Mohali
15 ਸਾਲਾਂ ਤੋਂ ਸੱਤਾ ਪ੍ਰਾਪਤੀ ਲਈ ਡਰਾਮੇਬਾਜੀ ਕਰਦੇ ਆ ਰਹੇ ਹਨ ਬਲਵੀਰ ਸਿੰਘ ਸਿੱਧੂ : ਕੁਲਵੰਤ ਸਿੰਘ
10 ਕਰੋੜ ਦੀ ਲਾਗਤ ਨਾਲ ਮੁਹਾਲੀ ਹਲਕੇ ਦੀਆਂ 13 ਸੜਕਾਂ ਦਾ ਕੰਮ ਸ਼ੁਰੂ ਹੋਇਆ
ਐਸ ਏ ਐਸ ਨਗਰ, 23 ਸਤੰਬਰ (ਸ.ਬ.) ਹਲਕਾ ਮੁਹਾਲੀ ਦੇ ਵਿਧਾਇਕ ਸz. ਕੁਲਵੰਤ ਸਿੰਘ ਨੇ ਕਿਹਾ ਹੈ ਕਿ ਸਾਬਕਾ ਮੰਤਰੀ ਬਲਵੀਰ ਸਿੰਘ ਸਿੱਧੂ ਪਿਛਲੇ 15 ਸਾਲਾਂ ਤੋਂ ਸਿਰਫ ਡਰਾਮੇਬਾਜ਼ੀ ਕਰਕੇ ਹੀ ਰਾਜ ਸੱਤਾ ਪ੍ਰਾਪਤ ਕਰਦੇ ਰਹੇ ਹਨ ਪਰੰਤੂ ਹੁਣ ਲੋਕ ਇਸ ਡਰਾਮੇਬਾਜੀ ਤੋਂ ਭਲੀਭਾਂਤੀ ਜਾਣੂ ਹੋ ਚੁੱਕੇ ਹਨ।
ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਜਦੋਂ ਬਲਵੀਰ ਸਿੱਧੂ ਵਿਧਾਇਕ ਸਨ ਅਤੇ ਸਰਕਾਰ ਵਿੱਚ ਮੰਤਰੀ ਸਨ, ਉਦੋਂ ਉਹ ਹਲਕੇ ਦੀਆਂ ਸੜਕਾਂ ਨਹੀਂ ਬਣਵਾ ਸਕੇ ਅਤੇ ਹੁਣ ਆਪਣੇ ਸਾਥੀਆਂ ਨਾਲ ਜਾ ਜਾ ਕੇ ਸੜਕਾਂ ਦੇ ਛੋਟੇ ਮੋਟੇ ਟੋਏ ਭਰਵਾਉਣ ਦੀ ਡਰਾਮੇਬਾਜ਼ੀ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਹਨਾਂ ਕਿਹਾ ਕਿ ਬਲਵੀਰ ਸਿੰਘ ਸਿੱਧੂ ਨੂੰ ਡਰਾਮੇਬਾਜ਼ੀ ਕਰਨ ਦੀ ਥਾਂ ਲੋਕਾਂ ਵਿੱਚ ਜਾ ਕੇ ਆਪਣੀਆਂ ਗਲਤੀਆਂ ਬਾਰੇ ਮਾਫੀ ਮੰਗਣੀ ਚਾਹੀਦੀ ਹੈ।
ਉਹਨਾਂ ਕਿਹਾ ਕਿ ਬਲਵੀਰ ਸਿੰਘ ਸਿੱਧੂ ਨੂੰ ਪਤਾ ਹੈ ਕਿ ਉਹ ਇਲਾਕੇ ਦੀਆਂ ਸੜਕਾਂ ਨਹੀਂ ਬਣਵਾ ਸਕਦੇ, ਕਿਉਂਕਿ ਇਹ ਕੰਮ ਸਰਕਾਰ ਦਾ ਹੈ, ਫਿਰ ਵੀ ਉਹ ਡਰਾਮੇਬਾਜੀ ਕਰਕੇ ਲੋਕ ਮਜ਼ਾਕ ਦਾ ਪਾਤਰ ਬਣ ਰਹੇ ਹਨ।
ਉਹਨਾਂ ਕਿਹਾ ਕਿ ਮੁਹਾਲੀ ਹਲਕੇ ਨਾਲ ਸੰਬੰਧਿਤ 13-14 ਸੜਕਾਂ ਦੇ ਟੈਂਡਰ ਲੱਗ ਚੁੱਕੇ ਹਨ ਅਤੇ ਕੰਮ ਵੀ ਅਲਾਟ ਹੋ ਗਏ ਗਏ ਹਨ। ਉਹਨਾਂ ਕਿਹਾ ਕਿ 10 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਇਹਨਾਂ ਸੜਕਾਂ ਦੇ ਵਿੱਚੋਂ ਕੁੱਝ ਦਾ ਕੰਮ ਵੀ ਸ਼ੁਰੂ ਹੋ ਚੁੱਕਾ ਹੈ ਅਤੇ ਆਉਂਦੇ 5-7 ਦਿਨਾਂ ਵਿੱਚ ਬਾਕੀ ਸੜਕਾਂ ਦਾ ਕੰਮ ਵੀ ਸ਼ੁਰੂ ਹੋ ਜਾਵੇਗਾ। ਉਹਨਾਂ ਕਿਹਾ ਕਿ ਵਿਰੋਧੀ ਪਾਰਟੀ ਦੇ ਨੇਤਾਵਾਂ ਨੂੰ ਵੀ ਪਤਾ ਹੈ ਕਿ ਸੜਕਾਂ ਜਲਦ ਹੀ ਬਣਨ ਜਾ ਰਹੀਆਂ ਹਨ, ਜਿਸ ਕਰਕੇ ਉਹ ਆਪਣੀ ਟੀਮ ਦੇ ਨਾਲ ਜਾ ਕੇ ਝੂਠੀ ਪ੍ਰਸਿੱਧੀ ਹਾਸਿਲ ਕਰਨ ਦੇ ਲਈ ਕਿਤੇ ਖੱਡੇ ਭਰਵਾ ਰਹੇ ਹਨ, ਅਤੇ ਝੂਠੀ ਬਿਆਨਬਾਜੀ ਕਰ ਰਹੇ ਹਨ।
ਉਹਨਾਂ ਕਿਹਾ ਕਿ ਉਹ ਹਲਕੇ ਦੇ ਲੋਕਾਂ ਤੋਂ ਮਾਫੀ ਮੰਗਦੇ ਹਨ ਕਿ ਇਹਨਾਂ ਸੜਕਾਂ ਦਾ ਕੰਮ ਸ਼ੁਰੂ ਕਰਨ ਦੇ ਵਿੱਚ ਦੇਰ ਹੋ ਗਈ। ਉਹਨਾਂ ਕਿਹਾ ਕਿ ਦੇਰ ਹੋਣ ਦਾ ਕਾਰਨ ਇਹ ਹੈ ਕਿ ਕਈ ਸੜਕਾਂ 10 ਤੋਂ 12 ਫੁੱਟ ਦੀਆਂ ਸਨ, ਜਿਨ੍ਹਾਂ ਨੂੰ 18 ਫੁੱਟ ਕੀਤਾ ਜਾਣਾ ਸੀ ਅਤੇ ਇਸ ਕਾਰਨ ਸਮਾਂ ਲੱਗ ਗਿਆ। ਉਹਨਾਂ ਕਿਹਾ ਕਿ ਬਾਰਿਸ਼ ਦੇ ਦਿਨਾਂ ਕਰਕੇ ਵੀ ਕੰਮ ਵਿੱਚ ਕੁਝ ਦਿੱਕਤ ਦਿੱਕਤ ਆਈ। ਉਹਨਾਂ ਕਿਹਾ ਕਿ ਹੁਣ 89- ਸੈਕਟਰ ਵਾਲੀ ਸੜਕ ਦਾ ਕੰਮ ਜ਼ੋਰ ਸ਼ੋਰ ਨਾਲ ਚੱਲ ਰਿਹਾ ਹੈ ਅਤੇ ਸੀ.ਪੀ. 67 ਏਅਰਪੋਰਟ ਰੋਡ ਵਾਲੀ ਸੜਕ ਦਾ ਕੰਮ ਵੀ ਤੇਜ਼ੀ ਨਾਲ ਜਾਰੀ ਹੈ।
ਉਹਨਾਂ ਕਿਹਾ ਕਿ ਫੇਜ਼ 3 ਵਾਲੀ ਸੜਕ ਦੇ ਕੰਮ ਦੀ ਜਾਂਚ ਕੀਤੀ ਜਾਵੇਗੀ, ਕਿਉਂਕਿ ਇਹ ਸੜਕ ਹਾਲੇ ਡੇਢ ਕੁ ਸਾਲ ਪਹਿਲਾਂ ਹੀ ਬਣਾਈ ਗਈ ਸੀ ਅਤੇ ਸੀਵਰੇਜ ਦਾ ਕੰਮ ਵੀ ਕੀਤਾ ਗਿਆ ਸੀ। ਉਹਨਾਂ ਕਿਹਾ ਕਿ ਇਸ ਸੜਕ ਦੀ ਮਾੜੀ ਹਾਲਤ ਦੇ ਚਲਦਿਆਂ ਸੰਬੰਧਿਤ ਠੇਕੇਦਾਰ ਜਾਂ ਸਬੰਧਤ ਅਫਸਰ ਦੀ ਜਿੰਮੇਵਾਰੀ ਤੈਅ ਕੀਤੀ ਜਾਵੇਗੀ।
ਉਹਨਾਂ ਦੱਸਿਆ ਕਿ ਲਾਂਡਰਾਂ ਤੋਂ ਖਰੜ, ਚੱਪੜ ਚਿੜੀ ਖੁਰਦ ਵਾਲੀ ਸੜਕ ਤੋਂ ਇਲਾਵਾ ਖਰੜ-ਬਨੂੜ ਰੋਡ, ਤੰਗੋਰੀ ਵਾਲੀ ਸੜਕ, ਪਿੰਡ ਸ਼ੇਖਨਮਾਜਰਾ ਤੋਂ ਪਿੰਡ ਕੁਰੜਾ, ਰਾਏਪੁਰ ਤੋਂ ਅੰਧਰਾਲੀ, ਪਿੰਡ ਤੰਗੋਰੀ ਤੋਂ ਮਾਣਕਪੁਰ ਕੱਲਰ, ਝੰਝੇੜੀ ਤੋਂ ਅਲੀਪੁਰ, ਪਿੰਡ ਬਾਕਰਪੁਰ ਤੋਂ ਸਫੀਪੁਰ ਨੇੜੇ ਵਾਲੀ ਸੜਕ, ਗੀਗੇ ਮਾਜਰਾ ਤੋਂ ਜਟਾਣਾ, ਚਾਚੂ ਮਾਜਰਾ ਬਾਕਰਪੁਰ, ਝੁੰਗੀਆਂ, ਗੁਰਦੁਆਰਾ ਸਾਹਿਬ ਸਮੇਤ ਵਾਲੀ ਸੜਕ, ਸੈਕਟਰ-82 ਤੋਂ ਮਨੌਲੀ, ਦਾਊ ਤੋਂ ਰਾਮਗੜ੍ਹ ਅਤੇ ਲਾਂਡਰਾਂ ਨੂੰ ਜਾਂਦੀ ਹੋਈ ਸੜਕ ਵੀ ਬਣਾਈ ਜਾ ਰਹੀ ਹੈ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Editorial2 months agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
