Mohali
ਪਾਵਰ ਕੱਟ ਮੁਕਤ ਪੰਜਾਬ : ਵਿਧਾਇਕ ਕੁਲਵੰਤ ਸਿੰਘ ਵਲੋਂ ਮੁਹਾਲੀ ਵਿੱਚ 728 ਕਰੋੜ ਰੁਪਏ ਦੀ ਬਿਜਲੀ ਸਪਲਾਈ ਸੁਧਾਰ ਯੋਜਨਾ ਦੀ ਸ਼ੁਰੂਆਤ
14 ਨਵੇਂ ਗਰਿੱਡ ਸਬ-ਸਟੇਸ਼ਨਾਂ ਦੀ ਸਥਾਪਨਾ ਅਤੇ ਬੁਨਿਆਦੀ ਢਾਂਚੇ ਦਾ ਸੰਪੂਰਨ ਆਧੁਨਿਕੀਕਰਨ ਹੋਵੇਗਾ
ਐਸ ਏ ਐਸ ਨਗਰ, 8 ਅਕਤੂਬਰ (ਸ.ਬ.) ਹਲਕਾ ਵਿਧਾਇਕ ਸ. ਕੁਲਵੰਤ ਸਿੰਘ ਨੇ ਅੱਜ 66 ਕੇ ਵੀ ਗਰਿੱਡ ਸਬ-ਸਟੇਸ਼ਨ, ਆਈ.ਟੀ. ਸਿਟੀ, ਮੁਹਾਲੀ ਵਿਖੇ ਆਯੋਜਿਤ ਇੱਕ ਸਮਾਗਮ ਦੌਰਾਨ ਪੰਜਾਬ ਭਰ ਵਿੱਚ ਬਿਜਲੀ ਸਪਲਾਈ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਬਿਜਲੀ ਸਪਲਾਈ ਰੁਕਾਵਟਾਂ ਨੂੰ ਘੱਟ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਆਰੰਭ 5000 ਕਰੋੜ ਰੁਪਏ ਦੇ ਮੁੱਖ ਰਾਜ ਪੱਧਰੀ ਸੁਧਾਰ ਦੇ ਹਿੱਸੇ ਵਜੋਂ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਲਈ 728 ਕਰੋੜ ਰੁਪਏ ਦੀ ਬਿਜਲੀ ਆਊਟੇਜ ਰਿਡਕਸ਼ਨ (ਵਿਆਪਕ ਬਿਜਲੀ ਸਪਲਾਈ ਸੁਧਾਰ) ਯੋਜਨਾ ਦੀ ਸ਼ੁਰੂਆਤ ਕੀਤੀ।
ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਸz. ਕੁਲਵੰਤ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪੱਧਰੀ ਕੰਮਾਂ ਵਿੱਚ 172.2 ਕਰੋੜ ਰੁਪਏ ਦੇ ਫੀਡਰ ਡੀਲੋਡਿੰਗ ਪ੍ਰੋਜੈਕਟ, 35.5 ਕਰੋੜ ਰੁਪਏ ਦੀ ਲਾਗਤ ਵਾਲੇ ਨਵੇਂ ਡਿਸਟ੍ਰੀਬਿਊਸ਼ਨ ਟ੍ਰਾਂਸਫਾਰਮਰਾਂ ਦੀ ਸਥਾਪਨਾ, 32.6 ਕਰੋੜ ਰੁਪਏ ਦੇ ਮੌਜੂਦਾ ਡਿਸਟ੍ਰੀਬਿਊਸ਼ਨ ਟ੍ਰਾਂਸਫਾਰਮਰਾਂ ਦਾ ਵਾਧਾ, 354.2 ਕਰੋੜ ਰੁਪਏ ਦੇ ਨਵੇਂ 66 ਕੇ ਵੀ ਅਤੇ 220 ਕੇਵੀ ਸਬਸਟੇਸ਼ਨਾਂ ਦੀ ਸਥਾਪਨਾ, 62.9 ਕਰੋੜ ਰੁਪਏ ਦੀ ਲਾਗਤ ਵਾਲੇ ਪਾਵਰ ਟ੍ਰਾਂਸਫਾਰਮਰਾਂ ਦਾ ਵਾਧਾ ਅਤੇ 70.6 ਕਰੋੜ ਰੁਪਏ ਦੇ 66 ਕੇਵੀ ਲਾਈਨ ਮਜ਼ਬੂਤੀ ਦੇ ਕੰਮ ਸ਼ਾਮਲ ਹਨ।
ਉਹਨਾਂ ਕਿਹਾ ਕਿ ਉਹਨਾਂ ਕਿਹਾ ਕਿ ਜ਼ਿਲ੍ਹੇ ਦੇ ਬੁਨਿਆਦੀ ਢਾਂਚੇ ਦੇ ਵਿਸਥਾਰ ਦੇ ਹਿੱਸੇ ਵਜੋਂ, 14 ਨਵੇਂ ਗਰਿੱਡ ਸਬ-ਸਟੇਸ਼ਨ ਸਥਾਪਿਤ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚ 66 ਕੇਵੀ ਸੈਕਟਰ 62, 66 ਕੇਵੀ ਸੈਕਟਰ 110, 66 ਕੇਵੀ ਸੈਕਟਰ 119, 66 ਕੇਵੀ ਸੈਕਟਰ 82, 66 ਕੇਵੀ ਐਰੋਸਿਟੀ-2, 66 ਕੇਵੀ ਮੈਡੀਸਿਟੀ, 220 ਕੇਵੀ ਸੈਕਟਰ 101, 66 ਕੇਵੀ ਸੈਕਟਰ 101, 220 ਕੇਵੀ ਮੁਬਾਰਿਕਪੁਰ, 66 ਕੇਵੀ ਈਕੋ ਸਿਟੀ-1, 66 ਕੇਵੀ ਸੈਕਟਰ 123, 66 ਕੇਵੀ ਭਗਵਾਨਪੁਰ, 66 ਕੇਵੀ ਫੋਕਲ ਪੁਆਇੰਟ ਮੁਬਾਰਿਕਪੁਰ, ਅਤੇ 66 ਕੇਵੀ ਬਾਂਸੇਪੁਰ ਸ਼ਾਮਲ ਹਨ। ਇਹ ਨਵੇਂ ਆਉਣ ਵਾਲੇ ਗਰਿੱਡ ਐਸ ਏ ਐਸ ਨਗਰ ਵਿੱਚ ਟਰਾਂਸਮਿਸ਼ਨ ਅਤੇ ਸਪਲਾਈ ਵੰਡ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨਗੇ, ਜਿਸ ਨਾਲ ਸ਼ਹਿਰੀ ਅਤੇ ਆਲੇ ਦੁਆਲੇ, ਦੋਵਾਂ ਖੇਤਰਾਂ ਵਿੱਚ ਭਰੋਸੇਯੋਗਤਾ, ਘਟੇ ਹੋਏ ਆਊਟੇਜ ਅਤੇ ਸਥਿਰ ਵੋਲਟੇਜ ਸਪਲਾਈ ਨੂੰ ਯਕੀਨੀ ਬਣਾਇਆ ਜਾਵੇਗਾ।
ਉਹਨਾਂ ਦੱਸਿਆ ਕਿ ਇਸ ਪ੍ਰੋਜੈਕਟ ਦੇ ਤਹਿਤ, ਕਈ ਨਵੇਂ 11 ਕੇਵੀ ਫੀਡਰ (ਜੁਬਲੀ ਸੀ ਐਲ ਆਈ ਓ, ਐਸ ਟੀ ਪੀ ਆਈ, ਟੀ ਡੀ ਆਈ-2, ਸਿਵਲ ਹਸਪਤਾਲ, ਪਾਰਸਵਨਾਥ, ਯੂਨੀਵਰਸਿਟੀ, ਪੰਜਾਬ ਅਫਸਰਜ਼ ਸੋਸਾਇਟੀ, ਸੀ ਪੀ ਐਮ, ਐਰੋਵਿਸਟਾ, ਕੋਸਮੋ, ਅੰਬਾਲਾ ਰੋਡ, ਵਸੰਤ ਵਿਹਾਰ, ਬਾਉਲੀ ਸਾਹਿਬ, ਜੀ ਬੀ ਐਮ, ਗ੍ਰੀਨ ਵੈਲੀ, ਸੈਕਟਰ 105, ਸੈਕਟਰ 108, ਸੈਕਟਰ 109, ਬਲਾਕ ਈ ਐਂਡ ਜੀ ਐਰੋਸਿਟੀ, ਅਤੇ ਮਾਰਬੇਲਾ) ਨੂੰ ਚਾਲੂ ਕੀਤਾ ਗਿਆ ਹੈ।
ਇਸ ਦੌਰਾਨ ਸz. ਕੁਲਵੰਤ ਸਿੰਘ ਲਾਈਵ ਸਟ੍ਰੀਮਿੰਗ ਰਾਹੀਂ ਜਲੰਧਰ ਵਿਖੇ ਹੋਏ ‘ਬਿਜਲੀ ਆਊਟੇਜ ਰਿਡਕਸ਼ਨ ਯੋਜਨਾ’ ਦੇ ਾਜ ਪੱਧਰੀ ਪ੍ਰੋਗਰਾਮ ਵਿੱਚ ਸ਼ਾਮਲ ਹੋਏ, ਜਿਸਦੀ ਪ੍ਰਧਾਨਗੀ ਮੁੱਖ ਮੰਤਰੀ ਐਸ. ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਰਾਸ਼ਟਰੀ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਨੇ ਕੀਤੀ।
ਸz. ਕੁਲਵੰਤ ਸਿੰਘ ਨੇ ਕਿਹਾ ਇਨ੍ਹਾਂ ਵਿਆਪਕ ਕੰਮਾਂ ਦੇ ਪੂਰਾ ਹੋਣ ਨਾਲ ਮੁਹਾਲੀ ਦੇ ਬਿਜਲੀ ਵੰਡ ਨੈਟਵਰਕ ਦਾ ਵੱਡਾ ਪੱਧਰ ਉੱਚਾ ਹੋਵੇਗਾ, ਜਿਸ ਨਾਲ ਖਪਤਕਾਰਾਂ ਦੀਆਂ ਸਾਰੀਆਂ ਸ਼੍ਰੇਣੀਆਂ ਲਈ ਭਰੋਸੇਯੋਗ, ਕੁਸ਼ਲ ਅਤੇ ਉੱਚ-ਗੁਣਵੱਤਾ ਵਾਲੀ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ।
ਇਸ ਮੌਕੇ ਮੁਹਾਲੀ ਸਰਕਲ ਦੇ ਨਿਗਰਾਨ ਇੰਜੀਨੀਅਰ, ਸ਼੍ਰੀ ਐਚ. ਐਸ. ਓਬਰਾਏ ਨੇ ਦੱਸਿਆ ਕਿ ਮੁਹਾਲੀ ਨੂੰ ਪੀ ਐਸ ਪੀ ਸੀ ਐਲ ਦੇ ਨਵੇਂ ਬਣੇ ਪੂਰਬੀ ਜ਼ੋਨ ਦੇ ਮੁੱਖ ਦਫਤਰ ਵਜੋਂ ਮਨੋਨੀਤ ਕੀਤਾ ਗਿਆ ਹੈ, ਜਿਸ ਵਿੱਚ ਨੰਗਲ ਤੋਂ ਲਾਲੜੂ ਡਿਵੀਜ਼ਨ ਤੱਕ ਦੇ ਕਾਰਜਾਂ ਦੀ ਨਿਗਰਾਨੀ ਲਈ ਇੱਕ ਮੁੱਖ ਇੰਜੀਨੀਅਰ ਤਾਇਨਾਤ ਕੀਤਾ ਗਿਆ ਹੈ, ਜੋ ਕੰਮਾਂ ਦੀ ਬਿਹਤਰ ਨਿਗਰਾਨੀ ਅਤੇ ਸਮੇਂ ਸਿਰ ਲਾਗੂ ਕਰਨ ਨੂੰ ਯਕੀਨੀ ਬਣਾਉਂਦਾ ਹੈ। ਇਸ ਮੌਕੇ ਕਾਰਜਕਾਰੀ ਇੰਜੀਨੀਅਰ, ਆਈ ਟੀ ਸਿਟੀ, ਸ਼੍ਰੀ ਸ਼ਮਿੰਦਰ ਸਿੰਘ; ਕਾਰਜਕਾਰੀ ਇੰਜੀਨੀਅਰ, ਮੁਹਾਲੀ, ਸ਼੍ਰੀ ਤਰਨਜੀਤ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਸਥਾਨਕ ਆਗੂ ਵੀ ਇਸ ਮੌਕੇ ਮੌਜੂਦ ਸਨ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Editorial2 months agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
