Connect with us

Mohali

ਬਰਸਾਤ ਤੋਂ ਬਾਅਦ ਮੌਸਮ ਵਿੱਚ ਠੰਡਕ ਵਧੀ, ਇਸ ਵਾਰ ਕੜਾਕੇ ਦੀ ਠੰਡ ਪੈਣ ਦੀ ਸੰਭਾਵਨਾ

Published

on

ਐਸ ਏ ਐਸ ਨਗਰ, 7 ਅਕਤੂਬਰ (ਸ.ਬ.) ਬੀਤੇ ਦਿਨ ਪੰਜਾਬ ਦੇ ਵੱਡੀ ਗਿਣਤੀ ਇਲਾਕਿਆਂ ਵਿੱਚ ਬਰਸਾਤ ਪੈਣ ਕਾਰਨ ਮੌਸਮ ਠੰਡਾ ਹੋ ਗਿਆ। ਸਾਰਾ ਦਿਨ ਤੇਜ ਹਵਾਵਾਂ ਅਤੇ ਹਨੇਰੀ ਚਲਦੀ ਰਹੀ। ਇਸ ਤੋਂ ਇਲਾਵਾ ਬਰਸਾਤ ਰੁੱਕਣ ਤੋਂ ਬਾਅਦ ਬੱਦਲਵਾਈ ਵੀ ਛਾਈ ਰਹੀ। ਉਤਰੀ ਭਾਰਤ ਦੇ ਉਚੇ ਪਹਾੜੀ ਖੇਤਰਾਂ ਵਿੱਚ ਬਰਫਵਾਰੀ ਹੋਣ ਕਾਰਨ ਮੈਦਾਨੀ ਇਲਾਕਿਆਂ ਵਿੱਚ ਹਲਕੀ ਠੰਡ ਉਤਰ ਆਈ। ਦਿਨ ਸਮੇਂ ਵੱਡੀ ਗਿਣਤੀ ਲੋਕ ਮੌਸਮ ਵਿੱਚ ਠੰਡ ਮਹਿਸੂਸ ਕਰਦੇ ਰਹੇ।

ਇਸ ਠੰਡ ਕਾਰਨ ਗਰਮੀ ਤੋਂ ਵੀ ਰਾਹਤ ਮਿਲੀ ਅਤੇ ਨੌਜਵਾਨ ਮੁੰਡੇ ਕੁੜੀਆਂ ਠੰਡੇ ਮੌਸਮ ਦਾ ਆਨੰਦ ਮਾਣਦੇ ਵੇਖੇ ਗਏ। ਇਸ ਦੌਰਾਨ ਵੱਖ ਵੱਖ ਸ਼ਹਿਰਾਂ ਦੇ ਬਾਜ਼ਾਰਾਂ ਵਿੱਚ ਖਾਣ ਪੀਣ ਦਾ ਸਮਾਨ ਵੇਚਣ ਵਾਲੀਆਂ ਦੁਕਾਨਾਂ ਅਤੇ ਰੇਹੜੀਆਂ ਫੜੀਆਂ ਤੇ ਗ੍ਰਾਹਕਾਂ ਦੀ ਭੀੜ ਦਿਖਾਈ ਦਿੱਤੀ। ਵੱਡੀ ਗਿਣਤੀ ਲੋਕ ਚਾਹ ਦੀਆਂ ਚੁਸਕੀਆਂ ਭਰਦੇ ਵੇਖੇੇ ਗਏ। ਇਸ ਤੋਂ ਇਲਾਵਾ ਵੱਡੀ ਗਿਣਤੀ ਲੋਕ ਆਉਣ ਵਾਲੀ ਸਰਦੀਆਂ ਦੀ ਰੁੱਤ ਬਾਰੇ ਗੱਲਬਾਤ ਕਰਦੇ ਵੇਖੇ ਗਏ।

ਗਰਮੀ ਦੀ ਰੁੱਤ ਜਾ ਰਹੀ ਹੈ ਅਤੇ ਸਰਦੀਆਂ ਦੀ ਰੁੱਤ ਆ ਰਹੀ ਹੈ, ਜਿਸ ਕਰਕੇ ਮੌਸਮ ਹਲਕਾ ਠੰਡਾ ਹੋ ਗਿਆ ਹੈ। ਭਾਵੇਂ ਕਿ ਇਸ ਸਮੇਂ ਲੋਕ ਗਰਮੀਆਂ ਵਾਲੇ ਕੱਪੜੇ ਹੀ ਪਾ ਰਹੇ ਹਨ। ਜਿਸ ਕਾਰਨ ਬੀਤੇ ਦਿਨ ਬਰਸਾਤ ਪੈਣ ਤੋਂ ਬਾਅਦ ਦੋ ਪਹੀਆ ਵਾਹਨਾਂ ਤੇ ਸਫਰ ਕਰਨ ਵਾਲਿਆਂ ਨੂੰ ਠੰਡ ਦਾ ਅਹਿਸਾਸ ਹੋਇਆ। ਜਦੋਂਕਿ ਖੁੱਲ੍ਹੇ ਅਸਮਾਨ ਹੇਠ ਦਿਹਾੜੀਆਂ ਲਗਾਉਣ ਵਾਲਿਆਂ ਨੂੰ ਵੀ ਠੰਡੇ ਮੌਸਮ ਦਾ ਅਹਿਸਾਸ ਹੋਇਆ। ਜਿਹੜੇ ਲੋਕ ਦਿਨ ਵੇਲੇ ਸਾਰਾ ਦਿਨ ਏ ਸੀ ਲਗਾਈ ਰਖਦੇ ਸਨ, ਉਹਨਾਂ ਵਿਚੋਂ ਕਈਆਂ ਨੇ ਪੱਖਾ ਚਲਾਉਣ ਤੋਂ ਵੀ ਗੁਰੇਜ ਕੀਤਾ।

ਮੌਸਮ ਮਾਹਿਰ ਕਹਿ ਰਹੇ ਹਨ ਕਿ ਇਸ ਵਾਰ ਕੜਾਕੇ ਦੀ ਠੰਡ ਪਵੇਗੀ ਅਤੇ ਇਹ ਠੰਡ ਪਿਛਲੇ ਕਈ ਰਿਕਾਰਡ ਤੋੜੇਗੀ। ਇਸ ਤੋਂ ਇਲਾਵਾ ਆਉਣ ਵਾਲੀ ਸਰਦੀਆਂ ਦੀ ਰੁੱਤ ਬਾਰੇ ਜਿੰਨੇ ਮੂੰਹ ਉਨੀਆਂ ਗੱਲਾਂ ਹੋ ਰਹੀਆਂ ਹਨ। ਹਰ ਕੋਈ ਆਪਣੀ ਮਰਜੀ ਨਾਲ ਸਰਦੀਆਂ ਦੀ ਰੁੱਤ ਬਾਰੇ ਆਪਣੇ ਵਿਚਾਰ ਪੇਸ਼ ਕਰ ਰਿਹਾ ਹੈ। ਇਸ ਤਰ੍ਹਾਂ ਲੋਕਾਂ ਨੂੰ ਆਪਸ ਵਿੱਚ ਗੱਲ ਕਰਨ ਲਈ ਠੰਡ ਦਾ ਨਵਾਂ ਵਿਸ਼ਾ ਮਿਲ ਗਿਆ ਹੈ, ਜਿਸ ਕਰਕੇ ਵਿਹਲੜ ਲੋਕਾਂ ਦਾ ਸਮਾਂ ਵੀ ਬਤੀਤ ਹੋ ਰਿਹਾ ਹੈ।

ਕੁਝ ਪੰਜਾਬੀ ਵਿਦਵਾਨ ਅਕਸਰ ਦਾਅਵਾ ਕਰਦੇ ਹਨ ਕਿ ਪੰਜਾਬ ਵਿੱਚ ਇੱਕ ਸਾਲ ਦੌਰਾਨ ਛੇ ਰੁੱਤਾਂ ਆਉਂਦੀਆਂ ਹਨ। ਇਹਨਾਂ ਵਿਦਵਾਨਾਂ ਅਨੁਸਾਰ ਦੁਨੀਆਂ ਦੇ ਹੋਰ ਕਿਸੇ ਵੀ ਇਲਾਕੇ ਵਿੱਚ ਇੱਕ ਸਾਲ ਦੌਰਾਨ ਛੇ ਰੁੱਤਾਂ ਨਹੀਂ ਆਉਂਦੀਆਂ। ਆਮ ਤੌਰ ਤੇ ਦੁਨੀਆ ਦੇ ਵੱਡੀ ਗਿਣਤੀ ਇਲਾਕਿਆਂ ਵਿੱਚ ਚਾਰ ਰੁੱਤਾਂ ਆਉਂਦੀਆਂ ਹਨ। ਇਸ ਸਮੇਂ ਮੌਸਮ ਕੁਝ ਠੰਡਾ ਹੋਣ ਕਾਰਨ ਵਿਆਹਾਂ ਦਾ ਸੀਜਨ ਵੀ ਚੱਲ ਰਿਹਾ ਹੈ। ਅੱਜ ਕੱਲ੍ਹ ਦੇ ਦਿਨਾਂ ਦੌਰਾਨ ਬਣਿਆ ਹੋਇਆ ਖਾਣਾ ਅਤੇ ਹੋਰ ਖਾਣ ਪੀਣ ਦਾ ਸਮਾਨ ਜਲਦੀ ਖਰਾਬ ਨਹੀਂ ਹੁੰਦਾ, ਜਿਸ ਕਰਕੇ ਇਸ ਰੁੱਤ ਵਿੱਚ ਜਿਆਦਾਤਰ ਵਿਆਹ ਹੁੰਦੇ ਹਨ।

ਵਿਆਹ ਸਮਾਗਮਾਂ ਦੌਰਾਨ ਵੀ ਅਨੇਕਾਂ ਲੋਕ ਕੋਟ ਪੈਂਟਾਂ ਵਿੱਚ ਵੇਖੇ ਜਾ ਰਹੇ ਹਨ। ਭਾਵੇਂ ਕਿ ਉਹਨਾਂ ਵੱਲੋਂ ਇਹ ਕੋਟ ਪੈਂਟ ਫੈਸ਼ਨ ਵਜੋਂ ਵੀ ਪਾਏ ਹੁੰਦੇ ਹਨ ਪਰ ਇਹ ਕੋਟ ਪੈਂਟ ਹਲਕੀ ਠੰਡ ਤੋਂ ਵੀ ਬਚਾਓ ਕਰਦੇ ਹਨ ਅਤੇ ਸਰੀਰ ਨੂੰ ਨਿੱਘ ਦੇਈ ਰੱਖਦੇ ਹਨ। ਬਜ਼ੁਰਗਾਂ ਨੂੰ ਹੁਣੇ ਤੋਂ ਆਉਣ ਵਾਲੀ ਠੰਡ ਦਾ ਫਿਕਰ ਲੱਗਣ ਲੱਗ ਪਿਆ ਹੈ। ਬਜੁਰਗਾਂ ਅਨੁਸਾਰ ਬੁਢਾਪੇ ਵਿੱਚ ਠੰਡ ਵੀ ਬਹੁਤ ਲੱਗਦੀ ਹੈ ਅਤੇ ਪੁਰਾਣੀਆਂ ਖਾਸ ਤੌਰ ਤੇ ਜਵਾਨੀ ਵੇਲੇ ਵੱਜੀਆਂ ਸੱਟਾਂ ਦੁੱਖਣ ਲੱਗ ਪੈਂਦੀਆਂ ਹਨ।

ਅੱਜ ਕੱਲ੍ਹ ਬਾਜ਼ਾਰਾਂ ਵਿੱਚ ਵੀ ਦੁਕਾਨਾਂ, ਸ਼ੋਅਰੂਮਾਂ ਅਤੇ ਮਾਲਾਂ ਵਿੱਚ ਗਰਮ ਕੱਪੜੇ ਵਿਕਣ ਲਈ ਆ ਗਏ ਹਨ। ਅਨੇਕਾਂ ਲੋਕਾਂ ਨੇ ਗਰਮ ਕੱਪੜਿਆਂ ਦੀ ਖਰੀਦਦਾਰੀ ਸ਼ੁਰੂ ਵੀ ਕਰ ਦਿੱਤੀ ਹੈ। ਆਉਣ ਵਾਲੇ ਦਿਨਾਂ ਦੌਰਾਨ ਮੌਸਮ ਹੋਰ ਠੰਡਾ ਹੋਣ ਦੀ ਸੰਭਾਵਨਾ ਹੈ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending