Connect with us

Mohali

ਮੋਦੀ ਸਰਕਾਰ ਨੇ ਦੇਸ਼ ਦੇ ਹਰ ਵਿਅਕਤੀ ਨੂੰ ਲਾਭ ਪਹੁੰਚਾਉਣ ਲਈ ਜੀ ਐਸ ਟੀ 2 ਲਾਗੂ ਕੀਤਾ : ਲਾਲਪੁਰਾ

Published

on

ਜੀ ਐਸ ਟੀ 2 ਲਾਗੂ ਹੋਣ ਤੋਂ ਬਾਅਦ ਬਾਜ਼ਾਰ ਵਿੱਚ ਤੇਜ਼ੀ ਆਉਣ ਦਾ ਦਾਅਵਾ

ਐਸ ਏ ਐਸ ਨਗਰ, 25 ਸਤੰਬਰ (ਸ.ਬ.) ਰਾਸ਼ਟਰੀ ਸੰਸਦੀ ਬੋਰਡ ਦੇ ਮੈਂਬਰ ਅਤੇ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਦੇਸ਼ ਦੇ ਹਰ ਵਿਅਕਤੀ ਨੂੰ ਲਾਭ ਪਹੁੰਚਾਉਣ ਲਈ ਜੀ ਐਸ ਟੀ 2 ਲਾਗੂ ਕੀਤਾ ਹੈ, ਤਾਂ ਜੋ ਲਾਈਨ ਵਿੱਚ ਲੱਗੇ ਆਖਰੀ ਵਿਅਕਤੀ ਨੂੰ ਵੀ ਲਾਭ ਮਿਲ ਸਕੇ। ਅੱਜ ਇੱਥੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਉਹਨਾਂ ਕਿਹਾ ਕਿ ਜੀ ਐਸ ਟੀ 2 ਲਾਗੂ ਹੋਣ ਤੋਂ ਬਾਅਦ ਬਾਜ਼ਾਰ ਵਿੱਚ ਤੇਜ਼ੀ ਆਈ ਹੈ ਅਤੇ ਇਸ ਨਾਲ ਦੇਸ਼ ਦੀ ਆਰਥਿਕਤਾ ਹੋਰ ਮਜਬੂਤ ਹੋਵੇਗੀ। ਪੱਤਰਕਾਰ ਸੰਮੇਲਨ ਦੌਰਾਨ ਉਹਨਾਂ ਦੇ ਨਾਲ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ, ਸੀਨੀਅਰ ਭਾਜਪਾ ਆਗੂ ਸੰਜੀਵ ਖੰਨਾ ਅਤੇ ਕਮਲਜੀਤ ਸੈਣੀ ਅਤੇ ਜ਼ਿਲ੍ਹਾ ਭਾਜਪਾ ਮੀਡੀਆ ਇੰਚਾਰਜ ਚੰਦਰ ਸ਼ੇਖਰ ਵੀ ਮੌਜੂਦ ਸਨ।

ਲਾਲਪੁਰਾ ਨੇ ਕਿਹਾ ਕਿ 2014 ਵਿੱਚ ਭਾਰਤ ਦੀ ਆਰਥਿਕਤਾ 15ਵੇਂ ਸਥਾਨ ਤੇ ਸੀ ਅਤੇ ਮੋਦੀ ਸਰਕਾਰ ਨੇ ਆਪਣੇ ਹੁਣ ਤਕ ਦੇ 11 ਸਾਲ ਦੇ ਕਾਰਜਕਾਲ ਦੌਰਾਨ, ਦੇਸ਼ ਦੀ ਆਰਥਿਕਤਾ ਨੂੰ ਚੌਥੇ ਸਥਾਨ ਤੇ ਪਹੁੰਚਾਇਆ ਗਿਆ ਹੈ। ਉਹਨਾਂ ਕਿਹਾ ਕਿ ਆਮ ਆਦਮੀ ਨੂੰ ਲਾਭ ਪਹੁੰਚਾਉਣ ਲਈ ਨਵੀਂ ਪੀੜ੍ਹੀ ਦਾ ਜੀ ਐਸ ਟੀ ਲਾਗੂ ਕੀਤਾ ਗਿਆ ਹੈ ਅਤੇ ਨਵਰਾਤਰੀ ਤਿਉਹਾਰ ਮੌਕੇ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦਿੱਤੀ ਗਈ ਹੈ।

ਉਹਨਾਂ ਕਿਹਾ ਕਿ ਲੋਕਾਂ ਨੂੰ ਸਭ ਤੋਂ ਵੱਡੀ ਰਾਹਤ ਰੋਜ਼ਾਨਾ ਦੀਆਂ ਚੀਜ਼ਾਂ ਤੇ ਟੈਕਸਾਂ ਵਿੱਚ ਕਟੌਤੀ ਨਾਲ ਮਿਲੀ ਹੈ। ਡੇਅਰੀ ਉਤਪਾਦਾਂ ਦੁੱਧ, ਘਿਓ, ਮੱਖਣ ਅਤੇ ਪਨੀਰ ਤੇ ਟੈਕਸ 12 ਤੋਂ 5 ਫੀਸਦੀ ਕਰ ਦਿੱਤਾ ਗਿਆ ਹੈ, ਜਿਸ ਨਾਲ ਚਾਰ ਜੀਆਂ ਦੇ ਹਰ ਔਸਤ ਪਰਿਵਾਰ ਨੂੰ ਪ੍ਰਤੀ ਮਹੀਨਾ 800 ਤੋਂ 1000 ਰੁਪਏ ਦਾ ਫਾਇਦਾ ਹੋਇਆ ਹੈ।

ਪੰਜਾਬ ਸਰਕਾਰ ਦੇ ਜੀ ਐਸ ਟੀ ਸੰਗ੍ਰਹਿ ਦੇ ਅੰਕੜਿਆਂ ਤੇ ਚਿੰਤਾ ਜਾਹਿਰ ਕਰਦਿਆਂ ਉਹਨਾਂ ਕਿਹਾ ਕਿ ਅੰਕੜਿਆਂ ਦੇ ਆਧਾਰ ਤੇ ਇਸ ਸਾਲ ਅਗਸਤ ਤੱਕ ਪੰਜਾਬ ਦਾ ਜੀ ਐਸ ਟੀ ਸੰਗ੍ਰਹਿ 2,199 ਕਰੋੜ ਰੁਪਏ ਰਿਹਾ, ਜਦੋਂ ਕਿ ਗੁਆਂਢੀ ਸੂਬੇ ਹਰਿਆਣਾ ਨੇ ਇਸ ਸਾਲ ਅਗਸਤ ਤੱਕ 9,681 ਕਰੋੜ ਰੁਪਏ ਇਕੱਠੇ ਕੀਤੇ। ਲਾਲਪੁਰਾ ਨੇ ਕਿਹਾ ਕਿ ਪੰਜਾਬ ਦੇ ਜੀ ਐਸ ਟੀ ਅੰਕੜੇ ਕਾਫ਼ੀ ਪਿੱਛੇ ਹਨ। ਪੰਜਾਬ ਵਿੱਚ ਸਿਰਫ਼ 1,82,184 ਜੀ ਐਸ ਟੀ ਭੁਗਤਾਨ ਕਰਨ ਵਾਲੇ ਹਨ ਜਦੋਂ ਕਿ ਹਰਿਆਣਾ ਵਿੱਚ ਇਹ ਗਿਣਤੀ 2,51,762 ਹੈ।

ਸਰਕਾਰ ਤੋਂ ਸਿਰਫ਼ ਸੁਰੱਖਿਆ ਦੀ ਉਮੀਦ ਕਰਦੇ ਹਨ ਕਾਰੋਬਾਰੀ : ਵਸ਼ਿਸ਼ਟ

ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਕਿਹਾ ਕਿ ਪੰਜਾਬ ਵਿੱਚ ਉਦਯੋਗਾਂ ਦਾ ਪਤਨ ਜਾਰੀ ਹੈ। ਉਨ੍ਹਾਂ ਕਿਹਾ ਕਿ ਉਦਯੋਗਪਤੀ ਆਪਣੇ ਉਦਯੋਗਾਂ ਨੂੰ ਪੰਜਾਬ ਤੋਂ ਬਾਹਰ ਲਿਜਾ ਰਹੇ ਹਨ ਕਿਉਂਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਕਾਫ਼ੀ ਵਿਗੜ ਗਈ ਹੈ। ਇੱਕ ਕਾਰੋਬਾਰੀ ਸਰਕਾਰ ਤੋਂ ਕੁਝ ਵੀ ਉਮੀਦ ਨਹੀਂ ਰੱਖਦਾ, ਉਸਨੂੰ ਸਿਰਫ਼ ਸੁਰੱਖਿਆ ਦੀ ਲੋੜ ਹੁੰਦੀ ਹੈ। ਹਾਲਾਂਕਿ, ਪੰਜਾਬ ਸਰਕਾਰ ਕਾਰੋਬਾਰੀਆਂ ਨੂੰ ਸੁਰੱਖਿਆ ਪ੍ਰਦਾਨ ਕਰਨ ਵਿੱਚ ਪੂਰੀ ਤਰ੍ਹਾਂ ਅਸਫਲ ਸਾਬਤ ਹੋ ਰਹੀ ਹੈ।

 

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending