Mohali
ਬਿਜਲੀ ਖੇਤਰ ਵਿੱਚ ਕੰਮ ਕਰਦੀਆਂ ਜੱਥੇਬੰਦੀਆਂ ਨੇ ਲੋਕਾਂ ਨੂੰ ਪ੍ਰਵਾਸੀ ਮਜ਼ਦੂਰਾਂ ਖਿਲਾਫ ਭਟਕਾਊ ਤੇ ਭੜਕਾਊ ਪ੍ਰਚਾਰ ਤੋਂ ਸੁਚੇਤ ਰਹਿਣ ਦਾ ਸੱਦਾ ਦਿੱਤਾ
ਐਸ ਏ ਐਸ ਨਗਰ, 24 ਸਤੰਬਰ (ਸ.ਬ.) ਟੈਕਨੀਕਲ ਸਰਵਿਸ ਯੂਨੀਅਨ, ਪੈਨਸ਼ਨਰਜ਼ ਐਸੋਸੀਏਸ਼ਨ, ਸੀ.ਐਚ.ਬੀ. ਕਾਮੇ ਠੇਕਾ ਮੁਲਾਜ਼ਮ ਯੂਨੀਅਨ, ਸਰਕਲ ਮੁਹਾਲੀ ਵੱਲੋਂ ਸਾਂਝੀਆਂ ਰੈਲੀਆਂ ਕਰਕੇ ਹੁਸ਼ਿਆਰਪੁਰ ਕਤਲ ਕਾਂਡ ਦੇ ਦੋਸ਼ੀ ਨੂੰ ਸਖਤ ਸਜਾ ਦਵਾਉਣ ਦੀ ਮੰਗ ਕਰਨ ਲਈ ਅਤੇ ਸਮੂਹ ਕਿਰਤੀ ਲੋਕਾਂ ਦੇ ਏਕੇ ਨੂੰ ਬੁਲੰਦ ਰੱਖਣ ਦੀ ਅਪੀਲ ਕੀਤੀ। ਇਸ ਮੌਕੇ ਵਿਚਾਰ ਪ੍ਰਗਟ ਕਰਦਿਆਂ ਵੱਖ ਵੱਖ ਆਗੂਆਂ ਵੱਲੋਂ ਹੁਸ਼ਿਆਰਪੁਰ ਵਿੱਚ ਇੱਕ ਪ੍ਰਵਾਸੀ ਮਜ਼ਦੂਰ ਵੱਲੋਂ ਇੱਕ ਬੱਚੇ ਨਾਲ ਕੀਤੀ ਦਰਿੰਦਗੀ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਦੇਣ ਦੀ ਮੰਗ ਕਰਦਿਆਂ ਪੀੜਤ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ।
ਇਸ ਮੌਕੇ ਆਗੂਆਂ ਨੇ ਕਿਹਾ ਕਿ ਬਿਨਾਂ ਸ਼ੱਕ ਉਸ ਵਿਅਕਤੀ ਵੱਲੋਂ ਕੀਤਾ ਗੁਨਾਹ ਬਖਸ਼ਨਯੋਗ ਨਹੀਂ ਹੈ ਪਰ ਇੱਕ ਵਿਅਕਤੀ ਦੇ ਕੀਤੇ ਅਜਿਹੇ ਗੁਨਾਹ ਨੂੰ ਉਸ ਦੇ ਸਮੁੱਚੇ ਭਾਈਚਾਰੇ ਨਾਲ ਜੋੜ ਕੇ ਲੋਕਾਂ ਦੀ ਨਫਰਤ ਦਾ ਨਿਸ਼ਾਨਾ ਬਣਾਉਣ ਵਾਲਾ ਭੜਕਾਊ ਪ੍ਰਚਾਰ ਚਲਾਉਣਾ ਵੀ ਵਾਜਬ ਨਹੀਂ ਹੈ। ਉਹਨਾਂ ਕਿਹਾ ਕਿ ਹਰ ਸਮਾਜ ਵਿੱਚ ਹੀ ਅਜਿਹੇ ਗੁਨਾਹਾਂ ਨੂੰ ਅੰਜਾਮ ਦੇਣ ਵਾਲੇ ਲੋਕ ਮੌਜੂਦ ਹਨ ਅਤੇ ਅਜਿਹਾ ਭੜਕਾਊ ਪ੍ਰਚਾਰ ਚਲਾਉਣ ਅਤੇ ਵੱਖ ਵੱਖ ਥਾਵਾਂ ਤੇ ਪਰਵਾਸੀ ਮਜ਼ਦੂਰਾਂ ਨੂੰ ਨਿਸ਼ਾਨਾ ਬਣਾਉਣ ਵਾਲੀਆਂ ਤਾਕਤਾਂ ਦੇ ਮਨਸੂਬੇ ਪਛਾਣੇ ਜਾਣੇ ਚਾਹੀਦੇ ਹਨ।
ਉਹਨਾਂ ਕਿਹਾ ਕਿ ਸਮਾਜ ਵਿੱਚ ਔਰਤਾਂ, ਲੜਕੀਆਂ ਅਤੇ ਬੱਚਿਆਂ ਨਾਲ ਵਾਪਰ ਰਹੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਬਹੁਤ ਹੀ ਚਿੰਤਾਜਨਕ ਹਨ ਪਰੰਤੂ ਲੋਕਾਂ ਦੀ ਸੁਰੱਖਿਆ ਕਰਨ ਦੇ ਹੋਕੇ ਮਾਰਨ ਵਾਲੀਆਂ ਸਰਕਾਰਾਂ ਅਤੇ ਪੁਲੀਸ ਅਜਿਹੀਆਂ ਘਟਨਾਵਾਂ ਨੂੰ ਠੱਲ ਪਾਉਣ ਵਿੱਚ ਨਾਕਾਮ ਰਹੀਆਂ ਹਨ। ਹੋਰ ਤਾਂ ਹੋਰ ਵੱਖ ਵੱਖ ਸਮੇਂ ਤੇ ਵਾਪਰੀਆਂ ਅਜਿਹੀਆਂ ਰੂਹ ਕੰਬਾਊ ਘਟਨਾਵਾਂ ਕਰਨ ਵਾਲਿਆਂ ਨੂੰ ਜੇਲਾਂ ਵਿੱਚੋਂ ਬਾਹਰ ਆਉਣ ਸਮੇਂ ਸਿਆਸੀ ਪਾਰਟੀਆਂ ਵੱਲੋਂ ਹਾਰ ਪਾਕੇ ਸਵਾਗਤ ਕਰਨ ਅਤੇ ਟਿਕਟਾਂ ਦੇ ਕੇ ਨਿਵਾਜਨ ਦੀਆਂ ਖਬਰਾਂ ਵੀ ਅਖਬਾਰਾਂ ਦੀਆਂ ਸੁਰਖੀਆਂ ਬਣਦੀਆਂ ਰਹੀਆਂ ਹਨ।
ਉਹਨਾਂ ਕਿਹਾ ਕਿ ਪੰਜਾਬ ਅੰਦਰ ਵੱਧ ਰਹੀ ਬੇਰੁਜ਼ਗਾਰੀ, ਨਸ਼ਾ ਅਤੇ ਹੋਰ ਅਲਾਮਤਾਂ ਬਾਰੇ ਕੁਝ ਲੋਕ ਵਿਰੋਧੀ ਤਾਕਤਾਂ ਵੱਲੋਂ ਸਾਰੀਆਂ ਸਮੱਸਿਆਵਾਂ ਦਾ ਕਾਰਨ ਪ੍ਰਵਾਸੀ ਮਜ਼ਦੂਰਾਂ ਨੂੰ ਦੱਸ ਕੇ ਲੋਕਾਂ ਦਾ ਧਿਆਨ ਭਟਕਾਉਣ ਦੇ ਯਤਨ ਕੀਤੇ ਜਾ ਰਹੇ ਹਨ। ਜਦੋਂਕਿ ਹਕੀਕਤ ਇਹ ਹੈ ਕਿ ਪਰਵਾਸੀ ਮਜ਼ਦੂਰ ਪੰਜਾਬ ਦੀ ਖੇਤੀ ਅਤੇ ਹੋਰ ਵੱਖ-ਵੱਖ ਤਰ੍ਹਾਂ ਦੇ ਕਿੱਤਿਆਂ ਵਿੱਚ ਅਹਿਮ ਕਾਮਾ ਸ਼ਕਤੀ ਬਣੇ ਹੋਏ ਹਨ। ਉਹਨਾਂ ਕਿਹਾ ਕਿ ਗਰੀਬੀ ਤੇ ਬੇਰੁਜ਼ਗਾਰੀ ਦੇ ਝੰਬੇ ਯੂ ਪੀ, ਬਿਹਾਰ ਤੇ ਹੋਰਨਾਂ ਸੂਬਿਆਂ ਦੇ ਕਿਰਤੀ ਲੋਕ ਆਪਣੇ ਪਰਿਵਾਰ ਨੂੰ ਪਾਲਣ ਲਈ ਹੀ ਪੰਜਾਬ ਵੱਲ ਉਸੇ ਤਰ੍ਹਾਂ ਵਹੀਰਾਂ ਘੱਤ ਕੇ ਆਉਂਦੇ ਹਨ ਜਿਵੇਂ ਪੰਜਾਬ ਦੇ ਨੌਜਵਾਨ ਮੁੰਡੇ ਕੁੜੀਆਂ ਵਿਦੇਸ਼ੀ ਧਰਤੀਆਂ ਤੇ ਜਾਣ ਲਈ ਮਜਬੂਰ ਹੁੰਦੇ ਹਨ।
ਆਗੂਆਂ ਨੇ ਕਿਹਾ ਕਿ ਮੌਜੂਦਾ ਸਮੇਂ ਹੜ੍ਹਾਂ ਕਾਰਨ ਪੰਜਾਬ ਦੇ ਮਜ਼ਦੂਰਾਂ ਕਿਸਾਨਾਂ ਤੇ ਹੋਰਨਾਂ ਕਿਰਤੀ ਲੋਕਾਂ ਦੇ ਹੋਏ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਨੂੰ ਰੋਕਣ ਅਤੇ ਪਿੱਛੋਂ ਪੀੜਤਾਂ ਦੀ ਬਾਂਹ ਫੜਨ ਵਿੱਚ ਨਾਕਾਮ ਰਹਿਣ ਕਾਰਨ ਜਦੋਂ ਸਮੂਹ ਪੰਜਾਬੀਆਂ ਵਿੱਚ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਅਤੇ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਖਿਲਾਫ ਰੋਹ ਤਿੱਖਾ ਹੁੰਦਾ ਜਾ ਰਿਹਾ ਸੀ, ਪ੍ਰਵਾਸੀ ਮਜ਼ਦੂਰਾਂ ਖਿਲਾਫ ਵਿਉਂਤਬੱਧ ਤਰੀਕੇ ਨਾਲ ਚਲਾਈ ਜਾ ਰਹੀ ਭੜਕਾਊ ਤੇ ਭਟਕਾਊ ਮੁਹਿੰਮ ਦੋਹਾਂ ਹਕੂਮਤਾਂ ਨੂੰ ਪੂਰੀ ਤਰ੍ਹਾਂ ਰਾਸ ਬੈਠਦੀ ਹੈ।
ਆਗੂਆਂ ਨੇ ਕਿਹਾ ਕਿ ਸਭਨਾਂ ਸਮਾਜਾਂ ਅੰਦਰ ਹੀ ਕੁੱਝ ਨਾ ਕੁੱਝ ਅਪਰਾਧਿਕ ਬਿਰਤੀ ਵਾਲੇ ਮਾੜੇ ਅਨਸਰ ਮਿਲ ਜਾਂਦੇ ਹਨ ਪਰ ਉਹਨਾਂ ਕੁੱਝ ਗਲਤ ਅਨਸਰਾਂ ਕਾਰਨ ਉਸ ਸਮੁੱਚੇ ਤਬਕੇ ਦੇ ਭਾਈਚਾਰੇ ਨੂੰ ਦੋਸ਼ੀ ਗਰਦਾਨ ਕੇ ਉਹਨਾਂ ਨੂੰ ਸਜ਼ਾਵਾਂ ਦੇਣ ਦਾ ਅਮਲ ਚਲਾਉਣਾ ਪ੍ਰਵਾਨ ਕਰਨ ਯੋਗ ਨਹੀਂ ਹੈ। ਆਗੂਆਂ ਨੇ ਸਮੂਹ ਮੁਲਾਜ਼ਮਾਂ, ਪੈਨਸ਼ਨਰਾਂ, ਠੇਕਾ ਕਾਮਿਆਂ ਅਤੇ ਹੋਰ ਕਿਰਤੀ ਕਮਾਊ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਹਕੂਮਤਾਂ ਦੇ ਹਿੱਤਾਂ ਪੂਰਦੀ ਇਸ ਭਟਕਾਊ ਤੇ ਭੜਕਾਊ ਮੁਹਿੰਮ ਅਤੇ ਇਸ ਨੂੰ ਚਲਾਉਣ ਵਾਲੀਆਂ ਫਿਰਕੂ ਤਾਕਤਾਂ ਦੇ ਮਨਸੂਬਿਆਂ ਨੂੰ ਪਛਾਣਨ ਤੇ ਪਛਾੜਣ ਲਈ ਪੂਰੇ ਜ਼ੋਰ ਨਾਲ ਅੱਗੇ ਆਉਣ ਅਤੇ ਭੜਕਾਹਟ ਵਿੱਚ ਆਏ ਆਮ ਲੋਕਾਂ ਨੂੰ ਸਮਝਾਉਣ ਅਤੇ ਸਮੂਹ ਕਿਰਤੀ ਲੋਕਾਂ ਦੇ ਏਕੇ ਨੂੰ ਬੁਲੰਦ ਕਰਨ।
ਰੈਲੀ ਨੂੰ ਹੋਰਨਾ ਤੋਂ ਇਲਾਵਾ ਸਰਕਲ ਪ੍ਰਧਾਨ ਟੀ ਐਸ ਯੂ ਗੁਰਬਖਸ਼ ਸਿੰਘ, ਮੁੱਖ ਸਲਾਹਕਾਰ ਲੱਖਾ ਸਿੰਘ, ਕਾਨੂੰਨੀ ਸਲਾਹਕਾਰ ਜਤਿੰਦਰ ਸਿੰਘ, ਗੁਰਮੀਤ ਸਿੰਘ, ਬਿਕਰਮ ਸਿੰਘ, ਅਜੀਤ ਸਿੰਘ, ਜਗਜੀਤ ਸਿੰਘ, ਹਰਜੀਤ ਸਿੰਘ, ਸੌਦਾਗਰ ਸਿੰਘ, ਰਾਧੇ ਸ਼ਿਆਮ, ਜਗਦੀਪ ਸਿੰਘ ਸਰਕਲ ਸਕੱਤਰ ਟੀ.ਐਸ.ਯੂ., ਰਜਿੰਦਰ ਕੁਮਾਰ ਸਾਬਕਾ ਚੀਫ ਆਰਗੇਨਾਈਜ਼ਰ ਪੰਜਾਬ, ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਵਿਜੇ ਕੁਮਾਰ, ਸੁਰਿੰਦਰ ਮੱਲੀ, ਸਤਵੰਤ ਸਿੰਘ, ਬਲਵੀਰ ਸਿੰਘ, ਪਰਮਜੀਤ ਸਿੰਘ, ਦਿਲਬਰ ਸਿੰਘ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਸਾਥੀ ਏਕਮ ਸਿੱਧੂ ਸਰਕਲ ਸਕੱਤਰ, ਜ਼ੋਰਾਵਰ ਸਿੰਘ ਪ੍ਰਧਾਨ ਮੁਹਾਲੀ ਡਵੀਜ਼ਨ ਨੇ ਸੰਬੋਧਨ ਕੀਤਾ ਆਦਿ ਨੇ ਸੰਬੋਧਨ ਕੀਤਾ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Editorial2 months agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
