਿਲ੍ਹਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ, ਕਮਲਜੀਤ ਸਿੰਘ ਚਾਵਲਾ (ਕੁਰਾਲੀ), ਕਮਲ ਕਿਸ਼ੋਰ ਸ਼ਰਮਾ (ਖਰੜ), ਮਹਿਲਾ ਵਿੰਗ ਦੀ ਜਿਲ੍ਹਾ ਪ੍ਰਧਾਨ ਸਵਰਨਜੀਤ ਕੌਰ, ਅਮਿਤ ਬਾਵਾ (ਡੇਰਾਬਸੀ) ਰਣਜੀਤ ਸਿੰਘ ਨਗਲੀਆ ਅਤੇ ਰਾਕੇਸ਼ ਕੁਮਾਰ ਸਮੇਤ ਦੋ ਦਰਜਨ ਦੇ ਕਰੀਬ ਉਮੀਦਵਾਰਾਂ ਵਲੋਂ ਆਪਣੀ ਦਾਅਵੇਦਾਰੀ ਪੇਸ਼ ਕੀਤੀ ਗਈ ਹੈ ਅਤੇ ਇਹ ਵੇਖਣਾ ਦਿਲਚਸਪ ਹੋਵੇਗਾ ਕਿ ਪਾਰਟੀ ਦੀ ਜਿਲ੍ਹਾ ਪ੍ਰਧਾਨਗੀ ਦਾ ਤਾਜ ਕਿਸ ਆਗੂ ਦੇ ਸਿਰ ਤੇ ਰੱਖਿਆ ਜਾਂਦਾ ਹੈ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Editorial2 months agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
