Connect with us

Mohali

ਵੱਖ-ਵੱਖ ਸੰਸਥਾਵਾਂ ਵੱਲੋਂ ਗਾਇਕ ਰਾਜਵੀਰ ਜਵੰਦਾ ਅਤੇ ਅਲਗੋਜ਼ਾਵਾਦਕ ਕਰਮਜੀਤ ਬੱਗਾ ਨੂੰ ਸ਼ਰਧਾਂਜਲੀਆਂ ਭੇਂਟ

Published

on

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਚੰਨੀ ਸੱਭਿਆਚਾਰਕ ਮੰਚ ਅਤੇ ਪੰਜਾਬੀ ਕਲਾ ਕੇਂਦਰ ਦੇ ਮੈਂਬਰਾਂ ਵੱਲੋਂ ਬੀਤੇ ਕੱਲ੍ਹ ਸਦੀਵੀ ਵਿਛੋੜਾ ਦੇ ਗਏ ਗਾਇਕ ਰਾਜਵੀਰ ਜਵੰਧਾ ਅਤੇ ਅਲਗੋਜ਼ਾ-ਵਾਦਕ ਕਰਮਜੀਤ ਸਿੰਘ ਬੱਗਾ (ਜਿਨ੍ਹਾਂ ਦਾ ਬੁੱਧਵਾਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਸੀ) ਨੂੰ ਦੋ ਮਿਨਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਭੇਟ ਕੀਤੀ ਗਈ।

ਦੋਹਾਂ ਸੰਸਥਾਵਾਂ ਦੇ ਪ੍ਰਧਾਨਾਂ ਕ੍ਰਮਵਾਰ ਸਵਰਨ ਸਿੰਘ ਚੰਨੀ ਅਤੇ ਬਲਕਾਰ ਸਿੱਧੂ ਨੇ ਹਮੇਸ਼ਾਂ ਲਈ ਵਿਛੜ ਗਈਆਂ ਸ਼ਖ਼ਸੀਅਤਾਂ ਬਾਰੇ ਆਪਣੀਆਂ ਯਾਦਾਂ ਸਾਂਝੀਆਂ ਕੀਤੀਆਂ। ਇਸ ਮੌਕੇ ਰੋਸ਼ਨ ਸਿੰਘ, ਸ਼ਮਸ਼ੇਰ ਸਿੰਘ, ਅਨਿਲ ਅਰੋੜਾ, ਮਾਸਟਰ ਬਲਬੀਰ ਸਿੰਘ, ਸਰਬਜੀਤ ਸਿੰਘ ਸੂਬਾ, ਸਿੰਮੀ ਕਾਹਲੋਂ, ਰਜਨੀ ਗਾਂਧੀ, ਦੀਪਿਕਾ ਆਹੂਜਾ, ਜਗਤਾਰ ਸਿੰਘ, ਸੁਰਜੀਤ ਕੌਰ, ਕਰਨਵੀਰ ਸਿੰਘ, ਸੁਰੇਸ਼ ਕੁਮਾਰ, ਮਲਕੀਤ ਸਿੰਘ, ਸਿਮਰਨਜੀਤ ਕੌਰ, ਨਰਿੰਦਰ ਕੌਰ, ਸੁਸ਼ਮਾ ਜੋਸ਼ੀ, ਜਸਵਿੰਦਰ ਕੌਰ, ਰਵਿੰਦਰ ਸ਼ਰਮਾ, ਪਰਮਿੰਦਰ ਸਿੰਘ, ਰੂਬੀ ਬਰਾੜ, ਰਾਜ ਬਾਲਾ, ਰਾਜ ਗੋਇਲ, ਡਾ. ਜੀ. ਪੀ. ਸਿੰਘ, ਲਾਲ ਚੰਦ, ਸੰਜੀਵ ਮਹਿਰਾ, ਜਰਨੈਲ ਸਿੰਘ ਅਤੇ ਹੋਰ ਸ਼ਾਮਿਲ ਹੋਏ।

ਇਪਟਾ, ਪੰਜਾਬ ਦੇ ਪ੍ਰਧਾਨ ਸੰਜੀਵਨ ਸਿੰਘ ਨੇ ਪੰਜਾਬੀ ਗਾਇਕ ਰਾਜਵੀਰ ਸਿੰਘ ਜਵੰਦਾ ਅਤੇ ਅਲਗੋਜ਼ਾ ਵਾਦਕ ਕਰਮਜੀਤ ਬੱਗਾ ਦੇ ਦੇਹਾਂਤ ਤੇ ਗਹਿਰੇ ਦੁਖ ਪ੍ਰਗਟਾਵਾ ਕੀਤਾ ਹੈ। ਇਪਟਾ ਦੇ ਸੂਬਾਈ ਜਨਰਲ ਸੱਕਤਰ ਇੰਦਰਜੀਤ ਰੂਪੋਵਾਲੀ, ਇਪਟਾ, ਚੰਡੀਗੜ੍ਹ ਦੇ ਪ੍ਰਧਾਨ ਬਲਕਾਰ ਸਿੱਧੂ ਤੇ ਜਨਰਲ ਸੱਕਤਰ ਕਮਲ ਨੈਨ ਸਿੰਘ ਸੇਖੋਂ ਤੇ ਇਪਟਾ, ਪੰਜਾਬ ਦੇ ਆਗੂਆਂ ਬਠਿੰਡਾ ਤੋਂ ਕਿਰਤੀ ਕਿਰਪਾਲ, ਮਾਨਸਾ ਤੋਂ ਮੇਘ ਰਾਜ ਰੱਲਾ, ਸੰਗਰੂਰ ਤੋਂ ਦਲਬਾਰ ਸਿੰਘ ਚੱਠਾ ਸੇਖਵਾਂ, ਮਾਨਸਾ ਤੋਂ ਬਿੱਟੂ ਔਲਖ, ਪਟਿਆਲਾ ਤੋਂ ਹਰਜੀਤ ਕੈਂਥ ਅਤੇ ਡਾ. ਕੁਲਦੀਪ ਸਿੰਘ ਦੀਪ, ਮੁਹਾਲੀ ਤੋਂ ਨਰਿੰਦਰ ਪਾਲ ਨੀਨਾ, ਰੋਪੜ ਤੋਂ ਸੁਿਰੰਦਰ ਰਸੂਲਪੁਰ ਤੇ ਰਾਬਿੰਦਰ ਰੱਬੀ, ਅਮ੍ਰਿੰਤਸਰ ਤੋਂ ਦਲਜੀਤ ਸੋਨਾ ਅਤੇ ਬਲਬੀਰ ਮੂਧਲ, ਗੁਰਦਾਸਪੁਰ ਤੋਂ ਗਰੁਮੀਤ ਬਾਜਵਾ ਅਤੇ ਗੁਰਮੀਤ ਪਾਹੜਾ, ਕਪੂਰਥਲਾ ਤੋਂ ਡਾ. ਹਰਭਜਨ ਸਿੰਘ, ਲੁਧਿਆਣਾ ਤੋਂ ਪ੍ਰਦੀਪ ਸ਼ਰਮਾਂ ਤੇ ਰਾਜਵਿੰਦਰ ਸਮਰਾਲਾ, ਨਵਾਂ ਸ਼ਹਿਰ ਤੋਂ ਦੀਪਕ ਕੁਮਾਰ, ਮੋਗੇ ਤੋਂ ਅਵਤਾਰ ਸਿੰਘ ਮੋਗਾ, ਜਲੰਧਰ ਤੋਂ ਨੀਰਜ ਕੌਸ਼ਿਕ ਤੇ ਗੁਰਵਿੰਦਰ ਸਿੰਘ, ਹੁਸ਼ਿਆਰਪੁਰ ਤੋਂ ਅਸ਼ੋਕ ਪੁਰੀ, ਫਾਜ਼ਿਲਕਾ ਤੋਂ ਸੁਖਦੀਪ ਸਿੰਘ ਭੁੱਲਰ ਅਤੇ ਸਰਘੀ ਪ੍ਰੀਵਾਰ ਦੇ ਰੰਗਕਰਮੀ ਕੁੂੱਕੂ ਪੰਜਾਬੀ, ਰੰਜੀਵਨ ਸਿੰਘ, ਨਰਿੰਦਰ ਨਸਰੀਨ ਅਤੇ ਲਖਵਿੰਦਰ ਸਿੰਘ ਨੇ ਦੁੱਖੀ ਪ੍ਰੀਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦੇ ਕਿਹਾ ਕਿ ਰਾਜਵੀਰ ਜਵੰਦਾ ਅਤੇ ਵਾਦਕ ਕਰਮਜੀਤ ਬੱਗਾ ਦੇ ਦੇਹਾਂਤ ਨਾਲ ਜਿੱਥੇ ਪ੍ਰੀਵਾਰ ਅਤੇ ਸਕੇ-ਸਬੰਧੀਆਂ ਨੂੰ ਘਾਟਾ ਪਿਆ ਹੈ, ਉਥੇ ਹੀ ਕਲਾ ਦੇ ਖੇਤਰ ਵਿਚ ਨਾ ਪੂਰਾ ਹੋਣ ਵਾਲਾ ਖੱਪਾ ਪਿਆ ਹੈ।

ਇਸ ਦੇ ਨਾਲ ਹੀ ਪੁਆਧੀ ਪੰਜਾਬੀ ਸਥ ਦੇ ਮੁਖੀ ਅਤੇ ਪੰਜਾਬੀ ਸਾਹਿਤ ਸਭਾ ਖਰੜ ਦੇ ਸਰਪ੍ਰਸਤ ਮਨਮੋਹਨ ਸਿੰਘ ਦਾਊਂ ਅਤੇ ਸਮੂਹ ਮੈਂਬਰਾਂ ਵੱਲੋਂ ਵੀ ਗਾਇਕ ਰਾਜਵੀਰ ਜਵੰਦਾ ਅਤੇ ਅਲਗੋਜਾਵਾਦਕ ਕਰਮਜੀਤ ਸਿੰਘ ਬੱਗਾ ਦੀ ਬੇਵਕਤੀ ਮੌਤ ਉੱਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਦੋਵੇਂ ਕਲਾਕਾਰਾਂ ਨੂੰ ਸਮੂਹ ਮੈਂਬਰਾਂ ਵੱਲੋਂ ਸ਼ਰਧਾਂਜਲੀਆਂ ਦਿੱਤੀਆਂ ਗਈਆਂ।

ਪੰਜਾਬ ਮੰਡੀ ਬੋਰਡ ਦੇ ਸਾਬਕਾ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਨੇ ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਦਿਹਾਂਤ ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਗਾਜਵੀਰ ਜਵੰਧਾ ਦਾ ਵਿਛੋੜਾ ਪੰਜਾਬ ਲਈ ਕਦੇ ਵੀ ਨਾ ਪੂਰਿਆ ਜਾਣ ਵਾਲਾ ਘਾਟਾ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਨਗਰ ਨਿਗਮ ਦੇ ਸਾਬਕਾ ਕੌਂਸਲਰ ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਕਿ ਰਾਜਵੀਰ ਜਵੰਧਾ ਇੱਕ ਵਧੀਆ ਕਲਾਕਾਰ ਸੀ ਅਤੇ ਉਸ ਦੀ ਬੇਵਕਤੀ ਮੌਤ ਨਾਲ ਸੰਗੀਤ ਦੇ ਖੇਤਰ ਨੂੰ ਵੱਡਾ ਘਾਟਾ ਪਿਆ ਹੈ।

Continue Reading

Mohali

ਆਮ ਆਦਮੀ ਪਾਰਟੀ ਨੇ ਵਿਨੀਤ ਵਰਮਾ ਨੂੰ ਬਣਾਇਆ ਪੰਜਾਬ ਦਾ ਮੀਤ ਪ੍ਰਧਾਨ

Published

on

By

ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਆਮ ਆਦਮੀ ਪਾਰਟੀ ਵਲੋਂ ਪਾਰਟੀ ਦੇ ਸੀਨੀਅਰ ਨੇਤਾ ਅਤੇ ਟ੍ਰੇਡਰਜ਼ ਕਮਿਸ਼ਨ ਦੇ ਸਾਬਕਾ ਮੈਂਬਰ ਸ੍ਰੀ ਵਿਨੀਤ ਵਰਮਾ ਨੂੰ ਆਮ ਆਦਮੀ ਪਾਰਟੀ ਪੰਜਾਬ ਦਾ ਮੀਤ ਪ੍ਰਧਾਨ (ਬੀ ਸੀ ਵਿੰਗ) ਨਿਯੁਕਤ ਕੀਤਾ ਹੈ। ਸ੍ਰੀ ਵਿਨੀਤ ਵਰਮਾ ਇਸਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਬੁਲਾਰੇ, ਵਪਾਰ ਮੰਡਲ ਵਿੰਗ ਦੇ ਸੂਬਾ ਪ੍ਰਧਾਨ ਅਤੇ ਪਾਰਟੀ ਦੇ ਟਰੇਡ ਵਿੰਗ ਦੇ ਸੂਬਾ ਜਨਰਲ ਸਕੱਤਰ ਵੀ ਰਹਿ ਚੁੱਕੇ ਹਨ। ਉਹ ਮੁਹਾਲੀ ਵਪਾਰ ਮੰਡਲ ਦੇ ਵੀ ਪ੍ਰਧਾਨ ਹਨ ਅਤੇ ਮੁਹਾਲੀ ਵਿਧਾਨਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਟਿਕਟ ਦੇ ਦਾਅਵੇਦਾਰ ਹਨ।

ਸ੍ਰੀ ਵਿਨੀਤ ਵਰਮਾ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਵਲੋਂ ਸਮੇਂ ਸਮੇਂ ਤੇ ਉਹਨਾਂ ਨੂੰ ਜਿਹੜੀ ਵੀ ਜਿੰਮੇਵਾਰੀ ਸੌਂਪੀ ਗਈ ਹੈ, ਉਸਨੂੰ ਉਹਨਾਂ ਨੇ ਪੂਰੀ ਜਿੰਮੇਵਾਰੀ ਨਾਲ ਨਿਭਾਇਆ ਹੈ ਅਤੇ ਹੁਣ ਵੀ ਪਾਰਟੀ ਵਲੋਂ ਉਹਨਾਂ ਨੂੰ ਪਾਰਟੀ ਦੀ ਸੂਬਾ ਇਕਾਈ ਦੇ ਮੀਤ ਪ੍ਰਧਾਨ (ਬੀ ਸੀ ਵਿੰਗ) ਦੀ ਜਿਹੜੀ ਜਿੰਮੇਵਾਰੀ ਦਿੱਤੀ ਗਈ ਹੈ ਉਸਨੂੰ ਤਨਦੇਹੀ ਨਾਲ ਨਿਭਾਉਂਦਿਆਂ ਪਾਰਟੀ ਦੀ ਮਜਬੂਤੀ ਲਈ ਕੰਮ ਕਰਨਾ ਜਾਰੀ ਰੱਖਣਗੇ।

Continue Reading

Mohali

ਬਿਜਲੀ ਵਿਭਾਗ ਨੇ ਖਪਤਕਾਰ ਨੂੰ ਸਿਫਰ ਰੀਡਿੰਗ ਵਾਲੇ ਮੀਟਰ ਦਾ ਭੇਜਿਆ 5 ਲੱਖ 92 ਹਜਾਰ ਦਾ ਬਿਲ

Published

on

By

ਖਪਤਕਾਰ ਵਲੋਂ 9 ਸਾਲਾਂ ਤੋਂ ਕੀਤੀ ਜਾ ਰਹੀ ਹੈ ਬਿਜਲੀ ਦਾ ਮੀਟਰ ਪੁੱਟਣ ਦੀ ਮੰਗ

ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਲੋਂ ਪਿੰਡ ਸੋਹਾਣਾ ਦੇ ਇੱਕ ਖਪਤਕਾਰ ਸੁੰਦਰ ਲਾਲ ਅਗਰਵਾਲ ਨੂੰ 2017 ਵਿੱਚ ਉਸਦੇ ਘਰ ਵਿੱਚ ਲਗਾਏ ਗਏ ਬਿਜਲੀ ਦੇ ਮੀਟਰ ਦੀ ਸਿਫਰ ਰੀਡਿੰਗ ਹੋਣ ਦੇ ਬਾਵਜੂਦ ਉਸਨੂੰ 5 ਲੱਖ 92 ਹਜਾਰ ਰੁਪਏ ਦਾ ਬਿਜਲੀ ਦਾ ਬਿਲ ਭੇਜਿਆ ਗਿਆ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੁੰਦਰ ਲਾਲ ਅਗਰਵਾਲ ਨੇ ਦੱਸਿਆ ਕਿ ਪਿੰਡ ਸੋਹਾਣਾ ਵਿੱਚ ਉਹਨਾਂ ਦੀ ਪੁਰਾਣੀ ਹਵੇਲੀ ਵਿੱਚ ਬਿਜਲੀ ਦਾ ਜੱਦੀ ਕਨੈਕਸ਼ਨ ਨੰਬਰ 30001799204 ਚਲਦਾ ਸੀ। ਉਹਨਾਂ ਦੱਸਿਆ ਕਿ ਬਾਅਦ ਵਿੱਚ ਪਰਿਵਾਰ ਵਲੋਂ ਹਵੇਲੀ ਢਾਅ ਦਿੱਤੀ ਗਈ ਅਤੇ ਬਿਜਲੀ ਬਿਲ ਦਾ ਕੁੱਝ ਬਕਾਇਆ ਰਹਿਣ ਕਾਰਨ ਬਿਜਲੀ ਵਿਭਾਗ ਨਾਲ ਵਿਵਾਦ ਹੋ ਗਿਆ ਸੀ ਜਿਸਤੇ ਉਹਨਾਂ ਨੇ ਉਹ ਕਨੈਕਸ਼ਨ ਕਟਵਾ ਦਿੱਤਾ ਸੀ।

ਉਹਨਾਂ ਦੱਸਿਆ ਕਿ ਸਾਲ 2016 ਵਿੱਚ ਉਹਨਾਂ ਨੇ ਉੱਥੇ ਬਿਜਲੀ ਦੇ ਦੋ ਨਵੇਂ ਕਨੈਕਸ਼ਨ ਲਗਵਾਏ ਸੀ ਜਿਹਨਾਂ ਦੇ ਨੰਬਰ 3004542282 ਅਤੇ 3004740110 ਸਨ। ਉਹਨਾਂ ਦੱਸਿਆ ਕਿ ਇਸ ਦੌਰਾਨ ਬਿਜਲੀ ਵਿਭਾਗ ਨੇ ਜੱਦੀ ਕਨੈਕਸ਼ਨ ਦਾ ਬਕਾਇਆ ਉਹਨਾਂ ਦੇ ਨਵੇਂ ਕਨੈਕਸ਼ਨ (ਖਾਤਾ ਨੰਬਰ 3004542282) ਵਿੱਚ ਪਾ ਦਿੱਤਾ, ਜਿਸਦੇ ਖਿਲਾਫ ਉਹਨਾਂ ਵਲੋਂ ਪਟਿਆਲਾ ਵਿਖੇ ਅਪੀਲ ਦਾਇਰ ਕੀਤੀ ਗਈ ਅਤੇ ਉਸਦਾ ਫੈਸਲਾ ਉਹਨਾਂ ਦੇ ਹੱਕ ਵਿੱਚ ਹੋ ਗਿਆ।

ਉਹਨਾਂ ਕਿਹਾ ਕਿ ਬਾਅਦ ਵਿੱਚ ਵਿਭਾਗ ਵਲੋਂ ਲੋਕਪਾਲ ਵਿੱਚ ਪਾਈ ਅਪੀਲ ਦਾ ਫੈਸਲਾ ਉਹਨਾਂ ਦੇ ਖਿਲਾਫ ਹੋ ਗਿਆ ਅਤੇ ਉਹਨਾਂ ਵਲੋਂ 44 ਹਜਾਰ ਰੁਪਏ ਦੀ ਰਕਮ ਵਿਭਾਗ ਵਿੱਚ ਜਮ੍ਹਾਂ ਕਰਵਾ ਦਿੱਤੀ ਗਈ।

ਉਹਨਾਂ ਕਿਹਾ ਕਿ ਇਸ ਉਪਰੰਤ ਵਿਭਾਗ ਵਲੋਂ ਉਹਨਾਂ ਵੱਲ 36 ਹਾਜਾਰ ਦਾ ਹੋਰ ਬਕਾਇਆ ਕੱਢ ਦਿੱਤਾ ਗਿਆ। ਉਸਤੋਂ ਬਾਅਦ ਉਹਨਾਂ ਵਲੋਂ ਵਿਭਾਗ ਨੂੰ ਅਰਜੀ ਦਿੱਤੀ ਗਈ ਕਿ ਉਹ ਇਹ ਅਦਾਇਗੀ ਕਰਨ ਲਈ ਤਿਆਰ ਹਨ ਇਸ ਬਿਜਲੀ ਦੇ ਮੀਟਰ ਨੂੰ ਲਾਹ ਲਿਆ ਜਾਵੇ ਪਰੰਤੂ ਵਿਭਾਗ ਵਲੇ ਇਸਦੀ ਥਾਂ ਦੂਜਾ ਮੀਟਰ ਲਾਹ ਕੇ ਲੈ ਗਏ। ਦੁਬਾਰਾ ਸ਼ਿਕਾਇਤ ਕਰਨ ਤੇ ਇਸ ਮੀਟਰ ਤੋਂ ਅੱਗੇ ਘਰ ਤਕ ਸਪਲਾਈ ਹੋਣ ਵਾਲੀਆਂ ਤਾਰਾਂ ਕੱਢ ਦਿੱਤੀਆਂ ਗਈਆਂ ਅਤੇ ਇਸ ਮੀਟਰ ਤੋਂ ਸਪਲਾਈ ਵੀ ਬੰਦ ਹੋ ਗਈ।

ਉਹਨਾਂ ਕਿਹਾ ਕਿ ਹੁਣ ਬਿਜਲੀ ਵਿਭਾਗ ਵਲੋਂ ਉਹਨਾਂ ਨੂੰ ਇਸ ਮੀਟਰ ਦਾ 5 ਲੱਖ 92 ਹਜਾਰ ਰੁਪਏ ਦਾ ਬਿਲ ਭੇਜ ਦਿੱਤਾ ਗਿਆ ਹੈ ਜੋ ਸਰਾਸਰ ਗਲਤ ਹੈ।

ਉਹਨਾਂ ਕਿਹਾ ਕਿ ਉਸ ਤੋਂ ਬਾਅਦ ਤੋਂ ਉਹ ਕਈ ਵਾਰ ਵਿਭਾਗ ਵਿੱਚ ਸ਼ਿਕਾਇਤ ਦੇ ਚੁੱਕੇ ਹਨ ਕਿ ਜਦੋਂ ਇਸ ਮੀਟਰ ਵਿੱਚ ਸਪਲਾਈ ਹੀ ਨਹੀਂ ਆਉਣੀ ਤਾਂ ਇਸਨੂੰ ਇੱਥੋਂ ਹਟਾਇਆ ਜਾਵੇ ਪਰੰਤੂ ਬਿਜਲੀ ਵਿਭਾਗ ਇਸ ਮੀਟਰ ਨੂੰ ਪੁੱਟਣ ਤੋਂ ਵੀ ਇਨਕਾਰੀ ਹੈ ਅਤੇ ਹੁਣ ਉਹਨਾਂ ਨੂੰ ਲਗਭਗ 6 ਲੱਖ ਦਾ ਬਿਲ ਭੇਜਿਆ ਗਿਆ ਹੈ।

ਉਹਨਾਂ ਕਿਹਾ ਕਿ ਜਦੋਂ ਪਿਛਲੇ 9 ਸਾਲਾਂ ਤੋਂ ਬਿਜਲੀ ਦੀ ਸਪਲਾਈ ਹੀ ਨਹੀਂ ਮਿਲ ਰਹੀ ਫਿਰ ਬਿਜਲੀ ਵਿਭਾਗ ਉਹਨਾਂ ਤੋਂ ਬਿਜਲੀ ਬਿਲ ਦੀ ਇੰਨੀ ਵੱਡੀ ਰਕਮ ਕਿਵੇਂ ਮੰਗ ਸਕਦਾ ਹੈ। ਉਹਨਾਂ ਕਿਹਾ ਕਿ ਉਹ ਅੱਜ ਵੀ ਆਪਣਾ 36 ਹਜਾਰ ਰੁਪਏ ਦਾ ਬਕਾਇਆ ਜਮਾਂ ਕਰਨ ਲਈ ਤਿਆਰ ਹਨ ਪਰੰਤੂ ਬਿਜਲੀ ਵਿਭਾਗ ਹੈ ਕਿ ਉਹਨਾਂ ਨਾਲ ਜਿਆਦਤੀ ਕਰ ਰਿਹਾ ਹੈ।

ਉਹਨਾਂ ਪੰਜਾਬ ਦੇ ਬਿਜਲੀ ਮੰਤਰੀ ਤੋਂ ਮੰਗ ਕੀਤੀ ਹੈ ਕਿ ਉਹ ਇਸ ਮਾਮਲੇ ਦੀ ਜਾਂਚ ਕਰਵਾਉਣ ਅਤੇ ਇਸ ਮਾਮਲੇ ਦਾ ਹਲ ਕੱਢ ਕੇ ਉਹਨਾਂ ਨੂੰ ਇਨਸਾਫ ਦਿੱਤਾ ਜਾਵੇ।

ਇਸ ਸਬੰਧੀ ਸੰਪਰਕ ਕਰਨ ਤੇ ਐਡੀਸ਼ਨਲ ਐਸ ਈ ਸ੍ਰੀ ਅਮਨਦੀਪ ਸਿੰਘ ਨੇ ਕਿਹਾ ਕਿ ਇਸ ਖਪਤਕਾਰ ਦਾ ਪੁਰਾਣਾ ਬਕਾਇਆ ਰੁਕਿਆ ਹੋਇਆ ਹੈ ਜਿਸ ਸਬੰਧੀ ਖਪਤਕਾਰ ਨੇ ਅਦਾਲਤ ਵਿੱਚ ਕੇਸ ਵੀ ਪਾਇਆ ਸੀ ਅਤੇ ਉਸ ਦੀ ਆੜ ਹੇਠ ਇਸ ਖਪਤਕਾਰ ਵੱਲੋਂ ਬਿਜਲੀ ਦੇ ਅਗਲੇ ਬਿਲ ਵੀ ਜਮ੍ਹਾ ਨਹੀਂ ਕਰਵਾਏ ਗਏ ਜਿਸ ਕਾਰਨ ਉਸ ਦੇ ਪੁਰਾਣੇ ਬਕਾਏ ਅਤੇ ਵਿਆਜ ਦਾ ਬਿਲ ਹੀ ਉਹਨਾਂ ਨੂੰ ਭੇਜਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜੇਕਰ ਖਪਤਕਾਰ ਨੂੰ ਕੋਈ ਸ਼ਿਕਾਇਤ ਹੈ ਤਾਂ ਉਹ ਉਹਨਾਂ ਨੂੰ ਨਿੱਜੀ ਤੌਰ ਤੇ ਮਿਲ ਸਕਦਾ ਹੈ।

Continue Reading

Mohali

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਉਤਸ਼ਾਹ ਪੁਰਵਕ ਮਨਾਇਆ ਗਿਆ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ

Published

on

By

ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਿੱਖ ਪੰਥ ਦੀ ਮਹਾਨ ਸਖਸ਼ੀਅਤ ਅਤੇ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਮੁੱਖ ਗ੍ਰੰਥੀ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਪੂਰਵਕ ਮਨਾਇਆ ਗਿਆ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਸਾਰਾ ਦਿਨ ਵਿਸ਼ੇਸ਼ ਗੁਮਰਤਿ ਸਮਾਗਮ ਦਾ ਆਯੋਜਨ ਕੀਤਾ ਗਿਆ।

ਇਸ ਗੁਰਮਤਿ ਸਮਾਗਮ ਵਿੱਚ ਬੀਬੀ ਰਾਜਵੰਤ ਕੌਰ ਸ੍ਰੀ ਫਤਿਹਗੜ੍ਹ ਸਾਹਿਬ ਵਾਲਿਆਂ ਦੇ ਇੰਨਟਰਨੈਸ਼ਨਲ ਢਾਡੀ ਜੱਥੇ ਨੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸੁਣਾਇਆ। ਉਨ੍ਹਾਂ ਦੱਸਿਆ ਕਿ ਬਾਬਾ ਬੁੱਢਾ ਜੀ ਨੂੰ 5 ਗੁਰੂ ਸਾਹਿਬਾਨਾਂ ਨੂੰ ਗੁਰਿਆਈ ਦਾ ਤਿਲਕ ਲਗਾਉਣ ਦਾ ਮਾਣ ਹਾਸਲ ਹੈ। ਭਾਈ ਧਰਮ ਸਿੰਘ ਮਾਹੀ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਗੁਰਪ੍ਰੀਤ ਸਿੰਘ ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਪ੍ਰਵਚਣਾਂ ਰਾਹੀਂ ਦਸਿੱਆ ਕਿ ਬਾਬਾ ਬੂੱਢਾ ਜੀ ਨੇ ਮਾਤਾ ਗੰਗਾ ਜੀ ਨੂੰ ਪ੍ਰਤਾਪੀ ਪੁੱਤਰ ਹੋਣ ਦਾ ਵਰ ਦਿੱਤਾ ਅਤੇ ਲੰਗਰ ਛਕਦਿਆਂ ਹੋਇਆ ਗੰਢਾ ਭੰਨਦੇ ਹੋਏ ਬਚਨ ਕੀਤੇ ਕਿ ਜਿਵੇਂ ਇਹ ਗੰਢਾ ਭੰਨਿਆ ਹੈ, ਉਸੇ ਤਰ੍ਹਾਂ ਆਪ ਜੀ ਦਾ ਪੁੱਤਰ ਦੁਸ਼ਮਣਾਂ ਦੇ ਸਿਰ ਭੰਨੇਗਾ। ਉਹਨਾਂ ਦੇ ਬਚਨਾਂ ਅਨੁਸਾਰ ਮਾਤਾ ਗੰਗਾ ਜੀ ਦੀ ਕੁੱਖੋ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਜਨਮ ਹੋਇਆ।

ਇਸ ਤੋਂ ਇਲਾਵਾ ਭਾਈ ਰਵਿੰਦਰ ਸਿੰਘ, ਸ਼ੇਰ ਏ ਪੰਜਾਬ ਕਵੀਸ਼ਰੀ ਜੱਥਾ, ਭਾਈ ਹਰਮਨਜੀਤ ਸਿੰਘ, ਭਾਈ ਸਰੂਪ ਸਿੰਘ, ਭਾਈ ਮਹਿੰਦਰਪਾਲ ਸਿੰਘ, ਬੀਬੀ ਹਰਜਿੰਦਰ ਕੌਰ ਜੀ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਸੰਦੀਪ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਦਰਬਾਰ ਸਾਹਿਬ ਜੀ ਦੀ ਅੰਦਰੋਂ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਸੀ। ਇਸ ਮੌਕੇ ਤੇ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ।

Continue Reading

Latest News

Trending