Connect with us

Chandigarh

ਲੋਕਾਂ ਨੂੰ ਪਾਰਦਰਸ਼ੀ, ਭ੍ਰਿਸ਼ਟਾਚਾਰ-ਮੁਕਤ ਅਤੇ ਡੋਰ-ਸਟੈਪ ਡਲਿਵਰੀ ਰਾਹੀਂ ਮਿਲ ਰਹੀਆਂ ਜਾਇਦਾਦ ਰਜਿਸਟ੍ਰੇਸ਼ਨ ਸੇਵਾਵਾਂ : ਹਰਦੀਪ ਸਿੰਘ ਮੁੰਡੀਆਂ

Published

on

ਚੰਡੀਗੜ੍ਹ, 7 ਅਕਤੂਬਰ (ਸ.ਬ.) ਪੰਜਾਬ ਦੇ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਹੈ ਕਿ ਹਾਲ ਹੀ ਵਿੱਚ ਸ਼ੁਰੂ ਕੀਤਾ ਗਿਆ ਈਜ਼ੀ ਰਜਿਸਟਰੀ ਪ੍ਰਾਜੈਕਟ ਲੋਕ-ਪੱਖੀ ਸੇਵਾਵਾਂ ਪ੍ਰਦਾਨ ਕਰਨ ਵਿੱਚ ਬੇਹੱਦ ਸਹਾਈ ਸਿੱਧ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜਾਇਦਾਦ ਦੀ ਰਜਿਸਟ੍ਰੇਸ਼ਨ ਨੂੰ ਪਾਰਦਰਸ਼ੀ, ਭ੍ਰਿਸ਼ਟਾਚਾਰ-ਮੁਕਤ ਅਤੇ ਸੁਖਾਲੇ ਢੰਗ ਨਾਲ ਪ੍ਰਦਾਨ ਕਰਨ ਦੇ ਮਨਸ਼ੇ ਨਾਲ ਤਿਆਰ ਕੀਤਾ ਗਿਆ ਇਹ ਪ੍ਰਾਜੈਕਟ ਦਸਤਾਵੇਜ਼ਾਂ ਦੀ ਆਨਲਾਈਨ ਜਾਂਚ, ਵੀ.ਆਈ.ਪੀ. ਕਲਚਰ ਨੂੰ ਖ਼ਤਮ ਕਰਨ, ਨਾਗਰਿਕਾਂ ਨੂੰ ਆਨਲਾਈਨ ਢੰਗ ਨਾਲ ਅਸਲ ਸਮੇਂ ਦੀ ਸਥਿਤੀ ਦੀ ਅਪਡੇਟਸ ਪ੍ਰਦਾਨ ਕਰਨ ਅਤੇ ਡੀਡ ਡਰਾਫ਼ਟਿੰਗ ਤੇ ਰਜਿਸਟ੍ਰੇਸ਼ਨ ਲਈ ਡੋਰ-ਸਟੈਪ ਡਲਿਵਰੀ ਸੇਵਾਵਾਂ ਦੀ ਸਹੂਲੀਅਤ ਪ੍ਰਦਾਨ ਕਰ ਰਿਹਾ ਹੈ।

ਸ. ਮੁੰਡੀਆਂ ਨੇ ਕਿਹਾ ਕਿ ਈਜ਼ੀ ਰਜਿਸਟਰੀ ਸਹੂਲਤ ਨੇ ਜਾਇਦਾਦ ਦੀ ਰਜਿਸਟ੍ਰੇਸ਼ਨ ਵਿੱਚ ਪਾਰਦਰਸ਼ਤਾ ਅਤੇ ਕੁਸ਼ਲਤਾ ਦੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਹੈ ਅਤੇ ਇਹ ਪ੍ਰਾਜੈਕਟ 48 ਘੰਟਿਆਂ ਦੇ ਅੰਦਰ ਸਬ-ਰਜਿਸਟਰਾਰ ਵੱਲੋਂ, ਬਿਨਾਂ ਦਸਤਖ਼ਤ ਕੀਤੀ ਸੇਲ ਡੀਡ ਦੀ ਆਨਲਾਈਨ ਜਾਂਚ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਖੱਜਲ-ਖੁਆਰੀ ਨੂੰ ਘਟਾਉਣ ਅਤੇ ਭ੍ਰਿਸ਼ਟਾਚਾਰ ਤੇ ਰੋਕ ਲਾਉਣ ਵਿੱਚ ਬੇਹੱਦ ਸਹਾਈ ਸਿੱਧ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰਕਿਰਿਆ ਵਿੱਚ ਜਵਾਬਦੇਹੀ ਯਕੀਨੀ ਬਣਾਉਂਦਿਆਂ ਉਠਾਏ ਗਏ ਸਾਰੇ ਇਤਰਾਜ਼ਾਂ ਦੀ ਨਿਗਰਾਨੀ ਡਿਪਟੀ ਕਮਿਸ਼ਨਰਾਂ ਅਤੇ ਐਸ.ਡੀ.ਐਮਜ਼ ਵੱਲੋਂ ਕੀਤੀ ਜਾ ਰਹੀ ਹੈ ਅਤੇ ਬੇਲੋੜੇ ਇਤਰਾਜ਼ ਲਾਉਣ ਵਾਲੇ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਵਿਵਸਥਾ ਕੀਤੀ ਗਈ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਪ੍ਰਣਾਲੀ ਤਹਿਤ ਜਾਇਦਾਦ ਰਜਿਸਟ੍ਰੇਸ਼ਨ ਲਈ ਪਹਿਲਾਂ ਆਓ, ਪਹਿਲਾਂ ਪਾਓ ਦਾ ਸਿਧਾਂਤ ਲਾਗੂ ਕੀਤਾ ਗਿਆ ਹੈ, ਜਿਸ ਨਾਲ ਕਿਸੇ ਨਾਲ ਪੱਖਪਾਤ ਦੀ ਕੋਈ ਸੰਭਾਵਨਾ ਨਹੀਂ ਰਹਿ ਜਾਂਦੀ। ਉਹਨਾਂ ਕਿਹਾ ਕਿ ਨਾਗਰਿਕਾਂ ਨੂੰ ਆਪਣੇ ਜ਼ਿਲ੍ਹੇ ਦੇ ਅੰਦਰ ਕਿਸੇ ਵੀ ਸਬ ਰਜਿਸਟਰਾਰ ਦਫ਼ਤਰ ਵਿੱਚ ਜਾਇਦਾਦ ਦੇ ਦਸਤਾਵੇਜ਼ ਰਜਿਸਟਰ ਕਰਨ ਦੀ ਆਜ਼ਾਦੀ ਹੈ ਅਤੇ ਇਸ ਨਾਲ ਵਿਅਕਤੀਗਤ ਦਫ਼ਤਰ ਦੇ ਏਕਾਧਿਕਾਰ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਖ਼ਤਮ ਕਰ ਦਿੱਤਾ ਗਿਆ ਹੈ।

ਮਾਲ ਮੰਤਰੀ ਨੇ ਕਿਹਾ ਕਿ ਹੁਣ ਬਿਨੈਕਾਰਾਂ ਨੂੰ ਪ੍ਰਕਿਰਿਆ ਦੇ ਹਰ ਪੜਾਅ ਤੇ ਦਸਤਾਵੇਜ਼ਾਂ ਦੀ ਜਾਂਚ-ਪੜਤਾਲ, ਭੁਗਤਾਨ ਅਤੇ ਅਪਾਇੰਟਮੈਂਟ ਆਦਿ ਬਾਰੇ ਸਵੈਚਾਲਿਤ ਵੱਟਸਐਪ ਅਪਡੇਟ ਪ੍ਰਾਪਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਰਾਹੀਂ ਰਿਸ਼ਵਤ ਮੰਗਣ ਵਾਲੇ ਸ਼ਖ਼ਸ ਦੀ ਸ਼ਿਕਾਇਤ ਲਈ ਇੱਕ ਸਿੱਧਾ ਆਨਲਾਈਨ ਸ਼ਿਕਾਇਤ ਲਿੰਕ ਪ੍ਰਦਾਨ ਕੀਤਾ ਗਿਆ ਹੈ, ਜਿਸ ਦਾ ਤੁਰੰਤ ਨਿਪਟਾਰਾ ਸਬੰਧਤ ਡਿਪਟੀ ਕਮਿਸ਼ਨਰ ਵੱਲੋਂ ਯਕੀਨੀ ਬਣਾਇਆ ਜਾਵੇਗਾ।

ਮਾਲ ਮੰਤਰੀ ਨੇ ਕਿਹਾ ਕਿ ਨਾਗਰਿਕ ਹੁਣ ਪੋਰਟਲ ਤੇ ਡਰਾਫਟ ਮਾਈ ਡੀਡ ਮਾਡਿਊਲ ਦੀ ਵਰਤੋਂ ਕਰਕੇ ਆਪਣੀਆਂ ਸੇਲ ਡੀਡ ਤਿਆਰ ਕਰ ਰਹੇ ਹਨ ਜਾਂ ਹਰ ਸਬ ਰਜਿਸਟਰਾਰ ਦਫ਼ਤਰ ਵਿੱਚ ਸਥਾਪਤ ਸੇਵਾ ਕੇਂਦਰ ਕਾਊਂਟਰ ਤੇ ਪਹੁੰਚ ਕਰਕੇ ਉਥੇ ਬੈਠੇ ਪੇਸ਼ੇਵਰਾਂ ਜਿਵੇਂ ਵਕੀਲ ਅਤੇ ਸੇਵਾ-ਮੁਕਤ ਪਟਵਾਰੀ ਦੀਆਂ ਸੇਵਾਵਾਂ ਲੈ ਕੇ 550 ਰੁਪਏ ਦੀ ਨਿਰਧਾਰਤ ਫੀਸ ਨਾਲ ਡੀਡ ਡਰਾਫਟ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਹੈਲਪਲਾਈਨ ਰਾਹੀਂ ਡੋਰਸਟੈਪ-ਡਿਲੀਵਰੀ ਸੇਵਾ ਦੀ ਚੋਣ ਕਰਕੇ ਘਰ ਬੈਠੇ ਸੇਵਾਵਾਂ ਲਈਆਂ ਜਾ ਸਕਦੀਆਂ ਹਨ।

ਉਨ੍ਹਾਂ ਕਿਹਾ ਕਿ ਸਟੈਂਪ ਡਿਊਟੀ ਅਤੇ ਰਜਿਸਟ੍ਰੇਸ਼ਨ ਫ਼ੀਸ ਸਮੇਤ ਸਾਰੇ ਭੁਗਤਾਨ 25 ਬੈਂਕਾਂ ਰਾਹੀਂ ਇੱਕੋ ਵਾਰ ਆਨਲਾਈਨ ਤਰੀਕੇ ਨਾਲ ਕੀਤੇ ਜਾ ਸਕਦੇ ਹਨ ਜਦਕਿ ਇਸ ਤੋਂ ਪਹਿਲਾਂ ਸਿਰਫ਼ ਪੰਜ ਬੈਂਕਾਂ ਤੋਂ ਇਹ ਸੇਵਾਵਾਂ ਲਈਆਂ ਜਾ ਸਕਦੀਆਂ ਸਨ। ਉਹਨਾਂ ਕਿਹਾ ਕਿ ਇੱਕ ਏਕੀਕ੍ਰਿਤ ਟੋਕਨ ਪ੍ਰਬੰਧਨ ਪ੍ਰਣਾਲੀ ਵੀ ਲਾਗੂ ਕੀਤੀ ਗਈ ਹੈ, ਜਿਸ ਤਹਿਤ ਮੁਲਾਕਾਤੀ-ਸਮਾਂ ਲੈ ਚੁੱਕੇ ਅਤੇ ਮੁਕੰਮਲ ਦਸਤਾਵੇਜ਼ਾਂ ਵਾਲੇ ਨਾਗਰਿਕਾਂ ਨੂੰ ਤਰਜੀਹ ਦਿੱਤੀ ਜਾਂਦੀ ਹੈ।

Continue Reading

Chandigarh

ਪੰਜਾਬ ਪੁਲੀਸ ਵਲੋਂ ਸਰਹੱਦ ਪਾਰੋ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਮੈਂਬਰ 64.6 ਕਿਲੋ ਹੈਰੋਇਨ ਸਮੇਤ ਕਾਬੂ

Published

on

By

ਪਾਕਿਸਤਾਨੀ ਨਸ਼ਾ ਤਸਕਰ ਮੂਸਾ ਅਤੇ ਪੁਰਤਗਾਲ ਆਧਾਰਤ ਹੈਂਡਲਰ ਨਾਲ ਜੁੜੇ ਹਨ ਗਿਰੋਹ ਦੇ ਤਾਰ

ਚੰਡੀਗੜ੍ਹ, 18 ਅਪ੍ਰੈਲ (ਸ.ਬ.) ਪੰਜਾਬ ਪੁਲੀਸ ਦੀ ਕਾਊਂਟਰ ਇੰਟੈਲੀਜੈਂਸ ਵਿੰਗ ਦੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈਲ (ਐਸ ਐਸ ਓ ਸੀ) ਅੰਮ੍ਰਿਤਸਰ ਯੂਨਿਟ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਮੁਲਜ਼ਮਾਂ ਨੂੰ 64.62 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਅਵਾਨ ਵਾਸਾਊ ਦੇ ਵਸਨੀਕ ਸਰਵਣ ਸਿੰਘ ਉਰਫ਼ ਗੁੱਜਰ ਅਤੇ ਅੰਮ੍ਰਿਤਸਰ ਦੇ ਪਿੰਡ ਦਿਆਲ ਰੰਗੜ ਦੇ ਰਹਿਣ ਵਾਲੇ ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਇਸ ਗਿਰੋਹ ਦੇ ਪਾਕਿਸਤਾਨੀ ਤਸਕਰ ਮੂਸਾ (ਜਿਸਦਾ ਨਾਮ 532 ਕਿਲੋਗ੍ਰਾਮ ਹੈਰੋਇਨ ਰਿਕਵਰੀ ਮਾਮਲੇ ਵਿੱਚ ਸਾਹਮਣੇ ਆਇਆ ਸੀ) ਅਤੇ ਪੁਰਤਗਾਲ ਆਧਾਰਤ ਹੈਂਡਲਰ ਨਾਲ ਵੀ ਸਬੰਧ ਹਨ। ਉਹਨਾਂ ਦੱਸਿਆ ਕਿ ਪੁਲੀਸ ਟੀਮ ਨੇ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਮੁਲਜ਼ਮਾਂ ਦੀ ਮਾਰੂਤੀ ਸਵਿਫਟ ਕਾਰ ਵੀ ਜ਼ਬਤ ਕੀਤੀ ਹੈ, ਜਿਸਦੀ ਵਰਤੋਂ ਉਹ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਕਰਦੇ ਸਨ।

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਏ. ਆਈ. ਜੀ. ਐਸ. ਐਸ. ਓ. ਸੀ. ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ ਪੁਖ਼ਤਾ ਇਤਲਾਹ ਮਿਲੀ ਸੀ ਕਿ ਸ਼ੱਕੀ ਸਰਵਣ ਸਿੰਘ ਅਤੇ ਸ਼ਮਸ਼ੇਰ ਸਿੰਘ ਨੇ ਕੁਝ ਦਿਨ ਪਹਿਲਾਂ ਸਰਹੱਦ ਪਾਰੋਂ ਡਰੋਨ ਰਾਹੀਂ ਹੈਰੋਇਨ ਦੀ ਖੇਪ ਪ੍ਰਾਪਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਤਲਾਹ ਤੇ ਹੋਰ ਛਾਣਬੀਣ ਕਰਦਿਆਂ ਪਤਾ ਲੱਗਿਆ ਕਿ ਆਪਣੇ ਹੈਂਡਲਰਾਂ ਦੇ ਨਿਰਦੇਸ਼ਾਂ ਤੇ ਇਹ ਦੋਵੇਂ ਪ੍ਰਾਪਤ ਕੀਤੀ ਖੇਪ ਨੂੰ ਕਿਸੇ ਹੋਰ ਧਿਰ ਤੱਕ ਪਹੁੰਚਾਉਣ ਲਈ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਐਸ. ਐਸ. ਓ. ਸੀ. ਅੰਮ੍ਰਿਤਸਰ ਯੂਨਿਟ ਟੀਮ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਮੁਲਜ਼ਮਾਂ ਨੂੰ ਅੰਮ੍ਰਿਤਸਰ ਦੇ ਮਾਹਲ ਬਾਈਪਾਸ ਨੇੜਿਓਂ ਕਾਬੂ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 64.62 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ।

ਉਹਨਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਉਨ੍ਹਾਂ ਦੇ ਹੈਂਡਲਰਾਂ ਵੱਲੋਂ ਖੇਪ ਡਿਲੀਵਰ ਕਰਨ ਬਦਲੇ ਵੱਡੀ ਰਕਮ ਦੇਣ ਦਾ ਵਾਅਦਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

Continue Reading

Chandigarh

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤਰਜੀਹ : ਡਾ. ਬਲਜੀਤ ਕੌਰ

Published

on

By

ਚੰਡੀਗੜ੍ਹ, 18 ਅਪ੍ਰੈਲ (ਸ.ਬ.) ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਉਨ੍ਹਾਂ ਦੀ ਭਲਾਈ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਪੰਜਾਬ ਭਵਨ ਵਿਖੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਸ੍ਰੀਮਤੀ ਸ਼ੇਨਾ ਅਗਰਵਾਲ ਅਤੇ ਡਿਪਟੀ ਡਾਇਰੈਕਟਰ ਸ੍ਰੀਮਤੀ ਸੁਮਨਦੀਪ ਕੌਰ ਦੀ ਹਾਜ਼ਰੀ ਵਿੱਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨਾਲ ਮੀਟਿੰਗ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਆਂਗਣਵਾੜੀ ਵਰਕਰ ਅਤੇ ਹੈਲਪਰ ਵਿਭਾਗ ਦਾ ਅਹਿਮ ਹਿੱਸਾ ਹਨ ਅਤੇ ਜ਼ਮੀਨੀ ਪੱਧਰ ਤੇ ਬੱਚਿਆਂ, ਮਹਿਲਾਵਾਂ ਅਤੇ ਪਰਿਵਾਰਾਂ ਤੱਕ ਸਰਕਾਰੀ ਯੋਜਨਾਵਾਂ ਪਹੁੰਚਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਹਰ ਜਾਇਜ਼ ਮੰਗ ਨੂੰ ਗੰਭੀਰਤਾ ਨਾਲ ਵਿਚਾਰ ਕਰਕੇ ਪੂਰਾ ਕੀਤਾ ਜਾਵੇਗਾ।

ਮੀਟਿੰਗ ਦੌਰਾਨ ਉਹਨਾਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਉਠਾਈਆਂ ਗਈਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਸਮੱਸਿਆਵਾਂ ਦਾ ਜਲਦ ਅਤੇ ਪ੍ਰਭਾਵਸ਼ਾਲੀ ਹੱਲ ਯਕੀਨੀ ਬਣਾਇਆ ਜਾਵੇ। ਉਨ੍ਹਾਂ ਹੋਰ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਜੋ ਮੰਗਾਂ ਸਰਕਾਰ ਪੱਧਰ ਤੇ ਹੱਲ ਹੋਣੀਆਂ ਹਨ, ਉਨ੍ਹਾਂ ਮੰਗਾਂ ਨੂੰ ਨਵੀਂ ਗਠਿਤ ਸਬ ਕਮੇਟੀ ਸਾਹਮਣੇ ਵਿਚਾਰਿਆ ਜਾਵੇਗਾ ਅਤੇ ਉਨ੍ਹਾਂ ਦਾ ਹੱਲ ਵੀ ਤਰਜੀਹੀ ਅਧਾਰ ਤੇ ਕਢਿਆ ਜਾਵੇਗਾ।

Continue Reading

Chandigarh

ਵਿਸ਼ਵ ਲਿਵਰ ਦਿਵਸ ਮੌਕੇ ਵਿਸ਼ਵ ਪੱਧਰ ਤੇ ਲਿਵਰ ਬੀਮਾਰੀਆਂ ਵਿੱਚ ਵਾਧੇ ਦੀ ਚੇਤਾਵਨੀ

Published

on

By

ਚੰਡੀਗੜ੍ਹ,18 ਅਪ੍ਰੈਲ (ਸ.ਬ.) ਦੁਨੀਆ ਭਰ ਵਿੱਚ 19 ਅਪ੍ਰੈਲ ਨੂੰ ਮਨਾਏ ਜਾਣ ਵਾਲੇ ਵਿਸ਼ਵ ਲਿਵਰ ਦਿਵਸ ਦੇ ਮੌਕੇ ‘ਦ ਲੈਂਸੇਟ’ ਨੇ ਵਿਸ਼ਵ ਪੱਧਰ ਤੇ ਲਿਵਰ ਬੀਮਾਰੀਆਂ ਵਿੱਚ ਵਾਧੇ ਦੀ ਚੇਤਾਵਨੀ ਜਾਰੀ ਕੀਤੀ ਹੈ। ਰਿਪੋਰਟ ਮੁਤਾਬਕ ‘ਮੈਟਾਬੋਲਿਕ ਡਿਸਫੰਕਸ਼ਨ-ਅਸੋਸੀਏਟਿਡ ਸਟੀਏਟੋਟਿਕ ਲਿਵਰ ਡਿਜ਼ੀਜ਼’ (ਐਮਏਐਸਐਲਡੀ) ਦੇ ਮਾਮਲਿਆਂ ਵਿੱਚ 2050 ਤੱਕ ਤੇਜ਼ ਵਾਧਾ ਹੋਣ ਦੀ ਸੰਭਾਵਨਾ ਹੈ।

ਸਿਹਤ ਮਾਹਿਰਾਂ ਦਾ ਅੰਦਾਜ਼ਾ ਹੈ ਕਿ ਲਗਭਗ ਹਰ ਤਿੰਨ ਵਿੱਚੋਂ ਇੱਕ ਬਾਲਿਗ ਵਿਅਕਤੀ ਇਸ ਨਾਲ ਪ੍ਰਭਾਵਿਤ ਹੈ। ਇਹ ਐਸੀ ਬੀਮਾਰੀ ਹੈ ਜਿਸ ਦੇ ਲੱਛਣ ਅਕਸਰ ਉਸ ਵੇਲੇ ਸਾਹਮਣੇ ਆਉਂਦੇ ਹਨ ਜਦੋਂ ਗੰਭੀਰ ਨੁਕਸਾਨ ਹੋ ਚੁੱਕਾ ਹੁੰਦਾ ਹੈ। ‘ਦ ਲੈਂਸੇਟ’ ਵਲੋਂ ਆਪਣੇ ਅਧਿਐਨ ਵਿੱਚ ਚਿਤਾਵਨੀ ਦਿੱਤੀ ਗਈ ਹੈ ਕਿ ਮਰੀਜ਼ਾਂ ਦੀ ਗਿਣਤੀ 2023 ਵਿੱਚ 1.3 ਅਰਬ ਤੋਂ ਵੱਧ ਕੇ 2050 ਤੱਕ 1.8 ਅਰਬ ਹੋ ਸਕਦੀ ਹੈ। ਭਾਰਤ ਵਿੱਚ ਵੀ ਇਸੇ ਤਰ੍ਹਾਂ ਦਾ ਰੁਝਾਨ ਵੇਖਿਆ ਜਾ ਰਿਹਾ ਹੈ, ਖ਼ਾਸ ਕਰਕੇ ਸ਼ਹਿਰੀ ਅਬਾਦੀ ਅਤੇ ਉੱਚ-ਖ਼ਤਰਾ ਸਮੂਹਾਂ ਵਿੱਚ ਇਹ ਗਿਣਤੀ ਤੇਜ਼ੀ ਨਾਲ ਵਧ ਰਹੀ ਹੈ।

ਡਾਕਟਰਾਂ ਦੇ ਮੁਤਾਬਕ ‘ਹੈਪੇਟਾਈਟਿਸ-ਸੀ’ ਇਨਫੈਕਸ਼ਨ, ਸ਼ਰਾਬ ਦੀ ਵਰਤੋਂ ਅਤੇ ਬਦਲ ਰਹੀਆਂ ਖਾਣ-ਪੀਣ ਦੀਆਂ ਆਦਤਾਂ ਦੇ ਕਾਰਨ, ਸਥਿਤੀ ਹੋਰ ਗੰਭੀਰ ਹੋ ਰਹੀ ਹੈ। ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਿਲਿਆਰੀ ਸਾਇੰਸਜ਼ (ਪੀਆਈਐਲਬੀਐਸ) ਦੇ ਡਾਇਰੈਕਟਰ ਡਾ. ਵੀਰੇਂਦਰ ਸਿੰਘ ਨੇ ਕਿਹਾ ਕਿ ਭਾਰਤ ਵਿੱਚ ਲਿਵਰ ਦੇ ਗੰਭੀਰ ਰੋਗਾਂ ਦੇ ਮੁੱਖ ਕਾਰਨਾਂ ਵਿੱਚ ਸ਼ਰਾਬ ਇੱਕ ਵੱਡਾ ਕਾਰਨ ਹੈ ਅਤੇ ਇਹ ਵਾਇਰਲ ਹੈਪੇਟਾਈਟਿਸ ਨਾਲ ਮਿਲ ਕੇ ਹਾਲਤ ਨੂੰ ਹੋਰ ਵੀ ਖਰਾਬ ਕਰ ਦਿੰਦੀ ਹੈ। ਫੈਟੀ ਲਿਵਰ ਡਿਜ਼ੀਜ਼ ਹੁਣ ਸ਼ਰਾਬ ਅਤੇ ਹੈਪੇਟਾਈਟਿਸ-ਸੀ ਦੇ ਨਾਲ ਇੱਕ ਮੁੱਖ ਕਾਰਨ ਵਜੋਂ ਉੱਭਰ ਰਹੀ ਹੈ। ਅਲਟਰਾ-ਪ੍ਰੋਸੈਸਡ ਖਾਣਾ, ਤਲੀਆਂ ਹੋਈਆਂ ਚੀਜ਼ਾਂ ਅਤੇ ਟ੍ਰਾਂਸ- ਫੈਟਸ ਦਾ ਲੰਬੇ ਸਮੇਂ ਤੱਕ ਸੇਵਨ ਸਮੱਸਿਆ ਨੂੰ ਵਧਾ ਰਿਹਾ ਹੈ।

Continue Reading

Latest News

Trending