Connect with us

Chandigarh

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਨੂੰ ਵੱਡੇ ਪੱਧਰ ਉੱਤੇ ਮਨਾ ਰਹੀ ਹੈ ਪੰਜਾਬ ਸਰਕਾਰ : ਤਰੁਨਪ੍ਰੀਤ ਸਿੰਘ ਸੌਂਦ

Published

on

ਸ੍ਰੀ ਆਨੰਦਪੁਰ ਸਾਹਿਬ ਦੀ ਕਾਇਆ ਕਲਪ ਲਈ ਵਿਸ਼ਵ ਪੱਧਰੀ ਪ੍ਰੋਜੈਕਟ ਸ਼ੁਰੂ

ਚੰਡੀਗੜ੍ਹ, 7 ਅਕਤੂਬਰ (ਸ.ਬ.) ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਨੂੰ ਵੱਡੇ ਪੱਧਰ ਉੱਤੇ ਮਨਾ ਰਹੀ ਹੈ ਅਤੇ ਇਸ ਕਾਰਜ ਲਈ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਨੋਡਲ ਵਿਭਾਗ ਵੱਜੋਂ ਜ਼ਿੰਮੇਵਾਰੀ ਸੌਂਪੀ ਗਈ ਹੈ।

ਉਨ੍ਹਾਂ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਉੱਤੇ ਬੀਤੇ ਦਿਨੀਂ ਭਾਈ ਜੈਤਾ ਜੀ ਦੀ ਯਾਦਗਾਰ ਵਿੱਚ ਇਤਿਹਾਸ ਨੂੰ ਰੂਪਮਾਨ ਕਰਦੀਆਂ ਪੰਜ ਗੈਲਰੀਆਂ ਮਨੁੱਖਤਾ ਨੂੰ ਸਮਰਪਿਤ ਕੀਤੀਆਂ ਗਈਆਂ ਹਨ। ਇਸ ਯਾਦਗਾਰ ਦਾ ਕੁੱਲ ਖੇਤਰ 5 ਏਕੜ ਹੈ। ਇਸ ਵਿੱਚੋਂ ਕਵਰਡ ਖੇਤਰ ਤਕਰੀਬਨ 2 ਏਕੜ ਹੈ ਅਤੇ ਕੰਸਟ੍ਰਕਸ਼ਨ ਖੇਤਰ 3200 ਵਰਗ ਫੁੱਟ ਹੈ। ਇਸ ਯਾਦਗਾਰ ਦਾ ਡਿਜ਼ਾਈਨ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਆਰਚੀਟੈਕਚਰ ਵਿੰਗ ਵੱਲੋਂ ਤਿਆਰ ਕੀਤਾ ਗਿਆ ਹੈ।

ਪੰਜ ਗੈਲਰੀਆਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਉਹਨਾਂ ਕਿਹਾ ਕਿ ਇਮਾਰਤ ਵਿੱਚ ਦਾਖਲ ਹੁੰਦੇ ਸਾਰੇ ਸਭ ਤੋਂ ਪਹਿਲਾਂ ਰਿਸੈਪਸ਼ਨ ਵਿੱਚ ਯਾਦਗਾਰ ਬਾਰੇ ਉੱਥੇ ਰੱਖੇ ਮਾਡਲ ਅਤੇ ਵੀਡੀਓ ਰਾਹੀਂ ਜਾਣਕਾਰੀ ਦਿੱਤੀ ਜਾਵੇਗੀ। ਇਸ ਤੋਂ ਬਾਅਦ ਪਹਿਲੀ ਗੈਲਰੀ ਵਿੱਚ ਸਿੱਖ ਗੁਰੂ ਸਹਿਬਾਨ ਬਾਰੇ ਜਾਣਕਾਰੀ ਦਿੱਤੀ ਜਾਵੇਗੀ ਅਤੇ ਇਹ ਵੀ ਦੱਸਿਆ ਜਾਵੇਗਾ ਕਿ ਭਾਈ ਜੈਤਾ ਜੀ ਦੇ ਪੁਰਖੇ ਵੀ ਗੁਰੂ ਸਹਿਬਾਨ ਦੇ ਨਾਲ ਮੁੱਢ ਤੋਂ ਹੀ ਜੁੜੇ ਹੋਏ ਸਨ। ਦੂਸਰੀ ਗੈਲਰੀ ਵਿੱਚ ਭਾਈ ਜੈਤਾ ਜੀ ਦੇ ਮਾਤਾ-ਪਿਤਾ ਦਾ ਵਿਆਹ ਅਤੇ ਉਨ੍ਹਾਂ ਦੇ ਜਨਮ ਬਾਰੇ ਤੇ ਸਮੁੱਚੀ ਪੀੜ੍ਹੀ ਨੂੰ ਪ੍ਰਦਰਸ਼ਿਤ ਕੀਤਾ ਗਿਆ ਹੈ।

ਤੀਸਰੀ ਗੈਲਰੀ ਵਿੱਚ ਕਸ਼ਮੀਰੀ ਪੰਡਿਤਾਂ ਤੇ ਹੁੰਦੇ ਜ਼ੁਲਮਾਂ ਅਤੇ ਉਨ੍ਹਾਂ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਕੋਲ ਆ ਕੇ ਫਰਿਆਦ ਕਰਨ ਅਤੇ ਗੁਰੂ ਜੀ ਦਾ ਸ਼ਹਾਦਤ ਦੇ ਲਈ ਸ੍ਰੀ ਅਨੰਦਪੁਰ ਸਾਹਿਬ ਤੋਂ ਕੂਚ ਕਰਨਾ, ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਚਾਂਦਨੀ ਚੌਂਕ ਵਿਖੇ ਦਿੱਤੀ ਗਈ ਸ਼ਹਾਦਤ ਦਾ ਵੱਡੀ ਸਕਰੀਨ ਤੇ ਆਡੀਓ ਵਿਜ਼ਿਊਲ ਅਤੇ ਭਾਈ ਜੈਤਾ ਜੀ ਵੱਲੋਂ ਗੁਰੂ ਜੀ ਦਾ ਸੀਸ ਲੈ ਕੇ ਆਉਣ ਦਾ ਸੈਟ ਤਿਆਰ ਕੀਤਾ ਗਿਆ ਹੈ।

ਚੌਥੀ ਗੈਲਰੀ ਵਿੱਚ ਪੇਂਟਿੰਗਾਂ ਰਾਹੀਂ ਗੁਰੂ ਸਾਹਿਬ ਦਾ ਸੀਸ ਭਾਈ ਜੈਤਾ ਜੀ ਵੱਲੋਂ ਬਾਲ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਭੇਟ ਕਰਨ ਦਾ ਦ੍ਰਿਸ਼, ਇਸ ਦ੍ਰਿਸ਼ ਤੇ ਅਧਾਰਤ ਆਡੀਓ-ਵੀਡੀਓ, ਰੰਘਰੇਟੇ ਗੁਰੂ ਕੇ ਬੇਟੇ ਦਾ ਖਿਤਾਬ, ਗੁਰੂ ਸਾਹਿਬ ਦਾ ਸੀਸ ਕੀਰਤਪੁਰ ਸਾਹਿਬ ਤੋਂ ਗੁਰਦੁਆਰਾ ਸੀਸਗੰਜ ਸਾਹਿਬ ਤੱਕ ਨਗਰ ਕੀਰਤਨ ਦੇ ਰੂਪ ਵਿੱਚ ਲੈ ਕੇ ਜਾਣਾ, ਭਾਈ ਜੈਤਾ ਜੀ ਨੂੰ ਪਹਿਲੇ ਨਗਾਰਚੀ ਵਜੋਂ ਵਿਖਾਉਣਾ, ਖਾਲਸਾ ਪੰਥ ਦਾ ਜਨਮ ਅਤੇ ਭਾਈ ਜੈਤਾ ਜੀ ਵੱਲੋਂ ਵੱਖ-ਵੱਖ ਲੜਾਈਆਂ ਲੜਨ ਦੇ ਦ੍ਰਿਸ਼ਾਂ ਨੂੰ ਰੂਪਮਾਨ ਕੀਤਾ ਗਿਆ ਹੈ।

ਪੰਜਵੀਂ ਗੈਲਰੀ ਵਿੱਚ ਭਾਈ ਜੈਤਾ ਜੀ ਨਾਲ ਸਬੰਧਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਿਤ ਇਤਿਹਾਸਿਕ ਤਪ ਅਸਥਾਨ, ਗੁਰੂ ਸਾਹਿਬ ਵੱਲੋਂ ਆਪਣੇ ਪਰਿਵਾਰ ਦੇ ਨਾਲ ਸ੍ਰੀ ਅਨੰਦਪੁਰ ਸਾਹਿਬ ਨੂੰ ਛੱਡਣ ਦਾ ਦ੍ਰਿਸ਼ ਅਤੇ ਅੰਤਲੇ ਭਾਗ ਵਿੱਚ ਭਾਈ ਜੈਤਾ ਜੀ ਦੇ ਸਮੁੱਚੇ ਜੀਵਨ ਨੂੰ ਐਨੀਮੇਸ਼ਨ ਰਾਹੀਂ ਫਿਲਮਾਇਆ ਗਿਆ ਹੈ।

ਸੌਂਦ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਾਰਣ ਇਸ ਪ੍ਰੋਜੈਕਟ ਵਿੱਚ ਖੜੋਤ ਆ ਗਈ ਸੀ ਪਰ ਸਾਡੀ ਸਰਕਾਰ ਨੇ ਇਸ ਪ੍ਰੋਜੈਕਟ ਦੀ ਲਗਾਤਾਰ ਸਮੀਖਿਆ ਕੀਤੀ ਅਤੇ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ। ਉਨ੍ਹਾਂ ਦੱਸਿਆ ਕਿ ਸਿੱਖਾਂ ਦੇ ਮਹਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਜਾਣ ਵਾਲੇ ਰਸਤੇ ਨੂੰ ਚਿੱਟੇ ਰੰਗ ਦੇ ਸੰਗਮਰਮਰ ਨਾਲ ਵਿਰਾਸਤੀ ਮਾਰਗ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਇਸ ਪ੍ਰੋਜੈਕਟ ਤੇ ਕੁੱਲ 18 ਕਰੋੜ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਦੱਸਿਆ ਕਿ ਮੇਨ ਰੋਡ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੱਕ ਕੁੱਲ 580 ਮੀਟਰ ਲੰਬੇ ਮਾਰਗ ਉੱਤੇ ਚਿੱਟਾ ਸੰਗਮਰਮਰ ਲਾਇਆ ਜਾਵੇਗਾ ਅਤੇ ਕੁੱਲ ਛੇ ਦਾਖਲਾ ਗੇਟ ਬਣਾਏ ਜਾਣਗੇ।

ਉਨ੍ਹਾਂ ਕਿਹਾ ਕਿ ਵਿਰਾਸਤੀ ਮਾਰਗ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਗੁਰਬਾਣੀ ਵਿੱਚ ਦਰਜ ਰੁੱਖ ਲਾਏ ਜਾਣਗੇ। ਇਨ੍ਹਾਂ ਰੁੱਖਾਂ ਵਿੱਚ ਅੰਬ, ਕਿੱਕਰ, ਖਜ਼ੂਰ, ਢਾਕ, ਨਿੰਮ, ਕਪੂਰ, ਕੇਲਾ, ਸਿੰਮਲ, ਬੋਹੜ, ਬੇਰੀ, ਮਹੂਆ ਅਤੇ ਪਿੱਪਲ ਪ੍ਰਮੁੱਖ ਹਨ। ਇਸ ਤੋਂ ਇਲਾਵਾ ਸਰੋਵਰ ਦੇ ਸਾਹਮਣੇ ਤੋਂ ਜਾ ਰਹੇ ਮਾਰਗ ਅਤੇ ਤਖ਼ਤ ਸਾਹਿਬ ਨੂੰ ਜਾਣ ਵਾਲੀ ਚੜ੍ਹਾਈ ਤੇ ਸੰਗਤਾਂ ਦੀ ਸਹੂਲਤ ਵਾਸਤੇ ਸਟੈਪ ਬਣਾਏ ਜਾਣਗੇ। ਵਿਰਾਸਤੀ ਮਾਰਗ ਦੇ ਦੋਵੇਂ ਪਾਸੇ ਸ਼ਾਨਦਾਰ ਪੇਂਟਿੰਗਾਂ ਅਤੇ ਹੋਰ ਤਕਨੀਕਾਂ ਰਾਹੀਂ ਖਾਲਸਾ ਪੰਥ ਦੇ ਜਨਮ ਸਥਾਨ ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸ ਨੂੰ ਰੂਪਮਾਨ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਲੜੀਵਾਰ ਸਮਾਗਮ ਉਲੀਕੇ ਹਨ। ਇਨ੍ਹਾਂ ਸਮਾਗਮਾਂ ਦੀ ਸ਼ੁਰੂਆਤ 25 ਅਕਤੂਬਰ ਨੂੰ ਦਿੱਲੀ ਵਿੱਚ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਹੋਵੇਗੀ ਅਤੇ ਇਕ ਨਵੰਬਰ ਤੋਂ ਸੂਬਾ ਭਰ ਵਿੱਚ ਕੀਰਤਨ ਦਰਬਾਰ ਕਰਵਾਏ ਜਾਣਗੇ। 15 ਨਵੰਬਰ ਤੋਂ ਸੂਬੇ ਦੀ ਹਰੇਕ ਵਿਦਿਅਕ ਸੰਸਥਾ ਵਿੱਚ ਗੁਰੂ ਸਾਹਿਬ ਜੀ ਦੇ ਮਹਾਨ ਜੀਵਨ, ਫਲਸਫੇ ਅਤੇ ਬਲਿਦਾਨ ਬਾਰੇ ਸੈਮੀਨਾਰ ਕਰਵਾਏ ਜਾਣਗੇ। ਉਹਨਾਂ ਦੱਸਿਆ ਕਿ 18 ਨਵੰਬਰ ਨੂੰ ਸ੍ਰੀਨਗਰ (ਜੰਮੂ-ਕਸ਼ਮੀਰ) ਵਿੱਚ ਕੀਰਤਨ ਦਰਬਾਰ ਕਰਵਾਇਆ ਜਾਵੇਗਾ ਅਤੇ ਅਗਲੇ ਦਿਨ 19 ਨਵੰਬਰ ਨੂੰ ਉਥੋਂ ਨਗਰ ਕੀਰਤਨ ਸਜਾਇਆ ਜਾਵੇਗਾ, ਜਿਸ ਵਿੱਚ ਕਸ਼ਮੀਰੀ ਪੰਡਿਤ ਸ਼ਾਮਲ ਹੋਣਗੇ।

ਇੱਕ ਹੋਰ ਨਗਰ ਕੀਰਤਨ 20 ਨਵੰਬਰ ਨੂੰ ਗੋਇੰਦਵਾਲ ਸਾਹਿਬ ਤੋਂ ਸਜਾਇਆ ਜਾਵੇਗਾ ਅਤੇ 20 ਨਵੰਬਰ ਨੂੰ ਹੀ ਫ਼ਰੀਦਕੋਟ ਤੇ ਗੁਰਦਾਸਪੁਰ ਤੋਂ ਵੀ ਨਗਰ ਕੀਰਤਨ ਸਜਾਏ ਜਾਣਗੇ। ਇਹ ਚਾਰੇ ਨਗਰ ਕੀਰਤਨ 22 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿੱਚ ਸੰਪੂਰਨ ਹੋਣਗੇ। ਉਹਨਾਂ ਕਿਹਾ ਕਿ ਇਸ ਇਤਿਹਾਸਕ ਯਾਦਗਾਰੀ ਮੌਕੇ ਸੂਬਾ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿੱਚ 23 ਤੋਂ 25 ਨਵੰਬਰ ਤੱਕ ਵਿਆਪਕ ਪੱਧਰ ਤੇ ਸਮਾਗਮ ਉਲੀਕੇ ਜਾਣਗੇ। ਸ੍ਰੀ ਅਨੰਦਪੁਰ ਸਾਹਿਬ ਵਿੱਚ 12 ਹਜ਼ਾਰ ਸ਼ਰਧਾਲੂਆਂ ਦੀ ਸਹੂਲਤ ਲਈ ਟੈਂਟ ਸਿਟੀ ਬਣਾਇਆ ਜਾਵੇਗਾ, ਜਿਸ ਦਾ ਨਾਮ ‘ਚੱਕ ਨਾਨਕੀ’ ਹੋਵੇਗਾ।

Continue Reading

Chandigarh

ਈ ਡੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ

Published

on

By

ਪੰਜ ਕਰੋੜ ਰੁਪਏ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਹੋਈ ਕਾਰਵਾਈ

ਚੰਡੀਗੜ੍ਹ, 17 ਅਕਤੂਬਰ (ਸ.ਬ.) ਪੰਜਾਬ ਵਿੱਚ ਤਬਾਦਲਿਆਂ ਨਾਲ ਸਬੰਧਤ 5 ਕਰੋੜ ਰੁਪਏ ਦੀ ਕਥਿਤ ਰਿਸ਼ਵਤ ਦੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਅਮਰਦੀਪ ਗਰੇਵਾਲ ਨੂੰ ਕੈਨੇਡਾ ਤੋਂ ਭਾਰਤ ਪਰਤਣ ਮਗਰੋਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਰੀਬੀ ਦੱਸਿਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਅਮਰਦੀਪ ਸਿੰਘ ਗਰੇਵਾਲ ਪੰਜਾਬੀ ਫ਼ਿਲਮ ਜਗਤ ਦੀ ਇੱਕ ਜਾਣੀ-ਪਛਾਣੀ ਹਸਤੀ ਹੈ ਅਤੇ ਉਹ ‘ਮੈਸਰਜ਼ ਈਸਟ ਸਨਸ਼ਾਈਨ ਪ੍ਰੋਡਕਸ਼ਨ ਪ੍ਰਾਈਵੇਟ ਲਿਮਟਿਡ’ ਨਾਲ ਜੁੜਿਆ ਹੋਇਆ ਹੈ। ਅਮਰਦੀਪ ਸਿੰਘ ਗਰੇਵਾਲ ਦੇ ਵਿਦੇਸ਼ਾਂ ਵਿੱਚ ਫ਼ਿਲਮ ਨਿਰਮਾਣ ਅਤੇ ਰਿਲੀਜ਼ ਨਾਲ ਸਬੰਧਿਤ ਕਾਰੋਬਾਰੀ ਸੰਪਰਕ ਹਨ ਅਤੇ ਉਹ ਕਈ ਪੰਜਾਬੀ ਫ਼ਿਲਮਾਂ ਨਾਲ ਜੁੜੇ ਰਹੇ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਮਾਮਲੇ ਵਿੱਚ ਗਰੇਵਾਲ ਨੂੰ ਤਲਬ ਕੀਤਾ ਗਿਆ ਹੈ, ਉਸ ਵਿੱਚ ਮੁੱਖ ਮੰਤਰੀ ਦੀ ਪਤਨੀ ਦਾ ਨਾਂ ਵੀ ਸਾਹਮਣੇ ਆਇਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਈ ਡੀ ਨੇ ਗਰੇਵਾਲ ਨੂੰ ਮਾਮਲੇ ਵਿੱਚ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ ਅਤੇ ਉਨ੍ਹਾਂ ਨੂੰ ਜਾਂਚ ਏਜੰਸੀ ਦੇ ਦਫ਼ਤਰ ਲਿਜਾਇਆ ਗਿਆ ਹੈ। ਈ ਡੀ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਅਮਰਦੀਪ ਸਿੰਘ ਗਰੇਵਾਲ ਦੇ ਖਿਲਾਫ ਪਹਿਲਾਂ ਹੀ ਲੁੱਕ-ਆਊਟ ਸਰਕੂਲਰ ਜਾਰੀ ਕੀਤਾ ਹੋਇਆ ਸੀ ਜਿਸ ਕਾਰਨ ਭਾਰਤ ਪਰਤਣ ਸਮੇਂ ਉਨ੍ਹਾਂ ਨੂੰ ਰੋਕਿਆ ਗਿਆ।

ਇਹ ਮਾਮਲਾ ਪੰਜਾਬ ਵਿੱਚ ਤਬਾਦਲਿਆਂ ਨਾਲ ਜੁੜੀ ਕਥਿਤ 5 ਕਰੋੜ ਰੁਪਏ ਦੀ ਰਿਸ਼ਵਤ ਦੇ ਦੋਸ਼ਾਂ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਈਡੀ ਵੱਲੋਂ ਇਸ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਹੈ। ਗਰੇਵਾਲ ਨੂੰ ਪਹਿਲਾਂ ਵੀ ਜਾਂਚ ਵਿੱਚ ਸ਼ਾਮਲ ਹੋਣ ਲਈ ਸੰਮਨ ਭੇਜੇ ਜਾਣ ਦੀ ਗੱਲ ਸਾਹਮਣੇ ਆਈ ਸੀ।

Continue Reading

Chandigarh

ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

Published

on

By

ਚੰਡੀਗੜ੍ਹ, 17 ਅਕਤੂਬਰ (ਸ.ਬ.) ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, 37- ਡੀ, ਚੰਡੀਗੜ੍ਹ ਵਿੱਚ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।

ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਇੰਟਰਨੈਟ ਦੀ ਸੁਰੱਖਿਅਤ ਵਰਤੋਂ, ਆਨਲਾਈਨ ਧੋਖਾਧੜੀ ਤੋਂ ਬਚਾਅ ਅਤੇ ਆਪਣੀ ਨਿੱਜੀ ਜਾਣਕਾਰੀ ਦੀ ਸੁਰੱਖਿਆ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ ਸਾਈਬਰ ਸੁਰੱਖਿਆ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੂੰ ਮਜ਼ਬੂਤ ਪਾਸਵਰਡ ਬਣਾਉਣ, ਓਟੀਪੀ ਕਿਸੇ ਨਾਲ ਸਾਂਝਾ ਨਾ ਕਰਨ, ਸ਼ੱਕੀ ਲਿੰਕਾਂ ਤੇ ਕਲਿੱਕ ਨਾ ਕਰਨ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਸਾਵਧਾਨੀ ਨਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ, ਸਾਈਬਰ ਧੱਕੇਸ਼ਾਹੀ, ਫਰਜ਼ੀ ਖਾਤਿਆਂ ਅਤੇ ਆਨਲਾਈਨ ਠੱਗੀ ਤੋਂ ਬਚਣ ਦੇ ਤਰੀਕਿਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ।

Continue Reading

Chandigarh

ਮੁੱਖ ਮੰਤਰੀ ਦੇ ਓ ਐਸ ਡੀ ਰਾਜਬੀਰ ਘੁੰਮਣ ਸੀ ਬੀ ਆਈ ਅੱਗੇ ਪੇਸ਼

Published

on

By

ਚੰਡੀਗੜ੍ਹ, 16 ਅਕਤੂਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਅੱਜ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਹ ਆਪਣੇ ਵਕੀਲ ਜੀ ਪੀ ਐਸ ਘੁੰਮਣ ਨਾਲ ਸੀ ਬੀ ਆਈ ਦਫ਼ਤਰ ਪਹੁੰਚੇ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਪੁੱਛਗਿੱਛ ਵਿੱਚ ਸ਼ਾਮਲ ਹੋਣ ਲਈ ਕਿਹਾ ਸੀ।

ਸੀ ਬੀ ਆਈ ਵੱਲੋਂ ਬੀਤੇ ਦਿਨ ਰਾਜਬੀਰ ਘੁੰਮਣ ਨੂੰ ਵਟਸਐਪ ਜ਼ਰੀਏ ਨੋਟਿਸ ਭੇੇਜਿਆ ਸੀ, ਜਿਸਦੀ ਪਾਲਣਾ ਕਰਦੇ ਹੋਏ ਉਹ ਆਪਣੇ ਵਕੀਲਾਂ ਸਣੇ ਅੱਜ ਢਾਈ ਵਜੇ ਪੇਸ਼ ਹੋਏ। ਇਸ ਮੌਕੇ ਉਨ੍ਹਾਂ ਦੇ ਵਕੀਲਾਂ ਨੇ ਕਿਹਾ ਕਿ ਮਾਨਯੋਗ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਉਹ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸੀ ਬੀ ਆਈ ਵੱਲੋਂ ਇਸ ਮਾਮਲੇ ਨਾਲ ਸਬੰਧਤ ਜਿਨ੍ਹਾਂ ਹੋਰ ਵਿਅਕਤੀਆਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ, ਉਨ੍ਹਾਂ ਵੱਲੋਂ ਵੀ ਇਸੇ ਤਰ੍ਹਾਂ ਹੁਕਮਾਂ ਦੀ ਪਾਲਣਾ ਕੀਤੀ ਜਾਵੇਗੀ।

ਇਸ ਤੋਂ ਪਹਿਲਾਂ ਸੀ ਬੀ ਆਈ ਵੱਲੋਂ ਉਨ੍ਹਾਂ ਨੂੰ ਦੋ ਵਾਰ ਸੰਮਨ ਭੇਜੇ ਗਏ ਸਨ, ਪਰ ਉਹ ਪੇਸ਼ ਨਹੀਂ ਹੋਏ ਸਨ। ਸੁਪਰੀਮ ਕੋਰਟ ਨੇ ਪਹਿਲਾਂ ਹੀ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਖ਼ਿਲਾਫ਼ ਦਰਜ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੀ ਬੀ ਆਈ ਨੂੰ ਕੋਈ ਵੀ ਸਖ਼ਤ ਕਾਰਵਾਈ ਕਰਨ ਤੋਂ ਰੋਕ ਦਿੱਤਾ ਹੈ। ਅਦਾਲਤ ਨੇ ਮਾਮਲੇ ਦੀ ਜਾਂਚ ਅਤੇ ਦਰਜ ਐਫ ਆਈ ਆਰ ਤੇ ਰੋਕ ਲਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 5 ਅਕਤੂਬਰ ਨੂੰ ਇਸ ਭ੍ਰਿਸ਼ਟਾਚਾਰ ਮਾਮਲੇ ਦੀ ਸੀ ਬੀ ਆਈ ਜਾਂਚ ਦੇ ਹੁਕਮ ਦਿੱਤੇ ਸਨ ਅਤੇ ਦੋ ਮਹੀਨਿਆਂ ਵਿੱਚ ਰਿਪੋਰਟ ਮੰਗੀ ਸੀ। ਇਸ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਨੇ 6 ਅਕਤੂਬਰ ਨੂੰ ਹੀ ਸੁਪਰੀਮ ਕੋਰਟ ਵਿੱਚ ਸਪੈਸ਼ਲ ਲੀਵ ਪਟੀਸ਼ਨ (ਐਸਐਲਪੀ) ਦਾਇਰ ਕਰ ਦਿੱਤੀ ਸੀ।

ਇੱਥੇ ਜਿਕਰਯੋਗ ਹੈ ਕਿ ਹਾਈ ਕੋਰਟ ਦੇ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ 5 ਅਕਤੂਬਰ ਨੂੰ ਜਾਂਚ ਸੀ ਬੀ ਆਈ ਦੇ ਹਵਾਲੇ ਕਰਦਿਆਂ ਪੰਜਾਬ ਪੁਲਿਸ ਨੂੰ ਸੀ ਬੀ ਆਈ ਨਾਲ ਸਹਿਯੋਗ ਕਰਨ ਲਈ ਕਿਹਾ ਸੀ। ਸੀ ਬੀ ਆਈ ਨੇ 5 ਅਕਤੂਬਰ ਦੀ ਰਾਤ ਨੂੰ ਹੀ ਰਾਜਬੀਰ ਘੁੰਮਣ ਸਮੇਤ ਅੱਧੀ ਦਰਜਨ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਸੀ। ਇਸ ਮਾਮਲੇ ਵਿੱਚ ਤਬਾਦਲਿਆਂ, ਤਾਇਨਾਤੀਆਂ ਅਤੇ ਟੈਂਡਰਾਂ ਵਿੱਚ ਗੜਬੜ ਦੇ ਗੰਭੀਰ ਦੋਸ਼ ਲੱਗੇ ਹਨ।

Continue Reading

Latest News

Trending