Connect with us

Chandigarh

ਪੰਜਾਬ ਦੇ ਸਾਬਕਾ ਮੰਤਰੀ ਅਨਿਲ ਜੋਸ਼ੀ ਚੰਡੀਗੜ੍ਹ ਵਿੱਚ ਹੋਏ ਸਮਾਗਮ ਦੌਰਾਨ ਕਾਂਗਰਸ ਵਿੱਚ ਰਸਮੀ ਤੌਰ ਤੇ ਹੋਏ ਸ਼ਾਮਲ

Published

on

ਚੰਡੀਗੜ੍ਹ, 1 ਅਕਤੂਬਰ (ਸ.ਬ.) ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਨਿਲ ਜੋਸ਼ੀ ਨੇ ਅੱਜ ਰਸਮੀ ਤੌਰ ਤੇ ਕਾਂਗਰਸ ਪਾਰਟੀ ਦਾ ਹੱਥ ਫੜ ਲਿਆ। ਜਿਕਰਯੋਗ ਹੈ ਕਿ ਜੋਸ਼ੀ ਵਲੋਂ ਬੀਤੇ ਕੱਲ ਕਾਂਗਰਸ ਦੇ ਸੀਨੀਅਰ ਆਗੂ ਸ੍ਰੀ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਸੀ ਅਤੇ ਅੱਜ ਉਹ ਰਸਮੀ ਤੌਰ ਤੇ ਸ਼ਾਮਲ ਹੋ ਗਏ ਹਨ। ਚੰਡੀਗੜ੍ਹ ਵਿਚ ਹੋਏ ਇਕ ਸਾਦੇ ਪਰ ਅਹਿਮ ਸਮਾਗਮ ਦੌਰਾਨ ਜੋਸ਼ੀ ਨੂੰ ਪਾਰਟੀ ਵਿਚ ਸ਼ਾਮਲ ਕਰਵਾਉਣ ਲਈ ਕਾਂਗਰਸ ਦੇ ਵੱਡੇ ਆਗੂ ਮੌਜੂਦ ਰਹੇ। ਇਨ੍ਹਾਂ ਵਿਚ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ (ਸਾਬਕਾ ਮੁੱਖ ਮੰਤਰੀ ਛੱਤੀਸਗੜ੍ਹ), ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਹਾਜ਼ਰ ਸਨ।

ਅਨਿਲ ਜੋਸ਼ੀ ਦੀ ਸ਼ਮੂਲੀਅਤ ਨੂੰ ਖਾਸ ਤੌਰ ਤੇ ਮਾਝਾ ਖੇਤਰ ਵਿਚ ਕਾਂਗਰਸ ਲਈ ਇਕ ਮਹੱਤਵਪੂਰਨ ਹੁਲਾਰਾ ਮੰਨਿਆ ਜਾ ਰਿਹਾ ਹੈ। ਉਹ ਜੋ ਪੰਜਾਬ ਦੀ ਸਿਆਸਤ ਵਿਚ ਇਕ ਪ੍ਰਮੁੱਖ ਹਿੰਦੂ ਚਿਹਰੇ ਵਜੋਂ ਜਾਣੇ ਜਾਂਦੇ ਹਨ ਅਤੇ ਉਹਨਾਂ ਦਾ ਇਹ ਤੀਜਾ ਵੱਡਾ ਸਿਆਸੀ ਪੜਾਅ ਹੈ। ਉਹ ਪਹਿਲਾਂ ਭਾਜਪਾ ਦੇ ਸੀਨੀਅਰ ਆਗੂ ਸਨ ਅਤੇ ਅੰਮ੍ਰਿਤਸਰ ਉੱਤਰੀ ਤੋਂ ਦੋ ਵਾਰ ਵਿਧਾਇਕ ਬਣੇ। ਉਨ੍ਹਾਂ ਨੇ 2012 ਤੋਂ 2017 ਤੱਕ ਅਕਾਲੀ-ਭਾਜਪਾ ਸਰਕਾਰ ਵਿਚ ਸਥਾਨਕ ਸਰਕਾਰਾਂ ਅਤੇ ਮੈਡੀਕਲ ਸਿੱਖਿਆ ਵਰਗੇ ਅਹਿਮ ਵਿਭਾਗਾਂ ਦੇ ਮੰਤਰੀ ਵਜੋਂ ਕੰਮ ਕੀਤਾ।

ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਬਾਰੇ ਪਾਰਟੀ ਦੀ ਆਲੋਚਨਾ ਕਰਨ ਕਰਕੇ ਅਨਿਲ ਜੋਸ਼ੀ ਨੂੰ ਜੁਲਾਈ 2021 ਵਿਚ ਭਾਜਪਾ ਤੋਂ ਕੱਢ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਉਹ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਸਨ। ਬਾਅਦ ਵਿੱਚ ਉਹਨਾਂ ਨੇ ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਦੇ ਮੂਲ ਮੁੱਦਿਆਂ ਤੇ ਸਾਰਥਕ ਚਰਚਾ ਦੀ ਕਮੀ ਦੱਸਦਿਆਂ ਨਵੰਬਰ 2024 ਵਿਚ ਅਸਤੀਫ਼ਾ ਦੇ ਦਿੱਤਾ ਸੀ। ਇਸ ਸਾਲ ਜੂਨ ਵਿੱਚ ਉਹ ਅਕਾਲੀ ਦਲ ਵਿਚ ਵਾਪਸ ਆ ਗਏ ਸਨ ਪਰ ਹੁਣ ਉਨ੍ਹਾਂ ਨੇ ਫਿਰ ਇਸ ਨੂੰ ਅਲਵਿਦਾ ਕਹਿ ਦਿੱਤਾ ਹੈ।

ਮੰਨਿਆ ਜਾ ਰਿਹਾ ਹੈ ਕਿ ਅਨਿਲ ਜੋਸ਼ੀ ਦੇ ਕਾਂਗਰਸ ਵਿੱਚ ਸ਼ਾਮਿਲ ਹੋਣ ਨਾਲ ਕਾਂਗਰਸ ਨੂੰ ਖਾਸ ਤੌਰ ਤੇ ਅੰਮ੍ਰਿਤਸਰ ਅਤੇ ਹੋਰ ਸ਼ਹਿਰੀ ਹਲਕਿਆਂ ਵਿਚ ਮਜ਼ਬੂਤੀ ਮਿਲੇਗੀ। ਉਨ੍ਹਾਂ ਦੇ ਸਿਆਸੀ ਤਜਰਬੇ ਅਤੇ ਜ਼ਮੀਨੀ ਪੱਧਰ ਤੇ ਮਜ਼ਬੂਤ ਪਕੜ ਦਾ ਲਾਭ ਪਾਰਟੀ ਨੂੰ ਆਉਣ ਵਾਲੀਆਂ ਚੋਣਾਂ ਵਿਚ ਮਿਲ ਸਕਦਾ ਹੈ।

ਇਸ ਗੱਲ ਦੀ ਚਰਚਾ ਵੀ ਜ਼ੋਰਾਂ ਤੇ ਹੈ ਕਿ ਆਉਣ ਵਾਲੀ ਤਰਨਤਾਰਨ ਜ਼ਿਮਨੀ ਚੋਣ ਵਿੱਚ ਕਾਂਗਰਸ ਉਨ੍ਹਾਂ ਨੂੰ ਆਪਣਾ ਉਮੀਦਵਾਰ ਬਣਾ ਸਕਦੀ ਹੈ। ਜੋਸ਼ੀ ਦੇ ਇੱਕ ਕਰੀਬੀ ਨੇ ਦੱਸਿਆ ਕਿ ਉਨ੍ਹਾਂ ਨੇ ਬਿਨਾਂ ਕਿਸੇ ਚੋਣ ਲੜਨ ਦੀ ਸ਼ਰਤ ਤੋਂ ਕਾਂਗਰਸ ਵਿਚ ਸ਼ਾਮਲ ਹੋਣ ਦਾ ਫੈਸਲਾ ਲਿਆ ਹੈ ਕਿਉਂਕਿ ਉਹ ਕਾਂਗਰਸ ਦੀ ਧਰਮ ਨਿਰਪੱਖ ਸੋਚ ਅਤੇ ਰਾਹੁਲ ਗਾਂਧੀ ਦੀ ਅਗਵਾਈ ਵਿਚ ਵਿਸ਼ਵਾਸ ਰੱਖਦੇ ਹਨ। ਜੋਸ਼ੀ ਦੀ ਕਾਂਗਰਸ ਵਿਚ ਆਮਦ ਨੇ ਨਿਸ਼ਚਿਤ ਤੌਰ ਤੇ ਪੰਜਾਬ ਦੀ ਸਿਆਸਤ ਵਿਚ ਇਕ ਨਵੀਂ ਬਹਿਸ ਛੇੜ ਦਿੱਤੀ ਹੈ ਅਤੇ ਸੂਬੇ ਦੇ ਸਿਆਸੀ ਸਮੀਕਰਨਾਂ ਨੂੰ ਪ੍ਰਭਾਵਿਤ ਕਰਨ ਦੀ ਸਮਰੱਥਾ ਰੱਖਦਾ ਹੈ।

Continue Reading

Chandigarh

ਪੰਜਾਬ ਪੁਲੀਸ ਵਲੋਂ ਸਰਹੱਦ ਪਾਰੋ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਮੈਂਬਰ 64.6 ਕਿਲੋ ਹੈਰੋਇਨ ਸਮੇਤ ਕਾਬੂ

Published

on

By

ਪਾਕਿਸਤਾਨੀ ਨਸ਼ਾ ਤਸਕਰ ਮੂਸਾ ਅਤੇ ਪੁਰਤਗਾਲ ਆਧਾਰਤ ਹੈਂਡਲਰ ਨਾਲ ਜੁੜੇ ਹਨ ਗਿਰੋਹ ਦੇ ਤਾਰ

ਚੰਡੀਗੜ੍ਹ, 18 ਅਪ੍ਰੈਲ (ਸ.ਬ.) ਪੰਜਾਬ ਪੁਲੀਸ ਦੀ ਕਾਊਂਟਰ ਇੰਟੈਲੀਜੈਂਸ ਵਿੰਗ ਦੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈਲ (ਐਸ ਐਸ ਓ ਸੀ) ਅੰਮ੍ਰਿਤਸਰ ਯੂਨਿਟ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਮੁਲਜ਼ਮਾਂ ਨੂੰ 64.62 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਅਵਾਨ ਵਾਸਾਊ ਦੇ ਵਸਨੀਕ ਸਰਵਣ ਸਿੰਘ ਉਰਫ਼ ਗੁੱਜਰ ਅਤੇ ਅੰਮ੍ਰਿਤਸਰ ਦੇ ਪਿੰਡ ਦਿਆਲ ਰੰਗੜ ਦੇ ਰਹਿਣ ਵਾਲੇ ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਇਸ ਗਿਰੋਹ ਦੇ ਪਾਕਿਸਤਾਨੀ ਤਸਕਰ ਮੂਸਾ (ਜਿਸਦਾ ਨਾਮ 532 ਕਿਲੋਗ੍ਰਾਮ ਹੈਰੋਇਨ ਰਿਕਵਰੀ ਮਾਮਲੇ ਵਿੱਚ ਸਾਹਮਣੇ ਆਇਆ ਸੀ) ਅਤੇ ਪੁਰਤਗਾਲ ਆਧਾਰਤ ਹੈਂਡਲਰ ਨਾਲ ਵੀ ਸਬੰਧ ਹਨ। ਉਹਨਾਂ ਦੱਸਿਆ ਕਿ ਪੁਲੀਸ ਟੀਮ ਨੇ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਮੁਲਜ਼ਮਾਂ ਦੀ ਮਾਰੂਤੀ ਸਵਿਫਟ ਕਾਰ ਵੀ ਜ਼ਬਤ ਕੀਤੀ ਹੈ, ਜਿਸਦੀ ਵਰਤੋਂ ਉਹ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਕਰਦੇ ਸਨ।

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਏ. ਆਈ. ਜੀ. ਐਸ. ਐਸ. ਓ. ਸੀ. ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ ਪੁਖ਼ਤਾ ਇਤਲਾਹ ਮਿਲੀ ਸੀ ਕਿ ਸ਼ੱਕੀ ਸਰਵਣ ਸਿੰਘ ਅਤੇ ਸ਼ਮਸ਼ੇਰ ਸਿੰਘ ਨੇ ਕੁਝ ਦਿਨ ਪਹਿਲਾਂ ਸਰਹੱਦ ਪਾਰੋਂ ਡਰੋਨ ਰਾਹੀਂ ਹੈਰੋਇਨ ਦੀ ਖੇਪ ਪ੍ਰਾਪਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਤਲਾਹ ਤੇ ਹੋਰ ਛਾਣਬੀਣ ਕਰਦਿਆਂ ਪਤਾ ਲੱਗਿਆ ਕਿ ਆਪਣੇ ਹੈਂਡਲਰਾਂ ਦੇ ਨਿਰਦੇਸ਼ਾਂ ਤੇ ਇਹ ਦੋਵੇਂ ਪ੍ਰਾਪਤ ਕੀਤੀ ਖੇਪ ਨੂੰ ਕਿਸੇ ਹੋਰ ਧਿਰ ਤੱਕ ਪਹੁੰਚਾਉਣ ਲਈ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਐਸ. ਐਸ. ਓ. ਸੀ. ਅੰਮ੍ਰਿਤਸਰ ਯੂਨਿਟ ਟੀਮ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਮੁਲਜ਼ਮਾਂ ਨੂੰ ਅੰਮ੍ਰਿਤਸਰ ਦੇ ਮਾਹਲ ਬਾਈਪਾਸ ਨੇੜਿਓਂ ਕਾਬੂ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 64.62 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ।

ਉਹਨਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਉਨ੍ਹਾਂ ਦੇ ਹੈਂਡਲਰਾਂ ਵੱਲੋਂ ਖੇਪ ਡਿਲੀਵਰ ਕਰਨ ਬਦਲੇ ਵੱਡੀ ਰਕਮ ਦੇਣ ਦਾ ਵਾਅਦਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

Continue Reading

Chandigarh

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤਰਜੀਹ : ਡਾ. ਬਲਜੀਤ ਕੌਰ

Published

on

By

ਚੰਡੀਗੜ੍ਹ, 18 ਅਪ੍ਰੈਲ (ਸ.ਬ.) ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਉਨ੍ਹਾਂ ਦੀ ਭਲਾਈ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਪੰਜਾਬ ਭਵਨ ਵਿਖੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਸ੍ਰੀਮਤੀ ਸ਼ੇਨਾ ਅਗਰਵਾਲ ਅਤੇ ਡਿਪਟੀ ਡਾਇਰੈਕਟਰ ਸ੍ਰੀਮਤੀ ਸੁਮਨਦੀਪ ਕੌਰ ਦੀ ਹਾਜ਼ਰੀ ਵਿੱਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨਾਲ ਮੀਟਿੰਗ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਆਂਗਣਵਾੜੀ ਵਰਕਰ ਅਤੇ ਹੈਲਪਰ ਵਿਭਾਗ ਦਾ ਅਹਿਮ ਹਿੱਸਾ ਹਨ ਅਤੇ ਜ਼ਮੀਨੀ ਪੱਧਰ ਤੇ ਬੱਚਿਆਂ, ਮਹਿਲਾਵਾਂ ਅਤੇ ਪਰਿਵਾਰਾਂ ਤੱਕ ਸਰਕਾਰੀ ਯੋਜਨਾਵਾਂ ਪਹੁੰਚਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਹਰ ਜਾਇਜ਼ ਮੰਗ ਨੂੰ ਗੰਭੀਰਤਾ ਨਾਲ ਵਿਚਾਰ ਕਰਕੇ ਪੂਰਾ ਕੀਤਾ ਜਾਵੇਗਾ।

ਮੀਟਿੰਗ ਦੌਰਾਨ ਉਹਨਾਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਉਠਾਈਆਂ ਗਈਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਸਮੱਸਿਆਵਾਂ ਦਾ ਜਲਦ ਅਤੇ ਪ੍ਰਭਾਵਸ਼ਾਲੀ ਹੱਲ ਯਕੀਨੀ ਬਣਾਇਆ ਜਾਵੇ। ਉਨ੍ਹਾਂ ਹੋਰ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਜੋ ਮੰਗਾਂ ਸਰਕਾਰ ਪੱਧਰ ਤੇ ਹੱਲ ਹੋਣੀਆਂ ਹਨ, ਉਨ੍ਹਾਂ ਮੰਗਾਂ ਨੂੰ ਨਵੀਂ ਗਠਿਤ ਸਬ ਕਮੇਟੀ ਸਾਹਮਣੇ ਵਿਚਾਰਿਆ ਜਾਵੇਗਾ ਅਤੇ ਉਨ੍ਹਾਂ ਦਾ ਹੱਲ ਵੀ ਤਰਜੀਹੀ ਅਧਾਰ ਤੇ ਕਢਿਆ ਜਾਵੇਗਾ।

Continue Reading

Chandigarh

ਵਿਸ਼ਵ ਲਿਵਰ ਦਿਵਸ ਮੌਕੇ ਵਿਸ਼ਵ ਪੱਧਰ ਤੇ ਲਿਵਰ ਬੀਮਾਰੀਆਂ ਵਿੱਚ ਵਾਧੇ ਦੀ ਚੇਤਾਵਨੀ

Published

on

By

ਚੰਡੀਗੜ੍ਹ,18 ਅਪ੍ਰੈਲ (ਸ.ਬ.) ਦੁਨੀਆ ਭਰ ਵਿੱਚ 19 ਅਪ੍ਰੈਲ ਨੂੰ ਮਨਾਏ ਜਾਣ ਵਾਲੇ ਵਿਸ਼ਵ ਲਿਵਰ ਦਿਵਸ ਦੇ ਮੌਕੇ ‘ਦ ਲੈਂਸੇਟ’ ਨੇ ਵਿਸ਼ਵ ਪੱਧਰ ਤੇ ਲਿਵਰ ਬੀਮਾਰੀਆਂ ਵਿੱਚ ਵਾਧੇ ਦੀ ਚੇਤਾਵਨੀ ਜਾਰੀ ਕੀਤੀ ਹੈ। ਰਿਪੋਰਟ ਮੁਤਾਬਕ ‘ਮੈਟਾਬੋਲਿਕ ਡਿਸਫੰਕਸ਼ਨ-ਅਸੋਸੀਏਟਿਡ ਸਟੀਏਟੋਟਿਕ ਲਿਵਰ ਡਿਜ਼ੀਜ਼’ (ਐਮਏਐਸਐਲਡੀ) ਦੇ ਮਾਮਲਿਆਂ ਵਿੱਚ 2050 ਤੱਕ ਤੇਜ਼ ਵਾਧਾ ਹੋਣ ਦੀ ਸੰਭਾਵਨਾ ਹੈ।

ਸਿਹਤ ਮਾਹਿਰਾਂ ਦਾ ਅੰਦਾਜ਼ਾ ਹੈ ਕਿ ਲਗਭਗ ਹਰ ਤਿੰਨ ਵਿੱਚੋਂ ਇੱਕ ਬਾਲਿਗ ਵਿਅਕਤੀ ਇਸ ਨਾਲ ਪ੍ਰਭਾਵਿਤ ਹੈ। ਇਹ ਐਸੀ ਬੀਮਾਰੀ ਹੈ ਜਿਸ ਦੇ ਲੱਛਣ ਅਕਸਰ ਉਸ ਵੇਲੇ ਸਾਹਮਣੇ ਆਉਂਦੇ ਹਨ ਜਦੋਂ ਗੰਭੀਰ ਨੁਕਸਾਨ ਹੋ ਚੁੱਕਾ ਹੁੰਦਾ ਹੈ। ‘ਦ ਲੈਂਸੇਟ’ ਵਲੋਂ ਆਪਣੇ ਅਧਿਐਨ ਵਿੱਚ ਚਿਤਾਵਨੀ ਦਿੱਤੀ ਗਈ ਹੈ ਕਿ ਮਰੀਜ਼ਾਂ ਦੀ ਗਿਣਤੀ 2023 ਵਿੱਚ 1.3 ਅਰਬ ਤੋਂ ਵੱਧ ਕੇ 2050 ਤੱਕ 1.8 ਅਰਬ ਹੋ ਸਕਦੀ ਹੈ। ਭਾਰਤ ਵਿੱਚ ਵੀ ਇਸੇ ਤਰ੍ਹਾਂ ਦਾ ਰੁਝਾਨ ਵੇਖਿਆ ਜਾ ਰਿਹਾ ਹੈ, ਖ਼ਾਸ ਕਰਕੇ ਸ਼ਹਿਰੀ ਅਬਾਦੀ ਅਤੇ ਉੱਚ-ਖ਼ਤਰਾ ਸਮੂਹਾਂ ਵਿੱਚ ਇਹ ਗਿਣਤੀ ਤੇਜ਼ੀ ਨਾਲ ਵਧ ਰਹੀ ਹੈ।

ਡਾਕਟਰਾਂ ਦੇ ਮੁਤਾਬਕ ‘ਹੈਪੇਟਾਈਟਿਸ-ਸੀ’ ਇਨਫੈਕਸ਼ਨ, ਸ਼ਰਾਬ ਦੀ ਵਰਤੋਂ ਅਤੇ ਬਦਲ ਰਹੀਆਂ ਖਾਣ-ਪੀਣ ਦੀਆਂ ਆਦਤਾਂ ਦੇ ਕਾਰਨ, ਸਥਿਤੀ ਹੋਰ ਗੰਭੀਰ ਹੋ ਰਹੀ ਹੈ। ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਿਲਿਆਰੀ ਸਾਇੰਸਜ਼ (ਪੀਆਈਐਲਬੀਐਸ) ਦੇ ਡਾਇਰੈਕਟਰ ਡਾ. ਵੀਰੇਂਦਰ ਸਿੰਘ ਨੇ ਕਿਹਾ ਕਿ ਭਾਰਤ ਵਿੱਚ ਲਿਵਰ ਦੇ ਗੰਭੀਰ ਰੋਗਾਂ ਦੇ ਮੁੱਖ ਕਾਰਨਾਂ ਵਿੱਚ ਸ਼ਰਾਬ ਇੱਕ ਵੱਡਾ ਕਾਰਨ ਹੈ ਅਤੇ ਇਹ ਵਾਇਰਲ ਹੈਪੇਟਾਈਟਿਸ ਨਾਲ ਮਿਲ ਕੇ ਹਾਲਤ ਨੂੰ ਹੋਰ ਵੀ ਖਰਾਬ ਕਰ ਦਿੰਦੀ ਹੈ। ਫੈਟੀ ਲਿਵਰ ਡਿਜ਼ੀਜ਼ ਹੁਣ ਸ਼ਰਾਬ ਅਤੇ ਹੈਪੇਟਾਈਟਿਸ-ਸੀ ਦੇ ਨਾਲ ਇੱਕ ਮੁੱਖ ਕਾਰਨ ਵਜੋਂ ਉੱਭਰ ਰਹੀ ਹੈ। ਅਲਟਰਾ-ਪ੍ਰੋਸੈਸਡ ਖਾਣਾ, ਤਲੀਆਂ ਹੋਈਆਂ ਚੀਜ਼ਾਂ ਅਤੇ ਟ੍ਰਾਂਸ- ਫੈਟਸ ਦਾ ਲੰਬੇ ਸਮੇਂ ਤੱਕ ਸੇਵਨ ਸਮੱਸਿਆ ਨੂੰ ਵਧਾ ਰਿਹਾ ਹੈ।

Continue Reading

Latest News

Trending