Connect with us

Mohali

ਪਾਣੀ ਬਚਾਉਣ ਅਤੇ ਆਲੂ ਦੀ ਉਤਪਾਦਕਤਾ ਵਧਾਉਣ ਲਈ ਸੂਖਮ ਸਿੰਚਾਈ ਪ੍ਰਣਾਲੀ ਕਾਮਯਾਬ : ਬਰਿੰਦਰ ਕੁਮਾਰ ਗੋਇਲ

Published

on

ਭੂਮੀ ਅਤੇ ਜਲ ਸੰਭਾਲ ਮੰਤਰੀ ਵਲੋਂ ਆਲੂ ਦੀ ਕਾਸ਼ਤ ਵਿੱਚ ਸੂਖਮ ਸਿੰਚਾਈ ਨੂੰ ਉਤਸ਼ਾਹਿਤ ਕਰਨ ਲਈ ਸੂਬਾ ਪੱਧਰੀ ਵਰਕਸ਼ਾਪ ਦਾ ਉਦਘਾਟਨ

ਐਸ ਏ ਐਸ ਨਗਰ, 30 ਸਤੰਬਰ (ਸ.ਬ.) ਪੰਜਾਬ ਦੇ ਭੂਮੀ ਅਤੇ ਜਲ ਸੰਭਾਲ ਮੰਤਰੀ, ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਹੈ ਕਿ ਸੂਬੇ ਦੇ ਤੇਜ਼ੀ ਨਾਲ ਘੱਟ ਰਹੇ ਭੂਮੀਗਤ ਪਾਣੀ ਦੇ ਸਰੋਤਾਂ ਨੂੰ ਬਚਾਉਣ ਅਤੇ ਫਸਲ ਉਤਪਾਦਕਤਾ ਨੂੰ ਵਧਾਉਣ ਲਈ, ਖਾਸ ਕਰਕੇ ਆਲੂ ਦੀ ਕਾਸ਼ਤ ਵਿੱਚ, ਸੂਖਮ ਸਿੰਚਾਈ ਪ੍ਰਣਾਲੀਆਂ ਨੂੰ ਉਤਸ਼ਾਹਿਤ ਕਰਨ ਦੀ ਲੋੜ ਹੈ।

ਸਥਾਨਕ ਫੇਜ਼ 6 ਦੇ ਭੂਮੀ ਸੰਭਾਲ ਕੰਪਲੈਕਸ ਵਿਖੇ ਆਲੂ ਦੀ ਕਾਸ਼ਤ ਵਿੱਚ ਸੂਖਮ ਸਿੰਚਾਈ ਨੂੰ ਉਤਸ਼ਾਹਿਤ ਕਰਨ ਬਾਰੇ ਇੱਕ ਰੋਜ਼ਾ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਮੰਤਰੀ ਨੇ ਕਿਹਾ ਕਿ ਸੂਖਮ ਸਿੰਚਾਈ-ਜਿਸ ਵਿੱਚ ਤੁਪਕਾ ਅਤੇ ਫੁਹਾਰਾ ਪ੍ਰਣਾਲੀਆਂ ਸ਼ਾਮਲ ਹਨ, ਨਾ ਸਿਰਫ਼ ਪਾਣੀ ਦੀ ਸਮਝਦਾਰੀ ਨਾਲ ਵਰਤੋਂ ਨੂੰ ਯਕੀਨੀ ਬਣਾਉਂਦੀਆਂ ਹਨ ਬਲਕਿ ਖਾਦਾਂ ਅਤੇ ਕੀਟਨਾਸ਼ਕਾਂ ਦੀ ਸਿੱਧੇ ਤੌਰ ਤੇ ਫ਼ਸਲ ਦੇ ਜੜ੍ਹ ਖੇਤਰ ਵਿੱਚ ਕੁਸ਼ਲ ਵਰਤੋਂ ਨੂੰ ਵੀ ਸਮਰੱਥ ਬਣਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਣਾਲੀਆਂ ਨੂੰ ਅਪਣਾਉਣ ਨਾਲ ਕਿਸਾਨਾਂ ਨੂੰ 50 ਫੀਸਦੀ ਤੱਕ ਪਾਣੀ ਦੀ ਬਚਤ ਕਰਨ ਵਿੱਚ ਮਦਦ ਮਿਲਦੀ ਹੈ ਅਤੇ ਨਾਲ ਹੀ ਪ੍ਰਤੀ ਏਕੜ ਝਾੜ ਅਤੇ ਉਪਜ ਦੀ ਗੁਣਵੱਤਾ ਵਿੱਚ ਵੀ ਸੁਧਾਰ ਹੁੰਦਾ ਹੈ।

ਉਨ੍ਹਾਂ ਕਿਹਾ ਕਿ ਸੂਖਮ ਸਿੰਚਾਈ ਪ੍ਰਣਾਲੀ ਦੀ ਲਗਵਾਉਣ ਲਈ, ਪੰਜਾਬ ਸਰਕਾਰ ਆਮ ਸ਼੍ਰੇਣੀ ਲਈ 80 ਪ੍ਰਤੀਸ਼ਤ ਸਬਸਿਡੀ ਪ੍ਰਦਾਨ ਕਰਦੀ ਹੈ ਜਦੋਂ ਕਿ ਔਰਤਾਂ, ਛੋਟੇ, ਸੀਮਾਂਤ ਅਤੇ ਅਨੁਸੂਚਿਤ ਜਾਤੀ ਦੇ ਕਿਸਾਨਾਂ ਲਈ 90 ਪ੍ਰਤੀਸ਼ਤ ਸਬਸਿਡੀ ਪ੍ਰਦਾਨ ਦਿੱਤੀ ਜਾਂਦੀ ਹੈ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਕਈ ਪਹਿਲਕਦਮੀਆਂ ਰਾਹੀਂ ਪਾਣੀ ਦੀ ਸੰਭਾਲ ਲਈ ਵਚਨਬੱਧ ਹੈ। ਪੰਜਾਬ ਵਿੱਚ ਨਹਿਰੀ ਸਿੰਚਾਈ ਕਵਰੇਜ ਪਹਿਲਾਂ ਹੀ 21 ਫੀਸਦੀ ਤੋਂ ਵਧਾ ਕੇ 64 ਫੀਸਦੀ ਕਰ ਦਿੱਤੀ ਗਈ ਹੈ, ਅਤੇ ਬਾਕੀ 36 ਫੀਸਦੀ ਖੇਤਰ ਨੂੰ ਵੀ ਜਲਦੀ ਹੀ ਨਹਿਰੀ ਸਿੰਚਾਈ ਅਧੀਨ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ, ਨਹਿਰੀ ਪਾਣੀ ਨਾ ਸਿਰਫ ਭੂਮੀਗਤ ਪਾਣੀ ਦਾ ਇੱਕ ਟਿਕਾਊ ਬਦਲ ਹੈ ਬਲਕਿ ਮਹੱਤਵਪੂਰਨ ਖਣਿਜਾਂ ਅਤੇ ਸੂਖਮ ਪੌਸ਼ਟਿਕ ਤੱਤਾਂ ਨਾਲ ਮਿੱਟੀ ਦੀ ਸਿਹਤ ਨੂੰ ਵੀ ਭਰਪੂਰ ਬਣਾਉਂਦਾ ਹੈ।

ਉਹਨਾਂ ਇਸ ਮੌਕੇ ਇੱਕ ਈ-ਅਪਰੂਵਲ ਪੋਰਟਲ ਵੀ ਲਾਂਚ ਕੀਤਾ ਤਾਂ ਜੋ ਸੂਖਮ ਸਿੰਚਾਈ ਟੈਂਡਰ ਪ੍ਰਣਾਲੀ ਵਿੱਚ ਹਿੱਸਾ ਲੈਣ ਵਾਲੇ ਠੇਕੇਦਾਰਾਂ/ਫਰਮਾਂ ਨੂੰ ਸਮਾਂਬੱਧ ਸਹੂਲਤ ਦਿੱਤੀ ਜਾ ਸਕੇ। ਉਨ੍ਹਾਂ ਵਰਕਸ਼ਾਪ ਸ਼ੁਰੂ ਹੋਣ ਤੋਂ ਪਹਿਲਾਂ ਆਡੀਟੋਰੀਅਮ ਦੀ ਅਪਗ੍ਰੇਡ ਅਤੇ ਨਵੀਨੀਕਰਨ ਕੀਤੀ ਇਮਾਰਤ ਦਾ ਉਦਘਾਟਨ ਵੀ ਕੀਤਾ।

ਵਰਕਸ਼ਾਪ ਵਿੱਚ ਕਿਸਾਨਾਂ, ਮਾਹਿਰਾਂ, ਸੂਖਮ ਸਿੰਚਾਈ ਉਪਕਰਣ ਨਿਰਮਾਤਾਵਾਂ ਅਤੇ ਖਰੀਦ ਏਜੰਸੀਆਂ ਨੇ ਸ਼ਿਰਕਤ ਕੀਤੀ, ਜਿਸ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਕੇਂਦਰੀ ਆਲੂ ਖੋਜ ਸੰਸਥਾ, ਸਬਜ਼ੀਆਂ ਲਈ ਉੱਤਮਤਾ ਕੇਂਦਰ ਕਰਤਾਰਪੁਰ, ਪੰਜਾਬ ਰਾਜ ਵਿਗਿਆਨ ਅਤੇ ਤਕਨਾਲੋਜੀ ਪ੍ਰੀਸ਼ਦ ਅਤੇ ਖੇਤੀਬਾੜੀ, ਬਾਗਬਾਨੀ ਅਤੇ ਜਲ ਸਰੋਤ ਵਿਭਾਗਾਂ ਦੇ ਅਧਿਕਾਰੀਆਂ ਨੇ ਵੀ ਹਿੱਸਾ ਲਿਆ।

ਇਸਤੋਂ ਪਹਿਲਾਂ ਪੰਜਾਬ ਦੇ ਮੁੱਖ ਭੂਮੀ ਵਣਪਾਲ ਸ੍ਰੀ ਮਹਿੰਦਰ ਸਿੰਘ ਸੈਣੀ ਨੇ ਪਤਵੰਤਿਆਂ ਦਾ ਸਵਾਗਤ ਕੀਤਾ ਅਤੇ ਭੂਮੀ ਅਤੇ ਜਲ ਸਰੋਤਾਂ ਦੀ ਸੰਭਾਲ ਵਿੱਚ ਵਿਭਾਗ ਦੀ ਭੂਮਿਕਾ ਬਾਰੇ ਸੰਖੇਪ ਜਾਣਕਾਰੀ ਦਿੱਤੀ। ਸ਼ਲਿੰਦਰ ਕੌਰ, ਡਾਇਰੈਕਟਰ, ਬਾਗਬਾਨੀ ਵਿਭਾਗ, ਪੰਜਾਬ ਨੇ ਹਾਜ਼ਰੀਨ ਨੂੰ ਆਲੂ ਦੀ ਕਾਸ਼ਤ ਅਤੇ ਇਸ ਵਿੱਚ ਸੂਖਮ ਸਿੰਚਾਈ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ।

 

Mohali

ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ 30 ਨਵੰਬਰ ਨੂੰ

Published

on

By

ਐਸ ਏ ਐਸ ਨਗਰ, 26 ਨਵੰਬਰ (ਸ.ਬ.) ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਖੇ ਬੁੱਢਾ ਦਲ ਦੇ ਸਤਵੇਂ ਜੱਥੇਦਾਰ ਅਤੇ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ 30 ਨਵੰਬਰ ਨੂੰ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਦੱਸਿਆ ਕਿ ਇਹ ਵਿਸ਼ਾਲ ਨਗਰ ਕੀਰਤਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਚਰਨ ਛੋਹ ਪ੍ਰਾਪਤ ਧਰਤੀ ਤੋਂ ਸਵੇਰੇ 10 ਵਜੇ ਅਰੰਭ ਹੋ ਕੇ ਸ਼ਹਿਰ ਦੇ ਵੱਖ ਵੱਖ ਗੁਰਦੁਆਰਿਆਂ, ਸੈਕਟਰਾਂ, ਕੁੰਭੜਾ, ਮਟੌਰ, ਮੋਲੀ ਅਤੇ ਮੋਹਾਲੀ ਦੇ ਵੱਖ ਵੱਖ ਇਲਾਕਿਆਂ, ਵਿੱਚੋਂ ਹੁੰਦਾ ਹੋਇਆ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸੰਪੂਰਨ ਹੋਵੇਗਾ।

Continue Reading

Mohali

ਕਜੌਲੀ ਵਾਟਰ ਵਰਕਸ ਤੋਂ ਖਰੜ ਨੂੰ ਜਲਦ ਮਿਲੇਗੀ ਪਾਣੀ ਦੀ ਸਪਲਾਈ : ਗੋਲਡੀ

Published

on

By

ਖਰੜ ਹਲਕੇ ਦੇ ਵਿਕਾਸ ਕਾਰਜਾਂ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਡਿਪਟੀ ਕਮਿਸ਼ਨਰ ਮੁਹਾਲੀ ਨਾਲ ਮੀਟਿੰਗ ਕੀਤੀ

ਐਸ ਏ ਐਸ ਨਗਰ, 26 ਨਵੰਬਰ (ਸ.ਬ.) ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ. ਪਰਮਿੰਦਰ ਸਿੰਘ ਗੋਲਡੀ ਵੱਲੋਂ ਖਰੜ ਹਲਕੇ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਹੋਰ ਬਿਹਤਰ ਬਣਾਉਣ ਅਤੇ ਇਲਾਕੇ ਦੇ ਚੱਲ ਰਹੇ ਤੇ ਪ੍ਰਸਤਾਵਿਤ ਵਿਕਾਸ ਕਾਰਜਾਂ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡਚਲਵਾਲ ਨਾਲ ਡੀ ਸੀ ਦਫ਼ਤਰ ਵਿਖੇ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਸ਼ੁਰੂ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਦੱਸਿਆ ਗਿਆ ਕਿ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਬਹੁਤ ਜਲਦ ਪਾਣੀ ਦੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ।

ਮੀਟਿੰਗ ਵਿੱਚ ਖਰੜ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚ ਚੱਲ ਰਹੇ ਅਤੇ ਪ੍ਰਸਤਾਵਿਤ ਵਿਕਾਸ ਕਾਰਜਾਂ, ਬੁਨਿਆਦੀ ਸਹੂਲਤਾਂ ਅਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕਣ ਸਬੰਧੀ ਵਿਚਾਰ ਸਾਂਝੇ ਕੀਤੇ ਗਏ।

ਸ. ਪਰਮਿੰਦਰ ਸਿੰਘ ਗੋਲਡੀ ਨੇ ਦੱਸਿਆ ਕਿਅ ਖਰੜ ਹਲਕੇ ਦਾ ਸਰਵਪੱਖੀ ਵਿਕਾਸ ਕਰਨਾ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਜਲਦ ਪਾਣੀ ਦੀ ਸਪਲਾਈ ਸ਼ੁਰੂ ਹੋਣ ਨਾਲ ਸ਼ਹਿਰ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਸਹੂਲਤ ਵਿੱਚ ਹੋਰ ਸੁਧਾਰ ਮਿਲੇਗਾ।

ਮੀਟਿੰਗ ਵਿੱਚ ਐਸ.ਡੀ.ਐਮ. ਖਰੜ ਸ. ਗੁਰਮੀਤ ਸਿੰਘ, ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ (ਈ.ਓ.) ਸ. ਅਸ਼ੋਕ ਪਥਰੀਆ ਸਮੇਤ ਹੋਰ ਸਬੰਧਤ ਅਧਿਕਾਰੀ ਵੀ ਮੌਜੂਦ ਸਨ।

Continue Reading

Mohali

ਰੋਪੜ ਨੇੜੇ ਬੇਕਾਬੂ ਓਵਰਲੋਡ ਟਿੱਪਰ ਨੇ 5 ਵਾਹਨਾਂ ਨੂੰ ਮਾਰੀ ਟੱਕਰ, 3 ਵਿਅਕਤੀਆਂ ਦੀ ਮੌਤ

Published

on

By

ਰੋਪੜ, 26 ਨਵੰਬਰ (ਸ.ਬ.) ਰੋਪੜ ਨੇੜੇ ਪੈਂਦੇ ਭਰਤਗੜ੍ਹ ਨੇੜੇ ਸਰਸਾ ਨੰਗਲ ਦੀ ਉਤਰਾਈ ਤੇ ਅੱਜ ਦੁਪਹਿਰ ਕਰੀਬ 2 ਵਜੇ ਰੇਤ ਨਾਲ ਭਰਿਆ ਇੱਕ ਓਵਰਲੋਡ ਟਿੱਪਰ ਅਚਾਨਕ ਬੇਕਾਬੂ ਹੋ ਗਿਆ ਅਤੇ ਅੱਗੇ ਜਾ ਰਹੀਆਂ 5 ਗੱਡੀਆਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਟੱਕਰ ਤੋਂ ਤੁਰੰਤ ਬਾਅਦ ਬੇਕਾਬੂ ਟਿੱਪਰ ਦਿੱਲੀ ਨੰਬਰ ਦੀ ਇੱਕ ਸਵਿਫ਼ਟ ਕਾਰ ਦੇ ਉੱਪਰ ਜਾ ਪਲਟਿਆ, ਜਿਸ ਕਾਰਨ ਕਾਰ ਪੂਰੀ ਤਰ੍ਹਾਂ ਟਿੱਪਰ ਦੇ ਹੇਠਾਂ ਦੱਬ ਗਈ।

ਇਸ ਭਿਆਨਕ ਹਾਦਸੇ ਵਿੱਚ 3 ਵਿਅਕਤੀਆਂ ਦੀ ਮੌਤ ਹੋ ਗਈ ਹੈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋ ਤੋਂ ਤਿੰਨ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਇਸ ਦਰਦਨਾਕ ਹਾਦਸੇ ਤੋਂ ਤੁਰੰਤ ਬਾਅਦ ਹਾਈਵੇਅ ਤੇ ਹਫ਼ੜਾ-ਦਫ਼ੜੀ ਵਾਲਾ ਮਾਹੌਲ ਬਣ ਗਿਆ। ਸਥਾਨਕ ਲੋਕ ਤੁਰੰਤ ਮੌਕੇ ਤੇ ਪਹੁੰਚੇ ਅਤੇ ਰਾਹਤ ਤੇ ਬਚਾਅ ਕਾਰਜਾਂ ਵਿੱਚ ਜੁੱਟ ਗਏ।

ਟਿੱਪਰ ਦੇ ਹੇਠਾਂ ਬੁਰੀ ਤਰ੍ਹਾਂ ਦੱਬੀ ਹੋਈ ਸਵਿਫ਼ਟ ਕਾਰ ਨੂੰ ਬਾਹਰ ਕੱਢਣ ਲਈ ਮੌਕੇ ਤੇ ਜੇ. ਸੀ. ਬੀ. ਮਸ਼ੀਨ ਬੁਲਾਈ ਗਈ। ਇਸ ਹਾਦਸੇ ਕਾਰਨ ਕੌਮੀ ਮਾਰਗ ਤੇ ਆਵਾਜਾਈ ਵੀ ਕਾਫ਼ੀ ਸਮੇਂ ਤੱਕ ਪ੍ਰਭਾਵਿਤ ਰਹੀ, ਜਿਸ ਨੂੰ ਪੁਲੀਸ ਪ੍ਰਸ਼ਾਸਨ ਵੱਲੋਂ ਮੌਕੇ ਤੇ ਪਹੁੰਚ ਕੇ ਸੁਚਾਰੂ ਕਰਵਾਇਆ ਗਿਆ।

Continue Reading

Latest News

Trending