Mohali
ਚਾਚੂ ਮਾਜਰਾ ਦੇ ਛਿੰਝ ਮੇਲੇ ਦੌਰਾਨ ਝੰਡੀ ਦੀ ਕੁਸ਼ਤੀ ਵਿੱਚ ਪ੍ਰਿਤਪਾਲ ਫਗਵਾੜਾ ਨੇ ਧਰਮਿੰਦਰ ਕੋਹਾਲੀ ਨੂੰ ਅੰਕਾਂ ਦੇ ਅਧਾਰ ਤੇ ਹਰਾਇਆ
ਐਸ ਏ ਐਸ ਨਗਰ, 6 ਅਕਤੂਬਰ (ਸ.ਬ.) ਪਿੰਡ ਚਾਚੂ ਮਾਜਰਾ ਵਿਖੇ ਛਿੰਝ ਕਮੇਟੀ, ਗਰਾਮ ਪੰਚਾਇਤ ਅਤੇ ਐਨ. ਆਰ. ਆਈ. ਪਤਵੰਤਿਆਂ ਵਲੋਂ ਅਮਰ ਸ਼ਹੀਦ ਜਥੇਦਾਰ ਹਨੂੰਮਾਨ ਸਿੰਘ ਜੀ ਅਤੇ ਬ੍ਰਹਮ ਗਿਆਨੀ ਅਜੀਤ ਸਿੰਘ ਹੰਸਾਲੀ ਵਾਲਿਆਂ ਦੀ ਕ੍ਰਿਪਾ ਸਦਕਾ ਪਹਿਲਾ ਵਿਸ਼ਾਲ ਕੁਸ਼ਤੀ ਦੰਗਲ ਕਰਵਾਇਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਅਮਰਦੀਪ ਸਿੰਘ ਨੇ ਦੱਸਿਆ ਕਿ ਇਸ ਕੁਸ਼ਤੀ ਦੰਗਲ ਦੌਰਾਨ ਝੰਡੀ ਦੀਆਂ ਦੋ ਕੁਸ਼ਤੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚੋਂ ਝੰਡੀ ਦੀ ਪਹਿਲੀ ਕੁਸ਼ਤੀ ਦੌਰਾਨ ਪ੍ਰਿਤਪਾਲ ਫਗਵਾੜਾ ਅਤੇ ਧਰਮਿੰਦਰ ਕੁਹਾਲੀ ਵਿਚਕਾਰ ਹੋਏ ਜਬਰਦਸਤ ਮੁਕਾਬਲੇ ਦੌਰਾਨ ਕੋਈ ਵੀ ਪਹਿਲਵਾਨ ਜਿੱਤ ਪ੍ਰਾਪਤ ਨਹੀਂ ਕਰ ਸਕਿਆ ਅਤੇ ਤਿੰਨ ਮਿੰਟ ਦੇ ਵਾਧੂ ਸਮੇਂ ਵਿੱਚ ਅੰਕਾਂ ਦੇ ਅਧਾਰ ਤੇ ਕਰਵਾਈ ਕੁਸ਼ਤੀ ਵਿੱਚ ਪ੍ਰਿਤਪਾਲ ਫਗਵਾੜਾ ਨੇ ਪਹਿਲਾਂ ਅੰਕ ਬਣਾ ਕੇ ਝੰਡੀ ਦੀ ਕੁਸ਼ਤੀ ਤੇ ਕਬਜਾ ਕਰ ਲਿਆ। ਇਸ ਝੰਡੀ ਦੀ ਕੁਸ਼ਤੀ ਦਾ ਇਨਾਮ ਢਾਈ ਲੱਖ ਰੁਪਏ ਏਕਮ ਗਰੁੱਪ ਵੱਲੋਂ ਦਿੱਤਾ ਗਿਆ। ਦੂਸਰੀ ਝੰਡੀ ਦੀ ਕੁਸ਼ਤੀ ਫਾਰੂਕ ਘੱਗਰ ਸਰਾਏ ਅਤੇ ਜੱਸਾ ਮਰੋੜ ਵਿਚਕਾਰ ਹੋਈ, ਜਿਸ ਵਿੱਚ ਫਾਰੂਕ ਘੱਗਰ ਸਰਾਏ ਜੇਤੂ ਰਿਹਾ।
ਉਹਨਾਂ ਦੱਸਿਆ ਕਿ ਹੋਰ ਮੁਕਾਬਲਿਆਂ ਦੌਰਾਨ ਕ੍ਰਮਵਾਰ ਗਗਨ ਸੋਹਾਣਾ ਨੇ ਰਾਣਾ ਨੂੰ, ਕਪਤਾਨ ਕਲਿਆਣਾ ਨੇ ਸਾਹਿਬਦੀਪ ਰੌਣੀ ਨੂੰ, ਮਨੀ ਕਲਿਆਣਾ ਨੇ ਸਾਹਿਲ ਦਿਆਲਪੁਰਾ ਨੂੰ, ਰਿੰਕੂ ਦਿਆਲਪੁਰਾ ਨੇ ਮੁਨੀਸ਼ ਨੂੰ, ਕੁਨਾਲ ਜੀਰਕਪੁਰ ਨੇ ਤਰਨਵੀਰ ਆਲਮਗੀਰ ਨੂੰ ਚਿੱਤ ਕੀਤਾ।
ਸਮਾਗਮ ਦੌਰਾਨ ਵਿਸ਼ੇਸ਼ ਤੌਰ ਤੇ ਪੁੱਜੇ ਮੁੱਖ ਮਹਿਮਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜਿਲਡ੍ਹਾ ਪ੍ਰਧਾਨ ਪਰਮਿੰਦਰ ਸਿੰਘ ਸੋਹਾਣਾ, ਸਾਬਕਾ ਮੰਤਰੀ ਬਲਵੀਰ ਸਿੰਘ ਸਿੱਧੂ, ਸੁਭਾਸ਼ ਸ਼ਰਮਾ ਸਾਬਕਾ ਸਬ ਇੰਸਪੈਕਟਰ, ਜਗਤਾਰ ਸਿੰਘ ਸਾਬਕਾ ਸਰਪੰਚ, ਗੁਰਮੀਤ ਸਿੰਘ ਬਾਕਰਪੁਰ, ਸੋਨੀ ਬੜੀ, ਰੂਪਾ ਸੋਹਾਣਾ, ਮਹਿੰਦਰ ਸਿੰਘ ਸੋਹਾਣਾ, ਵਿੰਨੀ ਖਰੜ, ਢਿੱਲੋਂ ਕੁਰੜੀ, ਸੁੱਖੀ ਵੈਦਵਾਨ, ਗੁਰਵਿੰਦਰ ਸਿੰਘ ਗੁਰੀ, ਸ਼ੰਮੀ ਸਰਪੰਚ ਚਾਚੂ ਮਾਜਰਾ, ਜੱਸੀ ਫੱਗਣ ਮਾਜਰਾ, ਪੰਮਾ ਬਰਾੜ ਸਰਪੰਚ, ਰਮਨਦੀਪ ਸਿੰਘ ਬਾਵਾ, ਗੁਰਪ੍ਰੀਤ ਸਿੰਘ ਵਿੱਕੀ, ਸ਼ੁਭ ਸੇਖੋਂ ਪ੍ਰਧਾਨ ਯੂਥ, ਜੱਗਾ ਬੱਲੋ ਮਾਜਰਾ, ਸੁਖਵਿੰਦਰ ਸਿੰਘ ਚਾਚੂ ਮਾਜਰਾ, ਅਮਨਦੀਪ ਸਿੰਘ, ਪਹਿਲਵਾਨ ਅਮਰੀਕ ਸਿੰਘ ਰੌਣੀ, ਅਵਤਾਰ ਸਿੰਘ ਏ. ਐਸ. ਆਈ., ਗੁਰਜੰਟ ਸਿੰਘ ਬਾਕਰਪੁਰ, ਬੱਬਰ ਸਨੇਟਾ, ਸੱਤੀ ਨੰਬਰਦਾਰ ਮੜੌਲੀ, ਗਾਂਧੀ ਨੱਤ ਮੜੌਲੀ, ਸਤਨਾਮ ਸਿੰਘ, ਮਨਜੀਤ ਸਿੰਘ ਬਾਕਰਪੁਰ, ਰਿੰਕੂ ਅਟਵਾਲ, ਜਤਿੰਦਰ ਸਿੰਘ ਵੈਦਵਾਨ, ਦੀਪੂ ਟੋਡਰਮਾਜਰਾ, ਬਿੱਲਾ ਛੱਜੂਮਾਜਰਾ, ਜਸਪ੍ਰੀਤ ਸਿੰਘ, ਸੁਭਾਸ਼ ਸ਼ਰਾਮਾ, ਦਿਲਪ੍ਰੀਤ ਸਿੰਘ ਬੱਲੋਮਾਜਰਾ, ਹਰਿੰਦਰ ਸਿੰਘ ਨੰਬਰਦਾਰ ਸੁੱਘੜ, ਮੱਦੀ ਪਹਿਲਵਾਨ ਕਲਿਆਣਾ, ਪਰਮਿੰਦਰ ਸਿੰਘ ਡੂਮਛੇੜੀ ਆਦਿ ਤੋਂ ਇਲਾਵਾ ਧਾਰਮਿਕ, ਰਾਜਨੀਤਕ ਅਤੇ ਸਮਾਜਿਕ ਆਗੂਆਂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।
ਕੁਸ਼ਤੀ ਦੰਗਲ ਮੌਕੇ ਪਰਮਿੰਦਰ ਸਿੰਘ ਡੂਮਛੇੜੀ, ਪਹਿਲਵਾਨ ਸੰਤ ਸਿੰਘ, ਮਿੱਤਰਪਾਲ ਸਿੰਘ ਅਤੇ ਇਲਾਕੇ ਦੇ ਅੰਤਰ ਰਾਸ਼ਟਰੀ ਕਬੱਡੀ ਖਿਡਾਰੀਆਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ। ਇਸ ਕੁਸ਼ਤੀ ਦੰਗਲ ਨੂੰ ਅਮਰਦੀਪ ਸਿੰਘ, ਜਸਪ੍ਰੀਤ ਸਿੰਘ, ਜਸਵਿੰਦਰ ਸਿੰਘ, ਵਰਿੰਦਰ ਸਿੰਘ, ਰਵੀਇੰਦਰ ਸਿੰਘ, ਜਗਨ, ਰਿੰਕੂ, ਅਮਰਿੰਦਰ ਸਿੰਘ, ਰਵਿੰਦਰ ਸਿੰਘ, ਸੁਖਚੈਨ ਸਿੰਘ, ਪਰਮਿੰਦਰ ਸਿੰਘ, ਜੱਸੀ ਆਦਿ ਤੋਂ ਇਲਵਾਵਾ ਸਮੂਹ ਛਿੰਝ ਕਮੇਟੀ, ਪ੍ਰਬੰਧਕ ਕਮੇਟੀ, ਗਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਨੇ ਆਪਣੀ ਅਣਥੱਕ ਮਿਹਨਤ ਨਾਲ ਨੇਪਰੇ ਚਾੜਿਆ।
Mohali
ਸੈਕਟਰ 74 ਅਤੇ ਸੈਕਟਰ 91 ਵਿੱਚ ਰੋਜ ਲਗਾਈ ਜਾਂਦੀ ਹੈ ਕੂੜੇ ਨੂੰ ਅੱਗ : ਰਾਮਦੀਪ ਕੌਰ
ਜਹਿਰੀਲੀ ਹਵਾ ਕਾਰਨ ਲੋਕ ਹੋ ਰਹੇ ਹਨ ਬਿਮਾਰ
ਐਸ ਏ ਐਸ ਨਗਰ, 18 ਅਪ੍ਰੈਲ (ਸ.ਬ.) ਨਗਰ ਨਿਗਮ ਵਲੋਂ ਸ਼ਹਿਰ ਵਿੱਚ ਵੱਖ ਵੱਖ ਥਾਵਾਂ ਤੇ ਲਗਾਏ ਜਾਂਦੇ ਕੂੜੇ ਦੇ ਢੇਰ ਨੂੰ ਅੱਗ ਲਗਾਏ ਜਾਣ ਦੀ ਕਾਰਵਾਈ ਕਾਰਨ ਸ਼ਹਿਰ ਦਾ ਵਾਤਾਵਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਇਸ ਦੌਰਾਨ ਸੈਕਟਰ 74 ਵਿੱਚ ਪੁਰਾਣੇ ਡੰਪਿਗ ਮੈਦਾਨ ਵਾਲੀ ਥਾਂ ਦੇ ਨਾਲ ਅਤੇ ਸੈਕਟਰ 90-91 ਵਿੱਚ ਜਲ ਬੋਰਡ ਦੇ ਨੇੜੇ ਦੀ ਖਾਲੀ ਜਮੀਨ ਤੇ ਕੂੜਾ ਸੁੱਟਣ ਅਤੇ ਫਿਰ ਕੂੜੇ ਨੂੰ ਅੱਗ ਲਗਾਏ ਜਾਣ ਕਾਰਨ ਸਥਾਨਕ ਵਸਨੀਕਾਂ ਨੂੰ ਭਾਰੀ ਪਰੇਸ਼ਾਨੀ ਸਹਿਣੀ ਪੈ ਰਹੀ ਹੈ।
ਇੱਥੇ ਜਿਕਰਯੋਗ ਹੈ ਕਿ ਸੈਕਟਰ 74 ਏ ਦੇ ਨਾਲ ਲੱਗਦੀ ਥਾਂ ਵਿੱਚ ਪਹਿਲਾਂ ਸਾਰੇ ਸ਼ਹਿਰ ਦਾ ਕੂੜਾ ਇਕੱਠਾ ਕਰਨ ਲਈ ਡੰਪਿੰਗ ਯਾਰਡ ਬਣਿਆ ਸੀ ਅਤੇ ਇਸ ਥਾਂ ਤੇ ਲੱਗਦੇ ਗੰਦਗੀ ਦੇ ਢੇਰਾਂ ਤੋਂ ਉਠਦੀ ਬਦਬੂ ਕਾਰਨ ਸਥਾਨਕ ਵਸਨੀਕ ਪਰੇਸ਼ਾਨ ਰਹਿੰਦੇ ਸਨ। ਇਸ ਸੰਬੰਧੀ ਸਥਾਨਕ ਵਸਨੀਕਾਂ ਵਲੋਂ ਮਾਣਯੋਗ ਅਦਾਲਤ ਵਿੱਚ ਮਾਮਲਾ ਦਾਇਰ ਕੀਤਾ ਗਿਆ ਸੀ ਜਿਸਤੇ ਸੁਣਵਾਈ ਦੌਰਾਨ ਮਾਣਯੋਗ ਅਦਾਲਤ ਵਲੋਂ ਇਸ ਥਾਂ ਤੇ ਕੂੜਾ ਸੁੱਟਣ ਤੇ ਰੋਕ ਲਗਾ ਦਿੱਤੀ ਗਈ ਸੀ।
ਸਮਾਜਸੇਵੀ ਆਗੂ ਰਾਮਦੀਪ ਕੌਰ ਨੇ ਕਿਹਾ ਕਿ ਮਾਣਯੋਗ ਅਦਾਲਤ ਵਲੋਂ ਇੱਥੇ ਕੂੜਾ ਸੁੱਟਣ ਤੇ ਰੋਕ ਲਗਾਏ ਜਾਣ ਤੋਂ ਬਾਅਦ ਕੁੱਝ ਸਮਾਂ ਤਾਂ ਠੀਕ ਠਾਕ ਲੰਘਿਆ ਸੀ ਪਰੰਤੂ ਬਾਅਦ ਵਿੱਚ ਨਗਰ ਨਿਗਮ ਵਲੋਂ ਇਸ ਪੁਰਾਣੇ ਡੰਪਿੰਗ ਯਾਰਡ ਦੇ ਨੇੜੇ ਪੈਂਦੀ ਖਾਲੀ ਥਾਂ ਅਤੇ ਸੈਕਟਰ 90-91 ਦੇ ਜਲ ਬੋਰਡ ਦੇ ਨੇੜੇ ਦੀ ਥਾਂ ਤੇ ਕੂੜੇ ਦੇ ਢੇਰ ਲਗਾਉਣੇ ਆਰੰਭ ਕਰ ਦਿੱਤੇ। ਉਹਨਾਂ ਕਿਹਾ ਕਿ ਨਗਰ ਨਿਗਮ ਦੀਆਂ ਟਰਾਲੀਆਂ ਵਿੱਚ ਦਰਖਤਾਂ ਦੀ ਰਹਿੰਦ ਖੁਹੰਦ ਅਤੇ ਹੋਰ ਕੂੜਾ ਲਿਆ ਕੇ ਇੱਥੇ ਢੇਰ ਲਗਾ ਦਿੱਤੇ ਜਾਂਦੇ ਹਨ। ਉਹਨਾਂ ਕਿਹਾ ਕਿ ਕੂੜੇ ਦੇ ਇਹਨਾਂ ਢੇਰਾਂ ਵਿੱਚ ਰਾਤ ਵੇਲੇ ਅੱਗ ਲਗਾ ਦਿੱਤੀ ਜਾਂਦੀ ਹੈ ਜਿਸ ਕਾਰਨ ਇਸ ਖੇਤਰ ਵਿੱਚ ਹਰ ਪਾਸੇ ਜਹਿਰੀਲਾ ਧੂੰਆਂ ਫੈਲ ਜਾਂਦਾ ਹੈ। ਉਹਨਾਂ ਕਿਹਾ ਕਿ ਇਸ ਸੰਬੰਧੀ ਨਗਰ ਨਿਗਮ ਨੂੰ ਕਈ ਵਾਰ ਸ਼ਿਕਾਇਤ ਵੀ ਕੀਤੀ ਗਈ ਹੈ ਪਰੰਤੂ ਕੋਈ ਸੁਣਵਾਈ ਨਹੀਂ ਹੁੰਦੀ ਅਤੇ ਵਸਨੀਕਾਂ ਨੂੰ ਪੱਲਿਉਂ ਟੈਕਰ ਮੰਗਵਾ ਕੇ ਇਹ ਅੱਗ ਬੁਝਾਉਣੀ ਪੈਂਦੀ ਹੈ। ਉਹਨਾਂ ਮੰਗ ਕੀਤੀ ਹੈ ਕਿ ਇਸ ਥਾਂ ਤੇ ਕੂੜੇ ਨੂੰ ਅੱਗ ਲਗਾਉਣ ਦੀ ਇਸ ਕਾਰਵਾਈ ਤੇ ਸਖਤੀ ਨਾਲ ਰੋਕ ਲਗਾਈ ਜਾਵੇ ਅਤੇ ਅੱਗ ਲਗਾਉਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ।
Mohali
ਗੁ ਸਿੰਘ ਸ਼ਹੀਦਾਂ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ
ਐਸ ਏ ਐਸ ਨਗਰ, 18 ਅਪ੍ਰੈਲ (ਸ.ਬ.) ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।
ਇਸ ਧਾਰਮਿਕ ਸਮਾਗਮ ਵਿੱਚ ਬੀਬੀ ਹਰਜਿੰਦਰ ਕੌਰ ਬਟਾਲਾ ਵਾਲਿਆਂ ਦੇ ਜੱਥੇ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਜੀਵਨ ਬ੍ਰਿਤਾਂਤ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਭਾਈ ਲਹਿਣਾ ਜੀ ਨੂੰ ਗੁਰਿਆਈ ਦੀ ਦਾਤ ਬਖਸ਼ ਕੇ ਗੁਰੂ ਅੰਗਦ ਦੇਵ ਜੀ ਬਣਾਉਣ ਦਾ ਪ੍ਰਸੰਗ ਬਾਰੇ ਸੰਗਤਾਂ ਨੂੰ ਜਾਣੂੰ ਕਰਵਾਇਆ। ਭਾਈ ਨਰਿੰਦਰ ਸਿੰਘ ਸ੍ਰੀ ਫਤਿਹਗੜ੍ਹ ਸਾਹਿਬ ਵਾਲਿਆਂ ਦੇ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸੰਤ ਬਾਬਾ ਸਵਰਨ ਸਿੰਘ ਮਲਕਪੁਰ ਲੁਧਿਆਣੇ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਸ੍ਰੀ ਗੁਰੂ ਅੰਗਦ ਦੇਵ ਜੀ ਦੁਆਰਾ ਉਚਾਰਨ ਧੁਰ ਕੀ ਬਾਣੀ ਦੇ 62 ਸਲੋਕ ਜੋ ਕਿ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਵਿੱਚ ਸੁਭਾਇਮਾਨ ਹਨ ਉਨਾਂ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਦੱਸਿਆ।
ਇਸ ਤੋਂ ਇਲਾਵਾ ਭਾਈ ਜਸਵਿੰਦਰ ਸਿੰਘ ਲੁਧਿਆਣੇ ਵਾਲੇ, ਅਕਾਲ ਕਵੀਸ਼ਰੀ ਜੱਥਾ, ਭਾਈ ਪਰਵਿੰਦਰ ਸਿੰਘ, ਭਾਈ ਓਂਕਾਰ ਸਿੰਘ, ਭਾਈ ਗੁਰਵਿੰਦਰ ਸਿੰਘ, ਮਾਤਾ ਸੰਦਰ ਕੌਰ ਜੀ ਸਰਬ ਸਾਂਝੀ ਸੋਸਾਇਟੀ, ਭਾਈ ਕੁਲਤਾਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਮਨਦੀਪ ਸਿੰਘ, ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ।
Mohali
ਖਾਲਸਾ ਕਾਲਜ ਵਿੱਚ ਫੇਅਰਵੈਲ ਪਾਰਟੀ ਰੁਖ਼ਸਤ 2026 ਦਾ ਆਯੋਜਨ
ਐਸ ਏ ਐਸ ਨਗਰ, 18 ਅਪ੍ਰੈਲ (ਸ.ਬ.) ਫੇਜ਼-3ਏ ਵਿੱਚ ਸਥਿਤ ਖਾਲਸਾ ਕਾਲਜ (ਅੰਮ੍ਰਿਤਸਰ) ਆਫ ਟੈਕਨਾਲੋਜੀ ਐਂਡ ਬਿਜ਼ਨਸ ਸਟਡੀਜ਼ ਵਿੱਚ ਕਾਲਜ ਦੀ ਪ੍ਰਿੰਸੀਪਲ ਡਾ. ਹਰਿਸ਼ ਕੁਮਾਰੀ ਦੀ ਅਗਵਾਈ ਹੇਠ ਫੇਅਰਵੈਲ ਪਾਰਟੀ ‘ਰੁਖ਼ਸਤ 2026’ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਬੀ. ਕਾਮ, ਬੀ. ਕਾਮ ਆਨਰਜ਼, ਬੀ. ਬੀ. ਏ., ਬੀ. ਸੀ. ਏ., ਬੀ. ਏ., ਪੀ. ਜੀ. ਡੀ. ਸੀ. ਏ., ਐਮ. ਐਸ. ਸੀ. ਆਈ ਟੀ, ਐਮ. ਏ. ਸੋਸ਼ਿਓਲੋਜੀ, ਐਮ. ਬੀ. ਏ., ਐਮ. ਕਾਮ ਦੇ ਵਿਦਿਆਰਥੀਆਂ ਨੂੰ ਕਾਲਜ ਦੇ ਜੂਨੀਅਰ ਵਿਦਿਆਰਥੀਆਂ ਵੱਲੋਂ ਫੇਅਰਵੈਲ ਪਾਰਟੀ ਦਿੱਤੀ ਗਈ। ਇਸ ਮੌਕੇ ਵੇਦਿਕ ਜੋਤਿਸ਼ਾਚਾਰਿਆ ਡਾ. ਚਾਰਵੀ ਠਾਕੁਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਸਮਾਗਤ ਦੌਰਾਨ ਮਿਸਟਰ ਅਤੇ ਮਿਸ ਫੇਅਰਵੈਲ, ਮਿਸਟਰ ਹੈਂਡਸਮ ਅਤੇ ਮਿਸ ਚਾਰਮਿੰਗ ਮੁਕਾਬਲੇ ਕਰਵਾਏ ਗਏ ਜਿਸ ਦੌਰਾਨ ਵਿਦਿਆਰਥੀਆਂ ਨੇ ਸੁੰਦਰ ਪਹਿਰਾਵਿਆਂ ਵਿੱਚ ਰੈਂਪ ਤੇ ਮਨਮੋਹਕ ਅੰਦਾਜ਼ ਵਿੱਚ ਵਾਕ ਕੀਤੀ। ਇਸ ਦੌਰਾਨ ਜੂਨੀਅਰ ਵਿਦਿਆਰਥੀਆਂ ਵੱਲੋਂ ਵੱਖ-ਵੱਖ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ, ਜਿਨ੍ਹਾਂ ਵਿੱਚ ਲੋਕ ਗੀਤ, ਵੈਸਟਰਨ ਗਾਣੇ, ਡਾਂਸ ਆਦਿ ਸ਼ਾਮਲ ਸਨ, ਜਿਨ੍ਹਾਂ ਨੇ ਸਭ ਦਾ ਮਨ ਮੋਹ ਲਿਆ।
ਮਿਸਟਰ ਅਤੇ ਮਿਸ ਫੇਅਰਵੈਲ ਮੁਕਾਬਲੇ ਵਿੱਚ ਬੀ. ਬੀ. ਏ. ਛੇਵੇਂ ਸੈਮਿਸਟਰ ਦੀ ਨੇਹਾ ਨੂੰ ਮਿਸ ਫੇਅਰਵੈਲ ਅਤੇ ਬੀ. ਸੀ. ਏ. ਛੇਵੇਂ ਸੈਮਿਸਟਰ ਦੇ ਕੇਤਨ ਨੂੰ ਮਿਸਟਰ ਫੇਅਰਵੈਲ ਦਾ ਖਿਤਾਬ ਮਿਲਿਆ। ਇਸੇ ਤਰ੍ਹਾਂ, ਬੀ. ਸੀ. ਏ. ਛੇਵੇਂ ਸੈਮਿਸਟਰ ਦੇ ਕਰਮਵੀਰ ਨੂੰ ਮਿਸਟਰ ਹੈਂਡਸਮ ਅਤੇ ਬੀ. ਕਾਮ ਛੇਵੇਂ ਸੈਮਿਸਟਰ ਦੀ ਪ੍ਰੀਤੀ ਨੂੰ ਮਿਸ ਚਾਰਮਿੰਗ ਦਾ ਖਿਤਾਬ ਦਿੱਤਾ ਗਿਆ।
ਸਮਾਗਮ ਦੇ ਅੰਤ ਵਿੱਚ ਵੇਦਿਕ ਜੋਤਿਸ਼ਾਚਾਰਿਆ ਡਾ. ਚਾਰਵੀ ਠਾਕੁਰ ਨੇ ਵਿਦਿਆਰਥੀਆਂ ਅਤੇ ਕਾਲਜ ਸਟਾਫ ਮੈਂਬਰਾਂ ਲਈ ਮੁਫ਼ਤ ਐਸਟ੍ਰੋ ਵਰਕਸ਼ਾਪ ਵੀ ਆਯੋਜਿਤ ਕੀਤੀ।
-
Editorial1 month agoਚੋਣ ਪ੍ਰਚਾਰ ਦਾ ਹਿੱਸਾ ਕਿਉਂ ਨਹੀਂ ਬਣਦੇ ਲੋਕ ਮਸਲੇ?
-
Mohali1 month agoਭਾਰਤੀ ਨਵਵਰਸ਼ ਦੇ ਸਵਾਗਤ ਵਿੱਚ ਪ੍ਰਭਾਤ ਫੇਰੀ ਕੱਢੀ
-
Editorial1 month agoਜੰਗ ਦੀ ਅੱਗ ਵਿਚੋਂ ਵੀ ਆਰਥਿਕ ਲਾਭ ਲੱਭ ਰਹੇ ਨੇ ਪੂੰਜੀਪਤੀ
-
Horscope1 month ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
Mohali2 months agoਪੂਰਨਮਾਸ਼ੀ ਦਾ ਦਿਹਾੜੇ ਸੰਬੰਧੀ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ
-
Horscope1 month ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
Mohali2 months agoਸਵ. ਐਨ ਕੇ ਮਰਵਾਹਾ ਦੀ ਬਰਸੀ ਮੌਕੇ ਕੜੀ ਚਾਵਲ ਦਾ ਲੰਗਰ ਲਗਾਇਆ
-
National1 month agoਬੰਦ ਕਮਰੇ ਵਿੱਚੋਂ ਮਾਂ-ਪੁੱਤ ਸਮੇਤ ਤਿੰਨ ਜੀਆਂ ਦੀਆਂ ਲਾਸ਼ਾਂ ਬਰਾਮਦ
